< एज्रा 6 >
1 त्यसैले दारा राजाले बेबिलोनको अभिलेख संग्रहमा खोजतलाश गर्ने आज्ञा दिए ।
੧ਤਦ ਰਾਜਾ ਦਾਰਾ ਦੀ ਆਗਿਆ ਨਾਲ ਬਾਬਲ ਦੇ ਕਿਤਾਬ ਘਰ ਵਿੱਚ ਜਿੱਥੇ ਖਜ਼ਾਨਾ ਵੀ ਰੱਖਿਆ ਜਾਂਦਾ ਸੀ, ਪੜਤਾਲ ਕੀਤੀ ਗਈ।
2 मादी प्रान्तको एक्बातानको किल्लाबन्दी गरिएको सहरमा एउटा मुट्ठो भेट्टाइयो । त्यसको विवरण यस्तो थियोः
੨ਮਾਦਈ ਨਾਮਕ ਸੂਬੇ ਦੇ ਅਹਮਥਾ ਨਗਰ ਦੇ ਮਹਿਲ ਵਿੱਚ ਇੱਕ ਪੁਸਤਕ ਮਿਲੀ, ਜਿਸ ਵਿੱਚ ਇਹ ਆਗਿਆ ਲਿਖੀ ਹੋਈ ਸੀ:
3 “राजा कोरेसको पहिलो वर्षमा, कोरेसले यरूशलेममा भएको परमेश्वरको मन्दिरको बारेमा एउटा आदेश जारी गर्नुभयो, 'बलिदानको स्थानको रूपमा एउटा भवन पुनर्निर्माण गरियोस्, यसका जगहरू बसालिऊन्, यसको उचाइ साठी हात र चौडाइ साठी हात होस्,
੩“ਰਾਜਾ ਕੋਰਸ਼ ਦੇ ਪਹਿਲੇ ਸਾਲ ਵਿੱਚ ਉਸੇ ਕੋਰਸ਼ ਰਾਜਾ ਨੇ ਪਰਮੇਸ਼ੁਰ ਦੇ ਭਵਨ ਦੇ ਵਿਖੇ ਜੋ ਯਰੂਸ਼ਲਮ ਵਿੱਚ ਹੈ ਇਹ ਆਗਿਆ ਦਿੱਤੀ, ਕਿ ਉਹ ਭਵਨ ਜਿੱਥੇ ਬਲੀਦਾਨ ਕੀਤੇ ਜਾਂਦੇ ਸਨ, ਬਣਾਇਆ ਜਾਵੇ ਅਤੇ ਉਸ ਦੀਆਂ ਨੀਹਾਂ ਮਜ਼ਬੂਤੀ ਨਾਲ ਪਾਈਆਂ ਜਾਣ। ਉਸ ਦੀ ਉਚਾਈ ਸੱਠ ਹੱਥ ਅਤੇ ਚੌੜਾਈ ਸੱਠ ਹੱਥ ਹੋਵੇ।
4 चोकमा ठुला ढुङ्गाका छपनी तिन लहर र फल्याकका छपनी एक लहर होस्, अनि राजदरबाट यसको खर्च तिरियोस् ।
੪ਉਸ ਵਿੱਚ ਤਿੰਨ ਰੱਦੇ ਭਾਰੇ ਪੱਥਰਾਂ ਦੇ ਅਤੇ ਇੱਕ ਰੱਦਾ ਨਵੀਂ ਲੱਕੜ ਦਾ ਹੋਵੇ; ਅਤੇ ਇਸ ਦਾ ਖ਼ਰਚ ਸ਼ਾਹੀ ਮਹਿਲ ਵਿੱਚੋਂ ਦਿੱਤਾ ਜਾਵੇ।
5 अब नबूकदनेसरले यरूशलेमको मन्दिरबाट बेबिलोनमा ल्याएका परमेश्वरको मन्दिरका सुन र चाँदीका थोकहरू लिएर ल्याऊ र तिनलाई यरूशलेमकै मन्दिरमा फिर्ता पठाऊ । तिमीहरूले तिनलाई परमेश्वरको मन्दिरमा राख्नुपर्छ ।'
