< स्तोत्रसंहिता 104 >
1 १ हे माझ्या जिवा, परमेश्वराचा धन्यवाद कर. हे परमेश्वरा, माझ्या देवा, तू अत्यंत थोर आहेस; तू तेजस्विता आणि गौरव पांघरले आहेस.
੧ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਹੇ ਯਹੋਵਾਹ, ਮੇਰੇ ਪਰਮੇਸ਼ੁਰ, ਤੂੰ ਅੱਤ ਮਹਾਨ ਹੈਂ, ਤੂੰ ਤੇਜ ਅਤੇ ਉਪਮਾ ਦੀ ਪੁਸ਼ਾਕ ਪਹਿਨੀ ਹੋਈ ਹੈ!
2 २ जसे वस्राने तसे तू आपणाला प्रकाशाने झाकतोस; तंबूच्या पडद्याप्रमाणे तू आकाश पसरतोस.
੨ਤੂੰ ਚਾਨਣ ਨੂੰ ਪੁਸ਼ਾਕ ਵਾਂਗੂੰ ਹੈਂ, ਤੂੰ ਅਕਾਸ਼ ਨੂੰ ਪੜਦੇ ਵਾਂਗੂੰ ਤਾਣਦਾ ਹੈਂ,
3 ३ तू आपल्या खोल्यांच्या तुळ्या जलांमध्ये ठेवतो; तू मेघांना आपले रथ करतोस; तू वाऱ्यांच्या पंखावर चालतोस.
੩ਤੂੰ ਜੋ ਆਪਣੇ ਚੁਬਾਰਿਆਂ ਦੇ ਸ਼ਤੀਰਾਂ ਨੂੰ ਪਾਣੀਆਂ ਉੱਤੇ ਬੀੜਦਾ ਹੈਂ, ਜੋ ਘਟਾ ਨੂੰ ਆਪਣੇ ਰਥ ਬਣਾਉਂਦਾ ਹੈਂ, ਅਤੇ ਹਵਾ ਦੇ ਪਰਾਂ ਉੱਤੇ ਸੈਲ ਕਰਦਾ ਹੈਂ,
4 ४ तू वाऱ्याला आपले दूत करतोस, अग्नीच्या ज्वालांस आपले सेवक करतोस
੪ਤੂੰ ਹਵਾਵਾਂ ਨੂੰ ਆਪਣੇ ਹਲਕਾਰੇ, ਅਤੇ ਅੱਗ ਦੀਆਂ ਲਾਟਾਂ ਨੂੰ ਆਪਣੇ ਸੇਵਕ ਬਣਾਉਂਦਾ ਹੈਂ।
5 ५ त्याने पृथ्वीचा पाया घातला आहे, आणि ती कधीही हलणार नाही.
੫ਤੂੰ ਧਰਤੀ ਦੀ ਨੀਂਹ ਨੂੰ ਕਾਇਮ ਕੀਤਾ, ਕਿ ਉਹ ਸਦਾ ਤੱਕ ਅਟੱਲ ਰਹੇ।
6 ६ तू पृथ्वीला वस्राप्रमाणे पाण्याने आच्छादिले आहेस; पाण्याने पर्वत झाकले आहेत.
੬ਤੂੰ ਉਹ ਨੂੰ ਡੂੰਘਿਆਈ ਨਾਲ ਇਉਂ ਕੱਜਿਆ ਜਿਵੇਂ ਪੁਸ਼ਾਕ ਨਾਲ, ਪਾਣੀ ਪਹਾੜਾਂ ਦੇ ਉੱਪਰ ਖਲੋ ਗਏ।
7 ७ तुझ्या धमकीने पाणी मागे सरले आहे; तुझ्या गर्जनेच्या आवाजाने ती पळाली.
੭ਓਹ ਤੇਰੇ ਨਾਲ ਦਬਕੇ ਨਾਲ ਨੱਠ ਗਏ, ਉਹ ਤੇਰੀ ਗੜ੍ਹਕ ਦੀ ਅਵਾਜ਼ ਤੋਂ ਸ਼ਤਾਬੀ ਭੱਜੇ,
8 ८ ती पर्वतावरून जाऊन खाली दरितून वाहात गेली, त्यांच्यासाठी नेमलेल्या जागी ती जाऊन राहिली.
