< 1 ਇਤਿਹਾਸ 14 >

1 ਸੂਰ ਦੇ ਰਾਜਾ ਹੀਰਾਮ ਨੇ ਦਾਊਦ ਕੋਲ ਸੰਦੇਸ਼ਵਾਹਕ ਭੇਜੇ ਅਤੇ ਉਸਦਾ ਮਹਿਲ ਬਣਾਉਣ ਲਈ ਦਿਆਰ ਦੀ ਲੱਕੜ, ਰਾਜ ਮਿਸਤਰੀ ਅਤੇ ਤਰਖਾਣ ਵੀ ਭੇਜੇ।
Hiram, roi de Tyr, envoya des messagers à David avec des cèdres, des maçons et des charpentiers, pour lui construire une maison.
2 ਦਾਊਦ ਜਾਣ ਗਿਆ ਕਿ ਯਹੋਵਾਹ ਨੇ ਉਸ ਨੂੰ ਇਸਰਾਏਲ ਦਾ ਰਾਜਾ ਠਹਿਰਾਇਆ ਹੈ, ਕਿਉਂ ਜੋ ਉਸ ਦਾ ਰਾਜ ਉਸ ਦੀ ਪਰਜਾ ਇਸਰਾਏਲ ਦੇ ਕਾਰਨ ਅੱਤ ਉੱਚਾ ਕੀਤਾ ਗਿਆ।
David s'aperçut que Yahvé l'avait établi roi sur Israël, car son royaume était très élevé, à cause de son peuple Israël.
3 ਦਾਊਦ ਨੇ ਯਰੂਸ਼ਲਮ ਵਿੱਚ ਹੋਰ ਵੀ ਇਸਤਰੀਆਂ ਨਾਲ ਵਿਆਹ ਕੀਤਾ ਅਤੇ ਉਸ ਦੇ ਘਰ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ।
David prit d'autres femmes à Jérusalem, et il engendra d'autres fils et d'autres filles.
4 ਉਸ ਦੇ ਪੁੱਤਰਾਂ ਦੇ ਨਾਮ ਜਿਹੜੇ ਯਰੂਸ਼ਲਮ ਵਿੱਚ ਜੰਮੇ ਇਹ ਸਨ - ਸ਼ਮੂਆਹ, ਸ਼ੋਬਾਬ, ਨਾਥਾਨ, ਸੁਲੇਮਾਨ,
Voici les noms des enfants qu'il eut à Jérusalem: Shammua, Shobab, Nathan, Salomon,
5 ਯਿਬਹਾਰ, ਅਲੀਸ਼ੂਆ, ਅਲਪਾਲਟ,
Ibhar, Elishua, Elpelet,
6 ਨੋਗਹ, ਨਫ਼ਗ, ਯਾਫ਼ੀਆ,
Nogah, Nepheg, Japhia,
7 ਅਲੀਸ਼ਾਮਾ, ਬਅਲਯਾਦਾ ਅਤੇ ਅਲੀਫ਼ਾਲਟ।
Elishama, Beeliada et Eliphelet.
8 ਜਦੋਂ ਫ਼ਲਿਸਤੀਆਂ ਨੇ ਸੁਣਿਆ ਕਿ ਦਾਊਦ ਦਾ ਸਾਰੇ ਇਸਰਾਏਲ ਉੱਤੇ ਰਾਜਾ ਹੋਣ ਲਈ ਮਸਹ ਕੀਤਾ ਗਿਆ ਹੈ, ਤਦ ਸਾਰੇ ਫ਼ਲਿਸਤੀ ਦਾਊਦ ਨੂੰ ਲੱਭਣ ਲਈ ਆਏ, ਤਾਂ ਦਾਊਦ ਇਹ ਸੁਣ ਕੇ ਉਨ੍ਹਾਂ ਦਾ ਸਾਹਮਣਾ ਕਰਨ ਨੂੰ ਨਿੱਕਲਿਆ
Lorsque les Philistins apprirent que David avait été oint roi sur tout Israël, tous les Philistins montèrent à la recherche de David; David l'apprit et sortit à leur rencontre.