੫ਅਤੇ ਪਰਮੇਸ਼ੁਰ ਦੇ ਭਵਨ ਦੇ ਸੋਨੇ ਤੇ ਚਾਂਦੀ ਦੇ ਭਾਂਡੇ ਵੀ ਜਿਨ੍ਹਾਂ ਨੂੰ ਨਬੂਕਦਨੱਸਰ ਉਸ ਮੰਦਰ ਤੋਂ ਜੋ ਯਰੂਸ਼ਲਮ ਵਿੱਚ ਹੈ ਕੱਢ ਕੇ ਬਾਬਲ ਨੂੰ ਲਿਆਇਆ ਸੀ, ਮੋੜ ਦਿੱਤੇ ਜਾਣ ਅਤੇ ਯਰੂਸ਼ਲਮ ਦੇ ਮੰਦਰ ਵਿੱਚ ਆਪਣੇ-ਆਪਣੇ ਸਥਾਨ ਤੇ ਪਹੁੰਚਾਏ ਜਾਣ ਅਤੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਭਵਨ ਵਿੱਚ ਰੱਖ ਦਿੱਤਾ ਜਾਵੇ।”
6 अब यूफ्रेटिस नदीपारिकप प्रान्तका गभर्नर तत्तनै, शत्तर-बोज्नै र तिनका सहयोगीहरू अलग बसून् ।
੬“ਇਸ ਲਈ ਹੇ ਦਰਿਆ ਪਾਰ ਦੇ ਹਾਕਮ ਤਤਨਈ! ਹੇ ਸਥਰ-ਬੋਜ਼ਨਈ! ਤੁਸੀਂ ਆਪਣੇ ਅਫਰਸਕਾਈ ਸਾਥੀਆਂ ਨਾਲ ਜੋ ਦਰਿਆ ਦੇ ਪਾਰ ਹਨ, ਉੱਥੋਂ ਦੂਰ ਰਹੋ।
7 परमेश्वरको यस मन्दिरको काममा बाधा नदिनू । गभर्नर र यहूदी धर्म-गुरुहरूले त्यस ठाउँमा परमेश्वरको मन्दिर बनाउनेछन् ।
੭ਪਰਮੇਸ਼ੁਰ ਦੇ ਭਵਨ ਦੇ ਕੰਮ ਵਿੱਚ ਰੁਕਾਵਟ ਨਾ ਪਾਉ। ਯਹੂਦੀਆਂ ਦੇ ਹਾਕਮ ਅਤੇ ਯਹੂਦੀਆਂ ਦੇ ਬਜ਼ੁਰਗਾਂ ਨੂੰ ਪਰਮੇਸ਼ੁਰ ਦਾ ਭਵਨ ਉਸੇ ਦੇ ਥਾਂ ਤੇ ਬਣਾਉਣ ਦਿਓ।
8 परमेश्वरको यस मन्दिर बनाउने यी यहूदी धर्म-गुरुहरूका लागि तिमीहरूले यसो गर्नू भनी म तिमीहरूलाई हुकुम दिंदैछुः तिनीहरूले आफ्नो काम रोक्न नपरोस् भनेर यूफ्रेटिस नदी पारिको राजकीय कोषबाट रुपियाँ-पैसा दिनू ।
੮ਸਗੋਂ ਮੈਂ ਇਹ ਆਗਿਆ ਦਿੰਦਾ ਹਾਂ ਕਿ ਤੁਹਾਨੂੰ ਯਹੂਦੀਆਂ ਦੇ ਬਜ਼ੁਰਗਾਂ ਨਾਲ ਅਜਿਹਾ ਕਰਨਾ ਹੈ ਕਿ ਜਦ ਪਰਮੇਸ਼ੁਰ ਦਾ ਉਹ ਭਵਨ ਬਣਾਇਆ ਜਾਵੇ ਤਾਂ ਰਾਜਾ ਦੇ ਖ਼ਜ਼ਾਨੇ ਵਿੱਚੋਂ, ਅਰਥਾਤ ਦਰਿਆ ਪਾਰ ਦੇ ਲਗਾਨ ਵਿੱਚੋਂ ਇਹਨਾਂ ਮਨੁੱਖਾਂ ਨੂੰ ਫੁਰਤੀ ਨਾਲ ਖ਼ਰਚ ਦਿੱਤਾ ਜਾਵੇ, ਤਾਂ ਜੋ ਉਨ੍ਹਾਂ ਦੇ ਕੰਮ ਵਿੱਚ ਕੋਈ ਰੁਕਾਵਟ ਨਾ ਪਵੇ।
