< ପ୍ରଥମ ରାଜାବଳୀ 7 >

1 ଏଥିଉତ୍ତାରେ ଶଲୋମନ ତେର ବର୍ଷ ଆପଣା ଗୃହ ନିର୍ମାଣ କରିବାରେ ଲାଗି ଆପଣାର ସମୁଦାୟ ଗୃହ ସମାପ୍ତ କଲେ।
ਸੁਲੇਮਾਨ ਨੇ ਆਪਣੇ ਮਹਿਲ ਨੂੰ ਤੇਰ੍ਹਾਂ ਸਾਲਾਂ ਵਿੱਚ ਬਣਾਇਆ ਅਤੇ ਸਾਰੇ ਮਹਿਲ ਨੂੰ ਸੰਪੂਰਨ ਕੀਤਾ।
2 କାରଣ, ସେ ଲିବାନୋନ-ଅରଣ୍ୟ ନାମକ ଗୃହ ନିର୍ମାଣ କଲେ; ତହିଁର ଦୀର୍ଘତା ଏକ ଶହ ହାତ, ତହିଁର ପ୍ରସ୍ଥ ପଚାଶ ହାତ ଓ ତହିଁର ଉଚ୍ଚତା ତିରିଶ ହାତ, ଚାରି ଧାଡ଼ି ଏରସ କାଷ୍ଠର ସ୍ତମ୍ଭ ଉପରେ ଏରସ କାଷ୍ଠର କଡ଼ି ଦେଇ ତାହା ନିର୍ମାଣ କଲେ।
ਉਸ ਨੇ “ਲਬਾਨੋਨ ਬਣ ਦੀ ਲੱਕੜ ਨਾਲ ਮਹਿਲ” ਬਣਾਇਆ ਜਿਹ ਦੀ ਲੰਬਾਈ ਸੌ ਹੱਥ, ਚੁੜਾਈ ਪੰਜਾਹ ਹੱਥ ਅਤੇ ਉਚਾਈ ਤੀਹ ਹੱਥ ਦੀ ਸੀ ਅਤੇ ਉਹ ਦਿਆਰ ਦੇ ਥੰਮਾਂ ਦੀਆਂ ਚਾਰ ਕਤਾਰਾਂ ਉੱਤੇ ਸੀ ਅਤੇ ਥੰਮਾਂ ਦੇ ਉੱਤੇ ਦਿਆਰ ਦੇ ਸ਼ਤੀਰ ਸਨ।
3 ଆଉ, ସ୍ତମ୍ଭମାନର ଉପରିସ୍ଥିତ ପଞ୍ଚଚାଳିଶ କଡ଼ି ଉପରେ ଏରସ କାଷ୍ଠର ଛାତ କଲେ; ଧାଡ଼ିକେ ପନ୍ଦର ଲେଖାଏଁ।
ਉਹ ਬਾਲਿਆਂ ਦੇ ਉੱਪਰਲੀ ਵੱਲੋਂ ਦਿਆਰ ਨਾਲ ਢੱਕਿਆ ਗਿਆ ਜਿਹੜੇ ਪੰਤਾਲੀਆਂ ਥੰਮਾਂ ਉੱਤੇ ਸਨ ਅਤੇ ਇੱਕ-ਇੱਕ ਕਤਾਰ ਵਿੱਚ ਪੰਦਰਾਂ-ਪੰਦਰਾਂ ਸਨ।
4 ପୁଣି, ତିନି ଧାଡ଼ି ଖିଡ଼ିକି ଥିଲା ଓ ତିନି ଧାଡ଼ିର ଆଲୁଅ ସମ୍ମୁଖାସମ୍ମୁଖୀ ଥିଲା।
ਤਿੰਨ ਕਤਾਰਾਂ ਚੁਗਾਠਾਂ ਦੀਆਂ ਸਨ ਅਤੇ ਖਿੜਕੀਆਂ ਆਹਮੋ-ਸਾਹਮਣੇ ਤਿੰਨ ਸਤਰਾਂ ਵਿੱਚ ਸਨ।
5 ଖିଡ଼ିକିର ସମସ୍ତ ଦ୍ୱାର ଓ ଚୌକାଠ ଚାରି ଚୌରସ ଥିଲା ଓ ତିନି ଧାଡ଼ିର ଆଲୁଅ ସମ୍ମୁଖାସମ୍ମୁଖୀ ଥିଲା।
ਸਾਰੇ ਦਰਵਾਜ਼ੇ ਅਤੇ ਚੁਗਾਠਾਂ ਚੌਰਸ ਸਨ ਅਤੇ ਖਿੜਕੀਆਂ ਆਹਮੋ-ਸਾਹਮਣੇ ਤਿੰਨ ਮੰਜ਼ਲਾਂ ਵਿੱਚ ਸਨ।
6 ଆହୁରି ସେ ସ୍ତମ୍ଭଶ୍ରେଣୀର ବାରଣ୍ଡା କଲେ; ତହିଁର ଦୀର୍ଘତା ପଚାଶ ହାତ, ପ୍ରସ୍ଥ ତିରିଶ ହାତ; ତହିଁ ସମ୍ମୁଖରେ ଆଉ ଏକ ବାରଣ୍ଡା କଲେ ଓ ତହିଁ ସମ୍ମୁଖରେ ସ୍ତମ୍ଭ ଓ ମୋଟ କଡ଼ିମାନ ଦେଲେ।
ਉਸ ਨੇ ਥੰਮਾਂ ਦਾ ਇੱਕ ਦਲਾਨ ਬਣਾਇਆ ਜਿਸ ਦੀ ਲੰਬਾਈ ਪੰਜਾਹ ਹੱਥ, ਚੁੜਾਈ ਤੀਹ ਹੱਥ ਅਤੇ ਇੱਕ ਦਲਾਨ ਉਸ ਦੇ ਸਾਹਮਣੇ ਸੀ ਅਤੇ ਉਨ੍ਹਾਂ ਦੇ ਅੱਗੇ ਥੰਮ੍ਹ ਅਤੇ ਇੱਕ ਚਬੂਤਰਾ ਸੀ।
7 ପୁଣି, ସେ ବିଚାରାର୍ଥେ ସିଂହାସନର ବାରଣ୍ଡା, ଅର୍ଥାତ୍‍, ବିଚାର-ବାରଣ୍ଡା କଲେ; ଆଉ ଚଟାଣକୁ ଚଟାଣ ଏରସ କାଷ୍ଠରେ ଆଚ୍ଛାଦିତ କଲେ।
ਉਸ ਨੇ ਇੱਕ ਦਲਾਨ ਰਾਜ ਗੱਦੀ ਲਈ ਬਣਾਇਆ ਜਿੱਥੇ ਉਹ ਨਿਆਂ ਕਰਦਾ ਸੀ ਅਰਥਾਤ ਨਿਆਂ ਦਾ ਦਲਾਨ ਅਤੇ ਉਹ ਥੱਲਿਓਂ ਛੱਤ ਤੱਕ ਦਿਆਰ ਨਾਲ ਢੱਕਿਆ ਗਿਆ।
