< Jeremias 44 >
1 Det ordet som kom til Jeremia åt alle dei jødarne som budde i Egyptarlandet, dei som budde i Migdol og i Tahpanhes og i Nof og i Patroslandet; han sagde:
੧ਉਹ ਬਚਨ ਜਿਹੜਾ ਸਾਰੇ ਯਹੂਦੀਆਂ ਦੇ ਬਾਰੇ ਜਿਹੜੇ ਮਿਸਰ ਦੇਸ ਵਿੱਚ ਵੱਸਦੇ ਸਨ, ਅਰਥਾਤ ਮਿਗਦੋਲ, ਤਹਪਨਹੇਸ, ਨੋਫ਼ ਅਤੇ ਪਥਰੋਸ ਦੇਸ ਦੇ ਵੱਸਣ ਵਾਲਿਆਂ ਦੇ ਬਾਰੇ ਯਿਰਮਿਯਾਹ ਕੋਲ ਆਇਆ ਕਿ
2 So segjer Herren, allhers drott, Israels Gud: De hev set all den ulukka som eg hev late koma yver Jerusalem og yver alle Juda-byarne - og sjå, no er dei øydestader, og ingen bur i deim -
੨ਸੈਨਾਂ ਦਾ ਰਾਜਾ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਆਪ ਉਹ ਸਾਰੀ ਬੁਰਿਆਈ ਜਿਹੜੀ ਮੈਂ ਯਰੂਸ਼ਲਮ ਉੱਤੇ ਅਤੇ ਯਹੂਦਾਹ ਦੇ ਸਾਰੇ ਸ਼ਹਿਰਾਂ ਉੱਤੇ ਲਿਆਂਦੀ ਡਿੱਠੀ। ਵੇਖੋ, ਉਹ ਅੱਜ ਦੇ ਦਿਨ ਉਜਾੜ ਪਏ ਹਨ, ਉਹਨਾਂ ਵਿੱਚ ਕੋਈ ਨਹੀਂ ਵੱਸਦਾ
3 for vondskapen deira so dei for med til å harma meg med, med di dei gjekk og brende røykjelse og tente andre gudar som dei ikkje kjende, korkje dei eller de eller federne dykkar.
੩ਉਸ ਬੁਰਿਆਈ ਦੇ ਕਾਰਨ ਜਿਹੜੀ ਉਹਨਾਂ ਨੇ ਮੈਨੂੰ ਖਿਝਾਉਣ ਲਈ ਕੀਤੀ ਜਦ ਉਹ ਧੂਪ ਧੁਖਾਉਣ ਲਈ ਗਏ ਅਤੇ ਦੂਜੇ ਦੇਵਤਿਆਂ ਦੀ ਪੂਜਾ ਕੀਤੀ ਜਿਹਨਾਂ ਨੂੰ ਨਾ ਉਹ, ਨਾ ਤੁਸੀਂ, ਨਾ ਤੁਹਾਡੇ ਪਿਉ-ਦਾਦੇ ਜਾਣਦੇ ਸੀ
4 Og eg sende til dykk alle tenarane mine, profetarne, både jamt og samt, og sagde: Gjer då ikkje desse skræmelege ting som eg hatar!
੪ਮੈਂ ਆਪਣੇ ਦਾਸ ਆਪਣੇ ਨਬੀਆਂ ਨੂੰ ਤੁਹਾਡੇ ਕੋਲ ਭੇਜਿਆ, ਸਗੋਂ ਜਤਨ ਕਰ ਕੇ ਭੇਜਿਆ ਅਤੇ ਆਖਿਆ, ਤੁਸੀਂ ਇਹ ਘਿਣਾਉਣਾ ਕੰਮ ਨਾ ਹੀ ਕਰੋ ਜਿਸ ਤੋਂ ਮੈਨੂੰ ਸੂਗ ਆਉਂਦੀ ਹੈ
5 Men dei høyrde ikkje og lagde ikkje øyra til, so dei snudde frå sin vondskap og heldt upp med å brenna røykjelse åt andre gudar.
