< Nehemias 1 >
1 Nehemias', Hakaljas sønns historie. I måneden kislev, i det tyvende år, da jeg var i borgen Susan,
੧ਹਕਲਯਾਹ ਦੇ ਪੁੱਤਰ ਨਹਮਯਾਹ ਦੇ ਬਚਨ। ਇਸ ਤਰ੍ਹਾਂ ਹੋਇਆ ਕਿ ਵੀਹਵੇਂ ਸਾਲ ਦੇ ਕਿਸਲੇਵ ਮਹੀਨੇ ਵਿੱਚ, ਜਦ ਮੈਂ ਸ਼ੂਸ਼ਨ ਦੇ ਮਹਿਲ ਵਿੱਚ ਰਹਿੰਦਾ ਸੀ,
2 kom Hanani, en av mine brødre, og nogen andre menn fra Juda. Jeg spurte dem da om jødene - den rest som var blitt frelst fra fangenskapet - og om Jerusalem.
੨ਤਦ ਮੇਰੇ ਭਰਾਵਾਂ ਵਿੱਚੋਂ ਹਨਾਨੀ ਅਤੇ ਯਹੂਦਾਹ ਤੋਂ ਆਏ ਹੋਏ ਕਈ ਮਨੁੱਖ ਮੇਰੇ ਕੋਲ ਆਏ, ਤਾਂ ਮੈਂ ਉਹਨਾਂ ਤੋਂ ਉਨ੍ਹਾਂ ਬਚੇ ਹੋਏ ਯਹੂਦੀਆਂ ਦੇ ਬਾਰੇ ਜੋ ਗ਼ੁਲਾਮੀ ਤੋਂ ਛੁੱਟ ਗਏ ਸਨ, ਅਤੇ ਯਰੂਸ਼ਲਮ ਦੇ ਬਾਰੇ ਪੁੱਛਿਆ।
3 De svarte mig: De som er blitt igjen fra fangenskapet og nu bor der i landskapet, er i stor ulykke og vanære; Jerusalems mur er nedrevet og portene opbrent.
੩ਤਦ ਉਹਨਾਂ ਨੇ ਮੈਨੂੰ ਕਿਹਾ, “ਉਹ ਬਚੇ ਹੋਏ ਲੋਕ ਜਿਹੜੇ ਗ਼ੁਲਾਮੀ ਤੋਂ ਛੁੱਟ ਕੇ ਉਸ ਸੂਬੇ ਵਿੱਚ ਰਹਿੰਦੇ ਹਨ, ਉਹ ਬਹੁਤ ਦੁਰਦਸ਼ਾ ਵਿੱਚ ਹਨ ਅਤੇ ਉਹਨਾਂ ਦਾ ਨਿਰਾਦਰ ਹੁੰਦਾ ਹੈ, ਕਿਉਂਕਿ ਯਰੂਸ਼ਲਮ ਦੀ ਕੰਧਾਂ ਟੁੱਟੀਆਂ ਪਈਆਂ ਹਨ ਅਤੇ ਉਸ ਦੇ ਫਾਟਕ ਅੱਗ ਨਾਲ ਜਲੇ ਹੋਏ ਹਨ।”
4 Da jeg hørte denne tidende, satte jeg mig ned og gråt og sørget dag efter dag, og jeg fastet og bad for himmelens Guds åsyn.
੪ਇਹ ਗੱਲਾਂ ਸੁਣਦੇ ਹੀ ਮੈਂ ਬੈਠ ਕੇ ਰੋਣ ਲੱਗ ਪਿਆ ਅਤੇ ਮੈਂ ਕਈ ਦਿਨਾਂ ਤੱਕ ਵਿਰਲਾਪ ਕਰਦਾ ਰਿਹਾ ਅਤੇ ਸਵਰਗ ਦੇ ਪਰਮੇਸ਼ੁਰ ਦੇ ਸਨਮੁਖ ਵਰਤ ਰੱਖਿਆ ਅਤੇ ਇਹ ਆਖ ਕੇ ਪ੍ਰਾਰਥਨਾ ਕੀਤੀ,
5 Og jeg sa: Akk, Herre, himmelens Gud, du store og forferdelige Gud, som holder din pakt og bevarer din miskunnhet mot dem som elsker dig og holder dine bud!
