< ଏଷ୍ଟର 2 >

1 ଏହିସବୁ ଘଟଣା ଉତ୍ତାରେ ଅକ୍ଷଶ୍ୱେରଶ ରାଜାଙ୍କ କ୍ରୋଧ ଶାନ୍ତ ହୁଅନ୍ତେ, ସେ ବଷ୍ଟୀକୁ ଓ ତାହାର କାର୍ଯ୍ୟ ଓ ତାହା ପ୍ରତିକୂଳରେ ପ୍ରଦତ୍ତ ଆଜ୍ଞା ସ୍ମରଣ କଲେ।
ਇਨ੍ਹਾਂ ਗੱਲਾਂ ਦੇ ਬਾਅਦ ਜਦ ਰਾਜਾ ਅਹਸ਼ਵੇਰੋਸ਼ ਦਾ ਗੁੱਸਾ ਠੰਡਾ ਪੈ ਗਿਆ, ਤਾਂ ਉਸ ਨੇ ਰਾਣੀ ਵਸ਼ਤੀ ਨੂੰ ਅਤੇ ਜੋ ਕੁਝ ਉਸ ਨੇ ਕੀਤਾ ਸੀ ਅਤੇ ਜੋ ਕੁਝ ਉਸ ਦੇ ਵਿਰੁੱਧ ਹੁਕਮ ਜਾਰੀ ਕੀਤਾ ਗਿਆ ਸੀ ਯਾਦ ਕੀਤਾ।
2 ତେଣୁ ରାଜାଙ୍କ ସେବାକାରୀ ଭୃତ୍ୟମାନେ ତାହାଙ୍କୁ କହିଲେ, “ମହାରାଜାଙ୍କ ପାଇଁ ସୁନ୍ଦରୀ ଯୁବତୀ କନ୍ୟାଗଣର ଅନ୍ଵେଷଣ କରାଯାଉ।
ਪਾਤਸ਼ਾਹ ਦੇ ਸੇਵਕਾਂ ਨੇ ਜਿਹੜੇ ਉਸ ਦੀ ਸੇਵਾ ਕਰਦੇ ਹੁੰਦੇ ਸਨ, ਕਹਿਣ ਲੱਗੇ, “ਰਾਜਾ ਦੇ ਲਈ ਜੁਆਨ ਅਤੇ ਸੋਹਣੀਆਂ ਕੁਆਰੀਆਂ ਲੱਭੀਆਂ ਜਾਣ,
3 ଆଉ, ମହାରାଜା ଆପଣା ରାଜ୍ୟର ସମସ୍ତ ପ୍ରଦେଶରେ କର୍ମଚାରୀଗଣ ନିଯୁକ୍ତ କରନ୍ତୁ; ସେମାନେ ସେହି ସବୁ ସୁନ୍ଦରୀ ଯୁବତୀ କନ୍ୟାଗଣକୁ ଶୂଶନ୍‍ ରାଜଧାନୀରେ ଏକତ୍ର କରି ଅନ୍ତଃପୁରରେ ସ୍ତ୍ରୀମାନଙ୍କ ରକ୍ଷକ ରାଜନପୁଂସକ ହେଗୟର ହସ୍ତରେ ସମର୍ପଣ କରନ୍ତୁ; ପୁଣି, ସେମାନଙ୍କ ଅଙ୍ଗରାଗାର୍ଥକ ଦ୍ରବ୍ୟ ସେମାନଙ୍କୁ ଦତ୍ତ ହେଉ,
ਅਤੇ ਰਾਜਾ ਆਪਣੇ ਰਾਜ ਦੇ ਸਾਰੇ ਸੂਬਿਆਂ ਵਿੱਚ ਹਾਕਮਾਂ ਨੂੰ ਨਿਯੁਕਤ ਕਰੇ ਤਾਂ ਜੋ ਉਹ ਸਾਰੀਆਂ ਸੋਹਣੀਆਂ ਜੁਆਨ ਕੁਆਰੀਆਂ ਨੂੰ ਸ਼ੂਸ਼ਨ ਦੇ ਮਹਿਲ ਵਿੱਚ ਰਾਣੀਆਂ ਦੇ ਨਿਵਾਸ ਸਥਾਨ ਵਿੱਚ ਇਕੱਠੀਆਂ ਕਰਨ ਅਤੇ ਰਾਜਾ ਦੇ ਖੁਸਰੇ ਹੇਗਈ ਨੂੰ ਜਿਹੜਾ ਇਸਤਰੀਆਂ ਦਾ ਪ੍ਰਬੰਧਕ ਸੀ ਸੌਂਪ ਦੇਣ, ਅਤੇ ਉਨ੍ਹਾਂ ਨੂੰ ਸੁੰਦਰਤਾ ਵਧਾਉਣ ਦੀਆਂ ਸਾਰੀਆਂ ਵਸਤੂਆਂ ਦਿੱਤੀਆਂ ਜਾਣ।