੫ਪਰ ਉਹਨਾਂ ਨਾ ਸੁਣਿਆ ਅਤੇ ਨਾ ਆਪਣਾ ਕੰਨ ਲਾਇਆ ਭਈ ਆਪਣੀ ਬੁਰਿਆਈ ਤੋਂ ਮੁੜਨ ਅਤੇ ਦੂਜੇ ਦੇਵਤਿਆਂ ਲਈ ਧੂਪ ਧੁਖਾਉਣ
6 Då vart min harm og min vreide utrend, og han brann i Juda-byarne og på Jerusalems-gatorne, so dei vart til ei audn, til ei øyda, so som dei er enn i dag.
੬ਤਦ ਮੇਰਾ ਗੁੱਸਾ ਅਤੇ ਮੇਰਾ ਕ੍ਰੋਧ ਡੋਲ੍ਹਿਆ ਗਿਆ ਅਤੇ ਯਹੂਦਾਹ ਦੇ ਸ਼ਹਿਰਾਂ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਭੜਕ ਉੱਠਿਆ ਅਤੇ ਉਹਨਾਂ ਨੂੰ ਬਰਬਾਦ ਅਤੇ ਵਿਰਾਨ ਕਰ ਦਿੱਤਾ ਹੈ ਜਿਵੇਂ ਅੱਜ ਦੇ ਦਿਨ ਹੈ।
7 Og no, so segjer Herren, allhers drott, Israels Gud: Kvi gjer de so stort eit tjon på dykk sjølve, so mann og kvinna, barn og brjostbarn vert utrudde for dykk midt ut or Juda, so de ikkje vert att ein leivning av dykk -
੭ਹੁਣ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਅਤੇ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਕਿਉਂ ਇਹ ਵੱਡੀ ਬੁਰਿਆਈ ਆਪਣੀਆਂ ਜਾਨਾਂ ਨਾਲ ਕਰਦੇ ਹੋ ਭਈ ਤੁਸੀਂ ਆਪਣੇ ਵਿੱਚੋਂ ਮਨੁੱਖ ਅਤੇ ਔਰਤਾਂ, ਨਿਆਣੇ ਅਤੇ ਦੁੱਧ ਚੁੰਘਦੇ ਯਹੂਦਾਹ ਦੇ ਵਿੱਚੋਂ ਵੱਢੋ ਭਈ ਤੁਹਾਡੇ ਲਈ ਕੋਈ ਬਕੀਆ ਨਾ ਰਹੇ?
8 og harmar meg med dei verk dykkar hender gjer, med di de brenner røykjelse åt andre gudar i Egyptarlandet som de er komne til og vil bu i - so dei skal verta utrudde for dykk, og de verta til ei våbøn og ei hæding hjå alle folk på jordi?
੮ਤੁਸੀਂ ਆਪਣੇ ਹੱਥ ਦੇ ਕੰਮਾਂ ਨਾਲ ਅਤੇ ਦੂਜੇ ਦੇਵਤਿਆਂ ਲਈ ਧੂਪ ਧੁਖਾਉਣ ਨਾਲ ਮਿਸਰ ਦੇਸ ਵਿੱਚ ਜਿੱਥੇ ਤੁਸੀਂ ਟਿਕਣ ਲਈ ਗਏ ਮੈਨੂੰ ਕਿਉਂ ਖਿਝਾਉਂਦੇ ਹੋ ਤਾਂ ਜੋ ਤੁਸੀਂ ਕੱਟੇ ਜਾਓ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚ ਸਰਾਪ ਅਤੇ ਉਲਾਹਮਾ ਹੋਵੋ?
9 Hev de gløymt det vonde som federne dykkar gjorde, og det vonde Juda-kongarne gjorde, og det vonde kvendi deira gjorde, og det vonde de sjølve gjorde, og det vonde kvendi dykkar gjorde i Judalandet og på Jerusalems-gatorne?
