< Jeremias 21 >
1 Det ordet som kom til Jeremia frå Herren, då kong Sidkia sende honom Pashur Malkiason og presten Sefanja Ma’asejason og let segja:
੧ਉਹ ਬਚਨ ਜਿਹੜਾ ਯਿਰਮਿਯਾਹ ਨੂੰ ਯਹੋਵਾਹ ਵੱਲੋਂ ਆਇਆ ਜਦ ਸਿਦਕੀਯਾਹ ਰਾਜਾ ਨੇ ਮਲਕੀਯਾਹ ਦੇ ਪੁੱਤਰ ਪਸ਼ਹੂਰ ਨੂੰ ਮਆਸੇਯਾਹ ਦੇ ਪੁੱਤਰ ਸਫ਼ਨਯਾਹ ਜਾਜਕਾਂ ਨੂੰ ਉਹ ਦੇ ਕੋਲ ਇਹ ਆਖਣ ਲਈ ਭੇਜਿਆ
2 «Spør Herren for oss, for Nebukadressar, Babel-kongen, strider mot oss. Kann henda Herren kunde gjera med oss etter alle sine underverk, so han fer burt ifrå oss.»
੨ਭਈ ਯਹੋਵਾਹ ਕੋਲੋਂ ਸਾਡੇ ਲਈ ਪੁੱਛੀਂ ਕਿਉਂ ਜੋ ਬਾਬਲ ਦਾ ਰਾਜਾ ਨਬੂਕਦਨੱਸਰ ਸਾਡੇ ਉੱਤੇ ਚੜ੍ਹਾਈ ਕਰ ਰਿਹਾ ਹੈ। ਸ਼ਾਇਦ ਯਹੋਵਾਹ ਸਾਡੇ ਨਾਲ ਆਪਣੇ ਸਾਰੇ ਅਚਰਜ਼ ਕੰਮਾਂ ਅਨੁਸਾਰ ਵਰਤਾਓ ਕਰੇ ਅਤੇ ਉਹ ਨੂੰ ਸਾਡੇ ਕੋਲੋਂ ਮੋੜ ਦੇਵੇ।
3 Då sagde Jeremia med deim: So skal de segja med Sidkia:
੩ਤਾਂ ਯਿਰਮਿਯਾਹ ਨੇ ਉਹਨਾਂ ਨੂੰ ਆਖਿਆ, ਤੁਸੀਂ ਸਿਦਕੀਯਾਹ ਨੂੰ ਐਉਂ ਆਖੋ
4 So segjer Herren, Israels Gud: Sjå, eg snur attende dei stridsvåpn som er i henderne dykkar, og som de strider med utanfor muren mot Babel-kongen og kaldæarane, som kringset dykk, og eg vil samla deim midt i denne byen.
੪ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਲੜਾਈ ਦੇ ਸ਼ਸਤਰਾਂ ਨੂੰ ਮੋੜ ਦਿਆਂਗਾ ਜਿਹੜੇ ਤੁਹਾਡੇ ਹੱਥਾਂ ਵਿੱਚ ਹਨ ਜਿਹਨਾਂ ਨਾਲ ਤੁਸੀਂ ਬਾਬਲ ਦੇ ਰਾਜਾ ਅਤੇ ਕਸਦੀਆਂ ਨਾਲ ਲੜਦੇ ਹੋ ਜਿਹਨਾਂ ਨੇ ਤੁਹਾਨੂੰ ਕੰਧਾਂ ਦੇ ਬਾਹਰ ਘੇਰਿਆ ਹੋਇਆ ਹੈ ਅਤੇ ਮੈਂ ਉਹਨਾਂ ਨੂੰ ਇਸ ਸ਼ਹਿਰ ਦੇ ਵਿਚਕਾਰ ਇਕੱਠਾ ਕਰਾਂਗਾ
5 Og eg vil sjølv strida mot dykk med utrett hand og med sterk arm og med vreide og med harm og med stor gram.
੫ਮੈਂ ਆਪ ਆਪਣੇ ਵਧਾਏ ਹੋਏ ਹੱਥ ਅਤੇ ਤਕੜੀ ਬਾਂਹ ਨਾਲ ਤੁਹਾਡੇ ਵਿਰੁੱਧ ਲੜਾਂਗਾ, - ਹਾਂ, ਕ੍ਰੋਧ ਅਤੇ ਗੁੱਸੇ ਅਤੇ ਵੱਡੇ ਕੋਪ ਨਾਲ
