< गन्ती 31 >
1 परमप्रभुले मोशालाई भन्नुभयो,
੧ਯਹੋਵਾਹ ਨੇ ਮੂਸਾ ਨੂੰ ਬੋਲਿਆ ਕਿ
2 “मिद्यानीहरूले इस्राएलीहरूलाई जे गरेका थिए, त्यसको निम्ति बद्ला ले । त्यो काम गरेपछि तँ मर्ने छस् र तेरा मानिसहरूसँग मिल्न जाने छस् ।”
੨ਇਸਰਾਏਲੀਆਂ ਦਾ ਮਿਦਯਾਨੀਆਂ ਤੋਂ ਬਦਲਾ ਲੈ, ਫਿਰ ਤੂੰ ਆਪਣੇ ਲੋਕਾਂ ਵਿੱਚ ਜਾ ਮਿਲੇਂਗਾ।
3 त्यसैले मोशाले मानिसहरूलाई भने, “तिमीहरूका केही मानिसहरूलाई सुसज्जित पार ।
੩ਤਦ ਮੂਸਾ ਨੇ ਪਰਜਾ ਨੂੰ ਆਖਿਆ ਕਿ ਆਪਣੇ ਵਿੱਚੋਂ ਮਨੁੱਖਾਂ ਨੂੰ ਸ਼ਸਤਰ ਧਾਰੀ ਬਣਾਓ ਤਾਂ ਜੋ ਉਹ ਮਿਦਯਾਨ ਦੇ ਵਿਰੁੱਧ ਲੜਨ ਅਤੇ ਯਹੋਵਾਹ ਦਾ ਬਦਲਾ ਮਿਦਯਾਨੀਆਂ ਤੋਂ ਲੈਣ।
4 तिनीहरू मिद्यानीहरूको विरुद्ध युद्ध लड्न जाऊन् र यसमाथि परमप्रभुको बद्ला लिऊन् । इस्राएलका हरेक कुलले युद्धको निम्ति एक हजार सिपाही पठाउनुपर्छ ।”
੪ਇਸਰਾਏਲੀਆਂ ਦਿਆਂ ਸਾਰਿਆਂ ਗੋਤਾਂ ਵਿੱਚੋਂ ਤੁਸੀਂ ਇੱਕ-ਇੱਕ ਹਜ਼ਾਰ ਆਦਮੀ ਯੁੱਧ ਕਰਨ ਲਈ ਭੇਜੋ।
5 त्यसैले इस्राएलका हजारौँ पुरुषमा हरेक कुलबाट एक हजार जना अर्थात् युद्धको निम्ति बाह्र हजार सशस्त्र मानिस दिइयो ।
੫ਤਦ ਇਸਰਾਏਲ ਦੇ ਹਜ਼ਾਰਾਂ ਵਿੱਚੋਂ ਹਰ ਗੋਤ ਤੋਂ ਇੱਕ ਹਜ਼ਾਰ ਆਦਮੀ ਚੁਣੇ ਗਏ ਅਰਥਾਤ ਯੁੱਧ ਲਈ ਬਾਰਾਂ ਹਜ਼ਾਰ ਸ਼ਸਤਰ ਧਾਰੀ ਸਨ।
6 त्यसपछि मोशाले तिनीहरूलाई पुजारी एलाजारका छोरा पीनहासको साथमा पवित्र स्थानका केही सरसामानहरू र सङ्केत दिनलाई तिनको स्वामित्वमा तुरहीहरूसहित हरेक कुलबाट एक-एक हजार जना मानिसलाई युद्ध गर्न पठाए । परमप्रभुले मोशालाई आज्ञा गर्नुभएझैँ
੬ਉਪਰੰਤ ਮੂਸਾ ਨੇ ਗੋਤਾਂ ਦੇ ਅਨੁਸਾਰ ਇੱਕ-ਇੱਕ ਹਜ਼ਾਰ ਆਦਮੀਆਂ ਨੂੰ ਅਤੇ ਅਲਆਜ਼ਾਰ ਜਾਜਕ ਦੇ ਪੁੱਤਰ ਫ਼ੀਨਹਾਸ ਨੂੰ ਯੁੱਧ ਕਰਨ ਲਈ ਭੇਜਿਆ ਅਤੇ ਪਵਿੱਤਰ ਸਥਾਨ ਦੇ ਭਾਂਡੇ ਅਤੇ ਚੌਕਸ ਕਰਨ ਵਾਲੀਆਂ ਤੁਰ੍ਹੀਆਂ ਉਸ ਦੇ ਹੱਥ ਵਿੱਚ ਸਨ।
