< ହିତୋପଦେଶ 26 >

1 ଯେପରି ଗ୍ରୀଷ୍ମକାଳରେ ହିମ ଓ ଫସଲ ସମୟରେ ବୃଷ୍ଟି, ସେପରି ମୂର୍ଖକୁ ସମ୍ମାନ ଅନୁପଯୁକ୍ତ।
ਜਿਵੇਂ ਗਰਮੀ ਵਿੱਚ ਬਰਫ਼ ਅਤੇ ਵਾਢੀ ਵਿੱਚ ਵਰਖਾ, ਤਿਵੇਂ ਮੂਰਖ ਨੂੰ ਆਦਰ ਸੂਤ ਨਹੀਂ।
2 ଯେପରି ଘରଚଟିଆ ଭ୍ରମଣ କରୁଥିବା ବେଳେ ଓ ତାଳଚୋଞ୍ଚ ଉଡ଼ୁଥିବା ବେଳେ, ସେପରି ଅକାରଣରେ ଦତ୍ତ ଅଭିଶାପ ନିକଟକୁ ଆସେ ନାହିଁ।
ਜਿਵੇਂ ਚਿੜ੍ਹੀ ਭਟਕਦੀ ਅਤੇ ਬਾਲ ਕਟਾਰਾ ਉੱਡਦਾ ਫਿਰਦਾ ਹੈ, ਓਵੇਂ ਹੀ ਮੱਲੋ-ਮੱਲੀ ਦਾ ਸਰਾਪ ਨਹੀਂ ਪੈਂਦਾ।
3 ଅଶ୍ୱ ପାଇଁ କୋରଡ଼ା ଗର୍ଦ୍ଦଭ ପାଇଁ ଲଗାମ, ପୁଣି, ମୂର୍ଖର ପିଠି ପାଇଁ ବାଡ଼ି।
ਘੋੜੇ ਦੇ ਲਈ ਚਾਬੁਕ, ਗਧੇ ਦੇ ਲਈ ਲਗਾਮ, ਅਤੇ ਮੂਰਖ ਦੀ ਪਿੱਠ ਲਈ ਸੋਟੀ ਹੁੰਦੀ ਹੈ।
4 ମୂର୍ଖକୁ ତାହାର ଅଜ୍ଞାନତାନୁସାରେ ଉତ୍ତର ଦିଅ ନାହିଁ, ଦେଲେ ତୁମ୍ଭେ ମଧ୍ୟ ତାହାର ସମାନ ହେବ।
ਮੂਰਖ ਨੂੰ ਉਹ ਦੀ ਮੂਰਖਤਾਈ ਦੇ ਅਨੁਸਾਰ ਉੱਤਰ ਨਾ ਦੇ, ਕਿਤੇ ਤੂੰ ਵੀ ਉਹ ਦੇ ਵਰਗਾ ਨਾ ਹੋ ਜਾਵੇਂ।
5 ମୂର୍ଖକୁ ତାହାର ଅଜ୍ଞାନତାନୁସାରେ ଉତ୍ତର ଦିଅ, ନୋହିଲେ ସେ ଆପଣା ଦୃଷ୍ଟିରେ ଆପଣାକୁ ଜ୍ଞାନୀ ବୋଧ କରିବ।
ਮੂਰਖ ਨੂੰ ਉਹ ਦੀ ਮੂਰਖਤਾਈ ਦੇ ਅਨੁਸਾਰ ਉੱਤਰ ਦੇ, ਕਿਤੇ ਉਹ ਆਪਣੇ ਲੇਖੇ ਵਿੱਚ ਬੁੱਧਵਾਨ ਨਾ ਬਣ ਬੈਠੇ।
6 ମୂର୍ଖ ହାତରେ ଯେ ସମାଚାର ପଠାଏ, ସେ ଆପଣା ପାଦ ଆପେ କାଟି କ୍ଷତି ଭୋଗ କରେ।
ਜਿਹੜਾ ਮੂਰਖ ਦੇ ਹੱਥ ਸੁਨੇਹਾ ਘੱਲਦਾ ਹੈ, ਉਹ ਆਪਣੇ ਪੈਰ ਤੇ ਕੁਹਾੜੀ ਮਾਰਦਾ ਅਤੇ ਜ਼ਹਿਰ ਪੀਂਦਾ ਹੈ।