4 ତହିଁ ଉତ୍ତାରେ ଯେଉଁ କନ୍ୟା ମହାରାଜାଙ୍କର ତୁଷ୍ଟିକାରିଣୀ ହେବ, ସେ ବଷ୍ଟୀ ବଦଳେ ରାଣୀ ହେବ;” ଏହି କଥାରେ ରାଜାଙ୍କ ସନ୍ତୋଷ ହୁଅନ୍ତେ, ସେ ସେପରି କଲେ।
ਤਦ ਜਿਹੜੀ ਕੁਆਰੀ ਰਾਜਾ ਦੀ ਨਿਗਾਹ ਵਿੱਚ ਸਭ ਤੋਂ ਚੰਗੀ ਹੋਵੇ, ਉਹ ਰਾਣੀ ਵਸ਼ਤੀ ਦੇ ਸਥਾਨ ਤੇ ਮਹਾਰਾਣੀ ਬਣਾਈ ਜਾਵੇ।” ਇਹ ਗੱਲ ਰਾਜਾ ਨੂੰ ਚੰਗੀ ਲੱਗੀ ਅਤੇ ਉਸ ਨੇ ਇਸੇ ਤਰ੍ਹਾਂ ਹੀ ਕੀਤਾ।
5 ସେହି ସମୟରେ ମର୍ଦ୍ଦଖୟ ନାମେ ଜଣେ ଯିହୁଦୀୟ ଲୋକ ଶୂଶନ୍‍ ରାଜଧାନୀରେ ଥିଲେ, ସେ ବିନ୍ୟାମୀନ ବଂଶୀୟ ଯାୟୀରର ପୁତ୍ର, ଶିମୀୟିର ପୌତ୍ର, କୀଶ୍‍ର ପ୍ରପୌତ୍ର।
ਸ਼ੂਸ਼ਨ ਦੇ ਮਹਿਲ ਵਿੱਚ ਮਾਰਦਕਈ ਨਾਮ ਦਾ ਇੱਕ ਯਹੂਦੀ ਰਹਿੰਦਾ ਸੀ, ਉਹ ਬਿਨਯਾਮੀਨ ਦੇ ਗੋਤ ਵਿੱਚੋਂ ਯਾਈਰ ਦਾ ਪੁੱਤਰ, ਸ਼ਿਮਈ ਦਾ ਪੋਤਾ ਅਤੇ ਕੀਸ਼ ਦਾ ਪੜਪੋਤਾ ਸੀ।
6 ଯେଉଁ ଲୋକମାନେ ଯିହୁଦାର ରାଜା ଯିକନୀୟ ସହିତ ବାବିଲର ରାଜା ନବୂଖଦ୍‍ନିତ୍ସର ଦ୍ୱାରା ନିର୍ବାସିତ ହୋଇଥିଲେ, ସେମାନଙ୍କ ସହିତ (କୀଶ୍‍) ଯିରୂଶାଲମଠାରୁ ନିର୍ବାସିତ ହୋଇଥିଲେ।
ਇਹ ਯਰੂਸ਼ਲਮ ਤੋਂ ਉਨ੍ਹਾਂ ਗ਼ੁਲਾਮਾਂ ਨਾਲ ਗ਼ੁਲਾਮ ਹੋ ਕੇ ਆਇਆ ਸੀ, ਜਿਨ੍ਹਾਂ ਨੂੰ ਬਾਬਲ ਦਾ ਰਾਜਾ ਨਬੂਕਦਨੱਸਰ ਯਹੂਦਾਹ ਦੇ ਰਾਜਾ ਯਕਾਨਯਾਹ ਦੇ ਨਾਲ ਗ਼ੁਲਾਮ ਬਣਾ ਕੇ ਲੈ ਗਿਆ ਸੀ।
7 ମର୍ଦ୍ଦଖୟ ଆପଣା ପିତୃବ୍ୟର କନ୍ୟା ହଦସାକୁ, ଅର୍ଥାତ୍‍, ଏଷ୍ଟରଙ୍କୁ ପ୍ରତିପାଳନ କଲେ; କାରଣ ତାହାର ପିତା କି ମାତା ନ ଥିଲେ, ସେହି କନ୍ୟା ପରମସୁନ୍ଦରୀ ଓ ସୁବଦନା ଥିଲେ; ତାହାର ପିତାମାତା ମଲା ଉତ୍ତାରେ ମର୍ଦ୍ଦଖୟ ତାହାଙ୍କୁ ନିଜ କନ୍ୟା ରୂପେ ଗ୍ରହଣ କରିଥିଲେ।