7 तिनीहरूले मिद्यनीहरूसँग लडे ।
੭ਸੋ ਉਹ ਮਿਦਯਾਨੀਆਂ ਨਾਲ ਲੜੇ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ ਅਤੇ ਉਨ੍ਹਾਂ ਨੇ ਸਾਰੇ ਆਦਮੀਆਂ ਨੂੰ ਮਾਰ ਦਿੱਤਾ।
8 तिनीहरूले सबै मानिसलाई मारे । तिनीहरूले बाँकी मृतकहरूसहित मिद्यानका पाँच जना राजा एवी, रेकेम, सूर, हूर र रेबालाई मारे ।
੮ਅਤੇ ਉਨ੍ਹਾਂ ਨੇ ਮਿਦਯਾਨ ਦੇ ਰਾਜਿਆਂ ਨੂੰ ਉਹਨਾਂ ਮਾਰਿਆ ਹੋਇਆਂ ਦੇ ਨਾਲ ਹੀ ਮਾਰ ਦਿੱਤਾ ਅਰਥਾਤ ਅੱਵੀ, ਰਕਮ, ਸੂਰ, ਹੂਰ ਅਤੇ ਰਬਾ ਇਨ੍ਹਾਂ ਮਿਦਯਾਨ ਦੇ ਪੰਜਾਂ ਰਾਜਿਆਂ ਨੂੰ ਅਤੇ ਬਓਰ ਦੇ ਪੁੱਤਰ ਬਿਲਆਮ ਨੂੰ ਤਲਵਾਰ ਨਾਲ ਮਾਰ ਦਿੱਤਾ।
9 इस्राएलका फौजले मिद्यानका महिलाहरू, तिनीहरूका बालबच्चाहरू, तिनीहरूका सबै गाईवस्तु, तिनीहरूका सबै भेडाबाख्रा र तिनीहरूका सबै मालसामान लगे । तिनीहरूले यिनीहरूलाई लुटको रूपमा लिए ।
੯ਅਤੇ ਇਸਰਾਏਲੀਆਂ ਨੇ ਮਿਦਯਾਨ ਦੀਆਂ ਔਰਤਾਂ ਨੂੰ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਗੁਲਾਮ ਬਣਾ ਲਿਆ ਅਤੇ ਉਨ੍ਹਾਂ ਦੇ ਸਾਰੇ ਡੰਗਰ, ਸਾਰੇ ਝੁੰਡ ਅਤੇ ਉਨ੍ਹਾਂ ਦਾ ਸਾਰਾ ਕੁਝ ਲੁੱਟ ਲਿਆ।
10 तिनीहरूले उनीहरूका सबै सहर जलाइदिए, जहाँ उनीहरू बसेका थिए र उनीहरूका छाउनीहरू थिए ।
੧੦ਅਤੇ ਉਨ੍ਹਾਂ ਦੇ ਸਾਰੇ ਸ਼ਹਿਰਾਂ ਨੂੰ ਅਤੇ ਸਾਰੀਆਂ ਛਾਉਣੀਆਂ ਨੂੰ, ਜਿਨ੍ਹਾਂ ਵਿੱਚ ਉਹ ਵੱਸਦੇ ਸਨ, ਅੱਗ ਨਾਲ ਫੂਕ ਦਿੱਤਾ।
11 तिनीहरूले मानिसहरू र पशुहरू दुवैलाई लुटको माल र कैदीको रूपमा लिए ।
੧੧ਅਤੇ ਉਨ੍ਹਾਂ ਨੇ ਲੁੱਟ ਦਾ ਸਾਰਾ ਮਾਲ ਅਤੇ ਸਾਰੇ ਗੁਲਾਮ ਕੀ ਮਨੁੱਖ, ਕੀ ਡੰਗਰ ਸਭ ਕੁਝ ਲੈ ਲਏ।
12 तिनीहरूले कैदीहरूलाई, लुटका मालहरू र कब्जा गरेका सामानहरू मोशा, पुजारी एलाजार र इस्राएलका मानिसहरूका समुदायकहाँ ल्याए । तिनीहरूले यिनीहरूलाई मोआबको मैदानमा यरीहो नजिक यर्दनको किनारमा ल्याए ।
