< 1 ਇਤਿਹਾਸ 16 >
1 ੧ ਸੋ ਉਹ ਪਰਮੇਸ਼ੁਰ ਦੇ ਸੰਦੂਕ ਨੂੰ ਚੁੱਕ ਲਿਆਏ ਅਤੇ ਉਸ ਨੂੰ ਤੰਬੂ ਵਿੱਚ ਰੱਖਿਆ ਜਿਹੜਾ ਦਾਊਦ ਨੇ ਉਸ ਦੇ ਲਈ ਖੜਾ ਕੀਤਾ ਸੀ ਅਤੇ ਹੋਮ ਦੀਆਂ ਬਲੀਆਂ ਤੇ ਸੁੱਖ-ਸਾਂਦ ਦੀਆਂ ਭੇਟਾਂ ਪਰਮੇਸ਼ੁਰ ਦੇ ਅੱਗੇ ਚੜ੍ਹਾਈਆਂ।
人々神の契約の櫃を舁いりて之をダビデがその爲に張たる幕屋の中に置ゑ而して燔祭と酬恩祭を神の前に献げたり
2 ੨ ਜਦ ਦਾਊਦ ਹੋਮ ਦੀਆਂ ਬਲੀਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾ ਚੁੱਕਾ, ਤਾਂ ਉਸ ਨੇ ਯਹੋਵਾਹ ਦਾ ਨਾਮ ਲੈ ਕੇ ਲੋਕਾਂ ਨੂੰ ਅਸੀਸਾਂ ਦਿੱਤੀਆਂ
ダビデ燔祭と酬恩祭を献ぐることを終しかばヱホバの名をもて民を祝し
3 ੩ ਅਤੇ ਉਸ ਨੇ ਸਾਰੇ ਇਸਰਾਏਲੀ ਲੋਕਾਂ ਨੂੰ, ਕੀ ਪੁਰਸ਼, ਕੀ ਇਸਤਰੀ ਹਰੇਕ ਨੂੰ ਇੱਕ-ਇੱਕ ਰੋਟੀ, ਇੱਕ-ਇੱਕ ਟੁੱਕੜਾ ਮਾਸ ਦਾ ਅਤੇ ਇੱਕ-ਇੱਕ ਸੋਗੀ ਦੀ ਟਿੱਕੀ ਵੰਡ ਦਿੱਤੀ।
イスラエルの衆庶に男にも女にも都てパン一箇肉一片乾葡萄一塊を分ち與へたり
4 ੪ ਉਸ ਨੇ ਲੇਵੀਆਂ ਵਿੱਚੋਂ ਕਈਆਂ ਨੂੰ ਠਹਿਰਾਇਆ ਜੋ ਯਹੋਵਾਹ ਦੇ ਸੰਦੂਕ ਦੇ ਅੱਗੇ ਸੇਵਾ ਕਰਨ, ਅਤੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਚਰਚਾ, ਧੰਨਵਾਦ ਅਤੇ ਉਸਤਤ ਕਰਨ
ダビデまたレビ人を立てヱホバの契約の櫃の前にて職事をなさしめ又イスラエルの神ヱホバを崇め讃めかつ頌へしめたり
5 ੫ ਅਰਥਾਤ ਆਸਾਫ਼ ਮੁਖੀਆ ਤੇ ਦੂਜੇ ਜ਼ਕਰਯਾਹ, ਯਈਏਲ, ਸ਼ਮੀਰਾਮੋਥ, ਯਹੀਏਲ, ਮੱਤਿਥਯਾਹ, ਅਲੀਆਬ, ਬਨਾਯਾਹ, ਓਬੇਦ-ਅਦੋਮ ਅਤੇ ਯਈਏਲ ਨੂੰ, ਸਿਤਾਰਾਂ ਤੇ ਬਰਬਤਾਂ ਦੇ ਨਾਲ ਅਤੇ ਆਸਾਫ਼ ਛੈਣਿਆਂ ਨਾਲ ਵਜਾਉਂਦਾ ਸੀ।
伶長はアサフその次はゼカリヤ、ヱイエル、セミラモテ、ヱヒエル、マツタテヤ、エリアブ、ベナヤ、オベデエドム、ヱイエルこれは瑟と琴とを弾じアサフは鐃鈸を打鳴し