6 Og eg vil slå deim som bur i denne byen, både folk og fe; i ei stor sott skal dei døy.
੬ਮੈਂ ਇਸ ਸ਼ਹਿਰ ਦੇ ਵਾਸੀਆਂ ਨੂੰ, ਆਦਮੀਆਂ ਅਤੇ ਪਸ਼ੂਆਂ ਨੂੰ ਮਾਰਾਂਗਾ। ਉਹ ਵੱਡੀ ਬਵਾ ਨਾਲ ਮਰ ਜਾਣਗੇ
7 Og sidan, segjer Herren, vil eg gjeva Sidkia, Juda-kongen, og tenarane hans og folket og deim som er leivde i denne byen etter sotti, sverdet og svolten, i henderne på Nebukadressar, Babel-kongen, og i henderne på fiendarne deira og i henderne på deim som ligg deim etter livet. Og han skal slå deim med sverd-egg, han skal ikkje miskunna deim og ikkje vårkunna og ikkje tykkja synd i deim.
੭ਇਸ ਤੋਂ ਪਿੱਛੋਂ, ਯਹੋਵਾਹ ਦਾ ਵਾਕ ਹੈ, ਮੈਂ ਯਹੂਦਾਹ ਦੇ ਸਿਦਕੀਯਾਹ ਨੂੰ ਅਤੇ ਉਸ ਦੇ ਟਹਿਲੂਆਂ ਨੂੰ ਅਤੇ ਲੋਕਾਂ ਨੂੰ, ਹਾਂ, ਜਿਹੜੇ ਇਸ ਸ਼ਹਿਰ ਵਿੱਚ ਬਵਾ, ਤਲਵਾਰ ਅਤੇ ਕਾਲ ਤੋਂ ਬਚ ਰਹਿਣਗੇ, ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਅਤੇ ਉਹਨਾਂ ਦੇ ਵੈਰੀਆਂ ਦੇ ਹੱਥਾਂ ਵਿੱਚ ਅਤੇ ਉਹਨਾਂ ਦੀ ਜਾਨ ਦੀ ਤਾਂਘ ਕਰਨ ਵਾਲਿਆਂ ਦੇ ਹੱਥਾਂ ਵਿੱਚ ਦੇ ਦਿਆਂਗਾ। ਉਹ ਉਹਨਾਂ ਨੂੰ ਤਲਵਾਰ ਦੀ ਧਾਰ ਨਾਲ ਮਾਰੇਗਾ। ਉਹ ਉਹਨਾਂ ਉੱਤੇ ਨਾ ਤਰਸ ਖਾਏਗਾ, ਨਾ ਉਹ ਉਹਨਾਂ ਨੂੰ ਛੱਡੇਗਾ, ਨਾ ਰਹਮ ਕਰੇਗਾ।
8 Og til dette folket skal du segja: So segjer Herren: Sjå, eg legg fram for dykk vegen til livet og vegen til dauden:
੮ਤਦ ਤੂੰ ਇਸ ਪਰਜਾ ਨੂੰ ਆਖੇਂਗਾ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਤੁਹਾਡੇ ਅੱਗੇ ਜੀਵਨ ਦਾ ਰਾਹ ਅਤੇ ਮੌਤ ਦਾ ਰਾਹ ਰੱਖਦਾ ਹਾਂ
9 Den som vert verande i denne byen, skal døy for sverd og av svolt og i sott, men den som gjeng ut og gjev seg til kaldæarane som kringset dykk, han skal liva, og han skal njota sitt liv til eit herfang.
੯ਜਿਹੜਾ ਇਸ ਸ਼ਹਿਰ ਵਿੱਚ ਰਹੇਗਾ, ਉਹ ਤਲਵਾਰ ਅਤੇ ਕਾਲ ਅਤੇ ਬਵਾ ਨਾਲ ਮਰੇਗਾ, ਅਤੇ ਜਿਹੜਾ ਇਹ ਦੇ ਵਿੱਚੋਂ ਨਿੱਕਲ ਜਾਵੇਗਾ ਅਤੇ ਆਪ ਨੂੰ ਕਸਦੀਆਂ ਦੇ ਹਵਾਲੇ ਕਰ ਦੇਵੇਗਾ, ਜਿਹਨਾਂ ਨੇ ਤੁਹਾਨੂੰ ਘੇਰਿਆ ਹੋਇਆ ਹੈ, ਉਹ ਜੀਉਂਦਾ ਰਹੇਗਾ ਅਤੇ ਉਹ ਦੀ ਜਾਨ ਉਹ ਦੇ ਲਈ ਇੱਕ ਲੁੱਟ ਦਾ ਮਾਲ ਹੋਵੇਗੀ
10 For eg hev sett mi åsyn imot denne byen til det vonde og ikkje til det gode, segjer Herren; i henderne på Babel-kongen vert han gjeven, og han skal brenna honom upp i eld.
