< 1 Mosebok 18 >

1 Og Herren åpenbarte sig for ham i Mamres terebinte-lund, mens han satt i døren til sitt telt midt på heteste dagen.
ਯਹੋਵਾਹ ਨੇ ਅਬਰਾਹਾਮ ਨੂੰ ਮਮਰੇ ਦੇ ਬਲੂਤਾਂ ਵਿੱਚ ਦਰਸ਼ਣ ਦਿੱਤਾ, ਜਦ ਉਹ ਆਪਣੇ ਤੰਬੂ ਦੇ ਦਰਵਾਜ਼ੇ ਵਿੱਚ ਦਿਨ ਦੀ ਧੁੱਪ ਵੇਲੇ ਬੈਠਾ ਹੋਇਆ ਸੀ।
2 Da han så op, fikk han se tre menn som stod foran ham; og da han blev dem var, løp han dem i møte fra teltdøren og bøide sig til jorden
ਉਸ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ, ਤਾਂ ਵੇਖੋ ਤਿੰਨ ਮਨੁੱਖ ਉਹ ਦੇ ਸਾਹਮਣੇ ਖੜ੍ਹੇ ਸਨ। ਉਨ੍ਹਾਂ ਨੂੰ ਵੇਖਦਿਆਂ ਹੀ, ਉਹ ਉਨ੍ਹਾਂ ਨੂੰ ਮਿਲਣ ਲਈ ਆਪਣੇ ਤੰਬੂ ਦੇ ਦਰਵਾਜ਼ੇ ਤੋਂ ਭੱਜਿਆ ਅਤੇ ਧਰਤੀ ਤੱਕ ਝੁੱਕ ਕੇ ਮੱਥਾ ਟੇਕਿਆ।
3 og sa: Herre! Dersom jeg har funnet nåde for dine øine, så gå ikke din tjener forbi!
ਉਸ ਨੇ ਆਖਿਆ, ਹੇ ਪ੍ਰਭੂ! ਜੇ ਮੇਰੇ ਉੱਤੇ ਤੁਹਾਡੀ ਕਿਰਪਾ ਦੀ ਨਜ਼ਰ ਹੋਈ ਹੈ ਤਾਂ ਆਪਣੇ ਦਾਸ ਦੇ ਕੋਲੋਂ ਚਲੇ ਨਾ ਜਾਣਾ।
4 La oss få hente litt vann, så I kan få tvette eders føtter, og hvil eder under treet!
ਮੈਂ ਥੋੜ੍ਹਾ ਜਿਹਾ ਪਾਣੀ ਲਿਆਉਂਦਾ ਹਾਂ, ਤਾਂ ਜੋ ਤੁਸੀਂ ਆਪਣੇ ਪੈਰ ਧੋ ਕੇ ਰੁੱਖ ਹੇਠ ਆਰਾਮ ਕਰੋ।
5 Og la mig hente et stykke brød, så I kan vederkvege eder før I drar videre - siden I nu har lagt veien om eders tjener. De sa: Ja, gjør som du sier!
ਮੈਂ ਥੋੜ੍ਹੀ ਜਿਹੀ ਰੋਟੀ ਵੀ ਲਿਆਉਂਦਾ ਹਾਂ, ਜੋ ਤੁਸੀਂ ਆਪਣੇ ਮਨਾਂ ਨੂੰ ਤ੍ਰਿਪਤ ਕਰੋ। ਫੇਰ ਤੁਸੀਂ ਅੱਗੇ ਲੰਘ ਜਾਇਓ, ਕਿਉਂਕਿ ਤੁਸੀਂ ਇਸੇ ਲਈ ਆਪਣੇ ਦਾਸ ਕੋਲ ਆਏ ਹੋ। ਤਦ ਉਨ੍ਹਾਂ ਨੇ ਆਖਿਆ, ਜਿਵੇਂ ਤੂੰ ਕਿਹਾ ਹੈ ਉਸੇ ਤਰ੍ਹਾਂ ਹੀ ਕਰ।
6 Da skyndte Abraham sig inn i teltet til Sara og sa: Skynd dig og ta tre mål fint mel; elt det og bak kaker!
ਤਦ ਅਬਰਾਹਾਮ ਝੱਟ ਸਾਰਾਹ ਕੋਲ ਤੰਬੂ ਵਿੱਚ ਗਿਆ ਅਤੇ ਆਖਿਆ, ਜਲਦੀ ਕਰ ਅਤੇ ਤਿੰਨ ਮਾਪ ਮੈਦਾ ਗੁੰਨ੍ਹ ਕੇ ਰੋਟੀਆਂ ਪਕਾ
7 Og selv sprang Abraham bort til buskapen og hentet en fin og god kalv; den gav han til drengen, og han skyndte sig å lage den til.