6 ੬ ਬਨਾਯਾਹ ਤੇ ਯਹਜ਼ੀਏਲ ਜਾਜਕ ਤੁਰ੍ਹੀਆਂ ਨਾਲ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਦੇ ਅੱਗੇ ਸਦਾ ਵਜਾਉਂਦੇ ਸਨ।
また祭司ベナヤとヤハジエルは喇叭をとりて恒に神の契約の櫃の前に侍れり
7 ੭ ਉਸੇ ਦਿਨ ਦਾਊਦ ਨੇ ਆਸਾਫ਼ ਤੇ ਉਹ ਦੇ ਭਰਾਵਾਂ ਦੇ ਹੱਥ ਵਿੱਚ ਇਹ ਯਹੋਵਾਹ ਲਈ ਧੰਨਵਾਦ ਦਾ ਗੀਤ ਪਹਿਲਾਂ ਸੌਂਪ ਦਿੱਤਾ,
當日ダビデ始めてアサフとその兄弟等を立てヱホバを頌へしめたり其言に云く
8 ੮ ਯਹੋਵਾਹ ਦਾ ਧੰਨਵਾਦ ਕਰੋ, ਉਹ ਦਾ ਨਾਮ ਲੈ ਕੇ ਪੁਕਾਰੋ, ਉੱਮਤਾਂ ਵਿੱਚ ਉਹ ਦੇ ਕਾਰਜਾਂ ਨੂੰ ਪਰਗਟ ਕਰੋ।
ヱホバに感謝しその名をよびその作たまへることをもろもろの民輩の中にしらしめよ
9 ੯ ਉਹ ਨੂੰ ਗਾਓ, ਉਸ ਲਈ ਭਜਨ ਗਾਓ, ਉਹ ਦੇ ਸਾਰੇ ਅਚਰਜ਼ ਕੰਮਾਂ ਉੱਤੇ ਧਿਆਨ ਕਰੋ।
ヱホバにむかひてうたへヱホバを讃うたへそのもろもろの奇しき跡をかたれ
10 ੧੦ ਉਹ ਦੇ ਪਵਿੱਤਰ ਨਾਮ ਉੱਤੇ ਮਾਣ ਕਰੋ, ਯਹੋਵਾਹ ਦੇ ਖੋਜ਼ੀਆਂ ਦੇ ਮਨ ਅਨੰਦ ਹੋਣ।
そのきよき名をほこれヱホバをたづぬるものの心はよろこぶべし
11 ੧੧ ਯਹੋਵਾਹ ਤੇ ਉਹ ਦੇ ਸਮਰੱਥ ਦੀ ਭਾਲ ਕਰੋ, ਸਦਾ ਉਹ ਦੇ ਦਰਸ਼ਣ ਨੂੰ ਲੋਚੋ।
ヱホバとその能力とをたづねよ恒にその聖顔をたづねよ
12 ੧੨ ਉਹ ਦੇ ਅਚਰਜ਼ ਕੰਮਾਂ ਨੂੰ ਜਿਹੜੇ ਉਸ ਨੇ ਕੀਤੇ ਹਨ ਚੇਤੇ ਰੱਖੋ, ਉਹ ਦੇ ਅਚੰਭਿਆਂ ਨੂੰ ਅਤੇ ਉਹ ਦੇ ਮੂੰਹ ਦੇ ਨਿਯਮਾਂ ਨੂੰ ਵੀ।
その僕イスラエルの裔よヤコダの子輩よそのえらびたまひし所のものよそのなしたまへる奇しき跡とその異事とその口のさばきとを心にとむれ
13 ੧੩ ਹੇ ਉਹ ਦੇ ਦਾਸ ਇਸਰਾਏਲ ਦੇ ਵੰਸ਼, ਹੇ ਯਾਕੂਬ ਦੀ ਸੰਤਾਨ, ਜਿਹੜੇ ਉਹ ਦੇ ਚੁਣੇ ਹੋਏ ਹੋ,
その僕イスラエルの裔よヤコダの子輩よそのえらびたまひし所のものよそのなしたまへる奇しき跡とその異事とその口のさばきとを心にとむれ