8 ଆଉ, ତାଙ୍କର ବାସଗୃହ, ବାରଣ୍ଡା ଭିତର ଅନ୍ୟ ପ୍ରାଙ୍ଗଣର କାର୍ଯ୍ୟ ପରି ଥିଲା। ଆଉ, ଶଲୋମନ ଆପଣା ଭାର୍ଯ୍ୟା ଫାରୋର କନ୍ୟା ନିମନ୍ତେ ସେହି ବାରଣ୍ଡା ପରି ଏକ ଗୃହ ମଧ୍ୟ ନିର୍ମାଣ କଲେ।
ਉਸ ਦਾ ਮਹਿਲ ਜਿੱਥੇ ਉਹ ਰਹਿੰਦਾ ਸੀ ਅਤੇ ਚੌਂਕ ਜਿਹੜਾ ਮਹਿਲ ਦੇ ਦਲਾਨ ਦੇ ਪਿਛਵਾੜੇ ਸੀ ਉਹ ਉਸੇ ਕਾਰੀਗਰੀ ਦਾ ਸੀ ਅਤੇ ਉਸ ਨੇ ਇੱਕ ਮਹਿਲ ਫ਼ਿਰਊਨ ਦੀ ਧੀ ਲਈ ਬਣਾਇਆ ਜਿਸ ਨੂੰ ਸੁਲੇਮਾਨ ਨੇ ਵਿਆਹ ਲਿਆ ਸੀ। ਉਹ ਇਸੇ ਦਲਾਨ ਵਰਗਾ ਸੀ।
9 ଏହିସବୁ ଭିତ୍ତିମୂଳ ଠାରୁ ଛାତ ପର୍ଯ୍ୟନ୍ତ ଭିତରେ ଓ ବାହାରେ ଖୋଦିତ ପ୍ରସ୍ତରର ପରିମାଣାନୁସାରେ କରତରେ ଚିରା ବହୁମୂଲ୍ୟ ପ୍ରସ୍ତର ଦ୍ୱାରା ନିର୍ମିତ ହେଲା। ପୁଣି, ବାହାରେ ବୃହତ ପ୍ରାଙ୍ଗଣ ପର୍ଯ୍ୟନ୍ତ ସେହିରୂପ ହେଲା।
ਇਹ ਸਾਰੇ ਅੰਦਰੋਂ ਬਾਹਰੋਂ ਬਹੁਮੁੱਲੇ ਪੱਥਰਾਂ ਦੇ ਸਨ ਜਿਨ੍ਹਾਂ ਦੀ ਘੜਤ ਮਿਣਤੀ ਦੇ ਅਨੁਸਾਰ ਸੀ ਅਤੇ ਆਰੇ ਨਾਲ ਚੀਰੇ ਹੋਏ ਸਨ ਅਰਥਾਤ ਨੀਂਹ ਤੋਂ ਲੈ ਕੇ ਛੱਜੇ ਤੱਕ ਅਤੇ ਬਾਹਰ ਵੱਡੇ ਵਿਹੜੇ ਤੱਕ।
10 ଆଉ ଦଶ ହାତ ଓ ଆଠ ହାତର ବଡ଼ ବଡ଼ ଓ ବହୁମୂଲ୍ୟ ପ୍ରସ୍ତରରେ ଭିତ୍ତିମୂଳ ହେଲା।
੧੦ਨੀਂਹਾਂ ਬਹੁਮੁੱਲੇ ਪੱਥਰਾਂ ਦੀ ਅਤੇ ਵੱਡੇ-ਵੱਡੇ ਪੱਥਰਾਂ ਦੀ ਸੀ ਅਰਥਾਤ ਦਸ ਹੱਥ ਦੇ ਪੱਥਰ ਅਤੇ ਅੱਠ ਹੱਥ ਦੇ ਪੱਥਰ।
11 ପୁଣି, ଉପରେ ପରିମାଣାନୁସାରେ ବହୁମୂଲ୍ୟ ଓ ଖୋଦିତ ପ୍ରସ୍ତର ଓ ଏରସ କାଷ୍ଠ ଥିଲା।
੧੧ਉੱਤੇ ਵੀ ਬਹੁਮੁੱਲੇ ਅਤੇ ਮਿਣਤੀ ਅਨੁਸਾਰ ਘੜੇ ਹੋਏ ਪੱਥਰ ਸਨ ਨਾਲੇ ਦਿਆਰ ਸੀ।
12 ଆଉ ଯେପରି ସଦାପ୍ରଭୁଙ୍କ ଗୃହର ଭିତର ପ୍ରାଙ୍ଗଣ ଓ ଗୃହ-ବାରଣ୍ଡାରେ, ସେପରି ବୃହତ ପ୍ରାଙ୍ଗଣର ଚତୁର୍ଦ୍ଦିଗରେ ତିନି ଧାଡ଼ି ଖୋଦିତ ପ୍ରସ୍ତର ଓ ଏକ ଧାଡ଼ି ଏରସ-କଡ଼ି ଥିଲା।
੧੨ਵੱਡੇ ਵਿਹੜੇ ਦੇ ਦੁਆਲੇ ਤਿੰਨ ਰੱਦੇ ਘੜੇ ਹੋਏ ਪੱਥਰਾਂ ਦੇ ਸਨ ਅਤੇ ਇੱਕ ਦਿਆਰ ਦੇ ਸ਼ਤੀਰਾਂ ਦਾ ਸੀ। ਇਸ ਤਰ੍ਹਾਂ ਯਹੋਵਾਹ ਦੇ ਭਵਨ ਦੇ ਅੰਦਰਲੇ ਚੌਂਕ ਲਈ ਅਤੇ ਮਹਿਲ ਦੇ ਦਲਾਨ ਲਈ ਵੀ ਸੀ।
13 ଏଥିଉତ୍ତାରେ ଶଲୋମନ ରାଜା ଲୋକ ପଠାଇ ହୂରମ୍‍କୁ ସୋରରୁ ଅଣାଇଲେ।
੧੩ਸੁਲੇਮਾਨ ਪਾਤਸ਼ਾਹ ਨੇ ਸੁਨੇਹਾ ਭੇਜ ਕੇ ਹੂਰਾਮ ਨੂੰ ਸੂਰ ਤੋਂ ਬੁਲਾ ਲਿਆ।
14 ସେ ନପ୍ତାଲି-ବଂଶୀୟ ଏକ ବିଧବା ସ୍ତ୍ରୀର ପୁତ୍ର, ତାହାର ପିତା ସୋର ନଗରସ୍ଥ ଏକ କାଂସ୍ୟକାର ଥିଲା; ପୁଣି, ସେ ପିତ୍ତଳର ସମସ୍ତ କାର୍ଯ୍ୟ କରିବାକୁ ଜ୍ଞାନ ଓ ବୁଦ୍ଧି ଓ ବିଦ୍ୟାରେ ପରିପୂର୍ଣ୍ଣ ଥିଲା। ପୁଣି, ସେ ଶଲୋମନ ରାଜାଙ୍କ ନିକଟକୁ ଆସି ତାଙ୍କର ସମସ୍ତ କାର୍ଯ୍ୟ କଲା।
