< Sefanias 1 >
1 Dette er Herrens ord som kom til Sefanias, sønn av Kusi, sønn av Gedalja, sønn av Amarja, sønn av Esekias, i de dager da Josias, Amons sønn, var konge i Juda.
੧ਯਹੂਦਾਹ ਦੇ ਰਾਜਾ ਆਮੋਨ ਦੇ ਪੁੱਤਰ ਯੋਸ਼ੀਯਾਹ ਦੇ ਦਿਨਾਂ ਵਿੱਚ ਯਹੋਵਾਹ ਦੀ ਬਾਣੀ ਜੋ ਸਫ਼ਨਯਾਹ ਦੇ ਕੋਲ ਆਈ, ਜੋ ਕੂਸ਼ੀ ਦਾ ਪੁੱਤਰ, ਗਦਲਯਾਹ ਦਾ ਪੋਤਰਾ, ਅਮਰਯਾਹ ਦਾ ਪੜਪੋਤਾ ਸੀ, ਜੋ ਹਿਜ਼ਕੀਯਾਹ ਦਾ ਪੁੱਤਰ ਸੀ।
2 Bort, bort vil jeg ta alt av jorden, sier Herren.
੨ਮੈਂ ਧਰਤੀ ਦੇ ਉੱਤੋਂ ਸਭ ਕੁਝ ਪੂਰੀ ਤਰ੍ਹਾਂ ਨਾਲ ਮਿਟਾ ਦਿਆਂਗਾ, ਯਹੋਵਾਹ ਦਾ ਵਾਕ ਹੈ।
3 Jeg vil ta bort mennesker og dyr, ta bort himmelens fugler og havets fisker og alt det som volder anstøt, sammen med de ugudelige, og jeg vil utrydde menneskene av jorden, sier Herren.
੩ਮੈਂ ਮਨੁੱਖ ਅਤੇ ਪਸ਼ੂਆਂ ਨੂੰ ਮਿਟਾ ਦਿਆਂਗਾ, ਮੈਂ ਅਕਾਸ਼ ਦੇ ਪੰਛੀਆਂ ਨੂੰ ਅਤੇ ਸਮੁੰਦਰ ਦੀਆਂ ਮੱਛੀਆਂ ਨੂੰ, ਅਤੇ ਦੁਸ਼ਟਾਂ ਨੂੰ ਉਨ੍ਹਾਂ ਦੀਆਂ ਰੱਖੀਆਂ ਹੋਈਆਂ ਠੋਕਰਾਂ ਸਮੇਤ ਮਿਟਾ ਦਿਆਂਗਾ। ਮੈਂ ਮਨੁੱਖਾਂ ਨੂੰ ਧਰਤੀ ਉੱਤੋਂ ਨਾਸ ਕਰ ਸੁੱਟਾਂਗਾ, ਯਹੋਵਾਹ ਦਾ ਵਾਕ ਹੈ।
4 Jeg vil rekke min hånd ut mot Juda og mot alle Jerusalems innbyggere, og jeg vil utrydde av dette sted alt som er igjen av Ba'al, avgudsprestenes navn sammen med prestene
੪ਮੈਂ ਆਪਣਾ ਹੱਥ ਯਹੂਦਾਹ ਉੱਤੇ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਦੇ ਵਿਰੁੱਧ ਚੁੱਕਾਂਗਾ, ਅਤੇ ਇਸ ਸਥਾਨ ਤੋਂ ਬਆਲ ਦੇ ਬਚੇ ਹੋਇਆਂ ਨੂੰ ਅਤੇ ਜਾਜਕਾਂ ਸਮੇਤ ਦੇਵਤਿਆਂ ਦੇ ਪੁਜਾਰੀਆਂ ਦੇ ਨਾਮ ਨੂੰ ਨਾਸ ਕਰ ਦਿਆਂਗਾ,
5 og dem som på takene tilbeder himmelens hær, og dem som tilbeder Herren og sverger ham troskap, men på samme tid sverger ved sin konge,
੫ਉਹਨਾਂ ਨੂੰ ਵੀ ਜੋ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਅਕਾਸ਼ ਦੀ ਸੈਨਾਂ ਅੱਗੇ ਮੱਥਾ ਟੇਕਦੇ ਹਨ, ਜੋ ਯਹੋਵਾਹ ਅੱਗੇ ਮੱਥਾ ਟੇਕਦੇ ਅਤੇ ਸਹੁੰ ਖਾਂਦੇ ਹਨ, ਨਾਲੇ ਮਲਕਾਮ ਦੀ ਵੀ ਸਹੁੰ ਖਾਂਦੇ ਹਨ,
6 og dem som har vendt sig bort fra Herren, og som ikke har søkt Herren og ikke spurt efter ham.
