< २ इतिहास 34 >
1 योशियाहले राज्य सुरु गर्दा तिनी आठ वर्षका थिए । तिनले यरूशलेममा एकतिस वर्ष राज्य गरे ।
੧ਜਦ ਯੋਸ਼ੀਯਾਹ ਰਾਜ ਕਰਨ ਲੱਗਾ ਤਾਂ ਉਹ ਅੱਠ ਸਾਲਾਂ ਦਾ ਸੀ ਅਤੇ ਉਸ ਨੇ ਯਰੂਸ਼ਲਮ ਵਿੱਚ ਇਕੱਤੀ ਸਾਲ ਰਾਜ ਕੀਤਾ
2 तिनले परमप्रभुको दृष्टिमा जे असल थियो, सो गरे, र आफ्ना पुर्खा दाऊदका चालमा हिंडे र दाहिने वा देब्रेतिर फर्केनन् ।
੨ਉਸ ਨੇ ਉਹੋ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਅਤੇ ਆਪਣੇ ਪਿਤਾ ਦਾਊਦ ਦੇ ਮਾਰਗਾਂ ਉੱਤੇ ਚੱਲਦਾ ਰਿਹਾ ਅਤੇ ਸੱਜੇ ਖੱਬੇ ਨਾ ਮੁੜਿਆ।
3 किनकि तिनको राजकालको आठौँ वर्षमा, तिनी सानै छँदा नै तिनले आफ्ना पुर्खा दाऊदका परमेश्वरलाई खोज्न सुरु गरे । बाह्रौँ वर्षमा तिनले यहूदा र यरूशलेममा भएका डाँडाका थानहरू र अशेरा देवीका खम्बाहरू र खोपेर बनाएका र ढलौटे मूर्तिहरू हटाउन सुरु गरे ।
੩ਕਿਉਂ ਜੋ ਆਪਣੇ ਰਾਜ ਦੇ ਅੱਠਵੇਂ ਸਾਲ ਜਦ ਉਹ ਮੁੰਡਾ ਹੀ ਸੀ ਉਹ ਆਪਣੇ ਪਿਤਾ ਦਾਊਦ ਦੇ ਪਰਮੇਸ਼ੁਰ ਦਾ ਤਾਲਿਬ ਹੋਇਆ ਅਤੇ ਬਾਰਵੇਂ ਸਾਲ ਵਿੱਚ ਯਹੂਦਾਹ ਅਤੇ ਯਰੂਸ਼ਲਮ ਨੂੰ ਉੱਚੇ ਸਥਾਨਾਂ ਅਤੇ ਟੁੰਡਾਂ ਦੇ ਦੇਵਤਿਆਂ ਤੋਂ ਅਤੇ ਘੜ੍ਹੀਆਂ ਹੋਈਆਂ ਅਤੇ ਢਾਲੀਆਂ ਹੋਈਆਂ ਮੂਰਤਾਂ ਤੋਂ ਸਾਫ਼ ਕਰਨ ਲੱਗਾ
4 मानिसहरूले तिनको उपस्थितिमा बाल देवताहरूका वेदीहरू भत्काए । तिनमाथि भएका धूप वेदीहरूलाई तिनले टुक्रा-टुक्रा पारे । तिनले अशेरा देवीका खम्बाहरू र मूर्तिहरू र प्रतिमाहरू धुलो टुक्रा-टुक्रा पारेर धुलोपिठो बनाए । तिनलाई बलिदान चढाउने मानिसहरूका चिहानहरूमा त्यो धुलो छरिदिए ।
੪ਅਤੇ ਉਨ੍ਹਾਂ ਨੇ ਉਸ ਦੇ ਸਾਹਮਣੇ ਬਆਲਾਂ ਦੀਆਂ ਜਗਵੇਦੀਆਂ ਨੂੰ ਢਾਹ ਦਿੱਤਾ ਅਤੇ ਸੂਰਜ ਦੀਆਂ ਮੂਰਤਾਂ ਨੂੰ ਜਿਹੜੀਆਂ ਉਨ੍ਹਾਂ ਦੇ ਉੱਪਰ ਸਨ ਉਸ ਨੇ ਵੱਢ ਸੁੱਟੀਆਂ ਅਤੇ ਟੁੰਡ ਦੇਵਤਿਆਂ ਨੂੰ ਅਤੇ ਘੜ੍ਹੀਆਂ ਹੋਈਆਂ ਤੇ ਢਾਲੀਆਂ ਹੋਈਆਂ ਮੂਰਤੀਆਂ ਨੂੰ ਉਸ ਨੇ ਟੁੱਕੜੇ-ਟੁੱਕੜੇ ਕਰ ਸੁੱਟਿਆ ਅਤੇ ਉਨ੍ਹਾਂ ਨੂੰ ਪੀਹ ਕੇ ਉਸ ਨੂੰ ਉਨ੍ਹਾਂ ਦੀਆਂ ਕਬਰਾਂ ਉੱਤੇ ਖਿਲਾਰਿਆ ਜਿਨ੍ਹਾਂ ਨੇ ਉਨ੍ਹਾਂ ਲਈ ਬਲੀਆਂ ਚੜ੍ਹਾਈਆਂ ਸਨ