੧੨ਅਤੇ ਉਹ ਮੂਸਾ, ਅਲਆਜ਼ਾਰ ਜਾਜਕ, ਇਸਰਾਏਲੀਆਂ ਦੀ ਮੰਡਲੀ ਕੋਲ ਗੁਲਾਮਾਂ ਨੂੰ, ਮਾਲ ਡੰਗਰ ਨੂੰ ਅਤੇ ਲੁੱਟ ਨੂੰ ਡੇਰੇ ਵਿੱਚ ਮੋਆਬ ਦੇ ਮੈਦਾਨ ਵਿੱਚ ਜਿਹੜਾ ਯਰਦਨ ਉੱਤੇ ਯਰੀਹੋ ਕੋਲ ਹੈ, ਲੈ ਆਏ।
13 मोशा, पुजारी एलाजार र समुदायका सबै अगुवा तिनीहरूलाई भेट्न छाउनी बाहिर गए ।
੧੩ਤਦ ਮੂਸਾ, ਅਲਆਜ਼ਾਰ ਜਾਜਕ ਅਤੇ ਮੰਡਲੀ ਦੇ ਸਾਰੇ ਪ੍ਰਧਾਨ ਡੇਰੇ ਤੋਂ ਬਾਹਰ ਉਹਨਾਂ ਨੂੰ ਮਿਲਣ ਲਈ ਗਏ।
14 तर मोशा लडाइँबाट आएका फौजका अधिकृतहरू, हजार जनाको सेनापति र सय जनाको कप्तानहरूसँग रिसाए ।
੧੪ਪਰ ਮੂਸਾ ਦਲ ਦੇ ਸੈਨਾਪਤੀਆਂ ਨਾਲ ਅਰਥਾਤ ਹਜ਼ਾਰਾਂ ਦੇ ਹਾਕਮਾਂ ਨਾਲ ਅਤੇ ਸੈਂਕੜਿਆਂ ਦੇ ਹਾਕਮਾਂ ਨਾਲ ਜਿਹੜੇ ਯੁੱਧ ਕਰਕੇ ਮੁੜ੍ਹ ਆਏ, ਕ੍ਰੋਧਵਾਨ ਹੋਇਆ।
15 मोशाले तिनीहरूलाई भने, “के तिमीहरूले यी सबै महिलालाई जीवितै राखेको?
੧੫ਅਤੇ ਮੂਸਾ ਨੇ ਉਨ੍ਹਾਂ ਨੂੰ ਆਖਿਆ, ਕੀ ਤੁਸੀਂ ਸਾਰੀਆਂ ਇਸਤਰੀਆਂ ਨੂੰ ਜੀਉਂਦਾ ਛੱਡ ਦਿੱਤਾ ਹੈ?
16 हेर, यिनै महिलाहरूले परमप्रभुका समुदायमाझ विपत्ति फैलिँदा बालामको सल्लाहमा पोरको विषयमा परमप्रभु विरुद्ध पाप गर्न लगाएका थिए ।
੧੬ਵੇਖੋ, ਇਹ ਉਹ ਹਨ ਜਿਨ੍ਹਾਂ ਨੇ ਇਸਰਾਏਲੀਆਂ ਨੂੰ ਬਿਲਆਮ ਦੀ ਸਹਿਮਤੀ ਨਾਲ, ਪਓਰ ਦੀ ਗੱਲ ਵਿੱਚ ਯਹੋਵਾਹ ਦੇ ਵਿਰੁੱਧ ਅਪਰਾਧੀ ਬਣਾਇਆ ਤਦ ਬਵਾ ਯਹੋਵਾਹ ਦੀ ਮੰਡਲੀ ਵਿੱਚ ਫੈਲੀ।
17 अब सबै स-साना पुरुषहरूलाई मार् र पुरुषसँग सहवास गरेका सबै महिलालाई पनि मार ।
੧੭ਇਸ ਲਈ ਹੁਣ ਬੱਚਿਆਂ ਵਿੱਚੋਂ ਹਰੇਕ ਨਰ ਬੱਚੇ ਨੂੰ ਮਾਰ ਦਿਓ ਅਤੇ ਜਿਹਨਾਂ ਔਰਤਾਂ ਨੇ ਮਨੁੱਖ ਨਾਲ ਸੰਗ ਕੀਤਾ ਹੋਵੇ ਉਹਨਾਂ ਨੂੰ ਵੀ ਮਾਰ ਦਿਓ।
18 तर पुरुषसँग सहवास नगरेका सबै जवान महिलालाई आफ्नो निम्ति लेओ ।
੧੮ਪਰ ਜਿਹਨਾਂ ਕੁਆਰੀਆਂ ਨੇ ਕਿਸੇ ਮਨੁੱਖ ਨਾਲ ਸੰਗ ਨਹੀਂ ਕੀਤਾ, ਉਹਨਾਂ ਨੂੰ ਤੁਸੀਂ ਆਪਣੇ ਲਈ ਜੀਉਂਦਾ ਰੱਖੋ।
