< इजकिएल 29 >

1 दशौं वर्षको दशौं महिनामा उक्‍त महिनाको बाह्रौं दिनमा परमप्रभुको वचन यसो भनेर मकहाँ आयो,
ਦਸਵੇਂ ਸਾਲ ਦੇ ਦਸਵੇਂ ਮਹੀਨੇ ਦੀ ਬਾਰ੍ਹਾਂ ਤਾਰੀਖ਼ ਨੂੰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
2 “ए मानिसको छोरो, तेरो मुख मिश्रदेशको राजा फारोतिर फर्का । त्‍यसको विरुद्धमा र सारा मिश्रदेशको विरुद्धमा अगमवाणी भन्‌ ।
ਹੇ ਮਨੁੱਖ ਦੇ ਪੁੱਤਰ, ਤੂੰ ਮਿਸਰ ਦੇ ਰਾਜਾ ਫ਼ਿਰਊਨ ਦੇ ਵਿਰੁੱਧ ਅਤੇ ਉਹ ਦੇ ਅਤੇ ਸਾਰੇ ਮਿਸਰ ਦੇਸ ਦੇ ਵਿਰੁੱਧ ਆਪਣਾ ਮੂੰਹ ਕਰ ਕੇ ਭਵਿੱਖਬਾਣੀ ਕਰ,
3 घोषणा गर र यसो भन्ः 'परमप्रभु परमेश्‍वर यसो भन्‍नुहुन्‍छः हेर्, ए मिश्रदेशको राजा फारो, म तेरो विरुद्धमा छु । आफ्‍नो नदीको बिचमा लडिरहने, ठुलो अजिङ्गर तँ यसो भन्‍छस्, “मेरो नदी मेरै हो । त्‍यो मैले आफ्‍नो निम्‍ति बनाएको हुँ ।”
ਬੋਲ ਅਤੇ ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਮਿਸਰ ਦੇ ਰਾਜਾ ਫ਼ਿਰਊਨ, ਵੇਖ, ਮੈਂ ਤੇਰੇ ਵਿਰੁੱਧ ਹਾਂ! ਤੂੰ ਵੱਡਾ ਜਲ ਜੰਤੂ ਹੈਂ, ਜਿਹੜਾ ਆਪਣਿਆਂ ਦਰਿਆਵਾਂ ਵਿੱਚ ਲੇਟ ਰਹਿੰਦਾ ਹੈ, ਅਤੇ ਆਖਦਾ ਹੈ ਕਿ ਮੇਰਾ ਦਰਿਆ ਨੀਲ ਮੇਰਾ ਹੀ ਹੈ, ਅਤੇ ਮੈਂ ਉਹ ਨੂੰ ਆਪਣੇ ਲਈ ਬਣਾਇਆ ਹੈ।
4 किनभने म तेरो बङ्गारामा बल्‍छी लगाउनेछु, र तेरै कत्‍लाहरूमा तेरा नाइलका माछाहरू टाँसिनेछन् । तेरा कत्‍लाहरूमा टाँसिएका ती माछासमेत, म तँलाई तेरा नदीको बिचबाट तानेर निकाल्‍नेछु ।
ਪਰ ਮੈਂ ਤੇਰੇ ਜਬਾੜਿਆਂ ਵਿੱਚ ਕੁੰਡੀਆਂ ਪਾਵਾਂਗਾ, ਅਤੇ ਤੇਰਿਆਂ ਦਰਿਆਵਾਂ ਦੀਆਂ ਮੱਛੀਆਂ ਤੇਰੀ ਖੱਲ ਤੇ ਚਿੰਬੇੜ ਦਿਆਂਗਾ, ਨਾਲੇ ਤੈਨੂੰ ਤੇਰਿਆਂ ਦਰਿਆਵਾਂ ਵਿੱਚੋਂ ਬਾਹਰ ਧੂਹ ਕੱਢਾਂਗਾ, ਨਾਲੇ ਤੇਰਿਆਂ ਦਰਿਆਵਾਂ ਦੀਆਂ ਸਾਰੀਆਂ ਮੱਛੀਆਂ ਨੂੰ ਵੀ, ਜਿਹੜੀਆਂ ਤੇਰੀ ਖੱਲ ਉੱਤੇ ਚਿੰਬੜੀਆਂ ਹੋਈਆਂ ਹਨ।
