< Joel 2 >
1 Lat luren ljoma på Sion! Skrik høgt på mitt heilage fjell! Skjelve, alle i mannaheimen! Koma skal Herrens dag, ja, han er nær.
੧ਸੀਯੋਨ ਵਿੱਚ ਤੁਰ੍ਹੀ ਫੂਕੋ! ਮੇਰੇ ਪਵਿੱਤਰ ਪਰਬਤ ਉੱਤੇ ਸਾਂਹ ਖਿੱਚ ਦੇ ਫੂਕੋ! ਦੇਸ਼ ਦੇ ਸਾਰੇ ਵਾਸੀ ਕੰਬਣ, ਕਿਉਂ ਜੋ ਯਹੋਵਾਹ ਦਾ ਦਿਨ ਆ ਰਿਹਾ ਹੈ, ਸਗੋਂ ਨੇੜੇ ਹੀ ਹੈ!
2 Ein dag med myrker og dimma, ein dag med skodda og sky, som ein morgongråe er eit tallaust folk breidt yver fjelli. Du liken aldri ser frå æva som var, og aldri i åri til komande ætter.
੨ਉਹ ਹਨੇਰੇ ਅਤੇ ਅੰਧਕਾਰ ਦਾ ਦਿਨ, ਸਗੋਂ ਬੱਦਲ ਅਤੇ ਘੁੱਪ ਹਨੇਰੇ ਦਾ ਦਿਨ ਹੈ! ਜਿਵੇਂ ਸਵੇਰ ਦੀ ਰੋਸ਼ਨੀ ਫੈਲਦੀ ਹੈ, ਉਸੇ ਤਰ੍ਹਾਂ ਪਹਾੜਾਂ ਉੱਤੇ ਇੱਕ ਵੱਡੀ ਅਤੇ ਤਕੜੀ ਕੌਮ ਫੈਲੀ ਹੋਈ ਹੈ, ਉਹਨਾਂ ਵਰਗੇ ਸਨਾਤਨ ਕਾਲ ਤੋਂ ਨਹੀਂ ਹੋਏ, ਫੇਰ ਅੱਗੇ ਨੂੰ ਪੀੜ੍ਹੀਓਂ ਪੀੜ੍ਹੀ ਸਾਲਾਂ ਤੱਕ ਨਹੀਂ ਹੋਣਗੇ!
3 Framfyre et elden upp; og etter kjem brennande logen. Som Edenshagen var landet framfyre og etterpå snaudaste heidi. Å berga noko nyttar ikkje her.
੩ਉਹਨਾਂ ਦੇ ਅੱਗੇ-ਅੱਗੇ ਅੱਗ ਭਸਮ ਕਰਦੀ ਜਾਂਦੀ ਹੈ, ਉਹਨਾਂ ਦੇ ਪਿੱਛੇ ਲੰਬ ਸਾੜਦੀ ਜਾਂਦੀ ਹੈ। ਉਹਨਾਂ ਦੇ ਅੱਗੇ ਦਾ ਦੇਸ਼ ਅਦਨ ਦੇ ਬਾਗ਼ ਵਰਗਾ ਹੈ, ਪਰ ਉਹਨਾਂ ਦੇ ਪਿੱਛੇ ਵਿਰਾਨ ਉਜਾੜ ਹੈ! ਉਹਨਾਂ ਤੋਂ ਕੁਝ ਵੀ ਨਹੀਂ ਬਚਦਾ।
4 Som øykjer er dei å sjå til, som stridshestar tråvar dei fram.
੪ਉਹਨਾਂ ਦਾ ਰੂਪ ਘੋੜਿਆਂ ਦੇ ਰੂਪ ਵਰਗਾ ਹੈ, ਉਹ ਜੰਗੀ ਘੋੜਿਆਂ ਵਾਂਗੂੰ ਦੌੜਦੇ ਹਨ।
5 Liksom glamrande vogner fer dei yver alle fjell. Det susar og brusar, som når eld sleikjer strå, som ei veldug herfylking samla til strid.
੫ਉਹ ਪਹਾੜਾਂ ਦੀਆਂ ਚੋਟੀਆਂ ਉੱਤੇ ਰਥਾਂ ਦੇ ਚੱਲਣ ਦੇ ਸ਼ੋਰ ਵਾਂਗੂੰ ਕੁੱਦਦੇ ਹਨ ਅਤੇ ਅੱਗ ਦੀ ਲੰਬ ਵਾਂਗੂੰ ਹਨ, ਜਿਹੜੀ ਪਰਾਲੀ ਨੂੰ ਭਸਮ ਕਰਦੀ ਹੈ, ਜਿਵੇਂ ਬਲਵੰਤ ਲੋਕ ਲੜਾਈ ਲਈ ਕਤਾਰਾਂ ਬੰਨ੍ਹਦੇ ਹਨ!
