< उत्पत्ति 25 >
1 अब्राहामले अर्की एउटी पत्नी विवाह गरे ।
੧ਅਬਰਾਹਾਮ ਨੇ ਇੱਕ ਹੋਰ ਪਤਨੀ ਵਿਆਹ ਲਈ, ਜਿਸ ਦਾ ਨਾਮ ਕਤੂਰਾਹ ਸੀ।
2 तिनको नाउँ कतूरा थियो । तिनले अब्राहामबाट जिम्रान, योक्षान, मदान, मिद्यान, यिशबाक र शूहलाई जन्माइन् ।
੨ਉਸ ਨੇ ਜਿਮਰਾਨ, ਯਾਕਸਾਨ, ਮਦਾਨ, ਮਿਦਯਾਨ, ਯਿਸ਼ਬਾਕ ਅਤੇ ਸ਼ੁਆਹ ਨੂੰ ਜਨਮ ਦਿੱਤਾ।
3 योक्षान शेबा र ददानका पिता भए । अश्शूरी, लतूशी र लऊम्मीहरू ददानका सन्तान थिए ।
੩ਯਾਕਸਾਨ ਤੋਂ ਸ਼ਬਾ ਅਤੇ ਦਦਾਨ ਜੰਮੇ ਅਤੇ ਦਦਾਨ ਦੇ ਪੁੱਤਰ ਅੱਸੂਰਿਮ, ਲਟੂਸਿਮ ਅਤੇ ਲਉੱਮਿਮ ਸਨ।
4 मिद्यानका छोराहरूचाहिँ एपा, एपेर, हानोक, अबीदा र एल्दा थिए । यी सबै कतूराका सन्तान थिए ।
੪ਮਿਦਯਾਨ ਦੇ ਪੁੱਤਰ ਏਫਾਹ, ਏਫਰ, ਹਨੋਕ, ਅਬੀਦਾ ਅਤੇ ਅਲਦਾਅ ਸਨ। ਇਹ ਸਭ ਕਤੂਰਾਹ ਦੇ ਪੁੱਤਰ ਸਨ।
5 अब्राहामले आफूसँग भएका सबै थोक इसहाकलाई दिए ।
੫ਅਬਰਾਹਾਮ ਨੇ ਸਭ ਕੁਝ ਜੋ ਉਸ ਦਾ ਸੀ, ਇਸਹਾਕ ਨੂੰ ਦੇ ਦਿੱਤਾ,
6 तर आफू जीवित छँदै तिनका उपपत्नीपट्टिका छोराहरूलाई उनले उपहारहरू दिए, र आफ्ना छोरा इसहाकबाट छुट्याएर तिनीहरूलाई पूर्व देशतिर पठाए ।
੬ਪਰ ਆਪਣੀਆਂ ਰਖ਼ੈਲਾਂ ਦੇ ਪੁੱਤਰਾਂ ਨੂੰ ਅਬਰਾਹਾਮ ਨੇ ਕੁਝ ਸੁਗ਼ਾਤਾਂ ਦੇ ਕੇ ਆਪਣੇ ਪੁੱਤਰ ਇਸਹਾਕ ਦੇ ਕੋਲੋਂ ਪੂਰਬ ਵੱਲ, ਪੂਰਬ ਦੇ ਦੇਸ਼ ਵਿੱਚ ਆਪਣੇ ਜੀਉਂਦੇ ਜੀ ਭੇਜ ਦਿੱਤਾ।
7 अब्राहाम जम्मा एक सय पचहत्तर वर्षसम्म बाँचे ।
੭ਅਬਰਾਹਾਮ ਦੀ ਕੁੱਲ ਉਮਰ ਇੱਕ ਸੌ ਪੰਝੱਤਰ ਸਾਲ ਦੀ ਹੋਈ।
8 अब्राहाम पुरा जीवन जिएर बुढ़ेसकालमा मरे, र आफ्ना मरेका पिता-पुर्खाहरूसँग मिल्न गए ।
