< 1 ਇਤਿਹਾਸ 11 >
1 ੧ ਸਾਰੇ ਇਸਰਾਏਲੀ ਹਬਰੋਨ ਵਿੱਚ ਦਾਊਦ ਕੋਲ ਇਕੱਠੇ ਹੋਏ ਅਤੇ ਉਸ ਨੂੰ ਆਖਿਆ, ਵੇਖੋ, ਅਸੀਂ ਤਾਂ ਤੁਹਾਡੀ ਹੀ ਹੱਡੀ ਅਤੇ ਮਾਸ ਹਾਂ
온 이스라엘이 헤브론에 모여 다윗을 보고 가로되 우리는 왕의 골육이니이다
2 ੨ ਇਸ ਤੋਂ ਇਲਾਵਾ ਪਿਛਲੇ ਸਮੇਂ ਵਿੱਚ ਵੀ ਜਦੋਂ ਸ਼ਾਊਲ ਸਾਡਾ ਰਾਜਾ ਸੀ ਤਦ ਤੁਸੀਂ ਹੀ ਇਸਰਾਏਲ ਦੀ ਅਗਵਾਈ ਕੀਤੀ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤਹਾਨੂੰ ਆਖਿਆ ਕਿ ਤੂੰ ਮੇਰੀ ਪਰਜਾ ਇਸਰਾਏਲ ਦਾ ਚਰਵਾਹਾ ਹੋਵੇਂਗਾ ਅਤੇ ਤੂੰ ਹੀ ਮੇਰੀ ਪਰਜਾ ਇਸਰਾਏਲ ਉੱਤੇ ਪ੍ਰਧਾਨ ਹੋਵੇਂਗਾ।
전일 곧 사울이 왕이 되었을 때에도 이스라엘을 거느려 출입하게 한 자가 왕이시었고 왕의 하나님 여호와께서도 왕에게 말씀하시기를 네가 내 백성 이스라엘의 목자가 되며 내 백성 이스라엘의 주권자가 되리라 하셨나이다 하니라
3 ੩ ਇਸਰਾਏਲ ਦੇ ਸਾਰੇ ਬਜ਼ੁਰਗ ਹਬਰੋਨ ਵਿੱਚ ਰਾਜਾ ਦੇ ਕੋਲ ਆਏ ਅਤੇ ਦਾਊਦ ਨੇ ਹਬਰੋਨ ਵਿੱਚ ਯਹੋਵਾਹ ਦੇ ਅੱਗੇ ਉਨ੍ਹਾਂ ਦੇ ਨਾਲ ਵਾਇਦਾ ਕੀਤਾ ਤਾਂ ਉਨ੍ਹਾਂ ਨੇ ਦਾਊਦ ਨੂੰ ਇਸਰਾਏਲ ਦਾ ਰਾਜਾ ਹੋਣ ਲਈ ਮਸਹ ਕੀਤਾ, ਜਿਵੇਂ ਯਹੋਵਾਹ ਦਾ ਬਚਨ ਸਮੂਏਲ ਦੇ ਰਾਹੀਂ ਆਇਆ।
이에 이스라엘 모든 장로가 헤브론에 이르러 왕에게 나아오니 다윗이 헤브론에서 여호와 앞에서 저희와 언약을 세우매 저희가 다윗에게 기름을 부어 이스라엘 왕을 삼으니 여호와께서 사무엘로 전하신 말씀대로 되었더라
