< 1 ਇਤਿਹਾਸ 11 >

1 ਸਾਰੇ ਇਸਰਾਏਲੀ ਹਬਰੋਨ ਵਿੱਚ ਦਾਊਦ ਕੋਲ ਇਕੱਠੇ ਹੋਏ ਅਤੇ ਉਸ ਨੂੰ ਆਖਿਆ, ਵੇਖੋ, ਅਸੀਂ ਤਾਂ ਤੁਹਾਡੀ ਹੀ ਹੱਡੀ ਅਤੇ ਮਾਸ ਹਾਂ
Derpå samlede hele Israel sig hos David i Hebron og sagde: "Vi er jo dit Kød og Blod!"
2 ਇਸ ਤੋਂ ਇਲਾਵਾ ਪਿਛਲੇ ਸਮੇਂ ਵਿੱਚ ਵੀ ਜਦੋਂ ਸ਼ਾਊਲ ਸਾਡਾ ਰਾਜਾ ਸੀ ਤਦ ਤੁਸੀਂ ਹੀ ਇਸਰਾਏਲ ਦੀ ਅਗਵਾਈ ਕੀਤੀ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤਹਾਨੂੰ ਆਖਿਆ ਕਿ ਤੂੰ ਮੇਰੀ ਪਰਜਾ ਇਸਰਾਏਲ ਦਾ ਚਰਵਾਹਾ ਹੋਵੇਂਗਾ ਅਤੇ ਤੂੰ ਹੀ ਮੇਰੀ ਪਰਜਾ ਇਸਰਾਏਲ ਉੱਤੇ ਪ੍ਰਧਾਨ ਹੋਵੇਂਗਾ।
Allerede før i Tiden, medens Saul var Konge, var det dig, som førte Israel ud i Kamp og hjem igen; og HERREN din Gud sagde til dig: Du skal vogte mit Folk Israel og være Hersker over mit Folk Israel!"
3 ਇਸਰਾਏਲ ਦੇ ਸਾਰੇ ਬਜ਼ੁਰਗ ਹਬਰੋਨ ਵਿੱਚ ਰਾਜਾ ਦੇ ਕੋਲ ਆਏ ਅਤੇ ਦਾਊਦ ਨੇ ਹਬਰੋਨ ਵਿੱਚ ਯਹੋਵਾਹ ਦੇ ਅੱਗੇ ਉਨ੍ਹਾਂ ਦੇ ਨਾਲ ਵਾਇਦਾ ਕੀਤਾ ਤਾਂ ਉਨ੍ਹਾਂ ਨੇ ਦਾਊਦ ਨੂੰ ਇਸਰਾਏਲ ਦਾ ਰਾਜਾ ਹੋਣ ਲਈ ਮਸਹ ਕੀਤਾ, ਜਿਵੇਂ ਯਹੋਵਾਹ ਦਾ ਬਚਨ ਸਮੂਏਲ ਦੇ ਰਾਹੀਂ ਆਇਆ।
Og alle Israels Ældste kom til Kongen i Hebron, og David sluttede i Hebron Pagt med dem for HERRRNs Åsyn, og de salvede David til Konge over Israel efter HERRENs Ord ved Samuel.
4 ਅਤੇ ਦਾਊਦ ਅਤੇ ਸਾਰੇ ਇਸਰਾਏਲ ਯਰੂਸ਼ਲਮ ਨੂੰ ਜਿਸ ਨੂੰ ਯਬੂਸ ਵੀ ਆਖਦੇ ਹਨ, ਗਏ ਅਤੇ ਉੱਥੇ ਉਸ ਭੂਮੀ ਦੇ ਵਸਨੀਕ ਯਬੂਸੀ ਲੋਕ ਸਨ
Derpå drog David med hele Israel til Jerusalem, det er Jebus; der boede Jebusiterne, Landets oprindelige Indbyggere;
5 ਅਤੇ ਯਬੂਸ ਦੇ ਵਸਨੀਕਾਂ ਨੇ ਦਾਊਦ ਨੂੰ ਆਖਿਆ ਕਿ ਤੇਰਾ ਆਉਣਾ ਇੱਥੇ ਨਾ ਹੋਵੇਗਾ, ਪਰ ਦਾਊਦ ਨੇ ਸੀਯੋਨ ਦਾ ਗੜ੍ਹ ਆਪਣੇ ਵੱਸ ਕਰ ਲਿਆ ਅਤੇ ਉਹ ਦਾਊਦ ਦਾ ਨਗਰ ਹੋਇਆ
og Indbyggerne i Jebus sagde til David: "Her kan du ikke trænge ind!" Men David indtog Klippeborgen Zion, det er Davidsbyen.