੧੦ਕਿਉਂ ਜੋ ਮੈਂ ਆਪਣਾ ਮੂੰਹ ਇਸ ਸ਼ਹਿਰ ਦੇ ਵਿਰੁੱਧ ਕੀਤਾ ਹੈ ਕਿ ਮੈਂ ਇਸ ਨਾਲ ਬੁਰਿਆਈ, ਨਾ ਭਲਿਆਈ ਕਰਾਂ, ਯਹੋਵਾਹ ਦਾ ਵਾਕ ਹੈ। ਇਹ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿੱਤਾ ਜਾਵੇਗਾ ਅਤੇ ਉਹ ਇਸ ਨੂੰ ਅੱਗ ਨਾਲ ਸਾੜ ਸੁੱਟੇਗਾ।
11 Og med Juda-kongens hus skal du segja: Høyr Herrens ord,
੧੧ਯਹੂਦਾਹ ਦੇ ਰਾਜਾ ਦੇ ਘਰਾਣੇ ਦੇ ਵਿਖੇ, ਯਹੋਵਾਹ ਦਾ ਬਚਨ ਸੁਣੋ,
12 du Davids hus! So segjer Herren: Set retten kvar morgon, og berga utor valdsmanns hand den som er utplundra, so ikkje harmen min skal fara ut som eld, og brenna so ingen kann sløkkja! - for illgjerningarne dykkar.
੧੨ਹੇ ਦਾਊਦ ਦੇ ਘਰਾਣੇ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਸਵੇਰ ਦੇ ਵੇਲੇ ਨਿਆਂ ਨੂੰ ਪੂਰਾ ਕਰੋ, ਦੁੱਖ ਦੇਣ ਵਾਲਿਆਂ ਦੇ ਹੱਥੋਂ ਉਹ ਨੂੰ ਜਿਹੜਾ ਲੁੱਟਿਆ ਗਿਆ ਹੈ ਛੁਡਾਓ, ਮਤੇ ਮੇਰਾ ਗੁੱਸਾ ਅੱਗ ਵਾਂਗੂੰ ਬਾਹਰ ਨਿੱਕਲੇ, ਅਤੇ ਤੁਹਾਡਿਆਂ ਬੁਰਿਆਂ ਕੰਮਾਂ ਦੇ ਕਾਰਨ ਉਹ ਅਜਿਹਾ ਬਲੇ ਕਿ ਕੋਈ ਉਹ ਨੂੰ ਬੁਝਾ ਨਾ ਸਕੇ।
13 Sjå, eg skal finna deg, du som bur i dalen, uppå berget på sletta, segjer Herren - de som segjer: «Kven kann koma ned yver oss, kven kann koma inn i bustaderne våre?»
੧੩ਵੇਖ, ਹੇ ਦੂਣ ਦੀਏ ਵਾਸਣੇ, ਮੈਂ ਤੇਰੇ ਵਿਰੁੱਧ ਹਾਂ, ਹੇ ਮੈਦਾਨ ਦੀਏ ਚੱਟਾਨੇ! ਯਹੋਵਾਹ ਦਾ ਵਾਕ ਹੈ, ਤੁਸੀਂ ਜੋ ਆਖਦੇ ਹੋ ਕਿ ਕੌਣ ਸਾਡੇ ਵਿਰੁੱਧ ਚੜ੍ਹਾਈ ਕਰੇਗਾ? ਅਤੇ ਕੌਣ ਸਾਡੇ ਵਾਸਾਂ ਵਿੱਚ ਆ ਵੜੇਗਾ?
14 Og eg vil heimsøkja dykk etter den frukti dykkar verk hev bore, segjer Herren, og setja eld i skogen deira, og han skal øyda alt der rundt ikring.
੧੪ਮੈਂ ਤੁਹਾਡੀਆਂ ਕਰਤੂਤਾਂ ਦੇ ਫਲਾਂ ਅਨੁਸਾਰ ਤੁਹਾਡੀ ਖ਼ਬਰ ਲਵਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਉਹ ਦੇ ਜੰਗਲ ਵਿੱਚ ਅੱਗ ਲਾਵਾਂਗਾ, ਜਿਹੜੀ ਆਲੇ-ਦੁਆਲੇ ਦਾ ਸਭ ਕੁਝ ਭੱਖ ਲਵੇਗੀ।