੫“ਹੇ ਸਵਰਗ ਦੇ ਪਰਮੇਸ਼ੁਰ ਯਹੋਵਾਹ, ਹੇ ਮਹਾਨ ਅਤੇ ਭੈਅ ਯੋਗ ਪਰਮੇਸ਼ੁਰ! ਤੂੰ ਜੋ ਆਪਣੇ ਪ੍ਰੇਮੀਆਂ ਅਤੇ ਆਪਣੇ ਹੁਕਮ ਮੰਨਣ ਵਾਲਿਆਂ ਨਾਲ ਆਪਣੇ ਨੇਮ ਦੀ ਪਾਲਨਾ ਕਰਦਾ ਹੈਂ ਅਤੇ ਉਨ੍ਹਾਂ ਉੱਤੇ ਦਯਾ ਕਰਦਾ ਹੈਂ,
6 La ditt øre være åpent og dine øine oplatt, så du hører på din tjeners bønn, den som jeg nu beder for ditt åsyn, både dag og natt, for dine tjenere Israels barn, idet jeg bekjenner Israels barns synder, som vi har gjort mot dig! Både jeg og min fars hus har syndet;
੬ਤੇਰੇ ਕੰਨ ਲੱਗੇ ਰਹਿਣ ਅਤੇ ਤੇਰੀਆਂ ਅੱਖਾਂ ਖੁੱਲ੍ਹੀਆਂ ਰਹਿਣ ਅਤੇ ਇਸ ਸਮੇਂ ਜੋ ਪ੍ਰਾਰਥਨਾ ਮੈਂ ਤੇਰਾ ਦਾਸ ਤੇਰੇ ਦਾਸਾਂ ਇਸਰਾਏਲੀਆਂ ਦੇ ਲਈ ਦਿਨ ਰਾਤ ਕਰਦਾ ਰਹਿੰਦਾ ਹਾਂ, ਉਸ ਨੂੰ ਤੂੰ ਸੁਣ ਲੈ। ਮੈਂ ਇਸਰਾਏਲੀਆਂ ਦੇ ਪਾਪਾਂ ਨੂੰ ਜਿਹੜੇ ਅਸੀਂ ਤੇਰੇ ਵਿਰੁੱਧ ਕੀਤੇ ਹਨ ਮੰਨ ਲੈਂਦਾ ਹਾਂ। ਹਾਂ, ਮੈਂ ਅਤੇ ਮੇਰੇ ਪੁਰਖਿਆਂ ਦੇ ਘਰਾਣੇ ਨੇ ਤੇਰੇ ਵਿਰੁੱਧ ਪਾਪ ਕੀਤਾ ਹੈ।
7 vi har båret oss ille at mot dig og ikke holdt de bud og lover og forskrifter som du gav din tjener Moses.
੭ਅਸੀਂ ਤੇਰੇ ਵਿਰੁੱਧ ਬਹੁਤ ਬੁਰਿਆਈ ਕੀਤੀ ਹੈ, ਅਤੇ ਅਸੀਂ ਉਨ੍ਹਾਂ ਹੁਕਮਾਂ, ਬਿਧੀਆਂ ਅਤੇ ਨਿਯਮਾਂ ਨੂੰ ਜਿਹੜੇ ਤੂੰ ਆਪਣੇ ਦਾਸ ਮੂਸਾ ਨੂੰ ਦਿੱਤੇ ਸਨ, ਨਹੀਂ ਮੰਨਿਆ।
8 Kom i hu det ord som du talte til din tjener Moses da du sa: Bærer I eder troløst at, så vil jeg sprede eder blandt folkene;
੮ਉਸ ਬਚਨ ਨੂੰ ਯਾਦ ਕਰ, ਜਿਸ ਦਾ ਤੂੰ ਆਪਣੇ ਦਾਸ ਮੂਸਾ ਨੂੰ ਹੁਕਮ ਦਿੱਤਾ ਸੀ, ‘ਜੇ ਤੁਸੀਂ ਧੋਖਾ ਕਰੋਗੇ ਤਾਂ ਮੈਂ ਤੁਹਾਨੂੰ ਦੇਸ਼-ਦੇਸ਼ ਦੇ ਲੋਕਾਂ ਵਿੱਚ ਖਿਲਾਰ ਦਿਆਂਗਾ,
9 men vender I om til mig og holder mine bud og gjør efter dem, da vil jeg, om enn de bortdrevne blandt eder er ved himmelens ende, samle dem derfra og føre dem til det sted jeg har utvalgt til å la mitt navn bo der.
