< 1 ਇਤਿਹਾਸ 18 >

1 ਇਸ ਤੋਂ ਬਾਅਦ ਦਾਊਦ ਨੇ ਫ਼ਲਿਸਤੀਆਂ ਨੂੰ ਮਾਰਿਆ ਅਤੇ ਉਨ੍ਹਾਂ ਨੂੰ ਆਪਣੇ ਅਧੀਨ ਕਰ ਲਿਆ, ਫ਼ਲਿਸਤੀਆਂ ਦੇ ਹੱਥੋਂ ਗਥ ਅਤੇ ਉਸ ਦੇ ਪਿੰਡਾਂ ਨੂੰ ਖੋਹ ਲਿਆ।
И бысть по сих, и порази Давид иноплеменники, и прогна их: и взя Геф и веси его от руки иноплеменничи.
2 ਫਿਰ ਉਸ ਨੇ ਮੋਆਬ ਦੇਸ ਨੂੰ ਜਿੱਤ ਲਿਆ, ਤਦ ਮੋਆਬੀ ਦਾਊਦ ਦੇ ਦਾਸ ਬਣ ਗਏ, ਅਤੇ ਨਜ਼ਰਾਨੇ ਲਿਆਉਣ ਲੱਗੇ।
И порази Давид Моава, и бяху Моавити раби Давиду приносяще ему дань.
3 ਦਾਊਦ ਨੇ ਸੋਬਾਹ ਦੇ ਰਾਜਾ ਹਦਦਅਜ਼ਰ ਨੂੰ ਵੀ ਹਮਾਥ ਤੱਕ ਜਿੱਤ ਲਿਆ, ਜਦੋਂ ਉਹ ਫ਼ਰਾਤ ਦਰਿਆ ਦੀ ਵੱਲ ਆਪਣਾ ਰਾਜ ਸਥਿਰ ਕਰਨ ਗਿਆ ਸੀ।
И порази Давид Адраазара царя Сувска во Емафе, идущу ему поставити руку свою над рекою Евфратом:
4 ਅਤੇ ਦਾਊਦ ਨੇ ਉਸ ਤੋਂ ਇੱਕ ਹਜ਼ਾਰ ਰਥ, ਸੱਤ ਹਜ਼ਾਰ ਸਵਾਰ ਅਤੇ ਵੀਹ ਹਜ਼ਾਰ ਪਿਆਦੇ ਲੈ ਲਏ ਅਤੇ ਦਾਊਦ ਨੇ ਰੱਥਾਂ ਦੇ ਸਾਰੇ ਘੋੜਿਆਂ ਦੇ ਪੱਟਾਂ ਦੀਆਂ ਨਾੜਾਂ ਨੂੰ ਵੱਢ ਕੇ, ਉਹਨਾਂ ਨੂੰ ਲੰਗੜੇ ਕਰ ਦਿੱਤਾ ਪਰ ਉਨ੍ਹਾਂ ਵਿੱਚੋਂ ਇੱਕ ਸੌ ਰਥਾਂ ਦੇ ਲਈ ਘੋੜੇ ਬਚਾ ਰੱਖੇ।
и взя от него Давид тысящу колесниц и седмь тысящ конник и двадесять тысящ мужей пешцев, и разби Давид вся колесницы, и остави от них сто колесниц, (ихже удержа себе).
5 ਅਤੇ ਜਦੋਂ ਦੰਮਿਸ਼ਕ ਦੇ ਅਰਾਮੀ ਲੋਕ ਸੋਬਾਹ ਦੇ ਰਾਜਾ ਹਦਦਅਜ਼ਰ ਦੀ ਸਹਾਇਤਾ ਕਰਨ ਨੂੰ ਆਏ, ਤਾਂ ਦਾਊਦ ਨੇ ਅਰਾਮੀਆਂ ਦੇ ਬਾਈ ਹਜ਼ਾਰ ਮਨੁੱਖ ਮਾਰ ਸੁੱਟੇ।
И прииде Сир от Дамаска, да помощь даст Адраазару царю Сувску, и порази Давид от Сировых двадесять две тысящы мужей:
6 ਤਦ ਦਾਊਦ ਨੇ ਦੰਮਿਸ਼ਕ ਦੇ ਅਰਾਮ ਵਿੱਚ ਚੌਂਕੀਆਂ ਬਣਾਈਆਂ ਅਤੇ ਅਰਾਮ ਵਾਲੇ ਦਾਊਦ ਦੇ ਅਧੀਨ ਹੋ ਗਏ, ਅਤੇ ਨਜ਼ਰਾਨੇ ਲਿਆਉਣ ਲੱਗੇ ਅਤੇ ਜਿੱਥੇ-ਜਿੱਥੇ ਵੀ ਦਾਊਦ ਜਾਂਦਾ ਸੀ, ਯਹੋਵਾਹ ਉਸ ਨੂੰ ਜਿੱਤ ਬਖ਼ਸ਼ਦਾ ਸੀ
и постави Давид стражу в Сирии, яже близ Дамаска, и бяху Давиду в рабы приносяще дани: и спасе Господь Давида во всех, в нихже хождаше.