6 ਅਤੇ ਦਾਊਦ ਨੇ ਆਖਿਆ, ਜੋ ਕੋਈ ਪਹਿਲਾਂ ਯਬੂਸੀਆਂ ਨੂੰ ਮਾਰ ਲਵੇਗਾ, ਉਹੋ ਪ੍ਰਧਾਨ ਸਰਦਾਰ ਹੋਵੇਗਾ, ਤਾਂ ਸਰੂਯਾਹ ਦੇ ਪੁੱਤਰ ਯੋਆਬ ਨੇ ਪਹਿਲਾਂ ਚੜਾਈ ਕੀਤੀ ਅਤੇ ਮੁਖੀਆ ਹੋਇਆ।
Og David sagde: "Den, der først slår en Jebusit, skal være Øverste og Hærfører!" Og da Joab, Zentjas Søn, var den første, der steg derop, blev han Øverste.
7 ਦਾਊਦ ਉਸ ਗੜ੍ਹ ਵਿੱਚ ਰਹਿਣ ਲੱਗਾ, ਇਸ ਲਈ ਉਹ ਉਸ ਨੂੰ ਦਾਊਦ ਦਾ ਸ਼ਹਿਰ ਕਰਕੇ ਆਖਦੇ ਸਨ
Så tog David Bolig i Klippeborgen, hvorfor man kaldte den Davidsbyen;
8 ਅਤੇ ਉਸ ਨੇ ਸ਼ਹਿਰ ਨੂੰ ਚਾਰੇ ਪਾਸਿਓਂ ਬਣਾਇਆ, ਅਰਥਾਤ ਮਿੱਲੋ ਤੋਂ ਲੈ ਕੇ ਚੁਫ਼ੇਰੇ ਤੱਕ ਸ਼ਹਿਰਪਨਾਹ ਬਣਾਈ, ਅਤੇ ਯੋਆਬ ਨੇ ਰਹਿੰਦੇ ਸ਼ਹਿਰ ਨੂੰ ਸਵਾਰਿਆ,
og han befæstede Byen hele Vejen rundt fra Millo af; Resten af Byen genopførte Joab.
9 ਅਤੇ ਦਾਊਦ ਬਹੁਤ ਵੱਧਦਾ ਗਿਆ, ਕਿਉਂ ਜੋ ਸੈਨਾਂ ਦਾ ਪਰਮੇਸ਼ੁਰ ਯਹੋਵਾਹ ਉਸ ਦੇ ਅੰਗ-ਸੰਗ ਸੀ।
Og David blev mægtigere og mægtigere; Hærskarers HERRE var med ham.
10 ੧੦ ਦਾਊਦ ਦੇ ਸਾਥੀ ਸੂਰਬੀਰਾਂ ਦੇ ਮੁਖੀਏ ਜਿਹੜੇ ਉਹ ਦੇ ਰਾਜ ਵਿੱਚ ਉਹ ਦੇ ਪੱਖ ਵਿੱਚ ਰਹੇ ਸਨ, ਅਤੇ ਜਿਨ੍ਹਾਂ ਨੇ ਸਾਰੇ ਇਸਰਾਏਲ ਨਾਲ ਉਸ ਨੂੰ ਰਾਜਾ ਬਣਾਉਣ ਲਈ ਜੋਰ ਦਿੱਤਾ, ਜਿਹ ਦੀ ਯਹੋਵਾਹ ਨੇ ਇਸਰਾਏਲ ਦੇ ਲਈ ਆਗਿਆ ਦਿੱਤੀ ਸੀ, ਇਹ ਹਨ
Følgende var de ypperste at Davids Helte, som sammen med hele Israel kraftig stod ham bi med at nå Kongedømmet, så de fik ham valgt til Konge efter HERRENs Ord til Israel.
