< 1 ਇਤਿਹਾਸ 15 >

1 ਦਾਊਦ ਨੇ ਆਪਣੇ ਲਈ ਆਪਣੇ ਨਗਰ ਵਿੱਚ ਮਹਿਲ ਬਣਾਵੇ, ਉਸ ਨੇ ਪਰਮੇਸ਼ੁਰ ਦੇ ਸੰਦੂਕ ਲਈ ਇੱਕ ਸਥਾਨ ਬਣਵਾਇਆ ਅਤੇ ਉਸ ਦੇ ਲਈ ਇੱਕ ਤੰਬੂ ਖੜਾ ਕੀਤਾ।
ויעש לו בתים בעיר דויד ויכן מקום לארון האלהים ויט לו אהל׃
2 ਉਸ ਵੇਲੇ ਦਾਊਦ ਨੇ ਆਖਿਆ, “ਲੇਵੀਆਂ ਤੋਂ ਬਿਨ੍ਹਾਂ ਕੋਈ ਪਰਮੇਸ਼ੁਰ ਦੇ ਸੰਦੂਕ ਦੇ ਚੁੱਕਣ ਜੋਗ ਨਹੀਂ, ਕਿਉਂ ਜੋ ਯਹੋਵਾਹ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੇ ਸੰਦੂਕ ਨੂੰ ਚੁੱਕਣ ਲਈ ਅਤੇ ਸਦਾ ਤੱਕ ਉਸ ਦੇ ਅੱਗੇ ਸੇਵਾ ਕਰਨ ਲਈ ਚੁਣਿਆ ਹੈ।”
אז אמר דויד לא לשאת את ארון האלהים כי אם הלוים כי בם בחר יהוה לשאת את ארון יהוה ולשרתו עד עולם׃
3 ਦਾਊਦ ਨੇ ਸਾਰੇ ਇਸਰਾਏਲ ਨੂੰ ਯਰੂਸ਼ਲਮ ਵਿੱਚ ਸੱਦ ਕੇ ਇਕੱਠਾ ਕੀਤਾ ਤਾਂ ਕਿ ਉਹ ਯਹੋਵਾਹ ਦੇ ਸੰਦੂਕ ਨੂੰ ਉਸ ਸਥਾਨ ਵਿੱਚ ਲੈ ਆਉਣ, ਜਿਹੜਾ ਉਸ ਨੇ ਉਹ ਦੇ ਲਈ ਤਿਆਰ ਕੀਤਾ ਸੀ।
ויקהל דויד את כל ישראל אל ירושלם להעלות את ארון יהוה אל מקומו אשר הכין לו׃
4 ਅਤੇ ਦਾਊਦ ਨੇ ਹਾਰੂਨ ਦੇ ਵੰਸ਼ ਨੂੰ ਅਤੇ ਲੇਵੀਆਂ ਨੂੰ ਇਕੱਠਾ ਕੀਤਾ,
ויאסף דויד את בני אהרן ואת הלוים׃
5 ਕਹਾਥੀਆਂ ਵਿੱਚੋਂ ਸਰਦਾਰ ਊਰੀਏਲ ਤੇ ਉਹ ਦੇ ਭਰਾ, ਇੱਕ ਸੌ ਵੀਹ
לבני קהת אוריאל השר ואחיו מאה ועשרים׃
6 ਮਰਾਰੀਆਂ ਵਿੱਚੋਂ ਉਹ ਦੇ ਸਰਦਾਰ ਅਸਾਯਾਹ ਤੇ ਉਹ ਦੇ ਭਰਾ, ਦੋ ਸੌ ਵੀਹ
לבני מררי עשיה השר ואחיו מאתים ועשרים׃
7 ਗੇਰਸ਼ੋਮੀਆਂ ਵਿੱਚੋਂ ਸਰਦਾਰ ਯੋਏਲ ਤੇ ਉਹ ਦਾ ਭਰਾ, ਇੱਕ ਸੌ ਤੀਹ
לבני גרשום יואל השר ואחיו מאה ושלשים׃
8 ਅਲੀਸਾਫ਼ਾਨ ਦੇ ਪੁੱਤਰਾਂ ਵਿੱਚੋਂ ਸਰਦਾਰ ਸ਼ਮਅਯਾਹ ਤੇ ਉਹ ਦੇ ਭਰਾ, ਦੋ ਸੌ
