< १ शमूएल 26 >

1 जीपीहरू गिबामा शाऊलकहाँ आए र भने, “के दाऊद यशीमोन सामुन्‍नेको हकीलाहको पहाडमा लुकिरहेका छैनन्?”
ਜ਼ੀਫੀ ਲੋਕ ਗਿਬਆਹ ਨੂੰ ਸ਼ਾਊਲ ਕੋਲ ਆਣ ਕੇ ਬੋਲੇ, ਕੀ, ਦਾਊਦ ਹਕੀਲਾਹ ਦੇ ਪਰਬਤ ਵਿੱਚ ਜੋ ਯਸ਼ੀਮੋਨ ਦੇ ਸਾਹਮਣੇ ਹੈ ਲੁਕਿਆ ਨਹੀਂ ਰਹਿੰਦਾ?
2 तब शाऊल उठे र इस्राएलका चुनिएका तिन हजार मानिसलाई आफूसित लिएर जीपको उजाड-स्‍थानमा दाऊदलाई खोज्न तल गए ।
ਸੋ ਸ਼ਾਊਲ ਉੱਠਿਆ ਅਤੇ ਤਿੰਨ ਹਜ਼ਾਰ ਚੁਣਵੇਂ ਇਸਰਾਏਲੀ ਜੁਆਨ ਆਪਣੇ ਨਾਲ ਲੈ ਕੇ ਜ਼ੀਫ ਦੀ ਉਜਾੜ ਵਿੱਚ ਦਾਊਦ ਨੂੰ ਭਾਲਣ ਉਤਰਿਆ।
3 शाऊलले हकीलाहको पहाडमा छाउनी हाले, जुन यशीमोनको अगाडीतिर बाटोको छेउमा छ । तर दाऊदचाहिं उजाड-स्‍थानमा बसिरहेका थिए र शाऊल तिनको पछिपछि उजाड-स्‍थानमा आएको तिनले देखे ।
ਸ਼ਾਊਲ ਨੇ ਹਕੀਲਾਹ ਦੇ ਪਰਬਤ ਵਿੱਚ ਜੋ ਯਸ਼ੀਮੋਨ ਦੇ ਸਾਹਮਣੇ ਹੈ ਰਾਹ ਉੱਤੇ ਡੇਰੇ ਲਾਏ ਪਰ ਦਾਊਦ ਉਜਾੜ ਦੇ ਵਿੱਚ ਠਹਿਰਿਆ ਸੋ ਉਸ ਨੇ ਵੇਖਿਆ ਜੋ ਸ਼ਾਊਲ ਮੇਰੇ ਮਗਰੇ ਮਗਰ ਉਜਾੜ ਵਿੱਚ ਤੁਰਿਆ ਆਉਂਦਾ ਹੈ।
4 त्यसैले शाऊल साँच्‍चै नै आएका थिए भनी थाहा पाउनलाई दाऊदले गुप्‍तचरहरू पठाए ।
ਤਾਂ ਦਾਊਦ ਨੇ ਭੇਤੀਆਂ ਨੂੰ ਭੇਜਿਆ ਅਤੇ ਜਾਣਿਆ ਜੋ ਸ਼ਾਊਲ ਸੱਚ-ਮੁੱਚ ਆਇਆ ਹੈ।
5 दाऊद उठे र शाऊलले छाउनी हालेको ठाउँमा गए । शाऊल र तिनका फौजका सेनापति नेरका छोरा अबनेर कहाँ सुतेका ठाउँ देखे । शाऊल छाउनीमा सुते र मानिसहरूले तिनका वरिपरि छाउनी हालेका थिए र सबै मस्‍त निद्रामा थिए ।