੯ਕੀ ਤੁਸੀਂ ਆਪਣੇ ਪੁਰਖਿਆਂ ਦੀਆਂ ਬਦੀਆਂ, ਯਹੂਦਾਹ ਦੇ ਰਾਜਿਆਂ ਦੀਆਂ ਬਦੀਆਂ, ਉਹਨਾਂ ਦੀਆਂ ਰਾਣੀਆਂ ਦੀਆਂ ਬਦੀਆਂ, ਆਪਣੀਆਂ ਬਦੀਆਂ, ਅਤੇ ਆਪਣੀਆਂ ਔਰਤਾਂ ਦੀਆਂ ਬਦੀਆਂ ਜਿਹੜੀਆਂ ਤੁਸੀਂ ਯਹੂਦਾਹ ਦੇ ਦੇਸ ਵਿੱਚ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕੀਤੀਆਂ ਭੁੱਲ ਗਏ ਹੋ?
10 Endå hev dei ikkje audmykt seg, og ikkje hev dei ottast og ikkje hev dei ferdast etter mi lov og etter mine bodord, som eg lagde fram for dykk og for federne dykkar.
੧੦ਉਹ ਅੱਜ ਦੇ ਦਿਨ ਤੱਕ ਨੀਵੇਂ ਨਹੀਂ ਹੋਏ, ਨਾ ਡਰੇ ਅਤੇ ਨਾ ਮੇਰੀ ਬਿਵਸਥਾ ਅਤੇ ਮੇਰੀਆਂ ਬਿਧੀਆਂ ਉੱਤੇ ਚੱਲੇ ਜਿਹੜੀਆਂ ਮੈਂ ਤੁਹਾਡੇ ਅੱਗੇ ਅਤੇ ਤੁਹਾਡੇ ਪੁਰਖਿਆਂ ਅੱਗੇ ਰੱਖੀਆਂ।
11 Difor, so segjer Herren, allhers drott, Israels Gud: Sjå, eg snur andlitet mitt mot dykk til ulukka og eg vil rydja ut alt Juda.
੧੧ਇਸ ਲਈ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਬਦੀ ਲਈ ਆਪਣਾ ਮੂੰਹ ਤੁਹਾਡੇ ਵਿਰੁੱਧ ਕਰਾਂਗਾ, ਕਿ ਸਾਰੇ ਯਹੂਦਾਹ ਨੂੰ ਕੱਟ ਦੇ
12 Og eg vil taka deim som er leivde etter Juda, deim som heldt stemneleidi til Egyptarlandet og for dit og vilde bu der. Og dei skal alle setja til, i Egyptarlandet skal dei falla; for sverd, av svolt skal dei setja til, både små og store; for sverd og av svolt skal dei døy. Og dei skal verta til ein eid, til ei skræma og til ei våbøn og til ei hæding.
੧੨ਮੈਂ ਯਹੂਦਾਹ ਦੇ ਬਾਕੀ ਲੋਕਾਂ ਨੂੰ ਲਵਾਂਗਾ ਜਿਹਨਾਂ ਮਿਸਰ ਦੇਸ ਵਿੱਚ ਜਾਣ ਲਈ ਅਤੇ ਉੱਥੇ ਟਿਕਣ ਲਈ ਆਪਣਾ ਰੁਕ ਕੀਤਾ ਹੈ ਅਤੇ ਉਹਨਾਂ ਸਾਰਿਆਂ ਦਾ ਅੰਤ ਹੋ ਜਾਵੇਗਾ, ਉਹ ਮਿਸਰ ਦੇ ਦੇਸ ਵਿੱਚ ਡਿੱਗ ਪੈਣਗੇ ਅਤੇ ਤਲਵਾਰ ਅਤੇ ਕਾਲ ਨਾਲ ਉਹਨਾਂ ਦਾ ਅੰਤ ਹੋ ਜਾਵੇਗਾ, ਛੋਟੇ ਤੋਂ ਵੱਡੇ ਤੱਕ ਉਹ ਤਲਵਾਰ ਅਤੇ ਕਾਲ ਨਾਲ ਮਰ ਜਾਣਗੇ ਅਤੇ ਉਹ ਆਨ, ਹੈਰਾਨੀ, ਸਰਾਪ ਅਤੇ ਉਲਾਹਮੇ ਦਾ ਕਾਰਨ ਹੋਣਗੇ
13 Og eg vil heimsøkja deim som bur i Egyptarlandet, likeins som eg heimsøkte Jerusalem, med sverd, med svolt og med sott.