4 ੪ ਅਤੇ ਦਾਊਦ ਅਤੇ ਸਾਰੇ ਇਸਰਾਏਲ ਯਰੂਸ਼ਲਮ ਨੂੰ ਜਿਸ ਨੂੰ ਯਬੂਸ ਵੀ ਆਖਦੇ ਹਨ, ਗਏ ਅਤੇ ਉੱਥੇ ਉਸ ਭੂਮੀ ਦੇ ਵਸਨੀਕ ਯਬੂਸੀ ਲੋਕ ਸਨ
다윗이 온 이스라엘로 더불어 예루살렘 곧 여부스에 이르니 여부스 토인이 거기 거하였더라
5 ੫ ਅਤੇ ਯਬੂਸ ਦੇ ਵਸਨੀਕਾਂ ਨੇ ਦਾਊਦ ਨੂੰ ਆਖਿਆ ਕਿ ਤੇਰਾ ਆਉਣਾ ਇੱਥੇ ਨਾ ਹੋਵੇਗਾ, ਪਰ ਦਾਊਦ ਨੇ ਸੀਯੋਨ ਦਾ ਗੜ੍ਹ ਆਪਣੇ ਵੱਸ ਕਰ ਲਿਆ ਅਤੇ ਉਹ ਦਾਊਦ ਦਾ ਨਗਰ ਹੋਇਆ
여부스 토인이 다윗에게 이르기를 네가 이리로 들어오지 못하리라 하나 다윗이 시온산 성을 빼앗았으니 이는 다윗 성이더라
6 ੬ ਅਤੇ ਦਾਊਦ ਨੇ ਆਖਿਆ, ਜੋ ਕੋਈ ਪਹਿਲਾਂ ਯਬੂਸੀਆਂ ਨੂੰ ਮਾਰ ਲਵੇਗਾ, ਉਹੋ ਪ੍ਰਧਾਨ ਸਰਦਾਰ ਹੋਵੇਗਾ, ਤਾਂ ਸਰੂਯਾਹ ਦੇ ਪੁੱਤਰ ਯੋਆਬ ਨੇ ਪਹਿਲਾਂ ਚੜਾਈ ਕੀਤੀ ਅਤੇ ਮੁਖੀਆ ਹੋਇਆ।
다윗이 가로되 먼저 여부스 사람을 치는 자는 두목과 장관을 삼으리라 하였더니 스루야의 아들 요압이 먼저 올라갔으므로 두목이 되었고
7 ੭ ਦਾਊਦ ਉਸ ਗੜ੍ਹ ਵਿੱਚ ਰਹਿਣ ਲੱਗਾ, ਇਸ ਲਈ ਉਹ ਉਸ ਨੂੰ ਦਾਊਦ ਦਾ ਸ਼ਹਿਰ ਕਰਕੇ ਆਖਦੇ ਸਨ
다윗이 그 산성에 거한고로 무리가 다윗성이라 일컬었으며
8 ੮ ਅਤੇ ਉਸ ਨੇ ਸ਼ਹਿਰ ਨੂੰ ਚਾਰੇ ਪਾਸਿਓਂ ਬਣਾਇਆ, ਅਰਥਾਤ ਮਿੱਲੋ ਤੋਂ ਲੈ ਕੇ ਚੁਫ਼ੇਰੇ ਤੱਕ ਸ਼ਹਿਰਪਨਾਹ ਬਣਾਈ, ਅਤੇ ਯੋਆਬ ਨੇ ਰਹਿੰਦੇ ਸ਼ਹਿਰ ਨੂੰ ਸਵਾਰਿਆ,
다윗이 밀로에서부터 두루 성을 쌓았고 그 남은 성은 요압이 중수하였더라
9 ੯ ਅਤੇ ਦਾਊਦ ਬਹੁਤ ਵੱਧਦਾ ਗਿਆ, ਕਿਉਂ ਜੋ ਸੈਨਾਂ ਦਾ ਪਰਮੇਸ਼ੁਰ ਯਹੋਵਾਹ ਉਸ ਦੇ ਅੰਗ-ਸੰਗ ਸੀ।
만군의 여호와께서 함께 계시니 다윗이 점점 강성하여 가니라