ਤਦ ਦਾਊਦ ਉੱਠ ਕੇ ਸ਼ਾਊਲ ਦੇ ਡੇਰਿਆਂ ਕੋਲ ਆਇਆ, ਦਾਊਦ ਨੇ ਉਸ ਥਾਂ ਨੂੰ ਜਿੱਥੇ ਸ਼ਾਊਲ ਲੰਮਾ ਪਿਆ ਹੋਇਆ ਸੀ ਅਤੇ ਨੇਰ ਦਾ ਪੁੱਤਰ ਅਬਨੇਰ ਵੀ ਜੋ ਉਹ ਦਾ ਸੈਨਾਪਤੀ ਸੀ ਵੇਖਿਆ ਅਤੇ ਸ਼ਾਊਲ ਗੱਡੀਆਂ ਦੇ ਥਾਂ ਵਿੱਚ ਸੁੱਤਾ ਪਿਆ ਸੀ ਅਤੇ ਲੋਕਾਂ ਨੇ ਉਹ ਦੇ ਆਲੇ-ਦੁਆਲੇ ਡੇਰੇ ਲਾਏ ਹੋਏ ਸਨ।
6 तब दाऊदले हित्ती अहीमेलेक, योआबका भाइ सरूयाहका छोरा अबीशैलाई भने, “शाऊलको छाउनीमा तल मसँग को जानेछ?” अबीशैले भने, “म! म तपाईंसँग जानेछु ।”
ਤਦ ਦਾਊਦ ਨੇ ਹਿੱਤੀ ਅਹੀਮਲਕ ਅਤੇ ਸਰੂਯਾਹ ਦੇ ਪੁੱਤਰ ਅਬੀਸ਼ਈ ਨੂੰ ਜੋ ਯੋਆਬ ਦਾ ਭਰਾ ਸੀ ਆਖਿਆ, ਸ਼ਾਊਲ ਦੇ ਡੇਰਿਆਂ ਵੱਲ ਮੇਰੇ ਨਾਲ ਕੌਣ ਉਤਰੇਗਾ? ਅਬੀਸ਼ਈ ਬੋਲਿਆ, ਤੁਹਾਡੇ ਨਾਲ ਮੈਂ ਉਤਰਾਂਗਾ।
7 त्यसैले दाऊद र अबीशै राती फौज भएको ठाउँतिर गए । शाऊल आफ्नो भाला आफ्नो शिर नजिकै भूइँमा गाडेर छाउनीभित्र सुतिरहेका थिए । अबनेर र तिनका सिपाहीहरू तिनको वरिपरि सुतेका थिए ।
ਸੋ ਦਾਊਦ ਅਤੇ ਅਬੀਸ਼ਈ ਰਾਤ ਨੂੰ ਉਨ੍ਹਾਂ ਲੋਕਾਂ ਵਿੱਚ ਜਾ ਪਏ ਅਤੇ ਵੇਖੋ, ਉਸ ਵੇਲੇ ਸ਼ਾਊਲ ਗੱਡੀਆਂ ਦੇ ਥਾਂ ਵਿੱਚ ਸੁੱਤਾ ਪਿਆ ਸੀ ਅਤੇ ਉਹ ਦੀ ਬਰਛੀ ਉਹ ਦੀ ਸਿਰਹਾਣੇ ਧਰਤੀ ਵਿੱਚ ਗੱਡੀ ਹੋਈ ਸੀ ਅਤੇ ਅਬਨੇਰ ਅਤੇ ਸਿਪਾਹੀ ਉਹ ਦੇ ਉਦਾਲੇ ਪਏ ਹੋਏ ਸਨ।
8 अबीशैले दाऊदलाई भने, “परमेश्‍वरले आज तपाईंको शत्रुलाई तपाइईंको हातमा दिनुभएको छ । कृपया, तिनलाई एकै प्रहारमा भालाले भूइँमा रोप्‍न मलाई दिनुहोस् । म तिनलाई दोस्रो पटक प्रहार गर्दिनँ ।”
ਤਦ ਅਬੀਸ਼ਈ ਨੇ ਦਾਊਦ ਨੂੰ ਆਖਿਆ, ਪਰਮੇਸ਼ੁਰ ਨੇ ਅੱਜ ਤੁਹਾਡੇ ਵੈਰੀ ਨੂੰ ਤੁਹਾਡੇ ਹੱਥ ਕਰ ਦਿੱਤਾ। ਜੇ ਹੁਣ ਆਗਿਆ ਕਰੋ ਤਾਂ ਮੈਂ ਉਹ ਨੂੰ ਬਰਛੀ ਦਾ ਇੱਕੋ ਵਾਰ ਮਾਰ ਕੇ ਧਰਤੀ ਨਾਲ ਵਿੰਨ੍ਹਾਂ ਅਤੇ ਮੈਂ ਉਹ ਨੂੰ ਦੂਜੀ ਵਾਰ ਨਾ ਮਾਰਾਂਗਾ!
