< Salmenes 60 >
1 Til sangmesteren; efter Sjusjan edut; en gyllen sang av David til å læres, da han stred mot syrerne fra Mesopotamia og mot syrerne fra Soba, og Joab kom tilbake og slo edomittene i Saltdalen, tolv tusen. Gud! du har forkastet oss, du har sønderslått oss, du var vred; vederkveg oss nu igjen!
੧ਪ੍ਰਧਾਨ ਵਜਾਉਣ ਵਾਲੇ ਦੇ ਲਈ। ਸ਼ੂਸ਼ਨੇਦੂਤ ਦੇ ਰਾਗ ਵਿੱਚ ਦਾਊਦ ਦਾ ਮਿਕਤਾਮ। ਜਦੋਂ ਉਹ ਅਰਮ ਨਹਰੈਮ ਅਤੇ ਅਰਮ ਸੋਬਾਹ ਦੇ ਨਾਲ ਲੜਦਾ ਸੀ ਅਤੇ ਯੋਆਬ ਨੇ ਵਾਪਸ ਮੁੜ ਕੇ ਲੂਣ ਦੀ ਵਾਦੀ ਵਿੱਚ ਅਦੋਮੀਆਂ ਦੇ ਬਾਰਾਂ ਹਜ਼ਾਰ ਮਨੁੱਖ ਮਾਰ ਦਿੱਤੇ। ਹੇ ਪਰਮੇਸ਼ੁਰ, ਤੂੰ ਸਾਨੂੰ ਤਿਆਗ ਦਿੱਤਾ, ਤੂੰ ਸਾਨੂੰ ਢਾਹ ਸੁੱਟਿਆ ਹੈ, ਤੂੰ ਕ੍ਰੋਧੀ ਹੋਇਆ, ਸਾਨੂੰ ਫੇਰ ਬਹਾਲ ਕਰ!
2 Du har rystet jorden, du har fått den til å revne; læg dens skade, for den vakler!
੨ਤੂੰ ਧਰਤੀ ਨੂੰ ਕੰਬਾ ਦਿੱਤਾ, ਤੂੰ ਉਹ ਨੂੰ ਪਾੜ ਦਿੱਤਾ ਹੈ, ਉਹ ਦੀਆਂ ਤੇੜਾਂ ਨੂੰ ਸੁਧਾਰ ਕਿਉਂ ਜੋ ਇਹ ਡੋਲਦੀ ਹੈ!
3 Du har latt ditt folk se hårde ting, du har gitt oss vin å drikke så vi tumlet.
੩ਤੂੰ ਆਪਣੀ ਪਰਜਾ ਨੂੰ ਡਾਢੇ ਕਲੇਸ਼ ਵਿਖਾਏ ਹਨ, ਤੂੰ ਸਾਨੂੰ ਡੋਲਣ ਦੀ ਮਧ ਪਿਆਈ ਹੈ।
4 Men du har gitt dem som frykter dig, et hærmerke til opreisning, for sannhets skyld. (Sela)
੪ਤੂੰ ਆਪਣੇ ਭੈਅ ਮੰਨਣ ਵਾਲਿਆਂ ਨੂੰ ਇੱਕ ਝੰਡਾ ਦਿੱਤਾ ਹੈ, ਕਿ ਉਹ ਸਚਿਆਈ ਦੇ ਕਾਰਨ ਵਿਖਾਇਆ ਜਾਵੇ। ਸਲਹ।
5 Forat de du elsker, må bli frelst, så hjelp nu med din høire hånd og bønnhør oss!
੫ਇਸ ਲਈ ਜੋ ਤੇਰੇ ਪਿਆਰੇ ਛੁਡਾਏ ਜਾਣ, ਤੂੰ ਆਪਣੇ ਸੱਜੇ ਹੱਥ ਨਾਲ ਬਚਾ ਲੈ ਅਤੇ ਸਾਨੂੰ ਉੱਤਰ ਦੇ!