6 Støkken tek folk ved syni, alle andlit skiftar lit.
੬ਉਹਨਾਂ ਦੇ ਅੱਗੇ ਲੋਕ ਤੜਫ਼ ਉੱਠਦੇ ਹਨ, ਸਾਰੇ ਮੂੰਹ ਪੀਲੇ ਪੈ ਜਾਂਦੇ ਹਨ।
7 Som kjempor rusar dei i veg, liksom stridsmenner stormar dei murar. Kvar ein på si leid sturtar fram, og aldri dei krøkjer sin veg.
੭ਉਹ ਸੂਰਮਿਆਂ ਵਾਂਗੂੰ ਦੌੜਦੇ ਹਨ, ਉਹ ਯੋਧਿਆਂ ਵਾਂਗੂੰ ਸ਼ਹਿਰਪਨਾਹ ਉੱਤੇ ਚੜ੍ਹਦੇ ਹਨ, ਉਹ ਆਪੋ ਆਪਣੇ ਰਾਹ ਉੱਤੇ ਤੁਰਦੇ ਹਨ, ਉਹਨਾਂ ਵਿੱਚੋਂ ਕੋਈ ਆਪਣੀ ਕਤਾਰ ਤੋਂ ਬਾਹਰ ਨਹੀਂ ਤੁਰਦਾ।
8 Ingen trengjer den andre burt, kvar hev si eigi braut, tvert gjenom våpni, og ho brest ikkje rekkja.
੮ਕੋਈ ਆਪਣੇ ਸਾਥੀ ਨੂੰ ਨਹੀਂ ਧੱਕਦਾ, ਹਰੇਕ ਆਪਣੇ ਰਾਹ ਉੱਤੇ ਤੁਰਦਾ ਹੈ, ਉਹ ਸ਼ਸਤਰਾਂ ਨੂੰ ਚੀਰ ਕੇ ਲੰਘ ਜਾਂਦੇ ਹਨ, ਅਤੇ ਉਹਨਾਂ ਦੀ ਕਤਾਰ ਨਹੀਂ ਟੁੱਟਦੀ।
9 Inn i byen dei stormar, stig upp på muren, gjeng inn i husi, og inn gjenom vindaugo bryt dei seg som tjuvar.
੯ਉਹ ਸ਼ਹਿਰ ਉੱਤੇ ਟੁੱਟ ਪੈਂਦੇ ਹਨ, ਉਹ ਸ਼ਹਿਰਪਨਾਹ ਉੱਤੇ ਦੌੜਦੇ ਹਨ, ਉਹ ਚੋਰਾਂ ਵਾਂਗੂੰ ਖਿੜਕੀਆਂ ਰਾਹੀਂ ਘਰਾਂ ਵਿੱਚ ਵੜ ਜਾਂਦੇ ਹਨ!
10 Jordi fyre deim skjelv, himlarne bivrar, sol og måne dei svartnar, medan stjernorne løyner sin glans.
੧੦ਉਹਨਾਂ ਦੇ ਅੱਗੇ ਧਰਤੀ ਹਿੱਲਦੀ ਹੈ, ਅਕਾਸ਼ ਕੰਬਦਾ ਹੈ। ਸੂਰਜ ਤੇ ਚੰਦ ਕਾਲੇ ਹੋ ਜਾਂਦੇ ਹਨ ਅਤੇ ਤਾਰੇ ਆਪਣੀ ਚਮਕ ਦੇਣੀ ਬੰਦ ਕਰ ਦਿੰਦੇ ਹਨ।
11 Og Herren let høyra sitt mål framfyre si fylking, for ovstor er hans herlæger, veldug hans ærendsvein er. Ja, stor er Herrens dag og skræmeleg, kven held honom ut?