੧੪ਉਹ ਨਫ਼ਤਾਲੀ ਦੇ ਗੋਤ ਵਿੱਚੋਂ ਵਿਧਵਾ ਦਾ ਪੁੱਤਰ ਸੀ, ਅਤੇ ਉਹ ਦਾ ਪਿਤਾ ਇੱਕ ਸੂਰੀ ਠਠਿਆਰ ਸੀ। ਉਹ ਬੁੱਧ, ਸਮਝ ਅਤੇ ਹੁਨਰ ਵਿੱਚ ਇਸ ਤਰ੍ਹਾਂ ਭਰਪੂਰ ਸੀ ਕਿ ਉਹ ਪਿੱਤਲ ਦੇ ਸਾਰੇ ਕੰਮ ਕਰ ਸਕੇ। ਉਹ ਸੁਲੇਮਾਨ ਪਾਤਸ਼ਾਹ ਕੋਲ ਆਇਆ ਅਤੇ ਉਸ ਦਾ ਸਾਰਾ ਕੰਮ ਕੀਤਾ।
15 ଆଉ ସେ ଅଠର ହାତ ଉଚ୍ଚ ଓ ବାର ହାତ ପରିଧିରେ ଦୁଇ ପିତ୍ତଳ ସ୍ତମ୍ଭ ନିର୍ମାଣ କଲା।
੧੫ਉਹ ਨੇ ਪਿੱਤਲ ਨੂੰ ਢਾਲ਼ ਕੇ ਥੰਮ੍ਹ ਬਣਾਏ ਇੱਕ ਥੰਮ੍ਹ ਦੀ ਉਚਿਆਈ ਅਠਾਰਾਂ ਹੱਥ ਸੀ ਅਤੇ ਦੂਜੇ ਦਾ ਘੇਰ ਬਾਰਾਂ ਹੱਥ ਦੀ ਰੱਸੀ ਦੇ ਨਾਪ ਦਾ ਸੀ।
16 ପୁଣି, ସେ ଦୁଇ ସ୍ତମ୍ଭର ମଥାନରେ ଦେବା ପାଇଁ ଢଳା ପିତ୍ତଳର ଦୁଇ ମୁଣ୍ଡାଳି କଲା; ଏକ ମୁଣ୍ଡାଳିର ଉଚ୍ଚତା ପାଞ୍ଚ ହାତ ଓ ଅନ୍ୟ ମୁଣ୍ଡାଳିର ଉଚ୍ଚତା ପାଞ୍ଚ ହାତ ଥିଲା।
੧੬ਉਹ ਨੇ ਥੰਮਾਂ ਦੇ ਸਿਰਾਂ ਉੱਤੇ ਦੇਣ ਲਈ ਦੋ ਮੁਕਟ ਪਿੱਤਲ ਢਾਲ਼ ਕੇ ਬਣਾਏ। ਇੱਕ ਪੰਜ ਹੱਥ ਉੱਚਾ ਸੀ ਅਤੇ ਦੂਜਾ ਵੀ ਪੰਜ ਹੱਥ ਉੱਚਾ ਸੀ।
17 ସ୍ତମ୍ଭ-ମଥାନର ସେହି ମୁଣ୍ଡାଳି ନିମନ୍ତେ ଜାଲିକାର୍ଯ୍ୟର ଜାଲି ଓ ଜଞ୍ଜିର କାର୍ଯ୍ୟର ମାଳା ଥିଲା, ଏକ ମୁଣ୍ଡାଳି ପାଇଁ ସାତ ଓ ଅନ୍ୟ ମୁଣ୍ଡାଳି ପାଇଁ ସାତ।
੧੭ਥੰਮਾਂ ਦੇ ਸਿਰਾਂ ਉੱਪਰਲੇ ਮੁਕਟਾਂ ਲਈ ਬਣਤ ਦੀਆਂ ਜਾਲੀਆਂ ਅਤੇ ਗੋਠਵੀਆਂ ਮਾਲਾਂ ਸਨ, ਸੱਤ ਇੱਕ ਮੁਕਟ ਲਈ ਸੱਤ ਦੂਜੇ ਮੁਕਟ ਲਈ।
18 ଏହିପରି ସେ ସ୍ତମ୍ଭ ନିର୍ମାଣ କଲା; ସ୍ତମ୍ଭ-ମଥାନରେ ଥିବା ମୁଣ୍ଡାଳିର ଆଚ୍ଛାଦନାର୍ଥକ ପ୍ରତ୍ୟେକ ଜାଲିକାର୍ଯ୍ୟ ଉପରେ ଚତୁର୍ଦ୍ଦିଗରେ ଦୁଇ ଧାଡ଼ି ଡାଳିମ୍ବ ଥିଲା ଓ ସେ ଅନ୍ୟ ମୁଣ୍ଡାଳି ନିମନ୍ତେ ତଦ୍ରୂପ କଲା।
੧੮ਇਸੇ ਤਰ੍ਹਾਂ ਉਸ ਨੇ ਥੰਮਾਂ ਨੂੰ ਬਣਾਇਆ ਅਤੇ ਇੱਕ-ਇੱਕ ਜਾਲੀ ਉੱਤੇ ਦੋ ਕਤਾਰਾਂ ਅਨਾਰਾਂ ਦੀਆਂ ਦੁਆਲੇ ਬਣਾਈਆਂ, ਤਾਂ ਜੋ ਉਨ੍ਹਾਂ ਦੋਹਾਂ ਮੁਕਟਾਂ ਨੂੰ ਜੋ ਉਨ੍ਹਾਂ ਦੋਹਾਂ ਥੰਮਾਂ ਦੇ ਸਿਰਾਂ ਉੱਤੇ ਸਨ ਢੱਕਣ ਅਤੇ ਇਸੇ ਤਰ੍ਹਾਂ ਦੂਜੇ ਮੁਕਟ ਲਈ ਬਣਾਇਆ।
19 ପୁଣି, ବାରଣ୍ଡା ଭିତର ସ୍ତମ୍ଭ-ମଥାନର ମୁଣ୍ଡାଳି ଚାରି ହାତ କଇଁଫୁଲ-କର୍ମବିଶିଷ୍ଟ ଥିଲା।
੧੯ਉਹ ਮੁਕਟ ਜਿਹੜੇ ਥੰਮਾਂ ਦੇ ਸਿਰਾਂ ਉੱਤੇ ਦਲਾਨ ਵਿੱਚ ਸਨ ਚਾਰ ਹੱਥ ਤੱਕ ਸੋਸਨੀ ਕੰਮ ਦੇ ਸਨ।
20 ଆଉ, ଦୁଇ ସ୍ତମ୍ଭର ଉପରି ଭାଗରେ ମଧ୍ୟ ମୁଣ୍ଡାଳି ଥିଲା, ତାହା ଜାଲିକର୍ମ ସନ୍ନିକଟ ଗର୍ଭ ପାଖରେ ଥିଲା; ପୁଣି, ଅନ୍ୟ ମୁଣ୍ଡାଳି ଉପରେ ଚତୁର୍ଦ୍ଦିଗରେ ଧାଡ଼ି ଧାଡ଼ି ହୋଇ ଦୁଇ ଶହ ଡାଳିମ୍ବ ଥିଲା।
੨੦ਉਨ੍ਹਾਂ ਦੋਹਾਂ ਥੰਮਾਂ ਦੇ ਉੱਤੇ ਉਤਾਹਾਂ ਵੀ ਮੁਕਟ ਸਨ ਜੋ ਉਸ ਗੁਲਾਈ ਦੇ ਕੋਲ ਸਨ ਜਿਹੜੀ ਜਾਲੀ ਦੇ ਨਾਲ ਲਗਵੀਂ ਸੀ, ਅਨਾਰ ਬਣੇ ਹੋਏ ਸਨ ਅਰਥਾਤ ਉਸ ਦੂਜੇ ਮੁਕਟ ਉੱਤੇ ਆਲੇ-ਦੁਆਲੇ ਕਤਾਰਾਂ ਵਿੱਚ ਦੋ ਸੌ ਅਨਾਰ ਸਨ।
