< हितोपदेश 23 >
1 तँ खानलाई शासकसित बस्दा तेरो सामु राखिएको खानेकुरालाई होसियारीपूर्वक अवलोकन गर् ।
੧ਜਦ ਤੂੰ ਕਿਸੇ ਹਾਕਮ ਦੇ ਨਾਲ ਰੋਟੀ ਖਾਣ ਬੈਠੇਂ, ਤਾਂ ਚੰਗੀ ਤਰ੍ਹਾਂ ਸੋਚ ਕਿ ਤੇਰੇ ਸਾਹਮਣੇ ਕੀ ਹੈ।
2 तँ धेरै खाने खन्चुवा हो भने तेरो घाँटीमा चक्कु राख् ।
੨ਜੇ ਤੂੰ ਪੇਟੂ ਹੈਂ, ਤਾਂ ਆਪਣੇ ਗਲੇ ਉੱਤੇ ਛੁਰੀ ਰੱਖ!
3 तिनको स्वादिष्ट खानेकुराको लालसा नगर्, किनकि यो झुटको खाना हो ।
੩ਉਹ ਦੇ ਸੁਆਦਲੇ ਭੋਜਨ ਦਾ ਲੋਭ ਨਾ ਕਰੀਂ, ਕਿਉਂ ਜੋ ਉਹ ਧੋਖੇ ਦੀ ਰੋਟੀ ਹੈ।
4 धन-सम्पत्ति कमाउन धेरै नघोट्टी । कहिले बन्द गर्ने भनी थाहा पाउन बुद्धिमानी बन् ।
੪ਧਨਵਾਨ ਹੋਣ ਦੀ ਖੇਚਲ ਨਾ ਕਰ, ਆਪਣੀ ਸਿਆਣਪ ਨੂੰ ਛੱਡ ਦੇ।
5 के यसमाथि तेरो आँखाको ज्योति चम्कन दिन्छस्? यो बितेर जाने छ, किनकि गरुडका झैँ यसका पखेटाहरू पलाउने छन् र यो आकाशमा उडेर जाने छ ।
੫ਕੀ ਤੂੰ ਉਸ ਚੀਜ਼ ਉੱਤੇ ਆਪਣੀ ਨਿਗਾਹ ਲਾਵੇਂਗਾ ਜੋ ਹੈ ਹੀ ਨਹੀਂ? ਉਹ ਨੂੰ ਜ਼ਰੂਰ ਖੰਭ ਲੱਗਦੇ ਅਤੇ ਉਕਾਬ ਵਾਂਗੂੰ ਅਕਾਸ਼ ਵੱਲ ਉੱਡ ਜਾਂਦੀ ਹੈ।
6 दुष्ट आँखा भएको मानिसको भोजन नखा, र त्यसको स्वादिष्ट खानेकुराको लालसा नगर् ।
੬ਤੂੰ ਬਦ ਨਜ਼ਰ ਵਾਲੇ ਦੀ ਰੋਟੀ ਨਾ ਖਾਹ, ਨਾ ਉਹ ਦੇ ਸੁਆਦਲੇ ਭੋਜਨ ਦਾ ਲੋਭ ਕਰ,
7 किनकि त्यो भोजनको मूल्य गिन्ती गर्ने मानिस हो । त्यसले भन्छ, “खाऊ र पिऊ ।” तर त्यसको हृदय तँसित हुँदैन ।
੭ਕਿਉਂ ਜੋ ਜਿਹੇ ਉਹ ਦੇ ਮਨ ਦੇ ਵਿਚਾਰ ਹਨ ਤਿਹਾ ਉਹ ਆਪ ਹੈ, ਉਹ ਤੈਨੂੰ ਆਖਦਾ ਤਾਂ ਹੈ “ਖਾਹ, ਪੀ” ਪਰ ਉਹ ਦਾ ਮਨ ਤੇਰੀ ਵੱਲ ਨਹੀਂ ਹੈ।