੮ਅਬਰਾਹਾਮ ਚੰਗੇ ਬਿਰਧਪੁਣੇ ਵਿੱਚ ਅਰਥਾਤ ਪੂਰੇ ਬੁਢਾਪੇ ਵਿੱਚ ਆਪਣੇ ਪ੍ਰਾਣ ਤਿਆਗ ਕੇ ਮਰ ਗਿਆ ਅਤੇ ਆਪਣੇ ਲੋਕਾਂ ਵਿੱਚ ਜਾ ਮਿਲਿਆ।
9 तिनका छोराहरू इसहाक र इश्माएलले तिनलाई हित्ती सोहोरको छोरा एप्रोनको खेतमा भएको मम्रेनजिकको मक्पेलाको ओडारमा गाडे ।
੯ਤਦ ਉਸ ਦੇ ਪੁੱਤਰਾਂ ਇਸਹਾਕ ਅਤੇ ਇਸਮਾਏਲ ਨੇ ਉਸ ਨੂੰ ਮਕਫ਼ੇਲਾਹ ਦੀ ਗੁਫ਼ਾ ਵਿੱਚ, ਜੋ ਹਿੱਤੀ ਸੋਹਰ ਦੇ ਪੁੱਤਰ ਅਫ਼ਰੋਨ ਦੀ ਪੈਲੀ ਵਿੱਚ ਹੈ, ਜਿਹੜਾ ਮਮਰੇ ਦੇ ਸਾਹਮਣੇ ਹੈ, ਦੱਬ ਦਿੱਤਾ।
10 त्यो खेत अब्राहामले हेतका छोराहरूबाट किनेका थिए । अब्राहाम आफ्नी पत्नी सारासित त्यहीँ नै गाडिए ।
੧੦ਅਰਥਾਤ ਉਸ ਜ਼ਮੀਨ ਵਿੱਚ ਜਿਹੜੀ ਅਬਰਾਹਾਮ ਨੇ ਹੇਤ ਦੇ ਪੁੱਤਰਾਂ ਤੋਂ ਮੁੱਲ ਲਈ ਸੀ, ਉੱਥੇ ਹੀ ਅਬਰਾਹਾਮ ਅਤੇ ਉਸ ਦੀ ਪਤਨੀ ਸਾਰਾਹ ਦੱਬੇ ਗਏ।
11 अब्राहामको मृत्युपछि परमेश्वरले तिनका छोरा इसहाकलाई आशिष् दिनुभयो, र इसहाक बेअर-लहै-रोइ नजिकै बसोबास गरे ।
੧੧ਅਬਰਾਹਾਮ ਦੀ ਮੌਤ ਤੋਂ ਬਾਅਦ ਪਰਮੇਸ਼ੁਰ ਨੇ ਉਸ ਦੇ ਪੁੱਤਰ ਇਸਹਾਕ ਨੂੰ ਬਰਕਤ ਦਿੱਤੀ ਅਤੇ ਇਸਹਾਕ ਬਏਰ-ਲਹਈ-ਰੋਈ ਕੋਲ ਰਹਿੰਦਾ ਸੀ।
12 साराकी कमारी मिश्री हागारपट्टिबाट जन्मेको अब्राहामको छोरो इश्माएलका सन्तान यिनै थिए ।
੧੨ਅਬਰਾਹਾਮ ਦੇ ਪੁੱਤਰ ਇਸਮਾਏਲ, ਜਿਸ ਨੂੰ ਸਾਰਾਹ ਦੀ ਦਾਸੀ ਮਿਸਰੀ ਹਾਜ਼ਰਾ ਨੇ ਅਬਰਾਹਾਮ ਲਈ ਜਣਿਆ, ਉਸ ਦੀ ਵੰਸ਼ਾਵਲੀ ਇਹ ਹੈ।
13 जन्म क्रमको सूचीअनुसार इश्माएलका छोराहरूका नाउँ यी नै थिएः इश्माएलको जेठो छोरो नबायोत, केदार, अदबेल,
