< 1 ਇਤਿਹਾਸ 10 >
1 ੧ ਫੇਰ ਫ਼ਲਿਸਤੀਆਂ ਨੇ ਇਸਰਾਏਲ ਨਾਲ ਲੜਾਈ ਕੀਤੀ ਅਤੇ ਇਸਰਾਏਲੀ ਮਨੁੱਖ ਫ਼ਲਿਸਤੀਆਂ ਅੱਗੋਂ ਭੱਜ ਗਏ ਅਤੇ ਗਿਲਬੋਆ ਦੇ ਪਰਬਤ ਵਿੱਚ ਮਾਰੇ ਗਏ।
블레셋 사람과 이스라엘이 싸우더니 이스라엘 사람들이 블레셋 사람 앞에서 도망하다가 길보아 산에서 죽임을 받고 엎드러지니라
2 ੨ ਫ਼ਲਿਸਤੀਆਂ ਨੇ ਸ਼ਾਊਲ ਅਤੇ ਉਹ ਦੇ ਪੁੱਤਰਾਂ ਦਾ ਬਹੁਤ ਪਿੱਛਾ ਕੀਤਾ ਅਤੇ ਯੋਨਾਥਾਨ ਅਤੇ ਅਬੀਨਾਦਾਬ ਅਤੇ ਮਲਕੀਸ਼ੂਆ ਸ਼ਾਊਲ ਦੇ ਪੁੱਤਰਾਂ ਨੂੰ ਮਾਰ ਸੁੱਟਿਆ
블레셋 사람이 사울과 그 아들들을 추격하여 사울의 아들 요나단과 아비나답과 말기수아를 죽이고
3 ੩ ਅਤੇ ਸ਼ਾਊਲ ਉੱਤੇ ਲੜਾਈ ਬਹੁਤ ਵਧ ਗਈ ਅਤੇ ਤੀਰ-ਅੰਦਾਜ਼ਾਂ ਨੇ ਉਹ ਨੂੰ ਲੱਭਿਆ ਅਤੇ ਤੀਰ-ਅੰਦਾਜ਼ਾਂ ਦੇ ਹੱਥੋਂ ਉਹ ਬਹੁਤ ਜ਼ਖਮੀ ਕੀਤਾ ਗਿਆ
사울을 맹렬히 치며 활 쏘는 자가 사울에게 따라 미치매 사울이 그 쏘는 자를 인하여 심히 군급하여
4 ੪ ਤਦ ਸ਼ਾਊਲ ਨੇ ਆਪਣੇ ਸ਼ਸਤਰ ਚੁੱਕਣ ਵਾਲੇ ਨੂੰ ਆਖਿਆ, ਆਪਣੀ ਤਲਵਾਰ ਕੱਢ ਕੇ ਉਹ ਦੇ ਨਾਲ ਮੈਨੂੰ ਮਾਰ ਦੇ, ਕਿਤੇ ਅਜਿਹਾ ਨਾ ਹੋਵੇ ਜੋ ਇਹ ਅਸੁੰਨਤੀ ਆਉਣ ਅਤੇ ਮੈਨੂੰ ਮਾਰਨ ਅਤੇ ਮੇਰੇ ਨਾਲ ਮਖ਼ੌਲ ਕਰਨ। ਪਰ ਇਹ ਗੱਲ ਉਹ ਦੇ ਸ਼ਸਤਰ ਚੁੱਕਣ ਵਾਲੇ ਨੇ ਨਾ ਮੰਨੀ ਕਿਉਂ ਜੋ ਉਹ ਬਹੁਤ ਘਬਰਾ ਗਿਆ। ਤਦ ਸ਼ਾਊਲ ਤਲਵਾਰ ਫੜ੍ਹ ਕੇ ਉਹ ਦੇ ਉੱਤੇ ਡਿੱਗ ਪਿਆ
자기의 병기 가진 자에게 이르되 너는 칼을 빼어 나를 찌르라 저 할례 없는 자가 와서 나를 욕되게 할까 두려워하노라 그러나 그 병기 가진 자가 심히 두려워하여 즐겨 행치 아니하매 사울이 자기 칼을 취하고 그 위에 엎드러지니