9 तिनीहरूलाई आवश्यक हरेक कुरो अर्थात् स्वर्गका परमेश्वरको निम्ति होमबलि चढाउन साँढेहरू, भेडाहरू वा थुमाहरू र यरूशलेमका पुजारीहरूको आज्ञामुताबिक अन्न, नून, दाखमद्य वा तेल दिनहुँ तिनीहरूलाई नबिर्सी दिनू ।
੯ਅਤੇ ਸਵਰਗੀ ਪਰਮੇਸ਼ੁਰ ਦੀਆਂ ਹੋਮ ਬਲੀਆਂ ਦੇ ਲਈ ਜਿਹੜੀ ਵੀ ਵਸਤੂ ਦੀ ਉਨ੍ਹਾਂ ਨੂੰ ਲੋੜ ਹੋਵੇ ਅਰਥਾਤ ਵਹਿੜੇ, ਭੇਡ, ਲੇਲੇ ਅਤੇ ਜਿੰਨ੍ਹੀ ਵੀ ਕਣਕ, ਲੂਣ, ਦਾਖਰਸ ਅਤੇ ਤੇਲ, ਉਹ ਜਾਜਕ ਜੋ ਯਰੂਸ਼ਲਮ ਵਿੱਚ ਹਨ ਮੰਗਣ, ਉਹ ਰੋਜ਼ ਦੇ ਰੋਜ਼ ਉਨ੍ਹਾਂ ਨੂੰ ਜ਼ਰੂਰ ਦਿੱਤਾ ਜਾਵੇ।
10 यसै गर्नू ताकि तिनीहरूले स्वर्गका परमेश्वरको निम्ति भेटी ल्याऊन् र म राजा अनि मेरा छोराहरूका निम्ति प्रार्थना गरून् ।
੧੦ਤਾਂ ਜੋ ਉਹ ਸਵਰਗ ਦੇ ਪਰਮੇਸ਼ੁਰ ਦੇ ਸਾਹਮਣੇ ਸੁਗੰਧਾਂ ਵਾਲੀਆਂ ਭੇਟਾਂ ਚੜ੍ਹਾਉਣ ਅਤੇ ਰਾਜਾ ਅਤੇ ਰਾਜਕੁਮਾਰਾਂ ਦੇ ਲੰਮੇ ਜੀਵਨ ਲਈ ਪ੍ਰਾਰਥਨਾ ਕਰਨ।
11 कसैले यस आदेशलाई उल्लङ्घन गर्यो भने त्यसको घरबाट एउटा खम्बा उखेलियोस् र त्यसलाई त्यही खम्बामा टाँगियोस् भनी म आज्ञा दिंदैछु ।यो कारणले त्यसपछि त्यसको घरलाई भग्नावशेषको थुप्रोमा परिणत गरियोस् ।
੧੧ਮੈਂ ਇਹ ਆਗਿਆ ਵੀ ਦਿੱਤੀ ਹੈ ਕਿ ਜੋ ਕੋਈ ਇਸ ਆਗਿਆ ਨੂੰ ਬਦਲੇ, ਉਸ ਦੇ ਘਰ ਵਿੱਚੋਂ ਹੀ ਇੱਕ ਸ਼ਤੀਰੀ ਕੱਢ ਕੇ ਖੜ੍ਹੀ ਕੀਤੀ ਜਾਵੇ ਅਤੇ ਉਸ ਉੱਤੇ ਉਸ ਨੂੰ ਸੂਲੀ ਚੜ੍ਹਾਇਆ ਜਾਵੇ ਅਤੇ ਇਸ ਅਪਰਾਧ ਦੇ ਕਾਰਨ ਉਸ ਦੇ ਘਰ ਨੂੰ ਰੂੜੀ ਦਾ ਢੇਰ ਬਣਾ ਦਿੱਤਾ ਜਾਵੇ।