੧੧ਯਹੋਵਾਹ ਆਪਣੀ ਅਵਾਜ਼ ਆਪਣੀ ਫੌਜ ਦੇ ਸਾਹਮਣੇ ਗਜਾਉਂਦਾ ਹੈ, ਕਿਉਂ ਜੋ ਉਹ ਦੀ ਛਾਉਣੀ ਬਹੁਤ ਹੀ ਵੱਡੀ ਹੈ, ਜੋ ਉਹ ਦਾ ਹੁਕਮ ਮੰਨਦਾ ਹੈ ਉਹ ਬਲਵਾਨ ਹੈ, ਕਿਉਂ ਜੋ ਯਹੋਵਾਹ ਦਾ ਦਿਨ ਮਹਾਨ ਅਤੇ ਭਿਆਨਕ ਹੈ! ਕੌਣ ਉਸ ਨੂੰ ਸਹਿ ਸਕਦਾ ਹੈ?
12 Men no og det gjeld, so mæler Herren, vend um til meg med heile dykkar hjarta, med fasta og gråt og med klaga.
੧੨ਪਰ ਹੁਣ ਵੀ, ਯਹੋਵਾਹ ਦਾ ਵਾਕ ਹੈ, ਵਰਤ ਰੱਖ ਕੇ ਰੋਂਦੇ ਹੋਏ ਅਤੇ ਛਾਤੀ ਪਿੱਟਦੇ ਹੋਏ ਆਪਣੇ ਸਾਰੇ ਦਿਲ ਨਾਲ ਮੇਰੇ ਵੱਲ ਮੁੜੋ।
13 Riv sund dykkar hjarta og ei dykkar klæde, vend um til Herren dykkar Gud! For han er nådig og hugmild er han, hev tolugt sinn, er rik på miskunn, han angrar det vonde.
੧੩ਆਪਣੇ ਬਸਤਰ ਨਹੀਂ ਸਗੋਂ ਆਪਣੇ ਦਿਲਾਂ ਨੂੰ ਪਾੜ ਕੇ ਯਹੋਵਾਹ ਆਪਣੇ ਪਰਮੇਸ਼ੁਰ ਵੱਲ ਮੁੜੋ, ਉਹ ਤਾਂ ਦਿਆਲੂ ਅਤੇ ਕਿਰਪਾਲੂ ਹੈ, ਕ੍ਰੋਧ ਵਿੱਚ ਧੀਰਜੀ, ਭਲਿਆਈ ਨਾਲ ਭਰਪੂਰ ਅਤੇ ਦੁੱਖ ਦੇਣ ਤੋਂ ਪਛਤਾਉਂਦਾ ਹੈ।
14 Ja, kven veit? Han snur og angrar, og han legg etter seg velsigning, grjon- og drykkoffer for Herren, dykkar Gud.
੧੪ਕੀ ਜਾਣੀਏ ਭਈ ਉਹ ਮੁੜੇ ਅਤੇ ਪਛਤਾਵੇ ਅਤੇ ਆਪਣੇ ਪਿੱਛੇ ਬਰਕਤ ਛੱਡ ਜਾਵੇ, ਤਾਂ ਜੋ ਮੈਦੇ ਦੀ ਭੇਟ ਅਤੇ ਪੀਣ ਦੀ ਭੇਟ ਤੁਹਾਡੇ ਪਰਮੇਸ਼ੁਰ ਯਹੋਵਾਹ ਲਈ ਹੋਣ?
15 Blås i luren på Sion, haldt fastehelg, lys heilag samling!
੧੫ਸੀਯੋਨ ਵਿੱਚ ਤੁਰ੍ਹੀ ਫੂਕੋ! ਪਵਿੱਤਰ ਵਰਤ ਰੱਖੋ, ਮਹਾਂ-ਸਭਾ ਬੁਲਾਓ!
16 Samla folket! Vigsle lyden! Få i hop dei gamle, samla dei små, ja, borni på fanget! Brudgomen gange or sitt hus og bruri frå stova si!
੧੬ਲੋਕਾਂ ਨੂੰ ਇਕੱਠਾ ਕਰੋ, ਸਭਾ ਨੂੰ ਪਵਿੱਤਰ ਕਰੋ, ਬਜ਼ੁਰਗਾਂ ਨੂੰ ਸੱਦੋ, ਨਿਆਣਿਆਂ ਨੂੰ, ਸਗੋਂ ਦੁੱਧ ਚੁੰਘਦਿਆਂ ਬੱਚਿਆਂ ਨੂੰ ਇਕੱਠੇ ਕਰੋ, ਲਾੜਾ ਆਪਣੀ ਕੋਠੜੀ ਵਿੱਚੋਂ, ਲਾੜੀ ਆਪਣੇ ਕਮਰੇ ਵਿੱਚੋਂ ਬਾਹਰ ਨਿੱਕਲ ਆਵੇ!
