< Salmenes 31 >

1 Til sangmesteren; en salme av David. Til dig, Herre, tar jeg min tilflukt. La mig aldri i evighet bli til skamme, frels mig ved din rettferdighet!
ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਹੇ ਯਹੋਵਾਹ, ਮੈਂ ਤੇਰੀ ਸ਼ਰਨ ਆਇਆ ਹਾਂ, ਮੈਨੂੰ ਕਦੇ ਵੀ ਸ਼ਰਮਿੰਦਾ ਨਾ ਹੋਣ ਦੇ, ਆਪਣੇ ਧਰਮ ਨਾਲ ਮੈਨੂੰ ਛੁਡਾ!
2 Bøi ditt øre til mig, skynd dig og redd mig, vær mig et klippevern, en borg til å frelse mig!
ਆਪਣਾ ਕੰਨ ਮੇਰੀ ਲਾ ਅਤੇ ਮੈਨੂੰ ਛੇਤੀ ਛੁਡਾ! ਤੂੰ ਮੇਰੇ ਲਈ ਇੱਕ ਮਜ਼ਬੂਤ ਚੱਟਾਨ, ਅਤੇ ਮੇਰੇ ਬਚਾਓ ਲਈ ਗੜ੍ਹ ਹੋ।
3 For du er min klippe og min borg, og for ditt navns skyld vil du føre og lede mig.
ਤੂੰ ਹੀ ਤਾਂ ਮੇਰੀ ਚੱਟਾਨ ਅਤੇ ਮੇਰਾ ਗੜ੍ਹ ਹੈਂ, ਇਸ ਕਾਰਨ ਤੂੰ ਆਪਣੇ ਨਾਮ ਦੇ ਸਦਕੇ ਮੈਨੂੰ ਲਈ ਚੱਲ, ਅਤੇ ਮੇਰੀ ਅਗਵਾਈ ਕਰ।
4 Du vil føre mig ut av garnet som de lønnlig har lagt for mig; for du er mitt vern.
ਤੂੰ ਉਸ ਜਾਲ਼ ਵਿੱਚੋਂ ਜਿਹੜਾ ਉਨ੍ਹਾਂ ਨੇ ਮੇਰੇ ਲਈ ਲੁੱਕ ਕੇ ਵਿਛਾਇਆ ਹੈ ਮੈਨੂੰ ਕੱਢ, ਤੂੰ ਜੋ ਮੇਰਾ ਗੜ੍ਹ ਹੈਂ।
5 I din hånd overgir jeg min ånd; du forløser mig, Herre, du trofaste Gud.
ਮੈਂ ਆਪਣਾ ਆਤਮਾ ਤੇਰੇ ਹੱਥ ਸੌਂਪਦਾ ਹਾਂ, ਤੂੰ ਮੈਨੂੰ ਛੁਟਕਾਰਾ ਦਿੱਤਾ ਹੈ, ਹੇ ਯਹੋਵਾਹ ਸਚਿਆਈ ਦੇ ਪਰਮੇਸ਼ੁਰ!
6 Jeg hater dem som akter på tomme avguder, men jeg, jeg setter min lit til Herren.
ਮੈਂ ਉਨ੍ਹਾਂ ਨਾਲ ਵੈਰ ਰੱਖਦਾ ਹਾਂ ਜਿਹੜੇ ਵਿਅਰਥ ਦੇਵਤਿਆਂ ਨੂੰ ਮੰਨਦੇ ਹਨ, ਪਰ ਮੈਂ ਯਹੋਵਾਹ ਉੱਤੇ ਭਰੋਸਾ ਰੱਖਦਾ ਹਾਂ।
7 Jeg vil fryde og glede mig over din miskunnhet, at du har sett min elendighet, aktet på min sjels trengsler;
ਮੈਂ ਤੇਰੀ ਦਯਾ ਵਿੱਚ ਮਗਨ ਅਤੇ ਅਨੰਦ ਹੋਵਾਂਗਾ, ਕਿਉਂ ਜੋ ਤੂੰ ਮੇਰੇ ਦੁੱਖ ਨੂੰ ਵੇਖਿਆ ਹੈ, ਤੂੰ ਮੇਰੀ ਜਾਨ ਦੇ ਕਸ਼ਟਾਂ ਨੂੰ ਜਾਣ ਲਿਆ ਹੈ।
8 du har ikke overgitt mig i fiendehånd, du har satt mine føtter på et rummelig sted.
