< Daniel 8 >

1 I kong Belsasars tredje regjeringsår fikk jeg, Daniel, se et syn, et som kom efter det jeg før hadde sett.
ਬੇਲਸ਼ੱਸਰ ਰਾਜਾ ਦੇ ਰਾਜ ਦੇ ਤੀਜੇ ਸਾਲ ਵਿੱਚ ਮੈਨੂੰ, ਹਾਂ, ਮੈਂ ਦਾਨੀਏਲ ਨੇ ਜਿਹੜਾ ਪਹਿਲਾਂ ਦਰਸ਼ਣ ਵੇਖਿਆ ਸੀ ਉਹ ਦੇ ਪਿੱਛੋਂ ਇੱਕ ਹੋਰ ਦਰਸ਼ਣ ਵੇਖਿਆ।
2 Da jeg hadde dette syn, forekom det mig som jeg var i borgen Susan i landskapet Elam, og videre forekom det mig i synet som jeg var ved elven Ulai.
ਜਦ ਮੈਂ ਸ਼ੂਸ਼ਨ ਦੇ ਮਹਿਲ ਵਿੱਚ ਰਹਿੰਦਾ ਸੀ ਜਿਹੜਾ ਏਲਾਮ ਦੇ ਸੂਬੇ ਵਿੱਚ ਹੈ। ਫਿਰ ਮੈਂ ਦਰਸ਼ਣ ਵਿੱਚ ਵੇਖਿਆ ਕਿ ਮੈਂ ਉਲਾਈ ਨਦੀ ਦੇ ਕੰਢੇ ਉੱਤੇ ਹਾਂ।
3 Og da jeg så op, fikk jeg se en vær som stod foran elven; den hadde to horn, og begge hornene var høie, men det ene høiere enn det andre, og det høieste vokste sist frem.
ਤਦ ਮੈਂ ਆਪਣੀਆਂ ਅੱਖਾਂ ਚੁੱਕ ਕੇ ਦੇਖਿਆ ਤਾਂ ਵੇਖੋ, ਨਦੀ ਦੇ ਅੱਗੇ ਇੱਕ ਮੇਂਢਾ ਖੜ੍ਹਾ ਸੀ ਜਿਹ ਦੇ ਦੋ ਸਿੰਙ ਸਨ ਅਤੇ ਉਹ ਦੋਵੇਂ ਉੱਚੇ ਸਨ ਪਰ ਇੱਕ ਦੂਜੇ ਨਾਲੋਂ ਵੱਡਾ ਸੀ ਅਤੇ ਵੱਡਾ ਦੂਜੇ ਨਾਲੋਂ ਪਿੱਛੋਂ ਉੱਗਿਆ ਸੀ।
4 Jeg så væren stange mot vest og mot nord og mot syd, og intet dyr kunde stå sig for den, og det var ingen som kunde frelse av dens vold; den gjorde som den vilde, og tedde sig overmodig.
ਮੈਂ ਉਸ ਮੇਂਢੇ ਨੂੰ ਦੇਖਿਆ ਜਿਹੜਾ ਪੱਛਮ, ਉੱਤਰ ਅਤੇ ਦੱਖਣ ਵੱਲ ਸਿੰਙ ਮਾਰਦਾ ਸੀ ਐਥੋਂ ਤੱਕ ਕੋਈ ਦਰਿੰਦਾ ਉਹ ਦੇ ਸਾਹਮਣੇ ਨਾ ਕਰ ਸਕਿਆ ਅਤੇ ਨਾ ਕੋਈ ਉਹ ਦੇ ਹੱਥੋਂ ਛੁਡਾ ਸਕਿਆ ਪਰ ਉਹ ਜੋ ਚਾਹੁੰਦਾ ਸੀ ਸੋ ਕਰਦਾ ਸੀ ਅਤੇ ਆਪ ਨੂੰ ਵੱਡਾ ਬਣਾਉਂਦਾ ਸੀ।
5 Og da jeg videre gav akt, fikk jeg se en gjetebukk som kom fra vest og fór frem over hele jorden uten å røre ved jorden, og bukken hadde et veldig horn mellem øinene.
