< Salmenes 135 >

1 Halleluja! Lova Herrens namn, lova, de Herrens tenarar,
ਹਲਲੂਯਾਹ! ਯਹੋਵਾਹ ਦੇ ਨਾਮ ਦੀ ਉਸਤਤ ਕਰੋ, ਹੇ ਯਹੋਵਾਹ ਦੇ ਸੇਵਕੋ, ਉਸਤਤ ਕਰੋ!
2 de som stend i Herrens hus, i fyregardarne til vår Guds hus!
ਤੁਸੀਂ ਜਿਹੜੇ ਯਹੋਵਾਹ ਦੇ ਭਵਨ ਵਿੱਚ, ਸਾਡੇ ਪਰਮੇਸ਼ੁਰ ਦੀਆਂ ਬਾਰਗਾਹਾਂ ਵਿੱਚ ਸੇਵਾ ਕਰਦੇ ਰਹਿੰਦੇ ਹੋ,
3 Lova Herren, for Herren er god! Syng lov for hans namn, for det er yndelegt.
ਯਹੋਵਾਹ ਦੀ ਉਸਤਤ ਕਰੋ ਕਿਉਂ ਜੋ ਯਹੋਵਾਹ ਭਲਾ ਹੈ, ਉਸ ਦੇ ਨਾਮ ਦਾ ਭਜਨ ਕਰੋ ਕਿਉਂ ਜੋ ਇਹ ਸੋਹਣਾ ਹੈ!
4 For Jakob hev Herren valt seg ut, Israel til sin eigedom.
ਯਹੋਵਾਹ ਨੇ ਯਾਕੂਬ ਨੂੰ ਆਪਣੇ ਹੀ ਲਈ, ਅਤੇ ਇਸਰਾਏਲ ਨੂੰ ਆਪਣੀ ਖ਼ਾਸ ਮਿਲਖ਼ ਲਈ ਚੁਣ ਲਿਆ ਹੈ।
5 For eg veit at Herren er stor, og vår Herre er meir enn alle gudar.
ਸੱਚ-ਮੁੱਚ ਮੈਂ ਜਾਣ ਲਿਆ ਹੈ ਕਿ ਯਹੋਵਾਹ, ਹਾਂ, ਸਾਡਾ ਪ੍ਰਭੂ ਸਾਰੇ ਦੇਵਤਿਆਂ ਨਾਲੋਂ ਵੀ ਮਹਾਨ ਹੈ।
6 Herren gjer alt det han vil i himmelen og på jordi, i havi og i alle djup,
ਜੋ ਕੁਝ ਯਹੋਵਾਹ ਨੇ ਚਾਹਿਆ, ਉਹ ਨੇ ਅਕਾਸ਼ ਵਿੱਚ, ਧਰਤੀ ਵਿੱਚ, ਸਮੁੰਦਰਾਂ ਵਿੱਚ ਅਤੇ ਡੁੰਘਿਆਈਆਂ ਵਿੱਚ ਕੀਤਾ!
7 han som let eim stiga upp frå enden av jordi, gjer eldingar til regn, som fører ut or sine gøymslor vind,
ਉਹ ਧਰਤੀ ਦੀਆਂ ਹੱਦਾਂ ਤੋਂ ਭਾਫ਼ ਨੂੰ ਉਤਾਹਾਂ ਲਿਆਉਂਦਾ, ਉਹ ਮੀਂਹ ਲਈ ਬਿਜਲੀਆਂ ਬਣਾਉਂਦਾ, ਆਪਣਿਆਂ ਖਜ਼ਾਨਿਆਂ ਤੋਂ ਹਵਾ ਬਾਹਰ ਲਿਆਉਂਦਾ ਹੈ,
8 han som slo dei fyrstefødde i Egyptarland både av folk og fe,
ਜਿਸ ਨੇ ਮਿਸਰ ਦੇ ਪਹਿਲੌਠਿਆਂ ਨੂੰ ਮਾਰਿਆ, ਇਨਸਾਨ ਤੋਂ ਲੈ ਕੇ ਡੰਗਰ ਤੱਕ।
9 som sende teikn og under midt i deg, Egyptarland, mot Farao og alle hans tenarar.
ਹੇ ਮਿਸਰ, ਉਸ ਨੇ ਤੇਰੇ ਵਿਚਕਾਰ ਨਿਸ਼ਾਨ ਤੇ ਅਚੰਭੇ ਭੇਜੇ, ਫ਼ਿਰਊਨ ਉੱਤੇ ਅਤੇ ਉਸ ਦੇ ਸਾਰੇ ਟਹਿਲੂਆਂ ਉੱਤੇ,
10 Han som slo mange heidningefolk og drap megtige kongar,
੧੦ਜਿਸ ਨੇ ਬਹੁਤ ਸਾਰੀਆਂ ਕੌਮਾਂ ਨੂੰ ਮਾਰ ਦਿੱਤਾ, ਅਤੇ ਬਲਵੰਤ ਰਾਜਿਆਂ ਨੂੰ ਵੱਢ ਸੁੱਟਿਆ,
11 Sihon, amoritarkongen, og Basans konge Og, og alle Kana’ans kongerike,
੧੧ਅਰਥਾਤ ਅਮੋਰੀਆਂ ਦੇ ਰਾਜੇ ਸੀਹੋਨ ਨੂੰ, ਬਾਸ਼ਾਨ ਦੇ ਰਾਜੇ ਓਗ ਨੂੰ, ਅਤੇ ਕਨਾਨ ਦੇ ਰਾਜੇ ਰਜਵਾੜਿਆਂ ਨੂੰ।
12 og gav deira land til arv, til arv for Israel, sitt folk.