ਅਤੇ ਅਬਰਾਹਾਮ ਨੱਸ ਕੇ ਚੌਣੇ ਵਿੱਚ ਗਿਆ ਅਤੇ ਇੱਕ ਚੰਗਾ ਅਤੇ ਨਰਮ ਵੱਛਾ ਲੈ ਕੇ ਇੱਕ ਸੇਵਕ ਨੂੰ ਦਿੱਤਾ ਅਤੇ ਉਸ ਨੇ ਛੇਤੀ ਨਾਲ ਉਹ ਨੂੰ ਤਿਆਰ ਕੀਤਾ।
8 Så tok han rømme og søt melk og kalven som han hadde latt drengen lage til, og satte det for dem; og han stod hos dem under treet mens de åt.
ਫੇਰ ਉਸ ਨੇ ਦਹੀਂ, ਦੁੱਧ ਅਤੇ ਉਹ ਵੱਛਾ ਜਿਸ ਨੂੰ ਉਸ ਨੇ ਤਿਆਰ ਕਰਵਾਇਆ ਸੀ, ਲੈ ਕੇ ਉਨ੍ਹਾਂ ਦੇ ਅੱਗੇ ਪਰੋਸ ਦਿੱਤਾ ਅਤੇ ਆਪ ਉਨ੍ਹਾਂ ਦੇ ਕੋਲ ਰੁੱਖ ਹੇਠ ਖੜ੍ਹਾ ਰਿਹਾ ਅਤੇ ਉਨ੍ਹਾਂ ਨੇ ਖਾਧਾ।
9 Da sa de til ham: Hvor er Sara, din hustru? Han svarte: Hun er der inne i teltet.
ਫੇਰ ਉਨ੍ਹਾਂ ਨੇ ਉਹ ਨੂੰ ਪੁੱਛਿਆ, ਤੇਰੀ ਪਤਨੀ ਸਾਰਾਹ ਕਿੱਥੇ ਹੈ? ਉਸ ਨੇ ਆਖਿਆ, ਉਹ ਤੰਬੂ ਵਿੱਚ ਹੈ।
10 Da sa han: Jeg vil komme igjen til dig på denne tid næste år, og da skal Sara, din hustru, ha en sønn. Og Sara hørte det i teltdøren, for den var bak ham.
੧੦ਉਹਨਾਂ ਵਿੱਚੋਂ ਇੱਕ ਨੇ ਆਖਿਆ, ਮੈਂ ਜ਼ਰੂਰ ਬਸੰਤ ਦੀ ਰੁੱਤੇ ਤੇਰੇ ਕੋਲ ਵਾਪਿਸ ਆਵਾਂਗਾ ਅਤੇ ਵੇਖ ਤੇਰੀ ਪਤਨੀ ਸਾਰਾਹ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਸਾਰਾਹ ਤੰਬੂ ਦੇ ਬੂਹੇ ਵਿੱਚ ਜਿਹੜਾ ਉਹ ਦੇ ਪਿੱਛੇ ਸੀ, ਸੁਣ ਰਹੀ ਸੀ।
11 Men Abraham og Sara var gamle og langt ute i årene; Sara hadde det ikke lenger på kvinners vis.
੧੧ਅਬਰਾਹਾਮ ਅਤੇ ਸਾਰਾਹ ਬੁੱਢੇ ਅਤੇ ਵੱਡੀ ਉਮਰ ਦੇ ਸਨ ਅਤੇ ਸਾਰਾਹ ਦੀ ਮਾਹਵਾਰੀ ਵੀ ਬੰਦ ਹੋ ਗਈ ਸੀ।