ਮੈਂ ਇਸ ਸੋਚ ਵਿੱਚ ਸੀ ਅਤੇ ਵੇਖੋ ਇੱਕ ਬੱਕਰਾ ਪੱਛਮ ਦੇ ਵੱਲੋਂ ਆਣ ਕੇ ਸਾਰੀ ਧਰਤੀ ਦੇ ਉੱਤੇ ਅਜਿਹਾ ਫਿਰਿਆ ਜੋ ਧਰਤੀ ਉੱਤੇ ਉਸ ਦਾ ਪੈਰ ਨਾ ਛੂਹਿਆ ਅਤੇ ਉਸ ਬੱਕਰੇ ਦੀਆਂ ਦੋਹਾਂ ਅੱਖਾਂ ਦੇ ਵਿਚਕਾਰ ਇੱਕ ਅਚਰਜ਼ ਸਿੰਙ ਸੀ।
6 Og den kom like bort til væren med de to horn, den som jeg så foran elven, og sprang imot den i sin voldsomme kraft.
ਉਹ ਉਸ ਦੋਹਾਂ ਸਿੰਗਾਂ ਵਾਲੇ ਮੇਂਢੇ ਦੇ ਕੋਲ ਜਿਹ ਨੂੰ ਮੈਂ ਨਦੀ ਦੇ ਸਾਹਮਣੇ ਖੜ੍ਹਾ ਵੇਖਿਆ ਸੀ, ਆਇਆ ਅਤੇ ਆਪਣੇ ਜ਼ੋਰ ਦੇ ਗੁੱਸੇ ਨਾਲ ਉਸ ਦੇ ਉੱਤੇ ਦੌੜ ਪਿਆ।
7 Og jeg så hvorledes den kom tett inn på væren og i sinne fór løs på den og støtte til den og sønderbrøt begge dens horn, og væren hadde ikke kraft til å stå sig for den; og den kastet den til jorden og trådte den ned, og det var ingen som kunde frelse væren av dens vold.
ਮੈਂ ਉਹ ਨੂੰ ਵੇਖਿਆ ਕਿ ਉਹ ਮੇਂਢੇ ਦੇ ਨੇੜੇ ਪੁੱਜਾ ਅਤੇ ਉਹ ਦਾ ਕ੍ਰੋਧ ਉਸ ਦੇ ਉੱਤੇ ਜਾਗਿਆ, ਮੇਂਢੇ ਨੂੰ ਮਾਰਿਆ ਅਤੇ ਉਸ ਦੇ ਦੋਵੇਂ ਸਿੰਙ ਭੰਨ ਸੁੱਟੇ। ਉਸ ਮੇਂਢੇ ਵਿੱਚ ਜ਼ੋਰ ਨਹੀਂ ਸੀ ਕਿ ਉਹ ਦਾ ਸਾਹਮਣਾ ਕਰੇ, ਇਸ ਲਈ ਉਹ ਨੇ ਉਸ ਨੂੰ ਧਰਤੀ ਉੱਤੇ ਢਾਹ ਲਿਆ ਅਤੇ ਉਸ ਨੂੰ ਕੁਚਲ ਸੁੱਟਿਆ ਅਤੇ ਕੋਈ ਨਹੀਂ ਸੀ ਜੋ ਮੇਂਢੇ ਨੂੰ ਉਹ ਦੇ ਹੱਥੋਂ ਛੁਡਾ ਸਕੇ।
8 Og gjetebukken blev overmåte mektig; men just som den hadde nådd sin fulle styrke, blev det store horn brutt av, og i stedet for det vokste det op fire veldige horn, som vendte mot himmelens fire hjørner.
ਤਦ ਉਸ ਬੱਕਰੇ ਨੇ ਆਪਣੇ ਆਪ ਨੂੰ ਬਹੁਤ ਉੱਚਾ ਕੀਤਾ ਅਤੇ ਜਦ ਉਹ ਬਲਵਾਨ ਹੋਇਆ ਤਾਂ ਉਹ ਦਾ ਵੱਡਾ ਸਿੰਙ ਟੁੱਟ ਗਿਆ ਅਤੇ ਉਹ ਦੇ ਥਾਂ ਚਾਰ ਅਚਰਜ਼ ਸਿੰਙ ਅਕਾਸ਼ ਦੀਆਂ ਚਾਰੇ ਦਿਸ਼ਾਵਾਂ ਵੱਲ ਨਿੱਕਲੇ।
9 Og av det ene av dem skjøt det op et nytt horn, som fra først av var lite, men siden blev overmåte stort mot syd og mot øst og mot det fagre land.
