< 1 ਇਤਿਹਾਸ 17 >

1 ਜਦੋਂ ਦਾਊਦ ਆਪਣੇ ਮਹਿਲ ਵਿੱਚ ਰਹਿਣ ਲੱਗਿਆ, ਤਾਂ ਦਾਊਦ ਨੇ ਨਾਥਾਨ ਨਬੀ ਨੂੰ ਆਖਿਆ, “ਵੇਖ, ਮੈਂ ਤਾਂ ਦਿਆਰ ਦੀ ਲੱਕੜ ਦੇ ਬਣਾਏ ਹੋਏ ਮਹਿਲ ਵਿੱਚ ਰਹਿੰਦਾ ਹਾਂ ਪਰ ਯਹੋਵਾਹ ਦੇ ਨੇਮ ਦਾ ਸੰਦੂਕ ਤੰਬੂ ਵਿੱਚ ਰਹਿੰਦਾ ਹੈ।”
Cum autem habitaret David in domo sua, dixit ad Nathan prophetam: Ecce ego habito in domo cedrina: arca autem fœderis Domini sub pellibus est.
2 ਤਾਂ ਨਾਥਾਨ ਨੇ ਦਾਊਦ ਨੂੰ ਆਖਿਆ ਕਿ ਜੋ ਕੁਝ ਤੇਰੇ ਮਨ ਵਿੱਚ ਹੈ ਤੂੰ ਉਸੇ ਤਰ੍ਹਾਂ ਕਰ, ਕਿਉਂ ਜੋ ਪਰਮੇਸ਼ੁਰ ਤੇਰੇ ਨਾਲ ਹੈ।
Et ait Nathan ad David: Omnia quæ in corde tuo sunt, fac: Deus enim tecum est.
3 ਫਿਰ ਉਸੇ ਰਾਤ ਯਹੋਵਾਹ ਦਾ ਬਚਨ ਨਾਥਾਨ ਨੂੰ ਆਇਆ,
Igitur nocte illa factus est sermo Dei ad Nathan, dicens:
4 ਕਿ ਤੂੰ ਜਾ, ਅਤੇ ਮੇਰੇ ਦਾਸ ਦਾਊਦ ਨੂੰ ਆਖ ਕਿ ਯਹੋਵਾਹ ਇਹ ਆਖਦਾ ਹੈ, “ਤੂੰ ਮੇਰੇ ਨਿਵਾਸ ਲਈ ਕੋਈ ਭਵਨ ਨਾ ਬਣਾ
Vade, et loquere David servo meo: Hæc dicit Dominus: Non ædificabis tu mihi domum ad habitandum.
5 ਕਿਉਂਕਿ ਜਿਸ ਦਿਨ ਤੋਂ ਮੈਂ ਇਸਰਾਏਲ ਨੂੰ ਮਿਸਰ ਵਿੱਚੋਂ ਬਾਹਰ ਕੱਢ ਲਿਆਇਆ ਹਾਂ, ਅੱਜ ਤੱਕ ਕਿਸੇ ਭਵਨ ਵਿੱਚ ਨਹੀਂ ਰਿਹਾ, ਸਗੋਂ ਤੰਬੂ ਤੋਂ ਤੰਬੂ ਅਤੇ ਡੇਰੇ ਤੋਂ ਡੇਰੇ ਵਿੱਚ ਫਿਰਦਾ ਰਿਹਾ ਹਾਂ।
Neque enim mansi in domo ex eo tempore quo eduxi Israël usque ad diem hanc: sed fui semper mutans loca tabernaculi, et in tentorio
6 ਅਤੇ ਜਿੱਥੇ-ਜਿੱਥੇ ਮੈਂ ਸਾਰੇ ਇਸਰਾਏਲੀਆਂ ਦੇ ਨਾਲ ਫਿਰਦਾ ਰਿਹਾ ਹਾਂ, ਤਾਂ ਕੀ ਭਲਾ ਮੈਂ ਇਸਰਾਏਲ ਦੇ ਨਿਆਂਈਆਂ ਵਿੱਚੋਂ ਜਿਨ੍ਹਾਂ ਨੂੰ ਮੈਂ ਆਪਣੀ ਪਰਜਾ ਨੂੰ ਚਰਾਉਣ ਦੀ ਆਗਿਆ ਕੀਤੀ, ਕਿਸੇ ਨੂੰ ਕਦੀ ਆਖਿਆ ਕਿ ਤੁਸੀਂ ਮੇਰੇ ਲਈ ਦਿਆਰ ਦਾ ਭਵਨ ਕਿਉਂ ਨਹੀਂ ਬਣਾਇਆ?”
manens cum omni Israël. Numquid locutus sum saltem uni judicum Israël, quibus præceperam ut pascerent populum meum, et dixi: Quare non ædificastis mihi domum cedrinam?
