< गन्ती 26 >
1 विपत्तिपछि परमप्रभुले मोशा र पुजारी हारूनका छोरा एलाजारलाई भन्नुभयो,
੧ਬਵਾ ਦੇ ਮਗਰੋਂ ਅਜਿਹਾ ਹੋਇਆ ਕਿ ਯਹੋਵਾਹ ਨੇ ਮੂਸਾ ਅਤੇ ਹਾਰੂਨ ਜਾਜਕ ਦੇ ਪੁੱਤਰ ਅਲਆਜ਼ਾਰ ਨੂੰ ਆਖਿਆ,
2 “इस्राएलका सारा समुदायलाई तिनीहरूका पुर्खाहरूका कुल-कुलअनुसार बिस वर्ष र त्यसभन्दा माथिका इस्राएलका निम्ति युद्धमा जान सक्ने सबैको गन्ती गर ।”
੨ਇਸਰਾਏਲੀਆਂ ਦੀ ਸਾਰੀ ਮੰਡਲੀ ਦੀ ਗਿਣਤੀ ਕਰੋ, ਵੀਹ ਸਾਲ ਅਤੇ ਉੱਪਰ ਦੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਸਾਰੇ ਜਿਹੜੇ ਇਸਰਾਏਲ ਵਿੱਚ ਯੁੱਧ ਕਰਨ ਯੋਗ ਹਨ।
3 त्यसैले मोशा र पुजारी एलाजारले यर्दन नजिकैको मोआबको मैदान यरीहोमा तिनीहरूलाई भने,
੩ਤਦ ਮੂਸਾ ਅਤੇ ਅਲਆਜ਼ਾਰ ਜਾਜਕ ਮੋਆਬ ਦੇ ਮੈਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ, ਉਨ੍ਹਾਂ ਨੂੰ ਬੋਲੇ,
4 “परमप्रभुले मोशा र इस्राएलका मानिसहरूलाई आज्ञा गर्नुभएअनुसार बिस वर्ष र त्यसभन्दा माथिका मिश्रबाट आएका मानिसहरूको गन्ती गर ।”
੪ਵੀਹ ਸਾਲ ਅਤੇ ਉੱਪਰ ਦੇ ਮਨੁੱਖਾਂ ਦੀ ਗਿਣਤੀ ਕਰੋ ਜਿਵੇਂ ਯਹੋਵਾਹ ਨੇ ਮੂਸਾ ਅਤੇ ਇਸਰਾਏਲੀਆਂ ਨੂੰ ਹੁਕਮ ਦਿੱਤਾ ਸੀ ਜਦ ਉਹ ਮਿਸਰ ਦੇਸ ਤੋਂ ਨਿੱਕਲ ਰਹੇ ਸਨ।
5 रूबेन इस्राएलका जेठा छोरा थिए । तिनको छोरा हानोकबाट हानोकीहरूको वंश आयो । पल्लुबाट पल्लुईहरूको वंश आयो ।
੫ਰਊਬੇਨ ਇਸਰਾਏਲ ਦਾ ਪਹਿਲੌਠਾ। ਰਊਬੇਨ ਦੇ ਪੁੱਤਰ, ਹਨੋਕ ਤੋਂ ਹਨੋਕੀਆਂ ਦਾ ਪਰਿਵਾਰ, ਪੱਲੂ ਤੋਂ ਪੱਲੂਆਂ ਦਾ ਪਰਿਵਾਰ, ਹਸਰੋਨ ਤੋਂ ਹਸਰੋਨੀਆਂ ਦਾ ਪਰਿਵਾਰ,
6 हेस्रोनबाट हेस्रोनीहरूको वंश आयो । कर्मीबाट कर्मीहरूको वंश आयो ।
੬ਕਰਮੀ ਤੋਂ ਕਰਮੀਆਂ ਦਾ ਪਰਿਵਾਰ
7 यिनीहरू रूबेनका कुलहरू थिए, जसको सङ्ख्या ४३,७३० थियो ।
੭ਇਹ ਰਊਬੇਨੀਆਂ ਦੇ ਪਰਿਵਾਰ ਹਨ ਅਤੇ ਜਿਹੜੇ ਉਨ੍ਹਾਂ ਵਿੱਚੋਂ ਗਿਣੇ ਗਏ ਉਹ ਤਿਰਤਾਲੀ ਹਜ਼ਾਰ ਸੱਤ ਸੌ ਤੀਹ ਸਨ।
8 एलीआब पल्लुका छोरा थिए ।
੮ਅਤੇ ਪੱਲੂ ਦਾ ਪੁੱਤਰ ਅਲੀਆਬ ਸੀ।
9 एलीआबका छोराहरू नमूएल, दातान र अबीराम थिए । मोशा र हारूनलाई चुनौती दिँदा अनि परमप्रभुको विरुद्धमा विद्रोह गर्दा कोरहको पछि लाग्ने दातान र अबीराम यिनै थिए ।