17 Millom forhall og altar skal dei gråta prestarne, Herrens tenarar, og segja: «Spar, Herre, folket ditt, og ikkje du gjere din eigen lyd til eit spottord, til eit ordtak millom folki! Kvi skal dei segja millom folki: «Kvar er deira Gud?»»
੧੭ਡਿਉੜ੍ਹੀ ਅਤੇ ਜਗਵੇਦੀ ਦੇ ਵਿਚਕਾਰ ਜਾਜਕ, ਯਹੋਵਾਹ ਦੇ ਸੇਵਕ ਰੋਣ ਅਤੇ ਆਖਣ, ਹੇ ਯਹੋਵਾਹ, ਆਪਣੀ ਪਰਜਾ ਨੂੰ ਬਚਾ, ਆਪਣੇ ਨਿੱਜ-ਭਾਗ ਦੀ ਨਿੰਦਿਆ ਨਾ ਹੋਣ ਦੇ ਕਿ ਕੌਮਾਂ ਉਹਨਾਂ ਦੇ ਉੱਤੇ ਰਾਜ ਕਰਨ। ਦੇਸ਼-ਦੇਸ਼ ਦੇ ਲੋਕ ਇਹ ਕਿਉਂ ਆਖਣ, ਉਹਨਾਂ ਦਾ ਪਰਮੇਸ਼ੁਰ ਕਿੱਥੇ ਹੈ?
18 Då gløddest Herren upp for sitt land, og han sparde sitt folk.
੧੮ਤਦ ਯਹੋਵਾਹ ਆਪਣੇ ਦੇਸ਼ ਲਈ ਅਣਖੀ ਹੋਇਆ ਅਤੇ ਆਪਣੀ ਪਰਜਾ ਉੱਤੇ ਤਰਸ ਖਾਧਾ।
19 Herren svara og tala til sitt folk: Sjå, eg vil senda til dykk både korn og saft og olje, so de kann mettast av det. Og ikkje vil eg gjera dykk meir til spott millom folki.
੧੯ਯਹੋਵਾਹ ਨੇ ਉੱਤਰ ਦੇ ਕੇ ਆਪਣੀ ਪਰਜਾ ਨੂੰ ਆਖਿਆ, ਵੇਖੋ, ਮੈਂ ਤੁਹਾਡੇ ਲਈ ਅੰਨ, ਨਵੀਂ ਮਧ ਅਤੇ ਤੇਲ ਭੇਜਾਂਗਾ ਅਤੇ ਤੁਸੀਂ ਉਸ ਤੋਂ ਰੱਜੋਗੇ, ਮੈਂ ਕੌਮਾਂ ਵਿੱਚ ਤੁਹਾਨੂੰ ਫੇਰ ਨਿੰਦਿਆ ਦਾ ਕਾਰਨ ਨਹੀਂ ਬਣਾਵਾਂਗਾ।
20 Norderheren driv eg langt burt ifrå dykk. Eg skal støyta honom ut i eit turt og øyde land, hans fortropp til havet i aust, hans baktropp til havet i vest. Og vondt skal det dåma, ja ilt skal det tevja. For storverk hev han gjort.
੨੦ਮੈਂ ਉੱਤਰ ਤੋਂ ਆਈ ਹੋਈ ਫ਼ੌਜ ਨੂੰ ਤੁਹਾਡੇ ਤੋਂ ਦੂਰ ਧੱਕ ਦਿਆਂਗਾ, ਅਤੇ ਉਹ ਨੂੰ ਇੱਕ ਸੁੱਕੇ ਅਤੇ ਵਿਰਾਨ ਦੇਸ਼ ਵਿੱਚ ਭਜਾ ਦਿਆਂਗਾ, ਉਹ ਦਾ ਅਗਲਾ ਹਿੱਸਾ ਪੂਰਬ ਵਿੱਚ ਸਮੁੰਦਰ ਵੱਲ ਅਤੇ ਉਹ ਦਾ ਪਿੱਛਲਾ ਹਿੱਸਾ ਪੱਛਮ ਵੱਲ ਸਮੁੰਦਰ ਵਿੱਚ ਹੋਵੇਗਾ। ਉਹ ਦੇ ਵਿੱਚੋਂ ਬਦਬੂ ਉੱਠੇਗੀ ਅਤੇ ਸੜਿਆਂਧ ਆਵੇਗੀ, ਕਿਉਂ ਜੋ ਉਸ ਨੇ ਬਹੁਤ ਭੈੜਾ ਕੰਮ ਕੀਤਾ ਹੈ।
21 Ikkje ottast, du land, men gled deg og ver sæl! For storverk hev Herren gjort.
੨੧ਹੇ ਦੇਸ਼, ਨਾ ਡਰ! ਖੁਸ਼ੀ ਮਨਾ ਤੇ ਅਨੰਦ ਹੋ, ਕਿਉਂ ਜੋ ਯਹੋਵਾਹ ਨੇ ਵੱਡੇ-ਵੱਡੇ ਕੰਮ ਕੀਤੇ!