5 तँ र तेरा नदीका सबै माछालाई म उजाड-स्‍थान फाल्‍नेछु । तँ खुला मैदानमा ढल्‍नेछस्‌ । तँलाई कसैले जम्‍मा गर्ने वा उठाउने छैन । पृथ्‍वीका प्राणीहरू र आकाशका चाराहरूका निम्‍ति आहारा हुन म तँलाई दिनेछु ।
ਮੈਂ ਤੈਨੂੰ ਤੇ ਤੇਰਿਆਂ ਦਰਿਆਵਾਂ ਦੀਆਂ ਸਾਰੀਆਂ ਮੱਛੀਆਂ ਨੂੰ ਉਜਾੜ ਵਿੱਚ ਸੁੱਟ ਦਿਆਂਗਾ, ਤੂੰ ਖੁੱਲ੍ਹੇ ਖੇਤ ਵਿੱਚ ਪਿਆ ਰਹੇਂਗਾ, ਤੂੰ ਨਾ ਇੱਕ ਥਾਂ ਕੀਤਾ ਜਾਵੇਂਗਾ ਨਾ ਇਕੱਠਾ ਕੀਤਾ ਜਾਵੇਂਗਾ, ਮੈਂ ਤੈਨੂੰ ਧਰਤੀ ਦੇ ਦਰਿੰਦਿਆਂ ਅਤੇ ਅਕਾਸ਼ ਦੇ ਪੰਛੀਆਂ ਨੂੰ ਖਾਣ ਲਈ ਦਿਆਂਗਾ।
6 तब मिश्रदेशमा बस्‍नेहरू सबैले म नै परमप्रभु हुँ भनी जान्‍नेछन्‌ । किनकि तिनीहरू इस्राएलका घरानाको निम्‍ति एउटा नर्कटको लट्ठी भएका छन् ।
ਮਿਸਰ ਦੇ ਸਾਰੇ ਵਾਸੀ ਜਾਣਨਗੇ ਕਿ ਮੈਂ ਯਹੋਵਾਹ ਹਾਂ, ਇਸ ਲਈ ਕਿ ਉਹ ਇਸਰਾਏਲ ਦੇ ਘਰਾਣੇ ਲਈ ਕੇਵਲ ਕਾਨੇ ਦਾ ਸਹਾਰਾ ਸਨ।
7 जब तिनीहरूले तँलाई आफ्‍नो हातमा लिए, तब तैंले तिनीहरूका काँध भाँचिस् र च्‍यातिस् । अनि तिनीहरूले तँमा आड लिंदा, तँ भाँचिएको थिइस्, र तिनीहरूका खुट्टा लरबराउने बनाइस् ।
ਜਦ ਉਹਨਾਂ ਨੇ ਤੈਨੂੰ ਹੱਥ ਵਿੱਚ ਫੜਿਆ ਤਾਂ ਤੂੰ ਟੁੱਟ ਗਿਆ ਅਤੇ ਉਹਨਾਂ ਸਾਰਿਆਂ ਦੇ ਮੋਢੇ ਫੱਟੜ ਕਰ ਦਿੱਤੇ, ਫੇਰ ਜਦੋਂ ਉਹਨਾਂ ਨੇ ਤੇਰਾ ਸਹਾਰਾ ਲਿਆ, ਤਾਂ ਤੂੰ ਟੋਟੇ-ਟੋਟੇ ਹੋ ਗਿਆ, ਅਤੇ ਉਹਨਾਂ ਸਾਰਿਆਂ ਦੇ ਲੱਕ ਹਿੱਲ ਗਏ।
8 यसकारण परमप्रभु परमेश्‍वर यसो भन्‍नुहुन्‍छः हेर्, तेरो विरुद्धमा म तरवार ल्‍याउनेछु । तेरा मानिसहरू र पशुहरू दुवैलाई म खत्तम गर्नेछु ।
ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਵੇਖ, ਮੈਂ ਇੱਕ ਤਲਵਾਰ ਤੇਰੇ ਉੱਤੇ ਲਿਆਵਾਂਗਾ ਅਤੇ ਤੇਰੇ ਵਿੱਚੋਂ ਆਦਮੀਆਂ ਅਤੇ ਪਸ਼ੂਆਂ ਨੂੰ ਵੱਢ ਸੁੱਟਾਂਗਾ।
