< एस्तर 2 >
1 यी कुरापछि जब राजा अहासूरसको रिस मर्यो तिनले वश्ती र उनले गरेकी कुराको बारेमा सोचे । तिनले उनको विरुद्धमा निकालेको आदेशको बारेमा पनि सोचे ।
੧ਇਨ੍ਹਾਂ ਗੱਲਾਂ ਦੇ ਬਾਅਦ ਜਦ ਰਾਜਾ ਅਹਸ਼ਵੇਰੋਸ਼ ਦਾ ਗੁੱਸਾ ਠੰਡਾ ਪੈ ਗਿਆ, ਤਾਂ ਉਸ ਨੇ ਰਾਣੀ ਵਸ਼ਤੀ ਨੂੰ ਅਤੇ ਜੋ ਕੁਝ ਉਸ ਨੇ ਕੀਤਾ ਸੀ ਅਤੇ ਜੋ ਕੁਝ ਉਸ ਦੇ ਵਿਰੁੱਧ ਹੁਕਮ ਜਾਰੀ ਕੀਤਾ ਗਿਆ ਸੀ ਯਾਦ ਕੀਤਾ।
2 तब राजाको सेवा गर्ने जवान मानिसहरूले तिनलाई भने, “राजाको लागि सुन्दरी कन्या युवतीहरूको खोजी गर्ने काम होस् ।
੨ਪਾਤਸ਼ਾਹ ਦੇ ਸੇਵਕਾਂ ਨੇ ਜਿਹੜੇ ਉਸ ਦੀ ਸੇਵਾ ਕਰਦੇ ਹੁੰਦੇ ਸਨ, ਕਹਿਣ ਲੱਗੇ, “ਰਾਜਾ ਦੇ ਲਈ ਜੁਆਨ ਅਤੇ ਸੋਹਣੀਆਂ ਕੁਆਰੀਆਂ ਲੱਭੀਆਂ ਜਾਣ,
3 राजाले शूशनको किल्लाको स्त्री-घरमा सबै सुन्दरी कन्या युवतीहरू ल्याउनलाई आफ्नो राज्यका सारा प्रान्तहरूमा अधिकारीहरू नियुक्त गर्ने काम होस् । तिनीहरूलाई स्त्रीहरूको निरिक्षक राजाका अधिकारी हेगेको हेरचाहमा राखियोस्, र तिनले उनीहरूलाई आफ्ना सिङ्गारका सामानहरू उपलब्ध गराऊन् ।
੩ਅਤੇ ਰਾਜਾ ਆਪਣੇ ਰਾਜ ਦੇ ਸਾਰੇ ਸੂਬਿਆਂ ਵਿੱਚ ਹਾਕਮਾਂ ਨੂੰ ਨਿਯੁਕਤ ਕਰੇ ਤਾਂ ਜੋ ਉਹ ਸਾਰੀਆਂ ਸੋਹਣੀਆਂ ਜੁਆਨ ਕੁਆਰੀਆਂ ਨੂੰ ਸ਼ੂਸ਼ਨ ਦੇ ਮਹਿਲ ਵਿੱਚ ਰਾਣੀਆਂ ਦੇ ਨਿਵਾਸ ਸਥਾਨ ਵਿੱਚ ਇਕੱਠੀਆਂ ਕਰਨ ਅਤੇ ਰਾਜਾ ਦੇ ਖੁਸਰੇ ਹੇਗਈ ਨੂੰ ਜਿਹੜਾ ਇਸਤਰੀਆਂ ਦਾ ਪ੍ਰਬੰਧਕ ਸੀ ਸੌਂਪ ਦੇਣ, ਅਤੇ ਉਨ੍ਹਾਂ ਨੂੰ ਸੁੰਦਰਤਾ ਵਧਾਉਣ ਦੀਆਂ ਸਾਰੀਆਂ ਵਸਤੂਆਂ ਦਿੱਤੀਆਂ ਜਾਣ।
4 राजालाई खुसी पार्ने युवतीचाहिं वश्तीको सट्टामा रानी होऊन् ।” राजालाई यो सल्लाह मन पर्यो, र तिनले त्यसै गरे ।
