< Jeremias 30 >

1 Dette er det ord som kom til Jeremias fra Herren:
ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਆਇਆ ਕਿ
2 Så sier Herren, Israels Gud: Skriv alle de ord jeg har talt til dig, i en bok!
ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਸਾਰੀਆਂ ਗੱਲਾਂ ਜਿਹੜੀਆਂ ਮੈਂ ਤੈਨੂੰ ਆਖੀਆਂ ਹਨ, ਪੋਥੀ ਵਿੱਚ ਲਿਖ ਲੈ
3 For se, dager kommer, sier Herren, da jeg gjør ende på mitt folks, Israels og Judas, fangenskap, sier Herren, og fører dem tilbake til det land jeg gav deres fedre, så de kan ta det i eie.
ਕਿਉਂ ਜੋ, ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਆਪਣੀ ਪਰਜਾ ਇਸਰਾਏਲ ਅਤੇ ਯਹੂਦਾਹ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਯਹੋਵਾਹ ਆਖਦਾ ਹੈ, ਅਤੇ ਮੈਂ ਉਹਨਾਂ ਨੂੰ ਉਸ ਦੇਸ ਵਿੱਚ ਮੋੜ ਲਿਆਵਾਂਗਾ ਜਿਹੜਾ ਮੈਂ ਉਹਨਾਂ ਦੇ ਪੁਰਖਿਆਂ ਨੂੰ ਦਿੱਤਾ ਅਤੇ ਉਹ ਦੇ ਉੱਤੇ ਉਹ ਕਬਜ਼ਾ ਕਰਨਗੇ।
4 Og dette er de ord Herren har talt om Israel og Juda:
ਇਹ ਉਹ ਗੱਲਾਂ ਹਨ ਜਿਹੜੀਆਂ ਯਹੋਵਾਹ ਇਸਰਾਏਲ ਦੇ ਬਾਰੇ ਅਤੇ ਯਹੂਦਾਹ ਦੇ ਬਾਰੇ ਬੋਲਿਆ ਹੈ, -
5 Så sier Herren: Et redselsrop har vi hørt; der er frykt og ingen fred.
ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਅਸੀਂ ਧੜਕਣ ਦੀ ਅਵਾਜ਼ ਸੁਣੀ, ਭੈਅ ਦੀ, ਅਤੇ ਕੋਈ ਸ਼ਾਂਤੀ ਨਹੀਂ।
6 Spør og se efter om en mann føder! Hvorfor ser jeg hver mann med hendene på sine lender, lik en fødende kvinne, og hvorfor er alle åsyn forandret og blitt bleke?
ਹੁਣ ਤੁਸੀਂ ਪੁੱਛੋ ਅਤੇ ਤੁਸੀਂ ਵੇਖੋ, ਕੀ ਕਿਸੇ ਨਰ ਨੂੰ ਬੱਚਾ ਜੰਮ ਸਕਦਾ ਹੈ? ਮੈਂ ਕਿਉਂ ਹਰੇਕ ਮਰਦ ਨੂੰ ਦੇਖਦਾ ਹਾਂ ਕਿ ਉਸ ਆਪਣੇ ਹੇਠ ਆਪਣੀਆਂ ਢਾਕਾਂ ਉੱਤੇ ਜਣਨ ਵਾਲੀ ਵਾਂਗੂੰ ਰੱਖੇ ਹੋਏ ਹਨ? ਕਿਉਂ ਸਾਰੀਆਂ ਦੇ ਮੂੰਹ ਪੀਲੇ ਪੈ ਗਏ ਹਨ?
7 Ve! Stor er den dag, det er ingen som den, og en trengselstid er det for Jakob; men han skal bli frelst fra den.
ਹਾਏ! ਉਹ ਦਿਨ ਐਡਾ ਵੱਡਾ ਹੈ, ਕਿ ਉਹ ਦੇ ਜਿਹਾ ਹੋਰ ਹੈ ਨਹੀਂ! ਇਹ ਯਾਕੂਬ ਦੇ ਦੁੱਖ ਦਾ ਵੇਲਾ ਹੈ, ਤਾਂ ਵੀ ਉਹ ਇਸ ਵਿੱਚੋਂ ਬਚ ਜਾਵੇਗਾ।
8 Og det skal skje på den dag, sier Herren, hærskarenes Gud, da vil jeg bryte hans åk og ta det av din nakke, og dine bånd vil jeg rive i stykker, og fremmede skal ikke mere holde dig i trældom.