14 ੧੪ ਉਹੋ ਯਹੋਵਾਹ ਸਾਡਾ ਪਰਮੇਸ਼ੁਰ ਹੈ ਸਾਰੀ ਧਰਤੀ ਵਿੱਚ ਉਹ ਦੇ ਨਿਆਂ ਹਨ।
彼はわれらの神ヱホバなりそのおほくの審判は全地にあり
15 ੧੫ ਉਹ ਦਾ ਨੇਮ ਸਦਾ ਤੱਕ ਚੇਤੇ ਰੱਖੋ, ਉਸ ਬਚਨ ਨੂੰ ਜਿਹ ਦਾ ਉਸ ਨੇ ਹਜ਼ਾਰਾਂ ਪੀੜ੍ਹੀਆਂ ਲਈ ਹੁਕਮ ਕੀਤਾ,
なんぢらたえずその契約をこころに記よ此はよろづ代に命じたまひし聖言なり
16 ੧੬ ਜਿਹੜਾ ਉਹ ਨੇ ਅਬਰਾਹਾਮ ਨਾਲ ਬੰਨ੍ਹਿਆ, ਅਤੇ ਇਸਹਾਕ ਨਾਲ ਉਹ ਦੀ ਸਹੁੰ ਖਾਧੀ,
アブラハムとむすびたまひし契約イサクに與へたまひし誓なり
17 ੧੭ ਅਤੇ ਉਹ ਨੂੰ ਯਾਕੂਬ ਲਈ ਬਿਧੀ ਕਰਕੇ ਅਤੇ ਇਸਰਾਏਲ ਲਈ ਅਨੰਤ ਨੇਮ ਕਰਕੇ ਦ੍ਰਿੜ੍ਹ ਕੀਤਾ।
之をかたくしヤコブのために律法となしイスラエルのためにとこしへの契約となして
18 ੧੮ ਅਤੇ ਆਖਿਆ, ਮੈਂ ਕਨਾਨ ਦੇਸ ਤੈਨੂੰ ਦਿਆਂਗਾ ਉਹ ਤੁਹਾਡੀ ਮਿਲਖ਼ ਦਾ ਹਿੱਸਾ ਹੈ,
言たまひけるは我なんぢにカナンの地をたまひてなんぢらの嗣業の分となさん
19 ੧੯ ਜਦ ਤੁਸੀਂ ਗਿਣਤੀ ਵਿੱਚ ਥੋੜੇ ਸਗੋਂ ਬਹੁਤ ਹੀ ਥੋੜੇ ਅਤੇ ਉਹ ਦੇ ਵਿੱਚ ਪਰਦੇਸੀ ਸੀ,
この時なんぢらの數おほからず甚すくなくしてかしこにて旅人となり
20 ੨੦ ਅਤੇ ਉਹ ਕੌਮ ਤੋਂ ਕੌਮ ਵਿੱਚ ਤੇ ਇੱਕ ਰਾਜ ਤੋਂ ਦੂਜੀ ਉੱਮਤ ਵਿੱਚ ਫਿਰਦੇ ਰਹੇ।
この國よりかの國にゆきこの國よりほかの民にゆけり
21 ੨੧ ਉਸ ਨੇ ਕਿਸੇ ਨੂੰ ਉਨ੍ਹਾਂ ਉੱਤੇ ਅਨ੍ਹੇਰ ਨਾ ਕਰਨ ਦਿੱਤਾ ਸਗੋਂ ਉਨ੍ਹਾਂ ਦੇ ਕਾਰਨ ਰਾਜਿਆਂ ਨੂੰ ਝਿੜਕਿਆ,
人のかれらを虐ぐるをゆるしたまはずかれらの故によりて王たちを懲しめて
22 ੨੨ ਕਿ ਮੇਰੇ ਮਸਹ ਕੀਤੇ ਹੋਇਆਂ ਨੂੰ ਨਾ ਛੂਹੋ, ਅਤੇ ਮੇਰੇ ਨਬੀਆਂ ਨੂੰ ਨੁਕਸਾਨ ਨਾ ਪਹੁੰਚਾਓ।
宣給くわが受膏者たちにふるるなかれわが預言者たちをそこなふなかれ
23 ੨੩ ਹੇ ਸਾਰੀ ਸਰਿਸ਼ਟੀ, ਯਹੋਵਾਹ ਲਈ ਗਾਓ, ਉਸ ਦੀ ਮੁਕਤੀ ਦਾ ਦਿਨੋਂ-ਦਿਨ ਪਰਚਾਰ ਕਰੋ।