לבני אליצפן שמעיה השר ואחיו מאתים׃
9 ਹਬਰੋਨ ਦੇ ਪੁੱਤਰਾਂ ਵਿੱਚੋਂ ਸਰਦਾਰ ਅਲੀਏਲ ਤੇ ਉਹ ਦੇ ਭਰਾ, ਅੱਸੀ
לבני חברון אליאל השר ואחיו שמונים׃
10 ੧੦ ਉੱਜ਼ੀਏਲ ਦੇ ਪੁੱਤਰਾਂ ਵਿੱਚੋਂ ਸਰਦਾਰ ਅੰਮੀਨਾਦਾਬ ਤੇ ਉਹ ਦੇ ਭਰਾ, ਇੱਕ ਸੌ ਬਾਰਾਂ
לבני עזיאל עמינדב השר ואחיו מאה ושנים עשר׃
11 ੧੧ ਅਤੇ ਦਾਊਦ ਨੇ ਸਾਦੋਕ ਤੇ ਅਬਯਾਥਾਰ ਜਾਜਕਾਂ ਨੂੰ ਅਤੇ ਊਰੀਏਲ, ਅਸਾਯਾਹ ਤੇ ਯੋਏਲ, ਸ਼ਮਅਯਾਹ ਤੇ ਅਲੀਏਲ ਤੇ ਅੰਮੀਨਾਦਾਬ ਲੇਵੀਆਂ ਨੂੰ ਸੱਦਿਆ
ויקרא דויד לצדוק ולאביתר הכהנים וללוים לאוריאל עשיה ויואל שמעיה ואליאל ועמינדב׃
12 ੧੨ ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਲੇਵੀਆਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਹੋ। ਤੁਸੀਂ ਆਪਣੇ ਆਪ ਨੂੰ ਪਵਿੱਤਰ ਕਰੋ, ਨਾਲੇ ਤੁਸੀਂ ਤੇ ਤੁਹਾਡੇ ਭਰਾ ਵੀ ਤਾਂ ਕਿ ਤੁਸੀਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਉਸ ਸਥਾਨ ਉੱਤੇ ਲੈ ਆਓ, ਜਿਹੜਾ ਮੈਂ ਉਸ ਲਈ ਤਿਆਰ ਕੀਤਾ ਹੈ।
ויאמר להם אתם ראשי האבות ללוים התקדשו אתם ואחיכם והעליתם את ארון יהוה אלהי ישראל אל הכינותי לו׃
13 ੧੩ ਤੁਸੀਂ ਲੋਕਾਂ ਨੇ ਪਹਿਲੀ ਵਾਰੀ ਸੰਦੂਕ ਨਾ ਚੁੱਕਿਆ, ਇਸ ਲਈ ਯਹੋਵਾਹ ਸਾਡਾ ਪਰਮੇਸ਼ੁਰ ਸਾਡੇ ਉੱਤੇ ਕ੍ਰੋਧਿਤ ਹੋਇਆ, ਕਿਉਂਕਿ ਅਸੀਂ ਉਸ ਦੀ ਭਾਲ ਠਹਿਰਾਈ ਹੋਈ ਰੀਤੀ ਨਾਲ ਨਾ ਕੀਤੀ।
כי למבראשונה לא אתם פרץ יהוה אלהינו בנו כי לא דרשנהו כמשפט׃
14 ੧੪ ਤਦ ਜਾਜਕਾਂ ਅਤੇ ਲੇਵੀਆਂ ਨੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਸੰਦੂਕ ਨੂੰ ਲਿਆਉਣ ਲਈ, ਆਪਣੇ ਆਪ ਨੂੰ ਪਵਿੱਤਰ ਕੀਤਾ।