ਮਾਰਦਕਈ ਨੇ ਹੱਦਸਾਹ ਨਾਮਕ ਚਾਚੇ ਦੀ ਧੀ ਨੂੰ, ਜੋ ਇਬਰਾਨੀ ਭਾਸ਼ਾ ਵਿੱਚ ਅਸਤਰ ਵੀ ਕਹਾਉਂਦੀ ਸੀ ਪਾਲਿਆ ਪੋਸਿਆ ਕਿਉਂਕਿ ਉਸ ਦੇ ਮਾਤਾ-ਪਿਤਾ ਨਹੀਂ ਸਨ, ਅਤੇ ਉਹ ਕੁੜੀ ਵੇਖਣ ਵਿੱਚ ਬਹੁਤ ਸੋਹਣੀ ਸੀ ਅਤੇ ਜਦ ਉਸ ਦੇ ਮਾਤਾ-ਪਿਤਾ ਮਰ ਗਏ ਤਾਂ ਮਾਰਦਕਈ ਨੇ ਉਸ ਨੂੰ ਆਪਣੀ ਧੀ ਬਣਾ ਕੇ ਪਾਲਿਆ।
8 ଏଉତ୍ତାରୁ ରାଜାଙ୍କ ସେହି ବାକ୍ୟ ଓ ଆଜ୍ଞା ପ୍ରଚାରିତ ହୁଅନ୍ତେ, ଶୂଶନ୍‍ ରାଜଧାନୀରେ ହେଗୟ ନିକଟରେ ଅନେକ କନ୍ୟା ସଂଗୃହୀତ ହେବା ବେଳେ ଏଷ୍ଟର ହିଁ ରାଜପୁରୀକୁ ସ୍ତ୍ରୀରକ୍ଷକ ହେଗୟ ନିକଟକୁ ନିଆଗଲା।
ਤਦ ਇਸ ਤਰ੍ਹਾਂ ਹੋਇਆ ਕਿ ਜਦ ਰਾਜਾ ਦਾ ਹੁਕਮ ਅਤੇ ਨਿਯਮ ਸੁਣਨ ਵਿੱਚ ਆਇਆ ਅਤੇ ਜਦ ਬਹੁਤ ਸਾਰੀਆਂ ਕੁਆਰੀਆਂ ਸ਼ੂਸ਼ਨ ਦੇ ਮਹਿਲ ਵਿੱਚ ਇਕੱਠੀਆਂ ਕੀਤੀਆਂ ਗਈਆਂ ਅਤੇ ਹੇਗਈ ਦੇ ਹਵਾਲੇ ਕੀਤੀਆਂ ਗਈਆਂ ਤਦ ਅਸਤਰ ਵੀ ਸ਼ਾਹੀ ਮਹਿਲ ਵਿੱਚ ਲਿਆਂਦੀ ਗਈ ਅਤੇ ਇਸਤਰੀਆਂ ਦੇ ਪ੍ਰਬੰਧਕ ਹੇਗਈ ਦੇ ਹਵਾਲੇ ਕੀਤੀ ਗਈ।
9 ଏଥିରେ ଏହି ଯୁବତୀ ହେଗୟର ତୁଷ୍ଟିଜନକ ହୋଇ ତାହାଠାରୁ ଅନୁଗ୍ରହ ପାଇଲା; ଏଣୁ ସେ ଶୀଘ୍ର ଅଙ୍ଗରାଗାର୍ଥକ ଦ୍ରବ୍ୟାଦିର ଯେ ଯେ ଅଂଶ ତାହାଙ୍କୁ ଦେବାର ହୁଅଇ, ତାହା ଓ ରାଜଗୃହରୁ ମନୋନୀତା ସାତ ଦାସୀ ତାହାଙ୍କୁ ଦେଲା; ଆଉ, ସେ ତାହାଙ୍କୁ ତାହାର ଦାସୀଗଣ ସହିତ ଅନ୍ତଃପୁରର ସର୍ବୋତ୍ତମ ସ୍ଥାନରେ ବାସ କରାଇଲା।