12 Derfor lo Sara ved sig selv og sa: Skulde jeg, nu jeg er blitt gammel, ha attrå, og min mann er også gammel.
੧੨ਤਦ ਸਾਰਾਹ ਆਪਣੇ ਮਨ ਵਿੱਚ ਹੱਸੀ ਤੇ ਆਖਿਆ ਕਿ ਜਦੋਂ ਮੈਂ ਬੁੱਢੀ ਹੋ ਗਈ ਹਾਂ ਅਤੇ ਮੇਰਾ ਸੁਆਮੀ ਵੀ ਬੁੱਢਾ ਹੈ, ਕੀ ਮੈਨੂੰ ਇਹ ਸੁੱਖ ਮਿਲੇਗਾ?
13 Da sa Herren til Abraham: Hvorfor ler Sara og tenker: Skal jeg da virkelig få barn, nu jeg er blitt gammel?
੧੩ਤਦ ਯਹੋਵਾਹ ਨੇ ਅਬਰਾਹਾਮ ਨੂੰ ਆਖਿਆ, ਸਾਰਾਹ ਕਿਉਂ ਇਹ ਆਖ ਕੇ ਹੱਸੀ ਕਿ ਜਦ ਮੈਂ ਬੁੱਢੀ ਹੋ ਗਈ ਹਾਂ ਤਾਂ, ਕੀ ਮੈਂ ਸੱਚ-ਮੁੱਚ ਪੁੱਤਰ ਨੂੰ ਜਨਮ ਦੇਵਾਂਗੀ? ਭਲਾ, ਯਹੋਵਾਹ ਲਈ ਕੋਈ ਗੱਲ ਔਖੀ ਹੈ?
14 Skulde nogen ting være umulig for Herren? På denne tid næste år vil jeg komme til dig igjen, og da skal Sara ha en sønn.
੧੪ਨਿਯੁਕਤ ਸਮੇਂ ਸਿਰ ਮੈਂ ਤੇਰੇ ਕੋਲ ਵਾਪਿਸ ਆਵਾਂਗਾ ਅਤੇ ਸਾਰਾਹ ਪੁੱਤਰ ਨੂੰ ਜਨਮ ਦੇਵੇਗੀ।
15 Men Sara nektet og sa: Jeg lo ikke. For hun var redd. Da sa han: Jo, du lo.
੧੫ਪਰ ਸਾਰਾਹ ਇਹ ਆਖ ਕੇ ਮੁੱਕਰ ਗਈ, ਕਿ ਮੈਂ ਨਹੀਂ ਹੱਸੀ ਕਿਉਂ ਜੋ ਉਹ ਡਰ ਗਈ ਪਰੰਤੂ ਉਸ ਨੇ ਆਖਿਆ, ਨਹੀਂ ਤੂੰ ਜ਼ਰੂਰ ਹੱਸੀ ਹੈਂ।
16 Så stod mennene op for å gå derfra, og de tok veien bortimot Sodoma; og Abraham gikk med dem for å følge dem på veien.
੧੬ਤਦ ਉਨ੍ਹਾਂ ਮਨੁੱਖਾਂ ਨੇ ਉੱਥੋਂ ਉੱਠ ਕੇ ਸਦੂਮ ਵੱਲ ਵੇਖਿਆ ਅਤੇ ਅਬਰਾਹਾਮ ਉਨ੍ਹਾਂ ਨੂੰ ਰਾਹੇ ਪਾਉਣ ਲਈ ਨਾਲ ਤੁਰ ਪਿਆ।
17 Da sa Herren: Skulde jeg vel dølge for Abraham det som jeg tenker å gjøre?
੧੭ਤਦ ਯਹੋਵਾਹ ਨੇ ਆਖਿਆ, ਮੈਂ ਅਬਰਾਹਾਮ ਤੋਂ ਉਹ ਜੋ ਮੈਂ ਕਰਨ ਵਾਲਾ ਹਾਂ ਕਿਉਂ ਲੁਕਾਵਾਂ?
18 Abraham skal jo bli et stort og tallrikt folk, og alle jordens folk skal velsignes i ham;
੧੮ਅਬਰਾਹਾਮ ਇੱਕ ਵੱਡੀ ਅਤੇ ਬਲਵੰਤ ਕੌਮ ਹੋਵੇਗਾ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਤੋਂ ਬਰਕਤ ਪਾਉਣਗੀਆਂ।
19 for jeg har utvalgt ham forat han skal byde sine barn og sitt hus efter sig at de skal holde sig efter Herrens vei og gjøre rett og rettferdighet, så Herren kan la Abraham få det som han har lovt ham.