ויתקדשו הכהנים והלוים להעלות את ארון יהוה אלהי ישראל׃
15 ੧੫ ਲੇਵੀਆਂ ਨੇ ਪਰਮੇਸ਼ੁਰ ਦੇ ਸੰਦੂਕ ਨੂੰ ਚੋਬਾਂ ਨਾਲ ਆਪਣੇ ਮੋਢੇ ਉੱਤੇ ਚੁੱਕਿਆ, ਜਿਵੇਂ ਮੂਸਾ ਨੇ ਯਹੋਵਾਹ ਦੀ ਬਾਣੀ ਦੇ ਅਨੁਸਾਰ ਆਗਿਆ ਦਿੱਤੀ ਸੀ।
וישאו בני הלוים את ארון האלהים כאשר צוה משה כדבר יהוה בכתפם במטות עליהם׃
16 ੧੬ ਦਾਊਦ ਨੇ ਲੇਵੀਆਂ ਦੇ ਸਰਦਾਰਾਂ ਨੂੰ ਆਗਿਆ ਦਿੱਤੀ ਜੋ ਆਪਣੇ ਭਰਾਵਾਂ ਵਿੱਚੋਂ ਗਵੱਈਯਾਂ ਨੂੰ ਠਹਿਰਾਉਣ, ਤਾਂ ਕਿ ਉਹ ਜੈ ਕਾਰ ਤੇ ਵਜੰਤਰ ਅਰਥਾਤ ਤੰਬੂਰੇ, ਸਤਾਰਾਂ, ਮਜੀਰੇ ਛੇੜਨ, ਉੱਚੀਆਂ ਸੁਰਾਂ ਕਰ ਕੇ ਅਨੰਦਤਾਈ ਦੇ ਨਾਲ ਗਾਉਣ।
ויאמר דויד לשרי הלוים להעמיד את אחיהם המשררים בכלי שיר נבלים וכנרות ומצלתים משמיעים להרים בקול לשמחה׃
17 ੧੭ ਸੋ ਲੇਵੀਆਂ ਨੇ ਯੋਏਲ ਦੇ ਪੁੱਤਰ ਹੇਮਾਨ ਨੂੰ ਠਹਿਰਾਇਆ, ਨਾਲੇ ਉਹ ਦੇ ਭਰਾਵਾਂ ਵਿੱਚੋਂ ਬਰਕਯਾਹ ਦੇ ਪੁੱਤਰ ਆਸਾਫ਼ ਨੂੰ ਅਤੇ ਉਨ੍ਹਾਂ ਦੇ ਮਰਾਰੀ ਭਰਾਵਾਂ ਵਿੱਚੋਂ ਕੂਸ਼ਾਯਾਹ ਦੇ ਪੁੱਤਰ ਏਥਾਨ ਨੂੰ
ויעמידו הלוים את הימן בן יואל ומן אחיו אסף בן ברכיהו ומן בני מררי אחיהם איתן בן קושיהו׃
18 ੧੮ ਅਤੇ ਉਨ੍ਹਾਂ ਦੇ ਭਰਾਵਾਂ ਨੂੰ ਜਿਹੜੇ ਦੂਜੇ ਦਰਜੇ ਦੇ ਸਨ, ਜ਼ਕਰਯਾਹ, ਬੇਨ, ਯਅਜ਼ੀਏਲ, ਸ਼ਮੀਰਾਮੋਥ, ਯਹੀਏਲ, ਉੱਨੀ, ਅਲੀਆਬ, ਬਨਾਯਾਹ, ਮਅਸੇਯਾਹ, ਮੱਤਿਥਯਾਹ, ਅਲੀਫਲੇਹੂ, ਮਿਕਨੇਯਾਹ, ਓਬੇਦ-ਅਦੋਮ ਅਤੇ ਯਈਏਲ ਦਰਬਾਨਾਂ ਨੂੰ
ועמהם אחיהם המשנים זכריהו בן ויעזיאל ושמירמות ויחיאל ועני אליאב ובניהו ומעשיהו ומתתיהו ואליפלהו ומקניהו ועבד אדם ויעיאל השערים׃
19 ੧੯ ਅਤੇ ਹੇਮਾਨ, ਆਸਾਫ਼ ਤੇ ਏਥਾਨ ਗਵੱਯੇ ਪਿੱਤਲ ਦੇ ਛੈਣਿਆਂ ਨਾਲ ਵਜਾਉਣ ਲਈ ਠਹਿਰਾਏ ਗਏ