੧੩ਅਤੇ ਮੈਂ ਮਿਸਰ ਦੇਸ ਦੇ ਵਾਸੀਆਂ ਦੀ ਖ਼ਬਰ ਲਵਾਂਗਾ ਜਿਵੇਂ ਮੈਂ ਯਰੂਸ਼ਲਮ ਦੀ ਖ਼ਬਰ ਤਲਵਾਰ, ਕਾਲ ਅਤੇ ਬਵਾ ਨਾਲ ਲਈ ਹੈ
14 Og av Juda-leivningen, av deim som er komne og vil bu der i Egyptarlandet, skal ingen sleppa undan og verta att so han kann snu heim att til Judalandet som dei stundar å koma attende til, so dei kann bu der. For ingen skal koma dit att so nær som nokre få undanslopne.
੧੪ਸੋ ਯਹੂਦਾਹ ਦੇ ਬਾਕੀ ਲੋਕਾਂ ਵਿੱਚੋਂ ਕੋਈ ਵੀ ਜਿਹੜਾ ਮਿਸਰ ਦੇਸ ਵਿੱਚ ਟਿਕਣ ਲਈ ਆਇਆ ਹੈ ਨੱਠ ਕੇ ਨਾ ਬਚੇਗਾ, ਨਾ ਯਹੋਵਾਹ ਦੇ ਦੇਸ ਨੂੰ ਮੁੜੇਗਾ ਜਿੱਥੇ ਉਹਨਾਂ ਦਾ ਜੀ ਵੱਸਣ ਲਈ ਮੁੜ ਜਾਨ ਨੂੰ ਲੋਚਦਾ ਹੈ ਕਿਉਂ ਜੋ ਭਗੌੜਿਆਂ ਤੋਂ ਛੁੱਟ ਉਹ ਨਾ ਮੁੜਨਗੇ।
15 Då svara dei Jeremia, alle dei menner som visste at konorne deira brende røykjelse åt andre gudar, og alle kvinnorne som stod der i ein stor hop, og alt folket som budde i Egyptarlandet, i Patros, og sagde:
੧੫ਤਦ ਸਾਰੇ ਮਨੁੱਖਾਂ ਨੇ ਜਿਹੜੇ ਜਾਣਦੇ ਸਨ ਕਿ ਉਹਨਾਂ ਦੀਆਂ ਔਰਤਾਂ ਨੇ ਦੂਜੇ ਦੇਵਤਿਆਂ ਲਈ ਧੂਪ ਧੁਖਾਈ ਹੈ ਅਤੇ ਕੋਲ ਖਲੋਤੀਆਂ ਔਰਤਾਂ ਦੇ ਵੱਡੇ ਦਲ ਨੇ ਸਾਰੇ ਲੋਕਾਂ ਨੇ ਜਿਹੜੇ ਮਿਸਰ ਦੇਸ ਦੇ ਪਥਰੋਸ ਵਿੱਚ ਵੱਸਦੇ ਸਨ ਯਿਰਮਿਯਾਹ ਨੂੰ ਉੱਤਰ ਦਿੱਤਾ ਕਿ
16 «Me vil ikkje lyda på deg i det som du hev tala til oss i Herrens namn,
੧੬ਜਿਹੜੀ ਗੱਲ ਤੂੰ ਸਾਨੂੰ ਯਹੋਵਾਹ ਦੇ ਨਾਮ ਨਾਲ ਬੋਲਿਆ ਹੈਂ ਅਸੀਂ ਤੇਰੀ ਨਾ ਸੁਣਾਂਗੇ
17 men me vil gjera etter alt det som me hev lova med vår munn; å brenna røykjelse åt himmeldronningi og renna ut drykkoffer åt henne, so som me fyrr hev gjort, me og federne våre og kongarne våre og hovdingarne våre, i Juda-byarne og på Jerusalems-gatorne. Då hadde me nøgdi av brød, og det gjekk oss vel, og me såg ingi ulukka kom yver oss.