19 तिमीहरू सात दिनसम्म इस्राएलको छाउनीबाहिर छाउनीमा बस्नुपर्छ । कसैलाई मारेका र मुर्दालाई छोएका तिमीहरू सबैले तिमीहरू र तिमीहरूका कैदीहरूसहित तेस्रो र सातौँ दिनमा आफैलाई शुद्ध पार्नुपर्छ ।
੧੯ਪਰ ਤੁਸੀਂ ਡੇਰੇ ਤੋਂ ਸੱਤ ਦਿਨ ਬਾਹਰ ਰਹੋ, ਉਹ ਸਾਰੇ ਜਿਨ੍ਹਾਂ ਨੇ ਕਿਸੇ ਪ੍ਰਾਣੀ ਨੂੰ ਮਾਰਿਆ ਹੋਵੇ ਅਤੇ ਜਿਨ੍ਹਾਂ ਨੇ ਕਿਸੇ ਮਰੇ ਹੋਏ ਨੂੰ ਛੂਹਿਆ ਹੋਵੇ, ਉਹ ਸਾਰੇ ਆਪਣੇ ਆਪ ਨੂੰ ਆਪਣੇ ਗੁਲਾਮਾਂ ਸਮੇਤ ਤੀਜੇ ਦਿਨ ਅਤੇ ਸੱਤਵੇਂ ਦਿਨ ਪਵਿੱਤਰ ਕਰਨ।
20 तिमीहरूले हरेक पोशाक र पशुका छाला, बाख्राको रौँ र काठले बनेका सबै मालसामानलाई शुद्ध पार्नुपर्छ ।”
੨੦ਤੁਸੀਂ ਚਮੜੇ ਅਤੇ ਬੱਕਰੀ ਦੇ ਵਾਲਾਂ ਦੇ ਸਾਰੇ ਬਸਤਰ ਅਤੇ ਸਾਰੇ ਲੱਕੜੀ ਦੇ ਭਾਂਡਿਆਂ ਨੂੰ ਪਵਿੱਤਰ ਕਰੋ।
21 पुजारी एलाजारले युद्धमा गएका सिपाहीहरूलाई भने, “परमप्रभुले मोशालाई दिनुभएको धर्म-विधि यही होः
੨੧ਤਦ ਅਲਆਜ਼ਾਰ ਜਾਜਕ ਨੇ ਉਨ੍ਹਾਂ ਸੂਰਮਿਆਂ ਨੂੰ ਆਖਿਆ, ਜਿਹੜੇ ਯੁੱਧ ਵਿੱਚ ਗਏ ਸਨ ਕਿ ਇਹ ਬਿਵਸਥਾ ਦੀ ਬਿਧੀ ਹੈ ਜਿਸ ਦਾ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
22 सुन, चाँदी, काँसा, फलाम, टिन र सिसा,
੨੨ਸੋਨਾ, ਚਾਂਦੀ, ਪਿੱਤਲ, ਲੋਹਾ, ਜਿਸਤ ਅਤੇ ਸਿੱਕਾ।
23 र आगोले नजल्ने सबै थोकलाई तिमीहरूले आगोमा पोल्नुपर्छ र यो शुद्ध हुने छ । त्यसपछि तिमीहरूले यिनीहरूलाई शुद्ध पार्ने पानीले शुद्ध पार्नुपर्छ । जुन कुरालाई आगोमा जलाउन मिल्दैन, त्यसलाई तिमीहरूले पानीले शुद्ध पार्नुपर्छ ।
੨੩ਅਰਥਾਤ ਹਰ ਇੱਕ ਚੀਜ਼, ਜਿਹੜੀ ਅੱਗ ਵਿੱਚ ਪੈ ਸਕੇ ਉਸ ਨੂੰ ਤੁਸੀਂ ਅੱਗ ਦੇ ਵਿੱਚ ਦੀ ਲੰਘਾਓ, ਤਾਂ ਉਹ ਸ਼ੁੱਧ ਹੋਵੇਗੀ ਪਰ ਫਿਰ ਵੀ ਉਹ ਅਸ਼ੁੱਧਤਾਈ ਨੂੰ ਦੂਰ ਕਰਨ ਵਾਲੇ ਜਲ ਨਾਲ ਪਵਿੱਤਰ ਕੀਤੀ ਜਾਵੇ ਅਤੇ ਜੋ ਕੁਝ ਅੱਗ ਵਿੱਚ ਨਾ ਪੈ ਸਕੇ ਤੁਸੀਂ ਉਸ ਨੂੰ ਪਾਣੀ ਦੇ ਵਿੱਚ ਦੀ ਲੰਘਾਓ।