ਹੇਗਈ ਨੂੰ ਅਸਤਰ ਚੰਗੀ ਲੱਗੀ, ਅਤੇ ਉਹ ਉਸ ਤੋਂ ਖੁਸ਼ ਹੋਇਆ, ਤਦ ਉਸ ਨੇ ਛੇਤੀ ਨਾਲ ਉਸ ਨੂੰ ਸੁੰਦਰਤਾ ਵਧਾਉਣ ਦੀਆਂ ਸਾਰੀਆਂ ਚੀਜ਼ਾਂ ਦਿੱਤੀਆਂ ਅਤੇ ਰੋਜ਼ ਦਾ ਭੋਜਨ ਅਤੇ ਨਾਲ ਹੀ ਰਾਜਾ ਦੇ ਮਹਿਲ ਵਿੱਚੋਂ ਚੁਣ ਕੇ ਸੱਤ ਸਹੇਲੀਆਂ ਵੀ ਉਸ ਨੂੰ ਦਿੱਤੀਆਂ ਅਤੇ ਉਸ ਨੂੰ ਅਤੇ ਉਸ ਦੀਆਂ ਸਹੇਲੀਆਂ ਨੂੰ ਰਾਣੀਆਂ ਦੇ ਨਿਵਾਸ ਸਥਾਨ ਵਿੱਚ ਸਭ ਤੋਂ ਚੰਗਾ ਸਥਾਨ ਰਹਿਣ ਲਈ ਦਿੱਤਾ।
10 ମାତ୍ର ଏଷ୍ଟର ଆପଣା ବଂଶ କି କୁଟୁମ୍ବର ପରିଚୟ କାହାକୁ ଦେଲେ ନାହିଁ, କାରଣ ମର୍ଦ୍ଦଖୟ ତାହା ନ ଜଣାଇବାକୁ ତାହାଙ୍କୁ ଆଜ୍ଞା କରିଥିଲେ।
੧੦ਅਸਤਰ ਨੇ ਨਾ ਆਪਣੀ ਜਾਤੀ ਅਤੇ ਨਾ ਹੀ ਆਪਣੇ ਘਰਾਣੇ ਦਾ ਕੋਈ ਪਤਾ ਦੱਸਿਆ ਕਿਉਂਕਿ ਮਾਰਦਕਈ ਨੇ ਉਸ ਨੂੰ ਹੁਕਮ ਦਿੱਤਾ ਸੀ ਕਿ ਉਹ ਇਸ ਬਾਰੇ ਕਿਸੇ ਨੂੰ ਨਾ ਦੱਸੇ।
11 ଏଥିଉତ୍ତାରେ ଏଷ୍ଟର କିପରି ଅଛି ଓ ତାହା ପ୍ରତି କʼଣ କରାଯିବ, ଏହା ଜାଣିବା ପାଇଁ ମର୍ଦ୍ଦଖୟ ପ୍ରତିଦିନ ଅନ୍ତଃପୁରର ପ୍ରାଙ୍ଗଣ ସମ୍ମୁଖରେ ଯାତାୟାତ କଲେ।
੧੧ਮਾਰਦਕਈ ਹਰ ਰੋਜ਼ ਰਾਣੀਆਂ ਦੇ ਨਿਵਾਸ ਸਥਾਨ ਦੇ ਵਿਹੜੇ ਦੇ ਅੱਗੇ ਟਹਿਲਦਾ ਰਹਿੰਦਾ ਸੀ ਤਾਂ ਜੋ ਅਸਤਰ ਦੀ ਸੁੱਖ-ਸਾਂਦ ਨੂੰ ਜਾਣੇ ਅਤੇ ਪਤਾ ਕਰੇ ਕਿ ਉਸ ਦੇ ਨਾਲ ਕੀ ਬੀਤੇਗਾ?
12 ପୁଣି, ଦ୍ୱାଦଶ ମାସ ପର୍ଯ୍ୟନ୍ତ ସ୍ତ୍ରୀଲୋକଙ୍କ ନିୟମିତ ସେବା ପାଇଲା ଉତ୍ତାରେ ଅକ୍ଷଶ୍ୱେରଶ ରାଜା ନିକଟକୁ ଏକ ଏକ କନ୍ୟାର ଯିବାର ପାଳି ଉପସ୍ଥିତ ହେଲା; କାରଣ ସେମାନଙ୍କ ଅଙ୍ଗସଂସ୍କାରରେ ଏତେ ଦିନ ଲାଗିଲା, ଅର୍ଥାତ୍‍, ଛଅ ମାସ ଗନ୍ଧରସର ତୈଳ ଓ ଛଅ ମାସ ସୁଗନ୍ଧି ଓ ସ୍ତ୍ରୀଲୋକଙ୍କ ଅଙ୍ଗରାଗାର୍ଥକ ଦ୍ରବ୍ୟ ସେବନ କରିବାକୁ ହେଲା;