7 ନେଙ୍ଗଡ଼ାର ଚରଣ ଯେପରି ନଡ଼ନଡ଼, ଅଜ୍ଞାନର ମୁଖରେ ସେପରି ହିତୋପଦେଶ ବାକ୍ୟ।
ਜਿਵੇਂ ਲੰਗੜੇ ਦੀਆਂ ਲਮਕਦੀਆਂ ਲੱਤਾਂ ਨਿਕੰਮੀਆਂ ਹਨ, ਓਵੇਂ ਮੂਰਖਾਂ ਦੇ ਮੂੰਹ ਵਿੱਚ ਕਹਾਉਤਾਂ ਹਨ।
8 ଯେପରି ପ୍ରସ୍ତରରାଶିରେ ମଣିର ଥଳୀ, ସେପରି ସେ, ଯେ ମୂର୍ଖକୁ ସମ୍ମାନ ଦିଏ।
ਜਿਵੇਂ ਪੱਥਰਾਂ ਦੇ ਢੇਰ ਵਿੱਚ ਰਤਨਾਂ ਨੂੰ ਰੱਖਣਾ ਹੈ, ਓਵੇਂ ਮੂਰਖ ਨੂੰ ਆਦਰ ਦੇਣਾ ਹੈ,
9 ମତ୍ତ ଲୋକର ହସ୍ତରେ ଉଠାଯିବା କଣ୍ଟକ ଯେପରି, ମୂର୍ଖମାନଙ୍କ ମୁଖରେ ହିତୋପଦେଶ ବାକ୍ୟ ସେପରି।
ਜਿਵੇਂ ਸ਼ਰਾਬੀ ਦੇ ਹੱਥ ਵਿੱਚ ਕੰਡਾ ਚੁੱਭਦਾ ਹੈ, ਤਿਵੇਂ ਮੂਰਖਾਂ ਦੇ ਮੂੰਹ ਵਿੱਚ ਦ੍ਰਿਸ਼ਟਾਂਤ ਹੈ।
10 ବାଣୁଆ ଯେପରି ସମସ୍ତଙ୍କୁ କ୍ଷତବିକ୍ଷତ କରେ, ସେପରି ସେହି ଲୋକ, ଯେ ମୂର୍ଖକୁ ବେତନ ଦିଏ ଓ ଯେ ପଥିକକୁ ବେତନ ଦିଏ।
੧੦ਜਿਵੇਂ ਤੀਰ-ਅੰਦਾਜ਼ ਸਭਨਾਂ ਨੂੰ ਫੱਟੜ ਕਰਦਾ ਹੈ, ਤਿਵੇਂ ਉਹ ਹੈ ਜੋ ਮੂਰਖ ਅਤੇ ਲੰਘਣ ਵਾਲੇ ਨੂੰ ਮਜ਼ਦੂਰੀ ਤੇ ਲਾਉਂਦਾ ਹੈ।
11 ଆପଣା ବାନ୍ତି ପ୍ରତି ଫେରିବା କୁକ୍କୁର ଯେପରି, ପୁନଃ ପୁନଃ ଆପଣା ଅଜ୍ଞାନତାର କର୍ମ କରିବା ମୂର୍ଖ ସେପରି।
੧੧ਜਿਵੇਂ ਕੁੱਤਾ ਆਪਣੀ ਉਲਟੀ ਨੂੰ ਚੱਟ ਲੈਂਦਾ ਹੈ, ਓਵੇਂ ਮੂਰਖ ਆਪਣੀ ਮੂਰਖਤਾਈ ਨੂੰ ਦੁਹਰਾਉਂਦਾ ਹੈ।
12 ଯେ ଆପଣା ଦୃଷ୍ଟିରେ ଜ୍ଞାନୀ, ଏପରି ଲୋକକୁ ଦେଖୁଅଛ କି? ତାହା ଅପେକ୍ଷା ମୂର୍ଖ ବିଷୟରେ ଅଧିକ ଭରସା ଅଛି।
੧੨ਕੀ ਤੂੰ ਉਸ ਮਨੁੱਖ ਨੂੰ ਵੇਖਦਾ ਹੈਂ ਜੋ ਆਪਣੀ ਨਿਗਾਹ ਵਿੱਚ ਬੁੱਧਵਾਨ ਹੈ? ਉਹ ਦੇ ਨਾਲੋਂ ਮੂਰਖ ਲਈ ਵਧੇਰੀ ਆਸ ਹੈ!
