< २ इतिहास 25 >
1 अमस्याहले राज्य गर्न सुरु गर्दा तिनी पच्चिस वर्षका थिए । तिनले यरूशलेममा उनन्तिस वर्ष राज्य गरे । तिनकी आमाको नाउँ यरूशलेमकी यहोअदीन थियो ।
੧ਅਮਸਯਾਹ ਪੱਚੀਆਂ ਸਾਲਾਂ ਦਾ ਸੀ ਜਦੋਂ ਉਹ ਰਾਜ ਕਰਨ ਲੱਗਾ ਅਤੇ ਉਹ ਨੇ ਉਨੱਤੀ ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਉਹ ਦੀ ਮਾਤਾ ਦਾ ਨਾਮ ਯਹੋਅੱਦਾਨ ਸੀ ਜੋ ਯਰੂਸ਼ਲਮ ਦੀ ਸੀ
2 तिनले परमप्रभुको दृष्टिमा जे असल थियो सो गरे, तर पूरा हृदयले होइन ।
੨ਅਤੇ ਉਸ ਨੇ ਉਹ ਹੀ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਚੰਗਾ ਸੀ ਪਰ ਪੂਰੇ ਦਿਲ ਨਾਲ ਨਹੀਂ।
3 अनि यस्तो भयो, जब तिनको शासन राम्ररी स्थापित भयो, तब तिनले आफ्ना बुबा राजाको हत्या गरेका अधिकारीहरूलाई मारे ।
੩ਜਦੋਂ ਉਹ ਦਾ ਰਾਜ ਪੱਕਾ ਹੋ ਗਿਆ ਤਾਂ ਉਹ ਨੇ ਆਪਣੇ ਉਨ੍ਹਾਂ ਸੇਵਕਾਂ ਨੂੰ ਮਾਰ ਛੱਡਿਆ, ਜਿਨ੍ਹਾਂ ਨੇ ਉਹ ਦੇ ਪਿਤਾ ਨੂੰ ਮਾਰਿਆ ਸੀ, ਜੋ ਰਾਜਾ ਸੀ।
4 तर तिनले मोशाका व्यवस्थाको पुस्तकमा लेखिएको यसो भन्ने परमप्रभुको आज्ञालाई पालन गरेर तिनीहरूका छोराछोरीलाई चाहिं मारेनन्, “बुबाहरूलाई छोराछोरीका निम्ति र छोराछोरीलाई बुबाहरूका निम्ति नमार्नू । बरू, हरेक मानिसले आफ्नै पापका निम्ति मर्नुपर्छ ।”
੪ਪਰ ਉਨ੍ਹਾਂ ਦੇ ਪੁੱਤਰਾਂ ਨੂੰ ਉਹ ਨੇ ਨਾ ਮਾਰਿਆ ਕਿਉਂ ਜੋ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਹੈ, ਅਜਿਹਾ ਲਿਖਿਆ ਹੈ ਕਿ ਪੁੱਤਰਾਂ ਦੇ ਬਦਲੇ ਪਿਤਾ ਨਾ ਮਾਰੇ ਜਾਣ, ਨਾ ਪਿਤਾ ਦੇ ਬਦਲੇ ਪੁੱਤਰ ਮਾਰੇ ਜਾਣ ਪਰ ਹਰੇਕ ਮਨੁੱਖ ਆਪਣੇ ਹੀ ਪਾਪ ਦੇ ਕਾਰਨ ਮਾਰਿਆ ਜਾਵੇ।
