< UJeremiya 13 >
1 UThixo wathi kimi: “Hamba uyethenga ibhanti lelineni ubophe ukhalo lwakho ngalo, kodwa lingathinti amanzi.”
੧ਯਹੋਵਾਹ ਨੇ ਮੈਨੂੰ ਇਸ ਤਰ੍ਹਾਂ ਆਖਿਆ ਕਿ ਜਾ ਅਤੇ ਆਪਣੇ ਲਈ ਇੱਕ ਕਤਾਨ ਦਾ ਕਮਰ ਕੱਸਾ ਮੁੱਲ ਲੈ ਅਤੇ ਉਹ ਨੂੰ ਆਪਣੇ ਲੱਕ ਉੱਤੇ ਪਾ ਲੈ ਪਰ ਉਹ ਨੂੰ ਪਾਣੀ ਵਿੱਚ ਨਾ ਭੇਵੀਂ
2 Ngakho ngathenga ibhanti, njengokulaya kukaThixo, ngabopha ukhalo lwami ngalo.
੨ਸੋ ਮੈਂ ਯਹੋਵਾਹ ਦੇ ਬਚਨ ਦੇ ਅਨੁਸਾਰ ਇੱਕ ਕਮਰ ਕੱਸਾ ਮੁੱਲ ਲਿਆ ਅਤੇ ਉਹ ਨੂੰ ਆਪਣੇ ਲੱਕ ਉੱਤੇ ਪਾ ਲਿਆ
3 Ilizwi likaThixo labuya lafika kimi ngokwesibili lathi:
੩ਤਾਂ ਇਸ ਤਰ੍ਹਾਂ ਹੋਇਆ ਕਿ ਯਹੋਵਾਹ ਦਾ ਬਚਨ ਦੂਜੀ ਵਾਰ ਮੇਰੇ ਕੋਲ ਆਇਆ ਕਿ
4 “Thatha ibhanti olithengileyo obophe ngalo ukhalo lwakho, uye eYufrathe, khathesi nje ulifihle khona eminkenkeni yamatshe.”
੪ਜਿਹੜਾ ਕਮਰ ਕੱਸਾ ਤੂੰ ਮੁੱਲ ਲਿਆ ਹੈ ਅਤੇ ਜਿਹੜਾ ਤੇਰੇ ਲੱਕ ਉੱਤੇ ਹੈ ਉਹ ਨੂੰ ਲੈ, ਉੱਠ ਅਤੇ ਫ਼ਰਾਤ ਨੂੰ ਜਾ ਅਤੇ ਉੱਥੇ ਉਹ ਨੂੰ ਇੱਕ ਚੱਟਾਨ ਦੀ ਤੇੜ ਵਿੱਚ ਲੁਕਾ ਦੇ
5 Ngakho ngahamba ngayalifihla eYufrathe, njengokutsho kukaThixo kimi.
੫ਸੋ ਮੈਂ ਗਿਆ ਅਤੇ ਉਹ ਫ਼ਰਾਤ ਕੋਲ ਲੁਕਾ ਦਿੱਤਾ ਜਿਵੇਂ ਯਹੋਵਾਹ ਨੇ ਮੈਨੂੰ ਹੁਕਮ ਦਿੱਤਾ ਸੀ
6 Sekudlule insuku ezinengi uThixo wathi kimi, “Hamba khathesi eYufrathe uyethatha ibhanti engathi lifihle khona.”
੬ਤਾਂ ਇਸ ਤਰ੍ਹਾਂ ਹੋਇਆ ਕਿ ਬਹੁਤ ਦਿਨਾਂ ਦੇ ਅੰਤ ਵਿੱਚ ਯਹੋਵਾਹ ਨੇ ਮੈਨੂੰ ਆਖਿਆ, ਉੱਠ ਕੇ ਫ਼ਰਾਤ ਨੂੰ ਜਾ ਅਤੇ ਉਸ ਕਮਰ ਕੱਸੇ ਨੂੰ ਉੱਥੋਂ ਲੈ ਲੈ ਜਿਹ ਦੇ ਲੁਕਾਉਣ ਦਾ ਮੈਂ ਤੈਨੂੰ ਹੁਕਮ ਦਿੱਤਾ ਸੀ