24 तिमीहरूले सातौँ दिनमा तिमीहरूका लुगा धुनुपर्छ र तिमीहरू शुद्ध हुने छौ । त्यसपछि तिमीहरू इस्राएलको छाउनीभित्र आउन सक्छौ ।
੨੪ਸੱਤਵੇਂ ਦਿਨ ਤੁਸੀਂ ਆਪਣੇ ਕੱਪੜੇ ਧੋਵੋ ਤਾਂ ਤੁਸੀਂ ਸ਼ੁੱਧ ਹੋਵੋਗੇ, ਇਸ ਦੇ ਬਾਅਦ ਤੁਸੀਂ ਡੇਰੇ ਵਿੱਚ ਆਓ।
25 त्यसपछि परमप्रभुले मोशालाई भन्नुभयो,
੨੫ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
26 “मानिस र पशुहरू दुवै लुटका मालहरूको रूपमा गन्ती गर् । तँ, पुजारी एलाजार र समुदायका कुल-कुलका अगुवाहरूले लुटका मालहरूलाई
੨੬ਅਲਆਜ਼ਾਰ ਜਾਜਕ ਅਤੇ ਮੰਡਲੀ ਦੇ ਪੁਰਖਿਆਂ ਦੇ ਘਰਾਣਿਆਂ ਦੇ ਮੁਖੀਆਂ ਨੂੰ ਤੂੰ ਆਪਣੇ ਨਾਲ ਲੈ ਕੇ, ਲੁੱਟ ਦੇ ਮਾਲ ਦਾ ਆਦਮੀਆਂ ਅਤੇ ਡੰਗਰਾਂ ਸਮੇਤ, ਲੇਖਾ ਕਰ।
27 दुई भाग गर्नुपर्छ । यसलाई लडाइँमा जाने सिपाहीहरू र सबै बाँकी समुदायबिच बाँड् ।
੨੭ਤੂੰ ਲੁੱਟ ਨੂੰ ਦੋ ਹਿੱਸਿਆਂ ਵਿੱਚ ਅਰਥਾਤ ਸੂਰਮਿਆਂ ਦੇ ਹਿੱਸੇ ਵਿੱਚ ਜਿਹੜੇ ਲੜਾਈ ਵਿੱਚ ਗਏ ਅਤੇ ਮੰਡਲੀ ਦੇ ਹਿੱਸੇ ਵਿੱਚ ਵੰਡ।
28 त्यसपछि लडाइँमा गएका सिपाहीहरूबाट मेरो निम्ति कर लिनू । यो कर मानिस, गाईवस्तु, गधा, भेडा वा बाख्राहरू जे भए पनि हरेक पाँच सयमा एउटा हुनुपर्छ ।
੨੮ਅਤੇ ਤੂੰ ਉਨ੍ਹਾਂ ਸੂਰਮਿਆਂ ਤੋਂ ਜਿਹੜੇ ਲੜਾਈ ਵਿੱਚ ਗਏ, ਯਹੋਵਾਹ ਲਈ ਲਗਾਨ ਲਈਂ ਅਰਥਾਤ ਪੰਜ ਸੌ ਵਿੱਚੋਂ ਇੱਕ ਜਾਨ ਭਾਵੇਂ ਉਹ ਆਦਮੀਆਂ ਦੀ, ਭਾਵੇਂ ਵੱਗ ਦੀ, ਭਾਵੇਂ ਗਧਿਆਂ ਦੀ, ਭਾਵੇਂ ਇੱਜੜਾਂ ਦੀ ਹੋਵੇ।
29 यो कर तिनीहरूका आधा अंशबाट लिनू र यसलाई मेरो निम्ति चढाउन पुजारी एलाजारलाई दिनू ।
੨੯ਉਨ੍ਹਾਂ ਦੀ ਅੱਧ ਵਿੱਚੋਂ ਲੈ ਕੇ ਅਲਆਜ਼ਾਰ ਜਾਜਕ ਨੂੰ ਯਹੋਵਾਹ ਦੀ ਚੁੱਕਣ ਦੀ ਭੇਟ ਕਰਕੇ ਦੇਵੀਂ।