੪ਤਦ ਜਿਹੜੀ ਕੁਆਰੀ ਰਾਜਾ ਦੀ ਨਿਗਾਹ ਵਿੱਚ ਸਭ ਤੋਂ ਚੰਗੀ ਹੋਵੇ, ਉਹ ਰਾਣੀ ਵਸ਼ਤੀ ਦੇ ਸਥਾਨ ਤੇ ਮਹਾਰਾਣੀ ਬਣਾਈ ਜਾਵੇ।” ਇਹ ਗੱਲ ਰਾਜਾ ਨੂੰ ਚੰਗੀ ਲੱਗੀ ਅਤੇ ਉਸ ਨੇ ਇਸੇ ਤਰ੍ਹਾਂ ਹੀ ਕੀਤਾ।
5 शूशनको किल्लामा कोही एक जना यहूदी थिए जसको नाउँ मोर्दकै थियो जो याईरका छोरा, शिमीका नाति र कीशका पनाति बेन्यामीन कुलका थिए ।
੫ਸ਼ੂਸ਼ਨ ਦੇ ਮਹਿਲ ਵਿੱਚ ਮਾਰਦਕਈ ਨਾਮ ਦਾ ਇੱਕ ਯਹੂਦੀ ਰਹਿੰਦਾ ਸੀ, ਉਹ ਬਿਨਯਾਮੀਨ ਦੇ ਗੋਤ ਵਿੱਚੋਂ ਯਾਈਰ ਦਾ ਪੁੱਤਰ, ਸ਼ਿਮਈ ਦਾ ਪੋਤਾ ਅਤੇ ਕੀਸ਼ ਦਾ ਪੜਪੋਤਾ ਸੀ।
6 तिनी यहूदाका राजा यहोयाकीनसँगै यरूशलेमबाट निर्वासनमा लगिनेहरूमध्ये एक जना थिए जसलाई बेबिलोनका राजा नबूकदनेसरले कैद गरेर लगेका थिए ।
੬ਇਹ ਯਰੂਸ਼ਲਮ ਤੋਂ ਉਨ੍ਹਾਂ ਗ਼ੁਲਾਮਾਂ ਨਾਲ ਗ਼ੁਲਾਮ ਹੋ ਕੇ ਆਇਆ ਸੀ, ਜਿਨ੍ਹਾਂ ਨੂੰ ਬਾਬਲ ਦਾ ਰਾਜਾ ਨਬੂਕਦਨੱਸਰ ਯਹੂਦਾਹ ਦੇ ਰਾਜਾ ਯਕਾਨਯਾਹ ਦੇ ਨਾਲ ਗ਼ੁਲਾਮ ਬਣਾ ਕੇ ਲੈ ਗਿਆ ਸੀ।
7 तिनले हदस्सा अर्थात् आफ्ना काकाकी छोरी एस्तरको हेरचाह गर्दै थिए, किनकि उनका बुबाआमा थिएनन् । यी युवतीको चेहरा सुन्दर थियो, र हेर्दा राम्री देखिन्थिन् । मोर्दकैले उनलाई आफ्नै छोरीको रूपमा लिएका थिए ।
੭ਮਾਰਦਕਈ ਨੇ ਹੱਦਸਾਹ ਨਾਮਕ ਚਾਚੇ ਦੀ ਧੀ ਨੂੰ, ਜੋ ਇਬਰਾਨੀ ਭਾਸ਼ਾ ਵਿੱਚ ਅਸਤਰ ਵੀ ਕਹਾਉਂਦੀ ਸੀ ਪਾਲਿਆ ਪੋਸਿਆ ਕਿਉਂਕਿ ਉਸ ਦੇ ਮਾਤਾ-ਪਿਤਾ ਨਹੀਂ ਸਨ, ਅਤੇ ਉਹ ਕੁੜੀ ਵੇਖਣ ਵਿੱਚ ਬਹੁਤ ਸੋਹਣੀ ਸੀ ਅਤੇ ਜਦ ਉਸ ਦੇ ਮਾਤਾ-ਪਿਤਾ ਮਰ ਗਏ ਤਾਂ ਮਾਰਦਕਈ ਨੇ ਉਸ ਨੂੰ ਆਪਣੀ ਧੀ ਬਣਾ ਕੇ ਪਾਲਿਆ।
8 जब राजाको आदेश र उर्दीको घोषणा गरियो, तब धेरै जना युवतीहरू शूशनको किल्लामा ल्याइए । तिनीहरूलाई हेगेको हेरचाहमा राखियो । एस्तर पनि राजदरबारमा लगिइन् र स्त्रीहरूको निरिक्षक हेगेको हेरचाहमा राखिइन् ।