ਤੂੰ ਮੈਨੂੰ ਵੈਰੀ ਦੇ ਹੱਥੀਂ ਬੰਦ ਨਹੀਂ ਕਰ ਛੱਡਿਆ ਹੈ, ਤੂੰ ਖੁੱਲ੍ਹੇ ਥਾਂ ਵਿੱਚ ਮੇਰੇ ਪੈਰ ਸਥਿਰ ਕੀਤੇ ਹਨ।
9 Vær mig nådig, Herre! for jeg er i trengsel; borttæret av sorg er mitt øie, min sjel og mitt legeme.
ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ, ਕਿਉਂ ਜੋ ਮੈਂ ਸਮੱਸਿਆ ਵਿੱਚ ਹਾਂ। ਮੇਰੀਆਂ ਅੱਖਾਂ ਗਮੀ ਦੇ ਮਾਰੇ ਗਲ਼ ਗਈਆਂ, ਮੇਰੀ ਜਾਨ ਅਤੇ ਮੇਰਾ ਸਰੀਰ ਵੀ।
10 For mitt liv svinner bort med sorg, og mine år med sukk; min kraft er brutt for min misgjernings skyld, og mine ben er uttæret.
੧੦ਮੇਰਾ ਜੀਵਨ ਸੋਗ ਵਿੱਚ ਅਤੇ ਮੇਰੇ ਸਾਲ ਹੌਂਕੇ ਭਰਨ ਵਿੱਚ ਲੰਘ ਗਏ ਹਨ, ਮੇਰੀ ਬਦੀ ਦੇ ਕੰਮਾਂ ਕਾਰਨ ਮੇਰਾ ਬਲ ਘੱਟ ਗਿਆ ਹੈ, ਅਤੇ ਮੇਰੀਆਂ ਹੱਡੀਆਂ ਗਲ਼ ਗਈਆਂ ਹਨ।
11 For alle mine fienders skyld er jeg blitt til stor spott for mine naboer og til en skrekk for mine kjenninger; de som ser mig på gaten, flyr for mig.
੧੧ਆਪਣੇ ਸਭ ਵਿਰੋਧੀਆਂ ਦੇ ਕਾਰਨ ਮੈਂ ਉਲਾਹਮਾ ਬਣਿਆ, ਖ਼ਾਸ ਕਰਕੇ ਆਪਣੇ ਗੁਆਂਢੀਆਂ ਵਿੱਚ, ਅਤੇ ਆਪਣੇ ਜਾਣ-ਪਛਾਣ ਵਾਲਿਆਂ ਲਈ ਡਰ ਦਾ ਕਾਰਨ, ਜਿਨ੍ਹਾਂ ਮੈਨੂੰ ਬਾਹਰ ਵੇਖਿਆ ਓਹ ਮੈਥੋਂ ਭੱਜ ਗਏ।
12 Jeg er glemt og ute av hjertet som en død, jeg er blitt som et ødelagt kar.
੧੨ਮੈਂ ਮਰੇ ਹੋਏ ਵਾਂਗੂੰ ਮਨੋਂ ਭੁਲਾ ਦਿੱਤਾ ਗਿਆ ਹਾਂ, ਅਤੇ ਟੁੱਟੇ ਹੋਏ ਭਾਂਡੇ ਵਰਗਾ ਹਾਂ।
13 For jeg hører baktalelse av mange, redsel fra alle kanter, idet de rådslår sammen imot mig; de lurer på å ta mitt liv.
