< 1 ਇਤਿਹਾਸ 17 >
1 ੧ ਜਦੋਂ ਦਾਊਦ ਆਪਣੇ ਮਹਿਲ ਵਿੱਚ ਰਹਿਣ ਲੱਗਿਆ, ਤਾਂ ਦਾਊਦ ਨੇ ਨਾਥਾਨ ਨਬੀ ਨੂੰ ਆਖਿਆ, “ਵੇਖ, ਮੈਂ ਤਾਂ ਦਿਆਰ ਦੀ ਲੱਕੜ ਦੇ ਬਣਾਏ ਹੋਏ ਮਹਿਲ ਵਿੱਚ ਰਹਿੰਦਾ ਹਾਂ ਪਰ ਯਹੋਵਾਹ ਦੇ ਨੇਮ ਦਾ ਸੰਦੂਕ ਤੰਬੂ ਵਿੱਚ ਰਹਿੰਦਾ ਹੈ।”
Kiedy Dawid zamieszkał w swoim domu, powiedział do proroka Natana: Oto mieszkam w domu cedrowym, a arka przymierza PANA pod zasłonami.
2 ੨ ਤਾਂ ਨਾਥਾਨ ਨੇ ਦਾਊਦ ਨੂੰ ਆਖਿਆ ਕਿ ਜੋ ਕੁਝ ਤੇਰੇ ਮਨ ਵਿੱਚ ਹੈ ਤੂੰ ਉਸੇ ਤਰ੍ਹਾਂ ਕਰ, ਕਿਉਂ ਜੋ ਪਰਮੇਸ਼ੁਰ ਤੇਰੇ ਨਾਲ ਹੈ।
Natan powiedział do Dawida: Uczyń wszystko, co jest w twoim sercu, gdyż Bóg jest z tobą.
3 ੩ ਫਿਰ ਉਸੇ ਰਾਤ ਯਹੋਵਾਹ ਦਾ ਬਚਨ ਨਾਥਾਨ ਨੂੰ ਆਇਆ,
Lecz tej samej nocy doszło do Natana słowo Boże, mówiące:
4 ੪ ਕਿ ਤੂੰ ਜਾ, ਅਤੇ ਮੇਰੇ ਦਾਸ ਦਾਊਦ ਨੂੰ ਆਖ ਕਿ ਯਹੋਵਾਹ ਇਹ ਆਖਦਾ ਹੈ, “ਤੂੰ ਮੇਰੇ ਨਿਵਾਸ ਲਈ ਕੋਈ ਭਵਨ ਨਾ ਬਣਾ
Idź i powiedz mojemu słudze Dawidowi: Tak mówi PAN: Nie ty zbudujesz mi dom, w którym zamieszkam.
5 ੫ ਕਿਉਂਕਿ ਜਿਸ ਦਿਨ ਤੋਂ ਮੈਂ ਇਸਰਾਏਲ ਨੂੰ ਮਿਸਰ ਵਿੱਚੋਂ ਬਾਹਰ ਕੱਢ ਲਿਆਇਆ ਹਾਂ, ਅੱਜ ਤੱਕ ਕਿਸੇ ਭਵਨ ਵਿੱਚ ਨਹੀਂ ਰਿਹਾ, ਸਗੋਂ ਤੰਬੂ ਤੋਂ ਤੰਬੂ ਅਤੇ ਡੇਰੇ ਤੋਂ ਡੇਰੇ ਵਿੱਚ ਫਿਰਦਾ ਰਿਹਾ ਹਾਂ।
Nie mieszkałem bowiem w żadnym domu od dnia, w którym wyprowadziłem synów Izraela, aż do dziś, ale przechodziłem z namiotu do namiotu i z przybytku [do przybytku].