੧੭ਪਰ ਅਸੀਂ ਜ਼ਰੂਰ ਉਹ ਸਾਰਾ ਬਚਨ ਜਿਹੜਾ ਸਾਡੇ ਮੂੰਹੋਂ ਨਿੱਕਲਿਆ ਹੈ ਪੂਰਾ ਕਰਾਂਗੇ। ਅਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਵਾਂਗੇ ਅਤੇ ਪੀਣ ਦੀਆਂ ਭੇਟਾਂ ਉਹ ਦੇ ਲਈ ਡੋਲ੍ਹਾਂਗੇ ਜਿਵੇਂ ਅਸੀਂ ਆਪ, ਸਾਡੇ ਪੁਰਖਿਆਂ ਨੇ, ਸਾਡੇ ਰਾਜਿਆਂ ਨੇ, ਸਾਡੇ ਸਰਦਾਰਾਂ ਨੇ, ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਕੀਤਾ ਸੀ। ਤਦ ਅਸੀਂ ਰੋਟੀ ਨਾਲ ਰਜਾਏ ਜਾਂਦੇ ਸੀ ਅਤੇ ਅਸੀਂ ਚੰਗੇ ਸੀ ਅਤੇ ਕੋਈ ਬੁਰਿਆਈ ਨਹੀਂ ਵੇਖਦੇ ਸੀ
18 Men sidan me heldt upp med å brenna røykjelse åt himmeldronningi og renna ut drykkoffer åt henne, hev me vanta alt, og av sverd og svolt er me tynte.
੧੮ਜਦ ਤੋਂ ਤੁਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਉਣੀ ਅਤੇ ਪੀਣ ਦੀਆਂ ਭੇਟਾਂ ਡੋਲ੍ਹਣੀਆਂ ਛੱਡੀਆਂ ਹਨ ਸਾਨੂੰ ਸਾਰੀਆਂ ਚੀਜ਼ਾਂ ਦੀ ਥੁੜ ਹੈ, ਸਾਡਾ ਤਲਵਾਰ ਅਤੇ ਕਾਲ ਨਾਲ ਅੰਤ ਹੋ ਗਿਆ ਹੈ!
19 Og når me brenner røykjelse åt himmeldronningi og renner ut drykkoffer åt henne, er det då mennerne våre uviljande at me hev laga henne kakor og dyrka henne og rent ut drykkoffer åt henne?»
੧੯ਜਦ ਅਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਉਂਦੀਆਂ ਅਤੇ ਪੀਣ ਦੀਆਂ ਭੇਟਾਂ ਡੋਲ੍ਹਦੀਆਂ ਸੀ ਤਾਂ ਕੀ ਅਸੀਂ ਆਪਣੇ ਮਨੁੱਖਾਂ ਦੇ ਬਿਨ੍ਹਾਂ ਉਹ ਦੀਆਂ ਟਿੱਕੀਆਂ ਦੇ ਬੁੱਤ ਬਣਾਉਂਦੀਆਂ ਅਤੇ ਪੀਣ ਦੀਆਂ ਭੇਟਾਂ ਡੋਲ੍ਹਦੀਆਂ ਸੀ?।
20 Då sagde Jeremia med all lyden, med mennerne og med kvinnorne og med all lyden som svara honom, han sagde:
੨੦ਤਦ ਯਿਰਮਿਯਾਹ ਨੇ ਸਾਰੇ ਲੋਕਾਂ ਨੂੰ ਉਹਨਾਂ ਦੇ ਮਰਦਾਂ ਅਤੇ ਔਰਤਾਂ, ਸਗੋਂ ਉਹਨਾਂ ਸਾਰਿਆਂ ਲੋਕਾਂ ਦੇ ਬਾਰੇ ਜਿਹਨਾਂ ਉਸ ਨੂੰ ਇਹ ਉੱਤਰ ਦਿੱਤਾ ਸੀ ਆਖਿਆ,
21 «Den offer-røykjingi som de hev gjort i Juda-byarne og på Jerusalems-gatorne, de og federne dykkar og kongarne dykkar og hovdingarne dykkar og landslyden - skulde Herren ikkje minnast henne og koma henne i hug?