全地よヱホバにむかひて謳へ日ごとにその拯救をのべつたへよ
24 ੨੪ ਕੌਮਾਂ ਦੇ ਵਿੱਚ ਉਸ ਦੇ ਪਰਤਾਪ ਦਾ ਅਤੇ ਸਾਰੇ ਲੋਕਾਂ ਵਿੱਚ ਉਸ ਦੇ ਅਚਰਜ਼ ਕੰਮਾਂ ਦਾ ਵਰਣਨ ਕਰੋ।
もろもろの國のなかにその榮光をあらはしもろもろの民のなかにその奇しきみわざを顯すべし
25 ੨੫ ਇਸ ਲਈ ਕਿ ਯਹੋਵਾਹ ਮਹਾਨ ਅਤੇ ਅੱਤ ਉਸਤਤ ਜੋਗ ਹੈ, ਉਹ ਸਾਰੇ ਦੇਵਤਿਆਂ ਨਾਲੋਂ ਭੈਅ ਦਾਇਕ ਹੈ।
そはヱホバはおほいなり大にほめたたふべきものなりまたもろもろの神にまさりて畏るべきものなり
26 ੨੬ ਲੋਕਾਂ ਦੇ ਸਾਰੇ ਦੇਵਤੇ ਬੁੱਤ ਹੀ ਹਨ, ਪਰ ਯਹੋਵਾਹ ਨੇ ਅਕਾਸ਼ ਬਣਾਏ।
もろもろの民のすべての神はことごとく虚しされどヱホはもろもろの天をつくりたまへり
27 ੨੭ ਮਾਣ ਅਤੇ ਉਪਮਾ ਉਹ ਦੇ ਹਜ਼ੂਰ ਹਨ, ਸਮਰੱਥਾ ਅਤੇ ਅਨੰਦਤਾਈ ਉਸ ਦੇ ਸਥਾਨ ਵਿੱਚ ਹਨ।
尊貴と稜威とはその前にあり能とよろこびとはその聖所にあり
28 ੨੮ ਹੇ ਲੋਕਾਂ ਦੇ ਕੁਲੋ, ਯਹੋਵਾਹ ਨੂੰ ਮੰਨੋ, ਹਾਂ ਪਰਤਾਪ ਅਤੇ ਸਮਰੱਥਾ ਯਹੋਵਾਹ ਦੀ ਮੰਨੋ,
もろもろのたみの諸族よ榮光とちからとをヱホバにあたへよヱホバにあたへよ
29 ੨੯ ਪਰਤਾਪ ਯਹੋਵਾਹ ਦੇ ਨਾਮ ਦਾ ਮੰਨੋ, ਭੇਟਾਂ ਲੈ ਕੇ ਉਸ ਦੇ ਦਰਬਾਰ ਵਿੱਚ ਆਓ, ਪਵਿੱਤਰਤਾਈ ਦੀ ਸਜਾਵਟ ਨਾਲ ਯਹੋਵਾਹ ਨੂੰ ਮੱਥਾ ਟੇਕੋ।
その聖名にかなふ榮光をもてヱホバにあたへ献物をたづさへて其前にきたれきよき美はしき物をもてヱホバを拝め
30 ੩੦ ਹੇ ਸਾਰੀ ਸਰਿਸ਼ਟੀ, ਉਸ ਦੇ ਸਨਮੁਖ ਥਰ-ਥਰ ਕਰੋ ਜਗਤ ਤਾਂ ਕਾਇਮ ਹੈ, ਉਹ ਨਹੀਂ ਹਿੱਲੇਗਾ।
全地よその前にをののけ世界もかたくたちて動かさるることなし
31 ੩੧ ਅਕਾਸ਼ ਅਨੰਦ ਕਰਨ ਅਤੇ ਧਰਤੀ ਖੁਸ਼ੀ ਮਨਾਵੇ, ਅਤੇ ਕੌਮਾਂ ਵਿੱਚ ਲੋਕ ਆਖਣ, ਯਹੋਵਾਹ ਰਾਜ ਕਰਦਾ ਹੈ।
天はよろこび地はたのしむべしもろもろの國のなかにいへヱホバは統治たまふ