੧੩ਇਸਮਾਏਲ ਦੇ ਪੁੱਤਰਾਂ ਦੇ ਨਾਮ ਅਤੇ ਉਨ੍ਹਾਂ ਦੀ ਵੰਸ਼ਾਵਲੀ ਇਹ ਹੈ: ਇਸਮਾਏਲ ਦਾ ਪਹਿਲੌਠਾ ਪੁੱਤਰ ਨਬਾਯੋਤ, ਫਿਰ ਕੇਦਾਰ, ਅਦਬਏਲ ਅਤੇ ਮਿਬਸਾਮ,
14 मिब्साम, मिश्मा, दुमा, मस्सा,
੧੪ਮਿਸ਼ਮਾ, ਦੂਮਾਹ, ਮੱਸਾ,
15 हदद, तेमा, यतूर, नापीश र केदमा ।
੧੫ਹਦਦ, ਤੇਮਾ, ਯਤੂਰ, ਨਾਫ਼ੀਸ਼ ਅਤੇ ਕੇਦਮਾਹ।
16 इश्माएलका छोराहरू यी नै थिए । तिनीहरूका बस्ती र छाउनीहरूअनुसार ती बाह्र कुलनायकका नाउँ यी नै थिए ।
੧੬ਇਹ ਇਸਮਾਏਲ ਦੇ ਪੁੱਤਰ ਸਨ, ਅਤੇ ਇਨ੍ਹਾਂ ਦੇ ਨਾਮਾਂ ਦੇ ਅਨੁਸਾਰ ਉਨ੍ਹਾਂ ਦੇ ਪਿੰਡਾਂ ਅਤੇ ਉਨ੍ਹਾਂ ਦੀਆਂ ਛਾਉਣੀਆਂ ਦੇ ਨਾਮ ਵੀ ਰੱਖੇ ਗਏ ਅਤੇ ਇਹ ਬਾਰਾਂ ਹੀ ਆਪਣੇ-ਆਪਣੇ ਗੋਤਾਂ ਦੇ ਪ੍ਰਧਾਨ ਹੋਏ।
17 इश्माएलको जम्मा उमेर एक सय सैँतिस वर्ष हुँदा तिनको मृत्यु भयो र तिनी आफ्ना पिता-पुर्खाहरूसँगै मिल्न गए ।
੧੭ਇਸਮਾਏਲ ਦੀ ਕੁੱਲ ਉਮਰ ਇੱਕ ਸੌ ਸੈਂਤੀ ਸਾਲ ਹੋਈ ਤਦ ਉਹ ਪ੍ਰਾਣ ਤਿਆਗ ਕੇ ਮਰ ਗਿਆ ਅਤੇ ਆਪਣੇ ਲੋਕਾਂ ਵਿੱਚ ਜਾ ਮਿਲਿਆ।
18 तिनीहरूको बसोबास मिश्रको सिमानानजिक भएको अश्शूर देशतिर पर्ने हवीलादेखि शूरसम्म थियो । तिनीहरू एक-अर्काको शत्रुतामा बसे ।
੧੮ਉਸਦਾ ਵੰਸ਼ ਹਵੀਲਾਹ ਤੋਂ ਲੈ ਕੇ ਸ਼ੂਰ ਤੱਕ, ਜਿਹੜਾ ਅੱਸ਼ੂਰ ਵੱਲ ਜਾਂਦਿਆਂ ਮਿਸਰ ਦੇ ਸਾਹਮਣੇ ਹੈ, ਵੱਸ ਗਿਆ ਅਤੇ ਉਹ ਆਪਣੇ ਸਾਰੇ ਭਰਾਵਾਂ ਦੇ ਸਨਮੁਖ ਵੱਸ ਗਏ।
19 अब्राहामका छोरा इसहाकको वृत्तान्त यही हो । अब्राहाम इसहाकका पिता भए ।
੧੯ਇਹ ਅਬਰਾਹਾਮ ਦੇ ਪੁੱਤਰ ਇਸਹਾਕ ਦੀ ਵੰਸ਼ਾਵਲੀ ਹੈ: ਅਬਰਾਹਾਮ ਤੋਂ ਇਸਹਾਕ ਜੰਮਿਆ,