9 यसैले मिश्रदेश उजाड र बग्‍नावशेष हुनेछ । तब तिनीहरूले म नै परमप्रभु हुँ भनी जान्‍नेछन्‌, किनभने समुद्रको पशुले भनेको थियो, “नील नदी मेरै हो, किनकि मैले नै त्‍यो बनाएको हुँ ।”
ਮਿਸਰ ਦੇਸ ਉੱਜੜ ਜਾਵੇਗਾ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ, ਕਿਉਂ ਜੋ ਉਹ ਨੇ ਆਖਿਆ ਹੈ ਕਿ ਨਦੀ ਮੇਰੀ ਹੀ ਹੈ ਅਤੇ ਮੈਂ ਹੀ ਉਹ ਨੂੰ ਬਣਾਇਆ ਹੈ।
10 यसकारण हेर्, म तेरो विरुद्धमा र तेरो नदीको विरुद्धमा छु, र मिश्रदेशलाई म उजाड र निर्जन बनाउनेछु, अनि मिग्‍दोलदेखि आश्‍वानसम्‍म र कूश देशको सिमानासम्‍म नै तँ उजाड-स्‍थान हुनेछस् ।
੧੦ਇਸ ਲਈ ਵੇਖ, ਮੈਂ ਤੇਰਾ ਅਤੇ ਤੇਰੀਆਂ ਨਦੀਆਂ ਦਾ ਵਿਰੋਧੀ ਹਾਂ ਅਤੇ ਮਿਸਰ ਦੇਸ ਨੂੰ ਮਿਗਦੋਲ ਸਵੇਨੇਹ ਤੋਂ ਕੂਸ਼ ਦੀ ਹੱਦ ਤੱਕ ਪੂਰੀ ਤਰ੍ਹਾਂ ਉਜਾੜ ਦਿਆਂਗਾ।
11 कुनै मानिसको खुट्टाले त्‍यहाँ टेक्‍नेछैन, अनि र कुनै पशुको खुट्टाले त्‍यहाँ टेक्‍नेछैन । चालीस वर्षसम्‍म त्‍यहाँ कोही बस्‍नेछैन ।
੧੧ਕਿਸੇ ਮਨੁੱਖ ਦਾ ਪੈਰ ਉਹ ਦੇ ਵਿੱਚ ਦੀ ਨਾ ਲੰਘੇਗਾ, ਨਾ ਕਿਸੇ ਪਸ਼ੂ ਦਾ ਖੁਰ ਉਹ ਦੇ ਵਿੱਚ ਲੰਘੇਗਾ, ਨਾ ਉਹ ਚਾਲ੍ਹੀ ਸਾਲ ਤੱਕ ਅਬਾਦ ਹੋਵੇਗਾ।
12 किनकि म मिश्रदेशलाई बस्‍ती नभएका देशहरूका बिचमा उजाड पार्नेछु, र त्‍यसका सहरहरू भग्‍नावशेष भएका सहरहरूका बिचमा चालीस वर्षसम्‍मै उजाड रहनेछन्‌ । अनि म मिश्रीहरूलाई जातिहरूका बिचमा छरपष्‍ट पार्नेछु र देशहरूमा म तिनीहरूलाई तितरबितर पार्नेछु ।
੧੨ਮੈਂ ਉੱਜੜੇ ਦੇਸਾਂ ਵਿੱਚ ਮਿਸਰ ਦੇਸ ਨੂੰ ਉਜਾੜ ਦਿਆਂਗਾ ਅਤੇ ਉੱਜੜੇ ਹੋਏ ਸ਼ਹਿਰਾਂ ਵਿੱਚ ਉਹ ਦੇ ਸ਼ਹਿਰ ਚਾਲ੍ਹੀ ਸਾਲ ਤੱਕ ਉਜਾੜ ਰਹਿਣਗੇ ਅਤੇ ਮੈਂ ਮਿਸਰੀਆਂ ਨੂੰ ਕੌਮਾਂ ਵਿੱਚ ਖਿਲਾਰ ਦਿਆਂਗਾ ਅਤੇ ਦੇਸਾਂ ਵਿੱਚ ਉਹਨਾਂ ਨੂੰ ਤਿੱਤਰ-ਬਿੱਤਰ ਕਰਾਂਗਾ।