9 ਅਤੇ ਫ਼ਲਿਸਤੀਆਂ ਨੇ ਆ ਕੇ ਰਫ਼ਾਈਮ ਦੀ ਘਾਟੀ ਵਿੱਚ ਹਮਲਾ ਕੀਤਾ
Les Philistins étaient venus et avaient fait un raid dans la vallée des Rephaïm.
10 ੧੦ ਤਦ ਦਾਊਦ ਨੇ ਯਹੋਵਾਹ ਕੋਲੋਂ ਪੁੱਛਿਆ, “ਕੀ ਮੈਂ ਫ਼ਲਿਸਤੀਆਂ ਦਾ ਸਾਹਮਣਾ ਕਰਨ ਨੂੰ ਜਾਂਵਾਂ ਅਤੇ ਕੀ ਤੂੰ ਉਨ੍ਹਾਂ ਨੂੰ ਮੇਰੇ ਵੱਸ ਕਰ ਦੇਵੇਂਗਾ?” ਅਤੇ ਜਦੋਂ ਯਹੋਵਾਹ ਨੇ ਉਸ ਨੂੰ ਆਖਿਆ, “ਜਾ, ਹਮਲਾ ਕਰ ਕਿਉਂ ਜੋ ਜ਼ਰੂਰ ਹੀ ਮੈਂ ਉਨ੍ਹਾਂ ਨੂੰ ਤੇਰੇ ਅਧੀਨ ਕਰ ਦਿਆਂਗਾ।”
David consulta Dieu, en disant: Monterai-je contre les Philistins? Les livreras-tu entre mes mains? » Yahvé lui dit: « Monte, car je vais les livrer entre tes mains. »
11 ੧੧ ਤਾਂ ਉਹ ਬਆਲ-ਪਰਾਸੀਮ ਨੂੰ ਚੜ੍ਹ ਆਏ, ਦਾਊਦ ਨੇ ਉਹਨਾਂ ਨੂੰ ਉੱਥੇ ਮਾਰਿਆ, ਤਾਂ ਦਾਊਦ ਨੇ ਆਖਿਆ, “ਪਰਮੇਸ਼ੁਰ ਮੇਰੇ ਹੱਥ ਨਾਲ ਮੇਰੇ ਵੈਰੀਆਂ ਉੱਤੇ ਹੜ੍ਹ ਵਾਂਗੂੰ ਟੁੱਟ ਪਿਆ, ਇਸ ਲਈ ਉਨ੍ਹਾਂ ਨੇ ਉਸ ਥਾਂ ਦਾ ਨਾਮ ਬਆਲ-ਪਰਾਸੀਮ ਰੱਖਿਆ।”
Ils montèrent donc à Baal Perazim, et David les battit là. David dit: Dieu a brisé mes ennemis par ma main, comme des eaux qui jaillissent. C'est pourquoi on donna à ce lieu le nom de Baal Perazim.
12 ੧੨ ਉਹ ਆਪਣੇ ਦੇਵਤਿਆਂ ਨੂੰ ਉੱਥੇ ਛੱਡ ਗਏ, ਤਾਂ ਦਾਊਦ ਨੇ ਉਹਨਾਂ ਦੇਵਤਿਆਂ ਨੂੰ ਅੱਗ ਵਿੱਚ ਸਾੜਨ ਦਾ ਹੁਕਮ ਦਿੱਤਾ।
Ils y laissèrent leurs dieux; David donna un ordre, et ils furent brûlés par le feu.
13 ੧੩ ਫ਼ਲਿਸਤੀ ਫੇਰ ਮੁੜ ਆਏ ਅਤੇ ਫੇਰ ਉਸੇ ਘਾਟੀ ਵਿੱਚ ਹਮਲਾ ਕੀਤਾ,
Les Philistins firent un autre raid dans la vallée.
