< 1 ਇਤਿਹਾਸ 13 >

1 ਦਾਊਦ ਨੇ ਹਜ਼ਾਰਾਂ ਤੇ ਸੈਂਕੜਿਆਂ ਦੇ ਸਰਦਾਰ ਸਗੋਂ ਸਾਰੇ ਹਾਕਮਾਂ ਨਾਲ ਸਲਾਹ ਕੀਤੀ।
داوود پس از مشورت با فرماندهان سپاه،
2 ਅਤੇ ਦਾਊਦ ਨੇ ਇਸਰਾਏਲ ਦੀ ਸਾਰੀ ਸਭਾ ਨੂੰ ਆਖਿਆ ਕਿ ਜੇ ਤੁਹਾਨੂੰ ਚੰਗਾ ਲੱਗੇ ਅਤੇ ਜੇ ਇਹ ਯਹੋਵਾਹ ਸਾਡੇ ਪਰਮੇਸ਼ੁਰ ਵੱਲੋਂ ਹੋਵੇ, ਤਾਂ ਅਸੀਂ ਇਸਰਾਏਲ ਦੇ ਸਾਰੇ ਦੇਸ ਵਿੱਚ ਆਪਣੇ ਰਹਿੰਦੇ ਭਰਾਵਾਂ ਦੇ ਕੋਲ ਅਤੇ ਉਨ੍ਹਾਂ ਦੇ ਨਾਲ ਜਾਜਕਾਂ ਤੇ ਲੇਵੀਆਂ ਦੇ ਕੋਲ, ਉਨ੍ਹਾਂ ਦੇ ਸ਼ਹਿਰਾਂ ਅਤੇ ਉਨ੍ਹਾਂ ਦੀਆਂ ਸ਼ਾਮਲਾਟਾਂ ਵਿੱਚ ਸਾਡੇ ਕੋਲ ਇਕੱਠੇ ਹੋਣ
خطاب به مردان اسرائیل که در حبرون جمع شده بودند چنین گفت: «حال که شما قصد دارید مرا پادشاه خود سازید و خداوند، خدای ما نیز پادشاهی مرا قبول فرموده است، بیایید برای تمام برادرانمان در سراسر اسرائیل پیغام بفرستیم و آنها را با کاهنان و لاویان دعوت کنیم که بیایند و به جمع ما ملحق شوند.
3 ਅਤੇ ਅਸੀਂ ਆਪਣੇ ਪਰਮੇਸ਼ੁਰ ਦਾ ਸੰਦੂਕ ਆਪਣੇ ਕੋਲ ਇੱਥੇ ਮੋੜ ਲਿਆਈਏ, ਕਿਉਂ ਜੋ ਅਸੀਂ ਸ਼ਾਊਲ ਦਿਆਂ ਦਿਨਾਂ ਵਿੱਚ ਉਸ ਦੀ ਖੋਜ ਨਾ ਕੀਤੀ
بیایید برویم و صندوق عهد خدا را باز آوریم، زیرا از وقتی که شائول پادشاه شد به آن توجه نکرده‌ایم.»
4 ਤਦ ਸਾਰੀ ਸਭਾ ਨੇ ਆਖਿਆ ਕਿ ਅਸੀਂ ਇਸ ਤਰ੍ਹਾਂ ਕਰਾਂਗੇ, ਕਿਉਂਕਿ ਇਹ ਗੱਲ ਸਾਰੇ ਲੋਕਾਂ ਨੂੰ ਚੰਗੀ ਲੱਗੀ।
همه این پیشنهاد را پسندیدند و با آن موافقت کردند.
5 ਅਖ਼ੀਰ, ਦਾਊਦ ਨੇ ਸਾਰੇ ਇਸਰਾਏਲ ਨੂੰ ਮਿਸਰ ਦੇ ਸ਼ਹਿਰਾਂ ਤੋਂ ਹਮਾਥ ਦੇ ਰਸਤੇ ਤੱਕ ਇਕੱਠਾ ਕੀਤਾ, ਤਾਂ ਕਿ ਪਰਮੇਸ਼ੁਰ ਦੇ ਸੰਦੂਕ ਨੂੰ ਕਿਰਯਥ-ਯਾਰੀਮ ਤੋਂ ਲਿਆਉਣ
پس داوود تمام مردم را از سراسر خاک اسرائیل احضار نمود تا وقتی که صندوق عهد خداوند را از قریهٔ یعاریم می‌آورند، حضور داشته باشند.