11 ੧੧ ਅਤੇ ਦਾਊਦ ਦੇ ਸੂਰਮਿਆਂ ਦੀ ਗਿਣਤੀ ਇਹ ਹੈ, ਹਕਮੋਨੀ ਦਾ ਪੁੱਤਰ ਯਾਸ਼ਾਬਆਮ ਸੂਬੇਦਾਰਾਂ ਦਾ ਮੁਖੀਆ ਜਿਸ ਨੇ ਤਿੰਨ ਸੌ ਮਨੁੱਖਾਂ ਉੱਤੇ ਆਪਣਾ ਬਰਛਾ ਚਲਾਇਆ ਅਤੇ ਉਨ੍ਹਾਂ ਨੂੰ ਇੱਕੋ ਵਾਰ ਮਾਰ ਸੁੱਟਿਆ
Navnene på Davids Helte var følgende: Isjba'al, Hakmonis Søn, Anføreren for de tre; det var ham, som engang svang sit Spyd over 300 faldne på een Gang.
12 ੧੨ ਉਹ ਦੇ ਪਿੱਛੋਂ ਦੋਦੋ ਦਾ ਪੁੱਤਰ ਅਲਆਜ਼ਾਰ ਅਹੋਹੀ ਜਿਹੜਾ ਉਨ੍ਹਾਂ ਤਿੰਨਾਂ ਸੂਰਮਿਆਂ ਵਿੱਚੋਂ ਇੱਕ ਸੀ,
Blandt de tre Helte kom efter ham Ahohiten El'azar, Dodos Søn;
13 ੧੩ ਉਹ ਦਾਊਦ ਦੇ ਨਾਲ ਫਸਦੰਮੀਮ ਵਿੱਚ ਸੀ, ਅਤੇ ਉੱਥੇ ਫ਼ਲਿਸਤੀ ਯੁੱਧ ਕਰਨ ਨੂੰ ਇਕੱਠੇ ਹੋਏ ਸਨ ਅਤੇ ਉੱਥੇ ਇੱਕ ਟੁੱਕੜਾ ਪੈਲੀ ਦਾ ਜੌਂਵਾਂ ਨਾਲ ਭਰਿਆ ਹੋਇਆ ਸੀ ਅਤੇ ਲੋਕ ਫ਼ਲਿਸਤੀਆਂ ਦੇ ਅੱਗੋਂ ਭੱਜ ਗਏ,
han var med David ved PasDammim, dengang Filisterne samlede sig der til Kamp. Marken var fuld af Byg, og Folkene flygtedefor Filisterne;
14 ੧੪ ਪਰ ਉਨ੍ਹਾਂ ਉਸ ਪੈਲੀ ਦੇ ਵਿਚਕਾਰ ਖੜ੍ਹੇ ਹੋ ਕੇ ਉਸ ਨੂੰ ਬਚਾਇਆ, ਅਤੇ ਫ਼ਲਿਸਤੀਆਂ ਨੂੰ ਵੱਢ ਸੁੱਟਿਆ, ਸੋ ਯਹੋਵਾਹ ਨੇ ਉਨ੍ਹਾਂ ਨੂੰ ਇਸ ਜਿੱਤ ਤੋਂ ਵੱਡਾ ਛੁਟਕਾਰਾ ਦਿੱਤਾ।
men han stillede sig op midt på Marken og holdt den og huggede Filisterne ned; og HERREN gav dem en stor Sejr.
15 ੧੫ ਅਤੇ ਉਨ੍ਹਾਂ ਤੀਹ ਸਰਦਾਰਾਂ ਵਿੱਚੋਂ ਇਹ ਤਿੰਨ ਨਿੱਕਲ ਕੇ ਪਰਬਤ ਤੇ ਅਦੁੱਲਾਮ ਦੀ ਗੁਫ਼ਾ ਵਿੱਚ ਦਾਊਦ ਕੋਲ ਆਏ ਅਤੇ ਫ਼ਲਿਸਤੀਆਂ ਦੀ ਸੈਨਾਂ ਨੇ ਰਫ਼ਾਈਮ ਦੀ ਘਾਟੀ ਵਿੱਚ ਛਾਉਣੀ ਪਾਈ ਹੋਈ ਸੀ
Engang drog tre af de tredive ned til David på Klippen, til Adullams Hule, medens Filisternes Hær var lejret i Refaimdalen.