7 ਇਸ ਲਈ ਹੁਣ ਤੂੰ ਮੇਰੇ ਦਾਸ ਦਾਊਦ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਹ ਆਖਦਾ ਹੈ, ਮੈਂ ਤੈਨੂੰ ਉਸ ਸਥਾਨ ਤੋਂ ਕੱਢ ਕੇ ਜਿੱਥੇ ਤੂੰ ਭੇਡਾਂ-ਬੱਕਰੀਆਂ ਚਾਰਦਾ ਸੀ, ਆਪਣੀ ਪਰਜਾ ਇਸਰਾਏਲ ਦਾ ਪ੍ਰਧਾਨ ਬਣਾ ਦਿੱਤਾ,
Nunc itaque sic loqueris ad servum meum David: Hæc dicit Dominus exercituum: Ego tuli te, cum in pascuis sequereris gregem, ut esses dux populi mei Israël:
8 ਜਿੱਥੇ-ਜਿੱਥੇ ਤੂੰ ਗਿਆ ਮੈਂ ਤੇਰੇ ਨਾਲ ਰਿਹਾ ਅਤੇ ਤੇਰੇ ਅੱਗੋਂ ਤੇਰੇ ਸਾਰੇ ਵੈਰੀਆਂ ਨੂੰ ਮਿਟਾ ਦਿੱਤਾ, ਮੈਂ ਜਗਤ ਦੇ ਵੱਡੇ ਨਾਮੀ ਲੋਕਾਂ ਵਾਂਗੂੰ ਤੇਰਾ ਨਾਮ ਵੀ ਵੱਡਾ ਕਰਾਂਗਾ,
et fui tecum quocumque perrexisti, et interfeci omnes inimicos tuos coram te, fecique tibi nomen quasi unius magnorum qui celebrantur in terra.
9 ਮੈਂ ਆਪਣੀ ਇਸਰਾਏਲੀ ਪਰਜਾ ਦੇ ਲਈ ਇੱਕ ਥਾਂ ਠਹਿਰਾਵਾਂਗਾ ਅਤੇ ਉਸ ਨੂੰ ਟਿਕਾਵਾਂਗਾ ਤਾਂ ਕਿ ਉਹ ਆਪਣੇ ਹੀ ਥਾਂ ਵਿੱਚ ਵੱਸਣ ਅਤੇ ਫੇਰ ਕਦੀ ਇੱਧਰ-ਉੱਧਰ ਨਾ ਭਟਕਣ ਅਤੇ ਅਪਰਾਧੀਆਂ ਦੇ ਪੁੱਤਰ ਪਹਿਲਾਂ ਦੀ ਤਰ੍ਹਾਂ ਉਨ੍ਹਾਂ ਦਾ ਫੇਰ ਵਿਗਾੜ ਨਾ ਕਰਨਗੇ,
Et dedi locum populo meo Israël: plantabitur, et habitabit in eo, et ultra non commovebitur: nec filii iniquitatis atterent eos, sicut a principio,
10 ੧੦ ਨਾ ਉਸ ਦਿਨ ਵਾਂਗੂੰ ਜਿਸ ਵਿੱਚ ਮੈਂ ਨਿਆਂਈਆਂ ਨੂੰ ਹੁਕਮ ਦਿੱਤਾ ਸੀ ਕਿ ਮੇਰੀ ਪਰਜਾ ਇਸਰਾਏਲ ਉੱਤੇ ਹੋਵੋ ਅਤੇ ਮੈਂ ਤੇਰੇ ਸਾਰੇ ਵੈਰੀਆਂ ਨੂੰ ਦਬਾਵਾਂਗਾ, ਮੈਂ ਤੈਨੂੰ ਇਹ ਵੀ ਆਖਦਾ ਹਾਂ, “ਯਹੋਵਾਹ ਤੇਰੇ ਲਈ ਇੱਕ ਘਰਾਣਾ ਬਣਾਵੇਗਾ।
ex diebus quibus dedi judices populo meo Israël, et humiliavi universos inimicos tuos. Annuntio ergo tibi, quod ædificaturus sit tibi Dominus domum.