6 ੬ ਅਤੇ ਜਿੱਥੇ-ਜਿੱਥੇ ਮੈਂ ਸਾਰੇ ਇਸਰਾਏਲੀਆਂ ਦੇ ਨਾਲ ਫਿਰਦਾ ਰਿਹਾ ਹਾਂ, ਤਾਂ ਕੀ ਭਲਾ ਮੈਂ ਇਸਰਾਏਲ ਦੇ ਨਿਆਂਈਆਂ ਵਿੱਚੋਂ ਜਿਨ੍ਹਾਂ ਨੂੰ ਮੈਂ ਆਪਣੀ ਪਰਜਾ ਨੂੰ ਚਰਾਉਣ ਦੀ ਆਗਿਆ ਕੀਤੀ, ਕਿਸੇ ਨੂੰ ਕਦੀ ਆਖਿਆ ਕਿ ਤੁਸੀਂ ਮੇਰੇ ਲਈ ਦਿਆਰ ਦਾ ਭਵਨ ਕਿਉਂ ਨਹੀਂ ਬਣਾਇਆ?”
Wszędzie, gdziekolwiek chodziłem z całym Izraelem, czy powiedziałem do któregoś z sędziów Izraela, którym nakazałem paść mój lud: Dlaczego nie zbudowaliście mi domu cedrowego?
7 ੭ ਇਸ ਲਈ ਹੁਣ ਤੂੰ ਮੇਰੇ ਦਾਸ ਦਾਊਦ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਹ ਆਖਦਾ ਹੈ, ਮੈਂ ਤੈਨੂੰ ਉਸ ਸਥਾਨ ਤੋਂ ਕੱਢ ਕੇ ਜਿੱਥੇ ਤੂੰ ਭੇਡਾਂ-ਬੱਕਰੀਆਂ ਚਾਰਦਾ ਸੀ, ਆਪਣੀ ਪਰਜਾ ਇਸਰਾਏਲ ਦਾ ਪ੍ਰਧਾਨ ਬਣਾ ਦਿੱਤਾ,
Teraz więc tak powiesz mojemu słudze Dawidowi: Tak mówi PAN zastępów: Ja wziąłem ciebie z owczarni od chodzenia za trzodą, abyś był dowódcą nad moim ludem Izraelem.
8 ੮ ਜਿੱਥੇ-ਜਿੱਥੇ ਤੂੰ ਗਿਆ ਮੈਂ ਤੇਰੇ ਨਾਲ ਰਿਹਾ ਅਤੇ ਤੇਰੇ ਅੱਗੋਂ ਤੇਰੇ ਸਾਰੇ ਵੈਰੀਆਂ ਨੂੰ ਮਿਟਾ ਦਿੱਤਾ, ਮੈਂ ਜਗਤ ਦੇ ਵੱਡੇ ਨਾਮੀ ਲੋਕਾਂ ਵਾਂਗੂੰ ਤੇਰਾ ਨਾਮ ਵੀ ਵੱਡਾ ਕਰਾਂਗਾ,
I byłem z tobą wszędzie, dokądkolwiek chodziłeś, wytraciłem przed tobą wszystkich twoich wrogów i uczyniłem twoje imię jak imię wielkich [ludzi], którzy są na ziemi.
