< Predikerens 11 >

1 Send ditt brød bort over vannet; for i tidens løp skal du finne det igjen.
ਆਪਣੀ ਰੋਟੀ ਪਾਣੀਆਂ ਦੇ ਉੱਤੇ ਸੁੱਟ ਦੇ, ਤਾਂ ਤੂੰ ਬਹੁਤ ਦਿਨਾਂ ਦੇ ਬਾਅਦ ਉਸ ਨੂੰ ਫੇਰ ਪਾਵੇਂਗਾ।
2 Del ut til syv, ja til åtte; for du vet ikke hvad ulykke som kan hende på jorden.
ਸੱਤਾਂ ਨੂੰ ਸਗੋਂ ਅੱਠਾਂ ਨੂੰ ਵੰਡ ਦੇ, ਕਿਉਂ ਜੋ ਤੂੰ ਨਹੀਂ ਜਾਣਦਾ ਜੋ ਧਰਤੀ ਉੱਤੇ ਕੀ ਬਿਪਤਾ ਆਵੇਗੀ।
3 Når skyene blir fulle av regn, tømmer de det ut over jorden, og når et tre faller, enten det er mot syd eller mot nord, så blir treet liggende på det sted hvor det falt.
ਜਦੋਂ ਬੱਦਲ ਮੀਂਹ ਨਾਲ ਭਰੇ ਹੋਏ ਹੁੰਦੇ ਹਨ, ਤਾਂ ਧਰਤੀ ਉੱਤੇ ਵਰ੍ਹ ਕੇ ਖਾਲੀ ਹੋ ਜਾਂਦੇ ਹਨ ਅਤੇ ਜੇ ਕਦੀ ਰੁੱਖ ਦੱਖਣ ਜਾਂ ਉੱਤਰ ਵੱਲ ਡਿੱਗੇ, ਤਾਂ ਜਿੱਥੇ ਰੁੱਖ ਡਿੱਗਦਾ ਹੈ ਉੱਥੇ ਹੀ ਪਿਆ ਰਹਿੰਦਾ ਹੈ।
4 Den som stadig akter på vinden, kommer ikke til å så, og den som stadig ser på skyene, kommer ikke til å høste.
ਜਿਹੜਾ ਹਵਾ ਨੂੰ ਤੱਕਦਾ ਰਹਿੰਦਾ ਹੈ, ਉਹ ਨਹੀਂ ਬੀਜੇਗਾ ਅਤੇ ਜਿਹੜਾ ਬੱਦਲਾਂ ਨੂੰ ਵੇਖਦਾ ਹੈ, ਉਹ ਵਾਢੀ ਨਾ ਕਰੇਗਾ।
5 Like så lite som du vet hvad vei vinden farer, eller hvorledes benene dannes i den fruktsommelige kvinnes liv, like så lite vet du hvad Gud vil gjøre, han som gjør det alt sammen.
ਜਿਵੇਂ ਤੂੰ ਹਵਾ ਦੇ ਰਾਹ ਨੂੰ ਨਹੀਂ ਜਾਣਦਾ ਅਤੇ ਗਰਭਵਤੀ ਦੀ ਕੁੱਖ ਵਿੱਚ ਹੱਡੀਆਂ ਕਿਵੇਂ ਵਧਦੀਆਂ ਹਨ, ਉਸੇ ਤਰ੍ਹਾਂ ਹੀ ਤੂੰ ਪਰਮੇਸ਼ੁਰ ਦੇ ਕੰਮਾਂ ਨੂੰ ਨਹੀਂ ਜਾਣਦਾ, ਜੋ ਸਭ ਕੁਝ ਬਣਾਉਂਦਾ ਹੈ।
6 Så din sæd om morgenen, og la ikke din hånd hvile når det lider mot aftenen; for du vet ikke hvad som vil lykkes, det ene eller det andre, eller om begge deler er gode.
