< 1 ਇਤਿਹਾਸ 13 >
1 ੧ ਦਾਊਦ ਨੇ ਹਜ਼ਾਰਾਂ ਤੇ ਸੈਂਕੜਿਆਂ ਦੇ ਸਰਦਾਰ ਸਗੋਂ ਸਾਰੇ ਹਾਕਮਾਂ ਨਾਲ ਸਲਾਹ ਕੀਤੀ।
I David uèini vijeæe s tisuænicima i sa stotinicima i sa svijem vojvodama,
2 ੨ ਅਤੇ ਦਾਊਦ ਨੇ ਇਸਰਾਏਲ ਦੀ ਸਾਰੀ ਸਭਾ ਨੂੰ ਆਖਿਆ ਕਿ ਜੇ ਤੁਹਾਨੂੰ ਚੰਗਾ ਲੱਗੇ ਅਤੇ ਜੇ ਇਹ ਯਹੋਵਾਹ ਸਾਡੇ ਪਰਮੇਸ਼ੁਰ ਵੱਲੋਂ ਹੋਵੇ, ਤਾਂ ਅਸੀਂ ਇਸਰਾਏਲ ਦੇ ਸਾਰੇ ਦੇਸ ਵਿੱਚ ਆਪਣੇ ਰਹਿੰਦੇ ਭਰਾਵਾਂ ਦੇ ਕੋਲ ਅਤੇ ਉਨ੍ਹਾਂ ਦੇ ਨਾਲ ਜਾਜਕਾਂ ਤੇ ਲੇਵੀਆਂ ਦੇ ਕੋਲ, ਉਨ੍ਹਾਂ ਦੇ ਸ਼ਹਿਰਾਂ ਅਤੇ ਉਨ੍ਹਾਂ ਦੀਆਂ ਸ਼ਾਮਲਾਟਾਂ ਵਿੱਚ ਸਾਡੇ ਕੋਲ ਇਕੱਠੇ ਹੋਣ
I reèe David svemu zboru Izrailjevu: ako vam je po volji, i ako je od Gospoda Boga našega, da pošaljemo na sve strane k braæi svojoj ostaloj po svijem krajevima Izrailjevijem, i k sveštenicima i Levitima po gradovima i podgraðima njihovijem, da se skupe k nama,
3 ੩ ਅਤੇ ਅਸੀਂ ਆਪਣੇ ਪਰਮੇਸ਼ੁਰ ਦਾ ਸੰਦੂਕ ਆਪਣੇ ਕੋਲ ਇੱਥੇ ਮੋੜ ਲਿਆਈਏ, ਕਿਉਂ ਜੋ ਅਸੀਂ ਸ਼ਾਊਲ ਦਿਆਂ ਦਿਨਾਂ ਵਿੱਚ ਉਸ ਦੀ ਖੋਜ ਨਾ ਕੀਤੀ
Pa da donesemo k sebi kovèeg Boga svojega, jer ga ne tražismo za vremena Saulova.
4 ੪ ਤਦ ਸਾਰੀ ਸਭਾ ਨੇ ਆਖਿਆ ਕਿ ਅਸੀਂ ਇਸ ਤਰ੍ਹਾਂ ਕਰਾਂਗੇ, ਕਿਉਂਕਿ ਇਹ ਗੱਲ ਸਾਰੇ ਲੋਕਾਂ ਨੂੰ ਚੰਗੀ ਲੱਗੀ।
A sav zbor reèe da se tako uèini, jer to bi po volji svemu narodu.
5 ੫ ਅਖ਼ੀਰ, ਦਾਊਦ ਨੇ ਸਾਰੇ ਇਸਰਾਏਲ ਨੂੰ ਮਿਸਰ ਦੇ ਸ਼ਹਿਰਾਂ ਤੋਂ ਹਮਾਥ ਦੇ ਰਸਤੇ ਤੱਕ ਇਕੱਠਾ ਕੀਤਾ, ਤਾਂ ਕਿ ਪਰਮੇਸ਼ੁਰ ਦੇ ਸੰਦੂਕ ਨੂੰ ਕਿਰਯਥ-ਯਾਰੀਮ ਤੋਂ ਲਿਆਉਣ
I tako David sabra sav narod Izrailjev od Sihora Misirskoga dori do Emata, da donesu kovèeg Božji iz Kirijat-Jarima.