9 ੯ ਮੈਂ ਆਪਣੀ ਇਸਰਾਏਲੀ ਪਰਜਾ ਦੇ ਲਈ ਇੱਕ ਥਾਂ ਠਹਿਰਾਵਾਂਗਾ ਅਤੇ ਉਸ ਨੂੰ ਟਿਕਾਵਾਂਗਾ ਤਾਂ ਕਿ ਉਹ ਆਪਣੇ ਹੀ ਥਾਂ ਵਿੱਚ ਵੱਸਣ ਅਤੇ ਫੇਰ ਕਦੀ ਇੱਧਰ-ਉੱਧਰ ਨਾ ਭਟਕਣ ਅਤੇ ਅਪਰਾਧੀਆਂ ਦੇ ਪੁੱਤਰ ਪਹਿਲਾਂ ਦੀ ਤਰ੍ਹਾਂ ਉਨ੍ਹਾਂ ਦਾ ਫੇਰ ਵਿਗਾੜ ਨਾ ਕਰਨਗੇ,
Ustanowię miejsce dla swego ludu Izraela i zasadzę go [tam], i będzie mieszkał na swoim miejscu, i nie poruszy się więcej ani już nie będą go gnębić synowie nieprawości jak dawniej;
10 ੧੦ ਨਾ ਉਸ ਦਿਨ ਵਾਂਗੂੰ ਜਿਸ ਵਿੱਚ ਮੈਂ ਨਿਆਂਈਆਂ ਨੂੰ ਹੁਕਮ ਦਿੱਤਾ ਸੀ ਕਿ ਮੇਰੀ ਪਰਜਾ ਇਸਰਾਏਲ ਉੱਤੇ ਹੋਵੋ ਅਤੇ ਮੈਂ ਤੇਰੇ ਸਾਰੇ ਵੈਰੀਆਂ ਨੂੰ ਦਬਾਵਾਂਗਾ, ਮੈਂ ਤੈਨੂੰ ਇਹ ਵੀ ਆਖਦਾ ਹਾਂ, “ਯਹੋਵਾਹ ਤੇਰੇ ਲਈ ਇੱਕ ਘਰਾਣਾ ਬਣਾਵੇਗਾ।
Od czasu, kiedy ustanowiłem sędziów nad swoim ludem Izraela, i ujarzmię wszystkich twoich wrogów. Oznajmiam ci też, że PAN zbuduje ci dom.
11 ੧੧ ਜਦੋਂ ਤੇਰੀ ਅਵਸਥਾ ਪੂਰੀ ਹੋਵੇਗੀ ਅਤੇ ਤੈਨੂੰ ਆਪਣੇ ਪੁਰਖਿਆਂ ਦੇ ਕੋਲ ਜਾਣਾ ਪਵੇਗਾ, ਤਾਂ ਅਜਿਹਾ ਹੋਵੇਗਾ ਕਿ ਮੈਂ ਤੇਰੇ ਪਿੱਛੋਂ ਤੇਰੇ ਪੁੱਤਰਾਂ ਵਿੱਚੋਂ ਤੇਰੇ ਅੰਸ ਨੂੰ ਸਥਿਰ ਕਰਾਂਗਾ ਅਤੇ ਮੈਂ ਉਹ ਦੇ ਰਾਜ ਨੂੰ ਪੱਕਾ ਕਰਾਂਗਾ,
Gdy się wypełnią twoje dni i będziesz musiał odejść do swoich ojców, wzbudzę po tobie twego potomka, który będzie spośród twoich synów, i utwierdzę jego królestwo.
12 ੧੨ ਉਹ ਮੇਰੇ ਲਈ ਇੱਕ ਭਵਨ ਬਣਾਵੇਗਾ ਅਤੇ ਮੈਂ ਉਸ ਦੀ ਰਾਜ ਗੱਦੀ ਸਦੀਪਕ ਕਾਲ ਤੱਕ ਸਥਿਰ ਰੱਖਾਂਗਾ,
On zbuduje mi dom i utwierdzę jego tron na wieki.
13 ੧੩ ਮੈਂ ਉਸ ਦਾ ਪਿਤਾ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ, ਮੈਂ ਉਸ ਦੇ ਉੱਤੋਂ ਆਪਣੀ ਦਯਾ ਹਟਾ ਨਾ ਲਵਾਂਗਾ, ਜਿਵੇਂ ਮੈਂ ਉਸ ਤੋਂ ਹਟਾ ਲਈ ਜਿਹੜਾ ਤੇਰੇ ਨਾਲੋਂ ਪਹਿਲਾਂ ਸੀ,
Ja będę mu ojcem, a on będzie mi synem. Nie cofnę od niego swojego miłosierdzia, jak je cofnąłem od [tego], który był przed tobą.
14 ੧੪ ਸਗੋਂ ਮੈਂ ਉਹ ਨੂੰ ਆਪਣੇ ਭਵਨ ਵਿੱਚ ਅਤੇ ਆਪਣੇ ਰਾਜ ਵਿੱਚ ਸਦਾ ਤੱਕ ਸਥਿਰ ਕਰਾਂਗਾ, ਉਸ ਦੀ ਰਾਜ ਗੱਦੀ ਸਦੀਪਕ ਕਾਲ ਤੱਕ ਅਟੱਲ ਰਹੇਗੀ।”
Ustanowię go w moim domu i w moim królestwie na wieki, jego tron będzie utwierdzony na wieki.