12 त्यस ठाउँमा आफ्नो नाउँ राख्नुहुने परमेश्वरले यस आदेशलाई बद्लन खोज्ने वा यरूशलेममा परमेश्वरको यस मन्दिरलाई नष्ट गर्न खोज्ने कुनै पनि राजा वा मानिसलाई पदच्यूत गरून् । म दाराले यो आदेश दिंदैछु । मेहनतसाथ यसलाई कार्यान्वयन गरियोस् ।”
੧੨ਅਤੇ ਉਹ ਪਰਮੇਸ਼ੁਰ ਜਿਸ ਨੇ ਆਪਣਾ ਨਾਮ ਉੱਥੇ ਰੱਖਿਆ ਹੈ, ਉਨ੍ਹਾਂ ਸਾਰੇ ਰਾਜਿਆਂ ਅਤੇ ਪਰਜਾ ਨੂੰ ਨਾਸ ਕਰੇ, ਜਿਹੜੇ ਇਸ ਆਗਿਆ ਨੂੰ ਬਦਲਣ ਅਤੇ ਪਰਮੇਸ਼ੁਰ ਦੇ ਭਵਨ ਨੂੰ ਜੋ ਯਰੂਸ਼ਲਮ ਵਿੱਚ ਹੈ, ਬਰਬਾਦ ਕਰਨ ਲਈ ਆਪਣਾ ਹੱਥ ਵਧਾਉਣ। ਮੈਂ ਦਾਰਾ ਨੇ ਇਹ ਆਗਿਆ ਦਿੱਤੀ ਹੈ, ਛੇਤੀ ਨਾਲ ਅਜਿਹਾ ਹੀ ਕੀਤਾ ਜਾਵੇ।”
13 तब राजा दाराद्वारा पठाइएको यस आदेशको कारणले यूफ्रेटिस नदीपारिको प्रान्तका गभर्नर तत्तनै, शत्तर-बोज्नै र तिनका सहयोगीहरूले राजा दाराले आज्ञा गरेअनुसार हरेक कुरा गरे ।
੧੩ਤਦ ਦਰਿਆ ਪਾਰ ਦੇ ਹਾਕਮ ਤਤਨਈ ਤੇ ਸਥਰ-ਬੋਜ਼ਨਈ ਅਤੇ ਉਨ੍ਹਾਂ ਦੇ ਸਾਥੀਆਂ ਨੇ ਦਾਰਾ ਰਾਜਾ ਦੀ ਭੇਜੀ ਹੋਈ ਆਗਿਆ ਅਨੁਸਾਰ ਫੁਰਤੀ ਨਾਲ ਕੰਮ ਕੀਤਾ।
14 यसरी यहूदी धर्म-गुरुहरूले हाग्गै अगमवक्ता र इद्दोका छोरा जकरियाको सुझाव मानेर निर्माण गरे र उन्नति गरे । इस्राएलका परमेश्वरको आज्ञा र फारसका राजाहरू कोरेस, दारा र अर्तासास्तका आदेशअनुसार तिनीहरूले आफ्नो भवन बनाएर सिद्ध्याए ।
੧੪ਤਦ ਯਹੂਦੀਆਂ ਦੇ ਬਜ਼ੁਰਗ, ਹੱਗਈ ਨਬੀ ਤੇ ਇੱਦੋ ਦੇ ਪੁੱਤਰ ਜ਼ਕਰਯਾਹ ਦੀ ਭਵਿੱਖਬਾਣੀ ਦੇ ਕਾਰਨ ਮੰਦਰ ਦੀ ਉਸਾਰੀ ਕਰਦੇ ਅਤੇ ਸਫ਼ਲ ਹੁੰਦੇ ਰਹੇ। ਉਨ੍ਹਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੀ ਆਗਿਆ ਦੇ ਅਨੁਸਾਰ ਅਤੇ ਫ਼ਾਰਸ ਦੇ ਰਾਜਾ ਕੋਰਸ਼, ਦਾਰਾ ਅਤੇ ਅਰਤਹਸ਼ਸ਼ਤਾ ਦੀ ਆਗਿਆ ਅਨੁਸਾਰ ਉਸ ਨੂੰ ਬਣਾ ਕੇ ਪੂਰਾ ਕਰ ਦਿੱਤਾ।