ਸਵੇਰ ਨੂੰ ਆਪਣਾ ਬੀ ਬੀਜ, ਅਤੇ ਸ਼ਾਮ ਨੂੰ ਵੀ ਆਪਣਾ ਹੱਥ ਢਿੱਲਾ ਨਾ ਹੋਣ ਦੇ, ਕਿਉਂ ਜੋ ਤੂੰ ਨਹੀਂ ਜਾਣਦਾ ਜੋ ਇਹਨਾਂ ਵਿੱਚੋਂ ਕਿਹੜਾ ਫਲੇਗਾ, ਇਹ ਜਾਂ ਉਹ, ਜਾਂ ਦੋਵੇਂ ਦੇ ਦੋਵੇਂ ਇੱਕੋ ਜਿਹੇ ਚੰਗੇ ਹੋਣਗੇ।
7 Lyset er liflig, og det er godt for øinene å få se solen.
ਚਾਨਣ ਤਾਂ ਮਨ ਭਾਉਂਦਾ ਹੈ ਅਤੇ ਸੂਰਜ ਨੂੰ ਦੇਖਣਾ ਅੱਖਾਂ ਨੂੰ ਚੰਗਾ ਲੱਗਦਾ ਹੈ।
8 For om et menneske lever mange år, skal han glede sig i dem alle og komme mørkets dager i hu; for de blir mange. Alt som skal komme, er tomhet.
ਹਾਂ, ਜੇ ਕਦੀ ਮਨੁੱਖ ਬਹੁਤ ਸਾਲਾਂ ਤੱਕ ਜੀਉਂਦਾ ਰਹੇ ਅਤੇ ਉਨ੍ਹਾਂ ਸਭਨਾਂ ਵਿੱਚ ਅਨੰਦ ਰਹੇ, ਫਿਰ ਵੀ ਉਹ ਹਨ੍ਹੇਰੇ ਦੇ ਦਿਨਾਂ ਨੂੰ ਯਾਦ ਰੱਖੇ, ਕਿਉਂ ਜੋ ਉਹ ਬਹੁਤ ਹੋਣਗੇ, ਸਭ ਕੁਝ ਜੋ ਆਉਂਦਾ ਹੈ ਸੋ ਵਿਅਰਥ ਹੈ!
9 Gled dig, du unge, i din ungdom og la ditt hjerte være vel til mote i din ungdoms dager og vandre på ditt hjertes veier og efter det dine øine ser! Men vit at for alt dette vil Gud føre dig frem for dommen.
ਹੇ ਜੁਆਨ, ਤੂੰ ਆਪਣੀ ਜੁਆਨੀ ਵਿੱਚ ਮੌਜ ਕਰ ਅਤੇ ਜੁਆਨੀ ਦੇ ਦਿਨਾਂ ਵਿੱਚ ਤੇਰਾ ਜੀ ਤੈਨੂੰ ਪਰਚਾਵੇ ਅਤੇ ਆਪਣੇ ਮਨ ਦੇ ਰਾਹਾਂ ਵਿੱਚ ਅਤੇ ਆਪਣੀਆਂ ਅੱਖਾਂ ਦੇ ਵੇਖਣ ਅਨੁਸਾਰ ਤੁਰ, ਪਰ ਤੂੰ ਜਾਣ ਲੈ ਕਿ ਇਹਨਾਂ ਸਾਰੀਆਂ ਗੱਲਾਂ ਦੇ ਲਈ ਪਰਮੇਸ਼ੁਰ ਤੇਰਾ ਨਿਆਂ ਕਰੇਗਾ।
10 La gremmelse vike fra ditt hjerte og hold alt ondt borte fra ditt legeme! For ungdom og morgenrøde er tomhet.
੧੦ਇਸ ਲਈ ਚਿੰਤਾ ਨੂੰ ਆਪਣੇ ਮਨ ਤੋਂ ਦੂਰ ਕਰ ਅਤੇ ਬੁਰਿਆਈ ਆਪਣੇ ਸਰੀਰ ਵਿੱਚੋਂ ਕੱਢ ਸੁੱਟ, ਕਿਉਂ ਜੋ ਬਚਪਨ ਅਤੇ ਜੁਆਨੀ ਦੋਵੇਂ ਵਿਅਰਥ ਹਨ!

< Predikerens 11 >