< 4 Mosebok 8 >
1 Og Herren talte til Moses og sa:
੧ਯਹੋਵਾਹ ਨੇ ਮੂਸਾ ਨੂੰ ਆਖਿਆ,
2 Tal til Aron og si til ham: Når du setter lampene op, skal alle syv lamper kaste sitt lys rett frem for lysestaken.
੨ਹਾਰੂਨ ਨਾਲ ਗੱਲ ਕਰ ਅਤੇ ਉਹ ਨੂੰ ਆਖ ਕਿ ਜਦ ਤੂੰ ਦੀਵੇ ਬਾਲੇਂ ਤਾਂ ਉਹ ਸੱਤ ਦੀਵੇ ਸ਼ਮਾਦਾਨ ਦੇ ਸਾਹਮਣੇ ਚਾਨਣ ਦੇਣ।
3 Og Aron gjorde således; han satte lampene op så de kastet sitt lys rett frem for lysestaken, således som Herren hadde befalt Moses.
੩ਤਾਂ ਹਾਰੂਨ ਨੇ ਉਸੇ ਤਰ੍ਹਾਂ ਹੀ ਕੀਤਾ। ਉਹ ਨੇ ਉਸ ਦੇ ਦੀਵੇ ਸ਼ਮਾਦਾਨ ਦੇ ਸਾਹਮਣੇ ਬਾਲੇ, ਜਿਵੇਂ ਯਹੋਵਾਹ ਨੂੰ ਮੂਸਾ ਨੂੰ ਹੁਕਮ ਦਿੱਤਾ ਸੀ।
4 Lysestaken var gjort av gull i drevet arbeid; både foten og blomstene var drevet arbeid; efter det billede Herren hadde vist Moses, hadde han gjort lysestaken.
੪ਸ਼ਮਾਦਾਨ ਦੀ ਬਣਾਵਟ ਇਸ ਤਰ੍ਹਾਂ ਸੀ, ਉਹ ਹੇਠਾਂ ਤੋਂ ਲੈ ਕੇ ਉੱਪਰ ਫੁੱਲਾਂ ਤੱਕ ਸੋਨੇ ਨਾਲ ਬਣਾਇਆ ਗਿਆ ਸੀ। ਉਹ ਉਸ ਨਮੂਨੇ ਉੱਤੇ ਸੀ ਜਿਹੜਾ ਯਹੋਵਾਹ ਨੇ ਮੂਸਾ ਨੂੰ ਵਿਖਾਇਆ, ਉਸੇ ਤਰ੍ਹਾਂ ਉਸ ਨੇ ਸ਼ਮਾਦਾਨ ਨੂੰ ਬਣਾਇਆ।
5 Og Herren talte til Moses og sa:
੫ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
6 Du skal ta levittene ut blandt Israels barn og rense dem!
੬ਲੇਵੀਆਂ ਨੂੰ ਇਸਰਾਏਲੀਆਂ ਵਿੱਚੋਂ ਲੈ ਕੇ ਪਵਿੱਤਰ ਕਰ।
7 Og således skal du gjøre med dem for å rense dem: Du skal sprenge renselses-vann på dem, og de skal la rakekniv gå over hele sitt legeme og tvette sine klær og således rense sig.
੭ਉਨ੍ਹਾਂ ਨੂੰ ਪਵਿੱਤਰ ਕਰਨ ਲਈ ਅਜਿਹਾ ਕਰੀਂ ਕਿ ਉਨ੍ਹਾਂ ਉੱਤੇ ਪਾਪ ਤੋਂ ਸ਼ੁੱਧ ਕਰਨ ਵਾਲਾ ਪਾਣੀ ਛਿੜਕ ਦੇ ਅਤੇ ਉਨ੍ਹਾਂ ਦੇ ਸਾਰੇ ਸਰੀਰ ਉੱਤੇ ਉਸਤਰਾ ਫਿਰਾ ਦੇ ਅਤੇ ਉਹ ਆਪਣੇ ਬਸਤਰ ਧੋਣ, ਇਸ ਤਰ੍ਹਾਂ ਉਹ ਸ਼ੁੱਧ ਹੋਣ।
8 Så skal de ta en ung okse og matofferet som hører til, fint mel blandet med olje; og en annen ung okse skal du ta til syndoffer.