੬ਅਤੇ ਉਹਨਾਂ ਨੂੰ ਵੀ ਜੋ ਯਹੋਵਾਹ ਦੇ ਪਿੱਛੇ ਚੱਲਣ ਤੋਂ ਫਿਰ ਗਏ ਅਤੇ ਜੋ ਨਾ ਤਾਂ ਯਹੋਵਾਹ ਦੀ ਭਾਲ ਕਰਦੇ ਹਨ ਅਤੇ ਨਾ ਉਹ ਦੀ ਸਲਾਹ ਪੁੱਛਦੇ ਹਨ, ਨਾਸ ਕਰ ਦਿਆਂਗਾ।
7 Vær stille for Herren, Israels Gud! For Herrens dag er nær; Herren har stelt til en offerslaktning, han har innvidd sine gjester.
੭ਪ੍ਰਭੂ ਯਹੋਵਾਹ ਦੇ ਸਾਹਮਣੇ ਚੁੱਪ ਰਹਿ ਕਿਉਂਕਿ ਯਹੋਵਾਹ ਦਾ ਦਿਨ ਨੇੜੇ ਹੈ, ਯਹੋਵਾਹ ਨੇ ਇੱਕ ਬਲੀ ਤਿਆਰ ਕੀਤੀ ਹੈ, ਉਹ ਨੇ ਆਪਣੇ ਪਰਾਹੁਣਿਆਂ ਨੂੰ ਪਵਿੱਤਰ ਕੀਤਾ ਹੈ।
8 Og på Herrens offerslaktnings dag vil jeg hjemsøke høvdingene og kongens sønner og alle som klær sig i utenlandske klær.
੮ਯਹੋਵਾਹ ਦੀ ਬਲੀ ਦੇ ਦਿਨ ਅਜਿਹਾ ਹੋਵੇਗਾ ਕਿ ਮੈਂ ਹਾਕਮਾਂ ਨੂੰ, ਰਾਜੇ ਦੇ ਪੁੱਤਰਾਂ ਨੂੰ ਅਤੇ ਉਨ੍ਹਾਂ ਸਾਰਿਆਂ ਨੂੰ ਜਿਨ੍ਹਾਂ ਨੇ ਪਰਦੇਸੀ ਕੱਪੜੇ ਪਹਿਨੇ ਹੋਏ ਹਨ, ਸਜ਼ਾ ਦਿਆਂਗਾ।
9 Og jeg vil på den dag hjemsøke hver den som hopper over dørtreskelen, dem som fyller sin Herres hus med vold og svik.
੯ਉਸ ਦਿਨ ਮੈਂ ਉਹਨਾਂ ਸਾਰਿਆਂ ਨੂੰ ਸਜ਼ਾ ਦਿਆਂਗਾ, ਜੋ ਚੌਖਟ ਦੇ ਉੱਤੋਂ ਟੱਪਦੇ ਹਨ, ਜੋ ਆਪਣੇ ਮਾਲਕ ਦੇ ਘਰ ਨੂੰ ਅਨ੍ਹੇਰ ਅਤੇ ਛਲ ਨਾਲ ਭਰ ਦਿੰਦੇ ਹਨ।