5 यसको साथै अमस्याहले यहूदाका मानिसहरूलाई एकसाथ भेला गरे र तिनीहरूका पुर्ख्यौली घरानाअनुसार सारा यहूदा र बेन्यामीनका हजार र सयका कमाण्डरहरूका अधीनमा राखिदिए । तिनले बीस वर्ष पुगेका र त्यसभन्दा बढी उमेरका मानिको गन्ती गरे, र तिनीहरूको सङ्ख्या तीन लाख रोजाइमा परेका मानिस, सबै लडाइँ गर्न र भाला र ढाल चलाउन सक्नेहरू भएका तिनले थाहा पाए ।
੫ਇਸ ਤੋਂ ਬਿਨ੍ਹਾਂ ਅਮਸਯਾਹ ਨੇ ਯਹੂਦਾਹ ਨੂੰ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਸਾਰੇ ਯਹੂਦਾਹ ਤੇ ਬਿਨਯਾਮੀਨ ਵਿੱਚ ਹਜ਼ਾਰ-ਹਜ਼ਾਰ ਤੇ ਸੌ-ਸੌ ਦੇ ਸਰਦਾਰਾਂ ਦੇ ਹੇਠਾਂ ਰੱਖਿਆ ਅਤੇ ਉਨ੍ਹਾਂ ਵਿੱਚੋਂ ਜਿਨ੍ਹਾਂ ਦੀ ਉਮਰ ਵੀਹ ਸਾਲਾਂ ਜਾਂ ਇਸ ਤੋਂ ਉੱਪਰ ਸੀ ਉਨ੍ਹਾਂ ਨੂੰ ਗਿਣਿਆ ਅਤੇ ਉਨ੍ਹਾਂ ਵਿੱਚ ਤਿੰਨ ਲੱਖ ਚੋਣਵੇਂ ਜੁਆਨ ਵੇਖੇ ਜਿਹੜੇ ਜੰਗ ਵਿੱਚ ਜਾਣ ਜੋਗ ਸਨ ਅਤੇ ਬਰਛੀ ਤੇ ਢਾਲ਼ ਵਰਤ ਸਕਦੇ ਸਨ
6 तिनले एक सय चाँदीका तोडा तिरेर इस्राएलबाट एक लाख लडाकु योद्धाहरू भाडामा लिए ।
੬ਅਤੇ ਉਹ ਨੇ ਸੌ ਕਿਨਤਾਰ ਚਾਂਦੀ ਦੇ ਕੇ ਇਸਰਾਏਲੀਆਂ ਵਿੱਚੋਂ ਇੱਕ ਲੱਖ ਸੂਰਬੀਰ ਨੌਕਰ ਰੱਖੇ
7 तर परमेश्वरका एक जना मानिस तिनीकहाँ आए र भने, “ए राजा, इस्राएलका फौजलाई तपाईंसँग नलानुहोस्, किनकि परमप्रभु इस्राएलसँग हुनुहुन्न— एफ्राइमको कोही पनि मानिससँग हुनुहुन्न ।
੭ਪਰ ਇੱਕ ਪਰਮੇਸ਼ੁਰ ਦੇ ਜਨ ਨੇ ਉਹ ਦੇ ਕੋਲ ਆਣ ਕੇ ਆਖਿਆ ਕਿ ਹੇ ਪਾਤਸ਼ਾਹ, ਤੁਹਾਡੇ ਨਾਲ ਇਸਰਾਏਲੀਆਂ ਦੀ ਸੈਨਾਂ ਨਾ ਜਾਵੇ ਕਿਉਂ ਜੋ ਯਹੋਵਾਹ ਇਸਰਾਏਲੀਆਂ ਦੀ ਸਾਰੀ ਇਫ਼ਰਾਈਮ ਵੰਸ਼ ਦੇ ਨਾਲ ਨਹੀਂ ਹੈ
8 तर तपाईं त्यसरी गए पनि, र साहसी र बलियो भए पनि शत्रुहरूका सामु परमेश्वरले तपाईंलाई परास्त गर्नुहुनेछ, किनकि सहायता गर्ने, र परास्त गर्ने शक्ति परमेश्वरसँग छ ।”