੧੨ਇਸ ਤੋਂ ਪਹਿਲਾਂ ਕਿ ਹਰੇਕ ਕੁਆਰੀ ਆਪਣੀ ਵਾਰੀ ਅਨੁਸਾਰ ਅਹਸ਼ਵੇਰੋਸ਼ ਰਾਜਾ ਦੇ ਕੋਲ ਜਾਵੇ, ਉਸ ਨੂੰ ਇਸਤਰੀਆਂ ਦੇ ਲਈ ਬਣਾਏ ਹੋਏ ਨਿਯਮ ਦੇ ਅਨੁਸਾਰ ਬਾਰਾਂ ਮਹੀਨਿਆਂ ਤੱਕ ਸੁੰਦਰਤਾ ਵਧਾਉਣ ਦੀ ਪ੍ਰਕਿਰਿਆ ਨੂੰ ਪੂਰਾ ਕਰਨਾ ਪੈਂਦਾ ਸੀ, ਕਿਉਂ ਜੋ ਐਨਾ ਸਮਾਂ ਉਨ੍ਹਾਂ ਨੂੰ ਸ਼ੁੱਧ ਕਰਨ ਵਿੱਚ ਲੱਗ ਜਾਂਦਾ ਸੀ ਅਰਥਾਤ ਛੇ ਮਹੀਨੇ ਤੱਕ ਮੁਰ ਦਾ ਤੇਲ ਮਲਿਆ ਜਾਂਦਾ ਸੀ, ਅਤੇ ਛੇ ਮਹੀਨੇ ਅਤਰ ਅਤੇ ਇਸਤਰੀਆਂ ਨੂੰ ਸੁੰਦਰ ਬਣਾਉਣ ਲਈ ਹੋਰ ਚੀਜ਼ਾਂ ਮਲੀਆਂ ਜਾਂਦੀਆਂ ਸਨ।
13 ପୁଣି, ରାଜା ନିକଟକୁ ଯିବାକୁ ହେଲେ, ପ୍ରତ୍ୟେକ ଯୁବତୀ ନିମନ୍ତେ ଏହି ନିୟମ ଥିଲା ଯେ, ସେ କୌଣସି ଦ୍ରବ୍ୟ ମାଗିଲେ, ଅନ୍ତଃପୁରରୁ ରାଜଗୃହକୁ ଯିବା ସମୟରେ ସଙ୍ଗେ ନେବା ନିମନ୍ତେ ତାହା ତାକୁ ଦିଆଯାଉଥିଲା।
੧੩ਇਸ ਤਰ੍ਹਾਂ ਜਦ ਉਹ ਕੁਆਰੀ ਰਾਜਾ ਦੇ ਕੋਲ ਜਾਂਦੀ ਸੀ, ਤਦ ਜੋ ਵੀ ਚੀਜ਼ ਉਹ ਚਾਹੁੰਦੀ ਸੀ ਕਿ ਰਾਣੀਆਂ ਦੇ ਨਿਵਾਸ ਤੋਂ ਰਾਜਾ ਦੇ ਮਹਿਲ ਨੂੰ ਲੈ ਜਾਵੇ, ਉਹ ਉਸ ਨੂੰ ਦਿੱਤੀ ਜਾਂਦੀ ਸੀ।
14 ସେ ସନ୍ଧ୍ୟାକାଳରେ ଯାଇ ପ୍ରଭାତରେ ଉପପତ୍ନୀଗଣର ରକ୍ଷକ ରାଜନପୁଂସକ ଶାଶ୍‍ଗସର ନିକଟକୁ ଦ୍ୱିତୀୟ ଅନ୍ତଃପୁରକୁ ଫେରି ଆସିଲେ; ରାଜା ତାହା ପ୍ରତି ତୁଷ୍ଟ ହୋଇ ଯେପର୍ଯ୍ୟନ୍ତ ତାହାର ନାମ ଧରି ନ ଡକାଇଲେ, ସେ ରାଜା ନିକଟକୁ ପୁନର୍ବାର ଯିବ ନାହିଁ।
੧੪ਉਹ ਸ਼ਾਮ ਨੂੰ ਜਾਂਦੀ ਸੀ ਅਤੇ ਸਵੇਰ ਨੂੰ ਵਾਪਿਸ ਆ ਕੇ ਰਾਣੀਆਂ ਦੇ ਨਿਵਾਸ ਦੇ ਦੂਸਰੇ ਘਰ ਵਿੱਚ ਚਲੀ ਜਾਂਦੀ ਸੀ ਅਤੇ ਰਾਜਾ ਦੇ ਖੁਸਰੇ ਸ਼ਅਸ਼ਗਜ ਦੇ ਹਵਾਲੇ ਕੀਤੀ ਜਾਂਦੀ ਸੀ, ਜਿਹੜਾ ਰਖ਼ੈਲਾਂ ਦਾ ਪ੍ਰਬੰਧਕ ਸੀ, ਅਤੇ ਉਹ ਫੇਰ ਕਦੀ ਰਾਜਾ ਦੇ ਕੋਲ ਨਹੀਂ ਜਾਂਦੀ ਸੀ, ਪਰ ਜੇਕਰ ਰਾਜਾ ਉਸ ਤੋਂ ਪ੍ਰਸੰਨ ਹੁੰਦਾ ਸੀ ਤਾਂ ਉਸ ਨੂੰ ਨਾਮ ਲੈ ਕੇ ਬੁਲਾਇਆ ਜਾਂਦਾ ਸੀ।
