< Esras 8 >
1 Dette er de familiehoder som under kong Artaxerxes' regjering drog op med mig fra Babel, og som her skal opregnes efter sine ætter:
੧ਅਰਤਹਸ਼ਸ਼ਤਾ ਰਾਜਾ ਦੇ ਰਾਜ ਵਿੱਚ ਜੋ ਲੋਕ ਮੇਰੇ ਨਾਲ ਬਾਬਲ ਤੋਂ ਯਰੂਸ਼ਲਮ ਨੂੰ ਆਏ, ਉਨ੍ਹਾਂ ਦੇ ਪੁਰਖਿਆਂ ਦੇ ਘਰਾਣਿਆਂ ਦੇ ਆਗੂ ਅਤੇ ਉਨ੍ਹਾਂ ਦੀ ਵੰਸ਼ਾਵਲੀ ਇਹ ਹੈ:
2 Av Pinehas' barn Gersom; av Itamars barn Daniel; av Davids barn Hattus;
੨ਫ਼ੀਨਹਾਸ ਦੇ ਪੁੱਤਰਾਂ ਵਿੱਚੋਂ, ਗੇਰਸ਼ੋਮ ਅਤੇ ਈਥਾਮਾਰ ਦੇ ਪੁੱਤਰਾਂ ਵਿੱਚੋਂ, ਦਾਨੀਏਲ ਅਤੇ ਦਾਊਦ ਦੇ ਪੁੱਤਰਾਂ ਵਿੱਚੋਂ, ਹੱਟੂਸ਼,
3 av Sekanjas barn - av Paros' barn - Sakarja, og med ham innførtes i ættetavlen hundre og femti menn;
੩ਸ਼ਕਨਯਾਹ ਦੇ ਪੁੱਤਰਾਂ ਵਿੱਚੋਂ, ਪਰੋਸ਼ ਦੇ ਪੁੱਤਰਾਂ ਵਿੱਚੋਂ, ਜ਼ਕਰਯਾਹ ਅਤੇ ਉਸ ਦੇ ਨਾਲ ਦੇ ਇੱਕ ਸੌ ਪੰਜਾਹ ਪੁਰਸ਼ ਵੰਸ਼ਾਵਲੀ ਦੇ ਅਨੁਸਾਰ ਗਿਣੇ ਗਏ।
4 av Pahat-Moabs barn Eljoenai, Serahjas sønn, og med ham to hundre menn;
੪ਪਹਥ-ਮੋਆਬ ਦੇ ਪੁੱਤਰਾਂ ਵਿੱਚੋਂ, ਜ਼ਰਹਯਾਹ ਦਾ ਪੁੱਤਰ ਅਲਯਹੋਏਨਈ ਅਤੇ ਉਸ ਦੇ ਨਾਲ ਦੋ ਸੌ ਪੁਰਖ।
5 av Sekanjas barn Jahasiels sønn, og med ham tre hundre menn;
੫ਸ਼ਕਨਯਾਹ ਦੇ ਪੁੱਤਰਾਂ ਵਿੱਚੋਂ, ਯਹਜ਼ੀਏਲ ਦਾ ਪੁੱਤਰ ਅਤੇ ਉਸ ਦੇ ਨਾਲ ਤਿੰਨ ਸੌ ਪੁਰਖ।
6 av Adins barn Ebed, Jonatans sønn, og med ham femti menn;
੬ਆਦੀਨ ਦੇ ਪੁੱਤਰਾਂ ਵਿੱਚੋਂ, ਯੋਨਾਥਾਨ ਦਾ ਪੁੱਤਰ ਅਬਦ ਅਤੇ ਉਸ ਦੇ ਨਾਲ ਪੰਜਾਹ ਪੁਰਖ।
7 av Elams barn Jesaja, Ataljas sønn, og med ham sytti menn;
੭ਏਲਾਮ ਦੇ ਪੁੱਤਰਾਂ ਵਿੱਚੋਂ, ਅਥਲਯਾਹ ਦਾ ਪੁੱਤਰ ਯਿਸ਼ਅਯਾਹ ਅਤੇ ਉਸ ਦੇ ਨਾਲ ਸੱਤਰ ਪੁਰਖ।