੧੨ਅਤੇ ਉਹ ਨੇ ਉਨ੍ਹਾਂ ਦੇ ਦੇਸ ਮਿਰਾਸ ਵਿੱਚ, ਅਰਥਾਤ ਆਪਣੀ ਪਰਜਾ ਇਸਰਾਏਲ ਦੀ ਮਿਰਾਸ ਵਿੱਚ ਦਿੱਤੇ।
13 Herre, ditt namn varer æveleg, Herre, ditt minne frå ætt til ætt.
੧੩ਹੇ ਯਹੋਵਾਹ, ਤੇਰਾ ਨਾਮ ਸਦੀਪਕ ਹੈ, ਹੇ ਯਹੋਵਾਹ, ਤੇਰੀ ਯਾਦਗਾਰ ਪੀੜ੍ਹੀਓਂ ਪੀੜ੍ਹੀ ਤੱਕ ਹੈ!
14 For Herren skal døma sitt folk og ynkast yver sine tenarar.
੧੪ਯਹੋਵਾਹ ਤਾਂ ਆਪਣੀ ਪਰਜਾ ਦਾ ਨਿਆਂ ਕਰੇਗਾ, ਅਤੇ ਆਪਣੇ ਦਾਸਾਂ ਉੱਤੇ ਤਰਸ ਖਾਵੇਗਾ।
15 Heidninge-avgudar er sylv og gull, eit verk av menneskjehender.
੧੫ਪਰਾਈਆਂ ਕੌਮਾਂ ਦੇ ਬੁੱਤ ਸੋਨਾ ਚਾਂਦੀ ਹੀ ਹਨ, ਓਹ ਇਨਸਾਨ ਦੇ ਹੱਥਾਂ ਦੀ ਬਣਾਵਟ ਹਨ।
16 Dei hev munn, men talar ikkje, dei hev augo, men ser ikkje,
੧੬ਉਨ੍ਹਾਂ ਦੇ ਮੂੰਹ ਤਾਂ ਹਨ ਪਰ ਓਹ ਬੋਲਦੇ ਨਹੀਂ, ਉਨ੍ਹਾਂ ਦੀਆਂ ਅੱਖਾਂ ਤਾਂ ਹਨ ਪਰ ਓਹ ਵੇਖਦੇ ਨਹੀਂ,
17 dei hev øyro, men høyrer ikkje, og ingen ande er i deira munn.
੧੭ਉਨ੍ਹਾਂ ਦੇ ਕੰਨ ਤਾਂ ਹਨ ਪਰ ਓਹ ਸੁਣਦੇ ਨਹੀਂ, ਹਾਂ, ਉਨ੍ਹਾਂ ਦੇ ਮੂੰਹ ਵਿੱਚ ਸਾਹ ਹੈ ਹੀ ਨਹੀਂ!
18 Som desse er, vert dei som lagar deim, alle som set si lit til deim.
੧੮ਉਨ੍ਹਾਂ ਦੇ ਬਣਾਉਣ ਵਾਲੇ ਉਨ੍ਹਾਂ ਹੀ ਵਰਗੇ ਹੋਣਗੇ, ਨਾਲੇ ਓਹ ਸਾਰੇ ਜਿਹੜੇ ਉਨ੍ਹਾਂ ਉੱਤੇ ਭਰੋਸਾ ਰੱਖਦੇ ਹਨ!।
19 Israels hus, lova Herren! Arons hus, lova Herren!
੧੯ਹੇ ਇਸਰਾਏਲ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ! ਹੇ ਹਾਰੂਨ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ!
20 Levis hus, lova Herren! De som ottast Herren, lova Herren!
੨੦ਹੇ ਲੇਵੀ ਦੇ ਘਰਾਣੇ, ਯਹੋਵਾਹ ਨੂੰ ਮੁਬਾਰਕ ਆਖ, ਹੇ ਯਹੋਵਾਹ ਦੇ ਭੈਅ ਮੰਨਣ ਵਾਲਿਓ, ਯਹੋਵਾਹ ਨੂੰ ਮੁਬਾਰਕ ਆਖੋ!
21 Lova vere Herren frå Sion, han som bur i Jerusalem! Halleluja!
੨੧ਯਹੋਵਾਹ ਸੀਯੋਨ ਤੋਂ ਮੁਬਾਰਕ ਹੋਵੇ, ਉਹ ਜਿਹੜਾ ਯਰੂਸ਼ਲਮ ਦਾ ਵਾਸੀ ਹੈ! ਹਲਲੂਯਾਹ!

< Salmenes 135 >