੯ਅਤੇ ਅਲੀਆਬ ਦੇ ਪੁੱਤਰ ਨਮੂਏਲ, ਦਾਥਾਨ ਅਤੇ ਅਬੀਰਾਮ ਸਨ। ਇਹ ਉਹ ਦਾਥਾਨ ਅਤੇ ਅਬੀਰਾਮ ਸਨ ਜਿਹੜੇ ਮੰਡਲੀ ਦੀ ਚੋਣ ਦੇ ਸਨ ਅਤੇ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਕੋਰਹ ਦੀ ਟੋਲੀ ਨਾਲ ਝਗੜਾ ਕਰ ਰਹੇ ਸਨ ਜਦ ਉਹ ਯਹੋਵਾਹ ਦੇ ਵਿਰੁੱਧ ਝਗੜਦੇ ਸਨ।
10 कोरहलाई पछ्याउने सबै मर्दा पृथ्वीले मुख बायो र तिनीहरूलाई निल्यो । त्यस बेला २५० जना आगोले भस्म भए, जो चेताउनीका सङ्केत भए ।
੧੦ਉਸ ਵੇਲੇ ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਉਨ੍ਹਾਂ ਨੂੰ ਕੋਰਹ ਨਾਲ ਨਿਗਲ ਲਿਆ ਜਦ ਉਹ ਟੋਲੀ ਮਰ ਗਈ ਅਤੇ ਜਦ ਅੱਗ ਨੇ ਢਾਈ ਸੌ ਮਨੁੱਖਾਂ ਨੂੰ ਭਸਮ ਕੀਤਾ, ਤਾਂ ਉਹ ਇੱਕ ਨਿਸ਼ਾਨ ਹੋ ਗਏ।
11 तर कोरहका वंश मरेनन् ।
੧੧ਪਰ ਕੋਰਹ ਦੇ ਪੁੱਤਰ ਨਹੀਂ ਮਰੇ।
12 शिमियोनका सन्तानहरू यिनै थिएः नमूएलबाट नमूएलीहरूको वंश, यामीनबाट यामिनीहरूको वंश, याकीनबाट याकीनीहरूको वंश,
੧੨ਸ਼ਿਮਓਨ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਨਮੂਏਲ ਤੋਂ ਨਮੂਏਲੀਆਂ ਦਾ ਪਰਿਵਾਰ, ਯਾਮੀਨ ਤੋਂ ਯਮੀਨੀਆਂ ਦਾ ਪਰਿਵਾਰ, ਯਾਕੀਨ ਤੋਂ ਯਾਕੀਨੀਆਂ ਦਾ ਟੱਬਰ,
13 जेरहबाट जेरहातीहरूको वंश, शौलबाट शौलीहरूको वंश भए ।
੧੩ਜ਼ਰਹ ਤੋਂ ਜ਼ਰਹੀਆਂ ਦਾ ਟੱਬਰ, ਸ਼ਾਊਲ ਤੋਂ ਸ਼ਾਊਲੀਆਂ ਦਾ ਟੱਬਰ
14 यिनीहरू शिमियोनका सन्तानहरूका कुलहरू थिए, जसको सङ्ख्या २२,२०० थियो । यिनीहरू
੧੪ਇਹ ਸ਼ਿਮਓਨੀਆਂ ਦੇ ਟੱਬਰ ਹਨ ਅਤੇ ਉਹ ਬਾਈ ਹਜ਼ਾਰ ਦੋ ਸੌ ਸਨ।
15 दानका सन्तानहरूका कुलहरू थिएः सेफोनबाट सेफोनीहरूका वंश, हाग्यीबाट हाग्यीहरूको वंश, शूनीबाट शूनीहरूको वंश भए ।
੧੫ਗਾਦ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਸਫ਼ੋਨ ਤੋਂ ਸਫ਼ੋਨੀਆਂ ਦਾ ਟੱਬਰ, ਹੱਗੀ ਤੋਂ ਹੱਗੀਆਂ ਦਾ ਟੱਬਰ, ਸੂਨੀ ਤੋਂ ਸੂਨੀਆਂ ਦਾ ਟੱਬਰ,
16 ओजनीबाट ओजनीहरूको वंश, एरीबाट एरीहरूको वंश,
੧੬ਆਜ਼ਨੀ ਤੋਂ ਆਜ਼ਨੀਆਂ ਦਾ ਟੱਬਰ, ਏਰੀ ਤੋਂ ਏਰੀਆਂ ਦਾ ਟੱਬਰ,
17 अरोदबाट अरोदीहरूको वंश, अरेलीबाट अरेलीहरूको वंश भए ।