10 ੧੦ ਦਾਊਦ ਦੇ ਸਾਥੀ ਸੂਰਬੀਰਾਂ ਦੇ ਮੁਖੀਏ ਜਿਹੜੇ ਉਹ ਦੇ ਰਾਜ ਵਿੱਚ ਉਹ ਦੇ ਪੱਖ ਵਿੱਚ ਰਹੇ ਸਨ, ਅਤੇ ਜਿਨ੍ਹਾਂ ਨੇ ਸਾਰੇ ਇਸਰਾਏਲ ਨਾਲ ਉਸ ਨੂੰ ਰਾਜਾ ਬਣਾਉਣ ਲਈ ਜੋਰ ਦਿੱਤਾ, ਜਿਹ ਦੀ ਯਹੋਵਾਹ ਨੇ ਇਸਰਾਏਲ ਦੇ ਲਈ ਆਗਿਆ ਦਿੱਤੀ ਸੀ, ਇਹ ਹਨ
다윗에게 있는 용사의 두목은 이러하니라 이 사람들이 온 이스라엘로 더불어 다윗의 힘을 도와 나라를 얻게 하고 세워 왕을 삼았으니 이는 여호와께서 이스라엘에 대하여 이르신 말씀대로 함이었더라
11 ੧੧ ਅਤੇ ਦਾਊਦ ਦੇ ਸੂਰਮਿਆਂ ਦੀ ਗਿਣਤੀ ਇਹ ਹੈ, ਹਕਮੋਨੀ ਦਾ ਪੁੱਤਰ ਯਾਸ਼ਾਬਆਮ ਸੂਬੇਦਾਰਾਂ ਦਾ ਮੁਖੀਆ ਜਿਸ ਨੇ ਤਿੰਨ ਸੌ ਮਨੁੱਖਾਂ ਉੱਤੇ ਆਪਣਾ ਬਰਛਾ ਚਲਾਇਆ ਅਤੇ ਉਨ੍ਹਾਂ ਨੂੰ ਇੱਕੋ ਵਾਰ ਮਾਰ ਸੁੱਟਿਆ
다윗에게 있는 용사의 수효가 이러하니라 학몬 사람의 아들 야소브암은 삼십인의 두목이라 저가 창을 들어 한 때에 삼백인을 죽였고
12 ੧੨ ਉਹ ਦੇ ਪਿੱਛੋਂ ਦੋਦੋ ਦਾ ਪੁੱਤਰ ਅਲਆਜ਼ਾਰ ਅਹੋਹੀ ਜਿਹੜਾ ਉਨ੍ਹਾਂ ਤਿੰਨਾਂ ਸੂਰਮਿਆਂ ਵਿੱਚੋਂ ਇੱਕ ਸੀ,
그 다음은 아호아 사람 도도의 아들 엘르아살이니 세 용사 중 하나이라
13 ੧੩ ਉਹ ਦਾਊਦ ਦੇ ਨਾਲ ਫਸਦੰਮੀਮ ਵਿੱਚ ਸੀ, ਅਤੇ ਉੱਥੇ ਫ਼ਲਿਸਤੀ ਯੁੱਧ ਕਰਨ ਨੂੰ ਇਕੱਠੇ ਹੋਏ ਸਨ ਅਤੇ ਉੱਥੇ ਇੱਕ ਟੁੱਕੜਾ ਪੈਲੀ ਦਾ ਜੌਂਵਾਂ ਨਾਲ ਭਰਿਆ ਹੋਇਆ ਸੀ ਅਤੇ ਲੋਕ ਫ਼ਲਿਸਤੀਆਂ ਦੇ ਅੱਗੋਂ ਭੱਜ ਗਏ,
저가 바스담밈에서 다윗과 함께하였더니 블레셋 사람이 그곳에 모여와서 치니 거기 보리가 많이 난 밭이 있더라 백성들이 블레셋 사람 앞에서 도망하되