9 दाऊदले अबीशैलाई भने, “तिनलाई नाश नगर । किनकि परमप्रभुको अभिषिक्‍त जनमाथि हात उठाएर कोचाहिं दोषरहित हुन सक्छ?”
ਪਰ ਦਾਊਦ ਨੇ ਅਬੀਸ਼ਈ ਨੂੰ ਆਖਿਆ, ਉਹ ਨੂੰ ਨਾ ਮਾਰ ਕਿਉਂ ਜੋ ਯਹੋਵਾਹ ਦੇ ਅਭਿਸ਼ੇਕ ਹੋਏ ਉੱਤੇ ਕਿਹੜਾ ਹੈ ਜੋ ਹੱਥ ਚੁੱਕੇ ਅਤੇ ਬੇਦੋਸ਼ਾ ਠਹਿਰੇ?
10 दाऊदले भने, “जस्तो परमप्रभु जीवित हुनुहुन्छ, परमप्रभुले नै तिनलाई मार्नुहुनेछ वा मर्नलाई तिनको दिन आउनेछ वा तिनी युद्धमा जानेछन् र नाश हुनेछन् ।
੧੦ਦਾਊਦ ਨੇ ਇਹ ਵੀ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ, ਜਾਂ ਤਾਂ ਉਹ ਨੂੰ ਯਹੋਵਾਹ ਆਪ ਮਾਰੇਗਾ ਉਹ ਦੇ ਮਰਨ ਦਾ ਦਿਨ ਆਵੇਗਾ ਜਾਂ ਉਹ ਲੜਾਈ ਵਿੱਚ ਜਾ ਕੇ ਮਾਰਿਆ ਜਾਵੇਗਾ।
11 परमप्रभुको अभिषिक्‍त जनामाथि मैले आफ्‍नो हात उठाउने कुरा उहाँले दूर गर्नुभएको होस् । तर अब म तिमीलाई अनुरोध गर्छु, तिनको शिरमा भएको भाला र पानीको सुराही लेऊ र हामी जाऔं ।”
੧੧ਪਰ ਯਹੋਵਾਹ ਨਾ ਕਰੇ ਜੋ ਮੈਂ ਯਹੋਵਾਹ ਦੇ ਅਭਿਸ਼ੇਕ ਹੋਏ ਉੱਤੇ ਹੱਥ ਚਲਾਵਾਂ ਪਰ ਤੂੰ ਉਸ ਦੇ ਸਿਰਹਾਣੇ ਇਹ ਬਰਛੀ ਅਤੇ ਪਾਣੀ ਦੀ ਗੜਵੀ ਨੂੰ ਚੁੱਕ ਲੈ ਅਤੇ ਅਸੀਂ ਤੁਰ ਪਈਏ।
12 त्यसैले दाऊदले भाला र पानीको सुराही शाऊलको शिरनेरबाट लिए र तिनीहरू गए । तिनीहरूलाई कसैले देखेन वा यो कसैले थाहा पाएन, न त कोही ब्युँझिए, किनकि तिनीहरू सबै मस्‍त निदाएका थिए, किनकि परमप्रभुबाट आएको गहिरो निद्रा तिनीहरूमाथि परेको थियो ।