8 av Sefatjas barn Sebadja, Mikaels sønn, og med ham åtti menn;
੮ਸ਼ਫਟਯਾਹ ਦੇ ਪੁੱਤਰਾਂ ਵਿੱਚੋਂ ਮੀਕਾਏਲ ਦਾ ਪੁੱਤਰ ਜ਼ਬਦਯਾਹ ਅਤੇ ਉਸ ਦੇ ਨਾਲ ਅੱਸੀ ਪੁਰਖ।
9 av Joabs barn Obadja, Jehiels sønn, og med ham to hundre og atten menn;
੯ਯੋਆਬ ਦੇ ਪੁੱਤਰਾਂ ਵਿੱਚੋਂ ਯਹੀਏਲ ਦਾ ਪੁੱਤਰ ਓਬਦਯਾਹ ਅਤੇ ਉਸ ਦੇ ਨਾਲ ਦੋ ਸੌ ਅਠਾਰਾਂ ਪੁਰਖ।
10 av Selomits barn Josifjas sønn, og med ham hundre og seksti menn;
੧੦ਸ਼ਲੋਮੀਥ ਦੇ ਪੁੱਤਰਾਂ ਵਿੱਚੋਂ, ਯਸਿਫਯਾਹ ਦਾ ਪੁੱਤਰ ਅਤੇ ਉਸ ਦੇ ਨਾਲ ਇੱਕ ਸੌ ਸੱਠ ਪੁਰਖ।
11 av Bebais barn Sakarja, Bebais sønn, og med ham åtte og tyve menn;
੧੧ਬੇਬਾਈ ਦੇ ਪੁੱਤਰਾਂ ਵਿੱਚੋਂ, ਬੇਬਾਈ ਦਾ ਪੁੱਤਰ ਜ਼ਕਰਯਾਹ ਅਤੇ ਉਸ ਦੇ ਨਾਲ ਅਠਾਈ ਪੁਰਖ।
12 av Asgads barn Johanan, Hakkatans sønn, og med ham hundre og ti menn;
੧੨ਅਜ਼ਗਾਦ ਦੇ ਪੁੱਤਰਾਂ ਵਿੱਚੋਂ ਹੱਕਾਟਾਨ ਦਾ ਪੁੱਤਰ ਯੋਹਾਨਾਨ ਅਤੇ ਉਸ ਦੇ ਨਾਲ ਇੱਕ ਸੌ ਦਸ ਪੁਰਖ।
13 av Adonikams barn nogen som kom senere - de hette Elifelet, Je'uel og Semaja, og med dem seksti menn;
੧੩ਅਦੋਨੀਕਾਮ ਦੇ ਪੁੱਤਰਾਂ ਵਿੱਚੋਂ ਜਿਹੜੇ ਆਖਰੀ ਸਨ ਉਨ੍ਹਾਂ ਦੇ ਨਾਮ ਇਹ ਹਨ - ਅਲੀਫ਼ਾਲਟ ਤੇ ਯਈਏਲ ਤੇ ਸ਼ਮਅਯਾਹ ਅਤੇ ਉਨ੍ਹਾਂ ਦੇ ਨਾਲ ਸੱਠ ਪੁਰਖ।
14 av Bigvais barn Utai og Sabbub, og med dem sytti menn.
੧੪ਬਿਗਵਈ ਦੇ ਪੁੱਤਰਾਂ ਵਿੱਚੋਂ ਊਥਈ ਤੇ ਜ਼ੱਕੂਰ ਅਤੇ ਉਨ੍ਹਾਂ ਦੇ ਨਾਲ ਸੱਤਰ ਪੁਰਖ।
15 Jeg samlet dem ved den elv som løper ut i Ahava; der lå vi i leir tre dager. Men da jeg gav nøiere akt på folket og på prestene, fant jeg ingen av Levis barn der.