5 ੫ ਅਤੇ ਜਦ ਉਹ ਦੇ ਸ਼ਸਤਰ ਚੁੱਕਣ ਵਾਲੇ ਨੇ ਵੇਖਿਆ ਜੋ ਸ਼ਾਊਲ ਮਰ ਗਿਆ ਹੈ ਤਾਂ ਉਹ ਵੀ ਆਪਣੀ ਤਲਵਾਰ ਉੱਤੇ ਡਿੱਗ ਪਿਆ ਅਤੇ ਉਹ ਦੇ ਨਾਲ ਹੀ ਮਰ ਗਿਆ
병기 가진 자가 사울의 죽음을 보고 자기도 칼에 엎드러져 죽으니라
6 ੬ ਸੋ ਸ਼ਾਊਲ ਅਤੇ ਉਹ ਦੇ ਤਿੰਨੇ ਪੁੱਤਰ ਅਤੇ ਉਹ ਦਾ ਸਾਰਾ ਘਰਾਣਾ ਇਕੱਠੇ ਹੀ ਮਰ ਗਏ।
이와 같이 사울과 그 세 아들과 그 온 집이 함께 죽으니라
7 ੭ ਜਦ ਉਨ੍ਹਾਂ ਇਸਰਾਏਲੀ ਮਨੁੱਖਾਂ ਨੇ ਜੋ ਉਸ ਵਾਦੀ ਵਿੱਚ ਸਨ ਇਹ ਦੇਖਿਆ ਕਿ ਉਹ ਨੱਠੇ ਅਤੇ ਸ਼ਾਊਲ ਤੇ ਉਹ ਦੇ ਪੁੱਤਰ ਮਰੇ ਪਏ ਹਨ, ਤਾਂ ਉਹ ਵੀ ਸ਼ਹਿਰਾਂ ਨੂੰ ਛੱਡ ਕੇ ਭੱਜ ਗਏ ਅਤੇ ਫ਼ਲਿਸਤੀ ਉਨ੍ਹਾਂ ਵਿੱਚ ਆਣ ਵੱਸੇ
골짜기에 있는 모든 이스라엘 사람이 저희의 도망한 것과 사울과 그 아들들의 다 죽은 것을 보고 그 성읍들을 버리고 도망하매 블레셋 사람이 와서 거기 거하니라
8 ੮ ਅਤੇ ਅਗਲੇ ਦਿਨ ਅਜਿਹਾ ਹੋਇਆ ਕਿ ਜਿਸ ਵੇਲੇ ਫ਼ਲਿਸਤੀ ਉਨ੍ਹਾਂ ਮਰਿਆਂ ਹੋਇਆਂ ਦੇ ਸ਼ਸਤਰ ਬਸਤਰ ਉਤਾਰਨ ਆਏ ਤਾਂ ਉਨ੍ਹਾਂ ਨੂੰ ਸ਼ਾਊਲ ਅਤੇ ਉਹ ਦੇ ਤਿੰਨੇ ਪੁੱਤਰ ਗਿਲਬੋਆ ਪਰਬਤ ਵਿੱਚ ਡਿੱਗੇ ਲੱਭੇ
이튿날에 블레셋 사람이 와서 죽임을 당한 자를 벗기다가 사울과 그 아들들이 길보아 산에 엎드러졌음을 보고
9 ੯ ਸੋ ਉਨ੍ਹਾਂ ਨੇ ਉਸ ਦੇ ਸ਼ਸਤਰ ਬਸਤਰ ਲਾਹ ਕੇ ਤੇ ਉਹ ਦਾ ਸਿਰ ਤੇ ਹਥਿਆਰ ਲੈ ਕੇ ਫ਼ਲਿਸਤੀਆਂ ਦੇ ਦੇਸ ਵਿੱਚ ਆਲੇ-ਦੁਆਲੇ ਭੇਜ ਦਿੱਤੇ, ਤਾਂ ਕਿ ਆਪਣੇ ਮੂਰਤੀਆਂ ਦੇ ਮੰਦਰਾਂ ਵਿੱਚ ਅਤੇ ਲੋਕਾਂ ਵਿੱਚ ਉਸ ਦੇ ਮਰਨ ਦੀ ਖ਼ਬਰ ਦੇਣ
곧 사울을 벗기고 그 머리와 갑옷을 취하고 사람을 블레셋 땅 사방에 보내어 모든 우상과 뭇 백성에게 광포하게 하고