ਉਸ ਦਿਨ ਇਸ ਤਰ੍ਹਾਂ ਹੋਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਕਿ ਮੈਂ ਤੇਰੀ ਧੌਣ ਉੱਤੋਂ ਉਹ ਦਾ ਜੂਲਾ ਭੰਨ ਸੁੱਟਾਂਗਾ, ਮੈਂ ਤੇਰੇ ਬੰਧਣ ਖੋਲ੍ਹ ਦਿਆਂਗਾ, ਅਤੇ ਓਪਰੇ ਫੇਰ ਉਹ ਦੇ ਕੋਲੋਂ ਟਹਿਲ ਨਾ ਕਰਾਉਣਗੇ।
9 Og de skal tjene Herren sin Gud og David sin konge, som jeg vil opreise for dem.
ਪਰ ਉਹ ਯਹੋਵਾਹ ਆਪਣੇ ਪਰਮੇਸ਼ੁਰ ਦੀ, ਅਤੇ ਦਾਊਦ ਆਪਣੇ ਰਾਜਾ ਦੀ, ਜਿਹ ਨੂੰ ਮੈਂ ਉਹਨਾਂ ਲਈ ਖੜਾ ਕਰਾਂਗਾ ਟਹਿਲ ਕਰਨਗੇ।
10 Frykt ikke, du min tjener Jakob, sier Herren, og reddes ikke, Israel! For se, jeg frelser dig fra det fjerne land og din ætt fra deres fangenskaps land, og Jakob skal vende tilbake og leve i ro og være trygg, og ingen skal forferde ham.
੧੦ਹੇ ਯਾਕੂਬ ਮੇਰੇ ਟਹਿਲੂਏ, ਤੂੰ ਨਾ ਡਰ, ਯਹੋਵਾਹ ਦਾ ਵਾਕ ਹੈ, ਹੇ ਇਸਰਾਏਲ, ਤੂੰ ਨਾ ਘਬਰਾ, ਕਿਉਂ ਜੋ ਵੇਖ, ਮੈਂ ਤੈਨੂੰ ਦੂਰ ਤੋਂ ਬਚਾਵਾਂਗਾ, ਅਤੇ ਤੇਰੀ ਨਸਲ ਨੂੰ ਉਹਨਾਂ ਦੀ ਗ਼ੁਲਾਮੀ ਦੇ ਦੇਸ ਤੋਂ, ਯਾਕੂਬ ਮੁੜੇਗਾ ਅਤੇ ਚੈਨ ਤੇ ਅਰਾਮ ਕਰੇਗਾ, ਅਤੇ ਉਹ ਨੂੰ ਕੋਈ ਨਾ ਡਰਾਵੇਗਾ।
11 For jeg er med dig, sier Herren, og jeg vil frelse dig; jeg vil gjøre ende på alle de folk som jeg har adspredt dig iblandt; bare dig vil jeg ikke gjøre ende på; jeg vil tukte dig med måte; men helt ustraffet vil jeg ikke la dig være.
੧੧ਮੈਂ ਤੇਰੇ ਬਚਾਉਣ ਲਈ ਤੇਰੇ ਨਾਲ ਜੋ ਹਾਂ, ਯਹੋਵਾਹ ਦਾ ਵਾਕ ਹੈ, ਮੈਂ ਸਾਰੀਆਂ ਕੌਮਾਂ ਨੂੰ ਤਾਂ ਮੂਲੋਂ ਮੁੱਢੋਂ ਮੁਕਾ ਦਿਆਂਗਾ, ਜਿਹਨਾਂ ਵਿੱਚ ਮੈਂ ਤੈਨੂੰ ਖੇਰੂੰ-ਖੇਰੂੰ ਕੀਤਾ, ਪਰ ਮੈਂ ਤੈਨੂੰ ਮੂਲੋਂ ਨਾ ਮੁਕਾਵਾਂਗਾ, ਮੈਂ ਤੈਨੂੰ ਨਰਮਾਈ ਨਾਲ ਘੁਰਕਾਂਗਾ, ਪਰ ਮੈਂ ਤੈਨੂੰ ਉੱਕਾ ਹੀ ਸਜ਼ਾ ਦੇ ਬਿਨ੍ਹਾਂ ਨਾ ਛੱਡਾਂਗਾ।
12 For så sier Herren: Ubotelig er din skade, ulægelig ditt sår.
੧੨ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਤੇਰਾ ਘਾਓ ਅਸਾਧ ਹੈ, ਅਤੇ ਤੇਰਾ ਫੱਟ ਸਖ਼ਤ ਹੈ।
13 Ingen tar sig av din sak, så han klemmer ditt sår ut; lægedom, plaster finnes ikke for dig.
੧੩ਤੇਰਾ ਕੋਈ ਦਰਦੀ ਨਹੀਂ ਭਈ ਤੇਰੇ ਪੱਟੀ ਬੰਨ੍ਹੇ, ਤੇਰੇ ਲਈ ਕੋਈ ਦਵਾ-ਦਾਰੂ ਨਹੀਂ।
14 Alle dine elskere har glemt dig, de spør ikke efter dig; for jeg har slått dig som en fiende slår, som den grusomme tukter, fordi din misgjerning er mangfoldig, dine synder tallrike.