32 ੩੨ ਸਮੁੰਦਰ ਤੇ ਉਹ ਦੀ ਭਰਪੂਰੀ ਗਰਜੇ, ਮੈਦਾਨ ਤੇ ਜੋ ਕੁਝ ਉਸ ਦੇ ਵਿੱਚ ਹੈ ਬਾਗ਼-ਬਾਗ਼ ਹੋਵੇ,
海とそのなかに盈るものとはなりどよみ田畑とその中のすべての物とはよろこぶべし
33 ੩੩ ਤਾਂ ਬਣ ਦੇ ਰੁੱਖ ਯਹੋਵਾਹ ਦੇ ਹਜ਼ੂਰ ਜੈਕਾਰਾ ਗਜਾਉਣਗੇ, ਕਿਉਂ ਜੋ ਉਹ ਧਰਤੀ ਦੇ ਨਿਆਂ ਲਈ ਆ ਰਿਹਾ ਹੈ।
かくて林のもろもろの樹もまたヱホバの前によろこびうたはんヱホバ地をさばかんとて來りたまふ
34 ੩੪ ਯਹੋਵਾਹ ਦਾ ਧੰਨਵਾਦ ਕਰੋ ਕਿਉਂਕਿ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦਾ ਤੱਕ ਹੈ।
ヱホバに感謝せよそのめぐみはふかくその憐憫はかぎりなし
35 ੩੫ ਤੁਸੀਂ ਆਖੋ, ਹੇ ਸਾਡੀ ਮੁਕਤੀ ਦੇ ਪਰਮੇਸ਼ੁਰ, ਸਾਨੂੰ ਬਚਾ, ਅਤੇ ਸਾਨੂੰ ਇਕੱਠਾ ਕਰ ਤੇ ਸਾਨੂੰ ਕੌਮਾਂ ਤੋਂ ਛੁਡਾ, ਤਾਂ ਜੋ ਅਸੀਂ ਤੇਰੇ ਪਵਿੱਤਰ ਨਾਮ ਦਾ ਧੰਨਵਾਦ ਕਰੀਏ, ਤੇਰੀ ਉਸਤਤ ਵਿੱਚ ਫੁੱਲ ਫੁੱਲ ਬਹੀਏ।
汝ら言へ我らの拯救の神よ我らを救ひ我らを取り集め列邦のなかより救ひいだしたまへ我らは聖名に謝しなんぢのほむべき事をほこらん
36 ੩੬ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ, ਆਦ ਤੋਂ ਅੰਤ ਤੱਕ ਮੁਬਾਰਕ ਹੋਵੇ। ਤੇ ਸਾਰੀ ਪਰਜਾ ਨੇ “ਆਮੀਨ” ਆਖਿਆ ਅਤੇ ਯਹੋਵਾਹ ਦੀ ਉਸਤਤ ਕੀਤੀ।
イスラエルの神ヱホバは窮なきより窮なきまでほむべきかなすべての民はアーメンととなへてヱホバを讃稱へたり
37 ੩੭ ਉਸ ਨੇ ਉੱਥੇ ਯਹੋਵਾਹ ਦੇ ਨੇਮ ਦੇ ਸੰਦੂਕ ਦੇ ਅੱਗੇ ਆਸਾਫ਼ ਅਤੇ ਉਸ ਦੇ ਭਰਾਵਾਂ ਨੂੰ ਛੱਡਿਆ, ਤਾਂ ਜੋ ਹਰ ਰੋਜ਼ ਦੇ ਜ਼ਰੂਰੀ ਕੰਮਾਂ ਦੇ ਅਨੁਸਾਰ ਸੇਵਾ ਕਰਨ
ダビデはアサフとその兄弟等をヱホバの契約の櫃の前に留めおきて契約の櫃の前に常に侍りて日々の事を執行なはせたり
38 ੩੮ ਅਤੇ ਓਬੋਦ ਅਦੋਮ, ਉਨ੍ਹਾਂ ਦੇ ਭਰਾਵਾਂ ਨੂੰ ਓਬੇਦ-ਅਦੋਮ ਯਦੂਥੂਨ ਦੇ ਪੁੱਤਰ ਅਤੇ ਹੋਸਾਹ ਨੂੰ ਜੋ ਅਠਾਹਟ ਸਨ, ਦਰਬਾਨ ਹੋਣ ਲਈ