7 Ngakho ngaya eYufrathe ngagebha lapho engangifihle khona ibhanti, kodwa laselonakele impela lingaselasizo.
੭ਤਾਂ ਮੈਂ ਫ਼ਰਾਤ ਨੂੰ ਗਿਆ ਅਤੇ ਮੈਂ ਪੁੱਟਿਆ ਅਤੇ ਉਸ ਕਮਰ ਕੱਸੇ ਨੂੰ ਉਸ ਥਾਓਂ ਲਿਆ ਜਿੱਥੇ ਮੈਂ ਉਸ ਨੂੰ ਲੁਕਾਇਆ ਸੀ ਅਤੇ ਵੇਖੋ, ਉਹ ਵਿਗੜ ਗਿਆ ਸੀ, ਉਹ ਕਿਸੇ ਕੰਮ ਦਾ ਨਾ ਰਿਹਾ।
8 Lapho-ke kwafika ilizwi likaThixo kimi lisithi:
੮ਤਾਂ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
9 “UThixo uthi: ‘Ngendlela efanayo ngizakuchitha ukuzigqaja kukaJuda lokuzigqaja okukhulu kweJerusalema.
੯ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਐਉਂ ਹੀ ਯਹੂਦਾਹ ਦੇ ਹੰਕਾਰ ਅਤੇ ਯਰੂਸ਼ਲਮ ਦੇ ਵੱਡੇ ਹੰਕਾਰ ਨੂੰ ਵਿਗਾੜ ਦਿਆਂਗਾ
10 Lababantu abangalunganga, abalayo ukulalela amazwi ami, abalandela ubulukhuni bezinhliziyo zabo badinge abanye onkulunkulu ukuba babasebenzele njalo babakhonze, bazakuba njengebhanti leli, bengelasizo loluncane!
੧੦ਇਹ ਬੁਰੀ ਪਰਜਾ ਜਿਹੜੀ ਮੇਰੀਆਂ ਗੱਲਾਂ ਸੁਣਨ ਤੋਂ ਮੁੱਕਰਦੀ ਹੈ ਅਤੇ ਆਪਣੇ ਦਿਲ ਦੀ ਆਕੜ ਵਿੱਚ ਚੱਲਦੀ ਹੈ, ਜਿਹੜੀ ਹੋਰਨਾਂ ਦੇਵਤਿਆਂ ਦੇ ਪਿੱਛੇ ਚੱਲਦੀ, ਉਹਨਾਂ ਦੀ ਪੂਜਾ ਕਰਦੀ ਅਤੇ ਉਹਨਾਂ ਨੂੰ ਮੱਥਾ ਟੇਕਦੀ ਹੈ, ਉਹ ਇਸ ਕਮਰ ਕੱਸੇ ਵਾਂਗੂੰ ਹੈ ਜਿਹੜਾ ਕਿਸੇ ਕੰਮ ਦਾ ਨਹੀਂ
11 Ngoba njengebhanti libopha ukhalo lomuntu, ngayibophela kanjalo kimi yonke indlu ka-Israyeli layo yonke indlu kaJuda, kutsho uThixo, ukuba babengabantu bami ngenxa yodumo lwami, ukubongwa lokudunyiswa. Kodwa kabalalelanga.’”
੧੧ਕਿਉਂ ਜੋ ਜਿਵੇਂ ਕਮਰ ਕੱਸਾ ਕਿਸੇ ਮਨੁੱਖ ਦੇ ਲੱਕ ਨਾਲ ਬੱਝਾ ਰਹਿੰਦਾ ਹੈ ਤਿਵੇਂ ਇਸਰਾਏਲ ਦਾ ਸਾਰਾ ਘਰਾਣਾ ਅਤੇ ਯਹੂਦਾਹ ਦਾ ਸਾਰਾ ਘਰਾਣਾ ਮੇਰੇ ਨਾਲ ਬਝੇ ਰਹਿਣ, ਯਹੋਵਾਹ ਦਾ ਵਾਕ ਹੈ, ਭਈ ਉਹ ਮੇਰੇ ਲਈ ਪਰਜਾ, ਨਾਮ, ਉਸਤਤ ਅਤੇ ਸੁਹੱਪਣ ਹੋਣ ਪਰ ਉਹਨਾਂ ਨੇ ਨਾ ਮੰਨਿਆ ।
12 “Batshele uthi, ‘UThixo, uNkulunkulu ka-Israyeli uthi, zonke izikhumba zewayini kumele zigcwaliswe ngewayini.’ Bona bangathi kuwe, ‘Kanti thina kasikwazi yini ukuthi izikhumba zonke kumele zigcwaliswe ngewayini?’
