< Faaruu 5 >
1 Yaa Waaqayyo, waan nurra gaʼe yaadadhu; ilaali; salphina keenyas argi.
੧ਹੇ ਯਹੋਵਾਹ, ਜੋ ਕੁਝ ਸਾਡੇ ਨਾਲ ਬੀਤੀ ਉਸ ਨੂੰ ਯਾਦ ਕਰ! ਧਿਆਨ ਦੇ ਅਤੇ ਸਾਡੀ ਨਿਰਾਦਰੀ ਨੂੰ ਦੇਖ!
2 Handhuuraan keenya alagootaaf, manneen keenyas Namoota Ormaatiif dabarfamanii kennamaniiru.
੨ਸਾਡੀ ਵਿਰਾਸਤ ਪਰਦੇਸੀਆਂ ਨੂੰ ਸੌਂਪੀ ਗਈ, ਸਾਡੇ ਘਰ ਪਰਾਇਆਂ ਦੇ ਹੋ ਗਏ।
3 Nu ijoollee abbaa hin qabne taane; haadhonni keenya immoo haadhota hiyyeessaa taʼaniiru.
੩ਅਸੀਂ ਯਤੀਮ ਹਾਂ, ਸਾਡੇ ਪਿਤਾ ਨਹੀਂ ਹਨ, ਸਾਡੀਆਂ ਮਾਵਾਂ ਵਿਧਵਾ ਵਾਂਗੂੰ ਹੋ ਗਈਆਂ ਹਨ।
4 Nu bishaan dhugnuuf kaffaluu qabna turre; qoraan illee bittaa qofaan arganna.
੪ਅਸੀਂ ਆਪਣਾ ਪਾਣੀ ਮੁੱਲ ਲੈ ਕੇ ਪੀਤਾ, ਅਤੇ ਸਾਡੀ ਲੱਕੜੀ ਸਾਨੂੰ ਮੁੱਲ ਦੇ ਕੇ ਮਿਲਦੀ ਹੈ।
5 Warri nu ariʼan koomee keenya bira jiru; nu dadhabneerra; boqonnaas hin qabnu.
੫ਸਾਡਾ ਪਿੱਛਾ ਕਰਨ ਵਾਲੇ ਸਾਡੀਆਂ ਗਰਦਨਾਂ ਉੱਤੇ ਹਨ, ਅਸੀਂ ਥੱਕੇ ਹੋਏ ਹਾਂ ਪਰ ਸਾਨੂੰ ਅਰਾਮ ਨਹੀਂ ਮਿਲਦਾ।
6 Nu buddeena gaʼaa argachuuf jennee warra Gibxittii fi warra Asooritti harka kennine;
੬ਅਸੀਂ ਆਪ ਮਿਸਰ ਦੇ ਅਧੀਨ ਹੋ ਗਏ, ਅਤੇ ਅੱਸ਼ੂਰ ਦੇ ਵੀ, ਤਾਂ ਜੋ ਰੋਟੀ ਖਾ ਸਕੀਏ।
7 Abbootiin keenya cubbuu hojjetanii darban; nu immoo adabbii isaanii baanne.
੭ਸਾਡੇ ਪੁਰਖਿਆਂ ਨੇ ਪਾਪ ਕੀਤਾ ਅਤੇ ਉਹ ਚੱਲ ਵੱਸੇ, ਪਰ ਅਸੀਂ ਉਹਨਾਂ ਦੀ ਬੁਰਿਆਈ ਦਾ ਭਾਰ ਚੁੱਕਦੇ ਹਾਂ।