14 ੧੪ ਪਰ ਉਨ੍ਹਾਂ ਉਸ ਪੈਲੀ ਦੇ ਵਿਚਕਾਰ ਖੜ੍ਹੇ ਹੋ ਕੇ ਉਸ ਨੂੰ ਬਚਾਇਆ, ਅਤੇ ਫ਼ਲਿਸਤੀਆਂ ਨੂੰ ਵੱਢ ਸੁੱਟਿਆ, ਸੋ ਯਹੋਵਾਹ ਨੇ ਉਨ੍ਹਾਂ ਨੂੰ ਇਸ ਜਿੱਤ ਤੋਂ ਵੱਡਾ ਛੁਟਕਾਰਾ ਦਿੱਤਾ।
저희가 그 밭 가운데 서서 그 밭을 보호하여 블레셋 사람을 죽였으니 여호와께서 큰 구원으로 구원하심이었더라
15 ੧੫ ਅਤੇ ਉਨ੍ਹਾਂ ਤੀਹ ਸਰਦਾਰਾਂ ਵਿੱਚੋਂ ਇਹ ਤਿੰਨ ਨਿੱਕਲ ਕੇ ਪਰਬਤ ਤੇ ਅਦੁੱਲਾਮ ਦੀ ਗੁਫ਼ਾ ਵਿੱਚ ਦਾਊਦ ਕੋਲ ਆਏ ਅਤੇ ਫ਼ਲਿਸਤੀਆਂ ਦੀ ਸੈਨਾਂ ਨੇ ਰਫ਼ਾਈਮ ਦੀ ਘਾਟੀ ਵਿੱਚ ਛਾਉਣੀ ਪਾਈ ਹੋਈ ਸੀ
삼십 두목 중 세 사람이 바위로 내려가서 아둘람 굴 다윗에게 이를 때에 블레셋 군대가 르바임 골짜기에 진쳤더라
16 ੧੬ ਦਾਊਦ ਉਸ ਵੇਲੇ ਗੜ੍ਹ ਵਿੱਚ ਸੀ ਅਤੇ ਫ਼ਲਿਸਤੀਆਂ ਦੀ ਛਾਉਣੀ ਉਸ ਸਮੇਂ ਬੈਤਲਹਮ ਵਿੱਚ ਸੀ
그 때에 다윗은 산성에 있고 블레셋 사람의 영채는 베들레헴에 있는지라
17 ੧੭ ਅਤੇ ਦਾਊਦ ਨੇ ਤਰਸਦਿਆਂ ਹੋਇਆਂ ਆਖਿਆ, ਕਾਸ਼! ਕਿ ਕੋਈ ਮੈਨੂੰ ਬੈਤਲਹਮ ਦੇ ਉਸ ਖੂਹ ਦਾ ਇੱਕ ਘੁੱਟ ਪਾਣੀ ਪਿਲਾਵੇ, ਜਿਹੜਾ ਫਾਟਕ ਦੇ ਕੋਲ ਹੈ
다윗이 사모하여 가로되 베들레헴 성문 곁 우물물을 누가 나로 마시게 할꼬 하매
18 ੧੮ ਤਦ ਉਨ੍ਹਾਂ ਤਿੰਨਾਂ ਨੇ ਫ਼ਲਿਸਤੀਆਂ ਦੇ ਡੇਰੇ ਦੇ ਵਿੱਚੋਂ ਦੀ ਲੰਘ ਕੇ ਬੈਤਲਹਮ ਦੇ ਖੂਹ ਤੋਂ ਪਾਣੀ ਭਰਿਆ ਜਿਹੜਾ ਫਾਟਕ ਉੱਤੇ ਸੀ ਅਤੇ ਦਾਊਦ ਨੂੰ ਲਿਆ ਦਿੱਤਾ, ਪਰ ਉਸ ਨੇ ਨਾ ਪੀਤਾ ਸਗੋਂ ਉਸ ਨੂੰ ਯਹੋਵਾਹ ਦੇ ਅੱਗੇ ਡੋਲ੍ਹ ਦਿੱਤਾ