੧੨ਤੂੰ ਉਹਨਾਂ ਨੂੰ ਇਹ ਗੱਲ ਆਖ, ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਭਈ ਸਾਰੇ ਮਟਕੇ ਮਧ ਨਾਲ ਭਰੇ ਜਾਣਗੇ ਅਤੇ ਉਹ ਤੈਨੂੰ ਆਖਣਗੇ, ਕੀ ਅਸੀਂ ਸੱਚ-ਮੁੱਚ ਨਹੀਂ ਜਾਣਿਆ ਕਿ ਸਾਰੇ ਮਟਕੇ ਮਧ ਨਾਲ ਭਰੇ ਜਾਣਗੇ?
13 wena uthi kubo, ‘UThixo uthi: Ngizabenza badakwe bonke abahlala kulelilizwe, kanye lamakhosi ahlala esihlalweni sobukhosi sikaDavida, abaphristi, abaphrofethi labo bonke abahlala eJerusalema.
੧੩ਤਦ ਤੂੰ ਉਹਨਾਂ ਨੂੰ ਆਖ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਇਸ ਦੇ ਸਾਰੇ ਵਾਸੀਆਂ ਨੂੰ ਅਤੇ ਰਾਜਿਆਂ ਨੂੰ ਜਿਹੜੇ ਦਾਊਦ ਦੇ ਸਿੰਘਾਸਣ ਉੱਤੇ ਬੈਠਦੇ ਹਨ, ਜਾਜਕਾਂ ਨੂੰ, ਨਬੀਆਂ ਨੂੰ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਨੂੰ ਨਸ਼ੇ ਨਾਲ ਦਬਾ ਕੇ ਭਰ ਦਿਆਂਗਾ
14 Ngizabamahlaza omunye komunye, oyise lamadodana ngokufananayo, kutsho uThixo. Angiyikuvumela isihawu loba umusa kumbe uzwelo ukuba kungivimbele ukubabhubhisa.’”
੧੪ਮੈਂ ਉਹਨਾਂ ਸਾਰਿਆਂ ਨੂੰ ਟਕਰਾ ਦਿਆਂਗਾ, ਮਨੁੱਖ ਨੂੰ ਉਹ ਦੇ ਭਰਾ ਨਾਲ, ਪਿਉ ਨੂੰ ਪੁੱਤਰ ਨਾਲ, ਯਹੋਵਾਹ ਦਾ ਵਾਕ ਹੈ, ਨਾ ਮੈਂ ਤਰਸ ਕਰਾਂਗਾ, ਨਾ ਪੱਖ ਕਰਾਂਗਾ, ਨਾ ਰਹਮ ਕਰਾਂਗਾ ਭਈ ਮੈਂ ਉਹਨਾਂ ਨੂੰ ਨਾਸ ਨਾ ਕਰ ਦੇ।
15 Zwanini lilalele, lingazigqaji, ngoba uThixo usekhulumile.
੧੫ਸੁਣੋ ਅਤੇ ਕੰਨ ਲਾਓ, ਹੰਕਾਰ ਨਾ ਕਰੋ, ਕਿਉਂ ਜੋ ਯਹੋਵਾਹ ਬੋਲਿਆ ਹੈ।
16 Dumisani uThixo uNkulunkulu wenu engakalethi ubumnyama, inyawo zenu zingakakhubeki emaqaqeni asesembeswa yibumnyama. Lilindele ukukhanya, kodwa yena uzakwenza kube yibumnyama, akuphendule kube yibumnyama obesabekayo.
੧੬ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਵਡਿਆਈ ਦਿਓ, ਇਸ ਤੋਂ ਪਹਿਲਾਂ ਕਿ ਉਹ ਅਨ੍ਹੇਰਾ ਲਿਆਵੇ, ਇਸ ਤੋਂ ਪਹਿਲਾਂ ਭਈ ਤੁਹਾਡੇ ਪੈਰਾਂ ਨੂੰ ਠੇਡਾ ਲੱਗੇ, ਘੁਸਮੁਸੇ ਦੇ ਪਰਬਤ ਉੱਤੇ, ਜਦ ਤੁਸੀਂ ਚਾਨਣ ਨੂੰ ਉਡੀਕਦੇ ਹੋ, ਤਾਂ ਉਹ ਉਸ ਨੂੰ ਅਨ੍ਹੇਰੇ ਨਾਲ ਬਦਲ ਦੇਵੇ, ਅਤੇ ਉਸ ਨੂੰ ਮੌਤ ਦਾ ਸਾਯਾ ਕਰ ਦੇਵੇ।
17 Kodwa nxa lingalaleli, ngizakhalela ensitha ngenxa yokuzigqaja kwenu; amehlo ami azalila kabuhlungu, ageleze inyembezi, ngoba umhlambi kaThixo uzathunjwa.
