< 1 Samuels 5 >
1 Filistrene tok Guds ark og førte den fra Eben-Eser til Asdod.
੧ਫ਼ਲਿਸਤੀਆਂ ਨੇ ਪਰਮੇਸ਼ੁਰ ਦਾ ਸੰਦੂਕ, ਅਬੇਨੇਜ਼ਰ ਤੋਂ ਚੁੱਕ ਕੇ ਅਸ਼ਦੋਦ ਸ਼ਹਿਰ ਵਿੱਚ ਪਹੁੰਚਾ ਦਿੱਤਾ।
2 Der tok filistrene Guds ark og førte den inn i Dagons hus og stilte den op ved siden av Dagon.
੨ਜਦ ਫ਼ਲਿਸਤੀਆਂ ਨੇ ਪਰਮੇਸ਼ੁਰ ਦੇ ਸੰਦੂਕ ਨੂੰ ਖੋਹ ਲਿਆ ਤਾਂ ਉਹ ਉਸ ਨੂੰ ਦਾਗੋਨ ਦੇਵਤੇ ਦੇ ਮੰਦਰ ਵਿੱਚ ਲਿਆਏ ਅਤੇ ਦਾਗੋਨ ਦੀ ਮੂਰਤੀ ਕੋਲ ਰੱਖਿਆ।
3 Tidlig den følgende dag fikk asdodittene se at Dagon var falt ned med ansiktet mot jorden foran Herrens ark; og de tok Dagon og satte ham igjen på hans plass.
੩ਜਦ ਸਵੇਰ ਨੂੰ ਅਸ਼ਦੋਦੀ ਉੱਠੇ ਤਾਂ ਵੇਖੋ, ਦਾਗੋਨ ਯਹੋਵਾਹ ਦੇ ਸੰਦੂਕ ਅੱਗੇ ਮੂੰਹ ਦੇ ਭਾਰ ਧਰਤੀ ਉੱਤੇ ਡਿੱਗਾ ਪਿਆ ਸੀ, ਤਦ ਉਨ੍ਹਾਂ ਨੇ ਦਾਗੋਨ ਨੂੰ ਚੁੱਕ ਕੇ ਉਹ ਦੇ ਥਾਂ ਉੱਤੇ ਉਹ ਨੂੰ ਫੇਰ ਖੜ੍ਹਾ ਕੀਤਾ।
4 Men tidlig om morgenen den næste dag fikk de se at Dagon var falt ned med ansiktet mot jorden foran Herrens ark, og at Dagons hode og begge hans hender lå avhugget på dørtreskelen; bare kroppen var tilbake av Dagon.
੪ਅਗਲੇ ਦਿਨ ਜਦ ਉਹ ਤੜਕੇ ਉੱਠੇ ਤਾਂ ਵੇਖੋ, ਦਾਗੋਨ ਯਹੋਵਾਹ ਦੇ ਸੰਦੂਕ ਅੱਗੇ ਮੂੰਹ ਦੇ ਭਾਰ ਧਰਤੀ ਉੱਤੇ ਡਿੱਗਾ ਪਿਆ ਸੀ ਅਤੇ ਦਾਗੋਨ ਦਾ ਸਿਰ ਅਤੇ ਉਹ ਦੇ ਦੋਹਾਂ ਹੱਥਾਂ ਦੀਆਂ ਤਲੀਆਂ ਬੂਹੇ ਦੇ ਸਾਹਮਣੇ ਵੱਢੀਆਂ ਪਈਆਂ ਸਨ। ਉਹ ਦਾ ਸਿਰਫ਼ ਧੜ ਹੀ ਰਹਿ ਗਿਆ ਸੀ।
5 Derfor er det at Dagons prester og alle som går inn i Dagons hus, like til denne dag ikke treder på Dagons dørtreskel i Asdod.