20 पद्दन-आरामका अरामी बतूएलकी छोरी अरामी लाबानकी बहिनी रिबेकासँग विवाह गर्दा इसहाक जम्मा चालिस वर्षका थिए ।
੨੦ਅਤੇ ਇਸਹਾਕ ਚਾਲ੍ਹੀ ਸਾਲ ਦਾ ਹੋਇਆ ਜਦ ਉਹ ਰਿਬਕਾਹ ਨੂੰ ਆਪਣੀ ਪਤਨੀ ਬਣਾਉਣ ਲਈ ਲੈ ਆਇਆ, ਜਿਹੜੀ ਪਦਨ ਅਰਾਮ ਦੇ ਵਾਸੀ ਬਥੂਏਲ ਅਰਾਮੀ ਦੀ ਧੀ ਸੀ ਅਤੇ ਲਾਬਾਨ ਅਰਾਮੀ ਦੀ ਭੈਣ ਸੀ।
21 तिनी बाँझी भएकी हुनाले इसहाकले आफ्नी पत्नीको निम्ति परमप्रभुसँग प्रार्थना गरे । परमप्रभुले तिनको प्रार्थना सुन्नुभयो, र तिनकी पत्नी रिबेका गर्भवती भइन् ।
੨੧ਇਸਹਾਕ ਨੇ ਯਹੋਵਾਹ ਕੋਲੋਂ ਆਪਣੀ ਪਤਨੀ ਲਈ ਬੇਨਤੀ ਕੀਤੀ ਕਿਉਂ ਜੋ ਉਹ ਬਾਂਝ ਸੀ, ਤਦ ਯਹੋਵਾਹ ਨੇ ਉਸ ਦੀ ਬੇਨਤੀ ਸੁਣੀ ਅਤੇ ਰਿਬਕਾਹ ਉਸ ਦੀ ਪਤਨੀ ਗਰਭਵਤੀ ਹੋਈ।
22 तिनको गर्भमा भएका बालकहरू एक-अर्कासँग लड्न लागे, र तिनले भनिन् “मलाई किन यस्तो भयो?” तिनले यसको बारेमा परमप्रभुसँग सोधिन् ।
੨੨ਬੱਚੇ ਉਸ ਦੀ ਕੁੱਖ ਵਿੱਚ ਇੱਕ ਦੂਜੇ ਨਾਲ ਘੁਲਦੇ ਸਨ, ਤਦ ਉਸ ਨੇ ਆਖਿਆ, ਜੇਕਰ ਮੇਰੀ ਹਾਲਤ ਇਸੇ ਤਰ੍ਹਾਂ ਹੀ ਰਹੀ ਤਾਂ ਮੈਂ ਕਿਵੇਂ ਜੀਉਂਦੀ ਰਹਾਂਗੀ? ਤਦ ਉਹ ਯਹੋਵਾਹ ਕੋਲੋਂ ਪੁੱਛਣ ਗਈ।
23 परमप्रभुले तिनलाई भन्नुभयो, “तेरो कोखमा दुई जाति छन्, तेरो गर्भदेखि नै दुई जाति छुट्टिनेछन् । एक जाति अर्कोभन्दा बलवान् हुनेछ, र जेठाले कान्छाको सेवा गर्नेछ ।”
੨੩ਤਦ ਯਹੋਵਾਹ ਨੇ ਉਸ ਨੂੰ ਆਖਿਆ, ਤੇਰੀ ਕੁੱਖ ਵਿੱਚ ਦੋ ਕੌਮਾਂ ਹਨ ਅਤੇ ਤੇਰੀ ਕੁੱਖੋਂ ਹੀ ਓਹ ਦੋਵੇਂ ਜਾਤੀਆਂ ਵੱਖਰੀਆਂ ਹੋ ਜਾਣਗੀਆਂ ਅਤੇ ਇੱਕ ਜਾਤੀ ਦੂਜੀ ਜਾਤੀ ਨਾਲੋਂ ਬਲਵੰਤ ਹੋਵੇਗੀ ਅਤੇ ਵੱਡਾ ਛੋਟੇ ਦੀ ਸੇਵਾ ਕਰੇਗਾ।
24 तिनको सुत्केरी हुने बेला आउँदा तिनको कोखमा जुम्ल्याहा थिए ।