5 तिनका पुजारीहरूका हड्डी पनि तिनीहरूकै वेदीहरूमा तिनले जलाइदिए । यसरी तिनले यहूदा र यरूशलेमलाई शुद्ध पारे ।
੫ਅਤੇ ਜਾਜਕਾਂ ਦੀਆਂ ਹੱਡੀਆਂ ਉਨ੍ਹਾਂ ਦੀਆਂ ਜਗਵੇਦੀਆਂ ਉੱਤੇ ਸਾੜੀਆਂ, ਇਸ ਤਰ੍ਹਾਂ ਉਸ ਨੇ ਯਹੂਦਾਹ ਅਤੇ ਯਰੂਸ਼ਲਮ ਨੂੰ ਸ਼ੁੱਧ ਕੀਤਾ
6 तिनले मनश्शे, एफ्राइम, शिमियोन र नप्तालीसम्मका सहरहरू र तिनका वरिपरिका भग्नावशेषहरूमा पनि त्यसै गरे ।
੬ਉਸ ਨੇ ਮਨੱਸ਼ਹ, ਇਫ਼ਰਾਈਮ ਅਤੇ ਸ਼ਿਮਓਨ ਦੇ ਸ਼ਹਿਰਾਂ ਵਿੱਚ ਸਗੋਂ ਨਫ਼ਤਾਲੀ ਤੇ ਉਨ੍ਹਾਂ ਦੇ ਦੁਆਲੇ ਦਿਆਂ ਥੇਹਾਂ ਵਿੱਚ ਵੀ ਇਵੇਂ ਹੀ ਕੀਤਾ
7 तिनले वेदीहरू भत्काए, अशेरा देवीका खम्बाहरू र ढालेर बनाएका मूर्तिहरूलाई धुलोपिठो पारे, र इस्राएलको देशभरि नै भएका धूपका वेदीहरूलाई तिनले टुक्रा-टुक्रा पारे । त्यसपछि तिनी यरूशलेममा फर्के ।
੭ਉਸ ਨੇ ਇਸਰਾਏਲ ਦੇ ਸਾਰੇ ਦੇਸ ਵਿੱਚ ਜਗਵੇਦੀਆਂ ਨੂੰ ਢਾਹ ਦਿੱਤਾ ਅਤੇ ਟੁੰਡ ਦੇਵਤਿਆਂ ਨੂੰ ਅਤੇ ਘੜ੍ਹੀਆਂ ਹੋਈਆਂ ਮੂਰਤਾਂ ਨੂੰ ਭੰਨ ਤੋੜ ਕੇ ਪੀਪਾ ਕਰ ਸੁੱਟਿਆ ਅਤੇ ਸੂਰਜ ਦੀਆਂ ਸਾਰੀਆਂ ਮੂਰਤਾਂ ਨੂੰ ਵੱਢ ਸੁੱਟਿਆ ਤਾਂ ਉਹ ਯਰੂਸ਼ਲਮ ਨੂੰ ਮੁੜਿਆ।
8 योशियाहले देश र मन्दिर शुद्ध पारिसकेपछि, तिनले आफ्नो राज्य कालको अठारौँ वर्षमा असल्याहका छोरा शापान, सहरका गभर्नर मासेयाह र राज्यका लेखापाल योआहाजका छोरा योआलाई परमप्रभु तिनका परमेश्वरको मन्दिर मरम्मत गर्न पठाए ।
੮ਆਪਣੇ ਰਾਜ ਦੇ ਅਠਾਰਵੇਂ ਸਾਲ ਜਦ ਉਹ ਦੇਸ ਅਤੇ ਭਵਨ ਨੂੰ ਸਾਫ਼ ਕਰ ਚੁੱਕਿਆ ਤਾਂ ਉਸ ਨੇ ਅਸਲਯਾਹ ਦੇ ਪੁੱਤਰ ਸ਼ਾਫਾਨ ਨੂੰ ਸ਼ਹਿਰ ਦੇ ਸਰਦਾਰ ਮਅਸੇਯਾਹ ਅਤੇ ਯਹੋਆਹਾਜ਼ ਦੇ ਪੁੱਤਰ ਯੋਆਹ ਇਤਿਹਾਸ ਦੇ ਲਿਖਾਰੀ ਨੂੰ ਭੇਜਿਆ ਕਿ ਯਹੋਵਾਹ ਆਪਣੇ ਪਰਮੇਸ਼ੁਰ ਦੇ ਭਵਨ ਦੀ ਮੁਰੰਮਤ ਕਰਾਉਣ
9 तिनीहरू प्रधान पुजारी हिल्कियाहकहाँ गए र रक्षकको काम गर्ने लेवीहरूले मनश्शे, एफ्राइम र इस्राएलका बाँकी रहेका सबै मानिसहरू र यहूदा, बेन्यामीन र यरूशलेमका सबै बासिन्दाबाट जम्मा गरेर ल्याएका रुपियाँपैसा तिनलाई जिम्मा दिए ।