8 तैँले खाएको थोरै खानेकुरा पनि तैँले बान्ता गर्ने छस्, र तैँले तेरो तारिफलाई त्यसै खेर जान दिनेछस् ।
੮ਜੋ ਗਰਾਹੀ ਤੂੰ ਖਾਧੀ ਹੈ ਉਹ ਨੂੰ ਉਗਲ ਦੇਵੇਂਗਾ, ਅਤੇ ਆਪਣੀਆਂ ਮਿੱਠੀਆਂ ਗੱਲਾਂ ਨੂੰ ਗੁਆ ਬੈਠੇਂਗਾ।
9 मूर्खले सुन्ने गरी नबोल्, किनकि त्यसले तेरा वचनहरूको बुद्धिलाई तुच्छ ठान्ने छ ।
੯ਮੂਰਖ ਦੇ ਸਾਹਮਣੇ ਨਾ ਬੋਲ, ਕਿਉਂ ਜੋ ਉਹ ਤੇਰੇ ਸਿਆਣੇ ਬੋਲ ਨੂੰ ਤੁੱਛ ਹੀ ਜਾਣੇਗਾ।
10 प्राचीन साँध-सिमानाको ढुङ्गो नहटा वा अनाथहरूको खेतबारी नमिच् ।
੧੦ਪੁਰਾਣੇ ਬੰਨਿਆਂ ਨੂੰ ਨਾ ਸਰਕਾ, ਅਤੇ ਯਤੀਮਾਂ ਦੇ ਖੇਤ ਵਿੱਚ ਨਾ ਵੜ,
11 किनभने तिनीहरूका उद्धारकर्ता शक्तिशाली हुनुहुन्छ, र उहाँले तेरो विरुद्धमा तिनीहरूको मुद्दा लड्नुहुने छ ।
੧੧ਕਿਉਂ ਜੋ ਉਹਨਾਂ ਦਾ ਛੁਡਾਉਣ ਵਾਲਾ ਸਮਰੱਥ ਹੈ, ਉਹਨਾਂ ਦਾ ਮੁਕੱਦਮਾ ਤੇਰੇ ਨਾਲ ਓਹੋ ਲੜੇਗਾ।
12 तेरो हृदयलाई अर्तीतिर लगा, र तेरा कानलाई ज्ञानका वचनहरूमा लगा ।
੧੨ਆਪਣਾ ਮਨ ਸਿੱਖਿਆ ਵੱਲ, ਅਤੇ ਆਪਣੇ ਕੰਨ ਗਿਆਨ ਦੀਆਂ ਗੱਲਾਂ ਵੱਲ ਲਾ।
13 बच्चाबाट अर्तीलाई नरोक्, किनकि तैँले त्यसलाई अनुशासनमा राखिस् भने त्यो मर्ने छैन ।
੧੩ਬਾਲਕ ਦੇ ਤਾੜਨ ਦੇਣ ਤੋਂ ਨਾ ਰੁੱਕ, ਭਾਵੇਂ ਤੂੰ ਸੋਟੀ ਨਾਲ ਉਹ ਨੂੰ ਮਾਰੇਂ ਤਾਂ ਉਹ ਨਾ ਮਰੇਗਾ।
14 त्यसलाई छडी लगाउने र पातालबाट त्यसको प्राण जोगाउने तँ नै होस् । (Sheol )
੧੪ਤੂੰ ਸੋਟੀ ਨਾਲ ਉਹ ਨੂੰ ਮਾਰ, ਅਤੇ ਉਹ ਦੀ ਜਾਨ ਨੂੰ ਪਤਾਲੋਂ ਬਚਾ ਲੈ। (Sheol )
15 हे मेरो छोरो, तेरो हृदय बुद्धिमानी छ भने मेरो हृदय पनि प्रसन्न हुने छ ।
੧੫ਮੇਰੇ ਪੁੱਤਰ, ਜੇ ਤੇਰਾ ਮਨ ਬੁੱਧਵਾਨ ਹੋਵੇ, ਤਾਂ ਮੇਰਾ ਮਨ ਅਨੰਦ ਹੋਵੇਗਾ, ਹਾਂ, ਮੇਰਾ ਵੀ!