੨੧ਉਹ ਧੂਪ ਜਿਹੜੀ ਤੁਸੀਂ ਅਤੇ ਤੁਹਾਡੇ ਪੁਰਖਿਆਂ, ਤੁਹਾਡੇ ਰਾਜਿਆਂ, ਤੁਹਾਡੇ ਸਰਦਾਰਾਂ ਅਤੇ ਦੇਸ ਦੇ ਲੋਕਾਂ ਨੇ ਯਹੂਦਾਹ ਦੇ ਸ਼ਹਿਰਾਂ ਅਤੇ ਯਰੂਸ਼ਲਮ ਦੀਆਂ ਗਲੀਆਂ ਵਿੱਚ ਧੁਖਾਈ, ਕੀ ਯਹੋਵਾਹ ਨੇ ਉਹ ਨੂੰ ਚੇਤੇ ਨਾ ਕੀਤਾ ਅਤੇ ਉਹ ਦੇ ਦਿਲ ਉੱਤੇ ਨਾ ਆਇਆ?
22 Og Herren kunde ikkje lenger tola det for den vonde åtferdi dykkar, for alle dei styggjorne som de hev gjort. Og soleis vart landet dykkar til ei audn og ei øyda og til ei våbøn, folketomt so som det er enn i dag.
੨੨ਯਹੋਵਾਹ ਇਸ ਦੇ ਅੱਗੇ ਤੁਹਾਡੇ ਬੁਰੇ ਕਰਤੱਬਾਂ ਦੇ ਕਾਰਨ ਅਤੇ ਘਿਣਾਉਣਿਆਂ ਕੰਮਾਂ ਦੇ ਕਾਰਨ ਜਿਹੜੇ ਤੁਸੀਂ ਕੀਤੇ ਤੁਹਾਨੂੰ ਝੱਲ ਨਾ ਸਕਿਆ। ਤੁਹਾਡਾ ਦੇਸ ਉਜਾੜ, ਵਿਰਾਨ ਅਤੇ ਸਰਾਪ ਹੋ ਗਿਆ ਜਿੱਥੇ ਕੋਈ ਨਹੀਂ ਵੱਸਦਾ ਜਿਵੇਂ ਅੱਜ ਦੇ ਦਿਨ ਹੈ
23 For di de brende røykjelse og synda mot Herren og ikkje lydde på Herrens røyst og ikkje ferdast i hans lov, i hans bodord og vitnemål, difor kom denne ulukka yver dykk, so som det er enn i dag.»
੨੩ਇਸ ਲਈ ਜੋ ਤੁਸੀਂ ਧੂਪ ਧੁਖਾਈ ਅਤੇ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਅਤੇ ਤੁਸੀਂ ਯਹੋਵਾਹ ਦੀ ਅਵਾਜ਼ ਨੂੰ ਨਾ ਸੁਣਿਆ ਅਤੇ ਉਸ ਦੀ ਬਿਵਸਥਾ ਅਤੇ ਉਸ ਦੀਆਂ ਵਿਧੀਆਂ ਅਤੇ ਉਸ ਦੀਆਂ ਸਾਖੀਆਂ ਉੱਤੇ ਨਾ ਚੱਲੇ, ਇਸ ਲਈ ਇਹ ਬੁਰਿਆਈ ਤੁਹਾਨੂੰ ਆ ਪਈ, ਜਿਵੇਂ ਅੱਜ ਦੇ ਦਿਨ ਹੈ।
24 Og Jeremia sagde til alt folket og til alle kvinnorne: «Høyr Herrens ord, alle de Juda-menner som er i Egyptarlandet!
੨੪ਯਿਰਮਿਯਾਹ ਨੇ ਸਾਰੇ ਲੋਕਾਂ ਅਤੇ ਔਰਤਾਂ ਨੂੰ ਆਖਿਆ, ਹੇ ਸਾਰੇ ਯਹੂਦਾਹ ਜਿਹੜੇ ਮਿਸਰ ਦੇਸ ਵਿੱਚ ਹੋ, ਯਹੋਵਾਹ ਦਾ ਬਚਨ ਸੁਣੋ!