ਉਹਨਾਂ ਵਿੱਚੋਂ ਇੱਕ ਹੋਰ ਨਿੱਕਾ ਸਿੰਙ ਨਿੱਕਲਿਆ ਜੋ ਦੱਖਣ, ਪੂਰਬ ਅਤੇ ਮਨਭਾਉਂਦੇ ਦੇਸ ਵੱਲ ਬਹੁਤ ਹੀ ਵੱਧ ਗਿਆ।
10 Og det vokste like op til himmelens hær og kastet nogen av hæren - av stjernene - til jorden og trådte dem ned.
੧੦ਉਹ ਅਕਾਸ਼ ਦੀ ਸੈਨਾਂ ਤੱਕ ਵੱਧ ਗਿਆ ਅਤੇ ਉਸ ਸੈਨਾਂ ਵਿੱਚੋਂ ਅਤੇ ਤਾਰਿਆਂ ਵਿੱਚੋਂ ਕਈਆਂ ਨੂੰ ਧਰਤੀ ਉੱਤੇ ਗਿਰਾ ਦਿੱਤਾ ਅਤੇ ਉਹਨਾਂ ਨੂੰ ਕੁਚਲ ਦਿੱਤਾ।
11 Ja, like til hærens fyrste hevet det sig; det tok fra ham det stadige offer, og hans helligdoms bolig blev omstyrtet.
੧੧ਸਗੋਂ ਉਸ ਨੇ ਸੈਨਾਂ ਦੇ ਪ੍ਰਧਾਨ ਤੱਕ ਆਪਣੇ ਆਪ ਨੂੰ ਉੱਚਾ ਵਧਾਇਆ ਅਤੇ ਉਸ ਤੋਂ ਸਦਾ ਦੀ ਬਲੀ ਚੁੱਕੀ ਗਈ ਅਤੇ ਉਸ ਦਾ ਪਵਿੱਤਰ ਸਥਾਨ ਢਾਇਆ ਗਿਆ।
12 Og sammen med det stadige offer blev hæren overgitt til ødeleggelse for frafallets skyld; og hornet kastet sannheten til jorden, og det hadde fremgang med alt det foretok sig.
੧੨ਸੋ ਉਹ ਸੈਨਾਂ ਸਦਾ ਦੀ ਹੋਮ ਦੀ ਭੇਂਟ ਨਾਲ ਅਪਰਾਧ ਕਰਨ ਕਰਕੇ ਉਸ ਨੂੰ ਦਿੱਤੀ ਗਈ ਅਤੇ ਉਸ ਨੇ ਸਚਿਆਈ ਨੂੰ ਧਰਤੀ ਉੱਤੇ ਸੁੱਟਿਆ। ਉਹ ਇਹ ਕਰਦਾ ਅਤੇ ਸਫ਼ਲ ਹੁੰਦਾ ਰਿਹਾ।
13 Så hørte jeg en av de hellige tale; og en annen hellig sa til ham som talte: For hvor lang tid gjelder synet om det stadige offer og det ødeleggende frafall - at både helligdom og hær overgis til nedtredelse?
੧੩ਫਿਰ ਮੈਂ ਇੱਕ ਪਵਿੱਤਰ ਜਨ ਨੂੰ ਬੋਲਦਿਆਂ ਸੁਣਿਆ ਅਤੇ ਦੂਜੇ ਪਵਿੱਤਰ ਜਨ ਨੇ ਉਸ ਨੂੰ ਜੋ ਗੱਲਾਂ ਪਿਆ ਕਰਦਾ ਸੀ ਪੁੱਛਿਆ ਕਿ ਉਹ ਦਰਸ਼ਣ ਸਦਾ ਦੇ ਲਈ ਅਤੇ ਉਸ ਉਜਾੜਨ ਵਾਲੇ ਦੇ ਅਪਰਾਧ ਲਈ ਜੋ ਪਵਿੱਤਰ ਸਥਾਨ ਅਤੇ ਸੈਨਾਂ ਦੋਵੇਂ ਦਿੱਤੇ ਗਏ ਉਹਨਾਂ ਦਾ ਕੁਚਲਿਆ ਜਾਣਾ ਕਦੋਂ ਤੱਕ ਰਹੇ?