੧੭ਪਰ ਜੇ ਤੁਸੀਂ ਨਾ ਸੁਣੋਗੇ, ਤਾਂ ਤੁਹਾਡੇ ਹੰਕਾਰ ਦੇ ਕਾਰਨ ਮੇਰੀ ਜਾਣ ਪੜਦੇ ਵਿੱਚ ਰੋਵੇਗੀ, ਮੇਰੀਆਂ ਅੱਖਾਂ ਫੁੱਟ-ਫੁੱਟ ਕੇ ਰੋਣਗੀਆਂ ਅਤੇ ਅੱਥਰੂ ਵਗਾਉਣਗੀਆਂ, ਕਿਉਂ ਜੋ ਯਹੋਵਾਹ ਦਾ ਇੱਜੜ ਫੜਿਆ ਗਿਆ।
18 Tshono enkosini lasendlovukazini uthi, “Yehlani ezihlalweni zenu zobukhosi lize phansi, ngoba imiqhele yenu emihle kakhulu izakuwa emakhanda enu.”
੧੮ਰਾਜਾ ਅਤੇ ਰਾਣੀ ਨੂੰ ਆਖ, ਹੇਠਾਂ ਬੈਠੋ! ਕਿਉਂ ਜੋ ਤੁਹਾਡਾ ਸੋਹਣਾ ਮੁਕਟ ਤੁਹਾਡੇ ਸਿਰ ਤੋਂ ਹੇਠਾਂ ਡਿੱਗ ਪਿਆ ਹੈ।
19 Amadolobho aseNegebi azavalwa, njalo akuyikuba khona ozawavula. UJuda wonke uzathathwa asiwe ekuthunjweni, uzasiwa ekuthunjweni ngokupheleleyo.
੧੯ਦੱਖਣ ਦੇ ਸ਼ਹਿਰ ਬੰਦ ਹੋ ਗਏ, ਉਹਨਾਂ ਨੂੰ ਖੋਲ੍ਹਣ ਵਾਲਾ ਕੋਈ ਨਹੀਂ, ਯਹੂਦਾਹ ਗ਼ੁਲਾਮ ਹੋ ਗਿਆ, ਸਾਰੇ ਦੇ ਸਾਰੇ ਗ਼ੁਲਾਮ ਹੋ ਗਏ।
20 Phakamisani amehlo enu libone labo abavela enyakatho. Ungaphi umhlambi ababewugcinisiwe, izimvu elalizazisa ngazo na?
੨੦ਆਪਣੀਆਂ ਅੱਖਾਂ ਚੁੱਕ, ਤੇ ਉੱਤਰ ਵਲੋਂ ਆਉਣ ਵਾਲਿਆ ਨੂੰ ਵੇਖ! ਉਹ ਇੱਜੜ ਕਿੱਥੇ ਹੈ ਜਿਹੜਾ ਤੈਨੂੰ ਦਿੱਤਾ ਗਿਆ ਸੀ? ਹਾਂ, ਤੇਰਾ ਸੋਹਣਾ ਇੱਜੜ?
21 Lizakuthini lapho uThixo esebabeka phezu kwenu labo elabenza babangabangane benu abaqakathekileyo na? Kaliyikubanjwa yibuhlungu obufana lobowesifazane ehelelwa na?
੨੧ਤੂੰ ਕੀ ਆਖੇਗੀ ਜਦ ਉਹ ਤੇਰੇ ਉੱਤੇ ਆਗੂ ਹੋਣ ਲਈ, ਉਹਨਾਂ ਨੂੰ ਠਹਿਰਾਵੇ ਜਿਹਨਾਂ ਨੂੰ ਤੂੰ ਆਪ ਸਿਖਾਇਆ, ਭਈ ਉਹ ਤੇਰੇ ਯਾਰ ਹੋਣ? ਕੀ ਤੈਨੂੰ ਪੀੜਾਂ ਨਾ ਲੱਗਣਗੀਆਂ? ਜਿਵੇਂ ਔਰਤ ਨੂੰ ਜਣਨ ਦੀਆਂ ਲੱਗਦੀਆਂ ਹਨ?
22 Njalo nxa uzibuza usithi, “Kungani lokhu kwenzakele kimi na?” Kungenxa yezono zakho ezinengi ukuthi izidwaba zakho zidatshulwe lomzimba wakho waphathwa kubi.