15 ଏଉତ୍ତାରୁ ମର୍ଦ୍ଦଖୟ ଆପଣା ପିତୃବ୍ୟ ଅବୀହୟିଲର ଯେଉଁ ଏଷ୍ଟର ନାମ୍ନୀ କନ୍ୟାକୁ ନିଜ କନ୍ୟା ରୂପେ ଗ୍ରହଣ କରିଥିଲେ, ରାଜା ନିକଟକୁ ତାହାର ଯିବାର ପାଳି ପଡ଼ନ୍ତେ, ସ୍ତ୍ରୀମାନଙ୍କ ରକ୍ଷକ ରାଜନପୁଂସକ ହେଗୟ ଯାହା ଯାହା ନିରୂପଣ କରିଥିଲେ, ତାହା ଛଡ଼ା ସେ ଆଉ କିଛି ମାଗିଲା ନାହିଁ; ତଥାପି ଯେଉଁମାନେ ଏଷ୍ଟର ପ୍ରତି ଦୃଷ୍ଟି କଲେ, ସେସମସ୍ତେ ତାହାଙ୍କୁ ଅନୁଗ୍ରହ କଲେ।
੧੫ਹੁਣ ਜਦ ਅਸਤਰ ਦੀ ਜਿਹੜੀ ਮਾਰਦਕਈ ਦੇ ਚਾਚੇ ਅਬੀਹੈਲ ਦੀ ਧੀ ਸੀ, ਜਿਸ ਨੂੰ ਮਾਰਦਕਈ ਨੇ ਆਪਣੀ ਧੀ ਬਣਾ ਲਿਆ ਸੀ, ਰਾਜਾ ਦੇ ਕੋਲ ਜਾਣ ਦੀ ਵਾਰੀ ਆਈ ਤਾਂ ਉਸ ਨੇ ਉਨ੍ਹਾਂ ਚੀਜ਼ਾਂ ਤੋਂ ਵੱਧ ਜੋ ਇਸਤਰੀਆਂ ਦੇ ਪ੍ਰਬੰਧਕ ਰਾਜਾ ਦੇ ਖੁਸਰੇ ਹੇਗਈ ਨੇ ਉਸ ਦੇ ਲਈ ਠਹਿਰਾਇਆ ਸੀ, ਹੋਰ ਕੁਝ ਨਾ ਮੰਗਿਆ। ਜਿੰਨ੍ਹਿਆਂ ਨੇ ਅਸਤਰ ਨੂੰ ਵੇਖਿਆ, ਉਹ ਸਭ ਉਸ ਤੋਂ ਪ੍ਰਸੰਨ ਹੋਏ।
16 ରାଜାଙ୍କ ରାଜତ୍ଵର ସପ୍ତମ ବର୍ଷର ଦଶମ ମାସରେ, ଅର୍ଥାତ୍‍, ଟେବେତ୍‍ ମାସରେ, ଏଷ୍ଟର ରାଜଗୃହକୁ ଅକ୍ଷଶ୍ୱେରଶ ରାଜା ନିକଟକୁ ନିଆଗଲା।
੧੬ਇਸ ਤਰ੍ਹਾਂ ਅਸਤਰ ਅਹਸ਼ਵੇਰੋਸ਼ ਰਾਜਾ ਦੇ ਕੋਲ ਉਸ ਦੇ ਸ਼ਾਹੀ ਮਹਿਲ ਵਿੱਚ, ਉਸ ਦੇ ਰਾਜ ਦੇ ਸੱਤਵੇਂ ਸਾਲ ਦੇ ਟੇਬੇਥ ਨਾਮਕ ਦਸਵੇਂ ਮਹੀਨੇ ਵਿੱਚ ਪਹੁੰਚਾਈ ਗਈ।
17 ତହିଁରେ ରାଜା ଅନ୍ୟ ସକଳ ସ୍ତ୍ରୀଠାରୁ ଏଷ୍ଟରଙ୍କୁ ଅଧିକ ପ୍ରେମ କଲେ, ପୁଣି ଅନ୍ୟ ସକଳ ଯୁବତୀଠାରୁ ସେ ରାଜାଙ୍କ ଦୃଷ୍ଟିରେ ଅଧିକ ଅନୁଗ୍ରହ ଓ ଦୟା ପାଇଲା; ଏଣୁ ସେ ତାହାର ମସ୍ତକରେ ରାଜମୁକୁଟ ଦେଇ ବଷ୍ଟୀ ବଦଳେ ତାକୁ ରାଣୀ କଲେ।