੮ਤਦ ਇਸ ਤਰ੍ਹਾਂ ਹੋਇਆ ਕਿ ਜਦ ਰਾਜਾ ਦਾ ਹੁਕਮ ਅਤੇ ਨਿਯਮ ਸੁਣਨ ਵਿੱਚ ਆਇਆ ਅਤੇ ਜਦ ਬਹੁਤ ਸਾਰੀਆਂ ਕੁਆਰੀਆਂ ਸ਼ੂਸ਼ਨ ਦੇ ਮਹਿਲ ਵਿੱਚ ਇਕੱਠੀਆਂ ਕੀਤੀਆਂ ਗਈਆਂ ਅਤੇ ਹੇਗਈ ਦੇ ਹਵਾਲੇ ਕੀਤੀਆਂ ਗਈਆਂ ਤਦ ਅਸਤਰ ਵੀ ਸ਼ਾਹੀ ਮਹਿਲ ਵਿੱਚ ਲਿਆਂਦੀ ਗਈ ਅਤੇ ਇਸਤਰੀਆਂ ਦੇ ਪ੍ਰਬੰਧਕ ਹੇਗਈ ਦੇ ਹਵਾਲੇ ਕੀਤੀ ਗਈ।
9 यी युवतीले तिनलाई खुसी पारिन्, र उनले तिनको निगाह पाइन् । तिनले तुरुन्तै उनको लागि सिङ्गारका सामानहरू र उनको खानाको हिस्सा उपलब्ध गराए । तिनले उनको लागि राजदरबारका सात जना सेविका तोकिदिए, र तिनले उनी र उनका सेविकाहरूलाई स्त्री-घरको सबैभन्दा राम्रो ठाउँमा सारे ।
੯ਹੇਗਈ ਨੂੰ ਅਸਤਰ ਚੰਗੀ ਲੱਗੀ, ਅਤੇ ਉਹ ਉਸ ਤੋਂ ਖੁਸ਼ ਹੋਇਆ, ਤਦ ਉਸ ਨੇ ਛੇਤੀ ਨਾਲ ਉਸ ਨੂੰ ਸੁੰਦਰਤਾ ਵਧਾਉਣ ਦੀਆਂ ਸਾਰੀਆਂ ਚੀਜ਼ਾਂ ਦਿੱਤੀਆਂ ਅਤੇ ਰੋਜ਼ ਦਾ ਭੋਜਨ ਅਤੇ ਨਾਲ ਹੀ ਰਾਜਾ ਦੇ ਮਹਿਲ ਵਿੱਚੋਂ ਚੁਣ ਕੇ ਸੱਤ ਸਹੇਲੀਆਂ ਵੀ ਉਸ ਨੂੰ ਦਿੱਤੀਆਂ ਅਤੇ ਉਸ ਨੂੰ ਅਤੇ ਉਸ ਦੀਆਂ ਸਹੇਲੀਆਂ ਨੂੰ ਰਾਣੀਆਂ ਦੇ ਨਿਵਾਸ ਸਥਾਨ ਵਿੱਚ ਸਭ ਤੋਂ ਚੰਗਾ ਸਥਾਨ ਰਹਿਣ ਲਈ ਦਿੱਤਾ।
10 एस्तरको मानिसहरू र उनका नातेदारहरू को थिए भनेर उनले कसैलाई भनेकी थिइनन्, किनकि मोर्दकैले त्यो नबताउन उनलाई निर्देशन दिएका थिए ।
੧੦ਅਸਤਰ ਨੇ ਨਾ ਆਪਣੀ ਜਾਤੀ ਅਤੇ ਨਾ ਹੀ ਆਪਣੇ ਘਰਾਣੇ ਦਾ ਕੋਈ ਪਤਾ ਦੱਸਿਆ ਕਿਉਂਕਿ ਮਾਰਦਕਈ ਨੇ ਉਸ ਨੂੰ ਹੁਕਮ ਦਿੱਤਾ ਸੀ ਕਿ ਉਹ ਇਸ ਬਾਰੇ ਕਿਸੇ ਨੂੰ ਨਾ ਦੱਸੇ।
11 एस्तरको अवस्था र उनलाई के गरिन्छ भनी जान्न हरेक दिन मोर्दकै स्त्री-घरको बाहिरपट्टि चोकमा ओहोर-दोहोर गर्थे ।
੧੧ਮਾਰਦਕਈ ਹਰ ਰੋਜ਼ ਰਾਣੀਆਂ ਦੇ ਨਿਵਾਸ ਸਥਾਨ ਦੇ ਵਿਹੜੇ ਦੇ ਅੱਗੇ ਟਹਿਲਦਾ ਰਹਿੰਦਾ ਸੀ ਤਾਂ ਜੋ ਅਸਤਰ ਦੀ ਸੁੱਖ-ਸਾਂਦ ਨੂੰ ਜਾਣੇ ਅਤੇ ਪਤਾ ਕਰੇ ਕਿ ਉਸ ਦੇ ਨਾਲ ਕੀ ਬੀਤੇਗਾ?