੧੭ਅਰੋਦ ਤੋਂ ਅਰੋਦੀਆਂ ਦਾ ਟੱਬਰ, ਅਰਏਲੀ ਤੋਂ ਅਰਏਲੀਆਂ ਦਾ ਟੱਬਰ,
18 यिनीहरू दानका सन्तानहरूका कुलहरू थिए, जसको सङ्ख्या ४०,५०० थियो ।
੧੮ਇਹ ਗਾਦੀਆਂ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਦੇ ਅਨੁਸਾਰ ਹਨ ਅਤੇ ਇਹ ਚਾਲ੍ਹੀ ਹਜ਼ਾਰ ਪੰਜ ਸੌ ਸਨ।
19 एर् र ओनान यहूदाका छोराहरू थिए, तर यिनीहरू कनानको भूमिमा नै मरे ।
੧੯ਯਹੂਦਾਹ ਦੇ ਪੁੱਤਰ ਏਰ ਅਤੇ ਓਨਾਨ ਸਨ ਅਤੇ ਏਰ ਅਤੇ ਓਨਾਨ ਕਨਾਨ ਦੇਸ ਵਿੱਚ ਮਰ ਗਏ।
20 यहूदाका अन्य सन्तानहरूका कुलहरू यिनै थिएः शेलहबाट शेलानीहरूको वंश, फारेसबाट फारेसीहरूको वंश, जेरहबाट जेहातीहरूको वंश भए ।
੨੦ਯਹੂਦਾਹ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ ਇਹ ਸਨ, ਸ਼ੇਲਾਹ ਤੋਂ ਸ਼ੇਲਾਹੀਆਂ ਦਾ ਟੱਬਰ, ਪਰਸ ਤੋਂ ਪਰਸੀਆਂ ਦਾ ਟੱਬਰ, ਜ਼ਰਹ ਤੋਂ ਜ਼ਰਹੀਆਂ ਦਾ ਟੱਬਰ,
21 फारेसका सन्तानहरू यिनै थिएः हेस्रोनबाट हेस्रोनीहरूको वंश, हामूलबाट हामूलीहरूको वंश भए ।
੨੧ਪਰਸ ਦੇ ਪੁੱਤਰ ਇਹ ਸਨ, ਹਸਰੋਨ ਤੋਂ ਹਸਰੋਨੀਆਂ ਦਾ ਟੱਬਰ, ਹਾਮੂਲ ਤੋਂ ਹਮੂਲੀਆਂ ਦਾ ਟੱਬਰ,
22 यिनीहरू यहूदाका सन्तानहरूका कुलहरू थिए, जसको सङ्ख्या ७६,५०० थियो ।
੨੨ਇਹ ਯਹੂਦਾਹ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਦੇ ਅਨੁਸਾਰ ਹਨ ਅਤੇ ਉਹ ਛਿਹੱਤਰ ਹਜ਼ਾਰ ਪੰਜ ਸੌ ਸਨ।
23 यिनीहरू इस्साखारका सन्तानहरूका कुलहरू थिएः तोलाबाट तोलाहीहरूको वंश, पुवाबाट पुवातीहरूको वंश,
੨੩ਯਿੱਸਾਕਾਰ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਤੋਲਾ ਤੋਂ ਤੋਲੀਆਂ ਦਾ ਟੱਬਰ, ਪੁੱਵਾਹ ਤੋਂ ਪੂਨੀਆਂ ਦਾ ਟੱਬਰ
24 याशूबबाट याशूबीहरूको वंश, शिम्रोनबाट शिम्रनीहरूको वंश भए ।
੨੪ਯਾਸ਼ੂਬ ਤੋਂ ਯਾਸ਼ੂਬੀਆਂ ਦਾ ਟੱਬਰ, ਸ਼ਿਮਰੋਨ ਤੋਂ ਸ਼ਿਮਰੋਨੀਆਂ ਦਾ ਟੱਬਰ
25 यिनीहरू इस्साखारका कुलहरू थिए, जसको सङ्ख्या ६४,३०० थियो ।
੨੫ਇਹ ਯਿੱਸਾਕਾਰ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਅਨੁਸਾਰ ਅਤੇ ਉਹ ਚੌਂਹਠ ਹਜ਼ਾਰ ਤਿੰਨ ਸੌ ਸਨ।
