< Salmenes 70 >

1 Til songmeisteren; av David; til minnesofferet. Gud, ver meg til berging! Herre, kom meg snart til hjelp!
ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ, ਯਾਦ ਕਰਾਉਣ ਲਈ। ਹੇ ਪਰਮੇਸ਼ੁਰ, ਮੇਰੇ ਛੁਟਕਾਰੇ ਦੇ ਲਈ, ਹੇ ਯਹੋਵਾਹ, ਮੇਰੀ ਸਹਾਇਤਾ ਦੇ ਲਈ ਛੇਤੀ ਕਰ!
2 Lat deim verta til skam og spott, dei som stend etter mitt liv! Lat deim vika attende og skjemmast, som hev hugnad i mi ulukka!
ਜਿਹੜੇ ਮੇਰੀ ਜਾਨ ਦੇ ਗਾਹਕ ਹਨ, ਓਹ ਲੱਜਿਆਵਾਨ ਹੋਣ ਅਤੇ ਘਬਰਾ ਜਾਣ, ਜਿਹੜੇ ਮੇਰਾ ਬੁਰਾ ਚਾਹੁੰਦੇ ਹਨ, ਓਹ ਪਿਛਾਂਹ ਹਟਾਏ ਜਾਣ ਤੇ ਸ਼ਰਮਿੰਦੇ ਹੋਣ!
3 Lat deim snu for si skjemd dei som segjer: «Ha, ha!»
ਜਿਹੜੇ “ਆਹਾ, ਆਹਾ!” ਆਖਦੇ ਹਨ, ਓਹ ਆਪਣੀ ਲਾਜ ਦੇ ਮਾਰੇ ਪਿਛਾਂਹ ਹਟ ਜਾਣ!
4 Lat deim fegnast og gleda seg i deg, alle dei som søkjer deg! Lat deim som elskar di frelsa, alltid segja: «Høglova vere Gud!»
ਜਿੰਨੇ ਤੇਰੇ ਖੋਜ਼ੀ ਹਨ ਓਹ ਤੇਰੇ ਵਿੱਚ ਖੁਸ਼ ਤੇ ਅਨੰਦ ਹੋਣ, ਅਤੇ ਜਿਹੜੇ ਤੇਰੀ ਮੁਕਤੀ ਦੇ ਪ੍ਰੇਮੀ ਹਨ, ਓਹ ਸਦਾ ਆਖਦੇ ਰਹਿਣ ਕਿ ਪਰਮੇਸ਼ੁਰ ਦੀ ਵਡਿਆਈ ਹੋਵੇ!
5 For eg er arm og fatig; Gud, kom snart til meg! Du er mi hjelp og min frelsar; Herre, dryg ikkje!
ਮੈਂ ਤਾਂ ਮਸਕੀਨ ਅਤੇ ਕੰਗਾਲ ਹਾਂ, ਹੇ ਪਰਮੇਸ਼ੁਰ, ਮੇਰੇ ਲਈ ਛੇਤੀ ਕਰ, ਤੂੰ ਹੀ ਮੇਰਾ ਸਹਾਇਕ ਅਤੇ ਮੇਰਾ ਛੁਡਾਉਣ ਵਾਲਾ ਹੈਂ, ਹੇ ਯਹੋਵਾਹ, ਢਿੱਲ ਨਾ ਲਾ!।

< Salmenes 70 >