16 ੧੬ ਦਾਊਦ ਉਸ ਵੇਲੇ ਗੜ੍ਹ ਵਿੱਚ ਸੀ ਅਤੇ ਫ਼ਲਿਸਤੀਆਂ ਦੀ ਛਾਉਣੀ ਉਸ ਸਮੇਂ ਬੈਤਲਹਮ ਵਿੱਚ ਸੀ
David var dengang i Hlippeborgen, medens Filisternes Foged var i Betlehem.
17 ੧੭ ਅਤੇ ਦਾਊਦ ਨੇ ਤਰਸਦਿਆਂ ਹੋਇਆਂ ਆਖਿਆ, ਕਾਸ਼! ਕਿ ਕੋਈ ਮੈਨੂੰ ਬੈਤਲਹਮ ਦੇ ਉਸ ਖੂਹ ਦਾ ਇੱਕ ਘੁੱਟ ਪਾਣੀ ਪਿਲਾਵੇ, ਜਿਹੜਾ ਫਾਟਕ ਦੇ ਕੋਲ ਹੈ
Så vågnede Lysten hos David, og han sagde: "Hvem skaffer mig en Drik Vand fra Cisternen ved Betlehems Port?"
18 ੧੮ ਤਦ ਉਨ੍ਹਾਂ ਤਿੰਨਾਂ ਨੇ ਫ਼ਲਿਸਤੀਆਂ ਦੇ ਡੇਰੇ ਦੇ ਵਿੱਚੋਂ ਦੀ ਲੰਘ ਕੇ ਬੈਤਲਹਮ ਦੇ ਖੂਹ ਤੋਂ ਪਾਣੀ ਭਰਿਆ ਜਿਹੜਾ ਫਾਟਕ ਉੱਤੇ ਸੀ ਅਤੇ ਦਾਊਦ ਨੂੰ ਲਿਆ ਦਿੱਤਾ, ਪਰ ਉਸ ਨੇ ਨਾ ਪੀਤਾ ਸਗੋਂ ਉਸ ਨੂੰ ਯਹੋਵਾਹ ਦੇ ਅੱਗੇ ਡੋਲ੍ਹ ਦਿੱਤਾ
Da banede de tre Helte sig Vej gennem Filisternes Lejr, øste Vand af Cisternen ved Betlehems Port og bragte David det. Han vilde dog ikke drikke det, men udgød det for HERREN
19 ੧੯ ਅਤੇ ਆਖਿਆ, ਹੇ ਪਰਮੇਸ਼ੁਰ, ਇਹ ਮੇਰੇ ਤੋਂ ਦੂਰ ਹੋਵੇ, ਜੋ ਮੈਂ ਇਹ ਕੰਮ ਕਰਾਂ, ਕੀ ਮੈਂ ਇਨ੍ਹਾਂ ਲੋਕਾਂ ਦਾ ਲਹੂ ਪੀਵਾਂ, ਜਿਨ੍ਹਾਂ ਨੇ ਆਪਣੀਆਂ ਜਾਨਾਂ ਨੂੰ ਹਥੇਲੀ ਉੱਤੇ ਧਰਿਆ ਹੈ? ਕਿਉਂ ਜੋ ਉਹ ਆਪਣੀ ਜਾਨ ਨੂੰ ਤਲੀ ਉੱਤੇ ਰੱਖ ਕੇ ਇਸ ਨੂੰ ਲਿਆਏ, ਇਸ ਲਈ ਉਸ ਨੇ ਉਹ ਨੂੰ ਪੀਣ ਤੋਂ ਇਨਕਾਰ ਕੀਤਾ। ਇਸ ਤਰ੍ਹਾਂ ਦੇ ਕੰਮ ਇਨ੍ਹਾਂ ਤਿੰਨ ਸੂਰਮਿਆਂ ਨੇ ਕੀਤੇ।
med de Ord: "Gud vogte mig for at gøre det! Skulde jeg drikke de Mænds blod, som har vovet deres Liv? Thi med Fare for deres Liv har de hentet det!" Og han vilde ikke drikke det. Den Dåd udførte de tre Helte.