21 ଆହୁରି ସେ ମନ୍ଦିରର ବାରଣ୍ଡାରେ ସେହି ସ୍ତମ୍ଭମାନ ସ୍ଥାପନ କଲା; ଆଉ ସେ ଦକ୍ଷିଣ ସ୍ତମ୍ଭ ସ୍ଥାପନ କରି ତହିଁର ନାମ ଯାଖୀନ୍‍ (ସେ ସ୍ଥିର କରିବେ) ଦେଲା ଓ ସେ ବାମ ସ୍ତମ୍ଭ ସ୍ଥାପନ କରି ତହିଁର ନାମ ବୋୟସ୍‍ (ତହିଁରେ ବଳ) ଦେଲା।
੨੧ਉਹ ਨੇ ਹੈਕਲ ਦੇ ਬਰਾਂਡੇ ਕੋਲ ਥੰਮ੍ਹ ਟਿਕਾ ਦਿੱਤੇ ਇੱਕ ਥੰਮ੍ਹ ਸੱਜੇ ਪਾਸੇ ਟਿਕਾਇਆ ਅਤੇ ਉਸ ਦਾ ਨਾਮ ਯਾਕੀਨ ਰੱਖਿਆ ਅਤੇ ਦੂਜਾ ਥੰਮ੍ਹ ਖੱਬੇ ਪਾਸੇ ਟਿਕਾਇਆ ਅਤੇ ਉਸ ਦਾ ਨਾਮ ਬੋਅਜ਼ ਰੱਖਿਆ।
22 ପୁଣି, ସେହି ସ୍ତମ୍ଭ-ମଥାନ ଉପରେ କଇଁଫୁଲ-କର୍ମ ଥିଲା; ଏହିରୂପେ ସ୍ତମ୍ଭ କାର୍ଯ୍ୟ ସମାପ୍ତ ହେଲା।
੨੨ਥੰਮਾਂ ਦੇ ਸਿਰਾਂ ਉੱਤੇ ਸੋਸਨੀ ਕੰਮ ਸੀ, ਸੋ ਥੰਮਾਂ ਦਾ ਕੰਮ ਸੰਪੂਰਨ ਹੋਇਆ।
23 ଏଥିଉତ୍ତାରେ ସେ ଛାଞ୍ଚରେ ଢଳା ଗୋଲାକାର ସମୁଦ୍ରରୂପ ପାତ୍ର ନିର୍ମାଣ କଲା, ତାହା ଏକ ଫନ୍ଦରୁ ଅନ୍ୟ ଫନ୍ଦ ଯାଏ ଦଶ ହାତ ଓ ତହିଁର ଉଚ୍ଚତା ପାଞ୍ଚ ହାତ ଓ ତହିଁର ପରିଧି ତିରିଶ ହାତ ପରିମିତ ଥିଲା।
੨੩ਫੇਰ ਉਹ ਨੇ ਇੱਕ ਸਾਗਰੀ ਹੌਦ ਢਾਲ਼ ਕੇ ਬਣਾਇਆ ਜਿਹੜਾ ਕੰਢੇ ਤੋਂ ਕੰਢੇ ਤੱਕ ਦਸ ਹੱਥ ਸੀ। ਉਹ ਚੁਫ਼ੇਰਿਓਂ ਗੋਲ ਸੀ, ਉਹ ਪੰਜ ਹੱਥ ਉੱਚਾ ਸੀ ਅਤੇ ਉਸ ਦਾ ਘੇਰਾ ਤੀਹ ਹੱਥ ਦੀ ਰੱਸੀ ਨਾਲ ਮਿਣਿਆ ਹੋਇਆ ਸੀ।
24 ଆଉ ଫନ୍ଦ ତଳେ ଚତୁର୍ଦ୍ଦିଗରେ କଳିକାମାନ ପରିବେଷ୍ଟିତ ଥିଲା, ତାହା ହାତକେ ଦଶ ଲେଖାଏଁ ସମୁଦ୍ରରୂପ ପାତ୍ରକୁ ବେଷ୍ଟନ କରି ରହିଲା; ପାତ୍ର ଢଳା ହେବା ବେଳେ ଏହି କଳିକାମାନ ଦୁଇ ଧାଡ଼ିରେ ଢଳା ଯାଇଥିଲା।
੨੪ਉਸ ਦੇ ਕੰਢੇ ਦੇ ਹੇਠ ਆਲੇ-ਦੁਆਲੇ ਗੋਲੇ ਇੱਕ ਹੱਥ ਵਿੱਚ ਦਸ ਸਨ, ਜਿਹੜੇ ਸਾਗਰੀ ਹੌਦ ਦੇ ਚੁਫ਼ੇਰੇ ਸਨ। ਗੋਲੇ ਦੋ ਕਤਾਰਾਂ ਵਿੱਚ ਸਨ ਅਤੇ ਉਹ ਉਸ ਦੇ ਨਾਲ ਹੀ ਢਾਲ਼ੇ ਹੋਏ ਸਨ।
25 ଏହି ପାତ୍ର ଦ୍ୱାଦଶ ଗୋରୁ ଉପରେ ସ୍ଥାପିତ ଥିଲା, ସେମାନଙ୍କ ତିନିର ମୁଖ ଉତ୍ତରକୁ ଓ ତିନିର ମୁଖ ପଶ୍ଚିମକୁ ଓ ତିନିର ମୁଖ ଦକ୍ଷିଣକୁ ଓ ତିନିର ମୁଖ ପୂର୍ବକୁ ଥିଲା; ସେମାନଙ୍କ ଉପରେ ସମୁଦ୍ରରୂପ ପାତ୍ର ସ୍ଥାପିତ ଥିଲା ଓ ସେସମସ୍ତର ପଶ୍ଚାତ୍‍ଭାଗ ଭିତରକୁ ଥିଲା।
੨੫ਉਹ ਬਾਰਾਂ ਬਲ਼ਦਾਂ ਦੇ ਉੱਤੇ ਧਰਿਆ ਹੋਇਆ ਸੀ। ਤਿੰਨਾਂ ਦੇ ਮੂੰਹ ਉੱਤਰ ਵੱਲ, ਤਿੰਨਾਂ ਦੇ ਮੂੰਹ ਪੱਛਮ ਵੱਲ, ਤਿੰਨਾਂ ਦੇ ਮੂੰਹ ਦੱਖਣ ਵੱਲ ਅਤੇ ਤਿੰਨਾਂ ਦੇ ਮੂੰਹ ਪੂਰਬ ਵੱਲ ਸਨ। ਸਾਗਰੀ ਹੌਦ ਉਨ੍ਹਾਂ ਦੇ ਉੱਤੇ ਧਰਿਆ ਹੋਇਆ ਸੀ ਅਤੇ ਉਨ੍ਹਾਂ ਸਾਰਿਆਂ ਦੇ ਪਿਛਲੇ ਅੰਗ ਅੰਦਰਵਾਰ ਨੂੰ ਸਨ।
26 ସେହି ପାତ୍ର ଚାରି ଅଙ୍ଗୁଳି ମୋଟ, ତହିଁର ଫନ୍ଦ ତାଟିଆର ଫନ୍ଦ ପରି ନିର୍ମିତ, କଇଁଫୁଲ ତୁଲ୍ୟ ଥିଲା; ତହିଁରେ ଦୁଇ ହଜାର ମହଣ ଧରିଲା।