13 किनकि परमप्रभु परमेश्‍वर यसो भन्‍नुहुन्‍छः चालीस वर्षको अन्‍तमा मिश्रीहरूलाई तिनीहरू छरपष्‍ट भएका मानिसहरूका बिचबाट म भेला गर्नेछु ।
੧੩ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਚਾਲ੍ਹੀ ਸਾਲ ਦੇ ਅੰਤ ਵਿੱਚ ਮੈਂ ਮਿਸਰੀਆਂ ਨੂੰ ਉਹਨਾਂ ਲੋਕਾਂ ਵਿੱਚੋਂ ਜਿੱਥੇ ਉਹ ਖਿੱਲਰ ਗਏ ਸਨ, ਫੇਰ ਇਕੱਠਾ ਕਰਾਂਗਾ।
14 म मिश्रदेशको सुदिन फर्काउनेछु र तिनीहरूलाई फारोको राज्‍यमा, तिनीहरूका सुरुको देशमा फर्काएर ल्‍याउनेछु । तब तिनीहरू त्‍यहाँ एक तुच्‍छ राज्‍य भएर बस्‍नेछन्‌ ।
੧੪ਮੈਂ ਮਿਸਰ ਦੇ ਦੇਸ ਨਿਕਾਲੇ ਵਾਲਿਆਂ ਨੂੰ ਫੇਰ ਲਿਆਵਾਂਗਾ ਅਤੇ ਉਹਨਾਂ ਨੂੰ ਉਹਨਾਂ ਦੀ ਜਨਮ ਭੂਮੀ ਵਿੱਚ ਅਰਥਾਤ ਪਥਰੋਸ ਦੇ ਦੇਸ ਵਿੱਚ ਮੋੜ ਲਿਆਵਾਂਗਾ ਅਤੇ ਉੱਥੇ ਉਹਨਾਂ ਦਾ ਨਿੱਕਾ ਜਿਹਾ ਰਾਜ ਬਣੇਗਾ
15 त्‍यो सारा राज्‍यहरूमा सबैभन्‍दा तुच्‍छ हुनेछ, अनि त्‍यो फेरि जातिहरूका माझमा कहिल्‍यै उच्‍च पारिनेछैन । म त्‍यसलाई घटाउनेछु, जसले गर्दा तिनीहरूले फेरि कहिल्‍यै जातिहरूमाथि राज्‍य गर्नेछैनन् ।
੧੫ਇਹ ਰਾਜਾਂ ਵਿੱਚੋਂ ਨਿੱਕਾ ਜਿਹਾ ਹੋਵੇਗਾ ਅਤੇ ਫੇਰ ਕੌਮਾਂ ਉੱਤੇ ਆਪਣੇ ਆਪ ਨੂੰ ਉੱਚਾ ਨਾ ਕਰ ਸਕੇਗਾ, ਕਿਉਂ ਜੋ ਮੈਂ ਉਹਨਾਂ ਨੂੰ ਨੀਵਾਂ ਕਰਾਂਗਾ, ਤਾਂ ਜੋ ਫੇਰ ਕੌਮਾਂ ਉੱਪਰ ਹਕੂਮਤ ਨਾ ਕਰਨ
16 इस्राएलका घरानाका निम्‍ति मिश्रदेश फेरि कहिल्‍यै दृढताको कारण हुनेछैन । बरु, इस्राएलले मिश्रदेशसित सहायता माग्‍न जाँदा त्‍यहाँ तिनीहरूले गरेको अपराधका सम्‍झना तिनीहरूलाई हुनेछ । तब तिनीहरूले म नै परमप्रभु परमेश्‍वर हुँ भनी जान्‍नेछन्‌' ।”
੧੬ਅਤੇ ਉਹ ਅੱਗੇ ਲਈ ਇਸਰਾਏਲ ਦੇ ਘਰਾਣੇ ਦਾ ਭਰੋਸਾ ਨਹੀਂ ਹੋਵੇਗਾ। ਜਦੋਂ ਉਹ ਉਹਨਾਂ ਦੇ ਅੰਤ ਵੱਲ ਵੇਖਣਗੇ, ਤਾਂ ਉਹਨਾਂ ਦੇ ਪਾਪ ਉਹਨਾਂ ਨੂੰ ਚੇਤੇ ਆਉਣਗੇ ਅਤੇ ਉਹ ਜਾਣਨਗੇ ਕਿ ਮੈਂ ਪ੍ਰਭੂ ਯਹੋਵਾਹ ਹਾਂ!