੧੪ਤੇਰੇ ਸਾਰੇ ਪ੍ਰੇਮੀ ਤੈਨੂੰ ਭੁੱਲ ਗਏ, ਉਹ ਤੇਰੀ ਭਾਲ ਨਹੀਂ ਕਰਦੇ, ਕਿਉਂ ਜੋ ਮੈਂ ਤੈਨੂੰ ਵੈਰੀ ਦੀ ਮਾਰ ਮਾਰੀ, ਬੇ ਤਰਸ ਵੈਰੀ ਦੀ ਸਜ਼ਾ ਨਾਲ, ਤੇਰੀ ਬਦੀ ਜੋ ਵੱਧ ਗਈ ਸੀ, ਤੇਰੇ ਪਾਪ ਜੋ ਬਹੁਤੇ ਹੋ ਗਏ ਸਨ।
15 Hvorfor skriker du over din skade, over at din smerte er ubotelig? Fordi din misgjerning er mangfoldig, dine synder tallrike, har jeg gjort dette mot dig.
੧੫ਤੂੰ ਆਪਣੀ ਸੱਟ ਲਈ ਕਿਉਂ ਚਿੱਲਾਉਂਦੀ ਹੈਂ? ਤੇਰਾ ਦੁੱਖ ਅਸਾਧ ਹੈ, ਇਸ ਕਰਕੇ ਕਿ ਤੇਰੀ ਬਦੀ ਵੱਧ ਗਈ, ਅਤੇ ਤੇਰੇ ਪਾਪ ਬਹੁਤ ਹੋ ਗਏ, ਮੈਂ ਤੇਰੇ ਨਾਲ ਇਹ ਕੀਤਾ।
16 Derfor skal alle de som eter dig, bli ett, og alle de som er dine fiender, dra bort i fangenskap, alle sammen, og de som plyndrer dig, skal bli plyndret, og alle dem som røver dig, vil jeg gjøre til rov.
੧੬ਇਸ ਲਈ ਉਹ ਸਾਰੇ ਜਿਹੜੇ ਤੈਨੂੰ ਨਿਗਲਦੇ ਹਨ, ਉਹ ਆਪ ਨਿਗਲੇ ਜਾਣਗੇ, ਤੇਰੇ ਸਾਰੇ ਵਿਰੋਧੀ, ਹਾਂ, ਸਾਰੀਆਂ ਦੇ ਸਾਰੇ, ਗ਼ੁਲਾਮੀ ਵਿੱਚ ਜਾਣਗੇ, ਜਿਹੜੇ ਤੈਨੂੰ ਲੁੱਟਦੇ ਹਨ ਉਹ ਆਪ ਲੁੱਟੇ ਜਾਣਗੇ, ਜਿਹੜੇ ਤੈਨੂੰ ਸ਼ਿਕਾਰ ਬਣਾਉਂਦੇ ਮੈਂ ਉਹਨਾਂ ਨੂੰ ਸ਼ਿਕਾਰ ਬਣਾਵਾਂਗਾ,
17 For jeg vil legge forbinding på dig og læge dine sår, sier Herren; for de kaller dig den bortdrevne, Sion som ingen spør efter.
੧੭ਕਿਉਂ ਜੋ ਮੈਂ ਤੈਨੂੰ ਨਰੋਆ ਕਰਾਂਗਾ, ਮੈਂ ਤੇਰੇ ਫੱਟਾਂ ਨੂੰ ਵੱਲ ਕਰਾਂਗਾ, ਯਹੋਵਾਹ ਦਾ ਵਾਕ ਹੈ, ਉਹਨਾਂ ਨੇ ਤੈਨੂੰ ਜੋ “ਅਛੂਤ” ਆਖਿਆ ਹੈ, “ਇਹ ਸੀਯੋਨ ਹੈ ਜਿਹ ਦੀ ਕੋਈ ਪਰਵਾਹ ਨਹੀਂ ਕਰਦਾ!”
18 Så sier Herren: Se, jeg gjør ende på fangenskapet for Jakobs telt og forbarmer mig over hans boliger; byen skal bygges på sin haug, og palasset skal stå på sitt rette sted.
੧੮ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਯਾਕੂਬ ਦੇ ਤੰਬੂਆਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਅਤੇ ਉਹ ਦੇ ਵਸੇਬਿਆਂ ਉੱਤੇ ਰਹਮ ਕਰਾਂਗਾ। ਸ਼ਹਿਰ ਆਪਣੇ ਥੇਹ ਉੱਤੇ ਫਿਰ ਬਣਾਇਆ ਜਾਵੇਗਾ, ਅਤੇ ਮਹਿਲ ਆਪਣੇ ਹੀ ਥਾਂ ਉੱਤੇ ਵਸਾਇਆ ਜਾਵੇਗਾ।
19 Og det skal lyde lovsang fra dem, og rop av glade mennesker; jeg vil gjøre dem tallrike, og de skal ikke bli færre; jeg vil ære dem, og de skal ikke bli aktet ringe.