26 यिनीहरू जबूलूनका सन्तानहरूका कुलहरू थिएः सेरेदबाट सेरेदीहरूको वंश, एलोनबाट एलोनीहरूको वंश, यहलेलबाट यहेलेलीको वंश भए ।
੨੬ਜ਼ਬੂਲੁਨ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਸਰਦ ਤੋਂ ਸਰਦੀਆਂ ਦਾ ਟੱਬਰ, ਏਲੋਨ ਤੋਂ ਏਲੋਨੀਆਂ ਦਾ ਟੱਬਰ, ਯਹਲਏਲ ਤੋਂ ਯਹਲਏਲੀਆਂ ਦਾ ਟੱਬਰ
27 यिनीहरू जबूलूनका कुलहरू थिए, जसको सङ्ख्या ६०,५०० थियो ।
੨੭ਇਹ ਜ਼ਬੂਲੁਨੀਆਂ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਅਨੁਸਾਰ ਹਨ ਅਤੇ ਉਹ ਸੱਠ ਹਜ਼ਾਰ ਪੰਜ ਸੌ ਸਨ।
28 योसेफका सन्तानहरूका कुलहरू मनश्शे र एफ्राइम थिए ।
੨੮ਯੂਸੁਫ਼ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਮਨੱਸ਼ਹ ਅਤੇ ਇਫ਼ਰਾਈਮ
29 यिनीहरू मनश्शेका सन्तानहरू थिएः माकीरबाट माकीरीहरूको वंश (माकीर गिलादका बुबा थिए),
੨੯ਮਨੱਸ਼ਹ ਦੇ ਪੁੱਤਰ, ਮਾਕੀਰ ਤੋਂ ਮਾਕੀਰੀਆਂ ਦਾ ਟੱਬਰ, ਅਤੇ ਮਾਕੀਰ ਤੋਂ ਗਿਲਆਦ ਜੰਮਿਆ, ਗਿਲਆਦੀਆਂ ਦਾ ਟੱਬਰ
30 गिलादबाट गिलादीहरूका वंश भए । यिनीहरू गिलादका सन्तानहरू थिएः ईएजेरबाट ऐएजेरीहरूका वंश, हेलेकबाट हेलेकीहरूका वंश,
੩੦ਇਹ ਗਿਲਆਦ ਦੇ ਪੁੱਤਰ, ਈਅਜ਼ਰ ਤੋਂ ਈਅਜ਼ਰੀਆਂ ਦਾ ਟੱਬਰ, ਹੇਲਕ ਤੋਂ ਹੇਲਕੀਆਂ ਦਾ ਟੱਬਰ
31 अस्रीएलबाट अस्रीएलीहरूका वंश, शकेमबाट शकेमीहरूका वंश,
੩੧ਅਤੇ ਅਸਰੀਏਲ ਤੋਂ ਅਸਰੀਏਲੀਆਂ ਦਾ ਟੱਬਰ ਅਤੇ ਸ਼ਕਮ ਤੋਂ ਸ਼ਕਮੀਆਂ ਦਾ ਟੱਬਰ
32 शमीदाबाट शमीदीहरूका वंश, हेपेरबाट हेपेरहरूका वंश भए ।
੩੨ਅਤੇ ਸ਼ਮੀਦਾ ਤੋਂ ਸ਼ਮੀਦਾਈਆਂ ਦਾ ਟੱਬਰ ਅਤੇ ਹੇਫ਼ਰ ਤੋਂ ਹੇਫ਼ਰੀਆਂ ਦਾ ਟੱਬਰ
33 हेपेरका छोरा सलोफादका छोराहरू थिएनन्, तर छोरीहरू मात्र थिए । तिनका छोरीहरूका नाउँ महला, नोआह, होग्ला, मिल्का र तिर्सा थिए ।
੩੩ਅਤੇ ਸਲਾਫ਼ਹਾਦ ਹੇਫ਼ਰ ਦੇ ਪੁੱਤਰ ਕੋਲ ਪੁੱਤਰ ਨਹੀਂ ਪਰ ਧੀਆਂ ਸਨ ਅਤੇ ਸਲਾਫ਼ਹਾਦ ਦੀਆਂ ਧੀਆਂ ਦੇ ਨਾਮ ਮਹਲਾਹ, ਨੋਆਹ, ਹਾਗਲਾਹ, ਮਿਲਕਾਹ ਅਤੇ ਤਿਰਸਾਹ ਸਨ।
34 यिनीहरू मनश्शेका कुलहरू थिए, जसको सङ्ख्या ५२,७०० थियो ।
੩੪ਇਹ ਮਨੱਸ਼ਹ ਦੇ ਟੱਬਰ ਹਨ ਅਤੇ ਉਨ੍ਹਾਂ ਦੇ ਗਿਣੇ ਹੋਏ ਬਵੰਜਾ ਹਜ਼ਾਰ ਸੱਤ ਸੌ ਸਨ।