੯ਪਰ ਜੇ ਤੁਸੀਂ ਮੇਰੀ ਵੱਲ ਮੁੜੋ ਅਤੇ ਮੇਰੇ ਹੁਕਮਾਂ ਨੂੰ ਮੰਨੋ ਅਤੇ ਉਨ੍ਹਾਂ ਦੀ ਪਾਲਨਾ ਕਰੋ, ਤੁਹਾਡੇ ਵਿੱਚੋਂ ਕੱਢੇ ਹੋਏ ਲੋਕ ਆਕਾਸ਼ ਦੇ ਆਖਰੀ ਸਿਰੇ ਤੇ ਹੋਣ, ਤਾਂ ਵੀ ਮੈਂ ਉੱਥੋਂ ਉਹਨਾਂ ਨੂੰ ਇਕੱਠੇ ਕਰ ਕੇ ਉਸ ਸਥਾਨ ਵਿੱਚ ਲਿਆਵਾਂਗਾ, ਜਿਹੜਾ ਮੈਂ ਆਪਣਾ ਨਾਮ ਵਸਾਉਣ ਲਈ ਚੁਣ ਲਿਆ ਹੈ’
10 De er dog dine tjenere og ditt folk, som du har utfridd med din store kraft og din sterke hånd.
੧੦ਹੁਣ ਉਹ ਤੇਰੇ ਦਾਸ ਅਤੇ ਤੇਰੀ ਪਰਜਾ ਹਨ, ਜਿਨ੍ਹਾਂ ਨੂੰ ਤੂੰ ਵੱਡੇ ਬਲ ਅਤੇ ਤਕੜੇ ਹੱਥ ਨਾਲ ਛੁਟਕਾਰਾ ਦਿੱਤਾ ਹੈ।
11 Akk, Herre! La ditt øre merke på din tjeners og dine tjeneres bønn, de som gjerne vil frykte ditt navn, og la det idag lykkes for din tjener, og la ham finne barmhjertighet hos denne mann! - Jeg var dengang munnskjenk hos kongen.
੧੧ਹੇ ਪਰਮੇਸ਼ੁਰ ਮੇਰੀ ਬੇਨਤੀ ਹੈ ਕਿ ਤੂੰ ਆਪਣੇ ਦਾਸ ਦੀ ਪ੍ਰਾਰਥਨਾ ਵੱਲ ਕੰਨ ਲਾ ਅਤੇ ਆਪਣੇ ਉਨ੍ਹਾਂ ਦਾਸਾਂ ਦੀ ਪ੍ਰਾਰਥਨਾ ਵੱਲ ਵੀ ਜਿਹੜੇ ਤੇਰੇ ਨਾਮ ਤੋਂ ਡਰਨ ਦੇ ਚਾਹਵੰਦ ਹਨ, ਅਤੇ ਅੱਜ ਤੂੰ ਆਪਣੇ ਦਾਸ ਨੂੰ ਸਫ਼ਲ ਕਰ ਅਤੇ ਉਸ ਮਨੁੱਖ ਦੇ ਅੱਗੇ ਮੈਨੂੰ ਦਯਾ ਦਾ ਭਾਗੀ ਬਣਾ।” ਮੈਂ ਤਾਂ ਰਾਜਾ ਦਾ ਸਾਕੀ ਸੀ।