6 ਅਤੇ ਦਾਊਦ ਅਤੇ ਸਾਰਾ ਇਸਰਾਏਲ ਬਆਲਾਹ ਨੂੰ ਅਰਥਾਤ ਕਿਰਯਥ-ਯਾਰੀਮ ਨੂੰ ਜੋ ਯਹੂਦਾਹ ਵਿੱਚ ਹੈ ਚੜ੍ਹ ਗਏ, ਤਾਂ ਕਿ ਉੱਥੋਂ ਪਰਮੇਸ਼ੁਰ ਦੇ ਸੰਦੂਕ ਨੂੰ ਲਿਆਉਣ ਅਰਥਾਤ ਉਸ ਯਹੋਵਾਹ ਦੇ ਸੰਦੂਕ ਨੂੰ, ਜਿਹੜਾ ਕਰੂਬੀਆਂ ਦੇ ਉੱਤੇ ਬਿਰਾਜਮਾਨ ਹੈ, ਜਿੱਥੇ ਉਸ ਦਾ ਨਾਮ ਲਿਆ ਜਾਂਦਾ ਹੈ
آنگاه داوود و تمام قوم اسرائیل به بعله (که همان قریه یعاریم در یهوداست) رفتند تا صندوق خدا را که نام خداوند بر آن است از آنجا بیاورند، خداوندی که میان کروبیانِ روی صندوق جلوس می‌کند.
7 ਅਤੇ ਉਨ੍ਹਾਂ ਨੇ ਪਰਮੇਸ਼ੁਰ ਦੇ ਸੰਦੂਕ ਨੂੰ ਅਬੀਨਾਦਾਬ ਦੇ ਘਰੋਂ ਕੱਢ ਕੇ ਇੱਕ ਨਵੀਂ ਬੈਲ ਗੱਡੀ ਉੱਤੇ ਰੱਖਿਆ ਅਤੇ ਊਜ਼ਾਹ ਅਤੇ ਅਹਯੋ ਬੈਲ ਗੱਡੀ ਨੂੰ ਹੱਕਦੇ ਸਨ
پس آن را از خانهٔ ابیناداب برداشتند و بر ارابه‌ای نو گذاشتند. عزا و اخیو، گاوهای ارابه را می‌راندند.
8 ਅਤੇ ਦਾਊਦ ਅਤੇ ਸਾਰਾ ਇਸਰਾਏਲ ਪਰਮੇਸ਼ੁਰ ਦੇ ਅੱਗੇ ਆਪਣੇ ਸਾਰੇ ਬਲ ਨਾਲ ਗੀਤ ਅਤੇ ਰਾਗਾਂ ਨੂੰ ਗਾਉਂਦੇ, ਸਿਤਾਰ ਤੇ ਤੰਬੂਰਾ ਅਤੇ ਢੋਲਕ, ਅਤੇ ਛੈਣੇ ਅਤੇ ਤੁਰ੍ਹੀਆਂ ਨੂੰ ਵਜਾਉਂਦੇ ਹੋਏ ਤੁਰੇ।
آنگاه داوود و تمام قوم با سرود همراه با صدای بربط و عود، دف و سنج، و شیپور در حضور خدا با تمام قدرت به شادی پرداختند.
9 ਅਤੇ ਜਦੋਂ ਉਹ ਕੀਦੋਨ ਦੇ ਪਿੜ ਕੋਲ ਪਹੁੰਚੇ ਤਾਂ ਊਜ਼ਾਹ ਨੇ ਸੰਦੂਕ ਨੂੰ ਸੰਭਾਲਣ ਲਈ ਆਪਣਾ ਹੱਥ ਵਧਾਇਆ, ਇਸ ਲਈ ਜੋ ਬਲ਼ਦਾਂ ਨੇ ਠੇਡਾ ਖਾਧਾ ਸੀ
اما وقتی به خرمنگاه کیدون رسیدند، پای گاوها لغزید و عزا دست خود را دراز کرد تا صندوق عهد را بگیرد.