੮ਉਸ ਥਾਂ ਨੂੰ ਜਿਸ ਦੀ ਤੂੰ ਨੀਂਹ ਰੱਖੀ ਹੋਈ ਸੀ, ਪਰਬਤ ਉਤਾਂਹ ਚੜ੍ਹੇ, ਦੂਣਾ ਹੇਠਾਂ ਉੱਤਰੀਆਂ,
9 ९ तू त्यांना घालून दिलेल्या मर्यादा त्यांना ओलांडता येत नाही; ते पृथ्वीला पुन्हा झाकून टाकणार नाहीत.
੯ਤੂੰ ਉਨ੍ਹਾਂ ਲਈ ਇੱਕ ਹੱਦ ਠਹਿਰਾ ਰੱਖੀ ਹੈ ਕਿ ਓਹ ਅੱਗੇ ਨਾ ਲੰਘਣ, ਅਤੇ ਨਾ ਹੀ ਮੁੜ ਕੇ ਧਰਤੀ ਨੂੰ ਢੱਕ ਲੈਣ।
10 १० तो दऱ्यातून झरे वाहवितो; डोंगरामधून प्रवाह वाहत जातात.
੧੦ਤੂੰ ਚਸ਼ਮੇ ਵਾਦੀਆਂ ਵਿੱਚ ਵਗਾਉਂਦਾ ਹੈਂ, ਓਹ ਪਹਾੜਾਂ ਵਿੱਚ ਵੀ ਚੱਲਦੇ ਹਨ।
11 ११ ते रानातल्या सर्व पशूंना पाणी पुरवितात; रानगाढवे आपली तहान भागवितात.
੧੧ਰੜ ਦੇ ਜਾਨਵਰ ਉਨ੍ਹਾਂ ਤੋਂ ਪੀਂਦੇ ਹਨ, ਜੰਗਲੀ ਗਧੇ ਵੀ ਆਪਣੀ ਤੇਹ ਬੁਝਾਉਂਦੇ ਹਨ।
12 १२ नदीकिनारी पक्षी आपले घरटे बांधतात; ते फांद्यामध्ये बसून गातात.
੧੨ਉਨ੍ਹਾਂ ਦੇ ਲਾਗੇ ਅਕਾਸ਼ ਦੇ ਪੰਖੇਰੂ ਵਸੇਰਾ ਕਰਦੇ ਹਨ, ਅਤੇ ਟਹਿਣੀਆਂ ਤੋਂ ਬੋਲਦੇ ਹਨ।
13 १३ तो आपल्या वरच्या खोल्यातून पर्वतावर पाण्याचा वर्षाव करतो. पृथ्वी त्याच्या श्रमाच्या फळाने भरली आहे.
੧੩ਤੂੰ ਆਪਣੇ ਉੱਚੇ ਸਥਾਨਾਂ ਤੋਂ ਪਹਾੜਾਂ ਨੂੰ ਸਿੰਜਦਾ ਹੈਂ, ਅਤੇ ਤੇਰੇ ਕੰਮਾਂ ਦੇ ਫਲ ਨਾਲ ਧਰਤੀ ਰੱਜਦੀ ਹੈ।
14 १४ तो गुरांढोरासाठी गवत उगवतो, आणि मनुष्यांसाठी वनस्पतीची लागवड करतो; यासाठी की, मनुष्याने जमिनितून अन्न उत्पन्न करावे.
੧੪ਤੂੰ ਡੰਗਰਾਂ ਲਈ ਘਾਹ ਅਤੇ ਇਨਸਾਨ ਦੀ ਸੇਵਾ ਲਈ ਸਾਗ ਪੱਤ ਉਗਾਉਂਦਾ ਹੈਂ, ਕਿ ਧਰਤੀ ਵਿੱਚੋਂ ਆਹਾਰ ਕੱਢੇਂ,
15 १५ तो मनुष्यास आनंदित करणारा द्राक्षरस, त्याचा चेहरा चमकविणारे तेल, आणि त्याचे जीवन जिवंत ठेवणारे अन्नही त्याने उत्पन्न करावी.