6 ੬ ਅਤੇ ਦਾਊਦ ਅਤੇ ਸਾਰਾ ਇਸਰਾਏਲ ਬਆਲਾਹ ਨੂੰ ਅਰਥਾਤ ਕਿਰਯਥ-ਯਾਰੀਮ ਨੂੰ ਜੋ ਯਹੂਦਾਹ ਵਿੱਚ ਹੈ ਚੜ੍ਹ ਗਏ, ਤਾਂ ਕਿ ਉੱਥੋਂ ਪਰਮੇਸ਼ੁਰ ਦੇ ਸੰਦੂਕ ਨੂੰ ਲਿਆਉਣ ਅਰਥਾਤ ਉਸ ਯਹੋਵਾਹ ਦੇ ਸੰਦੂਕ ਨੂੰ, ਜਿਹੜਾ ਕਰੂਬੀਆਂ ਦੇ ਉੱਤੇ ਬਿਰਾਜਮਾਨ ਹੈ, ਜਿੱਥੇ ਉਸ ਦਾ ਨਾਮ ਲਿਆ ਜਾਂਦਾ ਹੈ
I otide David sa svijem Izrailjem u Valu, u Kirijat-Jarim Judin, da prenesu odande kovèeg Boga Gospoda, koji sjedi na heruvimima, èije se ime prizivlje.
7 ੭ ਅਤੇ ਉਨ੍ਹਾਂ ਨੇ ਪਰਮੇਸ਼ੁਰ ਦੇ ਸੰਦੂਕ ਨੂੰ ਅਬੀਨਾਦਾਬ ਦੇ ਘਰੋਂ ਕੱਢ ਕੇ ਇੱਕ ਨਵੀਂ ਬੈਲ ਗੱਡੀ ਉੱਤੇ ਰੱਖਿਆ ਅਤੇ ਊਜ਼ਾਹ ਅਤੇ ਅਹਯੋ ਬੈਲ ਗੱਡੀ ਨੂੰ ਹੱਕਦੇ ਸਨ
I povezoše kovèeg Božji na novijem kolima iz kuæe Avinadavove; a Uza i Ahijo upravljahu kolima.
8 ੮ ਅਤੇ ਦਾਊਦ ਅਤੇ ਸਾਰਾ ਇਸਰਾਏਲ ਪਰਮੇਸ਼ੁਰ ਦੇ ਅੱਗੇ ਆਪਣੇ ਸਾਰੇ ਬਲ ਨਾਲ ਗੀਤ ਅਤੇ ਰਾਗਾਂ ਨੂੰ ਗਾਉਂਦੇ, ਸਿਤਾਰ ਤੇ ਤੰਬੂਰਾ ਅਤੇ ਢੋਲਕ, ਅਤੇ ਛੈਣੇ ਅਤੇ ਤੁਰ੍ਹੀਆਂ ਨੂੰ ਵਜਾਉਂਦੇ ਹੋਏ ਤੁਰੇ।
A David i sav narod Izrailjev igrahu pred Bogom iz sve snage pjevajuæi i udarajuæi u gusle i u psaltire i u bubnje i u kimvale i trubeæi u trube.
9 ੯ ਅਤੇ ਜਦੋਂ ਉਹ ਕੀਦੋਨ ਦੇ ਪਿੜ ਕੋਲ ਪਹੁੰਚੇ ਤਾਂ ਊਜ਼ਾਹ ਨੇ ਸੰਦੂਕ ਨੂੰ ਸੰਭਾਲਣ ਲਈ ਆਪਣਾ ਹੱਥ ਵਧਾਇਆ, ਇਸ ਲਈ ਜੋ ਬਲ਼ਦਾਂ ਨੇ ਠੇਡਾ ਖਾਧਾ ਸੀ
A kad doðoše do gumna Hidonova, Uza se maši rukom da prihvati kovèeg, jer volovi potegoše na stranu.