14 Og han sa til mig: To tusen og tre hundre aftener og morgener; så skal helligdommen komme til sin rett igjen.
੧੪ਉਸ ਨੇ ਮੈਨੂੰ ਆਖਿਆ ਕਿ ਦੋ ਹਜ਼ਾਰ ਤਿੰਨ ਸੌ ਸ਼ਾਮ ਅਤੇ ਸਵੇਰ ਤੱਕ ਹੈ ਫਿਰ ਪਵਿੱਤਰ ਸਥਾਨ ਸ਼ੁੱਧ ਕੀਤਾ ਜਾਵੇਗਾ।
15 Da nu jeg, Daniel, så dette syn, søkte jeg å forstå det; da stod det med én gang foran mig en skikkelse som så ut som en mann.
੧੫ਜਦ ਮੈਂ ਦਾਨੀਏਲ ਨੇ ਇਹ ਦਰਸ਼ਣ ਦੇਖਿਆ ਅਤੇ ਉਹ ਦਾ ਅਰਥ ਲੱਭਦਾ ਸੀ ਤਾਂ ਵੇਖੋ, ਮੇਰੇ ਸਾਹਮਣੇ ਕੋਈ ਖੜ੍ਹਾ ਸੀ ਜਿਸ ਦਾ ਰੂਪ ਮਨੁੱਖ ਜਿਹਾ ਸੀ।
16 Og jeg hørte et menneskes røst mellem Ulais bredder; han ropte: Gabriel! Forklar synet for ham!
੧੬ਮੈਂ ਇੱਕ ਮਨੁੱਖ ਦੀ ਅਵਾਜ਼ ਸੁਣੀ ਜਿਸ ਨੇ ਉਲਾਈ ਦੇ ਵਿਚਕਾਰ ਪੁਕਾਰ ਕੇ ਆਖਿਆ ਕਿ ਹੇ ਜ਼ਿਬਰਾਏਲ, ਇਸ ਮਨੁੱਖ ਨੂੰ ਇਸ ਦਰਸ਼ਣ ਦਾ ਅਰਥ ਦੱਸ!
17 Så kom han dit jeg stod, og da han kom, blev jeg forferdet og falt på mitt ansikt; og han sa til mig: Gi akt på mine ord, menneskebarn! For synet sikter til endens tid.
੧੭ਫਿਰ ਜਿੱਥੇ ਮੈਂ ਖੜ੍ਹਾ ਸੀ ਉੱਥੇ ਉਹ ਨੇੜੇ ਆਇਆ ਅਤੇ ਉਸ ਦੇ ਆਉਂਦੇ ਹੀ ਮੈਂ ਡਰ ਗਿਆ ਅਤੇ ਮੂੰਹ ਦੇ ਬਲ ਡਿੱਗ ਪਿਆ ਪਰ ਉਸ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ ਸਮਝ ਲੈ ਕਿਉਂ ਜੋ ਇਹ ਦਰਸ਼ਣ ਅੰਤ ਦੇ ਸਮੇਂ ਵਿੱਚ ਪੂਰਾ ਹੋਵੇਗਾ।
18 Mens han talte med mig, sank jeg sanseløs på mitt ansikt til jorden; da rørte han ved mig og reiste mig op igjen.
੧੮ਜਦ ਉਹ ਮੈਨੂੰ ਆਖਦਾ ਪਿਆ ਸੀ ਤਾਂ ਮੈਂ ਮੂੰਹ ਦੇ ਬਲ ਵੱਡੀ ਨੀਂਦ ਵਿੱਚ ਧਰਤੀ ਉੱਤੇ ਪਿਆ ਸੀ ਤਾਂ ਉਹ ਨੇ ਮੈਨੂੰ ਛੂਹਿਆ ਅਤੇ ਸਿੱਧਾ ਕਰ ਕੇ ਖੜਾ ਕੀਤਾ।
19 Og han sa: Nu vil jeg kunngjøre dig hvad som skal skje i vredens siste tid; for synet sikter til den for enden fastsatte tid.