੮ਪਰ ਜੇ ਤੁਸੀਂ ਜਾਣਾ ਹੀ ਚਾਹੁੰਦੇ ਹੋ ਤਾਂ ਜਾਓ ਤੇ ਲੜਾਈ ਲਈ ਤਕੜੇ ਹੋਵੋ। ਯਹੋਵਾਹ ਤੁਹਾਨੂੰ ਵੈਰੀਆਂ ਦੇ ਅੱਗੇ ਢਾਵੇਗਾ ਕਿਉਂ ਜੋ ਪਰਮੇਸ਼ੁਰ ਵਿੱਚ ਉਠਾਉਣ ਤੇ ਢਾਉਣ ਦੀ ਸ਼ਕਤੀ ਹੈ
9 अमस्याहले परमेश्वरका मानिसलाई भने, “तर इस्राएली फौजलाई मैले दिएको त्यो एक सय तोडाको बारेमा हामी के गरौं?” परमेश्वरका मानिसले जवाफ दिए, “परमप्रभुले तपाईंलाई त्योभन्दा धेरै बढी दिन सक्षम हुनुहुन्छ ।”
੯ਅਮਸਯਾਹ ਨੇ ਪਰਮੇਸ਼ੁਰ ਦੇ ਜਨ ਨੂੰ ਆਖਿਆ, ਪਰ ਸੌ ਕਿਨਤਾਰਾਂ ਲਈ ਜੋ ਮੈਂ ਇਸਰਾਏਲ ਦੀ ਸੈਨਾਂ ਨੂੰ ਦਿੱਤੇ ਅਸੀਂ ਕੀ ਕਰੀਏ? ਉਸ ਪਰਮੇਸ਼ੁਰ ਦੇ ਜਨ ਨੇ ਕਿਹਾ ਕਿ ਯਹੋਵਾਹ ਤੁਹਾਨੂੰ ਉਸ ਨਾਲੋਂ ਬਹੁਤਾ ਦੇ ਸਕਦਾ ਹੈ
10 यसैले एफ्राइमबाट आफूकहाँ आएका फौजलाई अमस्याहले अलग गरे । तिनीहरूलाई तिनले फेरि घर पठाइदिए । यसैले यहूदाप्रतिको तिनीहरूको क्रोध धेरै भयो, र रीसले चूर भएर तिनीहरू घर फर्के ।
੧੦ਤਦ ਅਮਸਯਾਹ ਨੇ ਉਸ ਸੈਨਾਂ ਨੂੰ ਜੋ ਇਫ਼ਰਾਈਮ ਵਿੱਚੋਂ ਉਹ ਦੇ ਕੋਲ ਆਈ ਸੀ ਅੱਡ ਕੀਤਾ ਤਾਂ ਜੋ ਉਹ ਫੇਰ ਆਪਣੇ ਘਰਾਂ ਨੂੰ ਜਾਣ। ਇਸ ਕਰਕੇ ਉਨ੍ਹਾਂ ਦਾ ਹਰਖ ਯਹੂਦਾਹ ਉੱਤੇ ਬਹੁਤ ਵਧਿਆ ਅਤੇ ਉਹ ਵੱਡੇ ਗੁੱਸੇ ਵਿੱਚ ਆਪਣੇ ਘਰਾਂ ਨੂੰ ਮੁੜੇ
11 अमस्याहले साहस गरे र नूनको उपत्यकामा जानलाई आफ्ना मानिसहरूको नेतृत्व गरे । त्यहाँ तिनले सेइरका दश हजार मानिसहरूलाई पराजित गरे ।
੧੧ਅਤੇ ਅਮਸਯਾਹ ਨੇ ਹੌਂਸਲਾ ਕੀਤਾ ਅਤੇ ਆਪਣੇ ਆਦਮੀਆਂ ਨੂੰ ਲੈ ਕੇ ਲੂਣ ਦੀ ਵਾਦੀ ਵੱਲ ਗਿਆ ਤੇ ਸੇਈਰ ਵੰਸ਼ ਵਿੱਚੋਂ ਦਸ ਹਜ਼ਾਰ ਨੂੰ ਮਾਰ ਦਿੱਤਾ