੮ਫੇਰ ਉਹ ਇੱਕ ਮੇਂਢਾ ਲੈਣ ਨਾਲੇ ਉਸ ਦੀ ਮੈਦੇ ਦੀ ਭੇਟ, ਬਰੀਕ ਮੈਦਾ ਤੇਲ ਨਾਲ ਰਲਿਆ ਹੋਇਆ ਅਤੇ ਤੂੰ ਦੂਜਾ ਮੇਂਢਾ ਪਾਪ ਬਲੀ ਲਈ ਲਵੀਂ।
9 Og du skal la levittene komme frem foran sammenkomstens telt, og du skal samle hele Israels barns menighet.
੯ਫੇਰ ਲੇਵੀਆਂ ਨੂੰ ਮੰਡਲੀ ਦੇ ਤੰਬੂ ਦੇ ਅੱਗੇ ਹਾਜ਼ਰ ਕਰੀਂ, ਅਤੇ ਇਸਰਾਏਲੀਆਂ ਦੀ ਸਾਰੀ ਮੰਡਲੀ ਨੂੰ ਇਕੱਠਾ ਕਰੀਂ।
10 Så skal du la levittene trede frem for Herrens åsyn, og Israels barn skal legge sine hender på levittene.
੧੦ਤਦ ਤੂੰ ਲੇਵੀਆਂ ਨੂੰ ਯਹੋਵਾਹ ਦੇ ਅੱਗੇ ਹਾਜ਼ਰ ਕਰੀਂ ਅਤੇ ਇਸਰਾਏਲੀ ਲੇਵੀਆਂ ਉੱਤੇ ਆਪਣੇ ਹੱਥ ਧਰਨ।
11 Og Aron skal innvie levittene for Herrens åsyn som et svinge-offer fra Israels barn, og deres arbeid skal være å utføre Herrens tjeneste.
੧੧ਅਤੇ ਹਾਰੂਨ ਉਨ੍ਹਾਂ ਲੇਵੀਆਂ ਨੂੰ ਯਹੋਵਾਹ ਅੱਗੇ ਇਸਰਾਏਲੀਆਂ ਵੱਲੋਂ ਹਿਲਾਉਣ ਦੀ ਭੇਟ ਕਰਕੇ ਚੜ੍ਹਾਵੇ ਤਾਂ ਜੋ ਉਹ ਯਹੋਵਾਹ ਦੀ ਸੇਵਾ ਦਾ ਕੰਮ ਕਰਨ।
12 Så skal levittene legge sine hender på oksenes hoder, og du skal ofre den ene til syndoffer og den andre til brennoffer for Herren for å gjøre soning for levittene.
੧੨ਫੇਰ ਲੇਵੀ ਆਪਣੇ ਹੱਥ ਵਹਿੜਿਆਂ ਦੇ ਸਿਰਾਂ ਉੱਤੇ ਧਰਨ ਅਤੇ ਤੂੰ ਇੱਕ ਨੂੰ ਪਾਪ ਬਲੀ ਲਈ ਅਤੇ ਦੂਜੇ ਨੂੰ ਹੋਮ ਦੀ ਭੇਟ ਲਈ ਚੜ੍ਹਾ ਤਾਂ ਜੋ ਉਹ ਲੇਵੀਆਂ ਦਾ ਪ੍ਰਾਸਚਿਤ ਹੋਵੇ।
13 Og du skal stille levittene frem for Aron og hans sønner, og du skal innvie dem som et svinge-offer for Herren.
੧੩ਤਦ ਲੇਵੀਆਂ ਨੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਅੱਗੇ ਖੜ੍ਹਾ ਕਰੀਂ ਅਤੇ ਤੂੰ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਲਈ ਯਹੋਵਾਹ ਅੱਗੇ ਚੜ੍ਹਾਈਂ।
14 Således skal du skille levittene ut blandt Israels barn, og levittene skal høre mig til.
੧੪ਇਸ ਤਰ੍ਹਾਂ ਤੂੰ ਲੇਵੀਆਂ ਨੂੰ ਇਸਰਾਏਲੀਆਂ ਵਿੱਚੋਂ ਵੱਖਰਾ ਕਰੀਂ, ਇਸ ਤਰ੍ਹਾਂ ਲੇਵੀ ਮੇਰੇ ਹੋਣਗੇ।
15 Og derefter skal levittene komme og tjene ved sammenkomstens telt, når du har renset dem og innvidd dem.
੧੫ਅਤੇ ਇਸ ਤੋਂ ਬਾਅਦ ਲੇਵੀ ਮੰਡਲੀ ਦੇ ਤੰਬੂ ਵਿੱਚ ਜਾ ਕੇ ਸੇਵਾ ਕਰਨ ਅਤੇ ਇਸ ਤਰ੍ਹਾਂ ਉਨ੍ਹਾਂ ਨੂੰ ਸ਼ੁੱਧ ਕਰੀਂ ਅਤੇ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਕਰਕੇ ਚੜ੍ਹਾਵੀਂ।
16 For de er helt overgitt til mig som en gave fra Israels barn; istedenfor alt som åpner morsliv, alle førstefødte blandt Israels barn, har jeg tatt dem ut for mig.