12 स्त्रीहरूका लागि तोकिएको प्रावधानअनुसार, छ महिनासम्म मूर्रको तेल दलेर र छ महिनासम्म अत्तरसाथै सिङ्गारका सामानहरूले सिङ्गारिएर हरेक कन्याले बाहृ महिनासम्म सुन्दरतामा ध्यान दिएपछि—प्रत्येक स्त्रीको राजा अहासूरसकहाँ जाने पालो आउँथ्यो—
੧੨ਇਸ ਤੋਂ ਪਹਿਲਾਂ ਕਿ ਹਰੇਕ ਕੁਆਰੀ ਆਪਣੀ ਵਾਰੀ ਅਨੁਸਾਰ ਅਹਸ਼ਵੇਰੋਸ਼ ਰਾਜਾ ਦੇ ਕੋਲ ਜਾਵੇ, ਉਸ ਨੂੰ ਇਸਤਰੀਆਂ ਦੇ ਲਈ ਬਣਾਏ ਹੋਏ ਨਿਯਮ ਦੇ ਅਨੁਸਾਰ ਬਾਰਾਂ ਮਹੀਨਿਆਂ ਤੱਕ ਸੁੰਦਰਤਾ ਵਧਾਉਣ ਦੀ ਪ੍ਰਕਿਰਿਆ ਨੂੰ ਪੂਰਾ ਕਰਨਾ ਪੈਂਦਾ ਸੀ, ਕਿਉਂ ਜੋ ਐਨਾ ਸਮਾਂ ਉਨ੍ਹਾਂ ਨੂੰ ਸ਼ੁੱਧ ਕਰਨ ਵਿੱਚ ਲੱਗ ਜਾਂਦਾ ਸੀ ਅਰਥਾਤ ਛੇ ਮਹੀਨੇ ਤੱਕ ਮੁਰ ਦਾ ਤੇਲ ਮਲਿਆ ਜਾਂਦਾ ਸੀ, ਅਤੇ ਛੇ ਮਹੀਨੇ ਅਤਰ ਅਤੇ ਇਸਤਰੀਆਂ ਨੂੰ ਸੁੰਦਰ ਬਣਾਉਣ ਲਈ ਹੋਰ ਚੀਜ਼ਾਂ ਮਲੀਆਂ ਜਾਂਦੀਆਂ ਸਨ।
13 एक जना युवती राजाकहाँ जाँदा, स्त्री-घरबाट तिनलाई जे लिएर जाने इच्छा हुन्थ्यो त्यो तिनलाई राजदरबारमा लान दिइन्थ्यो ।
੧੩ਇਸ ਤਰ੍ਹਾਂ ਜਦ ਉਹ ਕੁਆਰੀ ਰਾਜਾ ਦੇ ਕੋਲ ਜਾਂਦੀ ਸੀ, ਤਦ ਜੋ ਵੀ ਚੀਜ਼ ਉਹ ਚਾਹੁੰਦੀ ਸੀ ਕਿ ਰਾਣੀਆਂ ਦੇ ਨਿਵਾਸ ਤੋਂ ਰਾਜਾ ਦੇ ਮਹਿਲ ਨੂੰ ਲੈ ਜਾਵੇ, ਉਹ ਉਸ ਨੂੰ ਦਿੱਤੀ ਜਾਂਦੀ ਸੀ।
14 साँझमा तिनी भित्र जान्थिन्, र भोलिपल्ट बिहान तिनी दोस्रो स्त्री-घरमा फर्केर आउँथिन्, र फर्केर आएकाहरू उपपत्नीहरूका निरिक्षक राजाका अधिकारी शाश्गजको अधीनमा रहन्थे । राजाले तिनलाई मन पराएर फेरि तिनलाई नबोलाएसम्म तिनी फेरि राजाकहाँ फर्केर जानछैनन् ।