20 ੨੦ ਅਤੇ ਯੋਆਬ ਦਾ ਭਰਾ ਅਬੀਸ਼ਈ ਉਨ੍ਹਾਂ ਤਿੰਨਾਂ ਵਿੱਚੋਂ ਮੁਖੀਆ ਸੀ ਕਿਉਂ ਜੋ ਉਸ ਨੇ ਤਿੰਨ ਸੌ ਜਣਿਆਂ ਉੱਤੇ ਆਪਣਾ ਬਰਛਾ ਚਲਾਇਆ ਅਤੇ ਉਨ੍ਹਾਂ ਨੂੰ ਮਾਰ ਸੁੱਟਿਆ, ਤਾਂ ਉਹ ਇਨ੍ਹਾਂ ਤਿੰਨਾਂ ਦੇ ਵਿੱਚੋਂ ਨਾਮੀ ਬਣਿਆ।
Abisjaj, Joabs Broder, var Anfører for de tredive. Han svang sit Spyd over de faldne, og han var navnkundig blandt de tredive;
21 ੨੧ ਉਨ੍ਹਾਂ ਤਿੰਨਾਂ ਦੇ ਵਿੱਚ ਇਹ ਉਨ੍ਹਾਂ ਦੋਹਾਂ ਨਾਲੋਂ ਜ਼ਿਆਦਾ ਪਤਵੰਤਾ ਸੀ ਅਤੇ ਉਨ੍ਹਾਂ ਦਾ ਪ੍ਰਧਾਨ ਹੋਇਆ ਪਰ ਉਹ ਉਨ੍ਹਾਂ ਪਹਿਲੇ ਤਿੰਨਾਂ ਦੇ ਦਰਜੇ ਤੱਕ ਨਾ ਪਹੁੰਚਿਆ।
iblandt de tredive var han højt æret, og han var deres Anfører; men de tre nåede han ikke.
22 ੨੨ ਅਤੇ ਯਹੋਯਾਦਾ ਦਾ ਪੁੱਤਰ ਬਨਾਯਾਹ ਜਿਹੜਾ ਇੱਕ ਕਬਸਿਏਲੀ ਸੂਰਮੇ ਦਾ ਪੁੱਤਰ ਸੀ ਜਿਸ ਨੇ ਵੱਡੀ ਬਹਾਦੁਰੀ ਦੇ ਕੰਮ ਕੀਤੇ ਸਨ, ਉਸ ਨੇ ਮੋਆਬ ਦੇ ਦੋ ਸ਼ੇਰ ਵਰਗੇ ਜੁਆਨਾਂ ਨੂੰ ਅਤੇ ਬਰਫ਼ ਦੀ ਰੁੱਤ ਵਿੱਚ ਇੱਕ ਟੋਏ ਦੇ ਵਿੱਚ ਜਾ ਕੇ ਇੱਕ ਸ਼ੇਰ ਨੂੰ ਮਾਰ ਸੁੱਟਿਆ
Benaja, Jojadas Søn, var en tapper Mand fra Kabze'el, der havde udført store Heltegeminger; han fældede de to Arielsønner fra Moab; og han steg ned og fældede en Løve i en Cisterne, en Dag den var faldet Sne.
23 ੨੩ ਅਤੇ ਉਸ ਨੇ ਪੰਜ ਹੱਥ ਦੇ ਇੱਕ ਲੰਮੇ ਮਿਸਰੀ ਜੁਆਨ ਨੂੰ ਜਾਨ ਤੋਂ ਮਾਰ ਦਿੱਤਾ, ਉਸ ਮਿਸਰੀ ਦੇ ਹੱਥ ਵਿੱਚ ਜੁਲਾਹੇ ਦੇ ਸ਼ਤੀਰ ਵਰਗਾ ਇੱਕ ਬਰਛਾ ਸੀ ਪਰ ਉਹ ਇੱਕ ਲਾਠੀ ਲੈ ਕੇ ਉਹ ਦੇ ਕੋਲ ਉਤਰਿਆ ਅਤੇ ਉਹ ਨੇ ਬਰਛਾ ਮਿਸਰੀ ਦੇ ਹੱਥੋਂ ਖੋਹ ਲਿਆ, ਅਤੇ ਉਸੇ ਦੇ ਬਰਛੇ ਨਾਲ ਉਸ ਨੂੰ ਮਾਰ ਸੁੱਟਿਆ।
Ligeledes fældede han Ægypteren, en kæmpestor Mand, fem Alen høj. Ægypteren havde et Spyd som en Væverbom i Hånden, men han gik ned imod ham med en Stok, vristede Spydet ud af Hånden på ham og dræbte ham med hans eget Spyd.