이 세 사람이 블레셋 사람의 군대를 충돌하고 지나가서 베들레헴성문 곁 우물물을 길어 가지고 다윗에게로 왔으나 다윗이 마시기를 기뻐아니하고 그 물을 여호와께 부어드리고
19 ੧੯ ਅਤੇ ਆਖਿਆ, ਹੇ ਪਰਮੇਸ਼ੁਰ, ਇਹ ਮੇਰੇ ਤੋਂ ਦੂਰ ਹੋਵੇ, ਜੋ ਮੈਂ ਇਹ ਕੰਮ ਕਰਾਂ, ਕੀ ਮੈਂ ਇਨ੍ਹਾਂ ਲੋਕਾਂ ਦਾ ਲਹੂ ਪੀਵਾਂ, ਜਿਨ੍ਹਾਂ ਨੇ ਆਪਣੀਆਂ ਜਾਨਾਂ ਨੂੰ ਹਥੇਲੀ ਉੱਤੇ ਧਰਿਆ ਹੈ? ਕਿਉਂ ਜੋ ਉਹ ਆਪਣੀ ਜਾਨ ਨੂੰ ਤਲੀ ਉੱਤੇ ਰੱਖ ਕੇ ਇਸ ਨੂੰ ਲਿਆਏ, ਇਸ ਲਈ ਉਸ ਨੇ ਉਹ ਨੂੰ ਪੀਣ ਤੋਂ ਇਨਕਾਰ ਕੀਤਾ। ਇਸ ਤਰ੍ਹਾਂ ਦੇ ਕੰਮ ਇਨ੍ਹਾਂ ਤਿੰਨ ਸੂਰਮਿਆਂ ਨੇ ਕੀਤੇ।
가로되 내 하나님이여 내가 결단코 이런 일을 하지 아니하리이다 생명을 돌아보지 아니하고 갔던 사람들의 피를 어찌 마시리이까 하고 마시기를 즐겨 아니하니라 세 용사가 이런 일을 행하였더라
20 ੨੦ ਅਤੇ ਯੋਆਬ ਦਾ ਭਰਾ ਅਬੀਸ਼ਈ ਉਨ੍ਹਾਂ ਤਿੰਨਾਂ ਵਿੱਚੋਂ ਮੁਖੀਆ ਸੀ ਕਿਉਂ ਜੋ ਉਸ ਨੇ ਤਿੰਨ ਸੌ ਜਣਿਆਂ ਉੱਤੇ ਆਪਣਾ ਬਰਛਾ ਚਲਾਇਆ ਅਤੇ ਉਨ੍ਹਾਂ ਨੂੰ ਮਾਰ ਸੁੱਟਿਆ, ਤਾਂ ਉਹ ਇਨ੍ਹਾਂ ਤਿੰਨਾਂ ਦੇ ਵਿੱਚੋਂ ਨਾਮੀ ਬਣਿਆ।
요압의 아우 아비새는 그 삼인의 두목이라 저가 창을 들어 삼백인을 죽이고 그 삼인 중에 이름을 얻었으니
21 ੨੧ ਉਨ੍ਹਾਂ ਤਿੰਨਾਂ ਦੇ ਵਿੱਚ ਇਹ ਉਨ੍ਹਾਂ ਦੋਹਾਂ ਨਾਲੋਂ ਜ਼ਿਆਦਾ ਪਤਵੰਤਾ ਸੀ ਅਤੇ ਉਨ੍ਹਾਂ ਦਾ ਪ੍ਰਧਾਨ ਹੋਇਆ ਪਰ ਉਹ ਉਨ੍ਹਾਂ ਪਹਿਲੇ ਤਿੰਨਾਂ ਦੇ ਦਰਜੇ ਤੱਕ ਨਾ ਪਹੁੰਚਿਆ।
저는 둘째 삼인 중에 가장 존귀하여 저희의 두목이 되었으나 그러나 첫째 삼인에게는 미치지 못하니라