10 ੧੦ ਸੋ ਉਨ੍ਹਾਂ ਨੇ ਉਹ ਦੇ ਸ਼ਸਤਰਾਂ ਨੂੰ ਆਪਣੇ ਦੇਵਤਿਆਂ ਦੇ ਮੰਦਰ ਵਿੱਚ ਰੱਖਿਆ ਅਤੇ ਉਹ ਦੇ ਸਿਰ ਨੂੰ ਦਾਗੋਨ ਦੇ ਘਰ ਵਿੱਚ ਬੰਨਿਆ।
사울의 갑옷을 그 신의 묘에 두고 그 머리를 다곤의 묘에 단지라
11 ੧੧ ਜਦੋਂ ਸਾਰੇ ਯਾਬੇਸ਼ ਗਿਲਆਦ ਨੇ ਸੁਣਿਆ ਜੋ ਫ਼ਲਿਸਤੀਆਂ ਨੇ ਸ਼ਾਊਲ ਨਾਲ ਇਹ ਸਭ ਕੁਝ ਕੀਤਾ
길르앗야베스 모든 사람이 블레셋 사람의 사울에게 행한 모든 일을 듣고
12 ੧੨ ਤਦ ਸਾਰੇ ਸੂਰਮੇ ਉੱਠੇ ਅਤੇ ਸ਼ਾਊਲ ਦੀ ਲਾਸ਼ ਤੇ ਉਹ ਦੇ ਪੁੱਤਰਾਂ ਦੀ ਲਾਸ਼ਾਂ ਨੂੰ ਲੈ ਜਾ ਕੇ ਉਨ੍ਹਾਂ ਨੂੰ ਯਾਬੇਸ਼ ਵਿੱਚ ਪਹੁੰਚਾਇਆ ਅਤੇ ਉਨ੍ਹਾਂ ਦੀਆਂ ਹੱਡੀਆਂ ਨੂੰ ਯਾਬੇਸ਼ ਵਿੱਚ ਬਲੂਤ ਦੇ ਰੁੱਖ ਦੇ ਹੇਠ ਦੱਬ ਦਿੱਤਾ ਅਤੇ ਸੱਤ ਦਿਨ ਤੱਕ ਵਰਤ ਰੱਖਿਆ
용사들이 다 일어나서 사울의 시체와 그 아들들의 시체를 취하여 야베스로 가져다가 그곳 상수리나무 아래 그 해골을 장사하고 칠 일을 금식하였더라
13 ੧੩ ਇਸ ਤਰ੍ਹਾਂ ਸ਼ਾਊਲ ਆਪਣੇ ਅਪਰਾਧ ਦੇ ਕਾਰਨ ਜਿਹੜਾ ਉਸ ਨੇ ਯਹੋਵਾਹ ਦੇ ਵਿਰੁੱਧ ਕੀਤਾ ਸੀ ਮਰ ਗਿਆ ਅਰਥਾਤ ਯਹੋਵਾਹ ਦੀ ਬਾਣੀ ਦੇ ਕਾਰਨ ਜਿਹੜੀ ਉਸ ਨੇ ਨਾ ਮੰਨੀ ਅਤੇ ਇਸ ਲਈ ਵੀ ਜੋ ਉਸ ਨੇ ਇੱਕ ਭੂਤ ਮਿੱਤਰ ਤੋਂ ਸਲਾਹ ਲਈ,
사울의 죽은 것은 여호와께 범죄하였음이라 저가 여호와의 말씀을 지키지 아니하고 또 신접한 자에게 가르치기를 청하고
14 ੧੪ ਪਰ ਯਹੋਵਾਹ ਤੋਂ ਸਲਾਹ ਨਾ ਲਈ, ਇਸ ਲਈ ਉਸ ਨੇ ਉਹ ਨੂੰ ਮਾਰ ਸੁੱਟਿਆ ਅਤੇ ਇਸਰਾਏਲ ਦਾ ਰਾਜ ਯੱਸੀ ਦੇ ਪੁੱਤਰ ਦਾਊਦ ਨੂੰ ਦੇ ਦਿੱਤਾ।
여호와께 묻지 아니하였으므로 여호와께서 저를 죽이시고 그 나라를 이새의 아들 다윗에게 돌리셨더라