੧੯ਕਿਉਂਕਿ ਮੈਂ ਜਾਣ ਲਿਆ ਹੈ ਕਿ ਉਹ ਆਪਣੇ ਪੁੱਤਰਾਂ ਅਤੇ ਘਰਾਣੇ ਨੂੰ ਜੋ ਉਸ ਤੋਂ ਬਾਅਦ ਵਿੱਚ ਰਹਿ ਜਾਣਗੇ, ਆਗਿਆ ਦੇਵੇਗਾ ਕਿ ਉਹ ਯਹੋਵਾਹ ਦੇ ਰਾਹ ਦੀ ਪਾਲਨਾ ਕਰਨ ਅਤੇ ਧਰਮ ਅਤੇ ਨਿਆਂ ਕਰਦੇ ਰਹਿਣ, ਤਾਂ ਕਿ ਜੋ ਕੁਝ ਯਹੋਵਾਹ ਨੇ ਅਬਰਾਹਾਮ ਦੇ ਵਿਖੇ ਬੋਲਿਆ ਹੈ ਉਸ ਨੂੰ ਪੂਰਾ ਕਰੇ।
20 Og Herren sa: Ropet over Sodoma og Gomorra er sannelig stort, og deres synd er sannelig meget svær.
੨੦ਫਿਰ ਯਹੋਵਾਹ ਨੇ ਆਖਿਆ, ਸਦੂਮ ਅਤੇ ਅਮੂਰਾਹ ਸ਼ਹਿਰ ਦਾ ਰੌਲ਼ਾ ਬਹੁਤ ਵੱਧ ਗਿਆ ਹੈ ਅਤੇ ਉਨ੍ਹਾਂ ਦਾ ਪਾਪ ਵੀ ਬਹੁਤ ਭਾਰੀ ਹੈ।
21 Jeg vil stige ned og se om de i alt har båret sig slik at som det lyder det rop som er nådd op til mig, og hvis ikke, så vil jeg vite det.
੨੧ਇਸ ਲਈ ਮੈਂ ਉਤਰ ਕੇ ਵੇਖਾਂਗਾ ਕਿ ਉਨ੍ਹਾਂ ਨੇ ਉਸ ਰੌਲ਼ੇ ਅਨੁਸਾਰ ਜੋ ਮੇਰੇ ਕੋਲ ਆਇਆ ਹੈ, ਸਭ ਕੁਝ ਕੀਤਾ ਹੈ ਜਾਂ ਨਹੀਂ, ਜੇ ਉਹਨਾਂ ਨਹੀਂ ਕੀਤਾ ਹੈ ਤਾਂ ਮੈਂ ਜਾਣ ਜਾਂਵਾਂਗਾ।
22 Så vendte mennene sig derfra og gikk til Sodoma, men Abraham blev stående for Herrens åsyn.
੨੨ਤਦ ਓਹ ਮਨੁੱਖ ਉੱਥੋਂ ਮੁੜ ਕੇ ਸਦੂਮ ਵੱਲ ਤੁਰ ਪਏ, ਪਰ ਅਬਰਾਹਾਮ ਯਹੋਵਾਹ ਦੇ ਸਨਮੁਖ ਖੜ੍ਹਾ ਰਿਹਾ।
23 Og Abraham trådte nærmere og sa: Vil du da rykke den rettferdige bort sammen med den ugudelige?
੨੩ਤਦ ਅਬਰਾਹਾਮ ਨੇ ਨੇੜੇ ਹੋ ਕੇ ਆਖਿਆ, ਕੀ ਤੂੰ ਸੱਚ-ਮੁੱਚ ਧਰਮੀ ਨੂੰ ਕੁਧਰਮੀ ਨਾਲ ਨਾਸ ਕਰੇਂਗਾ?
24 Kanskje det er femti rettferdige i byen; vil du da rykke dem bort og ikke spare byen for de femti rettferdiges skyld som kunde være der?