22 ੨੨ ਅਤੇ ਯਹੋਯਾਦਾ ਦਾ ਪੁੱਤਰ ਬਨਾਯਾਹ ਜਿਹੜਾ ਇੱਕ ਕਬਸਿਏਲੀ ਸੂਰਮੇ ਦਾ ਪੁੱਤਰ ਸੀ ਜਿਸ ਨੇ ਵੱਡੀ ਬਹਾਦੁਰੀ ਦੇ ਕੰਮ ਕੀਤੇ ਸਨ, ਉਸ ਨੇ ਮੋਆਬ ਦੇ ਦੋ ਸ਼ੇਰ ਵਰਗੇ ਜੁਆਨਾਂ ਨੂੰ ਅਤੇ ਬਰਫ਼ ਦੀ ਰੁੱਤ ਵਿੱਚ ਇੱਕ ਟੋਏ ਦੇ ਵਿੱਚ ਜਾ ਕੇ ਇੱਕ ਸ਼ੇਰ ਨੂੰ ਮਾਰ ਸੁੱਟਿਆ
갑스엘 용사의 손자 여호야다의 아들 브나야는 효용한 일을 행한자라 저가 모압 아리엘의 아들 둘을 죽였고 또 눈 올 때에 함정에 내려가서 한 사자를 죽였으며
23 ੨੩ ਅਤੇ ਉਸ ਨੇ ਪੰਜ ਹੱਥ ਦੇ ਇੱਕ ਲੰਮੇ ਮਿਸਰੀ ਜੁਆਨ ਨੂੰ ਜਾਨ ਤੋਂ ਮਾਰ ਦਿੱਤਾ, ਉਸ ਮਿਸਰੀ ਦੇ ਹੱਥ ਵਿੱਚ ਜੁਲਾਹੇ ਦੇ ਸ਼ਤੀਰ ਵਰਗਾ ਇੱਕ ਬਰਛਾ ਸੀ ਪਰ ਉਹ ਇੱਕ ਲਾਠੀ ਲੈ ਕੇ ਉਹ ਦੇ ਕੋਲ ਉਤਰਿਆ ਅਤੇ ਉਹ ਨੇ ਬਰਛਾ ਮਿਸਰੀ ਦੇ ਹੱਥੋਂ ਖੋਹ ਲਿਆ, ਅਤੇ ਉਸੇ ਦੇ ਬਰਛੇ ਨਾਲ ਉਸ ਨੂੰ ਮਾਰ ਸੁੱਟਿਆ।
또 장대한 애굽 사람을 죽였는데 그 사람의 키가 다섯 규빗이요 그 손에 든 창이 베틀채 같으나 저가 막대기를 가지고 내려가서 그 애굽 사람의 손에서 창을 빼앗아 그 창으로 죽였더라
24 ੨੪ ਯਹੋਯਾਦਾ ਦੇ ਪੁੱਤਰ ਬਨਾਯਾਹ ਨੇ ਇਹੋ ਜਿਹੇ ਕੰਮ ਕੀਤੇ, ਅਤੇ ਉਨ੍ਹਾਂ ਤਿੰਨਾਂ ਸੂਰਮਿਆਂ ਵਿੱਚ ਉਸ ਦਾ ਨਾਮ ਸੀ
여호야다의 아들 브나야가 이런 일을 행하였으므로 세 용사 중에 이름을 얻고
25 ੨੫ ਵੇਖੋ, ਉਹ ਉਨ੍ਹਾਂ ਤੀਹਾਂ ਨਾਲੋਂ ਵੱਧ ਪਤਵੰਤਾ ਸੀ ਤਾਂ ਵੀ ਉਹ ਪਹਿਲੇ ਤਿੰਨਾਂ ਦੇ ਦਰਜੇ ਤੱਕ ਨਾ ਪਹੁੰਚਿਆ ਅਤੇ ਦਾਊਦ ਨੇ ਉਸ ਨੂੰ ਆਪਣੇ ਰਾਖਿਆਂ ਦਾ ਪ੍ਰਧਾਨ ਨਿਯੁਕਤ ਕੀਤਾ।