੧੫ਮੈਂ ਇਹਨਾਂ ਨੂੰ ਉਸ ਨਦੀ ਦੇ ਕੋਲ ਜੋ ਅਹਵਾ ਦੀ ਵੱਲ ਵਗਦੀ ਹੈ ਇਕੱਠਾ ਕੀਤਾ, ਅਤੇ ਉੱਥੇ ਅਸੀਂ ਤਿੰਨ ਦਿਨ ਡੇਰੇ ਲਾ ਕੇ ਰਹੇ, ਅਤੇ ਉੱਥੇ ਮੈਂ ਲੋਕਾਂ ਅਤੇ ਜਾਜਕਾਂ ਵਿੱਚ ਵੇਖਿਆ ਪਰ ਮੈਨੂੰ ਲੇਵੀਆਂ ਵਿੱਚੋਂ ਕੋਈ ਨਾ ਮਿਲਿਆ।
16 Da sendte jeg bud efter overhodene Elieser, Ariel, Semaja og Elnatan og Jarib og Elnatan og Natan og Sakarja og Mesullam og lærerne Jojarib og Elnatan.
੧੬ਤਦ ਮੈਂ ਅਲੀਅਜ਼ਰ, ਅਰੀਏਲ, ਸ਼ਮਅਯਾਹ, ਅਲਨਾਥਾਨ, ਯਾਰੀਬ, ਅਲਨਾਥਾਨ, ਨਾਥਾਨ, ਜ਼ਕਰਯਾਹ, ਮਸ਼ੁੱਲਾਮ ਨੂੰ ਜੋ ਆਗੂ ਸਨ ਅਤੇ ਯੋਯਾਰੀਬ ਤੇ ਅਲਨਾਥਾਨ ਨੂੰ ਜੋ ਬੁੱਧਵਾਨ ਪੁਰਖ ਸਨ ਸੱਦਾ ਭੇਜਿਆ।
17 Dem sendte jeg ut til Iddo, overhodet i Kasifja, og jeg la dem ord i munnen som de skulde overtale Iddo og hans bror med, tempeltjenerne i Kasifja, til å sende oss tjenere for vår Guds hus.
੧੭ਅਤੇ ਮੈਂ ਉਨ੍ਹਾਂ ਨੂੰ ਇੱਦੋ ਕੋਲ ਜੋ ਕਾਸਿਫ਼ਯਾ ਨਾਮਕ ਸਥਾਨ ਦਾ ਪ੍ਰਧਾਨ ਸੀ, ਭੇਜ ਦਿੱਤਾ ਅਤੇ ਜੋ ਕੁਝ ਉਹਨਾਂ ਨੇ ਇੱਦੋ ਅਤੇ ਉਸ ਦੇ ਭਰਾ ਨਥੀਨੀਮੀਆਂ ਨੂੰ ਕਾਸਿਫ਼ਯਾ ਨਾਮਕ ਸਥਾਨ ਵਿੱਚ ਕਹਿਣਾ ਸੀ, ਸਮਝਾ ਦਿੱਤਾ ਤਾਂ ਜੋ ਉਹ ਸਾਡੇ ਪਰਮੇਸ਼ੁਰ ਦੇ ਭਵਨ ਦੇ ਲਈ ਸੇਵਾਦਾਰਾਂ ਨੂੰ ਸਾਡੇ ਕੋਲ ਲੈ ਆਉਣ।
18 Og da Gud holdt sin gode hånd over oss, sendte de oss en forstandig mann som hette Serebja, en efterkommer av Mahli, som var sønn av Israels sønn Levi, og hans sønner og hans brødre, atten i tallet,
੧੮ਸਾਡੇ ਪਰਮੇਸ਼ੁਰ ਦੀ ਭਲਿਆਈ ਦਾ ਹੱਥ ਸਾਡੇ ਉੱਤੇ ਸੀ, ਇਸ ਲਈ ਉਹ ਇੱਕ ਬੁੱਧਵਾਨ ਮਨੁੱਖ ਸ਼ੇਰੇਬਯਾਹ ਨੂੰ ਸਾਡੇ ਕੋਲ ਲੈ ਆਏ ਜੋ ਮਹਲੀ ਦੇ ਵੰਸ਼ ਵਿੱਚੋਂ, ਲੇਵੀ ਦਾ ਪੁੱਤਰ ਅਤੇ ਇਸਰਾਏਲ ਦਾ ਪੋਤਾ ਸੀ, ਨਾਲੇ ਸ਼ੇਰੇਬਯਾਹ ਦੇ ਪੁੱਤਰਾਂ ਅਤੇ ਭਰਾਵਾਂ ਨੂੰ ਵੀ ਲਿਆਏ, ਕੁੱਲ ਅਠਾਰਾਂ ਪੁਰਖਾਂ ਨੂੰ,
19 og Hasabja og med ham Jesaja av Meraris barn, hans brødre og deres sønner, tyve i tallet,
੧੯ਅਤੇ ਹਸ਼ਬਯਾਹ ਨੂੰ ਤੇ ਉਸ ਦੇ ਨਾਲ ਮਰਾਰੀਆਂ ਵਿੱਚੋਂ ਯਿਸ਼ਅਯਾਹ ਨੂੰ ਅਤੇ ਉਸ ਦੇ ਭਰਾਵਾਂ ਅਤੇ ਉਨ੍ਹਾਂ ਦੇ ਪੁੱਤਰਾਂ ਨਾਲ ਕੁੱਲ ਵੀਹ ਪੁਰਖਾਂ ਨੂੰ
20 og av de tempeltjenere som David og høvdingene hadde gitt levittene til tjenere, to hundre og tyve menn, som alle var nevnt ved navn.
