< Salmenes 3 >
1 En salme av David, da han flydde for Absalom, sin sønn. Herre, hvor mange mine fiender er! Mange reiser sig imot mig.
੧ਦਾਊਦ ਦਾ ਭਜਨ। ਜਦੋਂ ਉਹ ਆਪਣੇ ਪੁੱਤਰ ਅਬਸ਼ਾਲੋਮ ਦੇ ਅੱਗੋਂ ਭੱਜਦਾ ਸੀ। ਹੇ ਯਹੋਵਾਹ ਮੇਰੇ ਵਿਰੋਧੀ ਕਿੰਨੇ ਹੀ ਵੱਧ ਗਏ ਹਨ, ਮੇਰੇ ਵਿਰੁੱਧ ਬਹੁਤ ਉੱਠ ਖੜੇ ਹੋਏ ਹਨ।
2 Mange sier til min sjel: Det er ingen frelse for ham hos Gud. (Sela)
੨ਬਹੁਤੇ ਮੇਰੀ ਜਾਨ ਦੇ ਲਈ ਆਖਦੇ ਹਨ, ਕਿ ਪਰਮੇਸ਼ੁਰ ਵੱਲੋਂ ਉਸ ਦੀ ਮਦਦ ਨਹੀਂ ਹੈ । ਸਲਹ।
3 Men du, Herre, er et skjold omkring mig, min ære og den som opløfter mitt hode!
੩ਪਰ ਹੇ ਯਹੋਵਾਹ ਤੂੰ ਮੇਰੇ ਦੁਆਲੇ ਢਾਲ਼ ਹੈਂ, ਮੇਰੀ ਮਹਿਮਾ ਅਤੇ ਮੇਰੇ ਸਿਰ ਦਾ ਉਠਾਉਣ ਵਾਲਾ ਹੈਂ।
4 Høit ropte jeg til Herren, og han svarte mig fra sitt hellige berg. (Sela)
੪ਮੈਂ ਆਪਣੀ ਆਵਾਜ਼ ਨਾਲ ਯਹੋਵਾਹ ਨੂੰ ਪੁਕਾਰਦਾ ਹਾਂ, ਉਹ ਆਪਣੇ ਪਵਿੱਤਰ ਪਰਬਤ ਤੋਂ ਮੈਨੂੰ ਉੱਤਰ ਦਿੰਦਾ ਹੈ। ਸਲਹ।
5 Jeg la mig og sov inn, jeg våknet; for Herren støtter mig.
੫ਮੈਂ ਲੰਮਾ ਪੈ ਗਿਆ ਅਤੇ ਸੌਂ ਗਿਆ, ਮੈਂ ਜਾਗ ਉੱਠਿਆ, ਕਿਉਂਕਿ ਯਹੋਵਾਹ ਮੈਨੂੰ ਸੰਭਾਲਦਾ ਹੈ।
6 Jeg frykter ikke for titusener av folk, som har lagt sig mot mig rundt omkring.
੬ਮੈਂ ਉਹਨਾਂ ਦਸ ਹਜ਼ਾਰਾਂ ਤੋਂ ਨਹੀਂ ਡਰਾਂਗਾ, ਜਿਨ੍ਹਾਂ ਨੇ ਆਲੇ-ਦੁਆਲੇ ਮੇਰੇ ਵਿਰੁੱਧ ਘੇਰਾ ਪਾ ਲਿਆ ਹੈ।
7 Reis dig, Herre, frels mig, min Gud! For du har slått alle mine fiender på kinnbenet, du har sønderbrutt de ugudeliges tenner.
੭ਹੇ ਯਹੋਵਾਹ, ਉੱਠ! ਮੇਰੇ ਪਰਮੇਸ਼ੁਰ ਮੈਨੂੰ ਬਚਾ, ਤੂੰ ਤਾਂ ਮੇਰੇ ਸਾਰੇ ਵੈਰੀਆਂ ਦੇ ਜਬਾੜਿਆਂ ਉੱਤੇ ਮਾਰਿਆ ਹੈ, ਅਤੇ ਦੁਸ਼ਟਾਂ ਦੇ ਦੰਦ ਭੰਨ ਸੁੱਟੇ ਹਨ।
8 Herren hører frelsen til; over ditt folk være din velsignelse! (Sela)
੮ਬਚਾਓ ਯਹੋਵਾਹ ਵੱਲੋਂ ਹੈ, ਤੇਰੀ ਬਰਕਤ ਤੇਰੀ ਪਰਜਾ ਉੱਤੇ ਹੋਵੇ। ਸਲਹ।