< Salmenes 122 >
1 Ein song til høgtidsferderne; av David. Glad vart eg då dei sagde til meg: «Me vil ganga til Herrens hus.»
੧ਦਾਊਦ ਦਾ ਯਾਤਰਾ ਦਾ ਗੀਤ ਮੈਂ ਖੁਸ਼ ਹੋਇਆ ਜਦ ਓਹ ਮੈਨੂੰ ਆਖਣ ਲੱਗੇ, ਆਓ ਯਹੋਵਾਹ ਦੇ ਘਰ ਨੂੰ ਚੱਲੀਏ!
2 Våre føter fekk standa i dine portar, Jerusalem.
੨ਹੇ ਯਰੂਸ਼ਲਮ, ਸਾਡੇ ਪੈਰ ਤੇਰੇ ਫਾਟਕਾਂ ਦੇ ਅੰਦਰ ਖੜ੍ਹੇ ਹਨ।
3 Jerusalem, du velbygde by, ein by som heng vel i hop.
੩ਹੇ ਯਰੂਸ਼ਲਮ ਤੂੰ ਅਜਿਹੇ ਸ਼ਹਿਰ ਵਰਗਾ ਹੈ ਜਿਸ ਦੇ ਘਰ ਇੱਕ ਦੂਜੇ ਨਾਲ ਮਿਲੇ ਹੋਏ ਹਨ,
4 Der ætterne fer upp, Herrens ætter, etter Israels lov, til å prisa Herrens namn.
੪ਜਿੱਥੇ ਗੋਤ, ਹਾਂ, ਯਹੋਵਾਹ ਦੇ ਗੋਤ ਇਸਰਾਏਲ ਦੀ ਸਾਖੀ ਦੇਣ ਲਈ ਚੜ੍ਹ ਜਾਂਦੇ ਹਨ, ਤਾਂ ਜੋ ਓਹ ਯਹੋਵਾਹ ਦੇ ਨਾਮ ਦਾ ਧੰਨਵਾਦ ਕਰਨ।
5 For der er stolar sette til domstolar for Davids hus.
੫ਉੱਥੇ ਤਾਂ ਨਿਆਂ ਲਈ ਸਿੰਘਾਸਣ, ਦਾਊਦ ਦੇ ਘਰਾਣੇ ਦੇ ਸਿੰਘਾਸਣ ਰੱਖੇ ਹੋਏ ਹਨ।
6 Bed um fred for Jerusalem! det gange deim vel som elskar deg!
੬ਯਰੂਸ਼ਲਮ ਦੀ ਸਲਾਮਤੀ ਮੰਗੋ, ਤੇਰੇ ਪ੍ਰੇਮੀ ਨਿਹਾਲ ਹੋਣਗੇ।
7 Fred vere innanfor dine murar og ro i dine salar!
੭ਤੇਰੀ ਸ਼ਹਿਰਪਨਾਹ ਦੇ ਅੰਦਰ ਸਲਾਮਤੀ ਹੋਵੇ, ਤੇਰੇ ਮਹਿਲਾਂ ਵਿੱਚ ਖੁਸ਼ਹਾਲੀ ਨਿਹਾਲਤਾ!
8 For mine brør og vener skuld vil eg segja: «Fred vere i deg!»
੮ਮੈਂ ਆਪਣੇ ਭਰਾਵਾਂ ਤੇ ਗੁਆਂਢੀਆਂ ਦੇ ਕਾਰਨ ਆਖਾਂਗਾ, ਤੇਰੀ ਸਲਾਮਤੀ ਹੋਵੇ!
9 For Herrens, vår Guds, hus skuld vil eg søkja det som er godt for deg.
੯ਸਾਡੇ ਪਰਮੇਸ਼ੁਰ ਯਹੋਵਾਹ ਦੇ ਘਰ ਦੇ ਕਾਰਨ, ਮੈਂ ਤੇਰੀ ਭਲਿਆਈ ਦਾ ਖੋਜੀ ਹੋਵਾਂਗਾ।