10 ੧੦ ਤਾਂ ਯਹੋਵਾਹ ਦਾ ਕ੍ਰੋਧ ਊਜ਼ਾਹ ਉੱਤੇ ਭੜਕਿਆ ਅਤੇ ਉਸ ਨੇ ਉਹ ਨੂੰ ਮਾਰ ਸੁੱਟਿਆ, ਕਿਉਂਕਿ ਉਸ ਨੇ ਸੰਦੂਕ ਉੱਤੇ ਹੱਥ ਲੰਮਾ ਕੀਤਾ ਸੀ
در این موقع خشم خداوند بر عزا افروخته شد و او را کشت، چون به صندوق عهد دست زده بود. پس عزا همان جا در حضور خدا مرد.
11 ੧੧ ਅਤੇ ਉਹ ਪਰਮੇਸ਼ੁਰ ਦੇ ਅੱਗੇ ਉੱਥੇ ਹੀ ਮਰ ਗਿਆ, ਤਾਂ ਦਾਊਦ ਦੁਖੀ ਹੋਇਆ ਅਤੇ ਉਹ ਨੇ ਉਸ ਥਾਂ ਦਾ ਨਾਮ ਪਰਸ-ਊਜ਼ਾਹ ਰੱਖਿਆ ਕਿਉਂਕਿ ਉੱਥੇ ਯਹੋਵਾਹ ਨੇ ਊਜ਼ਾਹ ਨੂੰ ਮਾਰਿਆ, ਇਹ ਨਾਮ ਅੱਜ ਤੱਕ ਪ੍ਰਸਿੱਧ ਹੈ
داوود از این عمل خداوند غمگین شد و آن مکان را «مجازات عزا» نامید که تا به امروز هم به این نام معروف است.
12 ੧੨ ਅਤੇ ਦਾਊਦ ਉਸ ਦਿਨ ਯਹੋਵਾਹ ਤੋਂ ਡਰ ਗਿਆ ਅਤੇ ਆਖਿਆ, ਮੈਂ ਯਹੋਵਾਹ ਦੇ ਸੰਦੂਕ ਨੂੰ ਆਪਣੇ ਕੋਲ ਕਿਵੇਂ ਲਿਆਵਾਂ?
آن روز، داوود از خدا ترسید و گفت: «چطور می‌توانم صندوق عهد خدا را به خانه ببرم؟»
13 ੧੩ ਸੋ ਦਾਊਦ ਸੰਦੂਕ ਨੂੰ ਆਪਣੇ ਕੋਲ ਦਾਊਦ ਦੇ ਨਗਰ ਵਿੱਚ ਨਾ ਲਿਆਇਆ, ਸਗੋਂ ਗਿੱਤੀ ਓਬੇਦ-ਅਦੋਮ ਦੇ ਘਰ ਵਿੱਚ ਉਸ ਨੂੰ ਰੱਖ ਛੱਡਿਆ
بنابراین تصمیم گرفت به جای شهر داوود، آن را به خانهٔ عوبید ادوم که از جت آمده بود، ببرد.
14 ੧੪ ਅਤੇ ਪਰਮੇਸ਼ੁਰ ਦਾ ਸੰਦੂਕ ਓਬੇਦ-ਅਦੋਮ ਦੇ ਘਰਾਣੇ ਕੋਲ ਉਸ ਦੇ ਘਰ ਵਿੱਚ ਤਿੰਨਾਂ ਮਹੀਨਿਆਂ ਤੱਕ ਰਿਹਾ, ਅਤੇ ਯਹੋਵਾਹ ਨੇ ਓਬੇਦ-ਅਦੋਮ ਦੇ ਘਰ ਨੂੰ ਅਤੇ ਉਸ ਦੀਆਂ ਸਾਰੀਆਂ ਵਸਤਾਂ ਨੂੰ ਬਰਕਤ ਦਿੱਤੀ।
صندوق عهد سه ماه در خانهٔ عوبید ماند و خداوند عوبید و تمام اهل خانهٔ او را برکت داد.

< 1 ਇਤਿਹਾਸ 13 >