13 ଅଳସୁଆ କହେ, “ବାଟରେ ସିଂହ ଅଛି, ସଡ଼କରେ ସିଂହ ଅଛି।”
੧੩ਆਲਸੀ ਆਖਦਾ ਹੈ, ਰਾਹ ਵਿੱਚ ਤਾਂ ਸ਼ੇਰ ਹੈ, ਗਲੀਆਂ ਵਿੱਚ ਬੱਬਰ ਸ਼ੇਰ ਹੈ!
14 ଯେପରି କବ୍‍ଜାରେ କବାଟ ବୁଲେ, ସେପରି ଅଳସୁଆ ଆପଣା ଶଯ୍ୟାରେ ଥାଇ କରେ।
੧੪ਜਿਵੇਂ ਦਰਵਾਜ਼ਾ ਕਬਜ਼ੇ ਉੱਤੇ ਘੁੰਮਦਾ ਹੈ, ਓਵੇਂ ਆਲਸੀ ਆਪਣੇ ਮੰਜੇ ਉੱਤੇ।
15 ଅଳସୁଆ ଥାଳୀରେ ହାତ ବୁଡ଼ାଇ ଆଉ ଥରେ ତାହା ମୁଖକୁ ନେବାକୁ ଥକିଯାଏ।
੧੫ਆਲਸੀ ਆਪਣਾ ਹੱਥ ਥਾਲੀ ਵਿੱਚ ਪਾਉਂਦਾ ਹੈ, ਪਰ ਉਸ ਨੂੰ ਫੇਰ ਮੂੰਹ ਤੱਕ ਲਿਆਉਣ ਨਾਲ ਉਹ ਥੱਕ ਜਾਂਦਾ ਹੈ।
16 ସାତ ଜଣ ସୁବିଚାରସିଦ୍ଧ ଉତ୍ତରକାରୀ ଅପେକ୍ଷା ଅଳସୁଆ ଆପଣା ଦୃଷ୍ଟିରେ ଜ୍ଞାନବାନ।
੧੬ਆਲਸੀ ਆਪਣੀ ਆਪ ਨੂੰ ਉਹਨਾਂ ਸੱਤਾਂ ਜਣਿਆਂ ਨਾਲੋਂ ਵੀ ਜੋ ਠੀਕ ਉੱਤਰ ਦੇਣ ਜੋਗ ਹਨ, ਬੁੱਧਵਾਨ ਸਮਝਦਾ ਹੈ।
17 ଯେଉଁ ଲୋକ ପଥରେ ଯାଉ ଯାଉ ଆପଣାର ଅସମ୍ପର୍କୀୟ ବିବାଦରେ ରାଗାନ୍ୱିତ ହୁଏ, ସେ କୁକ୍କୁର କାନ ଧରିବା ଲୋକ ତୁଲ୍ୟ।
੧੭ਜਿਹੜਾ ਰਾਹ ਤੁਰਦਿਆਂ ਪਰਾਏ ਝਗੜੇ ਵਿੱਚ ਪੈਰ ਅੜਾਉਂਦਾ ਹੈ, ਉਹ ਉਸ ਵਰਗਾ ਹੈ ਜੋ ਕੁੱਤੇ ਨੂੰ ਕੰਨੋਂ ਫੜੇ।
18 ଅଗ୍ନିବାଣ, ତୀର ଓ ମୃତ୍ୟୁୁ ନିକ୍ଷେପକାରୀ ବାତୁଳ ଯେପରି;
੧੮ਜਿਵੇਂ ਇੱਕ ਅੱਗ ਅਤੇ ਮੌਤ ਦੇ ਤੀਰ ਸੁੱਟਦਾ ਹੈ,
19 ଆପଣା ପ୍ରତିବାସୀକୁ ଯେଉଁ ଲୋକ ଭୁଲାଇ କହେ, “ମୁଁ କʼଣ କୌତୁକ କରୁ ନାହିଁ?” ସେ ସେପରି।
੧੯ਤਿਹਾ ਹੀ ਉਹ ਹੈ ਜਿਹੜਾ ਆਪਣੇ ਗੁਆਂਢੀ ਨੂੰ ਧੋਖਾ ਦੇ ਕੇ ਆਖਦਾ ਹੈ, ਭਲਾ, ਮੈਂ ਮਜ਼ਾਕ ਨਹੀਂ ਸੀ ਕਰਦਾ?