੧੨ਸੋ ਦਾਊਦ ਨੇ ਬਰਛੀ ਅਤੇ ਪਾਣੀ ਦੀ ਗੜਵੀ ਨੂੰ ਸ਼ਾਊਲ ਦੇ ਸਿਰਹਾਣੇ ਤੋਂ ਲੈ ਲਿਆ ਅਤੇ ਉਹ ਤੁਰ ਗਏ ਅਤੇ ਕਿਸੇ ਮਨੁੱਖ ਨੇ ਵੀ ਇਹ ਨਾ ਵੇਖਿਆ ਅਤੇ ਨਾ ਹੀ ਜਾਣਿਆ ਅਤੇ ਕੋਈ ਨਾ ਜਾਗਿਆ ਕਿਉਂ ਜੋ ਉਹ ਸਭ ਸੁੱਤੇ ਪਏ ਸਨ ਇਸ ਕਰਕੇ ਜੋ ਯਹੋਵਾਹ ਵੱਲੋਂ ਉਨ੍ਹਾਂ ਉੱਤੇ ਘੂਕ ਨੀਂਦ ਆਈ ਹੋਈ ਸੀ।
13 तब दाऊद पारिपट्टि गए र टाढा पहाडको टाकुरमा खडा भए । तिनीहरू बिच लामो दूरी थियो ।
੧੩ਫੇਰ ਦਾਊਦ ਪਰਲੇ ਪਾਸੇ ਲੰਘ ਕੇ ਦੂਰ ਇੱਕ ਪਰਬਤ ਦੀ ਟੀਸੀ ਉੱਤੇ ਜਾ ਖੜ੍ਹਾ ਹੋਇਆ ਅਤੇ ਉਨ੍ਹਾਂ ਦੇ ਵਿੱਚਕਾਰ ਵੱਡੀ ਵਿੱਥ ਸੀ
14 दाऊदले मानिसहरू र नेरका छोरा अबनेरलाई कराए । तिनले भने, “ए अबनेर के तिमीले जवाफ दिंदैनौ?” तब अबनेरले जवाफ दिए र भने, “राजामाथि कराउने तिमी को हौ?”
੧੪ਦਾਊਦ ਨੇ ਲੋਕਾਂ ਵੱਲ ਅਤੇ ਨੇਰ ਦੇ ਪੁੱਤਰ ਅਬਨੇਰ ਵੱਲ ਹਾਕਾਂ ਮਾਰ ਕੇ ਆਖਿਆ, ਹੇ ਅਬੀਨੇਰ ਉੱਤਰ ਨਹੀਂ ਦਿੰਦਾ? ਤਦ ਅਬਨੇਰ ਨੇ ਉੱਤਰ ਦੇ ਕੇ ਆਖਿਆ, ਤੂੰ ਕੌਣ ਹੈਂ ਜੋ ਰਾਜਾ ਨੂੰ ਹਾਕਾਂ ਮਾਰਦਾ ਹੈਂ?
15 दाऊदले अबनेरलाई भने, “के तिमी साहसी मानिस होइनौ? इस्राएलमा तिमी जस्तो को छ? तिमीले आफ्नो मालिक राजाको किन हेरचाह गरेनौ? किनकि तिम्रो मालिक राजालाई मार्न कोही आयो ।
੧੫ਤਦ ਦਾਊਦ ਨੇ ਅਬਨੇਰ ਨੂੰ ਆਖਿਆ, ਭਲਾ, ਤੂੰ ਵੱਡਾ ਸੂਰਮਾ ਨਹੀਂ ਅਤੇ ਇਸਰਾਏਲ ਵਿੱਚ ਤੇਰੇ ਸਮਾਨ ਕੌਣ ਹੈ? ਫੇਰ ਕੀ ਹੋਇਆ ਜੋ ਤੂੰ ਆਪਣੇ ਸੁਆਮੀ ਰਾਜਾ ਦੀ ਰਾਖੀ ਨਹੀਂ ਕੀਤੀ? ਕਿਉਂ ਜੋ ਲੋਕਾਂ ਵਿੱਚੋਂ ਇੱਕ ਜਣਾ ਤੇਰੇ ਮਾਲਕ ਰਾਜਾ ਦੇ ਮਾਰਨ ਨੂੰ ਵੜ ਗਿਆ ਸੀ
16 तिमीले गरेको यो कुरा ठीक छैन । जस्‍तो परमप्रभु जीवित हुनुहुन्छ, तिमी मर्न योग्‍यका छौ किनभने तिमीले परमप्रभुका अभिषिक्‍त जन तिम्रो मालिकको हेरचाह गरेका छैनौ । राजाको शिरनेर भएको भाला र पानीको सुराही कहाँ छ, हेर!”