੨੬ਉਸ ਦੀ ਮੋਟਾਈ ਇੱਕ ਚੱਪਾ ਭਰ ਸੀ। ਉਸ ਦੇ ਕੰਢੇ ਕਟੋਰੇ ਦੇ ਕੰਢੇ ਵਾਂਗੂੰ ਸੋਸਨ ਦੇ ਫੁੱਲਾਂ ਵਰਗੇ ਸਨ ਅਤੇ ਉਸ ਦੇ ਵਿੱਚ ਚਾਲ੍ਹੀ ਹਜ਼ਾਰ ਲੀਟਰ ਸਮਾਉਂਦਾ ਸੀ।
27 ପୁଣି, ସେ ଦଶ ପିତ୍ତଳ ବଇଠି କଲା; ପ୍ରତ୍ୟେକ ବଇଠିର ଦୈର୍ଘ୍ୟ ଚାରି ହାତ, ପ୍ରସ୍ଥ ଚାରି ହାତ ଓ ଉଚ୍ଚତା ତିନି ହାତ ଥିଲା।
੨੭ਉਸ ਨੇ ਦਸ ਕੁਰਸੀਆਂ ਪਿੱਤਲ ਦੀਆਂ ਬਣਾਈਆਂ। ਉਨ੍ਹਾਂ ਵਿੱਚ ਇੱਕ-ਇੱਕ ਕੁਰਸੀ ਦੀ ਲੰਬਾਈ ਚਾਰ ਹੱਥ, ਚੁੜਾਈ ਚਾਰ ਹੱਥ ਅਤੇ ਉਚਿਆਈ ਤਿੰਨ ਹੱਥ ਸੀ।
28 ସେସବୁ ବଇଠିର ଗଠନ ଏହିରୂପ, ଯଥା, ସେସବୁର ମଧ୍ୟଦେଶ ଥିଲା; ସେହି ସବୁ ମଧ୍ୟଦେଶ ବିଟମାନର ମଧ୍ୟରେ ଥିଲା;
੨੮ਉਨ੍ਹਾਂ ਕੁਰਸੀਆਂ ਦੀ ਬਣਤ ਇਸ ਤਰ੍ਹਾਂ ਸੀ ਕਿ ਉਨ੍ਹਾਂ ਦੀਆਂ ਪਟੜੀਆਂ ਸਨ ਅਤੇ ਪਟੜੀਆਂ ਵਿੱਚ ਜੋੜ ਸਨ।
29 ପୁଣି, ବିଟର ମଧ୍ୟବର୍ତ୍ତା ସେହି ସବୁ ମଧ୍ୟଦେଶରେ ସିଂହ, ଗୋରୁ ଓ କିରୂବମାନେ ଥିଲେ; ଆଉ ବିଟ ଉପରେ ଏକ ବଇଠି ଥିଲା; ପୁଣି, ସିଂହ ଓ ଗୋରୁମାନଙ୍କ ତଳେ ସୂକ୍ଷ୍ମ କାର୍ଯ୍ୟର ମାଳା ଥିଲା।
੨੯ਪਟੜੀਆਂ ਦੇ ਉੱਤੇ ਜਿਹੜੀਆਂ ਜੋੜਾਂ ਵਿੱਚ ਸਨ ਸ਼ੇਰ ਬਲ਼ਦ ਅਤੇ ਕਰੂਬ ਸਨ ਅਤੇ ਜੋੜ ਦੇ ਉੱਤੇ ਵੀ ਇਸੇ ਤਰ੍ਹਾਂ ਹੀ ਸੀ ਅਤੇ ਸ਼ੇਰਾਂ ਅਤੇ ਬਲ਼ਦਾਂ ਦੇ ਹੇਠ ਲਟਕਵੇਂ ਹਾਰ ਸਨ।
30 ଆହୁରି ପ୍ରତ୍ୟେକ ବଇଠିର ପିତ୍ତଳମୟ ଚାରି ଚକ୍ର, ପିତ୍ତଳର ଅଖ ଥିଲା ଓ ଚାରି କୋଣରେ ସ୍ଥାପିତ ଅବଲମ୍ବନ ଥିଲା; ସେହି ସବୁ ଢଳାକର୍ମର ଅବଲମ୍ବନ ପ୍ରକ୍ଷାଳନ-ପାତ୍ର ତଳେ ଥିଲା ଓ ପ୍ରତ୍ୟେକର ପାର୍ଶ୍ୱରେ ମାଳା ଥିଲା।
੩੦ਹਰ ਕੁਰਸੀ ਲਈ ਪਿੱਤਲ ਦੇ ਚਾਰ ਪਹੀਏ ਸਨ ਅਤੇ ਉਨ੍ਹਾਂ ਦੀਆਂ ਧੁਰਾਂ ਪਿੱਤਲ ਦੀਆਂ ਸਨ। ਉਨ੍ਹਾਂ ਦੇ ਚੋਹਾਂ ਪਹੀਆਂ ਹੇਠ ਫਰਸ਼ੀਆਂ ਸਨ ਹੌਦ ਦੇ ਹੇਠ ਢਲਵੀਆਂ ਫਰਸ਼ੀਆਂ ਸਨ ਅਤੇ ਹਰ ਇੱਕ ਦੇ ਪਾਸੇ ਉੱਤੇ ਹਾਰ ਸਨ।
31 ପୁଣି, ତହିଁର ମୁଣ୍ଡାଳି ମଧ୍ୟରେ ଓ ତାହା ଉପରେ ତହିଁର ମୁଖ ଏକ ହସ୍ତ, ଆଉ ତହିଁର ମୁଖ ବଇଠିର କର୍ମାନୁସାରେ ଗୋଲାକାର ଓ ଦେଢ଼ ହସ୍ତ ପରିମିତ; ମଧ୍ୟ ତହିଁର ମୁଖ ଉପରେ ଶିଳ୍ପକାର୍ଯ୍ୟ ଓ ତହିଁର ମଧ୍ୟଦେଶସବୁ ଗୋଲାକାର ନ ହୋଇ ଚତୁଷ୍କୋଣ ଥିଲା।
੩੧ਉਹ ਦਾ ਮੂੰਹ ਮੁਕਟ ਦੇ ਵਿੱਚ ਅਤੇ ਉੱਤੇ ਇੱਕ ਹੱਥ ਸੀ। ਉਹ ਦਾ ਮੂੰਹ ਗੋਲ ਅਤੇ ਕੁਰਸੀ ਦੀ ਬਣਤ ਅਨੁਸਾਰ ਡੇਢ ਹੱਥ ਸੀ ਅਤੇ ਉਹ ਦੇ ਮੂੰਹ ਦੇ ਉੱਤੇ ਵੀ ਉੱਕਰਾਈ ਦਾ ਕੰਮ ਸੀ ਅਤੇ ਉਨ੍ਹਾਂ ਦੀਆਂ ਪਟੜੀਆਂ ਚੋਰਸ ਸਨ, ਗੋਲ ਨਹੀਂ ਸਨ।
