< 1 ਇਤਿਹਾਸ 10 >

1 ਫੇਰ ਫ਼ਲਿਸਤੀਆਂ ਨੇ ਇਸਰਾਏਲ ਨਾਲ ਲੜਾਈ ਕੀਤੀ ਅਤੇ ਇਸਰਾਏਲੀ ਮਨੁੱਖ ਫ਼ਲਿਸਤੀਆਂ ਅੱਗੋਂ ਭੱਜ ਗਏ ਅਤੇ ਗਿਲਬੋਆ ਦੇ ਪਰਬਤ ਵਿੱਚ ਮਾਰੇ ਗਏ।
Now the Philistines fought against Israel, and the men of Israel fled before them, and many fell slain on Mount Gilboa.
2 ਫ਼ਲਿਸਤੀਆਂ ਨੇ ਸ਼ਾਊਲ ਅਤੇ ਉਹ ਦੇ ਪੁੱਤਰਾਂ ਦਾ ਬਹੁਤ ਪਿੱਛਾ ਕੀਤਾ ਅਤੇ ਯੋਨਾਥਾਨ ਅਤੇ ਅਬੀਨਾਦਾਬ ਅਤੇ ਮਲਕੀਸ਼ੂਆ ਸ਼ਾਊਲ ਦੇ ਪੁੱਤਰਾਂ ਨੂੰ ਮਾਰ ਸੁੱਟਿਆ
The Philistines followed hard after Saul and his sons, and they killed Saul’s sons Jonathan, Abinadab, and Malchishua.
3 ਅਤੇ ਸ਼ਾਊਲ ਉੱਤੇ ਲੜਾਈ ਬਹੁਤ ਵਧ ਗਈ ਅਤੇ ਤੀਰ-ਅੰਦਾਜ਼ਾਂ ਨੇ ਉਹ ਨੂੰ ਲੱਭਿਆ ਅਤੇ ਤੀਰ-ਅੰਦਾਜ਼ਾਂ ਦੇ ਹੱਥੋਂ ਉਹ ਬਹੁਤ ਜ਼ਖਮੀ ਕੀਤਾ ਗਿਆ
When the battle intensified against Saul, the archers overtook him and wounded him.
4 ਤਦ ਸ਼ਾਊਲ ਨੇ ਆਪਣੇ ਸ਼ਸਤਰ ਚੁੱਕਣ ਵਾਲੇ ਨੂੰ ਆਖਿਆ, ਆਪਣੀ ਤਲਵਾਰ ਕੱਢ ਕੇ ਉਹ ਦੇ ਨਾਲ ਮੈਨੂੰ ਮਾਰ ਦੇ, ਕਿਤੇ ਅਜਿਹਾ ਨਾ ਹੋਵੇ ਜੋ ਇਹ ਅਸੁੰਨਤੀ ਆਉਣ ਅਤੇ ਮੈਨੂੰ ਮਾਰਨ ਅਤੇ ਮੇਰੇ ਨਾਲ ਮਖ਼ੌਲ ਕਰਨ। ਪਰ ਇਹ ਗੱਲ ਉਹ ਦੇ ਸ਼ਸਤਰ ਚੁੱਕਣ ਵਾਲੇ ਨੇ ਨਾ ਮੰਨੀ ਕਿਉਂ ਜੋ ਉਹ ਬਹੁਤ ਘਬਰਾ ਗਿਆ। ਤਦ ਸ਼ਾਊਲ ਤਲਵਾਰ ਫੜ੍ਹ ਕੇ ਉਹ ਦੇ ਉੱਤੇ ਡਿੱਗ ਪਿਆ
Then Saul said to his armor-bearer, “Draw your sword and run it through me, or these uncircumcised men will come and torture me!” But his armor-bearer was terrified and refused to do it. So Saul took his own sword and fell on it.