24 ੨੪ ਯਹੋਯਾਦਾ ਦੇ ਪੁੱਤਰ ਬਨਾਯਾਹ ਨੇ ਇਹੋ ਜਿਹੇ ਕੰਮ ਕੀਤੇ, ਅਤੇ ਉਨ੍ਹਾਂ ਤਿੰਨਾਂ ਸੂਰਮਿਆਂ ਵਿੱਚ ਉਸ ਦਾ ਨਾਮ ਸੀ
Disse Heltegerninger udførte Benaja, Jojadas Søn, og han var navnkundig iblandt de tredive Helte;
25 ੨੫ ਵੇਖੋ, ਉਹ ਉਨ੍ਹਾਂ ਤੀਹਾਂ ਨਾਲੋਂ ਵੱਧ ਪਤਵੰਤਾ ਸੀ ਤਾਂ ਵੀ ਉਹ ਪਹਿਲੇ ਤਿੰਨਾਂ ਦੇ ਦਰਜੇ ਤੱਕ ਨਾ ਪਹੁੰਚਿਆ ਅਤੇ ਦਾਊਦ ਨੇ ਉਸ ਨੂੰ ਆਪਣੇ ਰਾਖਿਆਂ ਦਾ ਪ੍ਰਧਾਨ ਨਿਯੁਕਤ ਕੀਤਾ।
iblandt de tredive var han højt æret, men de tre nåede han ikke. David satte ham over sin Livvagt.
26 ੨੬ ਫੌਜਾਂ ਦੇ ਸੂਰਮੇ ਇਹ ਸਨ, ਯੋਆਬ ਦਾ ਭਰਾ ਅਸਾਹੇਲ, ਬੈਤਲਹਮੀ ਦੋਦੋ ਦਾ ਪੁੱਤਰ ਅਲਹਨਾਨ
De tapre Helte var: Asa'el, Joabs Broder; Elhanan, Dodos Søn, fra Betlehem;
27 ੨੭ ਹਰੋਰੀ ਸ਼ੰਮੋਥ, ਪਲੋਨੀ ਹਲਸ
Haroriten Sjammot; Peloniten Helez;
28 ੨੮ ਤਕੋਈ ਇੱਕੇਸ਼ ਦਾ ਪੁੱਤਰ ਈਰਾ, ਅਬੀਅਜ਼ਰ ਅੰਨਥੋਥੀ,
Ira, Ikkesj's Søn, fra Tekoa; Abiezer fra Anatot;
29 ੨੯ ਹੁਸ਼ਾਥੀ ਸਿਬਕੀ, ਅਹੋਹੀ ਈਲਈ,
Husjatiten Sibbekaj; Ahohiten Ilaj;
30 ੩੦ ਨਟੋਫਾਥੀ ਮਹਰਈ, ਨਟੋਫਾਥੀ ਬਆਨਾਹ ਦਾ ਪੁੱਤਰ ਹੇਲਦ
Maharaj fra Netofa; Heled, Ba'anas Søn, fra Netofa;
31 ੩੧ ਗਿਬਅਹ ਦਾ ਬਿਨਯਾਮੀਨੀ ਰੀਬਈ ਦਾ ਪੁੱਤਰ ਈਥਈ, ਬਨਾਯਾਹ ਪਿਰਾਥੋਨੀ,
Itaj, Ribajs Søn, fra det benjaminitiske Gibea; Benaja fra Pir'aton;
32 ੩੨ ਗਾਸ਼ ਦੀਆਂ ਨਦੀਆਂ ਦੇ ਕੋਲ ਦਾ ਹੂਰਈ, ਅਰਬਾਥੀ ਅਬੀਏਲ,
Huraj fra Nahale-Ga'asj; Abiel fra Araba;
33 ੩੩ ਬਹਰੂਮੀ ਅਜ਼ਮਾਵਥ, ਅਲਯਹਬਾ ਸ਼ਅਲਬੋਨੀ
Azmavet fra Bahurim.; Sja'alboniten Eljaba;
34 ੩੪ ਗਿਜ਼ੋਨੀ ਹਾਸੇਮ ਦਾ ਪੁੱਤਰ, ਹਰਾਰੀ ਸ਼ਾਗੇ ਦਾ ਪੁੱਤਰ ਯੋਨਾਥਾਨ
Guniten Jasjen; Harariten Jonatan, Sjammas, Søn;