32 ପୁଣି, ମଧ୍ୟଦେଶ ତଳେ ଚାରି ଚକ୍ର ଓ ଚକ୍ରର ଅଖ ବଇଠିକିରେ ସଂଯୁକ୍ତ ଥିଲା; ଆଉ ପ୍ରତ୍ୟେକ ଚକ୍ର ଦେଢ଼ ହସ୍ତ ଉଚ୍ଚ ଥିଲା।
੩੨ਉਹ ਚਾਰ ਪਹੀਏ ਉਨ੍ਹਾਂ ਪਟੜੀਆਂ ਦੇ ਹੇਠ ਸਨ ਅਤੇ ਪਹੀਆਂ ਦੇ ਧੁਰੇ ਕੁਰਸੀ ਵਿੱਚ ਲੱਗੇ ਹੋਏ ਸਨ ਅਤੇ ਹਰ ਪਹੀਏ ਦੀ ਉਚਿਆਈ ਡੇਢ ਹੱਥ ਸੀ।
33 ଆଉ ସେହି ସବୁ ଚକ୍ରର କର୍ମ ରଥଚକ୍ରର କର୍ମ ତୁଲ୍ୟ ଥିଲା; ତହିଁର ଅଖ, ନେମୀ, ନାଭି ଓ ଅରସବୁ ଢଳାକର୍ମର ଥିଲା।
੩੩ਪਹੀਏ ਦੀ ਬਣਤਰ ਰਥ ਦੇ ਪਹੀਆਂ ਦੀ ਬਣਤਰ ਵਾਂਗੂੰ ਸੀ, ਉਨ੍ਹਾਂ ਦੇ ਧੁਰੇ, ਉਨ੍ਹਾਂ ਦੇ ਆਓਲ, ਉਨ੍ਹਾਂ ਦੀਆਂ ਪੁੱਠੀਆਂ, ਉਨ੍ਹਾਂ ਦੀਆਂ ਅਰਾਂ ਅਤੇ ਉਨ੍ਹਾਂ ਦੀਆਂ ਨਾਭਾਂ ਸਭ ਢਲੀਆਂ ਹੋਈਆਂ ਸਨ।
34 ପୁଣି, ପ୍ରତ୍ୟେକ ବଇଠିକିର ଚାରି କୋଣରେ ଚାରି ଅବଲମ୍ବନ ଥିଲା, ସେହି ଅବଲମ୍ବନ ବଇଠିକି ଦେହରେ ନିର୍ମିତ ଥିଲା।
੩੪ਹਰ ਕੁਰਸੀ ਦੀਆਂ ਚੌਹਾਂ ਨੁੱਕਰਾਂ ਉੱਤੇ ਚਾਰ ਫਰਸ਼ੀਆਂ ਸਨ ਅਤੇ ਉਹ ਫਰਸ਼ੀਆਂ ਕੁਰਸੀਆਂ ਦੇ ਵਿੱਚੋਂ ਸਨ।
35 ଆଉ ବଇଠିକି ମୁଣ୍ଡରେ ଅର୍ଦ୍ଧ ହସ୍ତ ଉଚ୍ଚ ଏକ ଗୋଲାକାର ବନ୍ଧନୀ ଥିଲା; ପୁଣି, ବଇଠିକି ଉପରିସ୍ଥ ଅବଲମ୍ବନ ଓ ମଧ୍ୟଦେଶ ତହିଁ ସଙ୍ଗେ ନିର୍ମିତ ଥିଲା।
੩੫ਕੁਰਸੀ ਦੇ ਸਿਰੇ ਵਿੱਚ ਆਲੇ-ਦੁਆਲੇ ਅੱਧ ਹੱਥ ਦੀ ਇੱਕ ਗੋਲ ਉਚਾਨ ਸੀ ਅਤੇ ਕੁਰਸੀ ਦੇ ਸਿਰ ਉੱਤੇ ਉਹ ਦੇ ਢਾਸਣੇ ਅਤੇ ਪਟੜੀਆਂ ਉਸੇ ਵਿੱਚੋਂ ਸਨ।
36 ପୁଣି, ସେ ତହିଁର ଅବଲମ୍ବନ ପ୍ରଦେଶରେ ଓ ତହିଁର ମଧ୍ୟଦେଶରେ ପ୍ରତ୍ୟେକର ପରିମାଣାନୁଯାୟୀ କିରୂବ, ସିଂହ ଓ ଖର୍ଜ୍ଜୁର ବୃକ୍ଷ ଖୋଦନ କରି ଚତୁର୍ଦ୍ଦିଗରେ ମାଳା ଦେଲା।
੩੬ਉਹ ਦੇ ਢਾਸਣਿਆਂ ਦੀਆਂ ਪੱਟੀਆਂ ਉੱਤੇ ਅਤੇ ਉਹ ਦੀਆਂ ਪਟੜੀਆਂ ਉੱਤੇ ਉਸ ਨੇ ਕਰੂਬ, ਸ਼ੇਰ ਅਤੇ ਖਜ਼ੂਰਾਂ ਦੇ ਬਿਰਛ ਹਰ ਇੱਕ ਦੇ ਵਿੱਤ ਅਨੁਸਾਰ ਉੱਕਰੇ ਅਤੇ ਆਲੇ-ਦੁਆਲੇ ਹਾਰ ਸਨ।
37 ଏହିରୂପେ ସେ ଏକ ଛାଞ୍ଚ, ଏକ ପରିମାଣ ଓ ଏକ ଆକାରରେ ସେହି ଦଶ ବଇଠିକିଯାକ ନିର୍ମାଣ କଲା।
੩੭ਇਸੇ ਤਰ੍ਹਾਂ ਉਸ ਨੇ ਦਸੇ ਕੁਰਸੀਆਂ ਬਣਾਈਆਂ ਉਨ੍ਹਾਂ ਦਾ ਇੱਕੋ ਹੀ ਸਾਂਚਾ, ਇੱਕੋ ਹੀ ਨਾਪ ਅਤੇ ਇੱਕੋ ਹੀ ਰੂਪ ਸੀ।
38 ଏଉତ୍ତାରେ ସେ ପିତ୍ତଳର ଦଶ ପ୍ରକ୍ଷାଳନ-ପାତ୍ର ନିର୍ମାଣ କଲା; ଏକ ଏକ ପାତ୍ର ଚାଳିଶ ମହଣ ଧରେ; ପ୍ରତ୍ୟେକ ପାତ୍ର ଚାରି ହସ୍ତ ପରିମିତ; ପୁଣି, ଦଶ ବଇଠିକିର ପ୍ରତ୍ୟେକର ଉପରେ ଏକ ଏକ ପ୍ରକ୍ଷାଳନ-ପାତ୍ର ରହିଲା।
੩੮ਉਸ ਨੇ ਪਿੱਤਲ ਦੀਆਂ ਦਸ ਹੌਦੀਆਂ ਬਣਾਈਆਂ ਅਤੇ ਇੱਕ-ਇੱਕ ਹੌਦੀ ਵਿੱਚ ਅੱਠ ਸੌ ਲੀਟਰ ਸਮਾਉਂਦਾ ਸੀ। ਹਰ ਇੱਕ ਹੌਦੀ ਚਾਰ ਹੱਥ ਦੀ ਸੀ। ਹਰ ਇੱਕ ਹੌਦੀ ਦਸਾਂ ਕੁਰਸੀਆਂ ਉੱਤੇ ਸੀ।