20 କାଷ୍ଠ ଶେଷ ହେଲେ ଅଗ୍ନି ଲିଭିଯାଏ, କର୍ଣ୍ଣେଜପ ନ ଥିଲେ କଳି ନିବୃତ୍ତ ହୁଏ।
੨੦ਜਿੱਥੇ ਬਾਲਣ ਨਹੀਂ ਉੱਥੇ ਅੱਗ ਬੁੱਝ ਜਾਂਦੀ ਹੈ, ਅਤੇ ਜਿੱਥੇ ਚੁਗਲੀਆਂ ਨਹੀਂ ਉੱਥੇ ਝਗੜਾ ਮੁੱਕ ਜਾਂਦਾ ਹੈ।
21 ଯେପରି ଜ୍ୱଳନ୍ତା ଅଙ୍ଗାରକୁ ଅଙ୍ଗାର ଓ ଅଗ୍ନିକୁ କାଷ୍ଠ, ସେପରି ବିବାଦ ବଢ଼ାଇବାକୁ କଳିହୁଡ଼ା ଲୋକ।
੨੧ਜਿਵੇਂ ਅੰਗਿਆਰਿਆਂ ਉੱਤੇ ਕੋਇਲੇ ਅਤੇ ਅੱਗ ਉੱਤੇ ਲੱਕੜਾਂ, ਓਵੇਂ ਝਗੜੇ ਨੂੰ ਵਧਾਉਣ ਲਈ ਝਗੜਾਲੂ ਮਨੁੱਖ ਹੁੰਦਾ ਹੈ।
22 କର୍ଣ୍ଣେଜପର ବାକ୍ୟ ଅମୃତ ତୁଲ୍ୟ, ତାହା ଉଦରର ଅନ୍ତରାଳୟକୁ ଚାଲିଯାଏ।
੨੨ਚੁਗਲੀ ਕਰਨ ਵਾਲੇ ਦੀਆਂ ਗੱਲਾਂ ਸੁਆਦਲੀਆਂ ਬੁਰਕੀਆਂ ਵਰਗੀਆਂ ਹੁੰਦੀਆਂ ਹਨ, ਉਹ ਢਿੱਡ ਵਿੱਚ ਹੀ ਵੜ ਜਾਂਦੀਆਂ ਹਨ।
23 ଅନୁରାଗୀ ଓଷ୍ଠ ଓ ମନ୍ଦ ହୃଦୟ ରୂପା ଖାଦରେ ମଣ୍ଡିତ ମୃତ୍ତିକା ପାତ୍ର ତୁଲ୍ୟ।
੨੩ਜਿਵੇਂ ਮਿੱਟੀ ਦੇ ਭਾਂਡੇ ਉੱਤੇ ਚਾਂਦੀ ਦਾ ਪਾਣੀ ਚੜ੍ਹਾਇਆ ਹੋਵੇ, ਤਿਵੇਂ ਬੁਰੇ ਦਿਲ ਵਾਲੇ ਪ੍ਰੇਮ ਭਰੇ ਬਚਨ ਹੁੰਦੇ ਹਨ।
24 ଘୃଣାକାରୀ ଆପଣା ଓଷ୍ଠରେ କପଟ କରେ, ମାତ୍ର ମନରେ ପ୍ରବଞ୍ଚନା ରଖେ।
੨੪ਵੈਰੀ ਆਪਣੇ ਬੁੱਲ੍ਹਾਂ ਨਾਲ ਤਾਂ ਕਪਟ ਕਰਦਾ, ਅਤੇ ਆਪਣੇ ਅੰਦਰ ਧੋਖਾ ਰੱਖ ਛੱਡਦਾ ਹੈ।