੧੯ਤਦ ਉਸ ਨੇ ਆਖਿਆ, ਕ੍ਰੋਧ ਦੇ ਅੰਤ ਦੇ ਦਿਨਾਂ ਵਿੱਚ ਕੀ ਹੋਵੇਗਾ ਉਹ ਮੈਂ ਤੈਨੂੰ ਦੱਸਦਾ ਹਾਂ ਕਿਉਂ ਜੋ ਅੰਤ ਦੇ ਠਹਿਰਾਏ ਹੋਏ ਸਮੇਂ ਵਿੱਚ ਉਹ ਪੂਰਾ ਹੋ ਜਾਵੇਗਾ।
20 Væren du så, den med de to horn, det er kongene av Media og Persia.
੨੦ਉਹ ਮੇਂਢਾ ਜਿਸ ਨੂੰ ਤੂੰ ਡਿੱਠਾ ਕਿ ਉਸ ਦੇ ਦੋ ਸਿੰਙ ਹਨ ਸੋ ਮਾਦਾ ਅਤੇ ਫ਼ਾਰਸ ਦੇ ਰਾਜੇ ਹਨ।
21 Og den raggete bukk er kongen av Grekenland, og det store horn mellem dens øine er den første konge.
੨੧ਉਹ ਬਲਵਾਨ ਬੱਕਰਾ ਯੂਨਾਨ ਦਾ ਰਾਜਾ ਅਤੇ ਉਹ ਵੱਡਾ ਸਿੰਙ ਜੋ ਉਸ ਦੀਆਂ ਅੱਖੀਆਂ ਦੇ ਵਿਚਕਾਰ ਹੈ ਸੋ ਉਹ ਪਹਿਲਾਂ ਰਾਜਾ ਹੈ।
22 Og at dette horn blev avbrutt, og at det kom fire andre i dets sted, det betyr at fire kongeriker skal opstå av hans folk, men ikke med hans kraft.
੨੨ਇਸ ਕਰਕੇ ਉਹ ਦੇ ਟੁੱਟਣ ਦੇ ਪਿੱਛੋਂ ਉਹ ਦੇ ਥਾਂ ਵਿੱਚ ਚਾਰ ਹੋਰ ਨਿੱਕਲੇ ਸੋ ਇਹ ਚਾਰ ਰਾਜੇ ਹਨ ਜਿਹੜੇ ਉਸ ਦੇਸ਼ ਦੇ ਵਿਚਕਾਰ ਉੱਠਣਗੇ ਪਰ ਉਹਨਾਂ ਦਾ ਜ਼ੋਰ ਉਹ ਦੇ ਵਰਗਾ ਨਾ ਹੋਵੇਗਾ।
23 Og i den siste tid av deres herredømme, når overtrederne har gjort sine synders mål fullt, skal det opstå en konge med frekt åsyn og kyndig i onde råd.
੨੩ਉਹਨਾਂ ਦੇ ਰਾਜ ਦੇ ਅੰਤ ਦੇ ਸਮੇਂ ਵਿੱਚ ਜਿਸ ਵੇਲੇ ਅਪਰਾਧੀ ਤਾਂ ਇੱਕ ਰਾਜਾ ਕਠੋਰਤਾ ਵਾਲਾ ਮੂੰਹ ਅਤੇ ਭੇਤ ਦੀਆਂ ਗੱਲਾਂ ਬੁੱਝਣ ਵਾਲਾ ਉੱਠੇਗਾ।
24 Og hans makt skal bli stor, men ikke ved hans egen kraft, og han skal gjøre utrolig stor skade og ha fremgang med alt det han foretar sig; han skal ødelegge mektige fyrster og de helliges folk.