੨੦ਅਤੇ ਨਥੀਨੀਮੀਆਂ ਵਿੱਚੋਂ, ਜਿਨ੍ਹਾਂ ਨੂੰ ਦਾਊਦ ਅਤੇ ਹਾਕਮਾਂ ਨੇ ਲੇਵੀਆਂ ਦੀ ਸੇਵਾ ਕਰਨ ਲਈ ਨਿਯੁਕਤ ਕੀਤਾ ਸੀ, ਦੋ ਸੌ ਵੀਹ ਨਥੀਨੀਮੀਆਂ ਨੂੰ ਲੈ ਆਏ। ਉਨ੍ਹਾਂ ਸਾਰਿਆਂ ਦੇ ਨਾਮ ਲਿਖੇ ਗਏ ਸਨ।
21 Så lot jeg der, ved Ahavaelven, utrope en faste, forat vi skulde ydmyke oss for vår Guds åsyn og bede ham om en lykkelig reise for oss og våre barn og all vår eiendom.
੨੧ਤਦ ਮੈਂ ਉੱਥੇ ਅਰਥਾਤ ਅਹਵਾ ਨਦੀ ਦੇ ਕੰਢੇ ਤੇ ਵਰਤ ਰੱਖਣ ਦੀ ਘੋਸ਼ਣਾ ਕੀਤੀ ਤਾਂ ਜੋ ਅਸੀਂ ਆਪਣੇ ਪਰਮੇਸ਼ੁਰ ਦੇ ਸਨਮੁਖ ਹਲੀਮ ਹੋ ਕੇ ਆਪਣੇ ਲਈ, ਆਪਣੇ ਬੱਚਿਆਂ ਲਈ ਅਤੇ ਆਪਣੇ ਸਾਰੇ ਮਾਲ-ਧਨ ਦੇ ਲਈ ਉਸ ਤੋਂ ਸੁਰੱਖਿਅਤ ਸਫ਼ਰ ਮੰਗੀਏ।
22 For jeg undså mig for å be kongen om krigsmakt og hestfolk til å hjelpe oss mot fiender på veien, siden vi hadde sagt til kongen: Vår Gud holder sin hånd over alle dem som søker ham, og lar det gå dem vel, men hans makt og hans vrede er over alle dem som forlater ham.
੨੨ਕਿਉਂ ਜੋ ਮੈਂ ਸ਼ਰਮ ਦੇ ਮਾਰੇ ਰਾਜਾ ਤੋਂ ਸਿਪਾਹੀਆਂ ਦੇ ਜੱਥੇ ਤੇ ਘੋੜ ਸਵਾਰ ਨਾ ਮੰਗੇ ਕਿ ਰਾਹ ਵਿੱਚ ਵੈਰੀਆਂ ਦੇ ਵਿਰੁੱਧ ਸਾਡੀ ਸਹਾਇਤਾ ਕਰਨ, ਕਿਉਂ ਜੋ ਅਸੀਂ ਰਾਜਾ ਨੂੰ ਕਿਹਾ ਸੀ, “ਸਾਡੇ ਪਰਮੇਸ਼ੁਰ ਦਾ ਹੱਥ ਭਲਿਆਈ ਦੇ ਲਈ ਉਨ੍ਹਾਂ ਸਾਰਿਆਂ ਦੇ ਨਾਲ ਹੈ, ਜੋ ਉਸ ਦੀ ਭਾਲ ਕਰਦੇ ਹਨ, ਪਰ ਉਸ ਦਾ ਬਲ ਤੇ ਕ੍ਰੋਧ ਉਨ੍ਹਾਂ ਸਾਰਿਆਂ ਦੇ ਵਿਰੁੱਧ ਹੈ, ਜੋ ਉਸ ਨੂੰ ਤਿਆਗ ਦਿੰਦੇ ਹਨ।”