35 यिनीहरू एफ्राइमका सन्तानहरूका कुलहरू थिएः शूतेलहबाट शूतेलहीहरूका वंश, बेकेरबाट बेकेरीहरूका वंश, तहनबाट तहनीहरूका वंश भए ।
੩੫ਇਫ਼ਰਾਈਮ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ ਇਹ ਸਨ, ਸ਼ੁਥਲਹ ਤੋਂ ਸ਼ੁਥਲਹੀਆਂ ਦਾ ਟੱਬਰ, ਬੇਕੇਰ ਤੋਂ ਬੇਕੇਰਿਆਂ ਦਾ ਟੱਬਰ, ਤਹਨ ਤੋਂ ਤਹਨੀਆਂ ਦਾ ਟੱਬਰ
36 शूतेलहका सन्तानहरू, एरानबाट एरानीहरू थिए ।
੩੬ਅਤੇ ਇਹ ਸ਼ੁਥਲਹ ਦੇ ਪੁੱਤਰ ਸਨ, ਏਰਾਨ ਤੋਂ ਏਰਾਨੀਆਂ ਦਾ ਟੱਬਰ,
37 यिनीहरू एफ्राइमका सन्तानहरूका कुलहरू थिए, जसको सङ्ख्या ३२,५०० थियो । यिनीहरू आ-आफ्ना कुलअनुसार गन्ती गरिएका योसेफका सन्तानहरू थिए ।
੩੭ਇਹ ਇਫ਼ਰਾਈਮ ਦੇ ਪੁੱਤਰਾਂ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਅਨੁਸਾਰ ਹਨ ਅਤੇ ਉਹ ਬੱਤੀ ਹਜ਼ਾਰ ਪੰਜ ਸੌ ਸਨ। ਇਹ ਯੂਸੁਫ਼ ਦੇ ਪੁੱਤਰ ਉਨ੍ਹਾਂ ਦੇ ਟੱਬਰਾਂ ਅਨੁਸਾਰ ਹਨ।
38 यिनीहरू बेन्यामीनका सन्तानहरूका कुलहरू थिएः बेलाबाट बेलाहीहरूका वंश, अश्बेलबाट अश्बेलीहरूका वंश, अहीरामबाट अहीरामीहरूका वंश,
੩੮ਬਿਨਯਾਮੀਨ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਬਲਾ ਤੋਂ ਬਲੀਆਂ ਦਾ ਟੱਬਰ ਅਸ਼ਬੇਲ ਤੋਂ ਅਸ਼ਬੇਲੀਆਂ ਦਾ ਟੱਬਰ, ਅਹੀਰਾਮ ਤੋਂ ਅਹੀਰਾਮੀਆਂ ਦਾ ਟੱਬਰ,
39 शूपामबाट शूपामीहरूको वंश, हूपामबाट हूपामीहरूका वंश भए । आर्द र नामान
੩੯ਸ਼ਫ਼ੂਫ਼ਾਮ ਤੋਂ ਸ਼ਫੂਫ਼ਾਮੀਆਂ ਦਾ ਟੱਬਰ, ਹੂਫ਼ਾਮ ਤੋਂ ਹੂਫ਼ਾਮੀਆਂ ਟੱਬਰ
40 बेलाका छोराहरू थिए । आर्दबाट आर्दीहरूका वंश, नामानबाट नामानीहरूका वंश भए ।
੪੦ਅਤੇ ਬਲਾ ਦੇ ਪੁੱਤਰ ਅਰਦ ਅਤੇ ਨਅਮਾਨ ਸਨ। ਅਰਦ ਤੋਂ ਅਰਦੀਆਂ ਦਾ ਟੱਬਰ, ਨਆਮਾਨ ਤੋਂ ਨਆਮਾਨੀਆਂ ਦਾ ਟੱਬਰ
41 यिनीहरू बेन्यामीनका सन्तानहरूका कुलहरू थिए । तिनीहरूको सङ्ख्या ४५,६०० थियो ।
੪੧ਇਹ ਬਿਨਯਾਮੀਨ ਦੇ ਪੁੱਤਰ ਉਨ੍ਹਾਂ ਦੇ ਟੱਬਰਾਂ ਅਨੁਸਾਰ ਹਨ ਅਤੇ ਉਨ੍ਹਾਂ ਦੇ ਗਿਣੇ ਹੋਏ ਪੰਤਾਲੀ ਹਜ਼ਾਰ ਛੇ ਸੌ ਸਨ।
42 शूहामबाट आएका शूहामीहरूका वंश नै दानका सन्तानहरूका कुलहरू थिए । यिनीहरू दानका सन्तानका कुलहरू थिए ।