7 ਅਤੇ ਦਾਊਦ ਨੇ ਹਦਦਅਜ਼ਰ ਦੇ ਸੇਵਕਾਂ ਦੀਆਂ ਸੁਨਹਿਰੀ ਢਾਲਾਂ ਖੋਹ ਲਈਆਂ ਅਤੇ ਉਨ੍ਹਾਂ ਨੂੰ ਯਰੂਸ਼ਲਮ ਵਿੱਚ ਲੈ ਆਇਆ।
И взя Давид гривны златыя, ихже имеша раби Адраазаровы, и принесе я во Иерусалим.
8 ਅਤੇ ਹਦਦਅਜ਼ਰ ਦੇ ਨਗਰ ਟਿਬਹਥ ਅਤੇ ਕੂਨ ਵਿੱਚੋਂ ਦਾਊਦ ਢੇਰ ਸਾਰਾ ਪਿੱਤਲ ਲੈ ਆਇਆ, ਜਿਸ ਦੇ ਨਾਲ ਸੁਲੇਮਾਨ ਨੇ ਪਿੱਤਲ ਦਾ ਹੌਦ, ਥੰਮ੍ਹ ਅਤੇ ਪਿੱਤਲ ਦੇ ਭਾਂਡੇ ਬਣਾਏ।
И из Метавефа и от избранных градов Адраазаровых взя Давид меди много зело, из неяже сотвори Соломон море медяно, и столпы, и сосуды медяныя.
9 ਜਦ ਹਮਾਥ ਦੇ ਰਾਜਾ ਤੋਊ ਨੇ ਸੁਣਿਆ ਕਿ ਦਾਊਦ ਨੇ ਸੋਬਾਹ ਦੇ ਰਾਜਾ ਹਦਦਅਜ਼ਰ ਦੀ ਸਾਰੀ ਫ਼ੌਜ ਨੂੰ ਨਸ਼ਟ ਕਰ ਦਿੱਤਾ ਹੈ,
И услыша Фоа царь Емафский, яко порази Давид всю силу Адраазара царя Сувска,
10 ੧੦ ਤਾਂ ਉਸ ਨੇ ਆਪਣੇ ਪੁੱਤਰ ਹਦੋਰਾਮ ਨੂੰ ਦਾਊਦ ਰਾਜਾ ਕੋਲ ਭੇਜਿਆ, ਤਾਂ ਕਿ ਉਸ ਦੀ ਸੁੱਖ-ਸਾਂਦ ਦੀ ਖ਼ਬਰ ਲਿਆਵੇ ਅਤੇ ਉਸ ਨੂੰ ਵਧਾਈ ਦੇਵੇ, ਇਸ ਲਈ ਜੋ ਉਸ ਨੇ ਹਦਦਅਜ਼ਰ ਨਾਲ ਯੁੱਧ ਕਰ ਕੇ ਜਿੱਤ ਪਾਈ, ਕਿਉਂ ਜੋ ਹਦਰਅਜ਼ਰ ਤੋਊ ਨਾਲ ਸਦਾ ਲੜਦਾ ਰਹਿੰਦਾ ਸੀ, ਅਤੇ ਉਸ ਨੇ ਸੋਨੇ, ਚਾਂਦੀ, ਅਤੇ ਪਿੱਤਲ ਦੇ ਭਾਂਡੇ ਵੀ ਨਾਲ ਭੇਜੇ।
и посла Адурама сына своего к царю Давиду, да вопросит его, яже о мире, и благословити его о сем, яко победи Адраазара и порази его, понеже муж противен бяше Фоа Адраазару.