੨੪ਸ਼ਾਇਦ ਉਸ ਨਗਰ ਵਿੱਚ ਪੰਜਾਹ ਧਰਮੀ ਹੋਣ। ਕੀ ਤੂੰ ਜ਼ਰੂਰ ਉਸ ਥਾਂ ਨੂੰ ਮਿਟਾ ਦੇਵੇਂਗਾ ਅਤੇ ਉਨ੍ਹਾਂ ਪੰਜਾਹਾਂ ਧਰਮੀਆਂ ਦੇ ਕਾਰਨ ਜੋ ਉਸ ਵਿੱਚ ਹਨ, ਛੱਡ ਨਾ ਦੇਵੇਂਗਾ?
25 Det være langt fra dig å gjøre slikt og slå ihjel den rettferdige sammen med den ugudelige, så det går den rettferdige på samme vis som den ugudelige! Det være langt fra dig! Den som dømmer hele jorden, skulde ikke han gjøre rett?
੨੫ਅਜਿਹਾ ਕਰਨਾ ਅਰਥਾਤ ਧਰਮੀ ਨੂੰ ਕੁਧਰਮੀ ਨਾਲ ਮਾਰਨਾ ਤੈਥੋਂ ਦੂਰ ਹੋਵੇ ਨਹੀਂ ਤਾਂ ਧਰਮੀ ਕੁਧਰਮੀ ਦੇ ਸਮਾਨ ਹੋ ਜਾਵੇਗਾ। ਅਜਿਹਾ ਕਰਨਾ ਤੇਰੇ ਤੋਂ ਦੂਰ ਹੋਵੇ।
26 Da sa Herren: Dersom jeg i byen Sodoma finner femti rettferdige, da vil jeg spare hele byen for deres skyld.
੨੬ਕੀ ਸਾਰੀ ਧਰਤੀ ਦਾ ਨਿਆਈਂ ਨਿਆਂ ਨਾ ਕਰੇਗਾ? ਯਹੋਵਾਹ ਨੇ ਆਖਿਆ, ਜੇ ਸਦੂਮ ਵਿੱਚ ਪੰਜਾਹ ਧਰਮੀ ਮੈਨੂੰ ਲੱਭਣ, ਤਾਂ ਮੈਂ ਸਾਰੇ ਨਗਰ ਨੂੰ ਉਨ੍ਹਾਂ ਦੇ ਕਾਰਨ ਛੱਡ ਦਿਆਂਗਾ।
27 Men Abraham tok atter til orde og sa: Se, jeg har dristet mig til å tale til Herren, enda jeg er støv og aske;
੨੭ਫੇਰ ਅਬਰਾਹਾਮ ਨੇ ਉੱਤਰ ਦੇ ਕੇ ਆਖਿਆ, ਵੇਖ, ਮੈਂ ਆਪਣੇ ਪ੍ਰਭੂ ਨਾਲ ਗੱਲ ਕਰਨ ਦੀ ਦਲੇਰੀ ਕੀਤੀ ਹੈ, ਭਾਵੇਂ ਮੈਂ ਧੂੜ ਅਤੇ ਮਿੱਟੀ ਹੀ ਹਾਂ।
28 kanskje det fattes fem i de femti rettferdige, vil du da ødelegge hele byen for disse fems skyld? Han svarte: Jeg skal ikke ødelegge den dersom jeg finner fem og firti der.
੨੮ਸ਼ਾਇਦ ਪੰਜਾਹ ਧਰਮੀਆਂ ਵਿੱਚੋਂ ਪੰਜ ਘੱਟ ਹੋਣ। ਕੀ ਉਨ੍ਹਾਂ ਪੰਜਾਂ ਦੇ ਕਾਰਨ ਤੂੰ ਸਾਰਾ ਨਗਰ ਨਸ਼ਟ ਕਰੇਂਗਾ? ਉਸ ਨੇ ਆਖਿਆ, ਜੇ ਉੱਥੇ ਮੈਨੂੰ ਪੈਂਤਾਲੀ ਲੱਭਣ ਤਾਂ ਵੀ ਮੈਂ ਉਸ ਨੂੰ ਨਸ਼ਟ ਨਹੀਂ ਕਰਾਂਗਾ।
29 Men han blev ennu ved å tale til ham og sa: Kanskje det finnes firti. Han svarte: Jeg skal ikke gjøre det - for de firtis skyld.