੯ਤਾਂ ਉਹ ਹਿਲਕੀਯਾਹ ਪ੍ਰਧਾਨ ਜਾਜਕ ਦੇ ਕੋਲ ਆਏ ਅਤੇ ਉਹ ਚਾਂਦੀ ਜਿਹੜੀ ਪਰਮੇਸ਼ੁਰ ਦੇ ਭਵਨ ਵਿੱਚ ਲਿਆਂਦੀ ਗਈ ਸੀ ਜੋ ਦਰਬਾਨ ਲੇਵੀਆਂ ਨੇ ਮਨੱਸ਼ਹ ਅਤੇ ਇਫ਼ਰਾਈਮ ਦੇ ਹੱਥੋਂ ਅਤੇ ਇਸਰਾਏਲ ਦੇ ਸਾਰੇ ਬਕੀਏ ਕੋਲੋਂ ਅਤੇ ਸਾਰੇ ਯਹੂਦਾਹ ਅਤੇ ਬਿਨਯਾਮੀਨ ਅਤੇ ਯਰੂਸ਼ਲਮ ਦੇ ਵਾਸੀਆਂ ਕੋਲੋਂ ਇਕੱਠੀ ਕੀਤੀ ਸੀ ਉਸ ਨੂੰ ਦੇ ਦਿੱਤੀ
10 परमप्रभुको मन्दिरमा काम गर्नेहरूका सुपरिबेक्षण गर्नेहरूका हातमा तिनीहरूले त्यो पैसा दिए । ती मानिसहरूले मन्दिरको मरम्मत र त्यसलाई पुननिर्माण गर्ने कामदारहरूका ज्याला तिरे ।
੧੦ਅਤੇ ਉਨ੍ਹਾਂ ਨੇ ਉਸ ਨੂੰ ਉਨ੍ਹਾਂ ਕਰਿੰਦਿਆਂ ਦੇ ਹੱਥ ਵਿੱਚ ਦਿੱਤੀ ਜਿਹੜੇ ਯਹੋਵਾਹ ਦੇ ਭਵਨ ਦੀ ਦੇਖਭਾਲ ਕਰਦੇ ਸਨ ਤਾਂ ਉਨ੍ਹਾਂ ਕਰਿੰਦਿਆਂ ਨੇ ਜੋ ਪਰਮੇਸ਼ੁਰ ਦੇ ਭਵਨ ਵਿੱਚ ਕੰਮ ਕਰਦੇ ਸਨ ਉਸ ਨੂੰ ਉਸ ਭਵਨ ਦੀ ਮੁਰੰਮਤ ਅਤੇ ਪੱਕਾ ਕਰਨ ਉੱਤੇ ਲਾਇਆ
11 सिकर्मीहरू र डकर्मीहरूलाई काटेका ढुङ्गाहरू र नाल-दलिनहरू र यहूदाका कुनै राजाहरूले ढालिदिएका दलिनहरू बनाउनलाई काठहरू किन्नलाई तिनीहरूले पैसा दिए ।
੧੧ਅਰਥਾਤ ਉਸ ਨੂੰ ਤਰਖਾਣਾਂ ਅਤੇ ਰਾਜਾਂ ਨੂੰ ਦਿੱਤਾ ਤਾਂ ਜੋ ਘੜੇ ਹੋਏ ਪੱਥਰ ਅਤੇ ਜੋੜੀਆਂ ਲਈ ਲੱਕੜੀ ਮੁੱਲ ਲੈਣ ਅਤੇ ਉਨ੍ਹਾਂ ਘਰਾਂ ਲਈ ਵੀ ਜਿਨ੍ਹਾਂ ਨੂੰ ਯਹੂਦਾਹ ਦੇ ਪਾਤਸ਼ਾਹਾਂ ਨੇ ਉਜਾੜ ਦਿੱਤਾ ਸੀ ਸ਼ਤੀਰ ਬਣਾਉਣ
12 यी मानिसहरूले विश्वासयोग्य रूपले काम गरे । मरारी वंशका लेवीहरू यहत र ओबदिया, अनि कहातको वंशका जकरिया र मशुल्लामले तिनीहरूका रेखदेख गरे । सङ्गीतमा निपुण अन्य सबै लेवीले कामदारहरूलाई निर्देशन दिए ।
੧੨ਅਤੇ ਉਹ ਮਨੁੱਖ ਇਮਾਨਦਾਰੀ ਨਾਲ ਕੰਮ ਕਰਦੇ ਸਨ ਅਤੇ ਯਹਥ ਅਤੇ ਓਬਦਯਾਹ ਲੇਵੀ ਮਰਾਰੀ ਦੀ ਵੰਸ਼ ਵਿੱਚੋਂ ਉਨ੍ਹਾਂ ਦੀ ਦੇਖਭਾਲ ਕਰਦੇ ਸਨ ਅਤੇ ਕਹਾਥੀਆਂ ਦੀ ਵੰਸ਼ ਵਿੱਚੋਂ ਜ਼ਕਰਯਾਹ ਅਤੇ ਮਸ਼ੁੱਲਾਮ ਉਨ੍ਹਾਂ ਤੋਂ ਕੰਮ ਕਰਾਉਂਦੇ ਸਨ ਅਤੇ ਉਹ ਸਾਰੇ ਲੇਵੀ ਵਾਜਿਆਂ ਦੇ ਵਜਾਉਣ ਵਿੱਚ ਵੱਡੇ ਗੁਣੀਏ ਸਨ