੪੨ਦਾਨ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਸ਼ੂਹਾਮ ਤੋਂ ਸ਼ੂਹਾਮੀਆਂ ਦਾ ਟੱਬਰ, ਇਹ ਦਾਨੀਆਂ ਦੇ ਟੱਬਰ ਉਨ੍ਹਾਂ ਦੇ ਟੱਬਰਾਂ ਅਨੁਸਾਰ ਹਨ।
43 शूहामीहरूका सबै कुलको सङ्ख्या ६४,४०० थियो ।
੪੩ਸ਼ੂਹਾਮੀਆਂ ਦੇ ਸਾਰੇ ਟੱਬਰ ਦੇ ਗਿਣੇ ਹੋਇਆਂ ਅਨੁਸਾਰ ਚੌਂਹਠ ਹਜ਼ਾਰ ਚਾਰ ਸੌ ਸਨ।
44 आशेरका सन्तानहरूका कुलहरू यिनै थिएः यिम्नाबाट यिम्नीहरूका वंश, यिश्वीबाट यिश्वीहरूका वंश, बरीआबाट बरीआतीहरूका वंश भए ।
੪੪ਆਸ਼ੇਰ ਦੇ ਪੁੱਤਰ ਆਪਣਿਆਂ ਟੱਬਰਾਂ ਅਨੁਸਾਰ, ਯਿਮਨਾਹ ਤੋਂ ਯਿਮਨਾਹੀਆਂ ਦਾ ਟੱਬਰ, ਯਿਸ਼ਵੀ ਤੋਂ ਯਿਸ਼ਵੀਆਂ ਦਾ ਟੱਬਰ, ਬਰੀਆਹ ਤੋਂ ਬਰੀਈਆਂ ਦਾ ਟੱਬਰ
45 बरीआका सन्तानहरू यिनै थिएः हेबेरबाट हेबेरीहरूका वंश, मल्कीएलबाट मल्कीएलीहरूका वंश भए ।
੪੫ਬਰੀਆਹ ਦੇ ਪੁੱਤਰ ਤੋਂ, ਹੇਬਰ ਤੋਂ ਹੇਬਰੀਆਂ ਦਾ ਟੱਬਰ, ਮਲਕੀਏਲ ਤੋਂ ਮਲਕੀਏਲੀਆਂ ਦਾ ਟੱਬਰ
46 आशेरकी छोरीको नाउँ सेरह थियो ।
੪੬ਅਤੇ ਆਸ਼ੇਰ ਦੀ ਧੀ ਦਾ ਨਾਮ ਸਰਹ ਸੀ।
47 यिनीहरू आशेरका सन्तानहरूका कुलहरू थिए, जसको सङ्ख्या ५३,४०० थियो ।
੪੭ਇਹ ਆਸ਼ੇਰੀਆਂ ਦੇ ਟੱਬਰ ਉਨ੍ਹਾਂ ਦੇ ਗਿਣੇ ਹੋਇਆਂ ਅਨੁਸਾਰ ਹਨ ਅਤੇ ਉਹ ਤਿਰਵੰਜਾ ਹਜ਼ਾਰ ਚਾਰ ਸੌ ਸਨ।
48 यिनीहरू नप्तालीका सन्तानहरूका वंशहरू थिएः यहसीलबाट यहसीलीहरूका वंश, गुनीबाट गुनीहरूका वंश,
੪੮ਨਫ਼ਤਾਲੀ ਦੇ ਪੁੱਤਰ ਉਨ੍ਹਾਂ ਦੇ ਟੱਬਰਾਂ ਅਨੁਸਾਰ, ਯਹਸਏਲ ਤੋਂ ਯਹਸਏਲੀਆਂ ਦਾ ਟੱਬਰ, ਗੂਨੀ ਤੋਂ ਗੂਨੀਆਂ ਦਾ ਟੱਬਰ
49 येसेरबाट येसेरीहरूका वंश, शिल्लेमबाट शिल्लेमीहरूको वंश भए ।
੪੯ਯੇਸਰ ਤੋਂ ਯੇਸਰੀਆਂ ਦਾ ਟੱਬਰ, ਸ਼ਿੱਲੇਮ ਤੋਂ ਸ਼ਿੱਲੇਮੀਆਂ ਦਾ ਟੱਬਰ
50 यिनीहरू नप्तालीका सन्तानहरूका वंशहरू थिए, जसको सङ्ख्या ४५,४०० थियो ।
੫੦ਇਹ ਨਫ਼ਤਾਲੀ ਦੇ ਟੱਬਰ ਉਨ੍ਹਾਂ ਦੇ ਟੱਬਰਾਂ ਅਨੁਸਾਰ ਹਨ ਅਤੇ ਉਨ੍ਹਾਂ ਦੇ ਗਿਣੇ ਹੋਏ ਪੈਂਤਾਲੀ ਹਜ਼ਾਰ ਚਾਰ ਸੌ ਸਨ।
51 इस्राएलका मानिसहरूका गनिएका पुरुषहरूका पुरा सङ्ख्या ६,०१,७३० थियो ।
੫੧ਇਹ ਇਸਰਾਏਲੀਆਂ ਦੇ ਗਿਣੇ ਹੋਏ ਛੇ ਲੱਖ ਇੱਕ ਹਜ਼ਾਰ ਸੱਤ ਸੌ ਤੀਹ ਸਨ।
52 परमप्रभु मोशासँग बोल्नुभयो,
੫੨ਤਦ ਯਹੋਵਾਹ ਨੇ ਮੂਸਾ ਨੂੰ ਆਖਿਆ,