23 Så fastet vi og bad vår Gud om hjelp, og han bønnhørte oss.
੨੩ਅਸੀਂ ਵਰਤ ਰੱਖ ਕੇ ਪਰਮੇਸ਼ੁਰ ਦੇ ਅੱਗੇ ਇਸ ਗੱਲ ਲਈ ਬੇਨਤੀ ਕੀਤੀ ਅਤੇ ਉਸ ਨੇ ਸਾਡੀ ਸੁਣੀ।
24 Siden skilte jeg ut tolv av de øverste prester og Serebja og Hasabja og med dem ti av deres brødre;
੨੪ਤਦ ਮੈਂ ਸਰਦਾਰ ਜਾਜਕਾਂ ਵਿੱਚੋਂ ਬਾਰਾਂ ਨੂੰ ਅਰਥਾਤ ਸ਼ੇਰੇਬਯਾਹ, ਹਸ਼ਬਯਾਹ ਨੂੰ ਅਤੇ ਉਹਨਾਂ ਦੇ ਭਰਾਵਾਂ ਵਿੱਚੋਂ ਦਸ ਨੂੰ ਵੱਖਰਾ ਕੀਤਾ
25 dem tilveide jeg sølvet og gullet og karene, den gave til vår Guds hus som kongen og hans rådgivere og høvdinger og alle de israelitter som bodde der, hadde gitt.
੨੫ਅਤੇ ਉਨ੍ਹਾਂ ਨੂੰ ਉਹ ਚਾਂਦੀ, ਸੋਨਾ ਤੇ ਭਾਂਡੇ ਜੋ ਪਰਮੇਸ਼ੁਰ ਦੇ ਭਵਨ ਲਈ ਰਾਜਾ, ਅਤੇ ਉਸ ਦੇ ਮੰਤਰੀਆਂ, ਹਾਕਮਾਂ ਅਤੇ ਸਾਰੇ ਇਸਰਾਏਲ ਨੇ ਜੋ ਉੱਥੇ ਹਾਜ਼ਰ ਸਨ ਭੇਟ ਕੀਤੇ ਸਨ, ਮੈਂ ਤੋਲ ਕੇ ਉਨ੍ਹਾਂ ਨੂੰ ਦੇ ਦਿੱਤੇ।
26 Jeg tilveide dem seks hundre og femti talenter sølv og sølvkar til en verdi av hundre talenter og dertil hundre talenter gull
੨੬ਮੈਂ ਉਨ੍ਹਾਂ ਦੇ ਹੱਥ ਵਿੱਚ ਬਾਈ ਟਨ ਚਾਂਦੀ, ਸੱਤਰ ਕਿੱਲੋ ਚਾਂਦੀ ਦੇ ਭਾਂਡੇ ਅਤੇ ਤਿੰਨ ਹਜ਼ਾਰ ਸੱਤ ਸੌ ਸੋਨਾ,
27 og tyve gullbeger til en verdi av tusen dariker og to kar av fint skinnende kobber, kostelige som gull.
੨੭ਨਾਲੇ ਸੋਨੇ ਦੇ ਵੀਹ ਕਟੋਰਦਾਨ, ਅੱਠ ਕਿੱਲੋ ਦੇ ਸਨ ਅਤੇ ਚਮਕਦੇ ਖ਼ਾਲਸ ਪਿੱਤਲ ਦੇ ਦੋ ਭਾਂਡੇ ਜੋ ਸੋਨੇ ਵਰਗੇ ਬਹੁਮੁੱਲੇ ਸਨ, ਤੋਲ ਕੇ ਦਿੱਤੇ।
28 Og jeg sa til dem: I er helliget til Herren, og karene er helliget til ham, og sølvet og gullet er en frivillig gave til Herren, eders fedres Gud.