੧੫ਦਾਖ਼ਰਸ ਜਿਹੜੀ ਇਨਸਾਨ ਦੇ ਦਿਲ ਨੂੰ ਅਨੰਦ ਕਰਦੀ ਹੈ, ਅਤੇ ਤੇਲ ਜਿਹੜਾ ਉਹ ਦੇ ਮੁੱਖੜੇ ਨੂੰ ਚਮਕਾਉਂਦਾ ਹੈ, ਨਾਲੇ ਰੋਟੀ ਜਿਹੜੀ ਇਨਸਾਨ ਦੇ ਦਿਲ ਨੂੰ ਤਕੜਿਆਂ ਕਰਦੀ ਹੈ।
16 १६ परमेश्वराचे वृक्ष, जे लबानोनाचे गंधसरू त्याने लावले आहेत, ते रसभरित आहेत;
੧੬ਯਹੋਵਾਹ ਦੇ ਰੁੱਖ ਤ੍ਰਿਪਤ ਰਹਿੰਦੇ, ਲਬਾਨੋਨ ਦੇ ਦਿਆਰ ਜਿਹੜੇ ਉਸ ਨੇ ਲਾਏ,
17 १७ तेथे पक्षी आपली घरटी बांधतात. करकोचा देवदारूचे झाड तिचे घर करतो.
੧੭ਜਿੱਥੇ ਚਿੜ੍ਹੀਆਂ ਆਪਣੇ ਆਹਲਣੇ ਬਣਾਉਂਦੀਆਂ ਹਨ, ਅਤੇ ਲਮਢੀਂਗ ਦਾ ਘਰ ਚੀਲ ਦੇ ਰੁੱਖਾਂ ਉੱਤੇ ਹੈ।
18 १८ रानबकऱ्या उंच पर्वतावर राहतात; खडक सशांचे आश्रयस्थान आहे.
੧੮ਉੱਚੇ ਪਰਬਤ ਜੰਗਲੀ ਬੱਕਰੀਆਂ ਲਈ ਹਨ, ਢਿੱਗਾਂ ਪਹਾੜੀ ਖਰਗੋਸ਼ਾਂ ਲਈ ਓਟ ਹਨ।
19 १९ त्याने ऋतुमान समजण्यासाठी चंद्र नेमला आहे; सूर्याला त्याची मावळण्याची वेळ कळते.
੧੯ਉਹ ਨੇ ਚੰਦ ਨੂੰ ਥਿਤਾਂ ਲਈ ਬਣਾਇਆ, ਸੂਰਜ ਆਪਣੇ ਡੁੱਬਣ ਦਾ ਵੇਲਾ ਜਾਣਦਾ ਹੈ।
20 २० तू रात्रीला काळोख करतोस, तेव्हा जंगलातील सर्व जनावरे बाहेर येतात.
੨੦ਤੂੰ ਅਨ੍ਹੇਰਾ ਕਰਦਾ ਹੈਂ ਅਤੇ ਰਾਤ ਹੋ ਜਾਂਦੀ ਹੈ, ਤਦ ਸਾਰੇ ਜੰਗਲੀ ਜਾਨਵਰ ਦੱਬੀਂ ਪੈਰੀਂ ਨਿੱਕਲਦੇ ਹਨ।
21 २१ तरुण सिंह आपल्या भक्ष्यासाठी गर्जना करतात, आणि देवाकडे आपले अन्न मागतात.
੨੧ਜੁਆਨ ਬੱਬਰ ਸ਼ੇਰ ਸ਼ਿਕਾਰ ਲਈ ਗੱਜਦੇ ਹਨ, ਅਤੇ ਪਰਮੇਸ਼ੁਰ ਕੋਲੋਂ ਆਪਣਾ ਅਹਾਰ ਮੰਗਦੇ ਹਨ,
22 २२ जेव्हा सूर्य उगवतो, तेव्हा ते परत जातात, आणि आपल्या गुहेत झोपतात.