16 तेरो ओठले जे ठिक छ, त्यही बोल्दा मेरो अन्तस्करण रमाउने छ ।
੧੬ਅਤੇ ਜਦ ਤੇਰੇ ਮੂੰਹ ਤੋਂ ਸਿੱਧੀਆਂ ਗੱਲਾਂ ਨਿੱਕਲਣਗੀਆਂ, ਤਾਂ ਮੇਰਾ ਦਿਲ ਅਨੰਦਿਤ ਹੋਵੇਗਾ।
17 तेरो हृदयलाई पापीहरूको ईर्ष्या गर्न नदे, तर दिनैभरि परमप्रभुको भयमा लागिराख् ।
੧੭ਤੇਰਾ ਮਨ ਪਾਪੀਆਂ ਨੂੰ ਦੇਖ ਕੇ ਨਾ ਕੁੜ੍ਹੇ, ਸਗੋਂ ਤੂੰ ਦਿਨ ਭਰ ਯਹੋਵਾਹ ਦਾ ਭੈਅ ਮੰਨ,
18 निश्चय नै एउटा भविष्य छ, र तेरो आशा निराश हुने छैन ।
੧੮ਕਿਉਂ ਜੋ ਸੱਚ-ਮੁੱਚ ਅੰਤ ਵਿੱਚ ਫਲ ਮਿਲੇਗਾ, ਅਤੇ ਤੇਰੀ ਆਸ ਨਾ ਟੁੱਟੇਗੀ।
19 हे मेरो छोरो, सुन् र बुद्धिमान् हो, अनि तेरो हृदयलाई सुमार्गमा लगा ।
੧੯ਹੇ ਮੇਰੇ ਪੁੱਤਰ, ਤੂੰ ਸੁਣ ਅਤੇ ਬੁੱਧਵਾਨ ਹੋ, ਅਤੇ ਆਪਣੇ ਮਨ ਨੂੰ ਸਿੱਧੇ ਰਾਹ ਵਿੱਚ ਚਲਾ।
20 मातेकाहरू वा धेरै मासु हुसर्नेहरूसित सङ्गत नगर्,
੨੦ਤੂੰ ਸ਼ਰਾਬੀਆਂ ਦੇ ਨਾਲ ਨਾ ਰਲ, ਨਾ ਹੀ ਪੇਟੂ ਕਬਾਬੀਆਂ ਨਾਲ,
21 किनकि मतवाला र घिचुवाहरू गरिब बन्छन्, र यस्तो लट्ठ्याइले तिनीहरूलाई झुत्रे बनाउँछ ।
੨੧ਕਿਉਂ ਜੋ ਸ਼ਰਾਬੀ ਅਤੇ ਪੇਟੂ ਗਰੀਬ ਹੋ ਜਾਂਦੇ ਹਨ, ਅਤੇ ਨੀਂਦ ਆਦਮੀ ਨੂੰ ਲੀਰਾਂ ਪਹਿਨਾਉਂਦੀ ਹੈ।
22 तँलाई जन्म दिने बुबाको कुरा सुन्, र तेरी आमा वृद्ध हुँदा उनलाई तुच्छ नठान् ।
੨੨ਆਪਣੇ ਪਿਉ ਦੀ ਗੱਲ ਸੁਣ ਜਿਸ ਤੋਂ ਤੂੰ ਜੰਮਿਆ ਹੈਂ, ਅਤੇ ਆਪਣੀ ਮਾਂ ਨੂੰ ਬੁਢੇਪੇ ਦੇ ਸਮੇਂ ਤੁੱਛ ਨਾ ਜਾਣ।
23 सत्यलाई किन्, र त्यसलाई नबेच् । बुद्धि, अर्ती र समझशक्तिलाई किन् ।