11 ੧੧ ਜਦੋਂ ਤੇਰੀ ਅਵਸਥਾ ਪੂਰੀ ਹੋਵੇਗੀ ਅਤੇ ਤੈਨੂੰ ਆਪਣੇ ਪੁਰਖਿਆਂ ਦੇ ਕੋਲ ਜਾਣਾ ਪਵੇਗਾ, ਤਾਂ ਅਜਿਹਾ ਹੋਵੇਗਾ ਕਿ ਮੈਂ ਤੇਰੇ ਪਿੱਛੋਂ ਤੇਰੇ ਪੁੱਤਰਾਂ ਵਿੱਚੋਂ ਤੇਰੇ ਅੰਸ ਨੂੰ ਸਥਿਰ ਕਰਾਂਗਾ ਅਤੇ ਮੈਂ ਉਹ ਦੇ ਰਾਜ ਨੂੰ ਪੱਕਾ ਕਰਾਂਗਾ,
Cumque impleveris dies tuos ut vadas ad patres tuos, suscitabo semen tuum post te, quod erit de filiis tuis: et stabiliam regnum ejus.
12 ੧੨ ਉਹ ਮੇਰੇ ਲਈ ਇੱਕ ਭਵਨ ਬਣਾਵੇਗਾ ਅਤੇ ਮੈਂ ਉਸ ਦੀ ਰਾਜ ਗੱਦੀ ਸਦੀਪਕ ਕਾਲ ਤੱਕ ਸਥਿਰ ਰੱਖਾਂਗਾ,
Ipse ædificabit mihi domum, et firmabo solium ejus usque in æternum.
13 ੧੩ ਮੈਂ ਉਸ ਦਾ ਪਿਤਾ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ, ਮੈਂ ਉਸ ਦੇ ਉੱਤੋਂ ਆਪਣੀ ਦਯਾ ਹਟਾ ਨਾ ਲਵਾਂਗਾ, ਜਿਵੇਂ ਮੈਂ ਉਸ ਤੋਂ ਹਟਾ ਲਈ ਜਿਹੜਾ ਤੇਰੇ ਨਾਲੋਂ ਪਹਿਲਾਂ ਸੀ,
Ego ero ei in patrem, et ipse erit mihi in filium: et misericordiam meam non auferam ab eo, sicut abstuli ab eo qui ante te fuit.
14 ੧੪ ਸਗੋਂ ਮੈਂ ਉਹ ਨੂੰ ਆਪਣੇ ਭਵਨ ਵਿੱਚ ਅਤੇ ਆਪਣੇ ਰਾਜ ਵਿੱਚ ਸਦਾ ਤੱਕ ਸਥਿਰ ਕਰਾਂਗਾ, ਉਸ ਦੀ ਰਾਜ ਗੱਦੀ ਸਦੀਪਕ ਕਾਲ ਤੱਕ ਅਟੱਲ ਰਹੇਗੀ।”
Et statuam eum in domo mea, et in regno meo usque in sempiternum: et thronus ejus erit firmissimus in perpetuum.
15 ੧੫ ਤਾਂ ਨਾਥਾਨ ਨੇ ਇਨ੍ਹਾਂ ਸਾਰੀਆਂ ਗੱਲਾਂ ਅਤੇ ਇਸ ਦਰਸ਼ਣ ਦੇ ਅਨੁਸਾਰ ਦਾਊਦ ਨੂੰ ਆਖਿਆ।
Juxta omnia verba hæc, et juxta universam visionem istam, sic locutus est Nathan ad David.
16 ੧੬ ਤਦ ਦਾਊਦ ਰਾਜਾ ਅੰਦਰ ਗਿਆ ਅਤੇ ਯਹੋਵਾਹ ਦੇ ਹਜ਼ੂਰ ਬੈਠ ਕੇ ਆਖਿਆ, “ਹੇ ਪ੍ਰਭੂ ਯਹੋਵਾਹ, ਮੈਂ ਕੌਣ ਹਾਂ ਅਤੇ ਮੇਰਾ ਘਰਾਣਾ ਕੀ ਹੈ, ਜੋ ਤੂੰ ਮੈਨੂੰ ਐਥੋਂ ਤੱਕ ਪਹੁੰਚਾ ਦਿੱਤਾ ਹੈ?
Cumque venisset rex David, et sedisset coram Domino, dixit: Quis ego sum, Domine Deus, et quæ domus mea, ut præstares mihi talia?