੧੬ਕਿਉਂਕਿ ਉਹ ਇਸਰਾਏਲੀਆਂ ਵਿੱਚੋਂ ਮੈਨੂੰ ਪੂਰੀ ਤਰ੍ਹਾਂ ਨਾਲ ਸਮਰਪਤ ਕੀਤੇ ਗਏ ਹਨ, ਮੈਂ ਉਹਨਾਂ ਨੂੰ ਸਾਰੇ ਇਸਰਾਏਲ ਵਿੱਚੋਂ ਸਾਰੇ ਪਹਿਲੌਠਿਆਂ ਦੇ ਬਦਲੇ ਆਪਣੇ ਲਈ ਲੈ ਲਿਆ ਹੈ।
17 For mig hører alt førstefødt til blandt Israels barn, både folk og fe; den dag jeg slo alt førstefødt i Egyptens land, helliget jeg dem for mig.
੧੭ਕਿਉਂ ਜੋ ਇਸਰਾਏਲੀਆਂ ਦੇ ਸਾਰੇ ਪਹਿਲੌਠੇ ਮੇਰੇ ਹਨ, ਭਾਵੇਂ ਆਦਮੀ ਦਾ ਭਾਵੇਂ ਪਸ਼ੂ ਦਾ। ਜਿਸ ਦਿਨ ਤੋਂ ਮੈਂ ਮਿਸਰ ਦੇਸ ਦੇ ਸਾਰਿਆਂ ਪਹਿਲੌਠਿਆਂ ਨੂੰ ਮਾਰਿਆ, ਮੈਂ ਉਨ੍ਹਾਂ ਨੂੰ ਆਪਣੇ ਲਈ ਪਵਿੱਤਰ ਕੀਤਾ।
18 Men nu har jeg tatt levittene i stedet for alle førstefødte blandt Israels barn.
੧੮ਇਸ ਤਰ੍ਹਾਂ ਮੈਂ ਲੇਵੀਆਂ ਨੂੰ ਇਸਰਾਏਲੀਆਂ ਦੇ ਸਾਰੇ ਪਹਿਲੌਠਿਆਂ ਦੇ ਥਾਂ ਲੈ ਲਿਆ ਹੈ।
19 Jeg tok levittene ut blandt Israels barn og overgav dem helt til Aron og hans sønner, forat de skulde gjøre tjeneste ved sammenkomstens telt for Israels barn og gjøre soning for dem, så Israels barn ikke skal føre ulykke over sig ved å komme nær til helligdommen.
੧੯ਮੈਂ ਹਾਰੂਨ ਅਤੇ ਉਸ ਦੇ ਪੁੱਤਰਾਂ ਲਈ ਇਸਰਾਏਲੀਆਂ ਵਿੱਚੋਂ ਲੇਵੀ ਦਾਨ ਦਿੱਤੇ ਹਨ ਕਿ ਉਹ ਮੰਡਲੀ ਦੇ ਤੰਬੂ ਵਿੱਚ ਇਸਰਾਏਲੀਆਂ ਲਈ ਸੇਵਾ ਕਰਨ, ਇਸਰਾਏਲੀਆਂ ਲਈ ਪ੍ਰਾਸਚਿਤ ਕਰਨ ਤਾਂ ਜੋ ਜਦ ਇਸਰਾਏਲੀ ਪਵਿੱਤਰ ਸਥਾਨ ਦੇ ਨੇੜੇ ਆਉਣ ਤਾਂ ਕੋਈ ਬਵਾ ਉਹਨਾਂ ਉੱਤੇ ਨਾ ਪਵੇ।
20 Og Moses og Aron og hele Israels barns menighet gjorde således med levittene; aldeles som Herren hadde befalt Moses om levittene, således gjorde Israels barn med dem.
੨੦ਮੂਸਾ, ਹਾਰੂਨ ਅਤੇ ਇਸਰਾਏਲ ਦੀ ਸਾਰੀ ਮੰਡਲੀ ਨੇ ਲੇਵੀਆਂ ਨਾਲ ਇਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
21 Og levittene renset sig og tvettet sine klær, og Aron innvidde dem for Herrens åsyn og gjorde soning for dem, så de blev rene.