12 यहूदाका फौजले अरू दश हजार मानिसलाई जीवितै लिएर गए । तिनीहरूले उनीहरूलाई एउटा चट्टानको टाकुरामा लगे र त्यहाँबाट तिनीहरूलाई तल खसालिदिए ताकि तिनीहरू सबै टुक्राटुक्रा भए ।
੧੨ਅਤੇ ਹੋਰ ਦਸ ਹਜ਼ਾਰ ਨੂੰ ਯਹੂਦੀ ਜਿਉਂਦਾ ਫੜ੍ਹ ਕੇ ਲੈ ਗਏ ਅਤੇ ਉਨ੍ਹਾਂ ਨੂੰ ਇੱਕ ਚੱਟਾਨ ਦੀ ਚੋਟੀ ਤੇ ਚੜ੍ਹਾਇਆ ਅਤੇ ਉਸ ਚੱਟਾਨ ਦੀ ਚੋਟੀ ਉੱਤੋਂ ਉਨ੍ਹਾਂ ਨੂੰ ਥੱਲੇ ਐਉਂ ਸੁੱਟ ਦਿੱਤਾ ਕਿ ਸਾਰਿਆਂ ਦੇ ਟੋਟੇ-ਟੋਟੇ ਹੋ ਗਏ
13 तर अमस्याहले आफूसित युद्धमा नजाउन् भनी फिर्ता पठाइदिएका फौजले यहूदाका सामरियादेखि बेथ-होरोनसम्मका सहरहरू आक्रमण गरे । तिनीहरूले तीन हजार जना मानिसलाई मारे, र धेरै लूटका माल लिएर गए ।
੧੩ਪਰ ਉਸ ਸੈਨਾਂ ਦੇ ਜੁਆਨ ਜਿਨ੍ਹਾਂ ਨੂੰ ਅਮਸਯਾਹ ਨੇ ਮੋੜ ਭੇਜਿਆ ਸੀ ਕਿ ਉਹ ਦੇ ਨਾਲ ਲੜਾਈ ਵਿੱਚ ਨਾ ਜਾਣ ਸਾਮਰਿਯਾ ਤੋਂ ਬੈਤ-ਹੋਰੋਨ ਤੱਕ ਯਹੂਦਾਹ ਦੇ ਸ਼ਹਿਰਾਂ ਤੇ ਟੁੱਟ ਪਏ ਅਤੇ ਉਨ੍ਹਾਂ ਵਿੱਚੋਂ ਤਿੰਨ ਹਜ਼ਾਰ ਨੂੰ ਮਾਰ ਸੁੱਟਿਆ ਅਤੇ ਬਹੁਤ ਸਾਰਾ ਮਾਲ ਲੁੱਟ ਲੈ ਗਏ।
14 अब यस्तो भयो, एदोमीहरूलाई परास्त गरेर फर्केपछि अमस्याहले सेइरका मानिसहरूका देवताहरू ल्याए र ती आफ्नै देवताका रूपमा स्थापना गरे । तिनीहरूका सामु तिनी घोप्टो परे, र तिनीहरूलाई धूप बाले ।
੧੪ਜਦੋਂ ਅਮਸਯਾਹ ਅਦੋਮੀਆਂ ਨੂੰ ਮਾਰ ਕੇ ਮੁੜਿਆ ਤਾਂ ਸੇਈਰੀਆਂ ਦੇ ਦੇਵਤਿਆਂ ਨੂੰ ਲੈਂਦਾ ਆਇਆ ਅਤੇ ਉਨ੍ਹਾਂ ਨੂੰ ਖੜ੍ਹਾ ਕੀਤਾ ਕਿ ਉਹ ਉਸ ਦੇ ਦੇਵਤੇ ਹੋਣ ਅਤੇ ਉਸ ਨੇ ਉਨ੍ਹਾਂ ਦੇ ਅੱਗੇ ਮੱਥਾ ਟੇਕਿਆ ਅਤੇ ਉਨ੍ਹਾਂ ਦੇ ਅੱਗੇ ਧੂਪ ਧੁਖਾਈ
15 यसैले अमस्याहको विरुद्धमा परमप्रभुको क्रोध दन्कियो । उहाँले एक जना अगमवक्ता पठाउनुभयो, जसले भने, “आफ्नै भक्तहरूलाई त तपाईंको हातदेखि बचाउन नसक्ने देवताहरूको खोजी तपाईं किन गर्नुभयो?”