22 Ikkje ottast, du fe på marki, for no grønast graset på heidi. Og trei ber frukt, fiketre, vintre gjev no si kraft.
੨੨ਹੇ ਮੈਦਾਨ ਦੇ ਪਸ਼ੂਓ, ਨਾ ਡਰੋ! ਕਿਉਂ ਜੋ ਉਜਾੜ ਦੀਆਂ ਚਾਰਗਾਹਾਂ ਹਰੀਆਂ ਹੋ ਗਈਆਂ ਹਨ, ਰੁੱਖ ਆਪਣੇ ਫਲ ਦਿੰਦੇ ਹਨ, ਹੰਜ਼ੀਰ ਅਤੇ ਅੰਗੂਰੀ ਵੇਲਾਂ ਆਪਣਾ ਪੂਰਾ ਬਲ ਵਿਖਾਉਂਦੀਆਂ ਹਨ।
23 Og Sions søner, fagna og frygda dykk i Herren, dykkar Gud! For han gjev åt dykk læraren til rettferd; so sender han dykk haustregn og vårregn som fyrr.
੨੩ਹੇ ਸੀਯੋਨ ਦੇ ਲੋਕੋ, ਯਹੋਵਾਹ ਆਪਣੇ ਪਰਮੇਸ਼ੁਰ ਵਿੱਚ ਖੁਸ਼ੀ ਮਨਾਓ ਅਤੇ ਅਨੰਦ ਹੋਵੋ! ਕਿਉਂ ਜੋ ਉਹ ਨੇ ਤੁਹਾਡੇ ਸੁੱਖ ਲਈ ਪਹਿਲੀ ਵਰਖਾ ਦਿੱਤੀ ਹੈ, ਉਹ ਨੇ ਤੁਹਾਡੇ ਲਈ ਪਹਿਲੀ ਅਤੇ ਪਿੱਛਲੀ ਵਰਖਾ ਵਰ੍ਹਾਈ ਹੈ, ਜਿਵੇਂ ਪਹਿਲਾਂ ਹੁੰਦਾ ਸੀ।
24 Og fyllast skal låvarne med korn, og persorne fløyma med vinsaft og olje.
੨੪ਪਿੜ ਅੰਨ ਨਾਲ ਭਰ ਜਾਣਗੇ ਅਤੇ ਹੌਦਾਂ ਮਧ ਅਤੇ ਤੇਲ ਨਾਲ ਉੱਛਲਣਗੀਆਂ।
25 Og skadebot gjev eg for grøda som tyntest av grashoppen, bitaren, etaren, gnagaren, min store her, som eg sende imot dykk.
੨੫ਜਿੰਨੇ ਸਾਲਾਂ ਦੀ ਫ਼ਸਲ ਨੂੰ ਛੋਟੀ ਟਿੱਡੀਆਂ, ਵੱਡੀ ਟਿੱਡੀਆਂ, ਹੂੰਝਾ ਫੇਰ ਅਤੇ ਟਪੂਸੀ ਮਾਰ ਟਿੱਡੀਆਂ ਨੇ ਅਰਥਾਤ ਮੇਰੀ ਵੱਡੀ ਫੌਜ ਨੇ ਜਿਹੜੀ ਮੈਂ ਤੁਹਾਡੇ ਉੱਤੇ ਘੱਲੀ ਸੀ, ਖਾ ਲਿਆ ਸੀ, ਉਹ ਮੈਂ ਤੁਹਾਨੂੰ ਮੋੜ ਦਿਆਂਗਾ।
26 Og de skal få nøgdi eta og mettast. Og då skal de lova namnet åt Herren dykkar Gud, han som hev underleg stelt med dykk, og ikkje skal folket mitt æveleg skjemmast.