੨੮ਅਤੇ ਮੈਂ ਉਹਨਾਂ ਨੂੰ ਕਿਹਾ ਕਿ ਤੁਸੀਂ ਯਹੋਵਾਹ ਲਈ ਪਵਿੱਤਰ ਹੋਵੋ ਜਿਸ ਤਰ੍ਹਾਂ ਇਹ ਭਾਂਡੇ ਵੀ ਪਵਿੱਤਰ ਹਨ ਅਤੇ ਇਹ ਚਾਂਦੀ ਤੇ ਸੋਨਾ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਯਹੋਵਾਹ ਦੇ ਲਈ ਖੁਸ਼ੀ ਦੀ ਭੇਟ ਹੈ।
29 Våk nu over det og ta vare på det til I kan veie det ut i Jerusalem for de øverste prester og levitter og for Israels familiehoder, i kammerne i Herrens hus.
੨੯ਚੌਕਸ ਰਹੋ! ਜਦ ਤੱਕ ਤੁਸੀਂ ਯਰੂਸ਼ਲਮ ਵਿੱਚ ਪ੍ਰਧਾਨ ਜਾਜਕਾਂ ਤੇ ਲੇਵੀਆਂ ਅਤੇ ਇਸਰਾਏਲ ਦੇ ਬਜ਼ੁਰਗਾਂ ਦੇ ਘਰਾਣਿਆਂ ਦੇ ਆਗੂਆਂ ਦੇ ਸਾਹਮਣੇ, ਯਹੋਵਾਹ ਦੇ ਭਵਨ ਦੀਆਂ ਕੋਠੜੀਆਂ ਵਿੱਚ ਉਨ੍ਹਾਂ ਨੂੰ ਤੋਲ ਕੇ ਨਾ ਦਿਓ, ਤਦ ਤੱਕ ਇਨ੍ਹਾਂ ਦੀ ਰਾਖੀ ਕਰੋ।
30 Så tok prestene og levittene imot sølvet og gullet og karene for å føre det til Jerusalem, til vår Guds hus.
੩੦ਤਦ ਜਾਜਕਾਂ ਤੇ ਲੇਵੀਆਂ ਨੇ ਸੋਨੇ, ਚਾਂਦੀ ਅਤੇ ਭਾਂਡਿਆਂ ਨੂੰ ਤੋਲ ਕੇ ਲੈ ਲਿਆ ਤਾਂ ਜੋ ਉਨ੍ਹਾਂ ਨੂੰ ਯਰੂਸ਼ਲਮ ਵਿੱਚ ਸਾਡੇ ਪਰਮੇਸ਼ੁਰ ਦੇ ਭਵਨ ਵਿੱਚ ਪਹੁੰਚਾ ਦੇਣ।
31 Vi brøt op fra Ahava-elven på den tolvte dag i den første måned for å dra til Jerusalem, og vår Gud holdt sin hånd over oss og fridde oss underveis fra fiender og folk som lå i bakhold mot oss.
੩੧ਫਿਰ ਅਸੀਂ ਪਹਿਲੇ ਮਹੀਨੇ ਦੇ ਬਾਹਰਵੇਂ ਦਿਨ ਯਰੂਸ਼ਲਮ ਨੂੰ ਜਾਣ ਲਈ ਅਹਵਾ ਦੀ ਨਦੀ ਤੋਂ ਕੂਚ ਕੀਤਾ, ਅਤੇ ਸਾਡੇ ਪਰਮੇਸ਼ੁਰ ਦਾ ਹੱਥ ਸਾਡੇ ਉੱਤੇ ਸੀ, ਅਤੇ ਉਸ ਨੇ ਸਾਨੂੰ ਵੈਰੀਆਂ ਅਤੇ ਰਾਹ ਵਿੱਚ ਘਾਤ ਲਾਉਣ ਵਾਲਿਆਂ ਦੇ ਹੱਥਾਂ ਤੋਂ ਬਚਾਇਆ।
32 Da vi kom til Jerusalem, hvilte vi der tre dager.
੩੨ਇਸ ਲਈ ਅਸੀਂ ਯਰੂਸ਼ਲਮ ਦੇ ਵਿੱਚ ਪਹੁੰਚ ਕੇ ਤਿੰਨ ਦਿਨ ਤੱਕ ਉੱਥੇ ਰਹੇ
33 Men på den fjerde dag blev sølvet og gullet og karene veid i vår Guds hus og overgitt til presten Meremot, Urias sønn; og sammen med ham var Eleasar, sønn av Pinehas, til stede og tok imot og likeså levittene Josabad, sønn av Josva, og Noadja, sønn av Binnui.