삼십인보다 존귀하나 그러나 첫 삼인에게는 미치지 못하니라 다윗이 저를 세워 시위대 장관을 삼았더라
26 ੨੬ ਫੌਜਾਂ ਦੇ ਸੂਰਮੇ ਇਹ ਸਨ, ਯੋਆਬ ਦਾ ਭਰਾ ਅਸਾਹੇਲ, ਬੈਤਲਹਮੀ ਦੋਦੋ ਦਾ ਪੁੱਤਰ ਅਲਹਨਾਨ
또 군중의 큰 용사는 요압의 아우 아사헬과 베들레헴 사람 도도의 아들 엘하난과
27 ੨੭ ਹਰੋਰੀ ਸ਼ੰਮੋਥ, ਪਲੋਨੀ ਹਲਸ
하롤 사람 삼훗과 블론 사람 헬레스와
28 ੨੮ ਤਕੋਈ ਇੱਕੇਸ਼ ਦਾ ਪੁੱਤਰ ਈਰਾ, ਅਬੀਅਜ਼ਰ ਅੰਨਥੋਥੀ,
드고아 사람 익게스의 아들 이라와 아나돗 사람 아비에셀과
29 ੨੯ ਹੁਸ਼ਾਥੀ ਸਿਬਕੀ, ਅਹੋਹੀ ਈਲਈ,
후사 사람 십브개와 아호아 사람 일래와
30 ੩੦ ਨਟੋਫਾਥੀ ਮਹਰਈ, ਨਟੋਫਾਥੀ ਬਆਨਾਹ ਦਾ ਪੁੱਤਰ ਹੇਲਦ
느도바 사람 마하래와 느도바 사람 바아나의 아들 헬렛과
31 ੩੧ ਗਿਬਅਹ ਦਾ ਬਿਨਯਾਮੀਨੀ ਰੀਬਈ ਦਾ ਪੁੱਤਰ ਈਥਈ, ਬਨਾਯਾਹ ਪਿਰਾਥੋਨੀ,
베냐민 자손에 속한 기브아 사람 리배의 아들 이대와 비라돈 사람 브나야와
32 ੩੨ ਗਾਸ਼ ਦੀਆਂ ਨਦੀਆਂ ਦੇ ਕੋਲ ਦਾ ਹੂਰਈ, ਅਰਬਾਥੀ ਅਬੀਏਲ,
가아스 시냇가에 사는 후래와 아르바 사람 아비엘과
33 ੩੩ ਬਹਰੂਮੀ ਅਜ਼ਮਾਵਥ, ਅਲਯਹਬਾ ਸ਼ਅਲਬੋਨੀ
바하룸 사람 아스마웹과 사알본 사람 엘리아바와
34 ੩੪ ਗਿਜ਼ੋਨੀ ਹਾਸੇਮ ਦਾ ਪੁੱਤਰ, ਹਰਾਰੀ ਸ਼ਾਗੇ ਦਾ ਪੁੱਤਰ ਯੋਨਾਥਾਨ
기손 사람 하셈의 아들들과 하랄 사람 사게의 아들 요나단과
35 ੩੫ ਹਰਾਰੀ ਸਾਕਾਰ ਦਾ ਪੁੱਤਰ ਅਹੀਆਮ, ਊਰ ਦਾ ਪੁੱਤਰ ਅਲੀਫਾਲ
하랄 사람 사갈의 아들 아히암과 울의 아들 엘리발과
36 ੩੬ ਮਕੇਰਾਥੀ ਹੇਫ਼ਰ, ਪਲੋਨੀ ਅਹੀਯਾਹ