25 So segjer Herren, allhers drott, Israels Gud: De og konorne dykkar tala det med munnen dykkar og fullførde det med henderne dykkar med di de sagde: «Me vil halda lovnaderne våre som me hev gjort: å brenna røykjelse åt himmeldronningi og renna ut drykkoffer åt henne.» So berre haldt lovnaderne dykkar, og fullfør lovnaderne dykkar!
੨੫ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਤੁਸੀਂ ਅਤੇ ਤੁਹਾਡੀਆਂ ਔਰਤਾਂ ਨੇ ਆਪਣੇ ਮੂੰਹਾਂ ਨਾਲ ਗੱਲ ਕੀਤੀ ਅਤੇ ਆਪਣੇ ਹੱਥਾਂ ਨਾਲ ਉਸ ਨੂੰ ਪੂਰਾ ਵੀ ਕੀਤਾ ਕਿ ਅਸੀਂ ਆਪਣੀਆਂ ਸੁੱਖਣਾ ਜ਼ਰੂਰ ਪੂਰੀਆਂ ਕਰਾਂਗੇ ਜਿਹੜੀਆਂ ਅਸੀਂ ਸੁੱਖੀਆਂ ਹਨ ਕਿ ਅਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਵਾਂਗੇ ਅਤੇ ਉਸ ਦੇ ਲਈ ਪੀਣ ਦੀਆਂ ਭੇਟਾਂ ਡੋਲ੍ਹਾਂਗੇ। ਤੁਸੀਂ ਆਪਣੀਆਂ ਸੁੱਖਣਾ ਨੂੰ ਜ਼ਰੂਰ ਕਾਇਮ ਕਰੋ ਅਤੇ ਆਪਣੀਆਂ ਸੁੱਖਣਾ ਨੂੰ ਜ਼ਰੂਰ ਪੂਰੀਆਂ ਕਰੋ!
26 Difor, høyr Herrens ord, alle de Juda-menner som bur i Egyptarlandet: Sjå, eg hev svore ved mitt store namn, segjer Herren: Sanneleg, ikkje ein einaste Juda-mann skal taka namnet mitt på tunga si i alt Egyptarlandet so han segjer: «So sant som Herren, Herren liver!»
੨੬ਇਸ ਲਈ ਹੇ ਸਾਰੇ ਯਹੂਦਾਹ ਯਹੋਵਾਹ ਦਾ ਬਚਨ ਸੁਣੋ ਜਿਹੜੇ ਮਿਸਰ ਦੇਸ ਵਿੱਚ ਵੱਸਦੇ ਹੋ। ਵੇਖੋ, ਯਹੋਵਾਹ ਆਖਦਾ ਹੈ, ਮੈਂ ਆਪਣੇ ਵੱਡੇ ਨਾਮ ਦੀ ਸਹੁੰ ਖਾਧੀ ਹੈ ਕਿ ਮੇਰਾ ਨਾਮ ਫਿਰ ਯਹੂਦਾਹ ਦੇ ਕਿਸੇ ਮਨੁੱਖ ਦੇ ਮੂੰਹੋਂ ਨਾ ਲਿਆ ਜਾਵੇਗਾ ਜਿਹੜਾ ਮਿਸਰ ਦੇ ਸਾਰੇ ਦੇਸ ਵਿੱਚ ਆਖੇ, “ਪ੍ਰਭੂ ਯਹੋਵਾਹ ਦੇ ਜੀਵਨ ਦੀ ਸਹੁੰ”
27 Sjå, eg vil vaka yver deim til deira ulukka, og ikkje til deira lukka, og alle Juda-menner som er i Egyptarlandet, skal verta tynte av sverd og svolt til det er gjort ende på deim.