8 Garbootatu nu bulcha; namni harka isaaniitii bilisa nu baasu tokko iyyuu hin jiru.
੮ਗੁਲਾਮ ਸਾਡੇ ਉੱਤੇ ਰਾਜ ਕਰਦੇ ਹਨ, ਸਾਨੂੰ ਉਨ੍ਹਾਂ ਦੇ ਹੱਥੋਂ ਛੁਡਾਉਣ ਵਾਲਾ ਕੋਈ ਨਹੀਂ।
9 Sababii goraadee gammoojjii jiruutiin lubbuu keenya balaaf saaxillee buddeena arganna.
੯ਉਜਾੜ ਵਿੱਚ ਤਲਵਾਰ ਦੇ ਕਾਰਨ, ਅਸੀਂ ਆਪਣੀ ਜਾਨ ਤਲੀ ਉੱਤੇ ਰੱਖ ਕੇ ਰੋਟੀ ਕਮਾਉਂਦੇ ਹਾਂ।
10 Gogaan keenya sababii beelaatiin akkuma badaa ibiddaa hoʼa.
੧੦ਭੁੱਖ ਦੀ ਝੁਲਸਾ ਦੇਣ ਵਾਲੀ ਅੱਗ ਦੇ ਕਾਰਨ, ਸਾਡਾ ਚਮੜਾ ਤੰਦੂਰ ਵਾਂਗੂੰ ਕਾਲਾ ਹੋ ਗਿਆ ਹੈ।
11 Xiyoon keessatti dubartoonni, magaalaawwan Yihuudaa keessattis dubarran qulqulluun humnaan gudeedaman.
੧੧ਸੀਯੋਨ ਵਿੱਚ ਇਸਤਰੀਆਂ, ਅਤੇ ਯਹੂਦਾਹ ਦੇ ਨਗਰਾਂ ਵਿੱਚ ਕੁਆਰੀਆਂ ਭਰਿਸ਼ਟ ਕੀਤੀਆਂ ਗਈਆਂ।
12 Ilmaan moototaa harka isaaniitiin fannifamaniiru; maanguddoonni ulfina hin arganne.
੧੨ਹਾਕਮ ਨੂੰ ਉਹਨਾਂ ਦੇ ਹੱਥਾਂ ਭਾਰ ਟੰਗਿਆ ਗਿਆ, ਬਜ਼ੁਰਗਾਂ ਦਾ ਕੁਝ ਮਾਣ ਨਾ ਕੀਤਾ ਗਿਆ।
13 Gaʼeessonni akka midhaan daakan dirqisiifaman; ijoolleen dhiiraa muka baachuun gatantaran.
੧੩ਜੁਆਨਾਂ ਨੂੰ ਚੱਕੀ ਚਲਾਉਣੀ ਪਈ, ਬੱਚਿਆਂ ਨੇ ਲੱਕੜਾਂ ਦੇ ਭਾਰ ਹੇਠ ਠੋਕਰਾਂ ਖਾਧੀਆਂ।
14 Maanguddoonni karra magaalaa duraa deemaniiru; dargaggoonnis weedduu isaanii dhiisaniiru.
੧੪ਬਜ਼ੁਰਗ ਫਾਟਕ ਵਿੱਚ ਨਹੀਂ ਬੈਠਦੇ, ਅਤੇ ਜੁਆਨ ਆਪਣੇ ਗਾਉਣ ਵਜਾਉਣ ਤੋਂ ਹੱਟ ਗਏ ਹਨ।
15 Gammachuun garaa keenya keessaa badeera; shuubbisuun keenyas booʼichatti geeddarameera.
੧੫ਸਾਡੇ ਦਿਲਾਂ ਦੀ ਖੁਸ਼ੀ ਮੁੱਕ ਗਈ ਹੈ, ਸਾਡਾ ਨੱਚਣਾ ਸੋਗ ਵਿੱਚ ਬਦਲ ਗਿਆ ਹੈ।
16 Gonfoon mataa keenya irraa buʼeera. Nuuf wayyoo; nu cubbuu hojjenneerraatii!
੧੬ਮੁਕਟ ਸਾਡੇ ਸਿਰਾਂ ਤੋਂ ਡਿੱਗ ਪਿਆ ਹੈ, ਸਾਡੇ ਉੱਤੇ ਹਾਏ! ਕਿਉਂ ਜੋ ਅਸੀਂ ਪਾਪ ਕੀਤਾ ਹੈ।
17 Sababii waan kanaatiif onneen keenya ni gaggabe; sababii waan kanaatiif immoo iji keenya dadhabe;
੧੭ਇਸੇ ਕਾਰਨ ਸਾਡੇ ਦਿਲ ਕਮਜ਼ੋਰ ਹੋ ਗਏ, ਇਨ੍ਹਾਂ ਗੱਲਾਂ ਦੇ ਕਾਰਨ ਸਾਡੀਆਂ ਅੱਖਾਂ ਧੁੰਦਲੀਆਂ ਪੈ ਗਈਆਂ,
18 Tulluun Xiyoon kan onee hafe sun lafa waangoonni irra burraaqan taʼeeraatii.
੧੮ਕਿਉਂ ਜੋ ਸੀਯੋਨ ਪਰਬਤ ਉਜਾੜ ਹੋ ਗਿਆ, ਉਸ ਵਿੱਚ ਗਿੱਦੜ ਫਿਰਦੇ ਹਨ।
19 Yaa Waaqayyo, ati bara baraan bulchi; teessoon kees dhalootaa gara dhalootaatti itti fufa.
੧੯ਹੇ ਯਹੋਵਾਹ, ਤੂੰ ਸਦਾ ਲਈ ਬਿਰਾਜਮਾਨ ਹੈਂ, ਤੇਰਾ ਸਿੰਘਾਸਣ ਪੀੜ੍ਹੀਓਂ ਪੀੜ੍ਹੀ ਕਾਇਮ ਹੈ।
20 Ati maaliif guutumaan guutuutti nu irraanfatta? Maaliif bara dheeraas nu dhiifta?
੨੦ਤੂੰ ਕਿਉਂ ਸਾਨੂੰ ਸਦਾ ਲਈ ਵਿਸਾਰ ਦਿੱਤਾ ਹੈ, ਅਤੇ ਕਿਉਂ ਸਾਨੂੰ ਇੰਨ੍ਹੇ ਲੰਬੇ ਸਮੇਂ ਲਈ ਤਿਆਗ ਦਿੱਤਾ ਹੈ?
21 Yaa Waaqayyo, akka nu deebinuuf ofitti nu deebisi; bara keenya illee akkuma duriitti haaromsi.
੨੧ਹੇ ਯਹੋਵਾਹ, ਸਾਨੂੰ ਆਪਣੀ ਵੱਲ ਮੋੜ ਲੈ, ਤਾਂ ਅਸੀਂ ਮੁੜ ਆਵਾਂਗੇ, ਸਾਡੇ ਦਿਨ ਪਹਿਲਾਂ ਵਾਂਗੂੰ ਨਵੇਂ ਬਣਾ ਦੇ।
22 Ati yoo guutumaan guutuutti nu gatuu baatte, yoo akka malees nutti dheekkamuu baatte waan kana godhi.
੨੨ਕੀ ਤੂੰ ਸਾਨੂੰ ਪੂਰੀ ਤਰ੍ਹਾਂ ਹੀ ਛੱਡ ਦਿੱਤਾ ਹੈ? ਕੀ ਤੂੰ ਸਾਡੇ ਨਾਲ ਬਹੁਤ ਹੀ ਕ੍ਰੋਧਿਤ ਹੋ ਗਿਆ ਹੈਂ?