੧੬ਸੋ ਇਹ ਕੰਮ ਤਾਂ ਤੂੰ ਕੁਝ ਚੰਗਾ ਨਹੀਂ ਕੀਤਾ। ਜਿਉਂਦੇ ਯਹੋਵਾਹ ਦੀ ਸਹੁੰ, ਤੁਸੀਂ ਵੱਢੇ ਜਾਣ ਦੇ ਯੋਗ ਹੋ ਕਿਉਂ ਜੋ ਤੁਸੀਂ ਆਪਣੇ ਮਾਲਕ ਦੀ ਜੋ ਯਹੋਵਾਹ ਦਾ ਅਭਿਸ਼ੇਕ ਹੋਇਆ ਹੈ ਰਾਖੀ ਨਹੀਂ ਕੀਤੀ ਅਤੇ ਹੁਣ ਵੇਖੋ, ਰਾਜਾ ਦੀ ਬਰਛੀ ਅਤੇ ਪਾਣੀ ਦੀ ਗੜਵੀ ਜੋ ਉਹ ਦੇ ਸਿਰਹਾਣੇ ਕੋਲ ਸੀ ਕਿੱਥੇ ਹੈ?
17 शाऊलले दाऊदको सोर चिने र भने, “ए मेरो छोरा दाऊद, के यो तिम्रो सोर हो?” दाऊदले भने, “हो मेरो मालिक, राजा, यो मेरो सोर हो ।”
੧੭ਤਦ ਸ਼ਾਊਲ ਨੇ ਦਾਊਦ ਦੀ ਅਵਾਜ਼ ਪਹਿਚਾਣ ਕੇ ਆਖਿਆ, ਹੇ ਮੇਰੇ ਪੁੱਤਰ ਦਾਊਦ, ਇਹ ਤੇਰੀ ਅਵਾਜ਼ ਹੈ? ਦਾਊਦ ਬੋਲਿਆ ਜੀ, ਮੇਰੇ ਮਹਾਰਾਜ ਅਤੇ ਰਾਜਾ, ਇਹ ਮੇਰੀ ਹੀ ਅਵਾਜ਼ ਹੈ
18 तिनले भने, “मेरो मालिकले आफ्नो दासको किन खेदो गर्नुहुन्छ? मैले के गरेको छु? मेरो हातमा के खराबी छ?
੧੮ਤਾਂ ਉਸ ਨੇ ਆਖਿਆ, ਮੇਰਾ ਮਹਾਰਾਜ ਆਪਣੇ ਸੇਵਕ ਦੇ ਪਿਛੇ ਇਸ ਤਰ੍ਹਾਂ ਕਾਹਨੂੰ ਲੱਗਾ ਹੋਇਆ ਹੈ? ਮੈਂ ਕੀ ਕੀਤਾ ਹੈ ਅਤੇ ਮੇਰੇ ਹੱਥ ਵਿੱਚ ਕੀ ਖੋਟ ਹੈ?