15 राजा दाराको शासनकालको छैटौं वर्षको अदार महिनाको तेस्रो दिनमा मन्दिरको काम पुरा भयो ।
੧੫ਉਹ ਭਵਨ ਰਾਜਾ ਦਾਰਾ ਦੇ ਰਾਜ ਦੇ ਛੇਵੇਂ ਸਾਲ ਵਿੱਚ ਅਦਾਰ ਦੇ ਮਹੀਨੇ ਦੇ ਤੀਜੇ ਦਿਨ ਪੂਰਾ ਹੋ ਗਿਆ।
16 इस्राएलका मानिसहरू, पुजारीहरू र लेवीहरू र निर्वासनबाट फर्केर आएकाहरूले आनन्दसाथ परमेश्वरको यस मन्दिरको समर्पण-उत्सव मनाए ।
੧੬ਤਦ ਇਸਰਾਏਲੀਆਂ ਅਰਥਾਤ ਜਾਜਕ, ਲੇਵੀ ਅਤੇ ਬਾਕੀ ਸਾਰੇ ਲੋਕਾਂ ਨੇ ਜੋ ਗ਼ੁਲਾਮੀ ਤੋਂ ਆਏ ਸਨ, ਅਨੰਦ ਨਾਲ ਪਰਮੇਸ਼ੁਰ ਦੇ ਇਸ ਭਵਨ ਦੇ ਸਮਰਪਣ ਨੂੰ ਤਿਉਹਾਰ ਦੇ ਰੂਪ ਵਿੱਚ ਮਨਾਇਆ।
17 परमेश्वरको मन्दिरको समर्पणको निम्ति तिनीहरूले एक सयवटा साँढे, एक सयवटा भेडा र चार सयवटा थुमा बलि चढाए । इस्राएलका एक-एक कुलको लागि सारा इस्राएलीको लागि पापबलिको रूपमा बाह्रवटा बोका पनि चढाइयो ।
੧੭ਅਤੇ ਉਨ੍ਹਾਂ ਨੇ ਪਰਮੇਸ਼ੁਰ ਦੇ ਇਸ ਭਵਨ ਦੇ ਸਮਰਪਣ ਸਮੇਂ ਸੌ ਵਹਿੜੇ, ਦੋ ਸੌ ਭੇਡੂ, ਚਾਰ ਸੌ ਲੇਲੇ ਅਤੇ ਸਾਰੇ ਇਸਰਾਏਲ ਦੇ ਪਾਪ ਬਲੀ ਲਈ ਬਾਰਾਂ ਬੱਕਰੇ, ਇਸਰਾਏਲ ਦੇ ਗੋਤਾਂ ਅਨੁਸਾਰ ਚੜ੍ਹਾਏ।
18 मोशाको पुस्तकमा लेखिएबमोजिम तिनीहरूले पुजारीहरू र लेवीहरूलाई यरूशलेममा परमेश्वरको सेवाको लागि तिनीहरूका विभाजनअनुसार नियुक्त पनि गरे ।
੧੮ਅਤੇ ਜਿਵੇਂ ਮੂਸਾ ਦੀ ਪੋਥੀ ਵਿੱਚ ਲਿਖਿਆ ਹੈ; ਉਹਨਾਂ ਨੇ ਜਾਜਕਾਂ ਨੂੰ ਉਨ੍ਹਾਂ ਦੀ ਵਾਰੀ ਅਨੁਸਾਰ ਅਤੇ ਲੇਵੀਆਂ ਨੂੰ ਉਨ੍ਹਾਂ ਦੇ ਦਲ ਅਨੁਸਾਰ, ਯਰੂਸ਼ਲਮ ਵਿੱਚ ਪਰਮੇਸ਼ੁਰ ਦੀ ਉਪਾਸਨਾ ਲਈ ਨਿਯੁਕਤ ਕੀਤਾ।
19 यसरी निर्वासनबाट फर्केकाहरूले पहिलो महिनाको चौधौं दिनमा निस्तार-चाड मनाए ।