੨੨ਸੂਰਜ ਚੜਦੇ ਹੀ ਓਹ ਖਿਸਕ ਜਾਂਦੇ ਹਨ, ਅਤੇ ਆਪਣਿਆਂ ਘੁਰਨਿਆਂ ਵਿੱਚ ਜਾ ਬਹਿੰਦੇ ਹਨ।
23 २३ दरम्यान लोक आपल्या कामासाठी बाहेर जातात, आणि ते संध्याकाळपर्यंत कष्ट करतात.
੨੩ਇਨਸਾਨ ਆਪਣੇ ਕੰਮ ਧੰਦੇ ਨੂੰ ਨਿੱਕਲਦਾ ਹੈ, ਅਤੇ ਆਪਣੀ ਮਿਹਨਤ ਮਜ਼ਦੂਰੀ ਸ਼ਾਮਾਂ ਤੋੜੀ ਕਰਦਾ ਹੈ।
24 २४ हे परमेश्वरा, तुझी कृत्ये किती अधिक आणि किती विविध प्रकारची आहेत! ती सर्व तुझ्या ज्ञानाने केली आहेत; पृथ्वी तुझ्या समृद्धीने भरली आहे.
੨੪ਹੇ ਯਹੋਵਾਹ, ਤੇਰੇ ਕੰਮ ਕੇਡੇ ਢੇਰ ਸਾਰੇ ਹਨ! ਤੂੰ ਇਨ੍ਹਾਂ ਸਾਰਿਆਂ ਨੂੰ ਬੁੱਧੀ ਨਾਲ ਸਾਜਿਆ ਹੈ, ਧਰਤੀ ਤੇਰੀਆਂ ਰਚਨਾਂ ਨਾਲ ਭਰੀ ਹੋਈ ਹੈ!
25 २५ त्यावर हा समुद्र, खोल आणि अफाट आहे, त्यामध्ये लहान व मोठे असंख्य प्राणी गजबजले आहेत.
੨੫ਉੱਥੇ ਸਮੁੰਦਰ ਵੱਡਾ ਤੇ ਚੌੜਾ ਹੈ, ਜਿੱਥੇ ਭੁੜਕਣ ਵਾਲੇ ਅਣਗਿਣਤ ਹਨ, ਓਹ ਨਿੱਕੇ-ਨਿੱਕੇ ਤੇ ਵੱਡੇ-ਵੱਡੇ ਜੀਵ ਹਨ!
26 २६ तेथे त्यामध्ये जहाजे प्रवास करतात आणि त्यामध्ये खेळण्यासाठी जो लिव्याथान तू निर्माण केला तोही तेथे आहे.
੨੬ਉੱਥੇ ਜਹਾਜ਼ ਚੱਲਦੇ ਹਨ, ਅਤੇ ਤੂੰ ਲਿਵਯਾਥਾਨ ਨੂੰ ਉਹ ਦੇ ਖੇਡਣ ਲਈ ਰਚਿਆ।
27 २७ योग्य वेळी तू त्यांना त्यांचे अन्न द्यावे म्हणून ते सर्व तुझ्याकडे पाहतात.
੨੭ਇਹ ਸਾਰੇ ਤੇਰੀ ਉਡੀਕ ਵਿੱਚ ਹਨ, ਕਿ ਤੂੰ ਵੇਲੇ ਸਿਰ ਉਨ੍ਹਾਂ ਦਾ ਅਹਾਰ ਪਹੁੰਚਾਵੇਂ।
28 २८ जेव्हा तू त्यांना देतोस, ते जमा करतात; जेव्हा तू आपला हात उघडतोस तेव्हा त्यांची उत्तम पदार्थांनी तृप्ती होते.
੨੮ਤੂੰ ਉਨ੍ਹਾਂ ਨੂੰ ਦਿੰਦਾ ਹੈਂ, ਓਹ ਚੁਗ ਲੈਂਦੇ ਹਨ, ਤੂੰ ਆਪਣੀ ਮੁੱਠੀ ਖੋਲ੍ਹਦਾ ਹੈਂ, ਓਹ ਪਦਾਰਥਾਂ ਨਾਲ ਰੱਜ ਜਾਂਦੇ ਹਨ।
29 २९ जेव्हा तू आपले तोंड लपवतोस तेव्हा ते व्याकुळ होतात; जर तू त्यांचा श्वास काढून घेतला, तर ते मरतात आणि परत मातीस मिळतात.