19 यसकारण अब, म तपाईंलाई बिन्ती गर्छु, मेरो मालिक राजाले आफ्नो दासको कुरा सुन्‍नुहोस् । परमप्रभुले नै तपाईंलाई मेरो विरुद्धमा उक्साउनुभएको हो भने, उहाँले बलिदान ग्रहण गर्नुभएको होस् । तर यो मानवजाति हो भने, तिनीहरू परमप्रभुको सामु श्रापित होऊन्, किनकि तिनीहरूले मलाई आज बाहिर धपाएका छन्, ताकि म परमप्रभुको उत्तराधिकारमा रहन नसकौं । तिनीहरूले मलाई भनेका छन्, 'अरू देवताहरूको पुजा गर्न जाऊ ।'
੧੯ਸੋ ਹੁਣ ਹੇ ਮਹਾਰਾਜ ਰਾਜਾ, ਆਪਣੇ ਸੇਵਕ ਦੀ ਸੁਣ। ਜੇ ਕਦੀ ਯਹੋਵਾਹ ਨੇ ਮੇਰੇ ਵਿਰੁੱਧ ਤੈਨੂੰ ਉਕਸਾਇਆ ਹੋਵੇ ਤਾਂ ਉਹ ਭੇਟ ਮੰਨ ਲਵੇ ਅਤੇ ਜੇ ਕਦੀ ਮਨੁੱਖਾਂ ਨੇ ਅਜਿਹਾ ਕੀਤਾ ਹੋਵੇ ਤਾਂ ਯਹੋਵਾਹ ਦੇ ਅੱਗੋਂ ਉਨ੍ਹਾਂ ਉੱਤੇ ਸਰਾਪ ਹੋਵੇ ਕਿਉਂ ਜੋ ਅੱਜ ਉਨ੍ਹਾਂ ਨੇ ਯਹੋਵਾਹ ਦੀ ਦਿੱਤੀ ਹੋਈ ਮਿਲਖ਼ ਵਿੱਚ ਰਹਿਣ ਤੋਂ ਮੈਨੂੰ ਧੱਕ ਦਿੱਤਾ ਅਤੇ ਮੈਨੂੰ ਆਖਦੇ ਹਨ, ਜਾ, ਹੋਰਨਾਂ ਦੇਵਤਿਆਂ ਦੀ ਪੂਜਾ ਕਰ
20 यसकारण अभ, मेरो रगत परमप्रभुको उपस्थितिबाट टाढा पृथ्वीमा नबगोस् । किनभने इस्राएलका राजा शिकारीले तित्रालाई पहाडहरूमा खेदेझैं एउटा उपियाँलाई खोज्‍न निस्केर आएका छन् ।”
੨੦ਸੋ ਹੁਣ ਯਹੋਵਾਹ ਦੇ ਸਾਹਮਣੇ ਮੇਰਾ ਲਹੂ ਧਰਤੀ ਉੱਤੇ ਨਾ ਵਹੇ ਕਿਉਂ ਜੋ ਇਸਰਾਏਲ ਦਾ ਰਾਜਾ ਇੱਕ ਪਿੱਸੂ ਲੱਭਣ ਨੂੰ ਨਿੱਕਲਿਆ ਹੈ ਜਿਵੇਂ ਕੋਈ ਪਹਾੜਾਂ ਉੱਤੇ ਤਿੱਤਰ ਦਾ ਸ਼ਿਕਾਰ ਖੇਡਦਾ ਹੈ।
21 तब शाऊलले भने, “मैले पाप गरेको छु । ए मेरा छोरा दाऊद फर्क । किनकि अब तिम्रो हानि गर्नेछैन, किनभने तिम्रो दृष्‍टिमा मेरो जीवन बहुमूल्य थियो । हेर, मैले मूर्खता गरेको छु र धेरै ठुलो गल्ती गरेको छु ।”
੨੧ਤਦ ਸ਼ਾਊਲ ਨੇ ਆਖਿਆ, ਮੈਂ ਪਾਪ ਕੀਤਾ, ਹੇ ਮੇਰੇ ਪੁੱਤਰ ਦਾਊਦ, ਮੁੜ ਆ ਕਿਉਂ ਜੋ ਮੈਂ ਤੈਨੂੰ ਫੇਰ ਨਾ ਦੁਖਾਵਾਂਗਾ, ਅੱਜ ਜੋ ਮੇਰੀ ਜਿੰਦ ਤੇਰੀ ਨਿਗਾਹ ਵਿੱਚ ਕੀਮਤੀ ਹੋਈ। ਵੇਖ, ਮੈਂ ਮੂਰਖ ਬਣਿਆ ਅਤੇ ਵੱਡੀ ਭੁੱਲ ਕੀਤੀ!