10 ੧੦ ਤਾਂ ਯਹੋਵਾਹ ਦਾ ਕ੍ਰੋਧ ਊਜ਼ਾਹ ਉੱਤੇ ਭੜਕਿਆ ਅਤੇ ਉਸ ਨੇ ਉਹ ਨੂੰ ਮਾਰ ਸੁੱਟਿਆ, ਕਿਉਂਕਿ ਉਸ ਨੇ ਸੰਦੂਕ ਉੱਤੇ ਹੱਥ ਲੰਮਾ ਕੀਤਾ ਸੀ
I Gospod se razgnjevi na Uzu, i udari ga što se maši rukom za kovèeg, te umrije ondje pred Bogom.
11 ੧੧ ਅਤੇ ਉਹ ਪਰਮੇਸ਼ੁਰ ਦੇ ਅੱਗੇ ਉੱਥੇ ਹੀ ਮਰ ਗਿਆ, ਤਾਂ ਦਾਊਦ ਦੁਖੀ ਹੋਇਆ ਅਤੇ ਉਹ ਨੇ ਉਸ ਥਾਂ ਦਾ ਨਾਮ ਪਰਸ-ਊਜ਼ਾਹ ਰੱਖਿਆ ਕਿਉਂਕਿ ਉੱਥੇ ਯਹੋਵਾਹ ਨੇ ਊਜ਼ਾਹ ਨੂੰ ਮਾਰਿਆ, ਇਹ ਨਾਮ ਅੱਜ ਤੱਕ ਪ੍ਰਸਿੱਧ ਹੈ
I ožalosti se David što Gospod ubi Uzu: zato se prozva ono mjesto Fares-Uza do danas.
12 ੧੨ ਅਤੇ ਦਾਊਦ ਉਸ ਦਿਨ ਯਹੋਵਾਹ ਤੋਂ ਡਰ ਗਿਆ ਅਤੇ ਆਖਿਆ, ਮੈਂ ਯਹੋਵਾਹ ਦੇ ਸੰਦੂਕ ਨੂੰ ਆਪਣੇ ਕੋਲ ਕਿਵੇਂ ਲਿਆਵਾਂ?
I uplaši se David od Boga u onaj dan, i reèe: kako æu donijeti k sebi kovèeg Božji?
13 ੧੩ ਸੋ ਦਾਊਦ ਸੰਦੂਕ ਨੂੰ ਆਪਣੇ ਕੋਲ ਦਾਊਦ ਦੇ ਨਗਰ ਵਿੱਚ ਨਾ ਲਿਆਇਆ, ਸਗੋਂ ਗਿੱਤੀ ਓਬੇਦ-ਅਦੋਮ ਦੇ ਘਰ ਵਿੱਚ ਉਸ ਨੂੰ ਰੱਖ ਛੱਡਿਆ
I ne prenese David kovèega k sebi u grad Davidov, nego ga skloni u kuæu Ovid-Edoma Getejina.
14 ੧੪ ਅਤੇ ਪਰਮੇਸ਼ੁਰ ਦਾ ਸੰਦੂਕ ਓਬੇਦ-ਅਦੋਮ ਦੇ ਘਰਾਣੇ ਕੋਲ ਉਸ ਦੇ ਘਰ ਵਿੱਚ ਤਿੰਨਾਂ ਮਹੀਨਿਆਂ ਤੱਕ ਰਿਹਾ, ਅਤੇ ਯਹੋਵਾਹ ਨੇ ਓਬੇਦ-ਅਦੋਮ ਦੇ ਘਰ ਨੂੰ ਅਤੇ ਉਸ ਦੀਆਂ ਸਾਰੀਆਂ ਵਸਤਾਂ ਨੂੰ ਬਰਕਤ ਦਿੱਤੀ।
I osta kovèeg Božji kod porodice Ovid-Edomove u kuæi njegovoj tri mjeseca. I Gospod blagoslovi dom Ovid-Edomov i sve što imaše.