< Salmenes 86 >

1 Ei bøn av David. Herre, bøyg ditt øyra, svara meg! for arm og fatig er eg.
ਦਾਊਦ ਦੀ ਪ੍ਰਾਰਥਨਾ ਹੇ ਯਹੋਵਾਹ, ਆਪਣਾ ਕੰਨ ਝੁਕਾ ਅਤੇ ਮੈਨੂੰ ਉੱਤਰ ਦੇ! ਕਿਉਂ ਜੋ ਮੈਂ ਮਸਕੀਨ ਤੇ ਕੰਗਾਲ ਹਾਂ।
2 Tak vare på mi sjæl, for eg er gudleg. Frels din tenar, du min Gud, han som lit på deg!
ਮੇਰੀ ਜਾਨ ਦੀ ਰੱਖਿਆ ਕਰ ਕਿਉਂ ਜੋ ਮੈਂ ਤਾਂ ਇੱਕ ਭਗਤ ਹਾਂ, ਤੂੰ ਜੋ ਮੇਰਾ ਪਰਮੇਸ਼ੁਰ ਹੈਂ ਆਪਣੇ ਸੇਵਕ ਨੂੰ ਬਚਾ ਲਈ, ਮੈਂ ਤੇਰੇ ਉੱਤੇ ਭਰੋਸਾ ਰੱਖਦਾ ਹਾਂ।
3 Ver meg nådig, Herre! For til deg ropar eg heile dagen.
ਹੇ ਪ੍ਰਭੂ, ਮੇਰੇ ਉੱਤੇ ਕਿਰਪਾ ਕਰ, ਮੈਂ ਤਾਂ ਸਾਰਾ ਦਿਨ ਤੈਨੂੰ ਪੁਕਾਰਦਾ ਹਾਂ।
4 Gled din tenars sjæl! For til deg, Herre, lyfter eg mi sjæl.
ਆਪਣੇ ਸੇਵਕ ਦੇ ਜੀਅ ਨੂੰ ਅਨੰਦ ਕਰ, ਹੇ ਪ੍ਰਭੂ, ਮੈਂ ਤਾਂ ਆਪਣਾ ਜੀਅ ਤੇਰੇ ਵੱਲ ਲਾਉਂਦਾ ਹਾਂ।
5 For du, Herre, er god og viljug til forlating, og rik på miskunn for alle deim som kallar på deg.
ਹੇ ਪ੍ਰਭੂ, ਤੂੰ ਭਲਾ ਤੇ ਦਯਾਲੂ ਹੈਂ, ਅਤੇ ਆਪਣੇ ਸਾਰੇ ਪੁਕਾਰਨ ਵਾਲਿਆਂ ਲਈ ਅੱਤ ਕਿਰਪਾਲੂ ਹੈਂ।
6 Herre, vend øyra til mi bøn, og merka på mi bønerøyst!
ਹੇ ਪਰਮੇਸ਼ੁਰ, ਮੇਰੀ ਬੇਨਤੀ ਉੱਤੇ ਕੰਨ ਲਾ, ਅਤੇ ਮੇਰੀਆਂ ਅਰਦਾਸਾਂ ਦੀ ਅਵਾਜ਼ ਵੱਲ ਧਿਆਨ ਕਰ!
7 Den dag eg er i naud, ropar eg på deg, for du svarar meg.
ਮੈਂ ਬਿਪਤਾ ਦੇ ਦਿਨ ਤੈਨੂੰ ਪੁਕਾਰਾਂਗਾ, ਕਿਉਂ ਜੋ ਤੂੰ ਮੈਨੂੰ ਉੱਤਰ ਦੇਵੇਂਗਾ।
8 Ingen er som du millom gudarne, Herre, og ingi verk er som dine.
ਹੇ ਪ੍ਰਭੂ, ਦੇਵਤਿਆਂ ਵਿੱਚ ਤੇਰੇ ਤੁੱਲ ਕੋਈ ਨਹੀਂ, ਤੇਰੇ ਕੰਮਾਂ ਵਰਗਾ ਕੋਈ ਕੰਮ ਨਹੀਂ ਹੈ।
9 Alle heidningar som du hev skapt, skal koma og tilbeda for di åsyn, Herre, og dei skal æra ditt namn.
ਹੇ ਪ੍ਰਭੂ, ਓਹ ਸਾਰੀਆਂ ਕੌਮਾਂ ਜਿਨ੍ਹਾਂ ਨੂੰ ਤੂੰ ਸਾਜਿਆ, ਆਣ ਕੇ ਤੇਰੇ ਅੱਗੇ ਮੱਥਾ ਟੇਕਣਗੀਆਂ, ਅਤੇ ਤੇਰੇ ਨਾਮ ਨੂੰ ਵਡਿਆਉਣਗੀਆਂ।
10 For du er stor og gjer undergjerningar, du er Gud og ingen annan.
੧੦ਤੂੰ ਮਹਾਨ ਹੈਂ ਅਤੇ ਅਚਰਜ਼ ਕਰਤੱਬ ਕਰਦਾ ਹੈਂ, ਤੂੰ ਹੀ ਪਰਮੇਸ਼ੁਰ ਹੈਂ!