והמשררים הימן אסף ואיתן במצלתים נחשת להשמיע׃
20 ੨੦ ਅਤੇ ਜ਼ਕਰਯਾਹ, ਅਜ਼ੀਏਲ, ਸ਼ਮੀਰਾਮੋਥ, ਯਹੀਏਲ, ਉੱਨੀ, ਅਲੀਆਬ, ਮਅਸੇਯਾਹ, ਬਨਾਯਾਹ ਅਤੇ ਅਲਾਮੋਥ ਸੁਰ ਉੱਤੇ ਸਿਤਾਰਾਂ ਨਾਲ
וזכריה ועזיאל ושמירמות ויחיאל ועני ואליאב ומעשיהו ובניהו בנבלים על עלמות׃
21 ੨੧ ਅਤੇ ਮੱਤਿਥਯਾਹ ਤੇ ਅਲੀਫਲੇਹੂ ਤੇ ਮਿਕਨੇਯਾਹ ਤੇ ਓਬੇਦ-ਅਦੋਮ ਤੇ ਯਈਏਲ ਤੇ ਅਜ਼ਜ਼ਯਾਹ, ਕਿ ਉਹ ਸ਼ਮੀਨੀਥ ਸੂਰ ਉੱਤੇ ਬਰਬਤਾਂ ਨਾਲ ਅਗਵਾਈ ਕਰਨ
ומתתיהו ואליפלהו ומקניהו ועבד אדם ויעיאל ועזזיהו בכנרות על השמינית לנצח׃
22 ੨੨ ਅਤੇ ਲੇਵੀਆਂ ਦਾ ਸਰਦਾਰ ਕਾਨਨਯਾਹ ਗਾਉਣ ਲਈ। ਉਹ ਗਾਉਣਾ ਸਿਖਾਉਂਦਾ ਸੀ ਕਿਉਂ ਜੋ ਉਹ ਵੱਡਾ ਗੁਣੀ ਸੀ
וכנניהו שר הלוים במשא יסר במשא כי מבין הוא׃
23 ੨੩ ਅਤੇ ਬਰਕਯਾਹ ਤੇ ਅਲਕਾਨਾਹ ਸੰਦੂਕ ਦੇ ਦਰਬਾਨ ਸਨ
וברכיה ואלקנה שערים לארון׃
24 ੨੪ ਅਤੇ ਸ਼ਬਨਯਾਹ, ਯੋਸ਼ਾਫ਼ਾਤ ਨਥਨਏਲ, ਅਮਾਸਈ, ਜ਼ਕਰਯਾਹ, ਬਨਾਯਾਹ ਅਤੇ ਅਲੀਅਜ਼ਰ ਜਾਜਕ ਤੁਰ੍ਹੀਆਂ ਉੱਤੇ ਪਰਮੇਸ਼ੁਰ ਦੇ ਸੰਦੂਕ ਦੇ ਅੱਗੇ ਵਜਾਉਂਦੇ ਸਨ ਅਤੇ ਓਬੇਦ-ਅਦੋਮ ਤੇ ਯਿਹਯਾਹ ਸੰਦੂਕ ਦੇ ਦਰਬਾਨ ਸਨ।
ושבניהו ויושפט ונתנאל ועמשי וזכריהו ובניהו ואליעזר הכהנים מחצצרים בחצצרות לפני ארון האלהים ועבד אדם ויחיה שערים לארון׃
25 ੨੫ ਸੋ ਦਾਊਦ ਤੇ ਇਸਰਾਏਲ ਦੇ ਬਜ਼ੁਰਗ ਤੇ ਹਜ਼ਾਰਾਂ ਦੇ ਸਰਦਾਰ ਤੁਰ ਪਏ ਤਾਂ ਜੋ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਓਬੇਦ-ਅਦੋਮ ਦੇ ਘਰੋਂ ਅਨੰਦ ਨਾਲ ਚੁੱਕ ਲਿਆਉਣ।
ויהי דויד וזקני ישראל ושרי האלפים ההלכים להעלות את ארון ברית יהוה מן בית עבד אדם בשמחה׃