੨੪ਜਦ ਉਸ ਦੇ ਜਣਨ ਦੇ ਦਿਨ ਪੂਰੇ ਹੋਏ ਤਾਂ ਵੇਖੋ ਉਸ ਦੀ ਕੁੱਖ ਵਿੱਚ ਜੁੜਵਾਂ ਬੱਚੇ ਸਨ।
25 जेठोचाहिँ शरीरभरि रौँको लुगा लगाएजस्तै रातो वर्णको जन्म्यो । तिनीहरूले त्यसको नाउँ एसाव राखे ।
੨੫ਪਹਿਲੌਠਾ ਸਾਰੇ ਦਾ ਸਾਰਾ ਲਾਲ ਜੱਤ ਵਾਲੇ ਬਸਤਰ ਵਰਗਾ ਬਾਹਰ ਨਿੱਕਲਿਆ, ਇਸ ਲਈ ਉਨ੍ਹਾਂ ਨੇ ਉਸ ਦਾ ਨਾਮ ਏਸਾਓ ਰੱਖਿਆ।
26 त्यसपछि त्यसको भाइ बाहिर निस्क्यो । त्यसको हातले एसावको कुर्कुच्चा समातिरहेको थियो । त्यसको नाउँ याकूब राखियो । इसाहककी पत्नीले तिनीहरूलाई जन्माउँदा तिनी साठी वर्ष पुगेका थिए ।
੨੬ਉਸ ਦੇ ਬਾਅਦ ਉਸ ਦਾ ਭਰਾ ਨਿੱਕਲਿਆ ਅਤੇ ਉਸ ਦੇ ਹੱਥ ਨੇ ਏਸਾਓ ਦੀ ਅੱਡੀ ਫੜੀ ਹੋਈ ਸੀ, ਤਾਂ ਉਸ ਦਾ ਨਾਮ ਯਾਕੂਬ ਰੱਖਿਆ ਗਿਆ। ਜਦ ਰਿਬਕਾਹ ਨੇ ਉਨ੍ਹਾਂ ਨੂੰ ਜਨਮ ਦਿੱਤਾ ਉਸ ਸਮੇਂ ਇਸਹਾਕ ਸੱਠ ਸਾਲ ਦਾ ਸੀ।
27 बालकहरू बढे, र एसावचाहिँ सिपालु सिकारी र मैदानमा डुलिहिँड्ने मानिस भए, र याकूबचाहिँ पालमा बसिरहने शान्त स्वभावका मानिस भए ।
੨੭ਉਹ ਮੁੰਡੇ ਵੱਡੇ ਹੋਏ। ਏਸਾਓ ਨਿਪੁੰਨ ਸ਼ਿਕਾਰੀ ਬਣਿਆ ਅਤੇ ਮੈਦਾਨ ਵਿੱਚ ਰਹਿਣ ਵਾਲਾ ਸੀ ਅਤੇ ਯਾਕੂਬ ਭੋਲਾ-ਭਾਲਾ ਅਤੇ ਤੰਬੂਆਂ ਵਿੱਚ ਰਹਿਣ ਵਾਲਾ ਸੀ।
28 इसहाकले एसावलाई माया गर्थे, किनभने उनले शिकार गरेर ल्याएको मासु तिनले खान पाउँथे । तर रिबेकाले चाहिँ याकूबलाई माया गर्थिन् ।
੨੮ਇਸਹਾਕ ਏਸਾਓ ਨੂੰ ਪਿਆਰ ਕਰਦਾ ਸੀ ਕਿਉਂ ਜੋ ਉਹ ਉਸ ਲਈ ਸ਼ਿਕਾਰ ਫੜ੍ਹ ਕੇ ਲਿਆਉਂਦਾ ਸੀ ਪਰ ਰਿਬਕਾਹ ਯਾਕੂਬ ਨੂੰ ਪਿਆਰ ਕਰਦੀ ਸੀ।
