< Salmenes 2 >
1 Hvorfor larmer hedningene og grunder folkene på det som fåfengt er?
੧ਕੌਮਾਂ ਕਿਸ ਗੱਲ ਲਈ ਡੰਡ ਪਾਉਂਦੀਆਂ ਹਨ, ਅਤੇ ਦੇਸ਼-ਦੇਸ਼ ਦੇ ਲੋਕ ਕਿਉਂ ਵਿਅਰਥ ਸੋਚ ਸੋਚਦੇ ਹਨ?
2 Jordens konger reiser sig, og fyrstene rådslår sammen mot Herren og mot hans salvede:
੨ਯਹੋਵਾਹ ਅਤੇ ਉਸ ਦੇ ਮਸੀਹ ਦੇ ਵਿਰੁੱਧ ਧਰਤੀ ਦੇ ਰਾਜੇ ਉੱਠ ਖੜੇ ਹੋਏ, ਅਤੇ ਹਾਕਮ ਆਪਸ ਵਿੱਚ ਮਤਾ ਪਕਾਉਂਦੇ ਹਨ,
3 La oss sprenge deres bånd og kaste deres rep av oss!
੩ਕਿ ਆਓ, ਅਸੀਂ ਉਨ੍ਹਾਂ ਦੇ ਬੰਧਨਾਂ ਨੂੰ ਤੋੜ ਦੇਈਏ, ਅਤੇ ਉਨ੍ਹਾਂ ਦੀਆਂ ਰੱਸੀਆਂ ਆਪਣੇ ਉੱਤੋਂ ਲਾਹ ਸੁੱਟੀਏ।
4 Han som troner i himmelen, ler, Herren spotter dem.
੪ਜਿਹੜਾ ਸਵਰਗ ਵਿੱਚ ਬੈਠਾ ਹੈ ਉਹ ਹੱਸੇਗਾ, ਪ੍ਰਭੂ ਉਹਨਾਂ ਨੂੰ ਮਖ਼ੌਲਾਂ ਵਿੱਚ ਉਡਾਵੇਗਾ।
5 Så taler han til dem i sin vrede, og i sin harme forferder han dem:
੫ਤਦ ਉਹ ਉਹਨਾਂ ਨਾਲ ਆਪਣੇ ਕ੍ਰੋਧ ਵਿੱਚ ਬੋਲੇਗਾ, ਅਤੇ ਆਪਣੇ ਕ੍ਰੋਧ ਨਾਲ ਉਹਨਾਂ ਨੂੰ ਘਬਰਾਹਟ ਵਿੱਚ ਪਾ ਦੇਵਾਂਗਾ।
6 Og jeg har dog innsatt min konge på Sion, mitt hellige berg!
੬ਪਰ ਮੈਂ ਆਪਣੇ ਯਰੂਸ਼ਲਮ ਸ਼ਹਿਰ ਅਰਥਾਤ ਪਵਿੱਤਰ ਪਰਬਤ ਸੀਯੋਨ ਉੱਤੇ ਆਪਣੇ ਪਾਤਸ਼ਾਹ ਨੂੰ ਬਿਠਾ ਦਿੱਤਾ ਹੈ।
7 Jeg vil kunngjøre hvad fastsatt er: Herren sa til mig: Du er min sønn, jeg har født dig idag.
੭ਮੈਂ ਬਚਨ ਦਾ ਪ੍ਰਚਾਰ ਕਰਾਂਗਾ, ਯਹੋਵਾਹ ਨੇ ਮੈਨੂੰ ਆਖਿਆ ਹੈ ਕਿ ਤੂੰ ਮੇਰਾ ਪੁੱਤਰ ਹੈਂ, ਮੈਂ ਅੱਜ ਤੈਨੂੰ ਜਨਮ ਦਿੱਤਾ ਹੈ।
8 Begjær av mig! Så vil jeg gi dig hedningene til arv og jordens ender til eie.
੮ਮੈਥੋਂ ਮੰਗ ਅਤੇ ਮੈਂ ਕੌਮਾਂ ਨੂੰ ਤੇਰੀ ਮਿਰਾਸ, ਅਤੇ ਧਰਤੀ ਦੇ ਕੰਢੇ ਤੇਰੀ ਮਿਲਖ਼ ਕਰ ਦਿਆਂਗਾ।
9 Du skal knuse dem med jernstav; som en pottemakers kar skal du sønderslå dem.
੯ਤੂੰ ਲੋਹੇ ਦੇ ਡੰਡੇ ਨਾਲ ਉਹਨਾਂ ਨੂੰ ਭੰਨ ਸੁੱਟੇਂਗਾ, ਘੁਮਿਆਰ ਦੇ ਭਾਂਡੇ ਵਾਂਗੂੰ ਤੂੰ ਉਹਨਾਂ ਨੂੰ ਚਕਨਾ-ਚੂਰ ਕਰ ਦੇਵੇਂਗਾ।
10 Og nu, I konger, gå viselig frem! La eder advare, I dommere på jorden!
੧੦ਇਸ ਲਈ ਹੁਣ ਹੇ ਰਾਜਿਓ, ਸਿਆਣੇ ਬਣੋ, ਅਤੇ ਹੇ ਧਰਤੀ ਦੇ ਨਿਆਂਈਓ, ਤੁਸੀਂ ਸਮਝ ਜਾਓ।
11 Tjen Herren med frykt og juble med beven!
੧੧ਭੈਅ ਨਾਲ ਯਹੋਵਾਹ ਦੀ ਸੇਵਾ ਕਰੋ ਅਤੇ ਕੰਬਦੇ-ਕੰਬਦੇ ਅਨੰਦ ਮਨਾਓ,
12 Kyss Sønnen, forat han ikke skal bli vred, og I gå til grunne på veien! For snart kunde hans vrede optendes. Salige er alle de som tar sin tilflukt til ham.
੧੨ਪੁੱਤਰ ਨੂੰ ਚੁੰਮੋ ਕਿਤੇ ਅਜਿਹਾ ਨਾ ਹੋਵੇ ਉਹ ਕ੍ਰੋਧ ਵਿੱਚ ਆਵੇ, ਅਤੇ ਤੁਸੀਂ ਰਾਹ ਦੇ ਵਿੱਚ ਹੀ ਨਾਸ ਹੋ ਜਾਓ, ਕਿਉਂ ਜੋ ਉਸ ਦਾ ਕ੍ਰੋਧ ਛੇਤੀ ਭੜਕ ਉੱਠੇਗਾ। ਧੰਨ ਹਨ ਓਹ ਜਿਹੜੇ ਉਸ ਵਿੱਚ ਪਨਾਹ ਲੈਂਦੇ ਹਨ।