੨੯ਤੂੰ ਆਪਣਾ ਮੁਖੜਾ ਲੁਕਾਉਂਦਾ ਹੈਂ, ਓਹ ਘਬਰਾ ਜਾਂਦੇ ਹਨ, ਤੂੰ ਉਨ੍ਹਾਂ ਦਾ ਸਾਹ ਕੱਢ ਲੈਂਦਾ ਹੈਂ, ਓਹ ਪ੍ਰਾਣ ਤਿਆਗਦੇ, ਅਤੇ ਮੁੜ ਆਪਣੀ ਮਿੱਟੀ ਵਿੱਚ ਰਲ ਜਾਂਦੇ ਹਨ।
30 ३० जेव्हा तू आपला आत्मा पाठवतोस, तेव्हा ते उत्पन्न होतात, आणि तू भूप्रदेश पुन्हा नवीन करतोस.
੩੦ਤੂੰ ਆਪਣਾ ਆਤਮਾ ਭੇਜਦਾ ਹੈਂ, ਓਹ ਉਤਪੰਨ ਹੋ ਜਾਂਦੇ ਹਨ, ਅਤੇ ਤੂੰ ਜ਼ਮੀਨ ਨੂੰ ਨਵਾਂ ਬਣਾ ਦਿੰਦਾ ਹੈਂ।
31 ३१ परमेश्वराचे वैभव सर्वकाळ राहो; परमेश्वरास आपल्या निर्मितीत आनंद होवो.
੩੧ਯਹੋਵਾਹ ਦਾ ਪਰਤਾਪ ਸਦਾ ਲਈ ਹੋਵੇ, ਯਹੋਵਾਹ ਆਪਣੇ ਕੰਮਾਂ ਤੋਂ ਅਨੰਦ ਹੋਵੇ,
32 ३२ तो पृथ्वीवर खाली बघतो आणि ती थरथर कापते; तो पर्वताला स्पर्श करतो आणि ते धुमसतात.
੩੨ਜੋ ਧਰਤੀ ਵੱਲ ਨਿਗਾਹ ਮਾਰਦਾ ਹੈ ਅਤੇ ਉਹ ਕੰਬ ਉੱਠਦੀ ਹੈ, ਉਹ ਪਹਾੜਾਂ ਨੂੰ ਟੁੰਬਦਾ ਹੈ ਅਤੇ ਧੂੰਆਂ ਨਿੱਕਲਦਾ ਹੈ!
33 ३३ मी माझ्या आयुष्यभर परमेश्वरास गाणे गाईन. जोपर्यंत मी जिवंत आहे तोपर्यंत माझ्या देवाचे मी गुणगान करीन.
੩੩ਮੈਂ ਜੀਵਨ ਭਰ ਯਹੋਵਾਹ ਨੂੰ ਗਾਵਾਂਗਾ, ਜਿੰਨਾਂ ਚਿਰ ਮੈਂ ਰਹਾਂਗਾ ਮੈਂ ਆਪਣੇ ਪਰਮੇਸ਼ੁਰ ਲਈ ਭਜਨ ਗਾਵਾਂਗਾ!
34 ३४ माझे विचार त्यास गोड वाटो; परमेश्वराजवळ मला आनंद होईल.
੩੪ਮੇਰਾ ਧਿਆਨ ਉਹ ਨੂੰ ਭਾਵੇ, ਮੈਂ ਯਹੋਵਾਹ ਵਿੱਚ ਮਗਨ ਰਹਾਂਗਾ।
35 ३५ पृथ्वीवरून पापी नष्ट होवोत, आणि दुष्ट आणखी न उरोत. हे माझ्या जिवा परमेश्वराचा धन्यवाद कर. परमेश्वराची स्तुती करा.
੩੫ਪਾਪੀ ਧਰਤੀ ਤੋਂ ਮਿਟ ਜਾਣ, ਅਤੇ ਦੁਸ਼ਟ ਬਾਕੀ ਨਾ ਰਹਿਣ! ਹੇ ਮੇਰੀ ਜਾਨ, ਯਹੋਵਾਹ ਨੂੰ ਮੁਬਾਰਕ ਆਖ, ਹਲਲੂਯਾਹ!।