੧੭ਤਦ ਰਾਜੇ ਨੇ ਸਾਰੀਆਂ ਇਸਤਰੀਆਂ ਨਾਲੋਂ ਵੱਧ ਅਸਤਰ ਨੂੰ ਪਿਆਰ ਕੀਤਾ, ਅਤੇ ਉਸ ਨੂੰ ਬਾਕੀ ਸਾਰੀਆਂ ਕੁਆਰੀਆਂ ਨਾਲੋਂ ਜ਼ਿਆਦਾ ਰਾਜਾ ਦਾ ਪੱਖ ਅਤੇ ਕਿਰਪਾ ਪ੍ਰਾਪਤ ਹੋਈ, ਇਸ ਲਈ ਉਸ ਨੇ ਰਾਜ ਮੁਕਟ ਅਸਤਰ ਦੇ ਸਿਰ ਉੱਤੇ ਰੱਖ ਦਿੱਤਾ ਅਤੇ ਉਸ ਨੂੰ ਵਸ਼ਤੀ ਦੇ ਸਥਾਨ ਤੇ ਮਹਾਰਾਣੀ ਬਣਾਇਆ।
18 ଏଥିଉତ୍ତାରେ ରାଜା ଆପଣା ସମସ୍ତ ଅଧିପତି ଓ ଦାସମାନଙ୍କ ପାଇଁ ଏଷ୍ଟରଙ୍କ ଭୋଜ ବୋଲି ମହାଭୋଜ ପ୍ରସ୍ତୁତ କଲେ ଓ ସବୁ ପ୍ରଦେଶର କର-ମୋଚନ କଲେ ଓ ରାଜାଙ୍କ ଉଦାରତାନୁସାରେ ଦାନ କଲେ।
੧੮ਤਦ ਰਾਜਾ ਨੇ ਆਪਣੇ ਸਾਰੇ ਹਾਕਮਾਂ ਅਤੇ ਕਰਮਚਾਰੀਆਂ ਲਈ ਇੱਕ ਵੱਡੀ ਦਾਵਤ ਕੀਤੀ ਅਤੇ ਉਸ ਨੂੰ ਅਸਤਰ ਦੀ ਦਾਵਤ ਕਿਹਾ, ਅਤੇ ਸੂਬਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਅਤੇ, ਅਤੇ ਆਪਣੇ ਸ਼ਾਹੀ ਨਿਯਮ ਦੇ ਅਨੁਸਾਰ ਇਨਾਮ ਵੀ ਵੰਡੇ।
19 କନ୍ୟାମାନେ ଦ୍ୱିତୀୟ ଥର ସଂଗୃହୀତା ହେବା ସମୟରେ, ମର୍ଦ୍ଦଖୟ ରାଜଦ୍ୱାରରେ ବସିଲେ।
੧੯ਜਦ ਦੂਸਰੀ ਵਾਰ ਕੁਆਰੀਆਂ ਇਕੱਠੀਆਂ ਕੀਤੀਆਂ ਗਈਆਂ, ਤਾਂ ਮਾਰਦਕਈ ਸ਼ਾਹੀ ਫਾਟਕ ਤੇ ਬੈਠਾ ਸੀ।
20 ଏଷ୍ଟର ମର୍ଦ୍ଦଖୟର ଆଜ୍ଞାନୁସାରେ ଆପଣା ବଂଶ ଓ କୁଟୁମ୍ବର ପରିଚୟ କାହାକୁ ହିଁ ଦେଲା ନାହିଁ; କାରଣ ଏଷ୍ଟର ମର୍ଦ୍ଦଖୟ ନିକଟରେ ପ୍ରତିପାଳିତା ହେବା ସମୟରେ ଯେପରି କରୁଥିଲେ, ସେତେବେଳେ ମଧ୍ୟ ସେପରି ତାହାର ଆଜ୍ଞା ପାଳନ କଲେ।