13 यी लेवीहरू निर्माण सामाग्री बोक्नेहरू र अन्य हरेक काम गर्ने मानिसहरूका निरीक्षकहरू थिए । तिनीमध्ये कोही सचिव, कोही प्रशासकहरू र ढोकाका रक्षकहरू थिए ।
੧੩ਅਤੇ ਉਹ ਭਾਰ ਚੁੱਕਣ ਵਾਲਿਆਂ ਦੇ ਉੱਤੇ ਸਨ ਅਤੇ ਹਰ ਪ੍ਰਕਾਰ ਦਾ ਕੰਮ ਕਰਨ ਵਾਲਿਆਂ ਪਾਸੋਂ ਕੰਮ ਕਰਾਉਂਦੇ ਸਨ ਅਤੇ ਲੇਵੀਆਂ ਵਿੱਚੋਂ ਲਿਖਾਰੀ ਅਤੇ ਅਫ਼ਸਰ ਅਤੇ ਦਰਬਾਨ ਸਨ
14 तिनीहरूले परमप्रभुको मन्दिरमा ल्याएका रुपियाँपैसा बाहिर निकाल्दा हिल्कियाह पुजारीले मोशाद्वारा दिएको परमप्रभुका व्यवस्थाको पुस्तक भेट्टाए ।
੧੪ਜਦ ਉਹ ਉਸ ਚਾਂਦੀ ਨੂੰ ਜਿਹੜੀ ਯਹੋਵਾਹ ਦੇ ਭਵਨ ਵਿੱਚ ਲਿਆਂਦੀ ਗਈ ਸੀ ਬਾਹਰ ਕੱਢ ਰਹੇ ਸਨ ਤਾਂ ਹਿਲਕੀਯਾਹ ਜਾਜਕ ਨੂੰ ਯਹੋਵਾਹ ਦੀ ਬਿਵਸਥਾ ਦੀ ਪੋਥੀ ਜਿਹੜੀ ਮੂਸਾ ਦੇ ਰਾਹੀਂ ਦਿੱਤੀ ਗਈ ਸੀ ਲੱਭੀ
15 हिल्कियाहले सचिव शापानलाई भने, “मैले परमप्रभुको मन्दिरमा व्यवस्थाको पुस्तक भेट्टाएको छु ।” हिल्कियाहले त्यो पुस्तक शापानकहाँ ल्याए ।
੧੫ਤਾਂ ਹਿਲਕੀਯਾਹ ਨੇ ਸ਼ਾਫਾਨ ਲਿਖਾਰੀ ਨੂੰ ਆਖਿਆ ਕਿ ਮੈਨੂੰ ਬਿਵਸਥਾ ਦੀ ਪੋਥੀ ਯਹੋਵਾਹ ਦੇ ਭਵਨ ਵਿੱਚੋਂ ਲੱਭੀ ਹੈ ਅਤੇ ਹਿਲਕੀਯਾਹ ਨੇ ਉਹ ਪੋਥੀ ਸ਼ਾਫਾਨ ਨੂੰ ਦੇ ਦਿੱਤੀ
16 शापानले त्यो पुस्तक राजाकहाँ ल्याए, र यसो भनेर तिनलाई विवरण पनि दिए, “तपाईंका सेवकहरूलाई जिम्मा दिइएका सबै काम तिनीहरूले गरिरहेका छन् ।
੧੬ਅਤੇ ਸ਼ਾਫਾਨ ਉਸ ਪੋਥੀ ਨੂੰ ਪਾਤਸ਼ਾਹ ਦੇ ਕੋਲ ਲੈ ਗਿਆ ਫੇਰ ਉਸ ਨੇ ਪਾਤਸ਼ਾਹ ਨੂੰ ਇਹ ਸੁਨੇਹਾ ਦਿੱਤਾ ਕਿ ਸਾਰਾ ਕੰਮ ਜੋ ਤੁਸੀਂ ਆਪਣੇ ਦਾਸਾਂ ਦੇ ਜਿੰਮੇ ਕੀਤਾ ਸੀ ਉਹ ਕਰਦੇ ਹਨ
17 तिनीहरूले परमप्रभुको मन्दिरमा पाइएको रुपियाँपैसा खाली गरेका छन् र तिनीहरूले त्यो निरीक्षकहरू र कामदारहरूका हातमा दिएका छन् ।”
੧੭ਅਤੇ ਉਹ ਚਾਂਦੀ ਜਿਹੜੀ ਯਹੋਵਾਹ ਦੇ ਭਵਨ ਵਿੱਚੋਂ ਮਿਲੀ ਲੈ ਕੇ ਦੇਖਭਾਲ ਕਰਨ ਵਾਲਿਆਂ ਅਤੇ ਕੰਮ ਕਰਨ ਵਾਲਿਆਂ ਨੂੰ ਦੇ ਦਿੱਤੀ
18 सचिव शापानले राजालाई भने, “पुजारी हिल्कियाहले मलाई एउटा पुस्तक दिएका छन् ।” त्यसपछि शापानले त्यो पुस्तक राजालाई पढेर सुनाए ।