੨੧ਤਦ ਲੇਵੀਆਂ ਨੇ ਆਪਣੇ ਆਪ ਨੂੰ ਪਵਿੱਤਰ ਕੀਤਾ ਅਤੇ ਆਪਣੇ ਬਸਤਰ ਧੋਤੇ। ਤਦ ਹਾਰੂਨ ਨੇ ਉਨ੍ਹਾਂ ਨੂੰ ਯਹੋਵਾਹ ਅੱਗੇ ਹਿਲਾਉਣ ਦੀ ਭੇਟ ਕਰਕੇ ਚੜ੍ਹਾਇਆ ਅਤੇ ਹਾਰੂਨ ਨੇ ਉਨ੍ਹਾਂ ਦੀ ਪਵਿੱਤਰਤਾਈ ਲਈ ਪ੍ਰਾਸਚਿਤ ਕੀਤਾ।
22 Så kom levittene og utførte sin tjeneste ved sammenkomstens telt under tilsyn av Aron og hans sønner; som Herren hadde befalt Moses om levittene, således gjorde de med dem.
੨੨ਇਸ ਤੋਂ ਬਾਅਦ ਉਹ ਲੇਵੀ ਸੇਵਾ ਦੇ ਕੰਮ ਲਈ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਅੱਗੇ ਮੰਡਲੀ ਦੇ ਤੰਬੂ ਵਿੱਚ ਆਏ। ਜਿਵੇਂ ਯਹੋਵਾਹ ਨੇ ਮੂਸਾ ਨੂੰ ਲੇਵੀਆਂ ਦੇ ਵਿਖੇ ਹੁਕਮ ਦਿੱਤਾ ਸੀ ਉਸੇ ਤਰ੍ਹਾਂ ਹੀ ਉਹਨਾਂ ਨੇ ਉਨ੍ਹਾਂ ਨਾਲ ਕੀਤਾ।
23 Og Herren talte til Moses og sa:
੨੩ਯਹੋਵਾਹ ਨੇ ਮੂਸਾ ਨੂੰ ਆਖਿਆ,
24 Dette er loven som gjelder for levittene: Fra han er fem og tyve år gammel, skal han komme og gjøre tjeneste med å arbeide ved sammenkomstens telt.
੨੪ਲੇਵੀਆਂ ਲਈ ਨਿਯਮ ਇਹ ਹੈ ਕਿ ਪੱਚੀ ਸਾਲ ਜਾਂ ਇਸ ਤੋਂ ਵੱਧ ਉਮਰ ਵਿੱਚ ਉਹ ਮੰਡਲੀ ਦੇ ਤੰਬੂ ਵਿੱਚ ਸੇਵਾ ਦੇ ਕੰਮ ਵਿੱਚ ਲੱਗੇ ਰਹਿਣ,
25 Men fra han er femti år gammel, skal han trede tilbake fra arbeidstjenesten og ikke arbeide mere.
੨੫ਅਤੇ ਜਦ ਉਹ ਪੰਜਾਹ ਸਾਲ ਦੇ ਹੋ ਜਾਣ ਤਦ ਉਹ ਸੇਵਾ ਦੇ ਕੰਮ ਤੋਂ ਰਹਿਤ ਕੀਤੇ ਜਾਣ ਅਤੇ ਉਹ ਹੋਰ ਸੇਵਾ ਦਾ ਕੰਮ ਨਾ ਕਰਨ।
26 Dog skal han gå sine brødre til hånde i sammenkomstens telt og ta vare på det som er å vareta; men nogen arbeidstjeneste skal han ikke utføre. Således skal du lage det for levittene med det de har å vareta.
੨੬ਪਰ ਉਹ ਆਪਣੇ ਭਰਾਵਾਂ ਦੇ ਨਾਲ ਸੇਵਾ ਮੰਡਲੀ ਦੇ ਤੰਬੂ ਦੀ ਰਖਵਾਲੀ ਦਾ ਕੰਮ ਕਰਿਆ ਕਰਨ ਅਤੇ ਉਹ ਆਪ ਸੇਵਾ ਦਾ ਕੰਮ ਨਾ ਕਰਨ। ਲੇਵੀਆਂ ਨੂੰ ਜੋ-ਜੋ ਕੰਮ ਦਿੱਤੇ ਜਾਣ ਉਹਨਾਂ ਦੇ ਵਿਖੇ ਅਜਿਹਾ ਹੀ ਕਰੀਂ।