6 Gud har talt i sin hellighet. Jeg vil fryde mig; jeg vil utskifte Sikem og opmåle Sukkots dal.
੬ਪਰਮੇਸ਼ੁਰ ਨੇ ਆਪਣੇ ਪਵਿੱਤਰ ਸਥਾਨ ਤੋਂ ਬਚਨ ਕੀਤਾ ਹੈ, ਮੈਂ ਖੁਸ਼ੀ ਮਨਾਵਾਂਗਾ, ਮੈਂ ਸ਼ਕਮ ਨੂੰ ਵੰਡ ਦਿਆਂਗਾ ਤੇ ਸੁੱਕੋਥ ਦੀ ਘਾਟੀ ਨੂੰ ਮਿਣਾਂਗਾ।
7 Mig hører Gilead til, og mig hører Manasse til, og Efra'im er vern for mitt hode, Juda er min herskerstav.
੭ਗਿਲਆਦ ਮੇਰਾ ਹੈ, ਮਨੱਸ਼ਹ ਵੀ ਅਤੇ ਇਫ਼ਰਾਈਮ ਮੇਰੇ ਸਿਰ ਦਾ ਟੋਪ ਹੈ, ਯਹੂਦਾਹ ਮੇਰਾ ਰਾਜ ਡੰਡਾ ਹੈ,
8 Moab er mitt vaskefat, på Edom kaster jeg min sko; bryt ut i jubel over mig, Filisterland!
੮ਮੋਆਬ ਮੇਰੀ ਚਿਲਮਚੀ ਹੈ, ਅਦੋਮ ਉੱਤੇ ਮੈਂ ਆਪਣਾ ਪੌਲਾ ਸੁੱਟਾਂਗਾ, ਹੇ ਫ਼ਲਿਸਤ, ਤੂੰ ਮੇਰਾ ਨਾਰਾ ਮਾਰ!
9 Hvem vil føre mig til den faste by? Hvem leder mig inn til Edom?
੯ਕੌਣ ਮੈਨੂੰ ਉਸ ਸਫ਼ੀਲਦਾਰ ਸ਼ਹਿਰ ਵਿੱਚ ਲੈ ਜਾਵੇਗਾ? ਕੌਣ ਅਦੋਮ ਦੇਸ ਤੱਕ ਮੇਰੀ ਅਗਵਾਈ ਕਰੇਗਾ?
10 Mon ikke du, Gud, som forkastet oss og ikke drog ut med våre hærer, Gud?
੧੦ਭਲਾ, ਤੂੰ, ਹੇ ਪਰਮੇਸ਼ੁਰ, ਸਾਨੂੰ ਤਿਆਗ ਨਹੀਂ ਦਿੱਤਾ ਹੈ, ਹੇ ਪਰਮੇਸ਼ੁਰ, ਕੀ ਤੂੰ ਸਾਡੀਆਂ ਸੈਨਾਂ ਦੇ ਸੰਗ ਨਹੀਂ ਚੱਲਦਾ?
11 Gi oss hjelp mot fienden, for menneskehjelp er tomhet!
੧੧ਵਿਰੋਧੀ ਤੋਂ ਸਾਡੀ ਸਹਾਇਤਾ ਕਰ, ਕਿਉਂ ਜੋ ਆਦਮੀ ਵੱਲੋਂ ਬਚਾਓ ਵਿਅਰਥ ਹੈ।
12 Ved Gud skal vi gjøre storverk, og han skal nedtrede våre fiender.
੧੨ਪਰਮੇਸ਼ੁਰ ਦੀ ਮਦਦ ਦੇ ਨਾਲ ਅਸੀਂ ਸੂਰਮਗਤੀ ਕਰਾਂਗੇ, ਉਹੀ ਸਾਡੇ ਵਿਰੋਧੀਆਂ ਨੂੰ ਲਤਾੜ ਸੁੱਟੇਗਾ!