26 ੨੬ ਅਤੇ ਅਜਿਹਾ ਹੋਇਆ, ਕਿ ਜਿਸ ਵੇਲੇ ਪਰਮੇਸ਼ੁਰ ਨੇ ਉਨ੍ਹਾਂ ਲੇਵੀਆਂ ਦੀ ਸਹਾਇਤਾ ਕੀਤੀ ਜਿਹੜੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕੀ ਲਈ ਜਾਂਦੇ ਸਨ ਤਾਂ ਉਨ੍ਹਾਂ ਨੇ ਸੱਤ ਬਲ਼ਦ ਅਤੇ ਸੱਤ ਮੇਂਢੇ ਬਲੀਦਾਨ ਲਈ ਚੜਾਏ।
ויהי בעזר האלהים את הלוים נשאי ארון ברית יהוה ויזבחו שבעה פרים ושבעה אילים׃
27 ੨੭ ਦਾਊਦ, ਸਾਰੇ ਲੇਵੀ ਜਿਹੜੇ ਸੰਦੂਕ ਨੂੰ ਚੁੱਕੀ ਲਈ ਜਾਂਦੇ ਸਨ, ਗਵੱਯਾ ਅਤੇ ਗਵੱਈਯਾਂ ਦੇ ਨਾਲ ਕਨਨਯਾਹ ਜਿਹੜਾ ਗਾਉਣ ਵਾਲਿਆਂ ਦਾ ਆਗੂ ਸੀ, ਸਭ ਨੇ ਕਤਾਨ ਦੇ ਚੋਲੇ ਪਹਿਨੇ ਹੋਏ ਸਨ, ਅਤੇ ਦਾਊਦ ਨੇ ਕਤਾਨ ਦਾ ਏਫ਼ੋਦ ਪਹਿਨਿਆ ਹੋਇਆ ਸੀ।
ודויד מכרבל במעיל בוץ וכל הלוים הנשאים את הארון והמשררים וכנניה השר המשא המשררים ועל דויד אפוד בד׃
28 ੨੮ ਅਤੇ ਸਾਰੇ ਇਸਰਾਏਲ ਨੇ ਜੈਕਾਰਾ ਬੁਲਾਉਂਦੇ, ਤੁਰ੍ਹੀਆਂ ਤੇ ਨਰਸਿੰਗੇ ਫੂਕਦੇ-ਫੂਕਦੇ ਅਤੇ ਮਜੀਰਿਆਂ, ਸਿਤਾਰਾਂ ਤੇ ਬੀਨਾਂ ਨੂੰ ਉੱਚੀ ਅਵਾਜ਼ ਨਾਲ ਵਜਾਉਂਦਿਆਂ ਹੋਇਆਂ, ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕ ਲਿਆਏ।
וכל ישראל מעלים את ארון ברית יהוה בתרועה ובקול שופר ובחצצרות ובמצלתים משמעים בנבלים וכנרות׃
29 ੨੯ ਜਦੋਂ ਯਹੋਵਾਹ ਦਾ ਸੰਦੂਕ ਦਾਊਦ ਦੇ ਸ਼ਹਿਰ ਵਿੱਚ ਪਹੁੰਚਿਆ, ਤਾਂ ਸ਼ਾਊਲ ਦੀ ਧੀ ਮੀਕਲ ਨੇ ਬਾਰੀ ਵਿੱਚੋਂ ਦੀ ਝਾਤੀ ਮਾਰੀ ਅਤੇ ਦੇਖਿਆ ਕਿ ਦਾਊਦ ਰਾਜਾ ਨੱਚਦਾ ਅਤੇ ਕੁੱਦਦਾ ਹੈ, ਤਾਂ ਉਸ ਨੇ ਆਪਣੇ ਮਨ ਵਿੱਚ ਉਹ ਨੂੰ ਤੁੱਛ ਜਾਣਿਆ।
ויהי ארון ברית יהוה בא עד עיר דויד ומיכל בת שאול נשקפה בעד החלון ותרא את המלך דויד מרקד ומשחק ותבז לו בלבה׃

< 1 ਇਤਿਹਾਸ 15 >