੧੯ਉਹਨਾਂ ਵਿੱਚੋਂ ਧੰਨਵਾਦ ਅਤੇ ਹੱਸਣ ਵਾਲਿਆਂ ਦੀ ਅਵਾਜ਼ ਨਿੱਕਲੇਗੀ, ਮੈਂ ਉਹਨਾਂ ਨੂੰ ਵਧਾਵਾਂਗਾ ਅਤੇ ਉਹ ਘਟਣਗੇ ਨਹੀਂ, ਮੈਂ ਉਹਨਾਂ ਨੂੰ ਪਤਵੰਤੇ ਕਰਾਂਗਾ, ਉਹ ਛੋਟੇ ਨਾ ਹੋਣਗੇ।
20 Og hans sønner skal være som i fordums tid, og hans menighet skal stå fast for mitt åsyn, og jeg vil hjemsøke alle dem som undertrykker ham.
੨੦ਉਹਨਾਂ ਦੇ ਪੁੱਤਰ ਪਹਿਲੇ ਸਮੇਂ ਵਾਂਗੂੰ ਹੋਣਗੇ, ਉਹਨਾਂ ਦੀ ਮੰਡਲੀ ਮੇਰੇ ਅੱਗੇ ਕਾਇਮ ਰਹੇਗੀ, ਮੈਂ ਉਹਨਾਂ ਦੇ ਸਭ ਸਤਾਉਣ ਵਾਲਿਆਂ ਨੂੰ ਸਜ਼ਾ ਦਿਆਂਗਾ।
21 Og hans herlige skal være av hans egen ætt, og hans hersker utgå av hans midte, og jeg vil la ham komme nær, og han skal trede frem for mig; for hvem vil ellers våge sitt liv og komme mig nær? sier Herren.
੨੧ਉਹਨਾਂ ਦਾ ਸ਼ਹਿਜ਼ਾਦਾ ਉਹਨਾਂ ਵਿੱਚ ਹੋਵੇਗਾ, ਉਹਨਾਂ ਦਾ ਹਾਕਮ ਉਹਨਾਂ ਵਿੱਚੋਂ ਨਿੱਕਲੇਗਾ। ਮੈਂ ਉਹ ਨੂੰ ਨੇੜੇ ਕਰਾਂਗਾ ਅਤੇ ਉਹ ਮੇਰੇ ਕੋਲ ਪਹੁੰਚੇਗਾ, ਉਹ ਕਿਹੜਾ ਹੈ ਜਿਸ ਮੇਰੇ ਕੋਲ ਆਉਣ ਦੀ ਦਿਲੇਰੀ ਕੀਤੀ? ਯਹੋਵਾਹ ਦਾ ਵਾਕ ਹੈ।
22 Og I skal være mitt folk, og jeg vil være eders Gud.
੨੨ਤੁਸੀਂ ਮੇਰੀ ਪਰਜਾ ਹੋਵੋਗੇ, ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ।
23 Se, Herrens storm, hans vrede farer ut, en rivende stormvind; den hvirvler over hodet på de ugudelige.
੨੩ਵੇਖੋ, ਯਹੋਵਾਹ ਦਾ ਤੂਫਾਨ! ਉਸ ਦਾ ਗੁੱਸਾ ਫੁੱਟ ਨਿੱਕਲਿਆ ਹੈ, ਇੱਕ ਵਾਵਰੋਲੇ ਵਾਲਾ ਤੂਫਾਨ! ਉਹ ਦੁਸ਼ਟਾਂ ਦੇ ਸਿਰ ਉੱਤੇ ਫੁੱਟ ਪਵੇਗਾ!
24 Herrens brennende vrede skal ikke vende tilbake før han har utført og fullbyrdet sitt hjertes tanker; i de siste dager skal I forstå det.
੨੪ਯਹੋਵਾਹ ਦੇ ਕ੍ਰੋਧ ਦਾ ਤੇਜ਼ ਗੁੱਸਾ ਨਾ ਹਟੇਗਾ, ਜਦ ਤੱਕ ਉਹ ਆਪਣੇ ਮਨ ਦੇ ਪਰੋਜਨ ਪੂਰੇ ਅਤੇ ਸੁਰਜੀਤ ਨਾ ਕਰੇ। ਅੰਤਲੇ ਦਿਨਾਂ ਵਿੱਚ ਤੁਸੀਂ ਇਹ ਨੂੰ ਸਮਝੋਗੇ।

< Jeremias 30 >