10 På den dag, sier Herren, skal det lyde skrik fra Fiskeporten og hyl fra stadens andre del og stort brak fra haugene.
੧੦ਉਸ ਦਿਨ ਅਜਿਹਾ ਹੋਵੇਗਾ, ਯਹੋਵਾਹ ਦਾ ਵਾਕ ਹੈ, ਮੱਛੀ-ਫਾਟਕ ਤੋਂ ਦੁਹਾਈ ਦੀ ਅਵਾਜ਼ ਹੋਵੇਗੀ, ਦੂਜੇ ਮੁਹੱਲੇ ਵਿੱਚ ਵਿਰਲਾਪ ਅਤੇ ਟਿੱਲਿਆਂ ਤੋਂ ਵੱਡਾ ਧੜਾਕਾ ਹੋਵੇਗਾ।
11 Hyl, I som bor i Morteren! For hele kana'anitterfolket er utslettet; alle de som slepte på masser av sølv, er utryddet.
੧੧ਹੇ ਮਕਤੇਸ਼ ਦੇ ਵਾਸੀਓ, ਵਿਰਲਾਪ ਕਰੋ! ਕਿਉਂ ਜੋ ਸਾਰੇ ਵਪਾਰੀ ਮੁੱਕ ਗਏ, ਸਾਰੇ ਜੋ ਚਾਂਦੀ ਨਾਲ ਲੱਦੇ ਹੋਏ ਸਨ, ਵੱਢੇ ਗਏ।
12 Og på den samme tid vil jeg ransake Jerusalem med lykter, og jeg vil hjemsøke de folk som ligger på sin berme og sier i sitt hjerte: Herren gjør hverken godt eller ondt.
੧੨ਉਸ ਸਮੇਂ ਮੈਂ ਦੀਵੇ ਲੈ ਕੇ ਯਰੂਸ਼ਲਮ ਦੀ ਤਲਾਸ਼ੀ ਲਵਾਂਗਾ ਅਤੇ ਉਹਨਾਂ ਮਨੁੱਖਾਂ ਨੂੰ ਸਜ਼ਾ ਦਿਆਂਗਾ, ਜੋ ਮਧ ਦੇ ਮੈਲ ਦੀ ਤਰ੍ਹਾਂ ਹਨ, ਜਿਹੜੀ ਥੱਲੇ ਬੈਠ ਜਾਂਦੀ ਹੈ ਅਤੇ ਆਪਣੇ ਮਨਾਂ ਵਿੱਚ ਕਹਿੰਦੇ ਹਨ, “ਯਹੋਵਾਹ ਨਾ ਭਲਿਆਈ ਕਰੇਗਾ, ਨਾ ਬੁਰਿਆਈ।”
13 Og deres gods skal bli til rov, og deres hus ødelegges; de skal bygge hus, men ikke bo i dem, og plante vingårder, men ikke drikke vin fra dem.
੧੩ਉਹਨਾਂ ਦਾ ਧਨ ਲੁੱਟ ਦਾ ਮਾਲ ਹੋ ਜਾਵੇਗਾ, ਉਹਨਾਂ ਦੇ ਘਰ ਵਿਰਾਨ ਹੋ ਜਾਣਗੇ। ਉਹ ਘਰ ਤਾਂ ਉਸਾਰਨਗੇ ਪਰ ਉਨ੍ਹਾਂ ਵਿੱਚ ਵੱਸਣਗੇ ਨਹੀਂ, ਉਹ ਅੰਗੂਰੀ ਬਾਗ਼ ਲਾਉਣਗੇ ਪਰ ਉਨ੍ਹਾਂ ਦਾ ਦਾਖਰਸ ਨਾ ਪੀਣਗੇ।
14 Nær er Herrens dag, den store; den er nær og kommer med stor hast. Hør! Det er Herrens dag! Full av angst skriker da kjempen.