੧੮ਤਾਂ ਸ਼ਾਫਾਨ ਲਿਖਾਰੀ ਨੇ ਪਾਤਸ਼ਾਹ ਨੂੰ ਦੱਸਿਆ ਕਿ ਹਿਲਕੀਯਾਹ ਜਾਜਕ ਨੇ ਮੈਨੂੰ ਇੱਕ ਪੋਥੀ ਫੜ੍ਹਾਈ ਹੈ ਅਤੇ ਸ਼ਾਫਾਨ ਨੇ ਉਹ ਨੂੰ ਪਾਤਸ਼ਾਹ ਦੇ ਸਾਹਮਣੇ ਪੜ੍ਹਿਆ
19 यस्तो भयो, जब राजाले व्यवस्थाको पुस्तकमा लेखिएका कुरा सुने तब तिनले आफ्ना लुगा च्याते ।
੧੯ਫੇਰ ਅਜਿਹਾ ਹੋਇਆ ਕਿ ਜਦ ਪਾਤਸ਼ਾਹ ਨੇ ਬਿਵਸਥਾ ਦੀਆਂ ਗੱਲਾਂ ਸੁਣੀਆਂ ਤਾਂ ਉਹ ਨੇ ਆਪਣੇ ਲੀੜੇ ਪਾੜੇ
20 तिनले हिल्कियाह, शापानका छोरा अहीकाम, मीकाका छोरा अब्दोन, सचिव शापान र राजाका आफ्नै सेवकलाई यस्तो आज्ञा दिए,
੨੦ਤਾਂ ਪਾਤਸ਼ਾਹ ਹਿਲਕੀਯਾਹ ਨੂੰ ਸ਼ਾਫਾਨ ਦੇ ਪੁੱਤਰ ਅਹੀਕਾਮ ਨੂੰ ਅਤੇ ਮੀਕਾਹ ਦੇ ਪੁੱਤਰ ਅਬਦੋਨ ਨੂੰ ਅਤੇ ਸ਼ਾਫਾਨ ਲਿਖਾਰੀ ਨੂੰ ਅਤੇ ਪਾਤਸ਼ਾਹ ਦੇ ਟਹਿਲੂਏ ਅਸਾਯਾਹ ਨੂੰ ਹੁਕਮ ਦਿੱਤਾ ਕਿ
21 “जाओ र मेरो निम्ति, अनि इस्राएल र यहूदामा अझै बाँकी रहेकाहरूका निम्ति त्यस पुस्तकमा लेखिएका कुराका कारणले परमप्रभुको इच्छा खोज । यो साह्रै ठुलो छ, परमप्रभुको क्रोध हामीमाथि खन्याइएको छ । साह्रै ठुलो छ किनभने हाम्रा पुर्खाहरूले यस पुस्तकमा लेखिएका सबै कुरा पालन गर्नको निम्ति यसको वचन सुनेका छैनन् ।”
੨੧ਤੁਸੀਂ ਜਾਓ ਅਤੇ ਮੇਰੀ ਵੱਲੋਂ ਅਤੇ ਉਨ੍ਹਾਂ ਵੱਲੋਂ ਜਿਹੜੇ ਇਸਰਾਏਲ ਅਤੇ ਯਹੂਦਾਹ ਵਿੱਚ ਬਾਕੀ ਹਨ ਇਸ ਪੋਥੀ ਦੀਆਂ ਗੱਲਾਂ ਦੇ ਵਿਖੇ ਜੋ ਲੱਭੀ ਹੈ ਯਹੋਵਾਹ ਤੋਂ ਪੁੱਛ-ਗਿੱਛ ਕਰੋ ਕਿਉਂ ਜੋ ਯਹੋਵਾਹ ਦਾ ਵੱਡਾ ਕ੍ਰੋਧ ਸਾਡੇ ਉੱਤੇ ਇਸੇ ਲਈ ਭੜਕਿਆ ਹੈ ਕਿ ਸਾਡੇ ਪੁਰਖਿਆਂ ਨੇ ਯਹੋਵਾਹ ਦੇ ਬਚਨਾਂ ਦੀ ਪਾਲਨਾ ਨਹੀਂ ਕੀਤੀ ਕਿ ਸਭ ਕੁਝ ਜੋ ਇਸ ਪੋਥੀ ਵਿੱਚ ਲਿਖਿਆ ਹੈ ਉਸ ਦੇ ਅਨੁਸਾਰ ਕਰਨ
22 यसैले हिल्कियाह र राजाले हुकुम गरेका मानिसहरू राजमहलको लुगाफाटो हेरचाह गर्ने हसराका नाति तोखतका छोरा शल्लूमकी पत्नी अगमवादिनी हुल्दाकहाँ सोधपुछ गर्नलाई गए (तिनी यरूशलेमको दोस्रो जिल्लामा बस्थिन्), र तिनीहरूले तिनीसँग यसरी कुरा गरे ।