53 “यो भूमि तिनीहरूका आ-आफ्ना नाउँको सङ्ख्याअनुसार यी मानिसहरू माझ उत्तराधिकारको रूपमा बाँड्नुपर्छ ।
੫੩ਇਨ੍ਹਾਂ ਦੀ ਜ਼ਮੀਨ ਇਨ੍ਹਾਂ ਦੇ ਨਾਮਾਂ ਦੇ ਲੇਖੇ ਅਨੁਸਾਰ ਵੰਡੀ ਜਾਵੇ
54 ठुलो कुललाई ठुलो अंश दिनुपर्छ र सानो कुललाई सानो अंश दिनुपर्छ । हरेक कुललाई गनिएका पुरुषहरूको सङ्ख्याअनुसार एक-एक अंश दिनुपर्छ ।
੫੪ਬਹੁਤਿਆਂ ਲਈ ਤੂੰ ਵੱਡੀ ਜ਼ਮੀਨ ਦੇਈਂ। ਅਤੇ ਥੋੜ੍ਹਿਆਂ ਲਈ ਛੋਟੀ ਜ਼ਮੀਨ ਦੇਈਂ। ਹਰ ਇੱਕ ਨੂੰ ਆਪਣੀ ਗਿਣਤੀ ਅਨੁਸਾਰ ਜ਼ਮੀਨ ਦਿੱਤੀ ਜਾਵੇ।
55 तथापि, भूमिलाई चिट्ठा हालेर बाँड्नुपर्छ ।
੫੫ਤਾਂ ਵੀ ਚਿੱਠੀਆਂ ਪਾ ਕੇ ਧਰਤੀ ਵੰਡੀ। ਉਨ੍ਹਾਂ ਦੇ ਪੁਰਖਿਆਂ ਦਿਆਂ ਗੋਤਾਂ ਦੇ ਨਾਮਾਂ ਅਨੁਸਾਰ ਉਹ ਜ਼ਮੀਨ ਲੈਣ।
56 आ-आफ्ना कुललाई बाँडिदिएअनुसार तिनीहरूले भूमि पाउनुपर्छ । तिनीहरूलाई चिट्ठाद्वारा बाँडिदिएअनुसार ठुला र साना कुलहरूलाई आ-आफ्ना अंश भाग लगाउनुपर्छ ।”
੫੬ਚਿੱਠੀ ਪਾਉਣ ਨਾਲ ਜ਼ਮੀਨ ਬਹੁਤਿਆਂ ਅਤੇ ਥੋੜ੍ਹਿਆਂ ਵਿੱਚ ਵੰਡੀ ਜਾਵੇ।
57 वंश-वंशअनुसार गन्ती गरिएका लेवीका वंश यिनै थिएः गेर्शोनबाट गेर्शोनीहरूका वंश, कहातबाट कहातीहरूका वंश, मरारीबाट मरारीहरूका वंश भए ।
੫੭ਇਹ ਲੇਵੀ ਦੇ ਗਿਣੇ ਹੋਏ ਆਪਣਿਆਂ ਟੱਬਰਾਂ ਅਨੁਸਾਰ ਹਨ, ਗੇਰਸ਼ੋਨ ਤੋਂ ਗੇਰਸ਼ੋਨੀਆਂ ਦਾ ਟੱਬਰ, ਕਹਾਥ ਤੋਂ ਕਹਾਥੀਆਂ ਦਾ ਟੱਬਰ, ਮਰਾਰੀ ਤੋਂ ਮਰਾਰੀਆਂ ਦਾ ਟੱਬਰ
58 यिनीहरू लेवीका वंशहरू थिएः लिब्नीहरूका वंश, हेब्रोनीहरूका वंश, महलीहरूका वंश, मूशीहरूका वंश, कोरहीहरूका वंश । कहात अम्रामका पूर्खा थिए ।
੫੮ਇਹ ਲੇਵੀ ਦੇ ਟੱਬਰ ਹਨ, ਲਿਬਨੀ ਦਾ ਟੱਬਰ, ਹਬਰੋਨੀ ਦਾ ਟੱਬਰ, ਮਹਲੀ ਦਾ ਟੱਬਰ, ਮੂਸ਼ੀ ਦਾ ਟੱਬਰ, ਕਾਰਹੀ ਦਾ ਟੱਬਰ ਅਤੇ ਕਹਾਥ ਤੋਂ ਅਮਰਾਮ ਜੰਮਿਆਂ
59 लेवी कुलका सन्तान अम्रामकी पत्नीको नाउँ योकेबेद थियो, जो मिश्रमा लेवी कुलमा जन्मेकी थिइन् । तिनीबाट अम्रामका छोराछोरीहरू हारून, मोशा र तिनीहरूका दिदी मिरियम जन्मे ।
੫੯ਅਤੇ ਅਮਰਾਮ ਦੀ ਪਤਨੀ ਦਾ ਨਾਮ ਯੋਕਬਦ ਸੀ ਅਤੇ ਉਹ ਲੇਵੀ ਦੀ ਧੀ ਸੀ ਜਿਹੜੀ ਲੇਵੀ ਲਈ ਮਿਸਰ ਵਿੱਚ ਜੰਮੀ ਅਤੇ ਉਹ ਅਮਰਾਮ ਲਈ ਹਾਰੂਨ ਅਤੇ ਮੂਸਾ ਅਤੇ ਉਨ੍ਹਾਂ ਦੀ ਭੈਣ ਮਿਰਯਮ ਨੂੰ ਜਣੀ।