5 ਅਤੇ ਜਦ ਉਹ ਦੇ ਸ਼ਸਤਰ ਚੁੱਕਣ ਵਾਲੇ ਨੇ ਵੇਖਿਆ ਜੋ ਸ਼ਾਊਲ ਮਰ ਗਿਆ ਹੈ ਤਾਂ ਉਹ ਵੀ ਆਪਣੀ ਤਲਵਾਰ ਉੱਤੇ ਡਿੱਗ ਪਿਆ ਅਤੇ ਉਹ ਦੇ ਨਾਲ ਹੀ ਮਰ ਗਿਆ
When his armor-bearer saw that Saul was dead, he too fell on his own sword and died.
6 ਸੋ ਸ਼ਾਊਲ ਅਤੇ ਉਹ ਦੇ ਤਿੰਨੇ ਪੁੱਤਰ ਅਤੇ ਉਹ ਦਾ ਸਾਰਾ ਘਰਾਣਾ ਇਕੱਠੇ ਹੀ ਮਰ ਗਏ।
So Saul died together with his three sons and all his house.
7 ਜਦ ਉਨ੍ਹਾਂ ਇਸਰਾਏਲੀ ਮਨੁੱਖਾਂ ਨੇ ਜੋ ਉਸ ਵਾਦੀ ਵਿੱਚ ਸਨ ਇਹ ਦੇਖਿਆ ਕਿ ਉਹ ਨੱਠੇ ਅਤੇ ਸ਼ਾਊਲ ਤੇ ਉਹ ਦੇ ਪੁੱਤਰ ਮਰੇ ਪਏ ਹਨ, ਤਾਂ ਉਹ ਵੀ ਸ਼ਹਿਰਾਂ ਨੂੰ ਛੱਡ ਕੇ ਭੱਜ ਗਏ ਅਤੇ ਫ਼ਲਿਸਤੀ ਉਨ੍ਹਾਂ ਵਿੱਚ ਆਣ ਵੱਸੇ
When all the Israelites in the valley saw that the army had fled and that Saul and his sons had died, they abandoned their cities and ran away. So the Philistines came and occupied their cities.
8 ਅਤੇ ਅਗਲੇ ਦਿਨ ਅਜਿਹਾ ਹੋਇਆ ਕਿ ਜਿਸ ਵੇਲੇ ਫ਼ਲਿਸਤੀ ਉਨ੍ਹਾਂ ਮਰਿਆਂ ਹੋਇਆਂ ਦੇ ਸ਼ਸਤਰ ਬਸਤਰ ਉਤਾਰਨ ਆਏ ਤਾਂ ਉਨ੍ਹਾਂ ਨੂੰ ਸ਼ਾਊਲ ਅਤੇ ਉਹ ਦੇ ਤਿੰਨੇ ਪੁੱਤਰ ਗਿਲਬੋਆ ਪਰਬਤ ਵਿੱਚ ਡਿੱਗੇ ਲੱਭੇ
The next day, when the Philistines came to strip the dead, they found Saul and his sons fallen on Mount Gilboa.
9 ਸੋ ਉਨ੍ਹਾਂ ਨੇ ਉਸ ਦੇ ਸ਼ਸਤਰ ਬਸਤਰ ਲਾਹ ਕੇ ਤੇ ਉਹ ਦਾ ਸਿਰ ਤੇ ਹਥਿਆਰ ਲੈ ਕੇ ਫ਼ਲਿਸਤੀਆਂ ਦੇ ਦੇਸ ਵਿੱਚ ਆਲੇ-ਦੁਆਲੇ ਭੇਜ ਦਿੱਤੇ, ਤਾਂ ਕਿ ਆਪਣੇ ਮੂਰਤੀਆਂ ਦੇ ਮੰਦਰਾਂ ਵਿੱਚ ਅਤੇ ਲੋਕਾਂ ਵਿੱਚ ਉਸ ਦੇ ਮਰਨ ਦੀ ਖ਼ਬਰ ਦੇਣ
They stripped Saul, cut off his head, took his armor, and sent messengers throughout the land of the Philistines to proclaim the news in the temple of their idols and among their people.