15 ੧੫ ਤਾਂ ਨਾਥਾਨ ਨੇ ਇਨ੍ਹਾਂ ਸਾਰੀਆਂ ਗੱਲਾਂ ਅਤੇ ਇਸ ਦਰਸ਼ਣ ਦੇ ਅਨੁਸਾਰ ਦਾਊਦ ਨੂੰ ਆਖਿਆ।
Zgodnie z tymi wszystkimi słowami i zgodnie z całym tym widzeniem, tak mówił Natan do Dawida.
16 ੧੬ ਤਦ ਦਾਊਦ ਰਾਜਾ ਅੰਦਰ ਗਿਆ ਅਤੇ ਯਹੋਵਾਹ ਦੇ ਹਜ਼ੂਰ ਬੈਠ ਕੇ ਆਖਿਆ, “ਹੇ ਪ੍ਰਭੂ ਯਹੋਵਾਹ, ਮੈਂ ਕੌਣ ਹਾਂ ਅਤੇ ਮੇਰਾ ਘਰਾਣਾ ਕੀ ਹੈ, ਜੋ ਤੂੰ ਮੈਨੂੰ ਐਥੋਂ ਤੱਕ ਪਹੁੰਚਾ ਦਿੱਤਾ ਹੈ?
Przyszedł więc król Dawid, usiadł przed PANEM i powiedział: Kim ja jestem, PANIE Boże, i czym [jest] mój dom, że doprowadziłeś mnie dotąd?
17 ੧੭ ਹੇ ਪਰਮੇਸ਼ੁਰ ਇਹ ਤਾਂ ਤੇਰੇ ਲਈ ਇੱਕ ਛੋਟੀ ਜਿਹੀ ਗੱਲ ਸੀ ਪਰ ਤੂੰ ਆਪਣੇ ਦਾਸ ਦੇ ਘਰਾਣੇ ਦੇ ਲਈ ਬਹੁਤ ਦੂਰ ਦੀ ਖ਼ਬਰ ਪਹਿਲਾਂ ਹੀ ਦੱਸ ਦਿੱਤੀ ਅਤੇ ਹੇ ਯਹੋਵਾਹ ਪਰਮੇਸ਼ੁਰ ਮੇਰੇ ਉੱਤੇ ਅਜਿਹੀ ਕਿਰਪਾ ਦ੍ਰਿਸ਼ਟ ਕੀਤੀ ਕਿ ਜਿਵੇਂ ਮੈਂ ਵੱਡੀ ਪਦਵੀ ਵਾਲਾ ਮਨੁੱਖ ਹਾਂ!”
Lecz i to było jeszcze mało w twoich oczach, Boże, gdyż złożyłeś też obietnicę o domu swego sługi na daleką przyszłość i wejrzałeś na mnie jak na człowieka wysokiego stanu, PANIE Boże.
18 ੧੮ ਦਾਊਦ ਉਸ ਵਡਿਆਈ ਦੇ ਲਈ ਕੀ ਆਖੇ ਜਿਹੜੀ ਤੂੰ ਆਪਣੇ ਦਾਸ ਨੂੰ ਦਿੱਤੀ? ਕਿਉਂ ਜੋ ਤੂੰ ਤਾਂ ਆਪਣੇ ਦਾਸ ਨੂੰ ਜਾਣਦਾ ਹੈਂ?
Co więcej [może] ci [powiedzieć] Dawid za taką chwałę [okazaną] twemu słudze? Ty bowiem znasz swego sługę.