੧੪ਯਹੋਵਾਹ ਦਾ ਮਹਾਨ ਦਿਨ ਨੇੜੇ ਹੈ, ਉਹ ਨੇੜੇ ਹੈ ਅਤੇ ਬਹੁਤ ਛੇਤੀ ਨਾਲ ਆਉਂਦਾ ਹੈ, ਹਾਂ, ਯਹੋਵਾਹ ਦੇ ਦਿਨ ਦੀ ਅਵਾਜ਼ ਸੁਣਾਈ ਦਿੰਦੀ ਹੈ। ਉੱਥੇ ਸੂਰਮਾ ਕੁੜੱਤਣ ਨਾਲ ਚਿੱਲਾਵੇਗਾ!
15 En vredes dag er den dag, en dag med nød og trengsel, en dag med omstyrtelse og ødeleggelse, en dag med mørke og mulm, en dag med skyer og skodde,
੧੫ਉਹ ਦਿਨ ਕਹਿਰ ਦਾ ਦਿਨ ਹੈ, ਦੁੱਖ ਅਤੇ ਕਸ਼ਟ ਦਾ ਦਿਨ, ਬਰਬਾਦੀ ਅਤੇ ਵਿਰਾਨੀ ਦਾ ਦਿਨ, ਹਨੇਰੇ ਅਤੇ ਅੰਧਕਾਰ ਦਾ ਦਿਨ, ਬੱਦਲ ਅਤੇ ਕਾਲੀਆਂ ਘਟਾਂ ਦਾ ਦਿਨ!
16 en dag med basunklang og hærskrik mot de faste byer og de høie murtinder.
੧੬ਉਹ ਗੜ੍ਹਾਂ ਵਾਲੇ ਸ਼ਹਿਰਾਂ ਅਤੇ ਉੱਚੇ ਬੁਰਜ਼ਾਂ ਦੇ ਵਿਰੁੱਧ ਤੁਰ੍ਹੀ ਫੂਕਣ ਅਤੇ ਲਲਕਾਰ ਦਾ ਦਿਨ ਹੋਵੇਗਾ।
17 Da vil jeg sette slik angst i menneskene at de går der som blinde, fordi de har syndet mot Herren; og deres blod skal utøses som støv, og deres kjøtt som møkk.
੧੭ਮੈਂ ਮਨੁੱਖਾਂ ਉੱਤੇ ਬਿਪਤਾ ਲਿਆਵਾਂਗਾ ਅਤੇ ਉਹ ਅੰਨ੍ਹਿਆਂ ਵਾਂਗੂੰ ਤੁਰਨਗੇ, ਕਿਉਂ ਜੋ ਉਨ੍ਹਾਂ ਨੇ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ, ਅਤੇ ਉਨ੍ਹਾਂ ਦਾ ਲਹੂ ਧੂੜ ਵਾਗੂੰ ਅਤੇ ਉਨ੍ਹਾਂ ਦਾ ਮਾਸ ਬਿਸ਼ਟੇ ਵਾਂਗੂੰ ਸੁੱਟਿਆ ਜਾਵੇਗਾ।
18 Hverken deres sølv eller deres gull skal kunne berge dem på Herrens vredes dag; ved hans nidkjærhets ild skal hele jorden bli fortært; for han vil gjøre ende, ja brått gjøre ende på alle dem som bor på jorden.
੧੮ਯਹੋਵਾਹ ਦੇ ਕਹਿਰ ਦੇ ਦਿਨ ਵਿੱਚ ਨਾ ਉਹਨਾਂ ਦਾ ਸੋਨਾ, ਨਾ ਉਹਨਾਂ ਦੀ ਚਾਂਦੀ, ਉਹਨਾਂ ਨੂੰ ਛੁਡਾਵੇਗੀ, ਪਰ ਉਹ ਦੀ ਅਣਖ ਦੀ ਅੱਗ ਨਾਲ ਸਾਰੀ ਧਰਤੀ ਭਸਮ ਹੋ ਜਾਵੇਗੀ, ਕਿਉਂ ਜੋ ਉਹ ਪੂਰਾ ਅੰਤ ਕਰੇਗਾ, ਹਾਂ ਧਰਤੀ ਦੇ ਸਭ ਵਾਸੀਆਂ ਦਾ ਅਚਾਨਕ ਅੰਤ ਕਰ ਦੇਵੇਗਾ!