22 दाऊदले जवाफ दिए र भने, “हेर्नुहोस्, हे राजा, तपाईंको भाला यहाँ छ! जवान मानिसमध्ये एक जना यता आओस् र यसलाई तपाईंकहाँ लैजाओस् ।
੨੨ਦਾਊਦ ਨੇ ਉੱਤਰ ਦੇ ਕੇ ਆਖਿਆ, ਵੇਖ, ਰਾਜਾ ਦੀ ਬਰਛੀ ਹੈ ਸੋ ਜੁਆਨਾਂ ਵਿੱਚੋਂ ਕੋਈ ਆਣ ਕੇ ਉਹ ਨੂੰ ਲੈ ਜਾਵੇ
23 हरेक मानिसलाई आफ्‍नो धार्मिकता र विश्‍वस्‍तताको निम्ति परमप्रभुले नै इनाम दिनुभएको होस् । किनभने परमप्रभुले तपाईंलाई आज मेरो हातमा दिनुभयो, तर मैले उहाँको अभिषिक्‍त जनलाई प्रहार गरिनँ ।
੨੩ਅਤੇ ਯਹੋਵਾਹ ਸਾਰੇ ਮਨੁੱਖਾਂ ਨੂੰ ਆਪੋ-ਆਪਣੀ ਨੀਤ ਅਤੇ ਭਲਮਾਣਸੀ ਦੇ ਅਨੁਸਾਰ ਫਲ ਦੇਵੇ ਕਿਉਂ ਜੋ ਯਹੋਵਾਹ ਨੇ ਤੈਨੂੰ ਅੱਜ ਮੇਰੇ ਹੱਥ ਵਿੱਚ ਸੌਂਪ ਦਿੱਤਾ ਪਰ ਮੈਂ ਨਹੀਂ ਚਾਹਿਆ ਜੋ ਯਹੋਵਾਹ ਦੇ ਅਭਿਸ਼ੇਕ ਹੋਏ ਉੱਤੇ ਹੱਥ ਚਲਾਵਾਂ
24 हेर्नुहोस्, आज मेरो दृष्‍टिमा जसरी तपाईंको जीवन बहुमूल्य थियो, त्यसरी नै मेरो जीवन परमप्रभुको दृष्‍टिमा धेरै मूल्यवान होस् र उहाँले नै मलाई मेरा सबै कष्‍टहरूबाट छुटकारा दिनुभएको होस् ।
੨੪ਵੇਖ, ਜਿਵੇਂ ਤੇਰੀ ਜਾਨ ਮੇਰੀਆਂ ਅੱਖੀਆਂ ਵਿੱਚ ਅੱਜ ਦੁਰਲੱਭ ਦਿੱਸੀ ਹੈ ਤੇਹੀ ਹੀ ਮੇਰੀ ਜਿੰਦ ਯਹੋਵਾਹ ਦੀ ਨਿਗਾਹ ਵਿੱਚ ਕੀਮਤ ਹੋਵੇ ਅਤੇ ਉਹ ਮੈਨੂੰ ਸਾਰਿਆਂ ਦੁੱਖਾਂ ਵਿੱਚੋਂ ਛੁਟਕਾਰਾ ਦੇਵੇ
25 तब शाऊलले दाऊदलाई भने, “ए मेरा छोरा दाऊद, तिमीलाई आशिष् मिलोस्! तिमीले निश्‍चय नै ठुला कुराहरू गर्नेछौ र तिनमा तिमी सफल हुनेछौ ।” त्यसैले दाऊद आफ्नो बाटो लागे र शाऊल आफ्नै ठाउँतिर फर्के ।
੨੫ਤਦ ਸ਼ਾਊਲ ਨੇ ਦਾਊਦ ਨੂੰ ਆਖਿਆ, ਮੁਬਾਰਕ ਹੈ ਤੂੰ, ਹੇ ਮੇਰੇ ਪੁੱਤਰ ਦਾਊਦ ਤੂੰ ਵੱਡੇ-ਵੱਡੇ ਕੰਮ ਕਰੇਂਗਾ ਅਤੇ ਤੂੰ ਭਾਗਵਾਨ ਵੀ ਹੋਵੇਂਗਾ। ਸੋ ਦਾਊਦ ਆਪਣੇ ਰਾਹ ਤੁਰ ਗਿਆ ਅਤੇ ਸ਼ਾਊਲ ਆਪਣੇ ਥਾਂ ਨੂੰ ਮੁੜ ਗਿਆ।

< १ शमूएल 26 >