10 ੧੦ ਸੋ ਉਨ੍ਹਾਂ ਨੇ ਉਹ ਦੇ ਸ਼ਸਤਰਾਂ ਨੂੰ ਆਪਣੇ ਦੇਵਤਿਆਂ ਦੇ ਮੰਦਰ ਵਿੱਚ ਰੱਖਿਆ ਅਤੇ ਉਹ ਦੇ ਸਿਰ ਨੂੰ ਦਾਗੋਨ ਦੇ ਘਰ ਵਿੱਚ ਬੰਨਿਆ।
They put his armor in the temple of their gods and hung his head in the temple of Dagon.
11 ੧੧ ਜਦੋਂ ਸਾਰੇ ਯਾਬੇਸ਼ ਗਿਲਆਦ ਨੇ ਸੁਣਿਆ ਜੋ ਫ਼ਲਿਸਤੀਆਂ ਨੇ ਸ਼ਾਊਲ ਨਾਲ ਇਹ ਸਭ ਕੁਝ ਕੀਤਾ
When the people of Jabesh-gilead heard about everything the Philistines had done to Saul,
12 ੧੨ ਤਦ ਸਾਰੇ ਸੂਰਮੇ ਉੱਠੇ ਅਤੇ ਸ਼ਾਊਲ ਦੀ ਲਾਸ਼ ਤੇ ਉਹ ਦੇ ਪੁੱਤਰਾਂ ਦੀ ਲਾਸ਼ਾਂ ਨੂੰ ਲੈ ਜਾ ਕੇ ਉਨ੍ਹਾਂ ਨੂੰ ਯਾਬੇਸ਼ ਵਿੱਚ ਪਹੁੰਚਾਇਆ ਅਤੇ ਉਨ੍ਹਾਂ ਦੀਆਂ ਹੱਡੀਆਂ ਨੂੰ ਯਾਬੇਸ਼ ਵਿੱਚ ਬਲੂਤ ਦੇ ਰੁੱਖ ਦੇ ਹੇਠ ਦੱਬ ਦਿੱਤਾ ਅਤੇ ਸੱਤ ਦਿਨ ਤੱਕ ਵਰਤ ਰੱਖਿਆ
all their men of valor set out and retrieved the bodies of Saul and his sons and brought them to Jabesh. And they buried their bones under the oak in Jabesh and fasted seven days.
13 ੧੩ ਇਸ ਤਰ੍ਹਾਂ ਸ਼ਾਊਲ ਆਪਣੇ ਅਪਰਾਧ ਦੇ ਕਾਰਨ ਜਿਹੜਾ ਉਸ ਨੇ ਯਹੋਵਾਹ ਦੇ ਵਿਰੁੱਧ ਕੀਤਾ ਸੀ ਮਰ ਗਿਆ ਅਰਥਾਤ ਯਹੋਵਾਹ ਦੀ ਬਾਣੀ ਦੇ ਕਾਰਨ ਜਿਹੜੀ ਉਸ ਨੇ ਨਾ ਮੰਨੀ ਅਤੇ ਇਸ ਲਈ ਵੀ ਜੋ ਉਸ ਨੇ ਇੱਕ ਭੂਤ ਮਿੱਤਰ ਤੋਂ ਸਲਾਹ ਲਈ,
So Saul died for his unfaithfulness to the LORD, because he did not keep the word of the LORD and even consulted a medium for guidance,
14 ੧੪ ਪਰ ਯਹੋਵਾਹ ਤੋਂ ਸਲਾਹ ਨਾ ਲਈ, ਇਸ ਲਈ ਉਸ ਨੇ ਉਹ ਨੂੰ ਮਾਰ ਸੁੱਟਿਆ ਅਤੇ ਇਸਰਾਏਲ ਦਾ ਰਾਜ ਯੱਸੀ ਦੇ ਪੁੱਤਰ ਦਾਊਦ ਨੂੰ ਦੇ ਦਿੱਤਾ।
and he failed to inquire of the LORD. So the LORD put him to death and turned the kingdom over to David son of Jesse.

< 1 ਇਤਿਹਾਸ 10 >