60 हारूनबाट नादाब र अबीहू, एलाजार र ईतामार जन्मे ।
੬੦ਅਤੇ ਹਾਰੂਨ ਲਈ ਨਾਦਾਬ, ਅਬੀਹੂ, ਅਲਆਜ਼ਾਰ, ਈਥਾਮਾਰ ਜੰਮੇ।
61 नदाब र अबीहूले परमप्रभुको सामु अस्वीकार्य आगो चढाउँदा तिनीहरू मरे ।
੬੧ਅਤੇ ਨਾਦਾਬ ਅਤੇ ਅਬੀਹੂ ਮਰ ਗਏ ਜਦ ਉਹ ਓਪਰੀ ਅੱਗ ਯਹੋਵਾਹ ਦੇ ਸਨਮੁਖ ਲਿਆਏ।
62 तिनीहरू माझ एक महिना र त्यसभन्दा माथिका गन्ती गरिएका पुरुषहरूको सङ्ख्या तेइस हजार थियो । तर तिनीहरूलाई इस्राएलका सन्तानहरूमाझ गन्ती गरिएन, किनभने तिनीहरूलाई इस्राएलका मानिसहरूमाझ कुनै अंश दिइएको थिएन ।
੬੨ਅਤੇ ਉਨ੍ਹਾਂ ਦੇ ਗਿਣੇ ਹੋਏ ਅਰਥਾਤ ਸਾਰੇ ਆਦਮੀ ਇੱਕ ਮਹੀਨੇ ਦੇ ਅਤੇ ਉੱਪਰ ਦੇ ਤੇਈ ਹਜ਼ਾਰ ਸਨ। ਉਹ ਇਸਰਾਏਲੀਆਂ ਵਿੱਚ ਇਸ ਲਈ ਨਹੀਂ ਗਿਣੇ ਗਏ ਕਿ ਉਨ੍ਹਾਂ ਨੂੰ ਇਸਰਾਏਲੀਆਂ ਵਿੱਚ ਕੋਈ ਜ਼ਮੀਨ ਨਹੀਂ ਦਿੱਤੀ ਗਈ।
63 मोशा र पुजारी एलाजारले गन्ती गरेकाहरू यिनीहरू नै थिए । तिनीहरूले इस्राएलका मानिसहरूलाई यरीहोपारि यर्दन नजिकै मोआबको मैदानमा गन्ती गरे ।
੬੩ਇਹ ਉਹ ਹਨ ਜਿਹੜੇ ਮੂਸਾ ਅਤੇ ਅਲਆਜ਼ਾਰ ਜਾਜਕ ਤੋਂ ਗਿਣੇ ਗਏ, ਜਿਨ੍ਹਾਂ ਨੇ ਇਸਰਾਏਲੀਆਂ ਨੂੰ ਮੋਆਬ ਦੇ ਮੈਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ ਗਿਣਿਆ।
64 तर यिनीहरूमा मोशा र पुजारी हारूनले सीनैको मरुभूमिमा गन्ती गरेका इस्राएलका सन्तानहरू कुनै पनि थिएनन् ।
੬੪ਪਰ ਇਨ੍ਹਾਂ ਵਿੱਚ, ਉਨ੍ਹਾਂ ਗਿਣਿਆਂ ਹੋਇਆਂ ਇਸਰਾਏਲੀਆਂ ਵਿੱਚੋਂ ਜਿਨ੍ਹਾਂ ਨੂੰ ਮੂਸਾ ਅਤੇ ਹਾਰੂਨ ਨੇ ਸੀਨਈ ਦੀ ਉਜਾੜ ਵਿੱਚ ਗਿਣਿਆ ਸੀ ਇੱਕ ਵੀ ਮਨੁੱਖ ਨਹੀਂ ਸੀ।
65 किनभने ती मानिसहरू सबै मरूभूमीमा नै मर्नेथिए भनी परमप्रभुले भन्नुभएको थियो । तिनीहरूमा यपुन्नेका छोरा कालेब र नूनका छोरा यहोशूबाहेक कोही पनि बाँकी रहेनन् ।
੬੫ਕਿਉਂ ਜੋ ਯਹੋਵਾਹ ਨੇ ਉਨ੍ਹਾਂ ਦੇ ਵਿਖੇ ਆਖਿਆ ਸੀ ਕਿ ਉਹ ਉਜਾੜ ਵਿੱਚ ਜ਼ਰੂਰ ਹੀ ਮਰ ਜਾਣਗੇ ਸੋ ਨੂਨ ਦੇ ਪੁੱਤਰ ਯਹੋਸ਼ੁਆ ਅਤੇ ਯਫ਼ੁੰਨਹ ਦੇ ਪੁੱਤਰ ਕਾਲੇਬ ਨੂੰ ਛੱਡ ਕੇ ਉਨ੍ਹਾਂ ਵਿੱਚੋਂ ਇੱਕ ਮਨੁੱਖ ਵੀ ਬਚਿਆ ਨਾ ਰਿਹਾ।