੧੫ਇਸ ਲਈ ਯਹੋਵਾਹ ਦਾ ਕ੍ਰੋਧ ਅਮਸਯਾਹ ਤੇ ਭੜਕਿਆ ਅਤੇ ਉਸ ਨੇ ਇੱਕ ਨਬੀ ਨੂੰ ਉਹ ਦੇ ਕੋਲ ਭੇਜਿਆ ਜਿਸ ਨੇ ਉਹ ਨੂੰ ਆਖਿਆ ਕਿ ਤੁਸੀਂ ਉਨ੍ਹਾਂ ਲੋਕਾਂ ਦੇ ਉਨ੍ਹਾਂ ਦੇਵਤਿਆਂ ਦੇ ਕੋਲੋਂ ਸਲਾਹ ਕਿਉਂ ਲੈਂਦੇ ਹੋ, ਜਿਨ੍ਹਾਂ ਨੇ ਆਪਣੇ ਹੀ ਲੋਕਾਂ ਨੂੰ ਤੁਹਾਡੇ ਹੱਥੋਂ ਨਾ ਛੁਡਾਇਆ?
16 यस्तो भयो, जब अगमवक्ता तिनीसित बोलिरहेका थिए, तब राजाले तिनलाई भने, “के हामीले तिमीलाई राजाका सल्लाहकार बनएका छौं र? चूप लाग । तँ किन मारिने?” तब अगमवक्ता चूप लागे र भने, “मलाई थाहा छ कि तपाईंले यो काम गरेर मेरो सल्लाह नसुन्नुभएको हुनाले परमेश्वरले तपाईंलाई नाश गर्ने निर्णय गर्नुभएको छ ।”
੧੬ਉਹ ਉਸ ਦੇ ਨਾਲ ਗੱਲਾਂ ਕਰਦਾ ਸੀ ਕਿ ਪਾਤਸ਼ਾਹ ਨੇ ਉਸ ਨੂੰ ਕਿਹਾ, ਕੀ ਅਸੀਂ ਤੈਨੂੰ ਪਾਤਸ਼ਾਹ ਦਾ ਮੰਤਰੀ ਬਣਾਇਆ ਹੈ? ਚੁੱਪ ਰਹਿ ਤੂੰ ਕਿਉਂ ਮਾਰ ਖਾਵੇਂ? ਤਦ ਉਹ ਨਬੀ ਇਹ ਆਖ ਕੇ ਚੁੱਪ ਹੋ ਗਿਆ ਕਿ ਮੈਂ ਜਾਣਦਾ ਹਾਂ ਕਿ ਪਰਮੇਸ਼ੁਰ ਨੇ ਤੁਹਾਨੂੰ ਨਾਸ ਕਰਨਾ ਠਾਣਿਆ ਹੈ ਇਸ ਲਈ ਕਿ ਤੁਸੀਂ ਇਉਂ ਕੀਤਾ ਹੈ ਅਤੇ ਮੇਰੀ ਸਲਾਹ ਨਹੀਂ ਮੰਨੀ।
17 त्यसपछि यहूदाका राजा अमस्याहले आफ्ना सल्लाहकारहरूसँग सल्लाह लिए र इस्राएलका राजा येहूका नाति, यहोआहाजका छोरा येहोआशकहाँ यसो भनेर दूतहरू पठाए, “आऊ, युद्धमा हामी एक-अर्काको सामना गरौं ।”
੧੭ਤਦ ਯਹੂਦਾਹ ਦੇ ਰਾਜੇ ਅਮਸਯਾਹ ਨੇ ਸਲਾਹ ਕਰ ਕੇ ਇਸਰਾਏਲ ਦੇ ਰਾਜੇ ਯਹੋਆਸ਼ ਨੂੰ ਜੋ ਯੇਹੂ ਦਾ ਪੋਤਾ ਅਤੇ ਯਹੋਆਹਾਜ਼ ਦਾ ਪੁੱਤਰ ਸੀ ਸੁਨੇਹਾ ਭੇਜਿਆ ਕਿ ਆ, ਅਸੀਂ ਇੱਕ ਦੂਜੇ ਨੂੰ ਆਹਮੋ-ਸਾਹਮਣੇ ਵੇਖੀਏ