25 ସେ ମିଷ୍ଟ ସ୍ୱରରେ କହିଲେ, ତାହାକୁ ବିଶ୍ୱାସ କର ନାହିଁ, ଯେହେତୁ ତାହାର ହୃଦୟରେ ସାତୋଟି ଘୃଣ୍ୟ ବିଷୟ ଥାଏ।
੨੫ਜਦ ਉਹ ਮਿੱਠੀਆਂ-ਮਿੱਠੀਆਂ ਗੱਲਾਂ ਕਰੇ ਤਾਂ ਉਹ ਦਾ ਵਿਸ਼ਵਾਸ ਨਾ ਕਰੀਂ, ਕਿਉਂ ਜੋ ਉਹ ਦੇ ਦਿਲ ਵਿੱਚ ਸੱਤ ਘਿਣਾਉਣੀਆਂ ਗੱਲਾਂ ਹਨ।
26 ତାହାର ଘୃଣା କପଟରେ ଆପଣାକୁ ଆବୃତ କଲେ ହେଁ ତାହାର ମନ୍ଦତା ସଭାରେ ପ୍ରକାଶ ପାଇବ।
੨੬ਭਾਵੇਂ ਉਹ ਦਾ ਵੈਰ ਧੋਖੇ ਦੇ ਕਾਰਨ ਲੁਕਿਆ ਵੀ ਰਹੇ, ਤਾਂ ਵੀ ਉਹ ਦੀ ਬੁਰਿਆਈ ਸਭਾ ਦੇ ਵਿੱਚ ਪਰਗਟ ਕੀਤੀ ਜਾਵੇਗੀ।
27 ଯେ ଖାତ ଖୋଳେ, ସେ ଆପେ ତହିଁ ଭିତରେ ପଡ଼ିବ; ପୁଣି, ଯେ ପଥର ଗଡ଼ାଏ, ତାହା ତାହାର ଉପରକୁ ନେଉଟିବ।
੨੭ਜਿਹੜਾ ਟੋਆ ਪੁੱਟਦਾ ਹੈ ਉਹ ਆਪੇ ਉਸ ਵਿੱਚ ਡਿੱਗੇਗਾ, ਅਤੇ ਜਿਹੜਾ ਪੱਥਰ ਰੇੜ੍ਹਦਾ ਹੈ ਉਹ ਮੁੜ ਕੇ ਓਸੇ ਉੱਤੇ ਆਣ ਪਵੇਗਾ।
28 ମିଥ୍ୟାବାଦୀ ଜିହ୍ୱା ଯାହାକୁ ଚୂର୍ଣ୍ଣ କରେ, ତାହାକୁ ହିଁ ଘୃଣା କରେ; ପୁଣି, ଚାଟୁବାଦୀ ମୁଖ ସର୍ବନାଶ ଜନ୍ମାଏ।
੨੮ਝੂਠੀ ਜੀਭ ਉਹਨਾਂ ਨਾਲ ਵੈਰ ਰੱਖਦੀ ਹੈ ਜਿਨ੍ਹਾਂ ਨੂੰ ਉਸ ਨੇ ਕੁਚਲਿਆ, ਅਤੇ ਚਾਪਲੂਸ ਮੂੰਹ ਨਾਸ ਕਰਦਾ ਹੈ।

< ହିତୋପଦେଶ 26 >