੨੯ਫੇਰ ਉਸ ਨੇ ਇੱਕ ਵਾਰੀ ਹੋਰ ਉਹ ਦੇ ਨਾਲ ਗੱਲ ਕਰਕੇ ਆਖਿਆ, ਸ਼ਾਇਦ ਉੱਥੇ ਚਾਲ੍ਹੀ ਲੱਭਣ। ਉਸ ਨੇ ਆਖਿਆ, ਮੈਂ ਉਨ੍ਹਾਂ ਚਾਲ੍ਹੀਆਂ ਦੇ ਕਾਰਨ ਇਹ ਨਹੀਂ ਕਰਾਂਗਾ।
30 Men han sa: Herre, bli ikke vred om jeg taler! Kanskje det finnes tretti. Han svarte: Jeg skal ikke gjøre det dersom jeg finner tretti der.
੩੦ਤਦ ਉਸ ਨੇ ਆਖਿਆ, ਪ੍ਰਭੂ ਕ੍ਰੋਧਵਾਨ ਨਾ ਹੋਵੇ ਤਾਂ ਮੈਂ ਗੱਲ ਕਰਾਂ, ਸ਼ਾਇਦ ਉੱਥੇ ਤੀਹ ਲੱਭਣ। ਉਸ ਨੇ ਆਖਿਆ, ਜੇ ਉੱਥੇ ਤੀਹ ਮੈਨੂੰ ਲੱਭਣ ਤਾਂ ਵੀ ਮੈਂ ਇਹ ਨਹੀਂ ਕਰਾਂਗਾ।
31 Da sa han: Se, jeg har dristet mig til å tale til Herren; kanskje det finnes tyve. Han svarte: Jeg skal ikke ødelegge den - for de tyves skyld.
੩੧ਫੇਰ ਉਸ ਨੇ ਆਖਿਆ, ਵੇਖ ਮੈਂ ਪ੍ਰਭੂ ਨਾਲ ਗੱਲ ਕਰਨ ਦੀ ਦਲੇਰੀ ਕੀਤੀ ਹੈ। ਸ਼ਾਇਦ ਉੱਥੇ ਵੀਹ ਲੱਭਣ। ਉਸ ਨੇ ਆਖਿਆ, ਮੈਂ ਉਨ੍ਹਾਂ ਵੀਹਾਂ ਦੇ ਕਾਰਨ ਵੀ ਨਸ਼ਟ ਨਹੀਂ ਕਰਾਂਗਾ।
32 Da sa han: Herre, bli ikke vred om jeg taler bare denne ene gang til! Kanskje det finnes ti. Han svarte: Jeg skal ikke ødelegge den - for de tis skyld.
੩੨ਫੇਰ ਉਸ ਨੇ ਆਖਿਆ, ਪ੍ਰਭੂ ਕ੍ਰੋਧਵਾਨ ਨਾ ਹੋਵੇ ਤਾਂ ਮੈਂ ਇੱਕੋ ਹੀ ਵਾਰ ਫੇਰ ਗੱਲ ਕਰਾਂਗਾ। ਸ਼ਾਇਦ ਉੱਥੇ ਦਸ ਲੱਭਣ ਤਦ ਉਸ ਨੇ ਆਖਿਆ, ਮੈਂ ਉਨ੍ਹਾਂ ਦਸਾਂ ਦੇ ਕਾਰਨ ਨਗਰ ਨੂੰ ਨਸ਼ਟ ਨਹੀਂ ਕਰਾਂਗਾ।
33 Så gikk Herren bort, da han hadde talt ut med Abraham; og Abraham vendte tilbake til det sted hvor han bodde.
੩੩ਜਦ ਯਹੋਵਾਹ ਅਬਰਾਹਾਮ ਨਾਲ ਗੱਲਾਂ ਕਰ ਚੁੱਕਿਆ ਤਦ ਉਹ ਚੱਲਿਆ ਗਿਆ ਅਤੇ ਅਬਰਾਹਾਮ ਆਪਣੀ ਥਾਂ ਨੂੰ ਮੁੜ ਗਿਆ।

< 1 Mosebok 18 >