੫ਇਸ ਲਈ ਅਸ਼ਦੋਦ ਵਿੱਚ ਦਾਗੋਨ ਦੇ ਪੁਜਾਰੀ ਅਤੇ ਉਹ ਸਾਰੇ ਜੋ ਦਾਗੋਨ ਦੇ ਮੰਦਰ ਵਿੱਚ ਆਉਂਦੇ ਹਨ ਅੱਜ ਤੱਕ ਬੂਹੇ ਦੇ ਸਾਹਮਣੇ ਪੈਰ ਨਹੀਂ ਧਰਦੇ।
6 Og Herrens hånd lå tungt på asdodittene, og han ødela dem og slo dem med bylder, både i Asdod selv og i de omliggende bygder.
੬ਪਰ ਯਹੋਵਾਹ ਦਾ ਹੱਥ ਅਸ਼ਦੋਦੀਆਂ ਉੱਤੇ ਭਾਰਾ ਪੈ ਗਿਆ ਅਤੇ ਉਸ ਨੇ ਉਨ੍ਹਾਂ ਦਾ ਨਾਸ ਕੀਤਾ ਅਤੇ ਅਸ਼ਦੋਦ ਅਤੇ ਉਸ ਦੇ ਆਲੇ-ਦੁਆਲੇ ਦੇ ਲੋਕਾਂ ਨੂੰ ਗਿਲ੍ਹਟੀਆਂ ਦੀ ਬਿਮਾਰੀ ਨਾਲ ਮਾਰਿਆ।
7 Da Asdods menn så at det gikk således, sa de: Israels Guds ark skal ikke bli hos oss; for hans hånd ligger hårdt på oss og på Dagon vår gud.
੭ਜਦ ਅਸ਼ਦੋਦੀਆਂ ਨੇ ਜੋ ਕੁਝ ਹੋਇਆ ਉਹ ਵੇਖਿਆ ਤਾਂ ਉਨ੍ਹਾਂ ਨੇ ਆਖਿਆ, ਕਿ ਇਸਰਾਏਲ ਦੇ ਪਰਮੇਸ਼ੁਰ ਦਾ ਸੰਦੂਕ ਸਾਡੇ ਕੋਲ ਨਾ ਰਹੇ ਕਿਉਂ ਜੋ ਉਹ ਦਾ ਹੱਥ ਸਾਡੇ ਉੱਤੇ ਅਤੇ ਸਾਡੇ ਦੇਵਤੇ ਦਾਗੋਨ ਉੱਤੇ ਭਾਰਾ ਪਿਆ ਹੈ।
8 Og de sendte bud og samlet alle filistrenes høvdinger hos sig og sa: Hvad skal vi gjøre med Israels Guds ark? De svarte: La Israels Guds ark bli flyttet til Gat! Så flyttet de Israels Guds ark dit.
੮ਸੋ ਉਨ੍ਹਾਂ ਨੇ ਫ਼ਲਿਸਤੀਆਂ ਦੇ ਸਭਨਾਂ ਸਰਦਾਰਾਂ ਨੂੰ ਸੱਦ ਕੇ ਆਪਣੇ ਕੋਲ ਇਕੱਠਿਆਂ ਕੀਤਾ ਅਤੇ ਆਖਿਆ, ਅਸੀਂ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਦਾ ਕੀ ਕਰੀਏ? ਤਦ ਉਨ੍ਹਾਂ ਨੇ ਉੱਤਰ ਦਿੱਤਾ ਕਿ ਇਹ ਜ਼ਰੂਰੀ ਹੈ ਕਿ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਗਥ ਨਗਰ ਵਿੱਚ ਲੈ ਜਾਣ, ਇਸ ਲਈ ਉਹ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਉੱਥੇ ਲੈ ਗਏ।
9 Men efterat de hadde flyttet den dit, kom Herrens hånd over byen og voldte stor forferdelse, og han slo byens folk, både små og store, så det brøt bylder ut på dem.