੨੭ਵੇਖੋ, ਮੈਂ ਉਹਨਾਂ ਉੱਤੇ ਬੁਰਿਆਈ ਲਈ, ਭਲਿਆਈ ਲਈ ਨਹੀਂ, ਤਾੜ ਵਿੱਚ ਹਾਂ ਕਿ ਯਹੂਦਾਹ ਦੇ ਸਾਰੇ ਮਨੁੱਖ ਜਿਹੜੇ ਮਿਸਰ ਦੇਸ ਵਿੱਚ ਹਨ ਤਲਵਾਰ ਅਤੇ ਕਾਲ ਨਾਲ ਮੁਕਾਏ ਜਾਣ ਜਦ ਤੱਕ ਉਹਨਾਂ ਦਾ ਅੰਤ ਨਾ ਹੋ ਜਾਵੇ
28 Men dei som kjem seg undan sverdet, skal snu heim att frå Egyptarlandet og til Judalandet, berre ein liten flokk. Og all Juda-leivningen, dei som er komne til Egyptarlandet og vil bu der, skal få vita kva ord som stend ved lag, mitt eller deira.
੨੮ਜਿਹੜੇ ਤਲਵਾਰ ਤੋਂ ਬਚ ਰਹਿਣਗੇ ਉਹ ਮਿਸਰ ਦੇਸ ਵਿੱਚੋਂ ਯਹੂਦਾਹ ਦੇ ਦੇਸ ਨੂੰ ਮੁੜਨਗੇ ਪਰ ਉਹ ਗਿਣਤੀ ਵਿੱਚ ਥੋੜੇ ਹੋਣਗੇ ਅਤੇ ਯਹੂਦਾਹ ਦਾ ਸਾਰਾ ਬਕੀਆ ਜਿਹੜਾ ਮਿਸਰ ਦੇਸ ਵਿੱਚ ਟਿਕਣ ਲਈ ਆਇਆ ਹੈ ਜਾਣੇਗਾ ਭਈ ਕਿਹ ਦਾ ਬਚਨ ਕਾਇਮ ਰਹਿੰਦਾ ਹੈ, ਮੇਰਾ ਜਾਂ ਉਹਨਾਂ ਦਾ!
29 Og dette skal vera teiknet for dykk, segjer Herren, at eg vil heimsøkja dykk på denne staden, so de skal få vita at mine ord til dykk um ulukka stend ved lag:
੨੯ਯਹੋਵਾਹ ਦਾ ਵਾਕ ਹੈ ਕਿ ਤੁਹਾਡੇ ਲਈ ਇਹ ਨਿਸ਼ਾਨ ਹੈ ਭਈ ਮੈਂ ਤੁਹਾਡੇ ਉੱਤੇ ਇਸੇ ਸਥਾਨ ਵਿੱਚ ਸਜ਼ਾ ਲਿਆਵਾਂਗਾ ਤਾਂ ਜੋ ਤੁਸੀਂ ਜਾਣ ਲਓ ਕਿ ਸੱਚ-ਮੁੱਚ ਬੁਰਿਆਈ ਲਈ ਮੇਰੀਆਂ ਗੱਲਾਂ ਤੁਹਾਡੇ ਵਿਰੁੱਧ ਕਾਇਮ ਰਹਿਣਗੀਆਂ,
30 So segjer Herren: Sjå, eg gjev Farao Hofra, egyptarkongen, i fiendehender og i henderne på deim som ligg honom etter livet, likeins som eg hev gjeve Sidkia, Juda-kongen, i henderne på Nebukadressar, Babel-kongen, som var fienden hans og låg honom etter livet.»
੩੦ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਵੇਖੋ, ਮੈਂ ਮਿਸਰ ਦੇ ਰਾਜੇ ਫ਼ਿਰਊਨ ਹਾਫ਼ਰਾ ਨੂੰ ਉਹ ਦੇ ਵੈਰੀਆਂ ਦੇ ਹੱਥ ਵਿੱਚ ਅਤੇ ਉਹ ਦੀ ਜਾਨ ਦੇ ਗਾਹਕਾਂ ਦੇ ਹੱਥ ਵਿੱਚ ਦੇ ਦਿਆਂਗਾ ਜਿਵੇਂ ਮੈਂ ਯਹੂਦਾਹ ਦੇ ਰਾਜਾ ਸਿਦਕੀਯਾਹ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਦਿੱਤਾ ਜਿਹੜਾ ਉਸ ਦਾ ਵੈਰੀ ਅਤੇ ਉਹ ਦੀ ਜਾਨ ਦਾ ਗਾਹਕ ਸੀ।