35 ੩੫ ਹਰਾਰੀ ਸਾਕਾਰ ਦਾ ਪੁੱਤਰ ਅਹੀਆਮ, ਊਰ ਦਾ ਪੁੱਤਰ ਅਲੀਫਾਲ
Harariten Ahi'am, Sakars Søn; Elifal, Urs Søn;
36 ੩੬ ਮਕੇਰਾਥੀ ਹੇਫ਼ਰ, ਪਲੋਨੀ ਅਹੀਯਾਹ
Mekeratiten Hefer; Peloniten Ahija;
37 ੩੭ ਕਰਮਲੀ ਹਸਰੋ, ਅਜ਼ਬਈ ਦਾ ਪੁੱਤਰ ਨਅਰਈ
Hezro fra Karmel; Na'araj, Ezbajs Søn;
38 ੩੮ ਨਾਥਾਨ ਦਾ ਭਰਾ ਯੋਏਲ, ਹਗਰੀ ਦਾ ਪੁੱਤਰ ਮਿਬਹਾਰ
Joel, Natans Broder; Mibhar, Hagritens Søn;
39 ੩੯ ਅੰਮੋਨੀ ਸਲਕ, ਬੇਰੋਥੀ ਨਹਰਈ, ਸਰੂਯਾਹ ਦੇ ਪੁੱਤਰ ਯੋਆਬ ਦਾ ਸ਼ਸਤਰ ਦਾ ਚੁੱਕਣ ਵਾਲਾ
Ammoniten Zelek; Naharaj fra Berot, der var Joabs, Zerujas Søns, Våbendrager;
40 ੪੦ ਈਰਾ ਯਿਥਰੀ ਅਤੇ ਗਾਰੇਬ ਯਿਥਰੀ
Ira fra Jattir; Gareb fra Jattir;
41 ੪੧ ਹਿੱਤੀ ਊਰਿੱਯਾਹ, ਅਹਲਈ ਦਾ ਪੁੱਤਰ ਜ਼ਾਬਾਦ
Hetiten Urias; Zabad, Alajs Søn;
42 ੪੨ ਰਊਬੇਨੀ ਸ਼ੀਜ਼ਾ ਦਾ ਪੁੱਤਰ ਅਦੀਨਾ ਰਊਬੇਨੀਆਂ ਦਾ ਮੁਖੀਆ ਤੇ ਉਹ ਦੇ ਨਾਲ ਤੀਹ
Rubeniten Adina, Sjizas Søn, et af Rubeniternes Overhoveder over tredive;
43 ੪੩ ਮਅਕਾਹ ਦਾ ਪੁੱਤਰ ਹਾਨਾਨ, ਮਿਥਨੀ ਯੋਸ਼ਾਫ਼ਾਤ
Hanan, Ma'akas Søn; Mitniten Josjafat;
44 ੪੪ ਅਸ਼ਤਾਰਾਥੀ ਉੱਜ਼ੀਯਾਹ, ਅਰੋਏਰੀ ਹੋਥਾਮ ਦੇ ਪੁੱਤਰ ਸ਼ਾਮਾ ਤੇ ਯਈਏਲ
Uzzija fra Asjtarot; Sjama og Je'uel, Aroeriten Hotams Sønner;
45 ੪੫ ਸ਼ਿਮਰੀ ਦਾ ਪੁੱਤਰ ਯਦੀਏਲ, ਤੇ ਉਹ ਦਾ ਭਰਾ ਯੋਹਾ, ਤੀਸੀ
Jediael, Sjimris Søn, og hans Broder Tiziten Joha;
46 ੪੬ ਮਹਵੀ ਅਲੀਏਲ ਤੇ ਅਲਨਾਮ ਦੇ ਪੁੱਤਰ ਯਿਰੀਬਈ ਤੇ ਯੋਸ਼ਵਯਾਹ ਅਤੇ ਯਿਥਮਾਹ ਮੋਆਬੀ
Mahaviten Eliel; Jeribaj og Josjavja, Elna'ams Sønner; Moabiten Jitma;
47 ੪੭ ਅਲੀਏਲ ਤੇ ਓਬੇਦ ਤੇ ਯਅਸੀਏਲ ਮਸੋਬਾਯਾਥੀ।
Eliel, Obed og Ja'asiel fra Zoba.

< 1 ਇਤਿਹਾਸ 11 >