< Jonas 3 >
1 Og Herrens ord kom annen gang til Jonas, og det lød så:
੧ਤਦ ਯਹੋਵਾਹ ਦਾ ਬਚਨ ਦੂਸਰੀ ਵਾਰ ਯੂਨਾਹ ਕੋਲ ਆਇਆ,
2 Stå op, gå til Ninive, den store stad, og rop ut i den de ord som jeg vil tale til dig!
੨“ਉੱਠ! ਉਸ ਵੱਡੇ ਸ਼ਹਿਰ ਨੀਨਵਾਹ ਦੇ ਲੋਕਾਂ ਕੋਲ ਜਾ ਅਤੇ ਉੱਥੇ ਇਸ ਗੱਲ ਦਾ ਪ੍ਰਚਾਰ ਕਰ, ਜਿਹੜੀ ਮੈਂ ਤੈਨੂੰ ਦੱਸਦਾ ਹਾਂ!”
3 Og Jonas stod op og gikk til Ninive efter Herrens ord. Men Ninive var en stor stad for Gud, tre dagsreiser lang.
੩ਤਦ ਯੂਨਾਹ ਯਹੋਵਾਹ ਦੇ ਬਚਨ ਅਨੁਸਾਰ ਉੱਠ ਕੇ ਨੀਨਵਾਹ ਦੇ ਲੋਕਾਂ ਕੋਲ ਗਿਆ। ਨੀਨਵਾਹ ਇੱਕ ਬਹੁਤ ਹੀ ਵੱਡਾ ਸ਼ਹਿਰ ਸੀ, ਜਿਸ ਵਿੱਚ ਘੁੰਮਣ ਲਈ ਤਿੰਨ ਦਿਨਾਂ ਦਾ ਸਫ਼ਰ, ਤਕਰੀਬਨ ਸੋਲਾਂ ਕਿਲੋਮੀਟਰ ਦਾ ਸਫ਼ਰ ਕਰਨਾ ਪੈਂਦਾ ਸੀ।
4 Og Jonas gikk en dagsreise inn i byen og ropte: Om firti dager skal Ninive bli omstyrtet.
੪ਯੂਨਾਹ ਨੇ ਸ਼ਹਿਰ ਵਿੱਚ ਪ੍ਰਵੇਸ਼ ਕੀਤਾ ਅਤੇ ਇੱਕ ਦਿਨ ਦਾ ਸਫ਼ਰ ਪੂਰਾ ਕੀਤਾ, ਤਦ ਉਸ ਨੇ ਪੁਕਾਰ ਕੇ ਕਿਹਾ, “ਹੁਣ ਤੋਂ ਚਾਲ੍ਹੀ ਦਿਨ ਹੋਰ ਅਤੇ ਫੇਰ ਨੀਨਵਾਹ ਢਾਹਿਆ ਜਾਵੇਗਾ!”
5 Da trodde mennene i Ninive på Gud, og de ropte ut en faste og klædde sig i sekk, både store og små.
੫ਤਦ ਨੀਨਵਾਹ ਦੇ ਲੋਕਾਂ ਨੇ ਪਰਮੇਸ਼ੁਰ ਦੇ ਬਚਨ ਉੱਤੇ ਵਿਸ਼ਵਾਸ ਕੀਤਾ ਅਤੇ ਵਰਤ ਰੱਖਣ ਦੀ ਮੁਨਾਦੀ ਕੀਤੀ ਅਤੇ ਵੱਡਿਆਂ ਤੋਂ ਲੈ ਕੇ ਛੋਟਿਆਂ ਤੱਕ ਸਭ ਨੇ ਤੱਪੜ ਪਾ ਲਏ।
6 Da saken kom for Ninives konge, stod han op fra sin trone og la sin kappe av sig og svøpte sekk om sig og satte sig i asken.