੨੩ਸੱਚ ਨੂੰ ਮੁੱਲ ਲੈ, ਉਹ ਨੂੰ ਵੇਚੀਂ ਨਾ, ਨਾਲੇ ਬੁੱਧ, ਸਿੱਖਿਆ ਅਤੇ ਸਮਝ ਨੂੰ ਵੀ।
24 धर्मात्माको बुबा अत्यन्तै आनन्दित हुने छ, र बुद्धिमान् छोरोलाई जन्म दिने मानिस त्यसमा प्रसन्न हुने छ ।
੨੪ਧਰਮੀ ਦਾ ਪਿਉ ਅੱਤ ਖੁਸ਼ ਹੋਵੇਗਾ, ਅਤੇ ਜਿਹ ਦੇ ਬੁੱਧਵਾਨ ਪੁੱਤਰ ਜੰਮੇ ਉਹ ਉਸ ਉੱਤੇ ਅਨੰਦ ਰਹੇਗਾ।
25 तेरा बुबा र आमा प्रसन्न होऊन्, अनि तँलाई जन्म दिने आनन्दित होऊन् ।
੨੫ਤੇਰੇ ਮਾਪੇ ਅਨੰਦ ਹੋਣ, ਤੈਨੂੰ ਜਨਮ ਦੇਣ ਵਾਲੀ ਖੁਸ਼ ਹੋਵੇ!
26 हे मेरो छोरो, मलाई तेरो हृदय दे, र तेरा आँखाले मेरा मार्गहरू हेरून् ।
੨੬ਹੇ ਮੇਰੇ ਪੁੱਤਰ, ਆਪਣਾ ਮਨ ਮੇਰੇ ਵੱਲ ਦੇ, ਅਤੇ ਤੇਰੀਆਂ ਅੱਖਾਂ ਮੇਰੇ ਰਾਹਾਂ ਵੱਲ ਲੱਗੀਆਂ ਰਹਿਣ।
27 किनभने वेश्या एउटा गहिरो खाडल हो, र अनैतिक स्त्री एउटा साँघुरो इनार हो ।
੨੭ਵੇਸਵਾ ਤਾਂ ਇੱਕ ਡੂੰਘਾ ਟੋਆ ਹੈ, ਅਤੇ ਓਪਰੀ ਔਰਤ ਇੱਕ ਭੀੜਾ ਖੂਹ ਹੈ।
28 त्यो चोरझैँ ढुकिबस्छे, र त्यसले मानिसहरूका बिचमा विश्वासघातीहरूको सङ्ख्या बढाउँछे ।
੨੮ਉਹ ਡਾਕੂ ਵਾਂਗੂੰ ਘਾਤ ਲਾਉਂਦੀ ਹੈ, ਅਤੇ ਆਦਮੀਆਂ ਵਿੱਚ ਵਿਸ਼ਵਾਸਘਾਤੀਆਂ ਦੀ ਗਿਣਤੀ ਵਧਾਉਂਦੀ ਹੈ।
29 कोसित कष्ट छ? कोसित शोक छ? कोसित कलह छ? कोसित गुनासो छ? कोसित विनाकारण चोट छ? कसका आँखा राताराता छन्?
੨੯ਕੌਣ ਹਾਏ ਹਾਏ ਕਰਦਾ ਹੈ? ਕੌਣ ਅਫ਼ਸੋਸ ਕਰਦਾ ਹੈ? ਕੌਣ ਝਗੜਾਲੂ ਹੈ? ਕੌਣ ਕੁੜਦਾ ਹੈ? ਕੌਣ ਐਂਵੇਂ ਘਾਇਲ ਹੁੰਦਾ ਹੈ? ਅਤੇ ਕਿਹਦੀਆਂ ਅੱਖਾਂ ਵਿੱਚ ਲਾਲੀ ਹੈ?