30 साथै, इस्राएलका मानिसहरूका आधा भागबाट, मानिस, गाईवस्तु, गधा, भेडा र बाख्राबाट तैँले हरेक पचास वटामा एउटा लिनू । यिनीहरूलाई मेरो पवित्र वासस्थानको हेरचाह गर्ने लेवीहरूलाई दिनू ।”
੩੦ਅਤੇ ਇਸਰਾਏਲੀਆਂ ਦੇ ਅੱਧ ਦੇ ਪੰਜਾਹਾਂ ਵਿੱਚੋਂ ਇੱਕ ਲੈ, ਭਾਵੇਂ ਆਦਮੀਆਂ ਦਾ, ਭਾਵੇਂ ਵੱਗ ਦਾ, ਭਾਵੇਂ ਗਧਿਆਂ ਦਾ, ਭਾਵੇਂ ਇੱਜੜ ਦਾ ਅਰਥਾਤ ਸਾਰੇ ਪਸ਼ੂਆਂ ਦਾ ਅਤੇ ਉਨ੍ਹਾਂ ਨੂੰ ਲੇਵੀਆਂ ਨੂੰ ਦੇਵੀਂ, ਜਿਹੜੇ ਯਹੋਵਾਹ ਦੇ ਡੇਰੇ ਦੀ ਸੰਭਾਲ ਕਰਦੇ ਹਨ।
31 त्यसैले मोशा र पुजारी एलाजारले परमप्रभुले मोशालाई आज्ञा गर्नुभएबमोजिम गरे ।
੩੧ਜਿਹੜਾ ਹੁਕਮ ਯਹੋਵਾਹ ਨੇ ਮੂਸਾ ਨੂੰ ਦਿੱਤਾ ਸੀ, ਅਲਆਜ਼ਾਰ ਜਾਜਕ ਅਤੇ ਮੂਸਾ ਨੇ ਉਸੇ ਦੇ ਅਨੁਸਾਰ ਹੀ ਕੀਤਾ।
32 सिपाहीहरूले लिएका लुटबाट बाँकी रहेका ६,७५,००० भेडा,
੩੨ਮਾਲ ਡੰਗਰ ਤੋਂ ਬਿਨ੍ਹਾਂ ਜੋ ਸੂਰਮਿਆਂ ਨੇ ਲੁੱਟਿਆ, ਉਸ ਵਿੱਚ ਛੇ ਲੱਖ ਪੰਝੱਤਰ ਹਜ਼ਾਰ ਭੇਡਾਂ,
35 र पुरुषसँग कहिल्यै सहवास नगरेका तिस हजार महिला थिए ।
੩੫ਲੋਕਾਂ ਵਿੱਚੋਂ ਉਹ ਕੁਆਰੀਆਂ ਜਿਨ੍ਹਾਂ ਨੇ ਮਨੁੱਖ ਨਾਲ ਸੰਗ ਨਹੀਂ ਕੀਤਾ ਸੀ, ਉਹ ਬੱਤੀ ਹਜ਼ਾਰ ਸਨ,
36 सिपाहीहरूका निम्ति राखिएका भेडाहरू ३,३७, ००० थियो । भेडाहरूबाट
੩੬ਜਿਹੜੇ ਯੁੱਧ ਕਰਨ ਗਏ ਉਹਨਾਂ ਦਾ ਭਾਗ ਤਿੰਨ ਲੱਖ ਸੈਂਤੀ ਹਜ਼ਾਰ ਪੰਜ ਸੌ ਭੇਡਾਂ ਸਨ,
37 परमप्रभुको भाग ६७५ थियो ।
੩੭ਅਤੇ ਯਹੋਵਾਹ ਦਾ ਲਗਾਨ ਇਹ ਸੀ, ਜਿਹਨਾਂ ਵਿੱਚੋਂ ਛੇ ਸੌ ਪੰਝੱਤਰ ਭੇਡਾਂ ਅਤੇ ਬੱਕਰੀਆਂ,
38 गोरुहरू छत्तिस हजार थिए, जसबाट परमप्रभुको भागमा बहत्तरवटा थिए ।
੩੮ਅਤੇ ਬਲ਼ਦ ਛੱਤੀ ਹਜ਼ਾਰ ਸਨ ਜਿਨ੍ਹਾਂ ਵਿੱਚੋਂ ਯਹੋਵਾਹ ਦਾ ਲਗਾਨ ਬਹੱਤਰ ਸਨ
39 गधाहरू ३०,५०० थिए, जसबाट परमप्रभुको भाग एकसट्ठीवटा थिए ।
੩੯ਗਧੇ ਤੀਹ ਹਜ਼ਾਰ ਪੰਜ ਸੌ ਸਨ, ਜਿਨ੍ਹਾਂ ਵਿੱਚੋਂ ਯਹੋਵਾਹ ਦਾ ਲਗਾਨ ਇੱਕਾਹਠ ਸਨ
40 सोह्र हजार महिला थिए, जसबाट परमप्रभुको भाग बत्तिस जना थिए ।