11 ੧੧ ਅਤੇ ਦਾਊਦ ਪਾਤਸ਼ਾਹ ਨੇ ਉਨ੍ਹਾਂ ਨੂੰ ਵੀ ਉਸ ਚਾਂਦੀ ਅਤੇ ਸੋਨੇ ਦੇ ਨਾਲ, ਜਿਹੜੇ ਉਸ ਨੇ ਸਰਬੱਤ ਕੌਮਾਂ ਤੋਂ ਅਰਥਾਤ ਅਦੋਮ, ਮੋਆਬ, ਅੰਮੋਨ ਦੀ ਸੰਤਾਨ, ਫ਼ਲਿਸਤੀਆਂ ਅਤੇ ਅਮਾਲੇਕ ਤੋਂ ਲਏ ਸਨ, ਯਹੋਵਾਹ ਦੇ ਅੱਗੇ ਅਰਪਣ ਕਰ ਦਿੱਤੇ
И вся сосуды златыя и сребряныя и медяныя, и сия освяти царь Давид Господу со сребром и златом, яже взя от всех язык, от Идумеи и Моава, и от сынов Аммоних и от иноплеменник и от Амалика.
12 ੧੨ ਅਤੇ ਅਬੀਸ਼ਈ ਸਰੂਯਾਹ ਦੇ ਪੁੱਤਰ ਨੇ ਲੂਣ ਦੀ ਵਾਦੀ ਵਿੱਚ ਅਦੋਮੀਆਂ ਵਿੱਚੋਂ ਅਠਾਰਾਂ ਹਜ਼ਾਰ ਜਣੇ ਮਾਰ ਸੁੱਟੇ।
Авесса же сын Саруиев порази Идумею во юдоли Сланей, осмьнадесять тысящ:
13 ੧੩ ਉਸ ਨੇ ਅਦੋਮ ਵਿੱਚ ਚੌਂਕੀਆਂ ਬਿਠਾਈਆਂ ਅਤੇ ਸਾਰੇ ਅਦੋਮੀ ਵੀ ਦਾਊਦ ਦੇ ਅਧੀਨ ਹੋ ਗਏ ਅਤੇ ਜਿੱਥੇ-ਜਿੱਥੇ ਵੀ ਦਾਊਦ ਗਿਆ, ਯਹੋਵਾਹ ਉਸ ਨੂੰ ਜਿੱਤ ਬਖ਼ਸ਼ਦਾ ਸੀ।
и постави во юдоли стражу, и беша вси Идумеане раби Давиду. И спасаше Господь Давида во всех, в нихже хождаше.
14 ੧੪ ਦਾਊਦ ਨੇ ਸਾਰੇ ਇਸਰਾਏਲ ਉੱਤੇ ਰਾਜ ਕੀਤਾ ਅਤੇ ਸਾਰੀ ਪਰਜਾ ਨਾਲ ਧਰਮ ਅਤੇ ਨਿਆਂ ਕਰਦਾ ਸੀ।
И воцарися Давид над всем Израилем, и бе творя суд и правду всем людем своим.
15 ੧੫ ਸਰੂਯਾਹ ਦਾ ਪੁੱਤਰ ਯੋਆਬ ਸੈਨਾਪਤੀ ਸੀ ਅਤੇ ਅਹੀਲੂਦ ਦਾ ਪੁੱਤਰ ਯਹੋਸ਼ਾਫ਼ਾਤ ਇਤਿਹਾਸ ਦਾ ਲਿਖਾਰੀ ਸੀ।
Иоав же сын Саруиев (бысть) над воинством, и Иосафат сын Ахилудов памятописец,
16 ੧੬ ਅਤੇ ਸਾਦੋਕ ਅਹੀਟੂਬ ਦਾ ਪੁੱਤਰ ਅਤੇ ਅਬੀਮਲਕ, ਅਬਯਾਥਾਰ ਦਾ ਪੁੱਤਰ ਜਾਜਕ ਸਨ ਅਤੇ ਸ਼ੌਵਸ਼ਾ ਮੁਨਸ਼ੀ ਸੀ
и Садок сын Ахитов и Авимелех сын Авиафаров священницы, и Суса книгочий,
17 ੧੭ ਅਤੇ ਯਹੋਯਾਦਾ ਦਾ ਪੁੱਤਰ ਬਨਾਯਾਹ ਕਰੇਤੀਆਂ ਅਤੇ ਫਲੇਤੀਆਂ ਉੱਤੇ ਪ੍ਰਧਾਨ ਸੀ ਅਤੇ ਦਾਊਦ ਦੇ ਪੁੱਤਰ ਰਾਜੇ ਦੇ ਵਜ਼ੀਰ ਸਨ।
и Ванеа сын Иодаев над Херефием и над Фелефием: сынове же Давидовы первии преемницы царевы.

< 1 ਇਤਿਹਾਸ 18 >