੧੩ਮੈਂ ਤਾਂ ਬਹੁਤਿਆਂ ਦੀ ਬਦਨਾਮੀ ਸੁਣੀ ਹੈ, ਅਤੇ ਆਲੇ-ਦੁਆਲੇ ਭੈਅ ਹੀ ਭੈਅ ਸੀ, ਜਦੋਂ ਉਨ੍ਹਾਂ ਨੇ ਆਪੋ ਵਿੱਚ ਮੇਰੇ ਵਿਰੁੱਧ ਮਤਾ ਪਕਾਇਆ, ਮੇਰੀ ਜਾਨ ਲੈਣ ਦੀ ਯੋਜਨਾ ਕੀਤੀ।
14 Men jeg, jeg setter min lit til dig, Herre! Jeg sier: Du er min Gud.
੧੪ਪਰ ਹੇ ਯਹੋਵਾਹ, ਮੈਂ ਤੇਰੇ ਉੱਤੇ ਭਰੋਸਾ ਰੱਖਿਆ ਹੈ, ਮੈਂ ਆਖਦਾ ਹਾਂ ਕਿ ਤੂੰ ਹੀ ਮੇਰਾ ਪਰਮੇਸ਼ੁਰ ਹੈਂ।
15 I din hånd er mine tider; redd mig av mine fienders hånd og fra mine forfølgere!
੧੫ਮੇਰੇ ਸਮੇਂ ਤੇਰੇ ਹੱਥ ਵਿੱਚ ਹਨ, ਤੂੰ ਮੈਨੂੰ ਮੇਰੇ ਵੈਰੀਆਂ ਅਤੇ ਸਤਾਉਣ ਵਾਲਿਆਂ ਦੇ ਹੱਥੋਂ ਛੁਡਾ।
16 La ditt åsyn lyse over din tjener, frels mig ved din miskunnhet!
੧੬ਆਪਣੇ ਮੁੱਖ ਨੂੰ ਆਪਣੇ ਦਾਸ ਉੱਤੇ ਚਮਕਾ, ਆਪਣੀ ਦਯਾ ਨਾਲ ਮੈਨੂੰ ਬਚਾ!
17 Herre, la mig ikke bli til skamme! for jeg kaller på dig. La de ugudelige bli til skamme, bli tause i dødsriket! (Sheol h7585)
੧੭ਹੇ ਯਹੋਵਾਹ, ਮੈਨੂੰ ਸ਼ਰਮਿੰਦਾ ਨਾ ਹੋਣ ਦੇ, ਮੈਂ ਜੋ ਤੈਨੂੰ ਪੁਕਾਰਿਆ ਹੈ। ਦੁਸ਼ਟ ਸ਼ਰਮਿੰਦੇ ਹੋਣ, ਓਹ ਚੁੱਪ-ਚਾਪ ਅਧੋਲੋਕ ਵਿੱਚ ਪਏ ਰਹਿਣ! (Sheol h7585)
18 La løgnens leber bli målløse, som taler frekt imot den rettferdige med overmot og forakt!
੧੮ਉਹ ਝੂਠੇ ਬੁੱਲ ਬੰਦ ਹੋ ਜਾਣ, ਜਿਹੜੇ ਧਰਮੀ ਦੇ ਵਿਰੁੱਧ ਬੇਅਦਬੀ ਦੇ ਨਾਲ, ਹੰਕਾਰ ਅਤੇ ਨਫ਼ਰਤ ਨਾਲ ਬੋਲਦੇ ਹਨ!
19 Hvor stor din godhet er, som du har gjemt for dem som frykter dig, som du har vist mot dem som tar sin tilflukt til dig, for menneskenes barns øine!