14 ੧੪ ਤਾਂ ਦਾਊਦ ਨੇ ਪਰਮੇਸ਼ੁਰ ਕੋਲੋਂ ਪੁੱਛਿਆ ਅਤੇ ਪਰਮੇਸ਼ੁਰ ਨੇ ਉਸ ਨੂੰ ਆਖਿਆ, “ਤੂੰ ਹੁਣ ਉਨ੍ਹਾਂ ਦਾ ਪਿੱਛਾ ਨਾ ਕਰ, ਸਗੋਂ ਉਨ੍ਹਾਂ ਕੋਲੋਂ ਹਟ ਜਾ ਅਤੇ ਤੂਤਾਂ ਦੇ ਰੁੱਖਾਂ ਵੱਲੋਂ ਉਨ੍ਹਾਂ ਉੱਤੇ ਹਮਲਾ ਕਰ,
David consulta de nouveau Dieu, et Dieu lui dit: « Tu ne monteras pas après eux. Détourne-toi d'eux, et tombe sur eux en face des mûriers.
15 ੧੫ ਅਤੇ ਜਿਸ ਵੇਲੇ ਤੂੰ ਤੂਤਾਂ ਦੇ ਰੁੱਖਾਂ ਦੀਆਂ ਉੱਪਰਲੀਆਂ ਟਾਹਣੀਆਂ ਵਿੱਚ ਤੁਰਨ ਦੀ ਅਵਾਜ਼ ਸੁਣੇਂ, ਤਾਂ ਤੂੰ ਯੁੱਧ ਕਰਨ ਨੂੰ ਨਿੱਕਲ ਜਾ, ਕਿਉਂ ਜੋ ਪਰਮੇਸ਼ੁਰ ਤੇਰੇ ਅੱਗੇ-ਅੱਗੇ ਤੁਰ ਕੇ ਫ਼ਲਿਸਤੀਆਂ ਦੀ ਸੈਨਾਂ ਨੂੰ ਮਾਰਨ ਲਈ ਨਿੱਕਲਿਆ ਹੈ।”
Quand tu entendras le bruit de la marche dans les cimes des mûriers, alors tu sortiras pour combattre, car Dieu est sorti devant toi pour frapper l'armée des Philistins. »
16 ੧੬ ਦਾਊਦ ਨੇ ਪਰਮੇਸ਼ੁਰ ਦੀ ਆਗਿਆ ਦੇ ਅਨੁਸਾਰ ਹੀ ਕੀਤਾ ਅਤੇ ਉਹ ਫ਼ਲਿਸਤੀਆਂ ਦੇ ਦਲ ਨੂੰ ਗਿਬਓਨ ਤੋਂ ਲੈ ਕੇ ਗਜ਼ਰ ਤੱਕ ਮਾਰ-ਮਾਰ ਕੇ ਨਾਸ ਕਰਦਾ ਗਿਆ।
David fit ce que Dieu lui avait ordonné, et ils attaquèrent l'armée des Philistins depuis Gabaon jusqu'à Guézer.
17 ੧੭ ਤਾਂ ਦਾਊਦ ਦਾ ਨਾਮ ਸਾਰਿਆਂ ਦੇਸਾਂ ਵਿੱਚ ਫੈਲ ਗਿਆ ਅਤੇ ਯਹੋਵਾਹ ਨੇ ਸਾਰਿਆਂ ਲੋਕਾਂ ਦੇ ਮਨਾਂ ਵਿੱਚ ਉਸ ਦਾ ਡਰ ਪਾ ਦਿੱਤਾ।
La renommée de David se répandit dans tous les pays, et Yahvé fit craindre sa présence à toutes les nations.

< 1 ਇਤਿਹਾਸ 14 >