11 Lær meg, Herre, din veg, eg vil ferdast i di sanning; sameina mitt hjarta til å ottast ditt namn!
੧੧ਹੇ ਯਹੋਵਾਹ, ਮੈਨੂੰ ਆਪਣਾ ਰਾਹ ਸਿਖਲਾ, ਮੈਂ ਤੇਰੀ ਸਚਿਆਈ ਵਿੱਚ ਚੱਲਾਂਗਾ, ਮੇਰੇ ਦਿਲ ਨੂੰ ਇਕਾਗਰ ਕਰ ਕਿ ਮੈਂ ਤੇਰੇ ਨਾਮ ਦਾ ਭੈਅ ਮੰਨਾ।
12 Eg vil prisa deg, Herre min Gud, av alt mitt hjarta, og eg vil æra namnet ditt æveleg.
੧੨ਹੇ ਪ੍ਰਭੂ, ਮੇਰੇ ਪਰਮੇਸ਼ੁਰ, ਮੈਂ ਆਪਣੇ ਸਾਰੇ ਮਨ ਨਾਲ ਤੇਰਾ ਧੰਨਵਾਦ ਕਰਾਂਗਾ, ਅਤੇ ਸਦਾ ਤੱਕ ਤੇਰੇ ਨਾਮ ਦੀ ਵਡਿਆਈ ਕਰਾਂਗਾ।
13 For di miskunn er stor yver meg, og du hev frelst mi sjæl frå den djupe helheimen. (Sheol h7585)
੧੩ਤੇਰੀ ਦਯਾ ਤਾਂ ਮੇਰੇ ਉੱਤੇ ਵੱਡੀ ਹੈ, ਅਤੇ ਤੂੰ ਮੇਰੀ ਜਾਨ ਨੂੰ ਹੇਠਲੇ ਪਤਾਲ ਤੋਂ ਕੱਢਿਆ ਹੈ। (Sheol h7585)
14 Gud, stormodige hev reist seg imot meg, og ein flokk av valdsmenner stend etter livet mitt, og dei hev ikkje deg for auga.
੧੪ਹੇ ਪਰਮੇਸ਼ੁਰ, ਹੰਕਾਰੀ ਮੇਰੇ ਵਿਰੁੱਧ ਉੱਠ ਖਲੋਤੇ ਹਨ, ਅਤੇ ਜ਼ਾਲਮਾਂ ਦੀ ਮੰਡਲੀ ਨੇ ਮੇਰੀ ਜਾਨ ਨੂੰ ਭਾਲ ਲਿਆ ਹੈ, ਪਰ ਉਨ੍ਹਾਂ ਨੇ ਤੈਨੂੰ ਆਪਣੇ ਅੱਗੇ ਨਹੀਂ ਰੱਖਿਆ।
15 Men du, Herre, er ein miskunnsam og nådig Gud, langmodig og rik på miskunn og truskap.
੧੫ਪਰ ਤੂੰ, ਹੇ ਪ੍ਰਭੂ, ਦਿਆਲੂ ਅਤੇ ਕਿਰਪਾਲੂ ਪਰਮੇਸ਼ੁਰ ਹੈਂ, ਤੂੰ ਗੁੱਸੇ ਵਿੱਚ ਧੀਰਜੀ ਅਤੇ ਦਯਾ ਤੇ ਵਫ਼ਾਦਾਰੀ ਨਾਲ ਭਰਪੂਰ ਹੈਂ।
16 Vend deg til meg og ver meg nådig, gjev din tenar styrken din, og frels son åt di tenestkvinna!
੧੬ਮੇਰੀ ਵੱਲ ਮੂੰਹ ਫੇਰ ਅਤੇ ਕਿਰਪਾ ਕਰ, ਆਪਣੇ ਸੇਵਕ ਨੂੰ ਆਪਣਾ ਬਲ ਦੇ, ਆਪਣੀ ਦਾਸੀ ਦੇ ਪੁੱਤਰ ਨੂੰ ਬਚਾ ਲੈ!
17 Gjer eit teikn med meg til det gode, at dei som hatar meg, må sjå det og skjemmast, av di du, Herre, hev hjelpt meg og trøysta meg.
੧੭ਆਪਣੀ ਭਲਿਆਈ ਦਾ ਕੋਈ ਨਿਸ਼ਾਨ ਮੈਨੂੰ ਵਿਖਾ, ਤਾਂ ਜੋ ਮੇਰੇ ਵੈਰੀ ਉਹ ਨੂੰ ਵੇਖ ਕੇ ਨਿਮੂਝਾਣੇ ਰਹਿ ਜਾਣ, ਕਿਉਂ ਜੋ ਹੇ ਯਹੋਵਾਹ, ਤੂੰ ਮੇਰੀ ਸਹਾਇਤਾ ਕੀਤੀ ਅਤੇ ਮੈਨੂੰ ਸ਼ਾਂਤੀ ਦਿੱਤੀ ਹੈ।

< Salmenes 86 >