18 तर इस्राएलका राजा येहोआशले यहूदाका राजा अमस्याहका दूतहरूलाई यसो भनेर फिर्ता पठाए, “लेबनानको एउटा सिउँडीले लेबनानकै एउटा देवदारुलाई यसो भनेर एउटा सन्देश पठायो, ‘तिम्री छोरी मेरा छोरालाई पत्नीको रूपमा देऊ,' तर लेबनानको एउटा जङ्गली पशु त्यताबाट भएर गयो र त्यो सिउँडीलाई कुल्चिदियो ।
੧੮ਤਦ ਇਸਰਾਏਲ ਦੇ ਰਾਜਾ ਯਹੋਆਸ਼ ਨੇ ਯਹੂਦਾਹ ਦੇ ਰਾਜਾ ਅਮਸਯਾਹ ਨੂੰ ਇਹ ਸੁਨੇਹਾ ਭੇਜਿਆ ਕਿ ਲਬਾਨੋਨ ਦੇ ਕੰਡਿਆਲੇ ਨੇ ਲਬਾਨੋਨ ਦੇ ਦਿਆਰ ਨੂੰ ਸੁਨੇਹਾ ਭੇਜਿਆ ਕਿ ਆਪਣੀ ਧੀ ਨੂੰ ਮੇਰੇ ਪੁੱਤਰ ਨਾਲ ਵਿਆਹ ਦੇ ਅਤੇ ਇੱਕ ਜੰਗਲੀ ਜਾਨਵਰ ਜੋ ਲਬਾਨੋਨ ਵਿੱਚ ਸੀ ਕੋਲੋਂ ਦੀ ਲੰਘਿਆ ਅਤੇ ਕੰਡਿਆਲੇ ਨੂੰ ਮਿੱਧ ਛੱਡਿਆ
19 तिमीले भनेका छौ ‘हेर, मैले एदोमलाई हराएको छु,’ र तिम्रो हृदयले तिमीलाई माथि उचालेको छ । आफ्नो विजयमा गर्व गर, तर आफ्नै घरमा बस, आफ्नै र यहूदाको पनि आफूसँगै पतन ल्याउन तिमी किन खतरामा पर्छौ?”
੧੯ਤੂੰ ਕਹਿੰਦਾ ਹੈਂ, ਵੇਖ ਮੈਂ ਅਦੋਮ ਨੂੰ ਮਾਰਿਆ ਹੈ ਅਤੇ ਤੇਰੇ ਮਨ ਦਾ ਘਮੰਡ ਤੈਨੂੰ ਚੁੱਕਦਾ ਹੈ। ਘਰੇ ਰਹਿ। ਭਲਾ, ਤੂੰ ਕਿਉਂ ਬਿਪਤਾ ਨੂੰ ਛੇੜੇਂ ਤੇ ਡਿੱਗੇਂ ਅਤੇ ਤੇਰੇ ਨਾਲ ਹੀ ਯਹੂਦਾਹ ਵੀ?।
20 तर अमस्याहले सुनेनन्, किनभने यो घटना परमेश्वरबाट भएको थियो ताकि उहाँले यहूदाका मानिसहरूलाई तिनीहरूका शत्रुहरूका हातमा दिन सक्नुभएको होस्, किनभने, तिनीहरूले एदोमका देवताहरूबाट सल्लाह लिएका थिए ।
੨੦ਪਰ ਅਮਸਯਾਹ ਨੇ ਧਿਆਨ ਨਾ ਕੀਤਾ ਕਿਉਂ ਜੋ ਇਹ ਪਰਮੇਸ਼ੁਰ ਵੱਲੋਂ ਆਇਆ ਕਿ ਉਹ ਉਨ੍ਹਾਂ ਨੂੰ ਵੈਰੀਆਂ ਦੇ ਹੱਥ ਵਿੱਚ ਇਸ ਕਾਰਨ ਦੇਵੇ ਕਿ ਉਹ ਅਦੋਮ ਦਿਆਂ ਦੇਵਤਿਆਂ ਕੋਲੋਂ ਪੁੱਛ-ਗਿੱਛ ਕਰਦੇ ਸਨ