੨੨ਤਾਂ ਹਿਲਕੀਯਾਹ ਅਤੇ ਉਹ ਜਿਨ੍ਹਾਂ ਨੂੰ ਪਾਤਸ਼ਾਹ ਨੇ ਨਿਯੁਕਤ ਕੀਤਾ ਸੀ ਹੁਲਦਾਹ ਨਬੀਆ ਦੇ ਕੋਲ ਗਏ ਜਿਹੜੀ ਤੋਸ਼ੇਖਾਨੇ ਦੇ ਰਖਵਾਲੇ ਤਾਕਹਥ ਦੇ ਪੁੱਤਰ ਅਤੇ ਹਸਰਾਹ ਦੇ ਪੋਤੇ ਸ਼ੱਲੂਮ ਦੀ ਪਤਨੀ ਸੀ (ਉਹ ਯਰੂਸ਼ਲਮ ਵਿੱਚ ਦੂਜੇ ਮੁਹੱਲੇ ਵਿੱਚ ਰਹਿੰਦੀ ਸੀ) ਸੋ ਉਨ੍ਹਾਂ ਨੇ ਉਸ ਦੇ ਨਾਲ ਉਹ ਦੇ ਵਿਖੇ ਗੱਲਾਂ ਕੀਤੀਆਂ
23 तिनले तिनीहरूलाई भनिन्, “परमप्रभु इस्राएलका परमेश्वर यो भन्नुहुन्छ: तिमीहरूलाई मकहाँ पठाउने मानिसलाई भन,
੨੩ਉਹ ਨੇ ਉਨ੍ਹਾਂ ਨੂੰ ਆਖਿਆ, ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਇਹ ਫ਼ਰਮਾਉਂਦਾ ਹੈ ਕਿ ਤੁਸੀਂ ਉਸ ਮਨੁੱਖ ਨੂੰ ਜਿਸ ਨੇ ਤੁਹਾਨੂੰ ਮੇਰੇ ਕੋਲ ਭੇਜਿਆ ਹੈ ਇਹ ਆਖਣਾ,
24 ‘परमप्रभु यसो भन्नुहुन्छ: हेर्, मैले यहूदाका राजाको सामुन्ने पढेको पुस्तकमा लेखिएका सबै सरापहरू यो ठाउँ र त्यसका मानिसहरूमाथि ल्याउन लागेको छु ।
੨੪ਯਹੋਵਾਹ ਇਹ ਫ਼ਰਮਾਉਂਦਾ ਹੈ, - ਵੇਖੋ, ਮੈਂ ਇਸ ਥਾਂ ਅਤੇ ਇਸ ਦੇ ਵਾਸੀਆਂ ਦੇ ਉੱਤੇ ਬੁਰਿਆਈ ਲਿਆਉਣ ਵਾਲਾ ਹਾਂ ਅਰਥਾਤ ਸਾਰੇ ਸਰਾਪ ਜਿਹੜੇ ਇਸ ਪੋਥੀ ਵਿੱਚ ਲਿਖੇ ਹਨ ਜਿਹੜੀ ਉਨ੍ਹਾਂ ਨੇ ਯਹੂਦਾਹ ਦੇ ਰਾਜਾ ਦੇ ਸਾਹਮਣੇ ਪੜ੍ਹੀ ਹੈ
25 यस्तो हुनेछ किनकि तिनीहरूले मलाई त्यागेका छन्, र अरू देवताहरूलाई धूप बालेका छन्, र तिनीहरूका हातले बनाएका सबै कुराले मलाई रिस उठाएका छन्, यसैकारण मेरो क्रोध यस ठाउँमाथि खन्याइने छ, र यो निभाइने छैन’ ।
੨੫ਕਿਉਂ ਜੋ ਉਨ੍ਹਾਂ ਨੇ ਮੈਨੂੰ ਛੱਡ ਦਿੱਤਾ ਅਤੇ ਪਰਾਏ ਦੇਵਤਿਆਂ ਦੇ ਅੱਗੇ ਧੂਪ ਧੁਖਾਈ ਤਾਂ ਜੋ ਉਹ ਆਪਣੇ ਹੱਥਾਂ ਦੀ ਸਾਰੀ ਕਾਰੀਗਰੀ ਨਾਲ ਮੈਨੂੰ ਕ੍ਰੋਧ ਵਿੱਚ ਲਿਆਉਣ ਇਸ ਲਈ ਮੇਰਾ ਕ੍ਰੋਧ ਇਸ ਥਾਂ ਉੱਤੇ ਪਿਆ ਹੈ ਅਤੇ ਉਹ ਬੁਝੇਗਾ ਨਹੀਂ
26 तर तिनले के गर्नुपर्छ भनेर परमप्रभुलाई सोधपुछ गर्न तिमीहरूलाई पठाउने यहूदाका राजालाई यही कुरा भनिदेओ, ‘तपाईंले सुन्नुभएको वचनको विषयमा परमप्रभु इस्राएलका परमेश्वर यसो भन्नुहुन्छ:
੨੬ਪਰ ਯਹੂਦਾਹ ਦੇ ਰਾਜਾ ਨੂੰ ਜਿਸ ਨੇ ਤੁਹਾਨੂੰ ਯਹੋਵਾਹ ਕੋਲੋਂ ਪੁੱਛ-ਗਿੱਛ ਕਰਨ ਲਈ ਭੇਜਿਆ ਹੈ ਇਹ ਕਹੋ ਕਿ ਇਸਰਾਏਲ ਦਾ ਪਰਮੇਸ਼ੁਰ ਐਉਂ ਫਰਮਾਉਂਦਾ ਹੈ ਕਿ ਉਨ੍ਹਾਂ ਗੱਲਾਂ ਦੇ ਵਿਖੇ ਜਿਹੜੀਆਂ ਤੂੰ ਸੁਣੀਆਂ ਹਨ