੨੨ਜੇ ਤੂੰ ਆਪਣੇ ਦਿਲ ਵਿੱਚ ਆਖੇ, ਇਹ ਗੱਲਾਂ ਮੇਰੇ ਉੱਤੇ ਕਿਉਂ ਆਈਆਂ? ਇਹ ਤੇਰੀ ਬਦੀ ਦੇ ਵਾਫ਼ਰ ਹੋਣ ਦੇ ਕਾਰਨ ਹੈ, ਕਿ ਤੇਰਾ ਲਹਿੰਗਾ ਚੁੱਕਿਆ ਗਿਆ, ਅਤੇ ਤੇਰੀਆਂ ਅੱਡੀਆਂ ਉੱਤੇ ਜ਼ੋਰ ਮਾਰਿਆ ਗਿਆ
23 UmTopiya angaliguqula yini ijwabu lakhe loba ingwe iguqule amabala ayo na? Lani lingeke lenze okuhle lina selajwayela ukwenza okubi.
੨੩ਭਲਾ, ਕੂਸ਼ੀ ਆਪਣੀ ਖੱਲ ਨੂੰ, ਜਾਂ ਚੀਤਾ ਆਪਣੇ ਦਾਗਾਂ ਨੂੰ ਬਦਲ ਸਕਦਾ ਹੈ? ਤਾਂ ਤੂੰ ਵੀ ਭਲਿਆਈ ਕਰ ਸਕਦਾ ਹੈਂ, ਜਿਸ ਨੇ ਬੁਰਿਆਈ ਸਿੱਖੀ ਹੋਈ ਹੈ!
24 “Ngizalihlakaza njengamakhoba ephetshulwa ngumoya wasenkangala.
੨੪ਮੈਂ ਉਹਨਾਂ ਨੂੰ ਭੋਹ ਵਾਂਗੂੰ ਖਿਲਾਰ ਦਿਆਂਗਾ, ਜਿਹੜਾ ਉਜਾੜ ਦੀ ਹਵਾ ਨਾਲ ਉੱਡਦਾ ਫਿਰਦਾ ਹੈ।
25 Lokhu yikho okungokwenu, isabelo engilimisele sona,” kutsho uThixo, “ngoba lingikhohliwe lathemba onkulunkulu bamanga.
੨੫ਇਹ ਤੇਰਾ ਗੁਣਾ ਹੈ, ਮੇਰੇ ਵੱਲੋਂ ਤੇਰਾ ਮਿਣਿਆ ਹੋਇਆ ਭਾਗ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਤੂੰ ਮੈਨੂੰ ਵਿਸਾਰ ਦਿੱਤਾ, ਅਤੇ ਝੂਠ ਉੱਤੇ ਭਰੋਸਾ ਕੀਤਾ।
26 Ngizaphekulela izidwaba zakho ebusweni bakho ukuba kubonakale ihlazo lakho,
੨੬ਮੈਂ ਵੀ ਤੇਰਾ ਲਹਿੰਗਾ ਤੇਰੇ ਮੂੰਹ ਉੱਤੇ ਚੁੱਕ ਦਿਆਂਗਾ, ਸੋ ਤੇਰੀ ਸ਼ਰਮ ਵੇਖੀ ਜਾਵੇਗੀ।
27 ubufebe bakho lokububuliswa yisigwebo, ukufeba kwakho ungelanhloni! Ngizibonile izenzo zakho ezenyanyekayo phezu kwamaqaqa lasegangeni. Maye kuwe, wena Jerusalema! Koze kube nini ungahlambulukanga na?”
੨੭ਤੇਰਾ ਵਿਭਚਾਰ, ਤੇਰਾ ਹਿਣਕਣਾ, ਤੇਰੇ ਗੁੰਡੇ ਵਿਭਚਾਰ, ਪੈਲੀਆਂ ਵਿੱਚ, ਟਿੱਬਿਆਂ ਉੱਤੇ, ਇਹ ਤੇਰੇ ਘਿਣਾਉਣੇ ਕੰਮ ਮੈਂ ਵੇਖੇ। ਹੇ ਯਰੂਸ਼ਲਮ, ਹਾਏ ਤੇਰੇ ਉੱਤੇ! ਤੂੰ ਪਾਕ ਸਾਫ਼ ਨਾ ਹੋਵੇਂਗਾ! ਕਿੰਨ੍ਹਾਂ ਸਮਾਂ ਅਜੇ ਹੋਰ ਹੈ?