21 यसैले इस्राएलका राजा येहोआशले आक्रमण गरे । तिनी र यहूदाका राजा अमस्याह यहूदाको बेथ-शेमेशमा आमने सामने भएर युद्ध लडे ।
੨੧ਤਦ ਇਸਰਾਏਲ ਦੇ ਰਾਜਾ ਯਹੋਆਸ਼ ਨੇ ਚੜ੍ਹਾਈ ਕੀਤੀ ਅਤੇ ਉਹ ਅਤੇ ਯਹੂਦਾਹ ਦਾ ਰਾਜਾ ਅਮਸਯਾਹ ਬੈਤ ਸ਼ਮਸ਼ ਵਿੱਚ ਜੋ ਯਹੂਦਾਹ ਦਾ ਹੈ ਆਹਮੋ-ਸਾਹਮਣੇ ਹੋਏ
22 इस्राएलद्वारा यहूदा पराजित भयो, र हरेक मानिस आआफ्नो घरमा भाग्यो ।
੨੨ਤਦ ਯਹੂਦਾਹ ਇਸਰਾਏਲ ਦੇ ਅੱਗੋਂ ਹਾਰ ਗਿਆ ਅਤੇ ਹਰੇਕ ਆਪਣੇ ਤੰਬੂ ਨੂੰ ਭੱਜਾ
23 इस्राएलका राजा येहोआशले अहज्याहका नाति, योआशका छोरा यहूदाका राजा अमस्याहलाई बेथ-शेमेशमा गिरफ्तार गरे । तिनले उनलाई यरूशलेममा ल्याए र तिनले एफ्राइमको ढोकादेखि कुने-ढोकासम्म चार सय हात लामो यरूशलेमको पर्खाल भत्काइदिए ।
੨੩ਇਸਰਾਏਲ ਦੇ ਰਾਜਾ ਯਹੋਆਸ਼ ਨੇ ਯਹੂਦਾਹ ਦੇ ਰਾਜਾ ਅਮਸਯਾਹ ਨੂੰ ਜੋ ਯਹੋਆਹਾਜ਼ ਦਾ ਪੋਤਾ ਅਤੇ ਯੋਆਸ਼ ਦਾ ਪੁੱਤਰ ਸੀ ਬੈਤ ਸ਼ਮਸ਼ ਵਿੱਚ ਫੜ੍ਹ ਲਿਆ ਅਤੇ ਯਰੂਸ਼ਲਮ ਵਿੱਚ ਵੜਿਆ ਅਤੇ ਯਰੂਸ਼ਲਮ ਦੀ ਸ਼ਹਿਰਪਨਾਹ ਇਫ਼ਰਾਈਮ ਦੇ ਫਾਟਕ ਤੋਂ ਲੈ ਕੇ ਖੂੰਜੇ ਵਾਲੇ ਫਾਟਕ ਤੱਕ ਚਾਰ ਸੌ ਹੱਥ ਢਾਹ ਦਿੱਤੀ
24 तिनले ओबेद-एदोमको जिम्मामा राखिदिएका, परमप्रभुको मन्दिरमा भेट्टाइएका सबै सुन र चाँदी र सबै भाँडाहरू, र राजमहलमा भएका बहुमूल्य थोकहरू र कैदीहरूलाई पनि लगे, र सामरियामा फर्के ।
੨੪ਅਤੇ ਉਸ ਨੇ ਸਾਰਾ ਸੋਨਾ ਅਤੇ ਚਾਂਦੀ ਅਤੇ ਸਾਰੇ ਭਾਂਡੇ ਜੋ ਪਰਮੇਸ਼ੁਰ ਦੇ ਭਵਨ ਵਿੱਚ ਓਬੇਦ-ਅਦੋਮ ਦੇ ਕੋਲੋਂ ਮਿਲੇ ਅਤੇ ਪਾਤਸ਼ਾਹ ਦੇ ਮਹਿਲ ਦੇ ਖਜ਼ਾਨੇ ਅਤੇ ਬੰਦੀ ਪੁਰਸ਼ਾਂ ਨੂੰ ਨਾਲ ਲੈ ਕੇ ਸਾਮਰਿਯਾ ਨੂੰ ਮੁੜਿਆ।