29 याकूबले सुरुवा पकाए । एसाव मैदानबाट आए, र उनी भोकले कमजोर भएका थिए ।
੨੯ਇੱਕ ਦਿਨ ਯਾਕੂਬ ਦਾਲ ਪਕਾ ਰਿਹਾ ਸੀ ਅਤੇ ਏਸਾਓ ਮੈਦਾਨ ਵਿੱਚੋਂ ਥੱਕਿਆ ਹੋਇਆ ਆਇਆ।
30 एसावले याकूबलाई भने, “कृपया, मलाई त्यो रातो सुरुवा खान देऊ, म थकित छु ।” यसैकारण उनलाई एदोम भनियो ।
੩੦ਤਦ ਏਸਾਓ ਨੇ ਯਾਕੂਬ ਨੂੰ ਆਖਿਆ, ਇਸੇ ਲਾਲ ਦਾਲ ਵਿੱਚੋਂ ਮੈਨੂੰ ਵੀ ਖਾਣ ਨੂੰ ਦੇ, ਕਿਉਂ ਜੋ ਮੈਂ ਥੱਕਿਆ ਹੋਇਆ ਹਾਂ। ਇਸੇ ਕਾਰਨ ਉਸ ਦਾ ਨਾਮ ਅਦੋਮ ਪੈ ਗਿਆ।
31 याकूबले भने, “पहिले तपाईंको ज्येष्ठ-अधिकार मलाई बेच्नुहोस् ।”
੩੧ਯਾਕੂਬ ਨੇ ਆਖਿਆ, ਤੂੰ ਅੱਜ ਆਪਣਾ ਪਹਿਲੌਠਾ ਹੋਣ ਦੇ ਹੱਕ ਨੂੰ ਮੈਨੂੰ ਵੇਚ ਦੇ।
32 एसावले भने, “हेर, म त मर्नै आँटेको छु । मलाई त्यो ज्येष्ठ-अधिकारको के काम?”
੩੨ਏਸਾਓ ਨੇ ਆਖਿਆ, ਵੇਖ, ਮੈਂ ਮਰ ਰਿਹਾ ਹਾਂ। ਇਹ ਪਹਿਲੌਠਾ ਹੋਣਾ ਮੇਰੇ ਕਿਸ ਕੰਮ ਦਾ ਹੈ?
33 याकूबले भने, “पहिले मसँग शपथ खानुहोस् ।” तब एसावले शपथ खाए, र यसरी उनले आफ्नो ज्येष्ठ-अधिकार याकूबलाई बेचे ।
੩੩ਯਾਕੂਬ ਨੇ ਆਖਿਆ, ਤੂੰ ਅੱਜ ਮੇਰੇ ਕੋਲ ਸਹੁੰ ਖਾਹ, ਤਾਂ ਉਸ ਨੇ ਸਹੁੰ ਖਾਧੀ ਅਤੇ ਆਪਣੇ ਪਹਿਲੌਠੇ ਹੋਣ ਦਾ ਹੱਕ ਯਾਕੂਬ ਕੋਲ ਵੇਚ ਦਿੱਤਾ।
34 याकूबले एसावलाई रोटी र दालको सुरुवा दिए । एसावले खानपान गरे अनि उठेर आफ्नो बाटो लागे । यसरी एसावले आफ्नो ज्येष्ठ-अधिकारलाई लत्त्याए ।
੩੪ਤਦ ਯਾਕੂਬ ਨੇ ਏਸਾਓ ਨੂੰ ਰੋਟੀ ਅਤੇ ਦਾਲ ਦਿੱਤੀ ਅਤੇ ਉਸ ਨੇ ਖਾਧਾ ਪੀਤਾ ਅਤੇ ਉੱਠ ਕੇ ਆਪਣੇ ਰਾਹ ਚਲਾ ਗਿਆ। ਇਸ ਤਰ੍ਹਾਂ ਏਸਾਓ ਨੇ ਆਪਣੇ ਪਹਿਲੌਠੇ ਹੋਣ ਦੇ ਹੱਕ ਨੂੰ ਤੁੱਛ ਜਾਣਿਆ।