므게랏 사람 헤벨과 블론 사람 아히야와
37 ੩੭ ਕਰਮਲੀ ਹਸਰੋ, ਅਜ਼ਬਈ ਦਾ ਪੁੱਤਰ ਨਅਰਈ
갈멜 사람 헤스로와 에스배의 아들 나아래와
38 ੩੮ ਨਾਥਾਨ ਦਾ ਭਰਾ ਯੋਏਲ, ਹਗਰੀ ਦਾ ਪੁੱਤਰ ਮਿਬਹਾਰ
나단의 아우 요엘과 하그리의 아들 밉할과
39 ੩੯ ਅੰਮੋਨੀ ਸਲਕ, ਬੇਰੋਥੀ ਨਹਰਈ, ਸਰੂਯਾਹ ਦੇ ਪੁੱਤਰ ਯੋਆਬ ਦਾ ਸ਼ਸਤਰ ਦਾ ਚੁੱਕਣ ਵਾਲਾ
암몬 사람 셀렉과 스루야의 아들 요압의 병기 잡은 자 베롯 사람 나하래와
40 ੪੦ ਈਰਾ ਯਿਥਰੀ ਅਤੇ ਗਾਰੇਬ ਯਿਥਰੀ
이델 사람 이라와 이델 사람 가렙과
41 ੪੧ ਹਿੱਤੀ ਊਰਿੱਯਾਹ, ਅਹਲਈ ਦਾ ਪੁੱਤਰ ਜ਼ਾਬਾਦ
헷 사람 우리아와 알래의 아들 사밧과
42 ੪੨ ਰਊਬੇਨੀ ਸ਼ੀਜ਼ਾ ਦਾ ਪੁੱਤਰ ਅਦੀਨਾ ਰਊਬੇਨੀਆਂ ਦਾ ਮੁਖੀਆ ਤੇ ਉਹ ਦੇ ਨਾਲ ਤੀਹ
르우벤 자손 시사의 아들 곧 르우벤 자손의 두목 아디나와 그 종자 삼십인과
43 ੪੩ ਮਅਕਾਹ ਦਾ ਪੁੱਤਰ ਹਾਨਾਨ, ਮਿਥਨੀ ਯੋਸ਼ਾਫ਼ਾਤ
마아가의 아들 하난과 미덴 사람 요사밧과
44 ੪੪ ਅਸ਼ਤਾਰਾਥੀ ਉੱਜ਼ੀਯਾਹ, ਅਰੋਏਰੀ ਹੋਥਾਮ ਦੇ ਪੁੱਤਰ ਸ਼ਾਮਾ ਤੇ ਯਈਏਲ
아스드랏 사람 웃시야와 아로엘 사람 호담의 아들 사마와 여이엘과
45 ੪੫ ਸ਼ਿਮਰੀ ਦਾ ਪੁੱਤਰ ਯਦੀਏਲ, ਤੇ ਉਹ ਦਾ ਭਰਾ ਯੋਹਾ, ਤੀਸੀ
시므리의 아들 여디아엘과 그 아우 디스 사람 요하와
46 ੪੬ ਮਹਵੀ ਅਲੀਏਲ ਤੇ ਅਲਨਾਮ ਦੇ ਪੁੱਤਰ ਯਿਰੀਬਈ ਤੇ ਯੋਸ਼ਵਯਾਹ ਅਤੇ ਯਿਥਮਾਹ ਮੋਆਬੀ
마하위 사람 엘리엘과 엘라암의 아들 여리배와 요사위야와 모압사람 이드마와
47 ੪੭ ਅਲੀਏਲ ਤੇ ਓਬੇਦ ਤੇ ਯਅਸੀਏਲ ਮਸੋਬਾਯਾਥੀ।
엘리엘과 오벳과 므소바 사람 야아시엘이더라