オベデエドムとその兄弟等は合せて六十八人またヱドトンの子なるオベデエドムおよびホサは司門たり
39 ੩੯ ਨਾਲੇ ਸਾਦੋਕ ਜਾਜਕ ਤੇ ਉਹ ਦੇ ਭਰਾਵਾਂ ਨੂੰ ਜਿਹੜੇ ਜਾਜਕ ਸਨ, ਤਾਂ ਕਿ ਉਹ ਯਹੋਵਾਹ ਦੇ ਡੇਰੇ ਦੇ ਸਾਹਮਣੇ ਜਿਹੜਾ ਗਿਬਓਨ ਦੇ ਉੱਚੇ ਥਾਂ ਉੱਤੇ ਸੀ,
祭司ザドクおよびその兄弟たる祭司等はギベオンなる崇邱においてヱホバの天幕の前に侍り
40 ੪੦ ਯਹੋਵਾਹ ਦੀ ਬਿਵਸਥਾ ਦੀਆਂ ਸਾਰੀਆਂ ਲਿਖੀਆਂ ਹੋਈਆਂ ਗੱਲਾਂ ਦੇ ਅਨੁਸਾਰ ਜਿਨ੍ਹਾਂ ਦਾ ਉਸ ਨੇ ਇਸਰਾਏਲ ਨੂੰ ਹੁਕਮ ਦਿੱਤਾ ਸੀ, ਹਰ ਰੋਜ਼ ਸਵੇਰ ਅਤੇ ਸ਼ਾਮ ਨੂੰ ਹੋਮ ਦੀ ਜਗਵੇਦੀ ਉੱਤੇ ਯਹੋਵਾਹ ਦੇ ਲਈ ਹੋਮ ਦੀਆਂ ਬਲੀਆਂ ਚੜ੍ਹਾਉਣ
燔祭の壇の上にて朝夕斷ず燔祭をヱホバに献げ且ヱホバがイスラエルに命じたまひし律法に記されたる諸の事を行へり
41 ੪੧ ਅਤੇ ਉਨ੍ਹਾਂ ਦੇ ਨਾਲ ਹੇਮਾਨ ਤੇ ਯਦੂਥੂਨ ਤੇ ਰਹਿੰਦੇ, ਜਿਹੜੇ ਚੁਣੇ ਹੋਏ ਸਨ ਜਿਨ੍ਹਾਂ ਦੇ ਨਾਵਾਂ ਦਾ ਵਰਨਣ ਕੀਤਾ ਗਿਆ ਹੈ, ਤਾਂ ਜੋ ਯਹੋਵਾਹ ਦਾ ਧੰਨਵਾਦ ਕਰਨ ਕਿ ਉਹ ਦੀ ਦਯਾ ਸਦਾ ਲਈ ਹੈ
またヘマン、ヱドトンおよびその餘の選ばれて名を記されたる者等彼らとともにありてヱホバの恩寵の世々限なきを讃まつれり
42 ੪੨ ਅਤੇ ਉਨ੍ਹਾਂ ਦੇ ਨਾਲ ਹੇਮਾਨ ਅਤੇ ਯਦੂਥੂਨ ਸਨ ਅਤੇ ਵਜਾਉਣ ਵਾਲਿਆਂ ਦੇ ਲਈ ਤੁਰ੍ਹੀਆਂ ਤੇ ਛੈਣੇ ਤੇ ਪਰਮੇਸ਼ੁਰ ਦੇ ਗੀਤ ਗਾਉਣ ਲਈ ਵਾਜੇ ਸਨ ਅਤੇ ਯਦੂਥੂਨ ਦੇ ਪੁੱਤਰ ਦਰਬਾਨ ਸਨ
即ちヘマンおよびヱドトンかれらとともに居て喇叭鐃鈸など神の樂器を操て樂を奏せり又ヱドトンの子等は門を守れり
43 ੪੩ ਤਾਂ ਸਭ ਲੋਕ ਆਪੋ ਆਪਣੇ ਘਰਾਂ ਨੂੰ ਤੁਰ ਗਏ ਅਤੇ ਦਾਊਦ ਮੁੜ ਪਿਆ ਤਾਂ ਕਿ ਆਪਣੇ ਪਰਿਵਾਰ ਨੂੰ ਅਸੀਸ ਦੇਵੇ।
かくて民みな各々その家にかへれり又ダビデはその家族を祝せんとて還りゆけり