39 ପୁଣି, ସେ ଗୃହର ଦକ୍ଷିଣ ପାର୍ଶ୍ୱରେ ପାଞ୍ଚ ଓ ଗୃହର ବାମ ପାର୍ଶ୍ୱରେ ପାଞ୍ଚ ବଇଠିକି ରଖିଲା; ଆଉ ଗୃହର ଦକ୍ଷିଣ ପାର୍ଶ୍ୱରେ ପୂର୍ବ ଦିଗରେ ଦକ୍ଷିଣ ଆଡ଼କୁ ସମୁଦ୍ରରୂପ ପାତ୍ର ସ୍ଥାପନ କଲା।
੩੯ਉਸ ਪੰਜ ਕੁਰਸੀਆਂ ਭਵਨ ਦੇ ਸੱਜੇ ਪਾਸੇ ਅਤੇ ਪੰਜ ਭਵਨ ਦੇ ਖੱਬੇ ਪਾਸੇ ਰੱਖੀਆਂ ਅਤੇ ਉਹ ਸਾਗਰੀ ਹੌਦ ਉਸ ਨੇ ਭਵਨ ਦੇ ਸੱਜੇ ਪਾਸੇ ਪੂਰਬ ਵੱਲ ਦੱਖਣ ਦੇ ਸਾਹਮਣੇ ਰੱਖ ਦਿੱਤਾ।
40 ପୁଣି, ହୂରମ୍‍ ଏହିସବୁ ପ୍ରକ୍ଷାଳନ-ପାତ୍ର ଓ କରଚୁଲି ଓ କୁଣ୍ଡ ନିର୍ମାଣ କଲା। ଏହିରୂପେ ସଦାପ୍ରଭୁଙ୍କ ଗୃହରେ ଶଲୋମନ ରାଜାଙ୍କ ନିମନ୍ତେ ହୂରମ୍‍ ଯେ ଯେ କର୍ମରେ ପ୍ରବୃତ୍ତ ହୋଇଥିଲା, ସେସକଳ ସମାପ୍ତ କଲା;
੪੦ਹੂਰਾਮ ਨੇ ਉਨ੍ਹਾਂ ਹੌਦੀਆਂ, ਬਾਟੀਆਂ ਅਤੇ ਕੜਛਿਆਂ ਨੂੰ ਬਣਾਇਆ ਅਤੇ ਹੂਰਾਮ ਨੇ ਉਹ ਸਾਰਾ ਕੰਮ ਜਿਹੜਾ ਉਸ ਨੇ ਯਹੋਵਾਹ ਦੇ ਭਵਨ ਉੱਤੇ ਸੁਲੇਮਾਨ ਪਾਤਸ਼ਾਹ ਲਈ ਬਣਾਇਆ ਸੀ ਸੰਪੂਰਨ ਕੀਤਾ।
41 ଦୁଇ ସ୍ତମ୍ଭ ଓ ସେହି ସ୍ତମ୍ଭ ଉପରିସ୍ଥ ମୁଣ୍ଡାଳିର ଦୁଇ ଗୋଲାକାର ଓ ସ୍ତମ୍ଭ ଉପରିସ୍ଥ ମୁଣ୍ଡାଳିର ଦୁଇ ଗୋଲାକାର ଆଚ୍ଛାଦନାର୍ଥେ ଦୁଇ ଜାଲିକର୍ମ;
੪੧ਅਰਥਾਤ ਉਹ ਦੋ ਥੰਮ੍ਹ ਅਤੇ ਕੌਲਾਂ ਵਰਗੇ ਮੁਕਟ ਜਿਹੜੇ ਉਨ੍ਹਾਂ ਥੰਮਾਂ ਦੇ ਸਿਰਾਂ ਉੱਤੇ ਸਨ ਅਤੇ ਦੋ ਜਾਲੀਆਂ ਜਿਹੜੀਆਂ ਥੰਮਾਂ ਦੇ ਸਿਰਾਂ ਉੱਪਰਲੇ ਕੌਲਾਂ ਵਰਗੇ ਮੁਕਟਾਂ ਨੂੰ ਢੱਕਦੀਆਂ ਸਨ।
42 ଆଉ, ସେହି ଦୁଇ ଜାଲିକର୍ମ ନିମନ୍ତେ ଚାରି ଶହ ଡାଳିମ୍ବ; ଅର୍ଥାତ୍‍, ସ୍ତମ୍ଭ ଉପରିସ୍ଥ ମୁଣ୍ଡାଳିର ଦୁଇ ଗୋଲାକାର ଆଚ୍ଛାଦନାର୍ଥେ ପ୍ରତ୍ୟେକ ଜାଲିକର୍ମ ପାଇଁ ଦୁଇ ଦୁଇ ଧାଡ଼ି ଡାଳିମ୍ବ;
੪੨ਉਨ੍ਹਾਂ ਦੋਹਾਂ ਜਾਲੀਆਂ ਦੇ ਚਾਰ ਸੌ ਅਨਾਰ ਅਰਥਾਤ ਹਰ ਇੱਕ ਜਾਲੀ ਲਈ ਅਨਾਰਾਂ ਦੀਆਂ ਦੋ ਕਤਾਰਾਂ ਜਿਹੜੀਆਂ ਥੰਮਾਂ ਦੇ ਸਿਰਾਂ ਉੱਪਰਲੇ ਕੌਲਾਂ ਵਰਗੇ ਮੁਕਟਾਂ ਨੂੰ ਢੱਕਦੀਆਂ ਸਨ।
43 ଆଉ, ଦଶ ବଇଠିକି ଓ ସେହି ସବୁ ବଇଠିକି ଉପରେ ଦଶ ପ୍ରକ୍ଷାଳନ-ପାତ୍ର,
੪੩ਉਹ ਦਸ ਕੁਰਸੀਆਂ ਅਤੇ ਉਨ੍ਹਾਂ ਕੁਰਸੀਆਂ ਦੀਆਂ ਦਸ ਹੌਦੀਆਂ।
44 ଏକ ସମୁଦ୍ରରୂପ ପାତ୍ର, ସେହି ସମୁଦ୍ରପାତ୍ର ତଳେ ବାର ଗୋରୁ,
੪੪ਇੱਕ ਸਾਗਰੀ ਹੌਦ ਅਤੇ ਸਾਗਰੀ ਹੌਦ ਦੇ ਹੇਠ ਬਾਰਾਂ ਬਲ਼ਦ।
45 ହାଣ୍ଡି, କରଚୁଲି ଓ କୁଣ୍ଡ, ଏହି ଯେସକଳ ପାତ୍ର ହୂରମ୍‍ ଶଲୋମନ ରାଜାଙ୍କ ପାଇଁ ସଦାପ୍ରଭୁଙ୍କ ଗୃହରେ ନିର୍ମାଣ କଲା, ତାହାସବୁ ଉଜ୍ଜ୍ୱଳ ପିତ୍ତଳର ଥିଲା।
੪੫ਵਲਟੋਹੀਆਂ, ਬਾਟੀਆਂ ਅਤੇ ਕੜਛੇ ਅਤੇ ਇਹ ਸਾਰੇ ਭਾਂਡੇ ਜਿਹੜੇ ਹੂਰਾਮ ਨੇ ਸੁਲੇਮਾਨ ਪਾਤਸ਼ਾਹ ਲਈ ਯਹੋਵਾਹ ਦੇ ਭਵਨ ਦੇ ਵਾਸਤੇ ਬਣਾਏ, ਮਾਂਜੇ ਹੋਏ ਪਿੱਤਲ ਦੇ ਸਨ।
