< Jonas 2 >
1 Og Jonas bad til Herren sin Gud fra fiskens buk
੧ਤਦ ਯੂਨਾਹ ਨੇ ਮੱਛੀ ਦੇ ਢਿੱਡ ਵਿੱਚੋਂ ਯਹੋਵਾਹ ਆਪਣੇ ਪਰਮੇਸ਼ੁਰ ਕੋਲ ਇਸ ਤਰ੍ਹਾਂ ਪ੍ਰਾਰਥਨਾ ਕੀਤੀ, -
2 og sa: Jeg kalte på Herren i min nød, og han svarte mig; fra dødsrikets skjød ropte jeg, du hørte min røst. (Sheol )
੨“ਮੈਂ ਆਪਣੇ ਔਖੇ ਸਮੇਂ ਵਿੱਚ ਯਹੋਵਾਹ ਨੂੰ ਪੁਕਾਰਿਆ ਅਤੇ ਉਸ ਨੇ ਮੈਨੂੰ ਉੱਤਰ ਦਿੱਤਾ, ਮੈਂ ਪਤਾਲ ਦੇ ਢਿੱਡ ਵਿੱਚੋਂ ਦੁਹਾਈ ਦਿੱਤੀ, ਤੂੰ ਮੇਰੀ ਅਵਾਜ਼ ਸੁਣੀ।” (Sheol )
3 Du kastet mig i dypet, midt i havet, og vannstrømmer omgav mig; alle dine brenninger og dine bølger gikk over mig.
੩“ਤੂੰ ਮੈਨੂੰ ਡੂੰਘਿਆਈ ਵਿੱਚ, ਸਮੁੰਦਰ ਦੀ ਤਹਿ ਵਿੱਚ ਸੁੱਟ ਦਿੱਤਾ, ਅਤੇ ਹੜ੍ਹਾਂ ਨੇ ਮੈਨੂੰ ਘੇਰ ਲਿਆ, ਤੇਰੀਆਂ ਸਾਰੀਆਂ ਲਹਿਰਾਂ ਅਤੇ ਤਰੰਗਾਂ ਮੇਰੇ ਉੱਤੋਂ ਲੰਘ ਗਈਆਂ।”
4 Jeg tenkte: Jeg er støtt bort fra dine øine. Men jeg skal atter skue op til ditt hellige tempel.
੪ਤਦ ਮੈਂ ਕਿਹਾ, “ਮੈਂ ਤੇਰੀਆਂ ਅੱਖਾਂ ਤੋਂ ਦੂਰ ਸੁੱਟਿਆ ਗਿਆ ਹਾਂ, ਤਾਂ ਵੀ ਮੈਂ ਫੇਰ ਤੇਰੇ ਪਵਿੱਤਰ ਭਵਨ ਵੱਲ ਤੱਕਾਂਗਾ।
5 Vannene omringet mig like til sjelen, dypet omgav mig, tang innhyllet mitt hode,
੫“ਪਾਣੀਆਂ ਨੇ ਮੈਨੂੰ ਜਾਨ ਤੱਕ ਘੁੱਟ ਲਿਆ, ਡੁੰਘਿਆਈ ਨੇ ਚੁਫ਼ੇਰਿਓਂ ਮੈਨੂੰ ਘੇਰ ਲਿਆ, ਸਾਗਰੀ ਜਾਲ ਮੇਰੇ ਸਿਰ ਉੱਤੇ ਲਪੇਟਿਆ ਗਿਆ!
6 til fjellenes grunnvoller sank jeg ned, jordens bommer var lukket efter mig for evig. Men du førte mitt liv op av graven, Herre min Gud!
੬“ਮੈਂ ਪਹਾੜਾਂ ਦੇ ਮੁੱਢਾਂ ਤੱਕ ਡੁੱਬ ਗਿਆ, ਧਰਤੀ ਦੀਆਂ ਪਰਤਾਂ ਨੇ ਸਦਾ ਦੇ ਲਈ ਮੈਨੂੰ ਢੱਕ ਲਿਆ, ਪਰ ਹੇ ਯਹੋਵਾਹ! ਮੇਰੇ ਪਰਮੇਸ਼ੁਰ ਤੂੰ ਮੇਰੀ ਜਾਨ ਨੂੰ ਟੋਭੇ ਵਿੱਚੋਂ ਉੱਪਰ ਲਿਆਇਆ।
7 Da min sjel vansmektet i mig, kom jeg Herren i hu, og min bønn kom til dig i ditt hellige tempel.
੭“ਜਿਸ ਵੇਲੇ ਮੇਰਾ ਮਨ ਮੇਰੇ ਵਿੱਚ ਡੁੱਬ ਗਿਆ, ਤਦ ਮੈਂ ਯਹੋਵਾਹ ਨੂੰ ਯਾਦ ਕੀਤਾ, ਅਤੇ ਮੇਰੀ ਪ੍ਰਾਰਥਨਾ ਤੇਰੇ ਕੋਲ ਤੇਰੇ ਪਵਿੱਤਰ ਭਵਨ ਵਿੱਚ ਪਹੁੰਚ ਗਈ।
8 De som holder sig til de tomme avguder, de forlater sin miskunnhet.
੮“ਜਿਹੜੇ ਵਿਅਰਥ ਮੂਰਤੀਆਂ ਨੂੰ ਮੰਨਦੇ ਹਨ, ਉਹ ਪਰਮੇਸ਼ੁਰ ਦੀ ਦਯਾ ਨੂੰ ਛੱਡ ਬੈਠੇ ਹਨ।
9 Men jeg vil ofre til dig med takksigelses røst; det jeg har lovt, vil jeg holde; frelsen hører Herren til.
੯“ਪਰ ਮੈਂ ਉੱਚੀ ਆਵਾਜ਼ ਨਾਲ ਧੰਨਵਾਦ ਕਰਦੇ ਹੋਏ ਤੇਰੇ ਅੱਗੇ ਬਲੀ ਚੜ੍ਹਾਵਾਂਗਾ, ਮੈਂ ਜੋ ਕੁਝ ਸੁੱਖਣਾ ਸੁੱਖੀ ਉਸ ਨੂੰ ਪੂਰੀ ਕਰਾਂਗਾ, ਬਚਾਉ ਯਹੋਵਾਹ ਵੱਲੋਂ ਹੀ ਹੈ।”
10 Så spydde fisken på Herrens bud Jonas ut på det tørre land.
੧੦ਤਦ ਯਹੋਵਾਹ ਨੇ ਮੱਛੀ ਨੂੰ ਆਗਿਆ ਦਿੱਤੀ ਅਤੇ ਉਸ ਨੇ ਯੂਨਾਹ ਨੂੰ ਸਮੁੰਦਰ ਦੇ ਕੰਢੇ ਉੱਤੇ ਉਗਲ ਦਿੱਤਾ।