25 इस्राएलका राजा यहोआहाजका छोरा येहोआशको मृत्युपछि यहूदाका राजा योआशका छोरा अमस्याह पन्ध्र वर्षसम्म बाँचे ।
੨੫ਯਹੂਦਾਹ ਦੇ ਰਾਜਾ ਯੋਆਸ਼ ਦਾ ਪੁੱਤਰ ਅਮਸਯਾਹ ਇਸਰਾਏਲ ਦੇ ਰਾਜਾ ਯਹੋਆਹਾਜ਼ ਦੇ ਪੁੱਤਰ ਯਹੋਆਸ਼ ਦੇ ਮਰਨ ਦੇ ਪਿੱਛੋਂ ਪੰਦਰਾਂ ਸਾਲ ਜੀਉਂਦਾ ਰਿਹਾ
26 अमस्याहका बारेमा भएका अरू घटनाहरू सुरुदेखि अन्त्यसम्म यहूदा र इस्राएलका राजाहरूका इतिहासको पुस्तकमा लेखिएका छैनन् र?
੨੬ਅਤੇ ਅਮਸਯਾਹ ਦੇ ਬਾਕੀ ਕੰਮ ਜੋ ਉਸ ਨੇ ਆਦ ਤੋਂ ਅੰਤ ਤੱਕ ਕੀਤੇ ਕੀ ਉਹ ਯਹੂਦਾਹ ਤੇ ਇਸਰਾਏਲ ਦੇ ਰਾਜਿਆਂ ਦੀ ਪੋਥੀ ਵਿੱਚ ਲਿਖੇ ਹੋਏ ਨਹੀਂ ਹਨ?
27 अमस्याहले परमप्रभुको अनुसरण गर्नबाट तर्केर गएको दिनदेखि नै तिनीहरूले यरूशलेममा तिनको विरुद्ध षड्यन्त्र गर्न सुरु गरे । तिनी लाकीशमा भागे, तर तिनीहरूले लाकीशमा तिनको पछिपछि मानिसहरू पठाए र तिनलाई त्यहीं मारे ।
੨੭ਜਦ ਤੋਂ ਅਮਸਯਾਹ ਯਹੋਵਾਹ ਦੇ ਪਿੱਛੇ ਚੱਲਣ ਤੋਂ ਫਿਰਿਆ ਤਦੋਂ ਹੀ ਯਰੂਸ਼ਲਮ ਦੇ ਲੋਕਾਂ ਨੇ ਉਸ ਦੇ ਵਿਰੁੱਧ ਮਤਾ ਪਕਾਇਆ ਸੋ ਉਹ ਲਾਕੀਸ਼ ਨੂੰ ਭੱਜ ਗਿਆ ਪਰ ਉਨ੍ਹਾਂ ਨੇ ਲਾਕੀਸ਼ ਵਿੱਚ ਉਹ ਦੇ ਪਿੱਛੇ ਆਦਮੀ ਭੇਜ ਕੇ ਉਹ ਨੂੰ ਉੱਥੇ ਕਤਲ ਕੀਤਾ
28 तिनीहरूले तिनको लाश घोडामा बोकाएर यरूशलेममा ल्याए र तिनलाई आफ्ना पुर्खाहरूसित यहूदाको सहरमा गाडे ।
੨੮ਅਤੇ ਉਹ ਉਸ ਨੂੰ ਘੋੜਿਆਂ ਉੱਤੇ ਲੈ ਆਏ ਅਤੇ ਯਹੂਦਾਹ ਦੇ ਸ਼ਹਿਰ ਵਿੱਚ ਉਹ ਦੇ ਪੁਰਖਿਆਂ ਦੇ ਨਾਲ ਉਹ ਨੂੰ ਦੱਬਿਆ।