17 ੧੭ ਹੇ ਪਰਮੇਸ਼ੁਰ ਇਹ ਤਾਂ ਤੇਰੇ ਲਈ ਇੱਕ ਛੋਟੀ ਜਿਹੀ ਗੱਲ ਸੀ ਪਰ ਤੂੰ ਆਪਣੇ ਦਾਸ ਦੇ ਘਰਾਣੇ ਦੇ ਲਈ ਬਹੁਤ ਦੂਰ ਦੀ ਖ਼ਬਰ ਪਹਿਲਾਂ ਹੀ ਦੱਸ ਦਿੱਤੀ ਅਤੇ ਹੇ ਯਹੋਵਾਹ ਪਰਮੇਸ਼ੁਰ ਮੇਰੇ ਉੱਤੇ ਅਜਿਹੀ ਕਿਰਪਾ ਦ੍ਰਿਸ਼ਟ ਕੀਤੀ ਕਿ ਜਿਵੇਂ ਮੈਂ ਵੱਡੀ ਪਦਵੀ ਵਾਲਾ ਮਨੁੱਖ ਹਾਂ!”
sed et hoc parum visum est in conspectu tuo, ideoque locutus es super domum servi tui etiam in futurum: et fecisti me spectabilem super omnes homines, Domine Deus.
18 ੧੮ ਦਾਊਦ ਉਸ ਵਡਿਆਈ ਦੇ ਲਈ ਕੀ ਆਖੇ ਜਿਹੜੀ ਤੂੰ ਆਪਣੇ ਦਾਸ ਨੂੰ ਦਿੱਤੀ? ਕਿਉਂ ਜੋ ਤੂੰ ਤਾਂ ਆਪਣੇ ਦਾਸ ਨੂੰ ਜਾਣਦਾ ਹੈਂ?
Quid ultra addere potest David, cum ita glorificaveris servum tuum, et cognoveris eum?
19 ੧੯ ਹੇ ਯਹੋਵਾਹ ਆਪਣੇ ਸੇਵਕ ਦੇ ਲਈ ਇਹ ਸਾਰਾ ਵਡਿਆਈ ਵਾਲਾ ਕੰਮ ਆਪਣੇ ਮਨ ਦੇ ਅਨੁਸਾਰ ਕੀਤਾ, ਤਾਂ ਕਿ ਸਾਰੀਆਂ ਵਡਿਆਈਆਂ ਪਰਗਟ ਹੋਣ
Domine, propter famulum tuum juxta cor tuum fecisti omnem magnificentiam hanc, et nota esse voluisti universa magnalia.
20 ੨੦ ਹੇ ਯਹੋਵਾਹ, ਤੇਰੇ ਤੁੱਲ ਕੋਈ ਨਹੀਂ ਹੈ ਅਤੇ ਤੇਰੇ ਤੋਂ ਬਿਨ੍ਹਾਂ ਜਿੱਥੋਂ ਤੱਕ ਅਸੀਂ ਆਪਣੇ ਕੰਨਾਂ ਨਾਲ ਸੁਣਿਆ, ਹੋਰ ਕੋਈ ਪਰਮੇਸ਼ੁਰ ਨਹੀਂ ਹੈ
Domine, non est similis tui, et non est alius deus absque te, ex omnibus quos audivimus auribus nostris.
21 ੨੧ ਅਤੇ ਸਾਰੇ ਸੰਸਾਰ ਵਿੱਚ ਹੋਰ ਕਿਹੜੀ ਕੌਮ ਹੈ ਜਿਹੜੀ ਤੇਰੀ ਪਰਜਾ ਇਸਰਾਏਲ ਦੇ ਤੁੱਲ ਹੋਵੇ, ਜਿਸ ਦੇ ਬਚਾਉਣ ਨੂੰ ਪਰਮੇਸ਼ੁਰ ਆਪ ਗਿਆ ਤਾਂ ਕਿ ਉਸ ਨੂੰ ਆਪਣੀ ਪਰਜਾ ਬਣਾਵੇ, ਵੱਡੇ-ਵੱਡੇ ਤੇ ਡਰਾਉਣੇ ਕੰਮਾਂ ਨਾਲ ਆਪਣਾ ਨਾਮ ਉੱਚਾ ਕਰੇ ਅਤੇ ਆਪਣੀ ਪਰਜਾ ਦੇ ਅੱਗੋਂ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਵਿੱਚੋਂ ਛੁਡਾ ਲਿਆਇਆ, ਕੌਮਾਂ ਨੂੰ ਕੱਢ ਦਿੱਤਾ।
Quis enim est alius, ut populus tuus Israël, gens una in terra, ad quam perrexit Deus ut liberaret et faceret populum sibi, et magnitudine sua atque terroribus ejiceret nationes a facie ejus, quem de Ægypto liberarat?
22 ੨੨ ਕਿਉਂ ਜੋ ਤੂੰ ਆਪਣੀ ਪਰਜਾ ਇਸਰਾਏਲ ਨੂੰ ਸਦੀਪਕ ਕਾਲ ਤੱਕ ਆਪਣੀ ਪਰਜਾ ਬਣਾਇਆ ਅਤੇ ਹੇ ਯਹੋਵਾਹ, ਤੂੰ ਆਪ ਉਨ੍ਹਾਂ ਦਾ ਪਰਮੇਸ਼ੁਰ ਬਣਿਆ।
Et posuisti populum tuum Israël tibi in populum usque in æternum, et tu, Domine, factus es Deus ejus.