੪੦ਅਤੇ ਇਨਸਾਨ ਸੌਲਾਂ ਹਜ਼ਾਰ ਸਨ ਜਿਨ੍ਹਾਂ ਵਿੱਚੋਂ ਯਹੋਵਾਹ ਦਾ ਲਗਾਨ ਬੱਤੀ ਪ੍ਰਾਣੀ ਸਨ
41 परमप्रभुलाई चढाउने बलि हुनुपर्ने कर मोशाले लिए । परमप्रभुले मोशालाई आज्ञा गर्नुभएझैँ तिनले यसलाई पुजारी एलाजारलाई दिए ।
੪੧ਤਾਂ ਮੂਸਾ ਨੇ ਉਸ ਲਗਾਨ ਨੂੰ ਯਹੋਵਾਹ ਦੀ ਚੁੱਕਣ ਦੀ ਭੇਟ ਕਰਕੇ, ਅਲਆਜ਼ਾਰ ਜਾਜਕ ਨੂੰ ਦਿੱਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
42 युद्धमा गएका सिपाहीहरूबाट मोशाले इस्राएलका मानिसहरूका आधा भागको सन्दर्भमा
੪੨ਅਤੇ ਇਸਰਾਏਲੀਆਂ ਦੇ ਅੱਧ ਤੋਂ ਜਿਹੜਾ ਮੂਸਾ ਨੇ ਯੁੱਧ ਕਰਨ ਵਾਲਿਆਂ ਤੋਂ ਵੰਡਿਆ
43 समुदायको आधा भाग ३,३७,५०० भेडा,
੪੩ਅਤੇ ਮੰਡਲੀ ਦਾ ਹਿੱਸਾ ਇਹ ਸੀ, ਭੇਡਾਂ ਤਿੰਨ ਲੱਖ ਸੈਂਤੀ ਹਜ਼ਾਰ ਪੰਜ ਸੌ,
46 र सोह्र हजार महिला थिए ।
੪੬ਇਨਸਾਨ ਸੌਲਾਂ ਹਜ਼ਾਰ
47 इस्राएलका मानिसहरूका आधा भागबाट मोशाले पशु र मानिस दुवैबाट हरेक पचास वटाबाट एउटा लिए । परमप्रभुले मोशालाई आज्ञा गर्नुभएबमोजिम तिनले तिनीहरूलाई परमप्रभुको पवित्र वासस्थानको हेरचाह गर्ने लेवीहरूलाई दिए ।
੪੭ਇਸ ਅੱਧੇ ਹਿੱਸੇ ਵਿੱਚੋਂ ਜਿਸ ਨੂੰ ਮੂਸਾ ਨੇ ਯੁੱਧ ਕਰਨ ਵਾਲਿਆਂ ਪੁਰਖਾਂ ਤੋਂ ਵੱਖਰਾ ਕੀਤਾ ਸੀ, ਯਹੋਵਾਹ ਦੇ ਹੁਕਮਾਂ ਅਨੁਸਾਰ ਮੂਸਾ ਨੇ ਭਾਵੇਂ ਮਨੁੱਖਾਂ ਵਿੱਚੋਂ ਭਾਵੇਂ ਪਸ਼ੂਆਂ ਵਿੱਚੋਂ, ਪੰਜਾਹ ਵਿੱਚੋਂ ਇੱਕ ਨੂੰ ਲੈ ਕੇ ਉਹ ਲੇਵੀਆਂ ਨੂੰ ਦਿੱਤੇ ਜਿਹੜੇ ਯਹੋਵਾਹ ਦੇ ਡੇਰੇ ਦੀ ਸੰਭਾਲ ਕਰਦੇ ਸਨ।
48 फौजका अधिकृतहरू, हजारका सेनापतिहरू र पचास जनाका कप्तानहरू मोशाकहाँ आए ।
੪੮ਤਾਂ ਸੈਨਾਪਤੀ ਜਿਹੜੇ ਹਜ਼ਾਰਾਂ ਉੱਤੇ ਸਨ ਅਰਥਾਤ ਹਜ਼ਾਰਾਂ ਦੇ ਪ੍ਰਧਾਨ ਅਤੇ ਸੈਂਕੜਿਆਂ ਦੇ ਪ੍ਰਧਾਨ ਮੂਸਾ ਕੋਲ ਆਏ
49 तिनीहरूले तिनलाई भने, “तपाईंका दासहरूले हाम्रो स्वामित्वमा भएका सिपाहीहरूको गन्ती गरेका छन् र एक जना पनि हराएको छैन ।