੨੪ਉਸ ਦੀ ਸਮਰੱਥਾ ਵੱਡੀ ਹੋਵੇਗੀ ਪਰ ਉਸ ਦਾ ਜ਼ੋਰ ਉਸ ਦੇ ਬਲ ਉੱਤੇ ਨਾ ਹੋਵੇਗਾ ਅਤੇ ਉਹ ਅਚਰਜ਼ ਰੀਤੀ ਨਾਲ ਮਾਰ ਸੁੱਟੇਗਾ ਅਤੇ ਸਫ਼ਲ ਹੋਵੇਗਾ ਅਤੇ ਕੰਮ ਕਰੇਗਾ ਅਤੇ ਜ਼ੋਰਾਵਰਾਂ ਨੂੰ ਅਤੇ ਪਵਿੱਤਰ ਲੋਕਾਂ ਨੂੰ ਨਾਸ ਕਰ ਸੁੱਟੇਗਾ।
25 Og fordi han er klok, skal hans svikefulle ferd lykkes for ham; han skal ophøie sig i sitt hjerte, og han skal ødelegge mange i deres trygghet; ja, mot fyrstenes fyrste skal han sette sig op; men uten menneskehånd skal han knuses.
੨੫ਉਸ ਦੀ ਚਤਰਾਈ ਦੇ ਕਾਰਨ ਉਸਦਾ ਧੋਖਾ ਸਫ਼ਲ ਹੋਵੇਗਾ, ਅਤੇ ਉਹ ਮਨ ਵਿੱਚ ਘਮੰਡੀ ਹੋ ਕੇ ਬਹੁਤਿਆਂ ਦਾ ਨਾਸ ਕਰੇਗਾ। ਉਹ ਹਾਕਮਾਂ ਦੇ ਹਾਕਮ ਦੇ ਵਿਰੁੱਧ ਉੱਠ ਖੜ੍ਹਾ ਹੋਵੇਗਾ ਪਰ ਅੰਤ ਵਿੱਚ ਉਹ ਬਿਨ੍ਹਾਂ ਹੱਥ ਲਾਏ ਤੋੜਿਆ ਜਾਵੇਗਾ।
26 Og synet om aftenene og morgenene, som det var tale om, er sannhet; men gjem du synet, for det sikter til en fjern fremtid!
੨੬ਉਹ ਸ਼ਾਮ ਅਤੇ ਸਵੇਰ ਦਾ ਦਰਸ਼ਣ ਜੋ ਤੂੰ ਦੇਖਿਆ ਅਤੇ ਸੁਣਿਆ ਹੈ ਸੋ ਸੱਚ ਹੈ, ਪਰ ਤੂੰ ਉਸ ਦਰਸ਼ਣ ਨੂੰ ਬੰਦ ਕਰ ਛੱਡ ਕਿਉਂ ਜੋ ਇਹ ਦੇ ਵਿੱਚ ਪੂਰਾ ਹੋਣ ਵਿੱਚ ਬਹੁਤ ਸਮਾਂ ਬਾਕੀ ਹੈ।
27 Men jeg, Daniel, blev rent avmektig, og jeg blev syk en tid; så stod jeg op og gjorde min tjeneste hos kongen; jeg var forferdet over synet, men det var ingen som forstod det.
੨੭ਮੈਨੂੰ, ਦਾਨੀਏਲ ਨੂੰ ਮੂਰਛਾ ਪੈ ਗਈ ਅਤੇ ਕਈਆਂ ਦਿਨਾਂ ਤੱਕ ਬਿਮਾਰ ਪਿਆ ਰਿਹਾ, ਫਿਰ ਉਹ ਦੇ ਪਿੱਛੋਂ ਮੈਂ ਉੱਠਿਆ ਅਤੇ ਰਾਜੇ ਦਾ ਕੰਮ-ਧੰਦਾ ਕਰਨ ਲੱਗਾ ਅਤੇ ਦਰਸ਼ਣ ਨਾਲ ਘਬਰਾਉਂਦਾ ਰਿਹਾ ਪਰ ਉਹ ਨੂੰ ਕਿਸੇ ਨੇ ਨਾ ਜਾਣਿਆ।

< Daniel 8 >