੧੪ਉਹ ਸ਼ਾਮ ਨੂੰ ਜਾਂਦੀ ਸੀ ਅਤੇ ਸਵੇਰ ਨੂੰ ਵਾਪਿਸ ਆ ਕੇ ਰਾਣੀਆਂ ਦੇ ਨਿਵਾਸ ਦੇ ਦੂਸਰੇ ਘਰ ਵਿੱਚ ਚਲੀ ਜਾਂਦੀ ਸੀ ਅਤੇ ਰਾਜਾ ਦੇ ਖੁਸਰੇ ਸ਼ਅਸ਼ਗਜ ਦੇ ਹਵਾਲੇ ਕੀਤੀ ਜਾਂਦੀ ਸੀ, ਜਿਹੜਾ ਰਖ਼ੈਲਾਂ ਦਾ ਪ੍ਰਬੰਧਕ ਸੀ, ਅਤੇ ਉਹ ਫੇਰ ਕਦੀ ਰਾਜਾ ਦੇ ਕੋਲ ਨਹੀਂ ਜਾਂਦੀ ਸੀ, ਪਰ ਜੇਕਰ ਰਾਜਾ ਉਸ ਤੋਂ ਪ੍ਰਸੰਨ ਹੁੰਦਾ ਸੀ ਤਾਂ ਉਸ ਨੂੰ ਨਾਮ ਲੈ ਕੇ ਬੁਲਾਇਆ ਜਾਂਦਾ ਸੀ।
15 जब राजाकहाँ जाने एस्तरको पालो आयो, (मोर्दकैका काका अबीहेलकी छोरी, जसलाई तिनले आफ्नै छोरी बनाएका थिए) स्त्रीहरूका निरक्षक राजाका अधिकारी हेगेले दिएका सल्लाहबाहेक उनले कुनै कुनै थोक मागिनन् । एस्तरलाई देख्ने सबै जनाबाट उनले निगाह पाइन् ।
੧੫ਹੁਣ ਜਦ ਅਸਤਰ ਦੀ ਜਿਹੜੀ ਮਾਰਦਕਈ ਦੇ ਚਾਚੇ ਅਬੀਹੈਲ ਦੀ ਧੀ ਸੀ, ਜਿਸ ਨੂੰ ਮਾਰਦਕਈ ਨੇ ਆਪਣੀ ਧੀ ਬਣਾ ਲਿਆ ਸੀ, ਰਾਜਾ ਦੇ ਕੋਲ ਜਾਣ ਦੀ ਵਾਰੀ ਆਈ ਤਾਂ ਉਸ ਨੇ ਉਨ੍ਹਾਂ ਚੀਜ਼ਾਂ ਤੋਂ ਵੱਧ ਜੋ ਇਸਤਰੀਆਂ ਦੇ ਪ੍ਰਬੰਧਕ ਰਾਜਾ ਦੇ ਖੁਸਰੇ ਹੇਗਈ ਨੇ ਉਸ ਦੇ ਲਈ ਠਹਿਰਾਇਆ ਸੀ, ਹੋਰ ਕੁਝ ਨਾ ਮੰਗਿਆ। ਜਿੰਨ੍ਹਿਆਂ ਨੇ ਅਸਤਰ ਨੂੰ ਵੇਖਿਆ, ਉਹ ਸਭ ਉਸ ਤੋਂ ਪ੍ਰਸੰਨ ਹੋਏ।
16 अहासूरसको सातौँ वर्षको दसौँ महिना अर्थात् तेबेत महिनामा एस्तरलाई राजाको राजकीय बासस्थानमा लगियो ।
੧੬ਇਸ ਤਰ੍ਹਾਂ ਅਸਤਰ ਅਹਸ਼ਵੇਰੋਸ਼ ਰਾਜਾ ਦੇ ਕੋਲ ਉਸ ਦੇ ਸ਼ਾਹੀ ਮਹਿਲ ਵਿੱਚ, ਉਸ ਦੇ ਰਾਜ ਦੇ ਸੱਤਵੇਂ ਸਾਲ ਦੇ ਟੇਬੇਥ ਨਾਮਕ ਦਸਵੇਂ ਮਹੀਨੇ ਵਿੱਚ ਪਹੁੰਚਾਈ ਗਈ।