27 तेरो हृदय नरम भएको हुनाले, र परमेश्वरले यो ठाउँ र यसका बासिन्दाहरूका विषयमा भनेका कुरा सुनेर उहाँको सामु तँ विनम्र भएको हुनाले, र तैंले आफूलाई मेरो सामु तँ विनम्र पारेको र आफ्ना लुगा च्यातेको र मेरो उपस्थितिमा रोएको हुनाले, मैले तेरो बिन्ती सुनेको छु— यो परमप्रभुको घोषणा हो—
੨੭ਇਸ ਲਈ ਕਿ ਤੇਰਾ ਮਨ ਨਰਮ ਹੋਇਆ ਅਤੇ ਤੂੰ ਪਰਮੇਸ਼ੁਰ ਦੇ ਅੱਗੇ ਅਧੀਨ ਹੋਇਆ ਹੈਂ ਜਦ ਤੋਂ ਤੂੰ ਉਸ ਦੀਆਂ ਗੱਲਾਂ ਇਸ ਸਥਾਨ ਦੇ ਵਿਰੁੱਧ ਅਤੇ ਇਸ ਦੇ ਵਾਸੀਆਂ ਦੇ ਵਿਰੁੱਧ ਸੁਣੀਆਂ ਹਨ ਅਤੇ ਮੇਰੇ ਅੱਗੇ ਆਪਣੇ ਆਪ ਨੂੰ ਅਧੀਨ ਬਣਾਇਆ ਹੈ ਅਤੇ ਆਪਣੇ ਲੀੜੇ ਪਾੜ ਕੇ ਮੇਰੇ ਅੱਗੇ ਰੋਇਆ ਸੋ ਮੈਂ ਵੀ ਤੇਰੀ ਸੁਣ ਲਈ ਹੈ, ਯਹੋਵਾਹ ਦਾ ਵਾਕ ਹੈ
28 हेर्, तेरा पुर्खाहरूसँगै तँलाई म जम्मा गर्नेछु । तँ शान्तिसित आफ्नो चिहानमा गाडिनेछस्, र यस ठाउँ र यसका बासिन्दामाथि मैले ल्याउने कुनै पनि सर्वनाश तेरा आँखाले देख्ने छैनन्’ ।” ती मानिसहरूले यो सन्देश राजाकहाँ पुर्याए ।
੨੮ਵੇਖ, ਮੈਂ ਤੈਨੂੰ ਤੇਰੇ ਪੁਰਖਿਆਂ ਨਾਲ ਮਿਲਾਵਾਂਗਾ ਅਤੇ ਤੂੰ ਆਪਣੀ ਕਬਰ ਵਿੱਚ ਸ਼ਾਂਤੀ ਨਾਲ ਰੱਖਿਆ ਜਾਵੇਂਗਾ ਅਤੇ ਸਾਰੀ ਬੁਰਿਆਈ ਨੂੰ ਜੋ ਮੈਂ ਇਸ ਥਾਂ ਅਤੇ ਇਸ ਦੇ ਵਾਸੀਆਂ ਦੇ ਉੱਤੇ ਲਿਆਉਣ ਵਾਲਾ ਹਾਂ ਤੇਰੀਆਂ ਅੱਖਾਂ ਨਹੀਂ ਵੇਖਣਗੀਆਂ। ਉਹ ਫੇਰ ਰਾਜੇ ਕੋਲ ਇਹ ਸੁਨੇਹਾ ਲਿਆਏ।
29 त्यसपछि राजाले दूतहरू पठाए र यहूदा र यरूशलेमका सबै धर्म-गुरुहरूलाई भेला गराए ।
੨੯ਤਦ ਰਾਜੇ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਸਾਰੇ ਬਜ਼ੁਰਗਾਂ ਨੂੰ ਬੁਲਾ ਕੇ ਇਕੱਠਾ ਕੀਤਾ
30 तब राजा र तिनीसँग भएका यहूदाका मानिसहरू, यरूशलेमका बासिन्दाहरू, पुजारी र लेवीहरू, साना-ठुला जम्मै मानिसहरूसँग तिनी परमप्रभुको मन्दिरमा उक्लेर गए । तब परमप्रभुको मन्दिरमा फेला परेको करारको पुस्तकका सबै वचन तिनीहरूले सुन्ने गरी तिनले पढे ।