30 तिनीहरूकै जो धेरै मद्य पिउँछन्, जसले मिश्रित मद्य पिउँछन् ।
੩੦ਓਹੋ ਹਨ ਜਿਹੜੇ ਮੈਅ ਪੀਣ ਉੱਤੇ ਚਿਰ ਲਾਉਂਦੇ ਹਨ, ਅਤੇ ਰਲੀ ਹੋਈ ਸ਼ਰਾਬ ਦੀ ਭਾਲ ਕਰਦੇ ਹਨ।
31 मद्य रातो हुँदा, कचौरामा त्यसको फिँज उठ्दा र त्यो सहजै उँधो जाँदा त्यसलाई नहेर् ।
੩੧ਜਦੋਂ ਸ਼ਰਾਬ ਲਾਲ ਹੋਵੇ, ਜਦ ਉਹ ਪਿਆਲੇ ਵਿੱਚ ਚਮਕੇ, ਅਤੇ ਉਹ ਸਹਿਜ ਨਾਲ ਹੇਠਾਂ ਉਤਰੇ, ਤਾਂ ਤੂੰ ਉਹ ਦੀ ਵੱਲ ਨਾ ਤੱਕ।
32 अन्त्यमा त्यसले सर्पले झैँ डस्छ, र गोमनले झैँ विष हालिदिन्छ ।
੩੨ਓੜਕ ਉਹ ਸੱਪ ਦੀ ਵਾਂਗੂੰ ਡੰਗ ਮਾਰਦੀ ਹੈ, ਅਤੇ ਠੂਹੇਂ ਵਾਂਗੂੰ ਡੰਗ ਮਾਰਦੀ ਹੈ!
33 तेरा आँखाहरूले अनौठा कुराहरू देख्ने छन्, र तेरो मनले टेडा कुराहरू व्यक्त गर्ने छन् ।
੩੩ਤੇਰੀਆਂ ਅੱਖੀਆਂ ਅਨੋਖੀਆਂ ਚੀਜ਼ਾਂ ਵੇਖਣਗੀਆਂ, ਅਤੇ ਤੇਰਾ ਮਨ ਉਲਟੀਆਂ ਗੱਲਾਂ ਦੀ ਕਲਪਨਾ ਕਰੇਗਾ!
34 तँ महासमुद्रमा सुतिरहने व्यक्तिझैँ वा मस्तुलको डोरीको मास्तिर बस्नेझैँ हुने छ ।
੩੪ਤੂੰ ਸਗੋਂ ਉਹ ਦੇ ਵਰਗਾ ਬਣ ਜਾਏਂਗਾ ਜਿਹੜਾ ਸਮੁੰਦਰ ਵਿੱਚ ਲੰਮਾ ਪਵੇ, ਅਥਵਾ ਮਸਤੂਲ ਦੇ ਸਿਰ ਉੱਤੇ ਲੇਟ ਜਾਵੇ।
35 तैँले भन्ने छस्, “तिनीहरू मलाई हिर्काए, तर मलाई चोट लागेन ।” तिनीहरूले मलाई पिटे, तर मलाई यसको अनुभूति भएन । म कहिले ब्युँझने छु? म अर्को चुस्की खोज्ने छु ।”
੩੫ਤੂੰ ਆਖੇਂਗਾ ਭਈ ਮੈਂ ਮਾਰ ਤਾਂ ਖਾਧੀ ਪਰ ਮੈਨੂੰ ਪੀੜ ਨਾ ਹੋਈ, ਮੈਂ ਕੁੱਟਿਆ ਤਾਂ ਗਿਆ ਪਰ ਮੈਨੂੰ ਕੁਝ ਸੁੱਧ ਨਹੀਂ ਸੀ। ਮੈਂ ਸੁਰਤ ਵਿੱਚ ਕਦੋਂ ਆਵਾਂਗਾ? ਮੈਂ ਫੇਰ ਉਸ ਦੀ ਭਾਲ ਕਰਾਂਗਾ!