੬ਜਦ ਇਹ ਖ਼ਬਰ ਨੀਨਵਾਹ ਦੇ ਰਾਜੇ ਕੋਲ ਪਹੁੰਚੀ ਤਾਂ ਉਹ ਆਪਣੀ ਰਾਜ ਗੱਦੀ ਤੋਂ ਉੱਠਿਆ, ਆਪਣਾ ਸ਼ਾਹੀ ਬਸਤਰ ਲਾਹ ਸੁੱਟਿਆ ਅਤੇ ਤੱਪੜ ਪਾ ਕੇ ਰਾਖ਼ ਵਿੱਚ ਬੈਠ ਗਿਆ।
7 Og han lot rope ut i Ninive: Efter kongens og hans stormenns påbud må hverken mennesker eller dyr, storfe eller småfe, smake nogen ting, ikke nyte føde og ikke drikke vann!
੭ਤਦ ਉਸ ਨੇ ਇਹ ਮੁਨਾਦੀ ਕਰਵਾਈ ਅਤੇ ਨੀਨਵਾਹ ਵਿੱਚ ਇਹ ਪ੍ਰਚਾਰ ਕੀਤਾ, ਰਾਜਾ ਅਤੇ ਉਸ ਦੇ ਸਰਦਾਰਾਂ ਦਾ ਫ਼ਰਮਾਨ - “ਨਾ ਆਦਮੀ, ਨਾ ਪਸ਼ੂ, ਨਾ ਵਗ, ਨਾ ਇੱਜੜ ਕੁਝ ਚੱਖਣ, ਉਹ ਨਾ ਤਾਂ ਕੁਝ ਖਾਣ ਅਤੇ ਨਾ ਹੀ ਪਾਣੀ ਪੀਣ,
8 Men de skal svøpe sig i sekk, både mennesker og dyr, og de skal rope til Gud med kraft og vende om, hver fra sin onde vei og fra den urett som henger ved deres hender.
੮ਪਰ ਹਰੇਕ ਮਨੁੱਖ ਅਤੇ ਪਸ਼ੂ ਤੱਪੜ ਨਾਲ ਆਪਣੇ ਆਪ ਨੂੰ ਢੱਕਣ ਅਤੇ ਪਰਮੇਸ਼ੁਰ ਦੇ ਅੱਗੇ ਜ਼ੋਰ ਲਾ ਕੇ ਤਰਲੇ ਕਰਨ! ਹਰੇਕ ਆਪੋ ਆਪਣੇ ਭੈੜੇ ਰਾਹ ਤੋਂ ਫਿਰੇ ਅਤੇ ਉਸ ਜ਼ੁਲਮ ਤੋਂ ਜੋ ਉਹ ਕਰ ਰਹੇ ਹਨ, ਮੂੰਹ ਮੋੜੇ!
9 Hvem vet? Gud kunde da vende om og angre det, vende om fra sin brennende vrede, så vi ikke forgår.
੯ਹੋ ਸਕਦਾ ਹੈ ਕਿ ਪਰਮੇਸ਼ੁਰ ਦਯਾ ਕਰੇ ਅਤੇ ਫੇਰ ਵਿਚਾਰ ਕਰੇ ਅਤੇ ਉਸ ਦਾ ਭੜਕਿਆ ਹੋਇਆ ਕ੍ਰੋਧ ਸ਼ਾਂਤ ਹੋ ਜਾਵੇ ਅਤੇ ਅਸੀਂ ਨਾਸ ਨਾ ਹੋਈਏ?”
10 Da nu Gud så det de gjorde, at de vendte om fra sin onde vei, angret han det onde han hadde sagt han vilde gjøre mot dem, og han gjorde det ikke.
੧੦ਜਦ ਪਰਮੇਸ਼ੁਰ ਨੇ ਉਹਨਾਂ ਦੇ ਕੰਮਾਂ ਨੂੰ ਵੇਖਿਆ ਕਿ ਉਹ ਆਪਣੇ ਭੈੜੇ ਰਾਹ ਤੋਂ ਮੁੜ ਗਏ ਹਨ, ਤਦ ਪਰਮੇਸ਼ੁਰ ਉਸ ਬੁਰਿਆਈ ਤੋਂ ਪਛਤਾਇਆ; ਜੋ ਉਸ ਨੇ ਕਿਹਾ ਸੀ ਕਿ ਉਹ ਉਹਨਾਂ ਨਾਲ ਕਰੇਗਾ, ਅਤੇ ਉਸ ਨੇ ਉਹ ਨਹੀਂ ਕੀਤੀ।