੩੦ਫਿਰ ਪਾਤਸ਼ਾਹ ਅਤੇ ਯਹੂਦਾਹ ਦੇ ਸਾਰੇ ਮਨੁੱਖ ਅਤੇ ਯਰੂਸ਼ਲਮ ਦੇ ਵਾਸੀ, ਜਾਜਕ ਅਤੇ ਲੇਵੀ, ਸਾਰੇ ਛੋਟੇ ਵੱਡੇ ਲੋਕ, ਯਹੋਵਾਹ ਦੇ ਭਵਨ ਨੂੰ ਉਤਾਂਹ ਗਏ ਤਾਂ ਉਹ ਨੇ ਨੇਮ ਦੀ ਪੋਥੀ ਜਿਹੜੀ ਯਹੋਵਾਹ ਦੇ ਭਵਨ ਵਿੱਚੋਂ ਲੱਭੀ ਸੀ ਉਹ ਦੀਆਂ ਸਾਰੀਆਂ ਗੱਲਾਂ ਪੜ੍ਹ ਕੇ ਲੋਕਾਂ ਦੇ ਕੰਨੀ ਪਾਈਆਂ
31 राजा आफ्नो स्थानमा खडा भए र परमेश्वरलाई पछ्याउन र उहाँका आज्ञा, नियम, र विधिहरू आफ्नो सारा हृदय र प्राणले पालन गर्ने, र यस पुस्तकमा लेखिएका करारका वचनहरू पूरा गर्ने बाचा परमप्रभुको सामुन्ने गरे ।
੩੧ਤਾਂ ਪਾਤਸ਼ਾਹ ਆਪਣੇ ਥਾਂ ਉੱਤੇ ਜਾ ਖੜ੍ਹਾ ਹੋਇਆ ਅਤੇ ਯਹੋਵਾਹ ਦੇ ਅੱਗੇ ਨੇਮ ਬੰਨਿਆ ਕਿ ਅਸੀਂ ਯਹੋਵਾਹ ਦੇ ਪਿੱਛੇ ਤੁਰਾਂਗੇ ਅਤੇ ਉਸ ਦੇ ਹੁਕਮਨਾਮੇ, ਉਸ ਦੀਆਂ ਸਾਖੀਆਂ ਅਤੇ ਉਸ ਦੀਆਂ ਬਿਧੀਆਂ ਦੀ ਆਪਣੇ ਸਾਰੇ ਦਿਲ ਆਪਣੀ ਸਾਰੀ ਜਾਨ ਨਾਲ ਪਾਲਣਾ ਕਰਾਂਗੇ ਅਤੇ ਉਸ ਦੇ ਨੇਮ ਦੀਆਂ ਗੱਲਾਂ ਨੂੰ ਜੋ ਉਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ ਪੂਰਾ ਕਰਾਂਗੇ
32 तिनले यरूशलेम र बेन्यामीनमा उपस्थित भएका सबैलाई त्यो करार अनुसार हिंड्न लगाए । यरूशलेमका बासिन्दाहरूले परमेश्वर, तिनीहरूका पुर्खाहरूका परमेश्वरको करारअनुसार काम गरे ।
੩੨ਅਤੇ ਉਸ ਨੇ ਉਨ੍ਹਾਂ ਸਾਰਿਆਂ ਨੂੰ ਜਿਹੜੇ ਯਰੂਸ਼ਲਮ ਅਤੇ ਬਿਨਯਾਮੀਨ ਵਿੱਚ ਲੱਭੇ ਸਨ ਇਸ ਨੇਮ ਉੱਤੇ ਖੜ੍ਹਾ ਕੀਤਾ ਅਤੇ ਯਰੂਸ਼ਲਮ ਦੇ ਵਾਸੀਆਂ ਨੇ ਪਰਮੇਸ਼ੁਰ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਨੇਮ ਅਨੁਸਾਰ ਕੰਮ ਕੀਤਾ
33 योशियाहले इस्राएलका मानिसहरूका सारा इलाकाबाट सबै घृणित कुराहरू हटाइदिए । तिनले इस्राएलमा बस्ने सबैलाई परमप्रभु आफ्ना परमेश्वरको आराधना गर्न लगाए । तिनी बाँचुञ्जेल परमप्रभु आफ्ना पुर्खाहरूका परमेश्वरको अनुसरण गर्न तिनीहरूले छोडेनन् ।
੩੩ਤਾਂ ਯੋਸ਼ੀਯਾਹ ਨੇ ਇਸਰਾਏਲੀਆਂ ਦੀ ਸਾਰੀ ਧਰਤੀ ਵਿੱਚੋਂ ਘਿਣਾਉਣੀਆਂ ਚੀਜ਼ਾਂ ਨੂੰ ਦੂਰ ਕੀਤਾ ਅਤੇ ਇਸਰਾਏਲੀ ਜਿਹੜੇ ਹਾਜ਼ਰ ਸਨ ਉਨ੍ਹਾਂ ਤੋਂ ਯਹੋਵਾਹ ਉਨ੍ਹਾਂ ਦੇ ਪਰਮੇਸ਼ੁਰ ਦੀ ਉਪਾਸਨਾ ਕਰਾਈ ਅਤੇ ਉਹ ਉਸ ਦੀ ਸਾਰੀ ਉਮਰ ਤੱਕ ਯਹੋਵਾਹ ਆਪਣੇ ਪੁਰਖਿਆਂ ਦੇ ਪਰਮੇਸ਼ੁਰ ਦੇ ਮਗਰ ਚੱਲਣ ਤੋਂ ਨਾ ਹਟੇ।