੩੩ਅਤੇ ਚੌਥੇ ਦਿਨ ਉਹ ਚਾਂਦੀ, ਸੋਨਾ ਅਤੇ ਭਾਂਡੇ ਸਾਡੇ ਪਰਮੇਸ਼ੁਰ ਦੇ ਭਵਨ ਵਿੱਚ ਊਰਿੱਯਾਹ ਦੇ ਪੁੱਤਰ ਮਰੇਮੋਥ ਦੇ ਹੱਥ ਵਿੱਚ ਤੋਲ ਕੇ ਦੇ ਦਿੱਤੇ ਗਏ। ਉਸ ਦੇ ਨਾਲ ਫ਼ੀਨਹਾਸ ਦਾ ਪੁੱਤਰ ਅਲਆਜ਼ਾਰ ਸੀ ਅਤੇ ਉਹਨਾਂ ਦੇ ਨਾਲ ਇਹ ਲੇਵੀ ਸਨ - ਯੇਸ਼ੂਆ ਦਾ ਪੁੱਤਰ ਯੋਜ਼ਾਬਾਦ ਅਤੇ ਬਿੰਨੂਈ ਦਾ ਪੁੱਤਰ ਨੋਅਦਯਾਹ।
34 Det blev alt overgitt efter tall og vekt; og hele vekten blev på samme tid optegnet.
੩੪ਉਹਨਾਂ ਸਾਰੀਆਂ ਵਸਤੂਆਂ ਨੂੰ ਗਿਣ ਕੇ ਅਤੇ ਤੋਲ ਕੇ, ਉਨ੍ਹਾਂ ਦਾ ਪੂਰਾ ਤੋਲ ਉਸੇ ਸਮੇਂ ਲਿਖ ਲਿਆ ਗਿਆ।
35 De bortførte som var kommet tilbake fra fangenskapet, ofret brennoffere til Israels Gud; de ofret tolv okser for hele Israel, seks og nitti værer, syv og sytti lam og tolv syndoffer-bukker - alt sammen til brennoffer for Herren.
੩੫ਗ਼ੁਲਾਮੀ ਤੋਂ ਮੁੜੇ ਹੋਏ ਲੋਕਾਂ ਨੇ ਇਸਰਾਏਲ ਦੇ ਪਰਮੇਸ਼ੁਰ ਦੇ ਲਈ ਹੋਮ ਬਲੀਆਂ ਚੜ੍ਹਾਈਆਂ। ਸਾਰੇ ਇਸਰਾਏਲ ਦੇ ਲਈ ਬਾਰਾਂ ਵਹਿੜੇ, ਛਿਆਨਵੇਂ ਭੇਡੂ, ਸਤੱਤਰ ਲੇਲੇ ਅਤੇ ਪਾਪ ਬਲੀ ਦੇ ਲਈ ਬਾਰਾਂ ਬੱਕਰੇ, ਇਹ ਸਭ ਪਰਮੇਸ਼ੁਰ ਦੇ ਲਈ ਹੋਮ ਬਲੀ ਸਨ।
36 Så overgav de kongens befalinger til kongens stattholdere og landshøvdinger hinsides elven, og de drog omsorg både for folket og for Guds hus.
੩੬ਤਦ ਉਹਨਾਂ ਨੇ ਰਾਜਾ ਦੀ ਆਗਿਆ ਨੂੰ ਦਰਿਆ ਪਾਰ ਦੇ ਅਧਿਕਾਰੀਆਂ ਅਤੇ ਹਾਕਮਾਂ ਨੂੰ ਦਿੱਤਾ ਅਤੇ ਉਨ੍ਹਾਂ ਨੇ ਇਸਰਾਏਲੀ ਲੋਕਾਂ ਦੀ ਪਰਮੇਸ਼ੁਰ ਦੇ ਭਵਨ ਦੇ ਕੰਮ ਵਿੱਚ ਸਹਾਇਤਾ ਕੀਤੀ।