46 ରାଜା ଯର୍ଦ୍ଦନ-ପଦାରେ ସୁକ୍କୋତ ଓ ସର୍ତ୍ତନ ମଧ୍ୟସ୍ଥିତ ଚିକ୍କଣ ଭୂମିରେ ତାହାସବୁ ଢଳାଇଲେ।
੪੬ਯਰਦਨ ਦੇ ਮੈਦਾਨ ਵਿੱਚ ਪਾਤਸ਼ਾਹ ਨੇ ਉਨ੍ਹਾਂ ਨੂੰ ਚੀਕਣੀ ਮਿੱਟੀ ਦੀ ਭੂਮੀ ਵਿੱਚ ਢਾਲਿਆ ਜਿਹੜੀ ਸੁੱਕੋਥ ਅਤੇ ਸਾਰਥਾਨ ਦੇ ਵਿਚਾਲੇ ਸੀ।
47 ଆଉ, ଅତ୍ୟନ୍ତ ବାହୁଲ୍ୟ ହେତୁ ଶଲୋମନ ସେହି ସବୁ ପାତ୍ର ତୌଲ କଲେ ନାହିଁ; ପିତ୍ତଳର ଓଜନ ଜଣାଗଲା ନାହିଁ।
੪੭ਸੁਲੇਮਾਨ ਨੇ ਇਹ ਸਾਰੇ ਭਾਂਡੇ ਨਾ ਤੋਲੇ। ਉਹ ਐਨੇ ਵੱਧ ਸਨ ਕਿ ਉਹ ਪਿੱਤਲ ਦੇ ਭਾਰ ਦਾ ਪਤਾ ਨਾ ਲਗਾ ਸਕੇ।
48 ଆହୁରି ଶଲୋମନ ସଦାପ୍ରଭୁଙ୍କ ଗୃହସ୍ଥିତ ସମସ୍ତ ସାମଗ୍ରୀ ନିର୍ମାଣ କରାଇଲେ; ଅର୍ଥାତ୍‍, ସ୍ୱର୍ଣ୍ଣ-ବେଦି ଓ ଦର୍ଶନୀୟ ରୁଟି ସ୍ଥାପନାର୍ଥେ ସ୍ୱର୍ଣ୍ଣର ମେଜ;
੪੮ਸੁਲੇਮਾਨ ਨੇ ਇਹ ਸਾਰੇ ਭਾਂਡੇ ਬਣਾਏ ਜਿਹੜੇ ਯਹੋਵਾਹ ਦੇ ਭਵਨ ਲਈ ਸਨ ਅਰਥਾਤ ਸੋਨੇ ਦੀ ਜਗਵੇਦੀ ਅਤੇ ਸੋਨੇ ਦੀ ਮੇਜ਼ ਜਿਹ ਦੇ ਉੱਤੇ ਹਜ਼ੂਰੀ ਦੀ ਰੋਟੀ ਹੁੰਦੀ ਸੀ।
49 ପୁଣି, ମହାପବିତ୍ର ସ୍ଥାନ ସମ୍ମୁଖର ଦକ୍ଷିଣରେ ପାଞ୍ଚ, ବାମରେ ପାଞ୍ଚ ନିର୍ମଳ ସୁବର୍ଣ୍ଣର ଦୀପବୃକ୍ଷ, ସୁବର୍ଣ୍ଣର ପୁଷ୍ପ, ପ୍ରଦୀପ, ଚିମୁଟା,
੪੯ਕੁੰਦਨ ਸੋਨੇ ਦੇ ਸ਼ਮਾਦਾਨ ਪੰਜ ਸੱਜੇ ਪਾਸੇ ਵੱਲ ਅਤੇ ਪੰਜ ਖੱਬੇ ਪਾਸੇ ਵੱਲ ਵਿੱਚਲੀ ਕੋਠੜੀ ਦੇ ਅੱਗੇ ਅਤੇ ਸੋਨੇ ਦੇ ਫੁੱਲ, ਦੀਵੇ ਅਤੇ ਚਿਮਟੇ।
50 ନିର୍ମଳ ସୁବର୍ଣ୍ଣର ପାତ୍ର, କତୁରୀ, କୁଣ୍ଡ, ଚାମର ଓ ଅଙ୍ଗାରଧାନୀ; ପୁଣି, ଅନ୍ତରାଗାରର, ଅର୍ଥାତ୍‍, ମହାପବିତ୍ର ସ୍ଥାନର କବାଟ ପାଇଁ ଓ ଗୃହର, ଅର୍ଥାତ୍‍, ମନ୍ଦିରର କବାଟ ପାଇଁ ସୁବର୍ଣ୍ଣର କବ୍‌ଜା କଲେ।
੫੦ਕੁੰਦਨ ਸੋਨੇ ਦੇ ਭਾਂਡੇ, ਬਾਟੇ, ਗੁਲਤਰਾਸ਼, ਕੌਲੀਆਂ ਅਤੇ ਅੰਗੀਠੀਆਂ ਨਾਲੇ ਸੋਨੇ ਦੇ ਕਬਜ਼ੇ ਜਿਹੜੇ ਅੰਦਰਲੇ ਭਵਨ ਦੇ ਦਰਵਾਜ਼ਿਆਂ ਲਈ ਅਰਥਾਤ ਅੱਤ ਪਵਿੱਤਰ ਸਥਾਨ ਲਈ ਅਤੇ ਭਵਨ ਦੇ ਦਰਵਾਜ਼ਿਆਂ ਲਈ ਅਰਥਾਤ ਹੈਕਲ ਲਈ।
51 ଏହିରୂପେ ସଦାପ୍ରଭୁଙ୍କ ଗୃହରେ ଶଲୋମନ ରାଜା ଯେସକଳ କାର୍ଯ୍ୟରେ ପ୍ରବୃତ୍ତ ହେଲେ, ତାହା ସମାପ୍ତ କଲେ। ପୁଣି, ଶଲୋମନ ଆପଣା ପିତା ଦାଉଦଙ୍କର ପବିତ୍ରୀକୃତ ସାମଗ୍ରୀ, ଅର୍ଥାତ୍‍, ରୂପା, ସୁନା ଓ ପାତ୍ରସବୁ ଆଣି ସଦାପ୍ରଭୁଙ୍କ ଗୃହସ୍ଥିତ ଭଣ୍ଡାରରେ ରଖିଲେ।
੫੧ਇਸ ਤਰ੍ਹਾਂ ਯਹੋਵਾਹ ਦੇ ਭਵਨ ਦਾ ਸਾਰਾ ਕੰਮ ਜਿਹੜਾ ਸੁਲੇਮਾਨ ਨੇ ਬਣਾਇਆ ਸੰਪੂਰਨ ਹੋਇਆ ਤਾਂ ਸੁਲੇਮਾਨ ਆਪਣੇ ਪਿਤਾ ਦਾਊਦ ਦੀਆਂ ਪਵਿੱਤਰ ਚੀਜ਼ਾਂ ਅੰਦਰ ਲਿਆਇਆ ਅਰਥਾਤ ਸੋਨਾ, ਚਾਂਦੀ, ਅਤੇ ਭਾਂਡੇ। ਉਸ ਨੇ ਉਨ੍ਹਾਂ ਨੂੰ ਯਹੋਵਾਹ ਦੇ ਭਵਨ ਦੇ ਖਜ਼ਾਨੇ ਵਿੱਚ ਰੱਖ ਦਿੱਤਾ।

< ପ୍ରଥମ ରାଜାବଳୀ 7 >