17 तब सत्ताइसौं वर्षको पहिलो महिनाको पहिलो दिनमा परमप्रभुको वचन यसो भनेर मकहाँ आयो,
੧੭ਸਤਾਈਵੇਂ ਸਾਲ ਦੇ ਪਹਿਲੇ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਯਹੋਵਾਹ ਦਾ ਵਾਕ ਮੇਰੇ ਕੋਲ ਆਇਆ ਤੇ ਆਖਿਆ ਕਿ
18 ए मानिसको छोरो, बेबिलोनको राजा नबूकदनेसरले टुरोसको विरुद्धमा कडा परिश्रम गर्नलाई आफ्‍नो फौजले तयार राख्‍यो । हरेकको टाउको तालु खुइले नभएसम्म दलियो र हरेक कुमलाई खस्रो पारियो । तापनि टुरोसको विरुद्धमा त्‍यसले गरेको परिश्रमको सट्टा त्‍यसले र त्‍यसको सेनाले केही इनाम पाउन सकेनन्‌ ।
੧੮ਹੇ ਮਨੁੱਖ ਦੇ ਪੁੱਤਰ, ਬਾਬਲ ਦੇ ਰਾਜਾ ਨਬੂਕਦਨੱਸਰ ਨੇ ਆਪਣੀ ਫੌਜ ਤੋਂ ਸੂਰ ਦੀ ਵਿਰੋਧਤਾ ਵਿੱਚ ਵੱਡੀ ਸੇਵਾ ਕਰਵਾਈ ਹੈ। ਹਰੇਕ ਦਾ ਸਿਰ ਗੰਜਾ ਹੋ ਗਿਆ ਅਤੇ ਹਰੇਕ ਦਾ ਮੋਢਾ ਛਿੱਲਿਆ ਗਿਆ ਪਰ ਨਾ ਉਹ ਨੇ, ਨਾ ਉਹ ਦੀ ਫੌਜ ਨੇ ਉਸ ਸੇਵਾ ਦੇ ਬਦਲੇ ਜਿਹੜੀ ਉਹਨਾਂ ਉਹ ਦੀ ਵਿਰੋਧਤਾ ਵਿੱਚ ਕੀਤੀ ਸੀ, ਸੂਰ ਤੋਂ ਕੁਝ ਫਲ ਪ੍ਰਾਪਤ ਕੀਤਾ।
19 यसकारण परमप्रभु परमेश्‍वर यसो भन्‍नुहुन्‍छ, 'हेर्, म मिश्रदेशलाई बेबिलोनको राजा नबूकदनेसरको हातमा दिनेछु, र त्‍यसले उसका धन-सम्‍पत्ति, र भेट्टाएका जति सबै थोक लानेछ । त्‍यो त्‍यसको फौजको ज्‍याला हुनेछ ।
੧੯ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਮਿਸਰ ਦਾ ਦੇਸ ਬਾਬਲ ਦੇ ਰਾਜਾ ਨਬੂਕਦਨੱਸਰ ਨੂੰ ਦੇ ਦਿਆਂਗਾ, ਉਹ ਉਸ ਦੀ ਭੀੜ ਨੂੰ ਲੈ ਜਾਵੇਗਾ ਅਤੇ ਉਸ ਨੂੰ ਲੁੱਟ ਲਵੇਗਾ, ਅਤੇ ਉਹ ਨੂੰ ਲੁੱਟ ਦਾ ਮਾਲ ਬਣਾਵੇਗਾ ਅਤੇ ਇਹ ਉਸ ਦੀ ਫੌਜ ਦੀ ਕਮਾਈ ਹੋਵੇਗੀ।
20 त्‍यसले मेरो निम्ति गरेको परिश्रमको ज्‍यालाको रूपमा मिश्रदेश मैले त्‍यसलाई दिएको छु— यो परमप्रभु परमेश्‍वरको घोषणा हो ।
੨੦ਮੈਂ ਮਿਸਰ ਦਾ ਦੇਸ ਉਸ ਸੇਵਾ ਦੇ ਬਦਲੇ ਜੋ ਉਸ ਕੀਤੀ ਉਹ ਨੂੰ ਦਿੱਤਾ, ਪ੍ਰਭੂ ਯਹੋਵਾਹ ਦਾ ਵਾਕ ਹੈ।
21 त्‍यस दिन म इस्राएलका घरानाको निम्‍ति एउटा सीङ उमार्नेछु, र तिनीहरूका बिचमा म तँलाई बोल्ने बनाउनेछु, ताकि तिनीहरूले म नै परमप्रभु हुँ भनी जान्‍नेछन्‌' ।”
੨੧ਮੈਂ ਉਸ ਵੇਲੇ ਇਸਰਾਏਲ ਦੇ ਘਰਾਣੇ ਦਾ ਸਿੰਗ ਉਗਾਵਾਂਗਾ ਅਤੇ ਉਹਨਾਂ ਦੇ ਵਿੱਚ ਤੇਰਾ ਮੂੰਹ ਖੋਲ੍ਹਾਂਗਾ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!

< इजकिएल 29 >