19 ੧੯ ਹੇ ਯਹੋਵਾਹ ਆਪਣੇ ਸੇਵਕ ਦੇ ਲਈ ਇਹ ਸਾਰਾ ਵਡਿਆਈ ਵਾਲਾ ਕੰਮ ਆਪਣੇ ਮਨ ਦੇ ਅਨੁਸਾਰ ਕੀਤਾ, ਤਾਂ ਕਿ ਸਾਰੀਆਂ ਵਡਿਆਈਆਂ ਪਰਗਟ ਹੋਣ
PANIE, przez wzgląd na swego sługę i według swego serca uczyniłeś te wszystkie wielkie rzeczy, dając poznać te wszystkie wspaniałe sprawy.
20 ੨੦ ਹੇ ਯਹੋਵਾਹ, ਤੇਰੇ ਤੁੱਲ ਕੋਈ ਨਹੀਂ ਹੈ ਅਤੇ ਤੇਰੇ ਤੋਂ ਬਿਨ੍ਹਾਂ ਜਿੱਥੋਂ ਤੱਕ ਅਸੀਂ ਆਪਣੇ ਕੰਨਾਂ ਨਾਲ ਸੁਣਿਆ, ਹੋਰ ਕੋਈ ਪਰਮੇਸ਼ੁਰ ਨਹੀਂ ਹੈ
PANIE, nie ma nikogo podobnego do ciebie i nie ma Boga oprócz ciebie według wszystkiego, co słyszeliśmy na własne uszy.
21 ੨੧ ਅਤੇ ਸਾਰੇ ਸੰਸਾਰ ਵਿੱਚ ਹੋਰ ਕਿਹੜੀ ਕੌਮ ਹੈ ਜਿਹੜੀ ਤੇਰੀ ਪਰਜਾ ਇਸਰਾਏਲ ਦੇ ਤੁੱਲ ਹੋਵੇ, ਜਿਸ ਦੇ ਬਚਾਉਣ ਨੂੰ ਪਰਮੇਸ਼ੁਰ ਆਪ ਗਿਆ ਤਾਂ ਕਿ ਉਸ ਨੂੰ ਆਪਣੀ ਪਰਜਾ ਬਣਾਵੇ, ਵੱਡੇ-ਵੱਡੇ ਤੇ ਡਰਾਉਣੇ ਕੰਮਾਂ ਨਾਲ ਆਪਣਾ ਨਾਮ ਉੱਚਾ ਕਰੇ ਅਤੇ ਆਪਣੀ ਪਰਜਾ ਦੇ ਅੱਗੋਂ ਜਿਨ੍ਹਾਂ ਨੂੰ ਤੂੰ ਮਿਸਰ ਦੇਸ ਵਿੱਚੋਂ ਛੁਡਾ ਲਿਆਇਆ, ਕੌਮਾਂ ਨੂੰ ਕੱਢ ਦਿੱਤਾ।
I czy jest taki naród na ziemi, jak twój lud Izrael, dla którego Bóg wyruszył, aby [go] sobie wykupić jako swój lud, a przez to uczynić swoje imię wielkim i straszliwym, wypędzając narody przed swoim ludem, który wykupiłeś z Egiptu?
22 ੨੨ ਕਿਉਂ ਜੋ ਤੂੰ ਆਪਣੀ ਪਰਜਾ ਇਸਰਾਏਲ ਨੂੰ ਸਦੀਪਕ ਕਾਲ ਤੱਕ ਆਪਣੀ ਪਰਜਾ ਬਣਾਇਆ ਅਤੇ ਹੇ ਯਹੋਵਾਹ, ਤੂੰ ਆਪ ਉਨ੍ਹਾਂ ਦਾ ਪਰਮੇਸ਼ੁਰ ਬਣਿਆ।
Uczyniłeś bowiem twój lud Izraela swoim ludem na wieki i ty, PANIE, stałeś się jego Bogiem.