17 राजाले अन्य कुनै स्त्रीलाई भन्दा एस्तरलाई बढी मन पराए, र अन्य सबै कन्याहरूले भन्दा बढी उनले स्वीकृति र निगाह पाए । त्यसैले तिनले उनको शिरमा राजकीय शिरपेच पहिराइदिए, र वश्तीको साटो उनलाई रानी बनाए ।
੧੭ਤਦ ਰਾਜੇ ਨੇ ਸਾਰੀਆਂ ਇਸਤਰੀਆਂ ਨਾਲੋਂ ਵੱਧ ਅਸਤਰ ਨੂੰ ਪਿਆਰ ਕੀਤਾ, ਅਤੇ ਉਸ ਨੂੰ ਬਾਕੀ ਸਾਰੀਆਂ ਕੁਆਰੀਆਂ ਨਾਲੋਂ ਜ਼ਿਆਦਾ ਰਾਜਾ ਦਾ ਪੱਖ ਅਤੇ ਕਿਰਪਾ ਪ੍ਰਾਪਤ ਹੋਈ, ਇਸ ਲਈ ਉਸ ਨੇ ਰਾਜ ਮੁਕਟ ਅਸਤਰ ਦੇ ਸਿਰ ਉੱਤੇ ਰੱਖ ਦਿੱਤਾ ਅਤੇ ਉਸ ਨੂੰ ਵਸ਼ਤੀ ਦੇ ਸਥਾਨ ਤੇ ਮਹਾਰਾਣੀ ਬਣਾਇਆ।
18 राजाले आफ्ना सबै अधिकारी र सेवकहरूलाई एउटा ठुलो, “एस्तरको भोज” भोज दिए र तिनले प्रान्तहरूलाई कर छुट दिए । तिनले राजकीय उदारतासहित उपहारहरू पनि दिए ।
੧੮ਤਦ ਰਾਜਾ ਨੇ ਆਪਣੇ ਸਾਰੇ ਹਾਕਮਾਂ ਅਤੇ ਕਰਮਚਾਰੀਆਂ ਲਈ ਇੱਕ ਵੱਡੀ ਦਾਵਤ ਕੀਤੀ ਅਤੇ ਉਸ ਨੂੰ ਅਸਤਰ ਦੀ ਦਾਵਤ ਕਿਹਾ, ਅਤੇ ਸੂਬਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਅਤੇ, ਅਤੇ ਆਪਣੇ ਸ਼ਾਹੀ ਨਿਯਮ ਦੇ ਅਨੁਸਾਰ ਇਨਾਮ ਵੀ ਵੰਡੇ।
19 अब दोस्रो पटक कन्याहरू भेला भइरहेका समयमा मोर्दकै राजाको मूलद्वारमा बसिरहेका थिए ।
੧੯ਜਦ ਦੂਸਰੀ ਵਾਰ ਕੁਆਰੀਆਂ ਇਕੱਠੀਆਂ ਕੀਤੀਆਂ ਗਈਆਂ, ਤਾਂ ਮਾਰਦਕਈ ਸ਼ਾਹੀ ਫਾਟਕ ਤੇ ਬੈਠਾ ਸੀ।
20 मोर्दकैले एस्तरलाई निर्देशन दिएअनुसार उनले आफ्नो जाति र आफ्ना नातेदारहरूको बारेमा कसैलाई भनेकी थिइनन् । मोर्दकैले उनलाई हुर्काउँदाको बेलामा झैँ उनले तिनको सल्लाहलाई निरन्तर मानिन् ।