੧੯ਫਿਰ ਪਹਿਲੇ ਮਹੀਨੇ ਦੇ ਚੌਧਵੇਂ ਦਿਨ ਗ਼ੁਲਾਮੀ ਤੋਂ ਮੁੜ ਕੇ ਆਏ ਹੋਏ ਲੋਕਾਂ ਨੇ ਪਸਾਹ ਮਨਾਇਆ,
20 पुजारीहरू र लेवीहरूले आफूलाई शुद्ध पारे, र आफूलगायत निर्वासनबाट फर्केकाहरू सबैका लागि निस्तारको बलि चढाए ।
੨੦ਕਿਉਂ ਜੋ ਜਾਜਕਾਂ ਅਤੇ ਲੇਵੀਆਂ ਨੇ ਇੱਕ ਮਨ ਹੋ ਕੇ ਆਪਣੇ ਆਪ ਨੂੰ ਪਵਿੱਤਰ ਕੀਤਾ, ਇਸ ਲਈ ਉਹ ਸਾਰੇ ਪਵਿੱਤਰ ਸਨ। ਉਨ੍ਹਾਂ ਨੇ ਗ਼ੁਲਾਮੀ ਤੋਂ ਮੁੜੇ ਹੋਏ ਸਾਰੇ ਲੋਕਾਂ ਅਤੇ ਆਪਣੇ ਜਾਜਕ ਭਰਾਵਾਂ ਦੇ ਲਈ ਅਤੇ ਆਪਣੇ ਲਈ ਪਸਾਹ ਦੇ ਪਸ਼ੂ ਬਲੀ ਚੜ੍ਹਾਏ।
21 निस्तारको मासु खाने इस्राएलका मानिसहरूमा निर्वासनबाट फर्केका र देशका मानिसहरूको अशुद्धताबाट आफूलाई अलग राखेका अनि इस्राएलका परमप्रभु परमेश्वरको अनुसरण गरेकाहरू थिए ।
੨੧ਤਦ ਉਨ੍ਹਾਂ ਇਸਰਾਏਲੀਆਂ ਨੇ ਜੋ ਗ਼ੁਲਾਮੀ ਤੋਂ ਮੁੜ ਆਏ ਸਨ, ਅਤੇ ਉਸ ਦੇਸ਼ ਦੀਆਂ ਪਰਾਈਆਂ ਕੌਮਾਂ ਦੀਆਂ ਘਿਣਾਉਣੀਆਂ ਰੀਤਾਂ ਤੋਂ ਅਲੱਗ ਹੋ ਗਏ ਸਨ, ਤਾਂ ਜੋ ਪਰਮੇਸ਼ੁਰ ਦੀ ਭਾਲ ਕਰਨ, ਪਸਹ ਖਾਧਾ।
22 तिनीहरूले सात दिनसम्म हर्षका साथ अखमिरी रोटीको चाड मनाए, किनकि परमप्रभुले तिनीहरूमा आनन्द ल्याउनुभएको थियो, र इस्राएलका परमेश्वरको मन्दिर अर्थात् उहाँको घरको काममा तिनीहरूका हात बलियो पार्न अश्शूरका राजाको ह्रदय फर्काइदिनुभएको थियो ।
੨੨ਉਨ੍ਹਾਂ ਨੇ ਅਨੰਦ ਨਾਲ ਸੱਤ ਦਿਨਾਂ ਤੱਕ ਪਤੀਰੀ ਰੋਟੀ ਦਾ ਪਰਬ ਮਨਾਇਆ ਕਿਉਂ ਜੋ ਯਹੋਵਾਹ ਨੇ ਉਹਨਾਂ ਨੂੰ ਅਨੰਦ ਕੀਤਾ ਸੀ ਅਤੇ ਅੱਸ਼ੂਰ ਦੇ ਰਾਜਾ ਦਾ ਮਨ ਉਹਨਾਂ ਵੱਲ ਅਜਿਹਾ ਫੇਰਿਆ ਸੀ ਕਿ ਉਹ ਪਰਮੇਸ਼ੁਰ, ਇਸਰਾਏਲ ਦੇ ਪਰਮੇਸ਼ੁਰ ਦਾ ਭਵਨ ਬਣਾਉਣ ਵਿੱਚ ਉਹਨਾਂ ਦੀ ਸਹਾਇਤਾ ਕਰੇ।