੪੯ਅਤੇ ਉਨ੍ਹਾਂ ਨੇ ਮੂਸਾ ਨੂੰ ਆਖਿਆ, ਤੁਹਾਡੇ ਦਾਸਾਂ ਨੇ ਯੁੱਧ ਕਰਨ ਵਾਲਿਆਂ ਦੀ ਗਿਣਤੀ ਕੀਤੀ ਅਤੇ ਉਹਨਾਂ ਵਿੱਚੋਂ ਇੱਕ ਮਨੁੱਖ ਵੀ ਨਹੀਂ ਘਟਿਆ।
50 हामी हरेकले पाएका सुनका गहनाहरू, बाजू, बाला, छाप औँठी, कुण्डल र सिक्रीहरू परमप्रभुको सामु हाम्रो प्रायश्चित्त गर्नको निम्ति परमप्रभुको भेटी ल्याएका छौँ ।”
੫੦ਅਸੀਂ ਯਹੋਵਾਹ ਦਾ ਚੜ੍ਹਾਵਾ ਲਿਆਏ ਹਾਂ, ਜੋ ਕੁਝ ਹਰ ਇੱਕ ਦੇ ਹੱਥ ਲੱਗਾ ਅਰਥਾਤ ਸੋਨੇ ਦੇ ਗਹਿਣੇ, ਪਜੇਬਾਂ, ਕੜੇ, ਛਾਪਾਂ, ਬਾਲ਼ੀਆਂ ਬਾਜ਼ੂਬੰਦ, ਤਾਂ ਜੋ ਅਸੀਂ ਆਪਣੇ ਪ੍ਰਾਣਾਂ ਲਈ ਯਹੋਵਾਹ ਅੱਗੇ ਪ੍ਰਾਸਚਿਤ ਕਰੀਏ।
51 मोशा र पुजारी एलाजारले सुन र सबै कलात्मक सरसामान तिनीहरूबाट ग्रहण गरे ।
੫੧ਤਦ ਮੂਸਾ ਅਤੇ ਅਲਆਜ਼ਾਰ ਜਾਜਕ ਨੇ ਉਨ੍ਹਾਂ ਤੋਂ ਇਹ ਸਾਰੇ ਘੜਤ ਦੇ ਸੋਨੇ ਦੇ ਗਹਿਣੇ ਲਏ
52 तिनीहरूले परमप्रभुलाई दिएका, हजारका सेनापतिहरू र सय जनाका कप्तानहरूबाट आएका सुनका भेटीहरूको तौल एक सय नब्बे किलोग्राम थियो ।
੫੨ਅਤੇ ਚੁੱਕਣ ਦੀ ਭੇਟ ਦਾ ਸਾਰਾ ਸੋਨਾ, ਜਿਹੜਾ ਉਨ੍ਹਾਂ ਨੇ ਯਹੋਵਾਹ ਲਈ ਚੜ੍ਹਾਇਆ ਸਵਾ ਕੁ ਪੰਜ ਮਣ ਪੱਕਾ ਸੀ, ਜਿਹੜਾ ਹਜ਼ਾਰਾਂ ਦੇ ਹਾਕਮਾਂ ਅਤੇ ਸੈਂਕੜਿਆਂ ਦੇ ਹਾਕਮਾਂ ਤੋਂ ਆਇਆ।
53 हरेक सिपाहीले आ-आफ्नो निम्ति लुटका माल लिएका थिए ।
੫੩ਯੁੱਧ ਕਰਨ ਵਾਲਿਆਂ ਵਿੱਚੋਂ ਹਰ ਇੱਕ ਨੇ ਆਪਣੇ ਲਈ ਲੁੱਟਿਆ ਸੀ
54 मोशा र पुजारी एलाजारले हजारका सेनापतिहरू र सयका कप्तानहरूबाट सुन लिए । तिनीहरूले यसलाई परमप्रभुको निम्ति इस्राएलका मानिसहरूको याद दिलाउने चिनोको रूपमा भेट हुने पालभित्र लगे ।
੫੪ਤਾਂ ਮੂਸਾ ਅਤੇ ਅਲਆਜ਼ਾਰ ਜਾਜਕ, ਉਹ ਸੋਨਾ ਹਜ਼ਾਰਾਂ ਅਤੇ ਸੈਂਕੜਿਆਂ ਦੇ ਹਾਕਮਾਂ ਤੋਂ ਲੈ ਕੇ ਮੰਡਲੀ ਦੇ ਤੰਬੂ ਵਿੱਚ ਲਿਆਏ ਤਾਂ ਜੋ ਉਹ ਇਸਰਾਏਲੀਆਂ ਲਈ ਯਹੋਵਾਹ ਅੱਗੇ ਇੱਕ ਯਾਦਗਾਰੀ ਹੋਵੇ।