23 ੨੩ ਸੋ ਹੁਣ ਹੇ ਯਹੋਵਾਹ, ਉਹ ਬਚਨ ਜਿਹੜਾ ਤੂੰ ਆਪਣੇ ਦਾਸ ਅਤੇ ਉਹ ਦੇ ਘਰਾਣੇ ਲਈ ਆਖਿਆ ਸੀ, ਸਦਾ ਤੱਕ ਅਟੱਲ ਹੋਵੇ ਅਤੇ ਤੂੰ ਆਪਣੇ ਬਚਨ ਦੇ ਅਨੁਸਾਰ ਕਰ
Nunc igitur Domine, sermo quem locutus es famulo tuo et super domum ejus confirmetur in perpetuum, et fac sicut locutus es.
24 ੨੪ ਹਾਂ, ਉਹ ਸਥਿਰ ਹੋਵੇ ਅਤੇ ਤੇਰੇ ਨਾਮ ਦੀ ਵਡਿਆਈ ਸਦੀਪਕ ਕਾਲ ਤੱਕ ਪ੍ਰਸਿੱਧ ਹੋਵੇ, ਅਤੇ ਆਖਿਆ ਜਾਵੇ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਹੈ, ਹਾਂ, ਇਸਰਾਏਲ ਦੇ ਲਈ ਪਰਮੇਸ਼ੁਰ ਹੈ, ਅਤੇ ਤੇਰੇ ਦਾਸ ਦਾਊਦ ਦਾ ਘਰਾਣਾ ਤੇਰੇ ਸਾਹਮਣੇ ਅਟੱਲ ਰਹੇ
Permaneatque et magnificetur nomen tuum usque in sempiternum, et dicatur: Dominus exercituum Deus Israël, et domus David servi ejus permanens coram eo.
25 ੨੫ ਕਿਉਂ ਜੋ ਹੇ ਪਰਮੇਸ਼ੁਰ, ਤੂੰ ਆਪਣੇ ਦਾਸ ਦੇ ਕੰਨ ਖੋਲ੍ਹ ਦਿੱਤੇ ਕਿ ਤੂੰ ਉਹ ਦੇ ਲਈ ਘਰਾਣਾ ਬਣਾਵੇਂਗਾ, ਇਸੇ ਕਾਰਨ ਤੇਰੇ ਦਾਸ ਨੇ ਤੇਰੇ ਅੱਗੇ ਪ੍ਰਾਰਥਨਾ ਕਰਨ ਦਾ ਹੌਂਸਲਾ ਕੀਤਾ।
Tu enim, Domine Deus meus, revelasti auriculam servi tui, ut ædificares ei domum: et idcirco invenit servus tuus fiduciam, ut oret coram te.
26 ੨੬ ਹੇ ਯਹੋਵਾਹ, ਤੂੰ ਹੀ ਪਰਮੇਸ਼ੁਰ ਹੈਂ, ਅਤੇ ਤੂੰ ਹੀ ਆਪਣੇ ਦਾਸ ਨਾਲ ਭਲਿਆਈ ਦਾ ਵਾਇਦਾ ਕੀਤਾ ਹੈ।
Nunc ergo Domine, tu es Deus, et locutus es ad servum tuum tanta beneficia.
27 ੨੭ ਸੋ ਹੁਣ ਤੈਨੂੰ ਚੰਗਾ ਲੱਗਿਆ ਹੈ, ਜੋ ਤੂੰ ਆਪਣੇ ਦਾਸ ਦੇ ਘਰ ਨੂੰ ਅਸੀਸ ਦੇ, ਤਾਂ ਕਿ ਉਹ ਤੇਰੇ ਅੱਗੇ ਸਦੀਪਕ ਕਾਲ ਤੱਕ ਅਟੱਲ ਰਹੇ, ਕਿਉਂ ਜੋ ਯਹੋਵਾਹ ਤੂੰ ਅਸੀਸ ਦਿੱਤੀ ਹੈ, ਅਤੇ ਉਹ ਸਦਾ ਤੱਕ ਮੁਬਾਰਕ ਰਹੇ।
Et cœpisti benedicere domui servi tui, ut sit semper coram te: te enim, Domine, benedicente, benedicta erit in perpetuum.

< 1 ਇਤਿਹਾਸ 17 >