੯ਜਦ ਉਹ ਉਸ ਨੂੰ ਉੱਥੇ ਲੈ ਗਏ ਤਾਂ ਅਜਿਹਾ ਹੋਇਆ ਜੋ ਯਹੋਵਾਹ ਦਾ ਹੱਥ ਉਸ ਸ਼ਹਿਰ ਨੂੰ ਨਾਸ ਕਰਨ ਨੂੰ ਉਹ ਦੇ ਵਿਰੁੱਧ ਉੱਠਿਆ ਅਤੇ ਉਹ ਨੇ ਉਸ ਸ਼ਹਿਰ ਦੇ ਲੋਕਾਂ ਨੂੰ ਨਿੱਕਿਆਂ ਤੋਂ ਲੈ ਕੇ ਵੱਡਿਆਂ ਤੱਕ ਮਾਰਿਆ ਅਤੇ ਉਨ੍ਹਾਂ ਦੀਆਂ ਗੁਦਾਂ ਵਿੱਚ ਰਸੋਲੀਆਂ ਨਿੱਕਲੀਆਂ।
10 Da sendte de Guds ark til Ekron. Men da Guds ark kom til Ekron, da skrek ekronittene: De har flyttet Israels Guds ark hit til mig for å drepe mig og mitt folk.
੧੦ਤਦ ਉਨ੍ਹਾਂ ਨੇ ਪਰਮੇਸ਼ੁਰ ਦਾ ਸੰਦੂਕ ਅਕਰੋਨ ਨੂੰ ਭੇਜਿਆ ਪਰ ਜਿਸ ਵੇਲੇ ਪਰਮੇਸ਼ੁਰ ਦਾ ਸੰਦੂਕ ਅਕਰੋਨ ਵਿੱਚ ਪਹੁੰਚਿਆ ਤਦ ਅਜਿਹਾ ਹੋਇਆ ਜੋ ਅਕਰੋਨੀ ਚੀਕ ਉੱਠੇ, ਕਿ ਉਹ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਸਾਡੇ ਵਿੱਚ ਇਸ ਲਈ ਲਿਆਏ ਹਨ, ਜੋ ਸਾਡਾ ਅਤੇ ਸਾਡੇ ਲੋਕਾਂ ਦਾ ਨਾਸ ਕਰਨ।
11 Og de sendte bud og samlet alle filistrenes høvdinger og sa: Send Israels Guds ark bort, og la den komme tilbake til sin plass, så den ikke skal drepe mig og mitt folk! For det var kommet en dødsens forferdelse over hele byen; Herrens hånd lå meget tungt på den.
੧੧ਸੋ ਉਨ੍ਹਾਂ ਨੇ ਫ਼ਲਿਸਤੀਆਂ ਦੇ ਸਰਦਾਰਾਂ ਨੂੰ ਸੱਦ ਕੇ ਇਕੱਠਿਆਂ ਕੀਤਾ ਅਤੇ ਆਖਿਆ, ਕਿ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਵਾਪਸ ਭੇਜੋ ਤਾਂ ਜੋ ਉਹ ਆਪਣੇ ਸਥਾਨ ਤੇ ਜਾਵੇ ਜੋ ਸਾਡਾ ਅਤੇ ਸਾਡੇ ਲੋਕਾਂ ਦਾ ਨਾਸ ਨਾ ਕਰੇ ਕਿਉਂ ਜੋ ਸਾਰਾ ਸ਼ਹਿਰ ਮੌਤ ਦੀ ਘਬਰਾਹਟ ਨਾਲ ਡਰ ਗਿਆ ਸੀ। ਉੱਥੇ ਪਰਮੇਸ਼ੁਰ ਦਾ ਹੱਥ ਅੱਤ ਭਾਰਾ ਸੀ।
12 De menn som ikke døde, blev slått med bylder, og skriket fra byen steg op til himmelen.
੧੨ਉਹ ਲੋਕ ਜੋ ਮਰੇ ਨਹੀਂ ਸਨ, ਉਹ ਗਿਲ੍ਹਟੀਆਂ ਦੀ ਬਿਮਾਰੀ ਨਾਲ ਪੀੜਤ ਸਨ ਅਤੇ ਸ਼ਹਿਰ ਦੀ ਦੁਹਾਈ ਅਕਾਸ਼ ਤੱਕ ਪਹੁੰਚ ਗਈ।