੨੦ਅਸਤਰ ਨੇ ਨਾ ਆਪਣੇ ਘਰਾਣੇ ਦਾ, ਅਤੇ ਨਾ ਹੀ ਆਪਣੀ ਜਾਤੀ ਦਾ ਪਤਾ ਦੱਸਿਆ ਕਿਉਂ ਜੋ ਮਾਰਦਕਈ ਨੇ ਉਸ ਨੂੰ ਹੁਕਮ ਦਿੱਤਾ ਹੋਇਆ ਸੀ ਕਿ ਉਹ ਇਸ ਬਾਰੇ ਨਾ ਦੱਸੇ, ਅਤੇ ਅਸਤਰ ਮਾਰਦਕਈ ਦਾ ਹੁਕਮ ਉਸੇ ਤਰ੍ਹਾਂ ਹੀ ਮੰਨਦੀ ਸੀ, ਜਿਵੇਂ ਉਹ ਉਸ ਦੇ ਕੋਲ ਰਹਿੰਦੇ ਹੋਏ ਮੰਨਦੀ ਸੀ।
21 ती दिनमा मोर्दकै राजाको मूलद्वारमा बसिरहँदा राजाका दुई जना द्वारपाल अधिकारीहरू बिग्थाना र तेरेश रिसाए, अनि तिनीहरूले राजा अहासूरसको हानि गर्न खोजे ।
੨੧ਉਨ੍ਹਾਂ ਦਿਨਾਂ ਵਿੱਚ ਜਦ ਮਾਰਦਕਈ ਸ਼ਾਹੀ ਫਾਟਕ ਉੱਤੇ ਬੈਠਦਾ ਹੁੰਦਾ ਸੀ, ਤਾਂ ਰਾਜਾ ਦੇ ਖੁਸਰਿਆਂ ਵਿੱਚੋਂ ਜਿਹੜੇ ਦਰਬਾਨ ਵੀ ਸਨ, ਬਿਗਥਾਨ ਅਤੇ ਤਰਸ਼ ਨਾਮਕ ਦੋ ਖੁਸਰਿਆਂ ਨੇ ਰਾਜਾ ਦੇ ਵਿਰੁੱਧ ਹੋ ਕੇ ਰਾਜਾ ਅਹਸ਼ਵੇਰੋਸ਼ ਦਾ ਕਤਲ ਕਰਨ ਦੀ ਯੋਜਨਾ ਬਣਾਈ।
22 मोर्दकैले यो कुरो थाहा पाएपछि तिनले रानी एस्तरलाई बताए, अनि रानीले मोर्दकैको नाउँ लिएर राजालाई बताइन् ।
੨੨ਇਹ ਗੱਲ ਮਾਰਦਕਈ ਨੂੰ ਪਤਾ ਲੱਗ ਗਈ ਤਾਂ ਉਸ ਨੇ ਰਾਣੀ ਅਸਤਰ ਨੂੰ ਇਸ ਦੀ ਖ਼ਬਰ ਦਿੱਤੀ, ਅਤੇ ਅਸਤਰ ਨੇ ਮਾਰਦਕਈ ਦਾ ਨਾਮ ਲੈ ਕੇ ਰਾਜਾ ਨੂੰ ਦੱਸਿਆ।
23 त्यो सुचनको अनुसन्धान भयो र पुष्टि भयो, अनि दुवै जनालाई फाँसीको सजाए दिएर काठमा झुण्ड्याइयो । यो कुरोलाई राजाको उपस्थितिमा इतिहासको पुस्तकमा लेखियो ।
੨੩ਜਦ ਇਸ ਗੱਲ ਦੀ ਜਾਂਚ-ਪੜਤਾਲ ਕੀਤੀ ਗਈ ਤਾਂ ਇਹ ਗੱਲ ਸੱਚ ਨਿੱਕਲੀ ਅਤੇ ਉਹ ਦੋਵੇਂ ਰੁੱਖ ਉੱਤੇ ਫਾਂਸੀ ਚੜ੍ਹਾ ਦਿੱਤੇ ਗਏ, ਅਤੇ ਇਹ ਘਟਨਾ ਰਾਜਾ ਦੇ ਸਾਹਮਣੇ ਇਤਿਹਾਸ ਦੀ ਪੁਸਤਕ ਵਿੱਚ ਲਿਖੀ ਗਈ।