੧੯ਕਿੰਨ੍ਹੀ ਵੱਡੀ ਹੈ ਤੇਰੀ ਭਲਿਆਈ! ਜਿਹੜੀ ਤੂੰ ਆਪਣੇ ਭੈਅ ਮੰਨਣ ਵਾਲਿਆਂ ਦੇ ਲਈ ਗੁਪਤ ਕਰ ਰੱਖੀ ਹੈ, ਜਿਹੜੀ ਤੂੰ ਆਪਣੇ ਸ਼ਰਨਾਰਥੀਆਂ ਲਈ ਆਦਮ ਵੰਸ਼ ਦੇ ਸਨਮੁਖ ਪਰਗਟ ਕੀਤੀ ਹੈ।
20 Du skjuler dem i ditt åsyns skjul for menneskers sammensvergelser, du gjemmer dem i en hytte for tungers kiv.
੨੦ਤੂੰ ਉਨ੍ਹਾਂ ਨੂੰ ਆਪਣੀ ਹਜ਼ੂਰੀ ਦੀ ਓਟ ਵਿੱਚ ਮਨੁੱਖ ਦੀਆਂ ਜੁਗਤਾਂ ਤੋਂ ਛਿਪਾਵੇਂਗਾ, ਤੂੰ ਉਨ੍ਹਾਂ ਨੂੰ ਜੀਭਾਂ ਦੇ ਝਗੜੇ ਤੋਂ ਆਪਣੇ ਮੰਡਪ ਵਿੱਚ ਲੁਕਾ ਰੱਖੇਂਗਾ।
21 Lovet være Herren! for han har underlig vist sin miskunnhet imot mig i en fast by.
੨੧ਯਹੋਵਾਹ ਮੁਬਾਰਕ ਹੋਵੇ, ਕਿਉਂ ਜੋ ਉਸ ਨੇ ਇੱਕ ਘੇਰੇ ਹੋਏ ਸ਼ਹਿਰ ਵਿੱਚ ਮੇਰੇ ਉੱਤੇ ਆਪਣੀ ਅਚਰਜ਼ ਦਯਾ ਕੀਤੀ ਹੈ।
22 Og jeg, jeg sa i min angst: Jeg er revet bort fra dine øine. Dog hørte du mine inderlige bønners røst, da jeg ropte til dig.
੨੨ਪਰ ਮੈਂ ਆਪਣੀ ਘਬਰਾਹਟ ਵਿੱਚ ਆਖਿਆ ਸੀ ਕਿ ਤੇਰੀਆਂ ਅੱਖੀਆਂ ਦੇ ਅੱਗੋਂ ਮੈਂ ਕੱਟਿਆਂ ਗਿਆ ਹਾਂ, ਤਾਂ ਵੀ ਜਦੋਂ ਮੈਂ ਤੇਰੀ ਦੁਹਾਈ ਦਿੱਤੀ ਤੂੰ ਮੇਰੀਆਂ ਬੇਨਤੀਆਂ ਦੀ ਅਵਾਜ਼ ਸੁਣੀ।
23 Elsk Herren, alle I hans fromme! Herren vokter de trofaste og gjengjelder rikelig den som farer overmodig frem.
੨੩ਹੇ ਯਹੋਵਾਹ ਦੇ ਸਾਰੇ ਸੰਤੋ, ਉਹ ਦੇ ਨਾਲ ਪ੍ਰੇਮ ਰੱਖੋ, ਯਹੋਵਾਹ ਸੱਚਿਆਂ ਦਾ ਰਾਖ਼ਾ ਹੈ, ਪਰ ਹੰਕਾਰੀਆਂ ਨੂੰ ਪੂਰੀ ਸਜ਼ਾ ਦਿੰਦਾ ਹੈ ।
24 Vær ved godt mot, og eders hjerte være sterkt, alle I som venter på Herren!
੨੪ਹੇ ਸਾਰੇ ਯਹੋਵਾਹ ਦੀ ਆਸ ਰੱਖਣ ਵਾਲਿਓ, ਤਕੜੇ ਹੋਵੋ ਅਤੇ ਤੁਹਾਡਾ ਮਨ ਦਲੇਰ ਹੋਵੇ!

< Salmenes 31 >