੨੬ਤੁਸੀਂ ਢਿੱਡ ਭਰ ਕੇ ਖਾਓਗੇ ਅਤੇ ਰੱਜ ਜਾਓਗੇ। ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੀ ਉਸਤਤ ਕਰੋਗੇ, ਜਿਸ ਨੇ ਤੁਹਾਡੇ ਲਈ ਅਚਰਜ਼ ਕੰਮ ਕੀਤੇ ਹਨ, ਮੇਰੀ ਪਰਜਾ ਫੇਰ ਕਦੇ ਲੱਜਿਆਵਾਨ ਨਾ ਹੋਵੇਗੀ।
27 Og de skal merka at eg bur midt i Israel, og at eg er Herren, dykkar Gud, og ingen annan, og ikkje skal folket mitt æveleg skjemmast.
੨੭ਤਦ ਤੁਸੀਂ ਜਾਣੋਗੇ ਕਿ ਮੈਂ ਇਸਰਾਏਲ ਦੇ ਵਿਚਕਾਰ ਹਾਂ ਅਤੇ ਮੈਂ ਹੀ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਅਤੇ ਕੋਈ ਹੋਰ ਨਹੀਂ, ਸੋ ਮੇਰੀ ਪਰਜਾ ਫੇਰ ਕਦੇ ਲੱਜਿਆਵਾਨ ਨਾ ਹੋਵੇਗੀ।
28 Og sidan henda det skal: Eg renner min ande yver alt kjøt. Dykkar søner og døtter skal tala profetord; dei gamle hjå dykk skal draumar drøyma, gutarne dykkar skal syner sjå.
੨੮ਇਸ ਤੋਂ ਬਾਅਦ ਅਜਿਹਾ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾਵਾਂਗਾ, ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ ਅਤੇ ਤੁਹਾਡੇ ਜੁਆਨ ਦਰਸ਼ਣ ਵੇਖਣਗੇ।
29 Ja, og yver trælar og trælekvende eg renner min ande i dagarne dei.
੨੯ਸਗੋਂ ਮੈਂ ਤੁਹਾਡੇ ਦਾਸਾਂ ਅਤੇ ਦਾਸੀਆਂ ਉੱਤੇ ਵੀ, ਉਨ੍ਹਾਂ ਦਿਨਾਂ ਵਿੱਚ ਆਪਣਾ ਆਤਮਾ ਵਹਾਵਾਂਗਾ।
30 Under eg gjer på himmel og på jord, blod og eld og kvervlande røyk.
੩੦ਮੈਂ ਅਕਾਸ਼ ਅਤੇ ਧਰਤੀ ਵਿੱਚ ਅਚੰਭੇ ਵਿਖਾਵਾਂਗਾ ਅਰਥਾਤ ਲਹੂ, ਅਤੇ ਅੱਗ ਅਤੇ ਧੂੰਏਂ ਦਾ ਥੰਮ੍ਹ।
31 Soli skal verta til myrker og månen til blod, fyrr han kjem, Herrens dag, den store og skræmelege.
੩੧ਯਹੋਵਾਹ ਦੇ ਉਸ ਵੱਡੇ ਤੇ ਭਿਆਨਕ ਦਿਨ ਦੇ ਆਉਣ ਤੋਂ ਪਹਿਲਾਂ ਸੂਰਜ ਹਨ੍ਹੇਰਾ ਅਤੇ ਚੰਨ ਲਹੂ ਵਰਗਾ ਹੋ ਜਾਵੇਗਾ!
32 Men kvar ein som kallar på Herrens namn, bergast skal han. For på Sions fjell og i Jerusalem skal finnast ein flokk av frelste som Herren hev sagt, og til den utfria flokken høyrer dei som Herren kallar.
੩੨ਉਸ ਵੇਲੇ ਹਰੇਕ ਜੋ ਯਹੋਵਾਹ ਦਾ ਨਾਮ ਲੈ ਕੇ ਪੁਕਾਰੇਗਾ, ਉਹ ਬਚਾਇਆ ਜਾਵੇਗਾ, ਕਿਉਂ ਜੋ ਯਹੋਵਾਹ ਦੇ ਬਚਨ ਅਨੁਸਾਰ ਸੀਯੋਨ ਦੇ ਪਰਬਤ ਵਿੱਚ ਅਤੇ ਯਰੂਸ਼ਲਮ ਵਿੱਚ ਛੁਟਕਾਰਾ ਹੋਵੇਗਾ, ਅਤੇ ਜਿਨ੍ਹਾਂ ਨੂੰ ਯਹੋਵਾਹ ਬੁਲਾਵੇ ਉਹ ਬਚਾਏ ਜਾਣਗੇ।