੨੦ਅਸਤਰ ਨੇ ਨਾ ਆਪਣੇ ਘਰਾਣੇ ਦਾ, ਅਤੇ ਨਾ ਹੀ ਆਪਣੀ ਜਾਤੀ ਦਾ ਪਤਾ ਦੱਸਿਆ ਕਿਉਂ ਜੋ ਮਾਰਦਕਈ ਨੇ ਉਸ ਨੂੰ ਹੁਕਮ ਦਿੱਤਾ ਹੋਇਆ ਸੀ ਕਿ ਉਹ ਇਸ ਬਾਰੇ ਨਾ ਦੱਸੇ, ਅਤੇ ਅਸਤਰ ਮਾਰਦਕਈ ਦਾ ਹੁਕਮ ਉਸੇ ਤਰ੍ਹਾਂ ਹੀ ਮੰਨਦੀ ਸੀ, ਜਿਵੇਂ ਉਹ ਉਸ ਦੇ ਕੋਲ ਰਹਿੰਦੇ ਹੋਏ ਮੰਨਦੀ ਸੀ।
21 ସେହି ସମୟରେ ମର୍ଦ୍ଦଖୟ ରାଜଦ୍ୱାରରେ ବସିବା ବେଳେ, ଦ୍ୱାରପାଳମାନଙ୍କ ମଧ୍ୟରେ ବିଗ୍‍ଥନ୍‍ ଓ ତେରଶ୍‍ ନାମରେ ରାଜଗୃହର ଦୁଇ ନପୁଂସକ କ୍ରୁଦ୍ଧ ହୋଇ ଅକ୍ଷଶ୍ୱେରଶ ରାଜାକୁ ବଧ କରିବାକୁ ଚେଷ୍ଟା କଲେ।
੨੧ਉਨ੍ਹਾਂ ਦਿਨਾਂ ਵਿੱਚ ਜਦ ਮਾਰਦਕਈ ਸ਼ਾਹੀ ਫਾਟਕ ਉੱਤੇ ਬੈਠਦਾ ਹੁੰਦਾ ਸੀ, ਤਾਂ ਰਾਜਾ ਦੇ ਖੁਸਰਿਆਂ ਵਿੱਚੋਂ ਜਿਹੜੇ ਦਰਬਾਨ ਵੀ ਸਨ, ਬਿਗਥਾਨ ਅਤੇ ਤਰਸ਼ ਨਾਮਕ ਦੋ ਖੁਸਰਿਆਂ ਨੇ ਰਾਜਾ ਦੇ ਵਿਰੁੱਧ ਹੋ ਕੇ ਰਾਜਾ ਅਹਸ਼ਵੇਰੋਸ਼ ਦਾ ਕਤਲ ਕਰਨ ਦੀ ਯੋਜਨਾ ਬਣਾਈ।
22 ମାତ୍ର ମର୍ଦ୍ଦଖୟ ଏହା ଜାଣି ଏଷ୍ଟର ରାଣୀଙ୍କୁ ଜଣାଇଲେ; ପୁଣି, ଏଷ୍ଟର ମର୍ଦ୍ଦଖୟ ନାମ ନେଇ ରାଜାଙ୍କୁ ତାହା ଜଣାଇଲେ।
੨੨ਇਹ ਗੱਲ ਮਾਰਦਕਈ ਨੂੰ ਪਤਾ ਲੱਗ ਗਈ ਤਾਂ ਉਸ ਨੇ ਰਾਣੀ ਅਸਤਰ ਨੂੰ ਇਸ ਦੀ ਖ਼ਬਰ ਦਿੱਤੀ, ਅਤੇ ਅਸਤਰ ਨੇ ਮਾਰਦਕਈ ਦਾ ਨਾਮ ਲੈ ਕੇ ਰਾਜਾ ਨੂੰ ਦੱਸਿਆ।
23 ତହିଁରେ ଅନୁସନ୍ଧାନ ଦ୍ୱାରା ସେହି କଥା ପ୍ରମାଣ ହୁଅନ୍ତେ, ସେହି ଦୁଇ ଜଣ ବୃକ୍ଷରେ ଫାଶୀ ପାଇଲେ, ଆଉ ସେହି କଥା ରାଜାଙ୍କ ସାକ୍ଷାତରେ ଇତିହାସ ପୁସ୍ତକରେ ଲେଖାଗଲା।
੨੩ਜਦ ਇਸ ਗੱਲ ਦੀ ਜਾਂਚ-ਪੜਤਾਲ ਕੀਤੀ ਗਈ ਤਾਂ ਇਹ ਗੱਲ ਸੱਚ ਨਿੱਕਲੀ ਅਤੇ ਉਹ ਦੋਵੇਂ ਰੁੱਖ ਉੱਤੇ ਫਾਂਸੀ ਚੜ੍ਹਾ ਦਿੱਤੇ ਗਏ, ਅਤੇ ਇਹ ਘਟਨਾ ਰਾਜਾ ਦੇ ਸਾਹਮਣੇ ਇਤਿਹਾਸ ਦੀ ਪੁਸਤਕ ਵਿੱਚ ਲਿਖੀ ਗਈ।

< ଏଷ୍ଟର 2 >