23 ੨੩ ਸੋ ਹੁਣ ਹੇ ਯਹੋਵਾਹ, ਉਹ ਬਚਨ ਜਿਹੜਾ ਤੂੰ ਆਪਣੇ ਦਾਸ ਅਤੇ ਉਹ ਦੇ ਘਰਾਣੇ ਲਈ ਆਖਿਆ ਸੀ, ਸਦਾ ਤੱਕ ਅਟੱਲ ਹੋਵੇ ਅਤੇ ਤੂੰ ਆਪਣੇ ਬਚਨ ਦੇ ਅਨੁਸਾਰ ਕਰ
Teraz więc, PANIE, niech słowo, które wypowiedziałeś o swoim słudze i o jego domu, będzie utwierdzone na wieki i uczyń, jak powiedziałeś.
24 ੨੪ ਹਾਂ, ਉਹ ਸਥਿਰ ਹੋਵੇ ਅਤੇ ਤੇਰੇ ਨਾਮ ਦੀ ਵਡਿਆਈ ਸਦੀਪਕ ਕਾਲ ਤੱਕ ਪ੍ਰਸਿੱਧ ਹੋਵੇ, ਅਤੇ ਆਖਿਆ ਜਾਵੇ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਹੈ, ਹਾਂ, ਇਸਰਾਏਲ ਦੇ ਲਈ ਪਰਮੇਸ਼ੁਰ ਹੈ, ਅਤੇ ਤੇਰੇ ਦਾਸ ਦਾਊਦ ਦਾ ਘਰਾਣਾ ਤੇਰੇ ਸਾਹਮਣੇ ਅਟੱਲ ਰਹੇ
Niech stanie się tak, aby twoje imię było uwielbione na wieki, aby mówiono: PAN zastępów, Bóg Izraela, jest Bogiem nad Izraelem; niech dom Dawida, twego sługi, będzie utwierdzony przed tobą.
25 ੨੫ ਕਿਉਂ ਜੋ ਹੇ ਪਰਮੇਸ਼ੁਰ, ਤੂੰ ਆਪਣੇ ਦਾਸ ਦੇ ਕੰਨ ਖੋਲ੍ਹ ਦਿੱਤੇ ਕਿ ਤੂੰ ਉਹ ਦੇ ਲਈ ਘਰਾਣਾ ਬਣਾਵੇਂਗਾ, ਇਸੇ ਕਾਰਨ ਤੇਰੇ ਦਾਸ ਨੇ ਤੇਰੇ ਅੱਗੇ ਪ੍ਰਾਰਥਨਾ ਕਰਨ ਦਾ ਹੌਂਸਲਾ ਕੀਤਾ।
Ty bowiem, mój Boże, objawiłeś swemu słudze, że zbudujesz mu dom. Dlatego twój sługa ośmielił się modlić przed tobą.
26 ੨੬ ਹੇ ਯਹੋਵਾਹ, ਤੂੰ ਹੀ ਪਰਮੇਸ਼ੁਰ ਹੈਂ, ਅਤੇ ਤੂੰ ਹੀ ਆਪਣੇ ਦਾਸ ਨਾਲ ਭਲਿਆਈ ਦਾ ਵਾਇਦਾ ਕੀਤਾ ਹੈ।
A teraz, PANIE, ty jesteś Bogiem i obiecałeś takie dobro swemu słudze.
27 ੨੭ ਸੋ ਹੁਣ ਤੈਨੂੰ ਚੰਗਾ ਲੱਗਿਆ ਹੈ, ਜੋ ਤੂੰ ਆਪਣੇ ਦਾਸ ਦੇ ਘਰ ਨੂੰ ਅਸੀਸ ਦੇ, ਤਾਂ ਕਿ ਉਹ ਤੇਰੇ ਅੱਗੇ ਸਦੀਪਕ ਕਾਲ ਤੱਕ ਅਟੱਲ ਰਹੇ, ਕਿਉਂ ਜੋ ਯਹੋਵਾਹ ਤੂੰ ਅਸੀਸ ਦਿੱਤੀ ਹੈ, ਅਤੇ ਉਹ ਸਦਾ ਤੱਕ ਮੁਬਾਰਕ ਰਹੇ।
Racz więc błogosławić dom swego sługi, aby trwał na wieki przed tobą. [Co] bowiem ty, PANIE, błogosławisz, będzie błogosławione na wieki.